ਮੱਤੀ Chapter 12 PANIRV Bible Verse Images

ਮੱਤੀ 12 Bible Verse Pictures. Choose from a large collection of inspirational, motivational and encouraging Bible verses with pictures of nature. Download and share ਮੱਤੀ 12 inspirational Bible verse images. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.


ਮੱਤੀ 12:1 (PANIRV)
Square Portrait Landscape 4K UHD
ਉਸ ਵੇਲੇ ਯਿਸੂ ਸਬਤ ਦੇ ਦਿਨ ਖੇਤਾਂ ਵਿੱਚੋਂ ਦੀ ਲੰਘਿਆ, ਅਤੇ ਉਹ ਦੇ ਚੇਲਿਆਂ ਨੂੰ ਭੁੱਖ ਲੱਗੀ, ਉਹ ਸਿੱਟੇ ਤੋੜ ਕੇ ਖਾਣ ਲੱਗੇ।

ਮੱਤੀ 12:2 (PANIRV)
Square Portrait Landscape 4K UHD
ਅਤੇ ਫ਼ਰੀਸੀਆਂ ਨੇ ਵੇਖ ਕੇ ਉਹ ਨੂੰ ਕਿਹਾ, ਵੇਖ, ਤੇਰੇ ਚੇਲੇ ਉਹ ਕੰਮ ਕਰਦੇ ਹਨ, ਜਿਹੜਾ ਸਬਤ ਦੇ ਦਿਨ ਕਰਨਾ ਯੋਗ ਨਹੀਂ।

ਮੱਤੀ 12:3 (PANIRV)
Square Portrait Landscape 4K UHD
ਪਰ ਉਸ ਨੇ ਉਨ੍ਹਾਂ ਨੂੰ ਆਖਿਆ, ਭਲਾ, ਤੁਸੀਂ ਇਹ ਨਹੀਂ ਪੜ੍ਹਿਆ ਕਿ ਦਾਊਦ ਨੇ ਕੀ ਕੀਤਾ ਜਦ ਉਹ ਅਤੇ ਉਹ ਦੇ ਸਾਥੀ ਭੁੱਖੇ ਸਨ?

ਮੱਤੀ 12:4 (PANIRV)
Square Portrait Landscape 4K UHD
ਜੋ ਉਹ ਕਿਵੇਂ ਪਰਮੇਸ਼ੁਰ ਦੇ ਘਰ ਗਿਆ ਅਤੇ ਚੜ੍ਹਾਵੇ ਦੀਆਂ ਰੋਟੀਆਂ ਖਾਧੀਆਂ, ਜਿਹੜੀਆਂ ਉਹ ਨੂੰ ਅਤੇ ਉਹ ਦੇ ਸਾਥੀਆਂ ਲਈ ਖਾਣੀਆਂ ਯੋਗ ਨਹੀਂ ਸਨ ਪਰ ਕੇਵਲ ਜਾਜਕਾਂ ਨੂੰ।

ਮੱਤੀ 12:5 (PANIRV)
Square Portrait Landscape 4K UHD
ਜਾਂ ਤੁਸੀਂ ਮੂਸਾ ਦੀ ਬਿਵਸਥਾ ਵਿੱਚ ਇਹ ਨਹੀਂ ਪੜ੍ਹਿਆ ਕਿ ਜਾਜਕ ਸਬਤ ਦੇ ਦਿਨ ਹੈਕਲ ਵਿੱਚ ਸਬਤ ਦਾ ਅਪਮਾਨ ਕਰ ਕੇ ਵੀ ਨਿਰਦੋਸ਼ ਹਨ?

ਮੱਤੀ 12:6 (PANIRV)
Square Portrait Landscape 4K UHD
ਪਰ ਮੈਂ ਤੁਹਾਨੂੰ ਆਖਦਾ ਹਾਂ ਕਿ ਇੱਥੇ ਹੈਕਲ ਨਾਲੋਂ ਵੀ ਇੱਕ ਵੱਡਾ ਹੈ।

ਮੱਤੀ 12:7 (PANIRV)
Square Portrait Landscape 4K UHD
ਪਰ ਜੇ ਤੁਸੀਂ ਇਸ ਦਾ ਅਰਥ ਜਾਣਦੇ ਕਿ ਮੈਂ ਬਲੀਦਾਨ ਨੂੰ ਨਹੀਂ ਸਗੋਂ ਦਯਾ ਨੂੰ ਚਾਹੁੰਦਾ ਹਾਂ, ਤਦ ਤੁਸੀਂ ਨਿਰਦੋਸ਼ੀਆਂ ਨੂੰ ਦੋਸ਼ੀ ਨਾ ਠਹਿਰਾਉਂਦੇ।

ਮੱਤੀ 12:8 (PANIRV)
Square Portrait Landscape 4K UHD
ਕਿਉਂਕਿ ਮਨੁੱਖ ਦਾ ਪੁੱਤਰ ਸਬਤ ਦੇ ਦਿਨ ਦਾ ਮਾਲਕ ਹੈ।

ਮੱਤੀ 12:9 (PANIRV)
Square Portrait Landscape 4K UHD
ਫਿਰ ਉੱਥੋਂ ਤੁਰ ਕੇ ਉਹ ਪ੍ਰਾਰਥਨਾ ਘਰ ਵਿੱਚ ਗਿਆ।

ਮੱਤੀ 12:10 (PANIRV)
Square Portrait Landscape 4K UHD
ਅਤੇ ਵੇਖੋ ਉੱਥੇ ਸੁੱਕੇ ਹੱਥ ਵਾਲਾ ਇੱਕ ਮਨੁੱਖ ਸੀ ਅਤੇ ਉਨ੍ਹਾਂ ਨੇ ਯਿਸੂ ਤੇ ਦੋਸ਼ ਲਾਉਣ ਲਈ ਇਹ ਕਹਿ ਕੇ ਪੁੱਛਿਆ, ਭਲਾ, ਸਬਤ ਦੇ ਦਿਨ ਚੰਗਾ ਕਰਨਾ ਯੋਗ ਹੈ?

ਮੱਤੀ 12:11 (PANIRV)
Square Portrait Landscape 4K UHD
ਉਹ ਨੇ ਉਨ੍ਹਾਂ ਨੂੰ ਕਿਹਾ, ਕਿ ਤੁਹਾਡੇ ਵਿੱਚੋਂ ਇਹੋ ਜਿਹਾ ਕਿਹੜਾ ਮਨੁੱਖ ਹੈ ਜਿਹ ਦੇ ਕੋਲ ਇੱਕ ਭੇਡ ਹੋਵੇ ਅਤੇ ਜੇ ਉਹ ਸਬਤ ਦੇ ਦਿਨ ਟੋਏ ਵਿੱਚ ਡਿੱਗ ਪਵੇ ਤਾਂ ਉਹ ਉਸ ਨੂੰ ਫੜ੍ਹ ਕੇ ਨਾ ਕੱਢੇ?

ਮੱਤੀ 12:12 (PANIRV)
Square Portrait Landscape 4K UHD
ਸੋ ਮਨੁੱਖ ਭੇਡ ਨਾਲੋਂ ਕਿੰਨ੍ਹਾਂ ਹੀ ਉੱਤਮ ਹੈ! ਇਸ ਲਈ ਸਬਤ ਦੇ ਦਿਨ ਭਲਾ ਕਰਨਾ ਯੋਗ ਹੈ।

ਮੱਤੀ 12:13 (PANIRV)
Square Portrait Landscape 4K UHD
ਤਦ ਉਹ ਨੇ ਉਸ ਮਨੁੱਖ ਨੂੰ ਆਖਿਆ, ਆਪਣਾ ਹੱਥ ਵਧਾ ਅਤੇ ਉਸ ਨੇ ਲੰਮਾ ਕੀਤਾ ਤਾਂ ਉਹ ਦੂਜੇ ਹੱਥ ਵਰਗਾ ਫੇਰ ਚੰਗਾ ਹੋ ਗਿਆ।

ਮੱਤੀ 12:14 (PANIRV)
Square Portrait Landscape 4K UHD
ਤਦ ਫ਼ਰੀਸੀਆਂ ਨੇ ਬਾਹਰ ਜਾ ਕੇ ਉਹ ਦੇ ਵਿਰੁੱਧ ਯੋਜਨਾ ਬਣਾਈ ਕਿ ਕਿਵੇਂ ਉਹ ਦਾ ਨਾਸ ਕਰੀਏ।

ਮੱਤੀ 12:15 (PANIRV)
Square Portrait Landscape 4K UHD
ਪਰ ਯਿਸੂ ਇਹ ਜਾਣ ਕੇ ਉੱਥੋਂ ਤੁਰ ਪਿਆ ਅਤੇ ਬਹੁਤ ਸਾਰੇ ਲੋਕ ਉਹ ਦੇ ਮਗਰ ਤੁਰ ਪਏ ਅਤੇ ਉਸ ਨੇ ਉਨ੍ਹਾਂ ਸਭਨਾਂ ਨੂੰ ਚੰਗਾ ਕੀਤਾ।

ਮੱਤੀ 12:16 (PANIRV)
Square Portrait Landscape 4K UHD
ਅਤੇ ਉਨ੍ਹਾਂ ਨੂੰ ਚਿਤਾਵਨੀ ਦਿੱਤੀ ਕਿ ਮੈਨੂੰ ਉਜਾਗਰ ਨਾ ਕਰਨਾ।

ਮੱਤੀ 12:17 (PANIRV)
Square Portrait Landscape 4K UHD
ਤਾਂ ਜੋ ਉਹ ਬਚਨ ਜਿਹੜਾ ਯਸਾਯਾਹ ਨਬੀ ਨੇ ਆਖਿਆ ਸੀ ਪੂਰਾ ਹੋਵੇ:

ਮੱਤੀ 12:18 (PANIRV)
Square Portrait Landscape 4K UHD
ਵੇਖੋ ਮੇਰਾ ਦਾਸ ਜਿਸ ਨੂੰ ਮੈਂ ਚੁਣਿਆ ਹੈ, ਮੇਰਾ ਪਿਆਰਾ ਜਿਸ ਤੋਂ ਮੇਰਾ ਜੀਅ ਪਰਸੰਨ ਹੈ। ਮੈਂ ਆਪਣਾ ਆਤਮਾ ਉਹ ਦੇ ਉੱਤੇ ਰੱਖਾਂਗਾ, ਅਤੇ ਉਹ ਪਰਾਈਆਂ ਕੌਮਾਂ ਨੂੰ ਨਿਆਂ ਦੀ ਖ਼ਬਰ ਕਰੇਗਾ।

ਮੱਤੀ 12:19 (PANIRV)
Square Portrait Landscape 4K UHD
ਉਹ ਨਾ ਝਗੜਾ ਕਰੇਗਾ, ਨਾ ਉੱਚੀ ਬੋਲੇਗਾ, ਨਾ ਚੌਕਾਂ ਵਿੱਚ ਕੋਈ ਉਹ ਦੀ ਅਵਾਜ਼ ਸੁਣੇਗਾ।

ਮੱਤੀ 12:20 (PANIRV)
Square Portrait Landscape 4K UHD
ਉਹ ਕੁਚਲੇ ਹੋਏ ਕਾਨੇ ਨੂੰ ਨਾ ਤੋੜੇਗਾ, ਨਾ ਨਿੰਮ੍ਹੀ ਬੱਤੀ ਨੂੰ ਬੁਝਾਵੇਗਾ, ਜਦ ਤੱਕ ਨਿਆਂ ਦੀ ਜਿੱਤ ਨਾ ਕਰਾ ਦੇਵੇ,

ਮੱਤੀ 12:21 (PANIRV)
Square Portrait Landscape 4K UHD
ਅਤੇ ਉਹ ਦੇ ਨਾਮ ਉੱਤੇ ਪਰਾਈਆਂ ਕੌਮਾਂ ਆਸ ਰੱਖਣਗੀਆਂ।

ਮੱਤੀ 12:22 (PANIRV)
Square Portrait Landscape 4K UHD
ਤਦ ਲੋਕ ਇੱਕ ਅੰਨ੍ਹੇ ਅਤੇ ਗੂੰਗੇ ਮਨੁੱਖ ਨੂੰ ਜਿਸ ਨੂੰ ਭੂਤ ਚਿੰਬੜਿਆ ਹੋਇਆ ਸੀ, ਉਹ ਦੇ ਕੋਲ ਲਿਆਏ ਅਤੇ ਉਸ ਨੇ ਉਹ ਨੂੰ ਅਜਿਹਾ ਚੰਗਾ ਕੀਤਾ ਕਿ ਉਹ ਬੋਲਣ ਤੇ ਵੇਖਣ ਲੱਗਾ।

ਮੱਤੀ 12:23 (PANIRV)
Square Portrait Landscape 4K UHD
ਅਤੇ ਸਾਰੇ ਲੋਕ ਹੈਰਾਨ ਹੋ ਕੇ ਬੋਲੇ, ਕੀ, ਇਹ ਦਾਊਦ ਦਾ ਪੁੱਤਰ ਨਹੀਂ ਹੈ?

ਮੱਤੀ 12:24 (PANIRV)
Square Portrait Landscape 4K UHD
ਪਰ ਫ਼ਰੀਸੀਆਂ ਨੇ ਇਹ ਸੁਣ ਕੇ ਕਿਹਾ, ਕਿ ਇਹ ਭੂਤਾਂ ਦੇ ਸਰਦਾਰ ਸ਼ੈਤਾਨ ਦੀ ਸਹਾਇਤਾ ਨਾਲ ਭੂਤਾਂ ਨੂੰ ਕੱਢਦਾ ਹੈ।

ਮੱਤੀ 12:25 (PANIRV)
Square Portrait Landscape 4K UHD
ਪਰ ਉਸ ਨੇ ਉਨ੍ਹਾਂ ਦੀ ਸੋਚ ਵਿਚਾਰ ਜਾਣ ਕੇ, ਉਨ੍ਹਾਂ ਨੂੰ ਆਖਿਆ ਕਿ ਜਿਸ ਕਿਸੇ ਰਾਜ ਵਿੱਚ ਫੁੱਟ ਪੈਂਦੀ ਹੈ, ਉਹ ਵਿਰਾਨ ਹੋ ਜਾਂਦਾ ਹੈ ਅਤੇ ਜਿਸ ਕਿਸੇ ਨਗਰ ਜਾਂ ਘਰ ਵਿੱਚ ਫੁੱਟ ਪੈਂਦੀ ਹੈ ਉਹ ਬਣਿਆ ਨਾ ਰਹੇਗਾ।

ਮੱਤੀ 12:26 (PANIRV)
Square Portrait Landscape 4K UHD
ਅਤੇ ਜੇ ਸ਼ੈਤਾਨ ਹੀ ਸ਼ੈਤਾਨ ਨੂੰ ਕੱਢਦਾ ਹੈ ਤਾਂ ਉਹ ਦੇ ਆਪਣੇ ਆਪ ਵਿੱਚ ਹੀ ਫੁੱਟ ਪੈ ਗਈ ਹੈ। ਫੇਰ ਉਹ ਦਾ ਰਾਜ ਕਿਵੇਂ ਬਣਿਆ ਰਹਿ ਸਕਦਾ ਹੈ?

ਮੱਤੀ 12:27 (PANIRV)
Square Portrait Landscape 4K UHD
ਅਤੇ ਜੇ ਮੈਂ ਸ਼ੈਤਾਨ ਦੀ ਸਹਾਇਤਾ ਨਾਲ ਭੂਤਾਂ ਨੂੰ ਕੱਢਦਾ ਹਾਂ, ਤਾਂ ਤੁਹਾਡੇ ਪੁੱਤਰ ਕਿਸ ਦੀ ਸਹਾਇਤਾ ਨਾਲ ਕੱਢਦੇ ਹਨ? ਇਸ ਲਈ ਤੁਹਾਡਾ ਨਿਆਂ ਕਰਨ ਵਾਲੇ ਉਹ ਹੀ ਹੋਣਗੇ।

ਮੱਤੀ 12:28 (PANIRV)
Square Portrait Landscape 4K UHD
ਪਰ ਜੇ ਮੈਂ ਪਰਮੇਸ਼ੁਰ ਦੇ ਆਤਮਾ ਦੀ ਸਹਾਇਤਾ ਨਾਲ ਭੂਤਾਂ ਨੂੰ ਕੱਢਦਾ ਹਾਂ, ਤਾਂ ਪਰਮੇਸ਼ੁਰ ਦਾ ਰਾਜ ਤੁਹਾਡੇ ਉੱਤੇ ਆ ਚੁੱਕਿਆ ਹੈ।

ਮੱਤੀ 12:29 (PANIRV)
Square Portrait Landscape 4K UHD
ਅਥਵਾ ਕੋਈ ਕਿਸੇ ਜ਼ੋਰਾਵਰ ਦੇ ਘਰ ਵਿੱਚ ਵੜ ਕੇ, ਜੇ ਪਹਿਲਾਂ ਉਸ ਜੋਰਾਵਰ ਨੂੰ ਬੰਨ੍ਹ ਨਾ ਲਵੇ ਤਾਂ ਉਸ ਦਾ ਮਾਲ ਕਿਵੇਂ ਲੁੱਟ ਸਕਦਾ ਹੈ? ਪਹਿਲਾਂ ਉਸ ਨੂੰ ਬੰਨ ਕੇ ਫਿਰ ਉਸ ਦਾ ਘਰ ਲੁੱਟੇਗਾ।

ਮੱਤੀ 12:30 (PANIRV)
Square Portrait Landscape 4K UHD
ਜਿਹੜਾ ਮੇਰੇ ਨਾਲ ਨਹੀਂ ਉਹ ਮੇਰੇ ਵਿਰੁੱਧ ਹੈ, ਅਤੇ ਜਿਹੜਾ ਮੇਰੇ ਨਾਲ ਇਕੱਠਾ ਨਹੀਂ ਕਰਦਾ ਉਹ ਖਿਲਾਰਦਾ ਹੈ।

ਮੱਤੀ 12:31 (PANIRV)
Square Portrait Landscape 4K UHD
ਇਸ ਲਈ ਮੈਂ ਤੁਹਾਨੂੰ ਆਖਦਾ ਹਾਂ, ਹਰੇਕ ਪਾਪ ਅਤੇ ਨਿੰਦਿਆ ਮਨੁੱਖਾਂ ਨੂੰ ਮਾਫ਼ ਕੀਤਾ ਜਾਵੇਗਾ, ਪਰ ਜਿਹੜਾ ਪਵਿੱਤਰ ਆਤਮਾ ਦੇ ਵਿਰੁੱਧ ਕੁਫ਼ਰ ਬੋਲੇ, ਉਹ ਮਾਫ਼ ਨਹੀਂ ਕੀਤਾ ਜਾਵੇਗਾ।

ਮੱਤੀ 12:32 (PANIRV)
Square Portrait Landscape 4K UHD
ਅਤੇ ਜੇ ਕੋਈ ਮਨੁੱਖ ਦੇ ਪੁੱਤਰ ਦੇ ਵਿਰੁੱਧ ਗੱਲ ਕਰੇ, ਉਸ ਨੂੰ ਮਾਫ਼ ਕੀਤਾ ਜਾਵੇਗਾ ਪਰ ਜੋ ਕੋਈ ਪਵਿੱਤਰ ਆਤਮਾ ਦੇ ਵਿਰੁੱਧ ਕੁਫ਼ਰ ਬੋਲੇ, ਉਸ ਨੂੰ ਨਾ ਇਸ ਜੁੱਗ ਵਿੱਚ ਅਤੇ ਨਾ ਹੀ ਆਉਣ ਵਾਲੇ ਜੁੱਗ ਵਿੱਚ ਮਾਫ਼ ਕੀਤਾ ਜਾਵੇਗਾ।

ਮੱਤੀ 12:33 (PANIRV)
Square Portrait Landscape 4K UHD
ਜੇ ਰੁੱਖ ਨੂੰ ਚੰਗਾ ਆਖੋ, ਤਾਂ ਉਸ ਦੇ ਫਲ ਨੂੰ ਵੀ ਚੰਗਾ ਆਖੋ ਜਾਂ ਰੁੱਖ ਨੂੰ ਬੁਰਾ ਆਖੋ ਤਾਂ ਉਸ ਦੇ ਫਲ ਨੂੰ ਵੀ ਬੁਰਾ ਆਖੋ, ਕਿਉਂਕਿ ਰੁੱਖ ਆਪਣੇ ਫਲਾਂ ਤੋਂ ਹੀ ਪਛਾਣਿਆ ਜਾਂਦਾ ਹੈ।

ਮੱਤੀ 12:34 (PANIRV)
Square Portrait Landscape 4K UHD
ਹੇ ਸੱਪਾਂ ਦੇ ਬੱਚਿਓ! ਤੁਸੀਂ ਬੁਰੇ ਹੋ ਕੇ ਚੰਗੀਆਂ ਗੱਲਾਂ ਕਿਵੇਂ ਕਰ ਸਕਦੇ ਹੋ? ਕਿਉਂਕਿ ਜੋ ਮਨ ਵਿੱਚ ਭਰਿਆ ਹੋਇਆ ਹੈ ਉਹੀ ਮੂੰਹ ਵਿੱਚੋਂ ਨਿੱਕਲਦਾ ਹੈ।

ਮੱਤੀ 12:35 (PANIRV)
Square Portrait Landscape 4K UHD
ਭਲਾ ਮਨੁੱਖ ਮਨ ਦੇ ਭਲੇ ਖ਼ਜ਼ਾਨੇ ਵਿੱਚੋਂ ਭਲੀਆਂ ਗੱਲਾਂ ਕੱਢਦਾ ਹੈ ਅਤੇ ਬੁਰਾ ਮਨੁੱਖ ਬੁਰੇ ਖ਼ਜ਼ਾਨੇ ਵਿੱਚੋਂ ਬੁਰੀਆਂ ਗੱਲਾਂ ਕੱਢਦਾ ਹੈ।

ਮੱਤੀ 12:36 (PANIRV)
Square Portrait Landscape 4K UHD
ਪਰ ਮੈਂ ਤੁਹਾਨੂੰ ਆਖਦਾ ਹਾਂ ਕਿ ਮਨੁੱਖ ਹਰੇਕ ਵਿਅਰਥ ਗੱਲ ਦਾ ਜੋ ਉਹ ਬੋਲਣ, ਨਿਆਂ ਦੇ ਦਿਨ ਉਹ ਦਾ ਹਿਸਾਬ ਦੇਣਗੇ।

ਮੱਤੀ 12:37 (PANIRV)
Square Portrait Landscape 4K UHD
ਇਸ ਲਈ ਜੋ ਤੂੰ ਆਪਣੀਆਂ ਗੱਲਾਂ ਦੇ ਕਾਰਨ ਨਿਰਦੋਸ਼ ਅਤੇ ਆਪਣੀਆਂ ਗੱਲਾਂ ਦੇ ਕਾਰਨ ਦੋਸ਼ੀ ਠਹਿਰਾਇਆ ਜਾਵੇਂਗਾ।

ਮੱਤੀ 12:38 (PANIRV)
Square Portrait Landscape 4K UHD
ਫਿਰ ਕੁਝ ਉਪਦੇਸ਼ਕਾਂ ਅਤੇ ਫ਼ਰੀਸੀਆਂ ਨੇ ਆਖਿਆ, ਗੁਰੂ ਜੀ ਅਸੀਂ ਕੋਈ ਨਿਸ਼ਾਨ ਵੇਖਣਾ ਚਾਹੁੰਦੇ ਹਾਂ।

ਮੱਤੀ 12:39 (PANIRV)
Square Portrait Landscape 4K UHD
ਪਰ ਉਸ ਨੇ ਉਨ੍ਹਾਂ ਨੂੰ ਉੱਤਰ ਦਿੱਤਾ, ਕਿ ਬੁਰੀ ਅਤੇ ਹਰਾਮਕਾਰ ਪੀੜ੍ਹੀ ਨਿਸ਼ਾਨ ਚਾਹੁੰਦੀ ਹੈ ਪਰ ਯੂਨਾਹ ਨਬੀ ਦੇ ਨਿਸ਼ਾਨ ਤੋਂ ਇਲਾਵਾ, ਉਨ੍ਹਾਂ ਨੂੰ ਕੋਈ ਹੋਰ ਨਿਸ਼ਾਨ ਨਹੀਂ ਦਿੱਤਾ ਜਾਵੇਗਾ।

ਮੱਤੀ 12:40 (PANIRV)
Square Portrait Landscape 4K UHD
ਕਿਉਂਕਿ ਜਿਸ ਤਰ੍ਹਾਂ ਯੂਨਾਹ ਤਿੰਨ ਦਿਨ ਅਤੇ ਤਿੰਨ ਰਾਤ ਮੱਛੀ ਦੇ ਢਿੱਡ ਵਿੱਚ ਰਿਹਾ ਉਸੇ ਤਰ੍ਹਾਂ ਮਨੁੱਖ ਦਾ ਪੁੱਤਰ ਤਿੰਨ ਦਿਨ ਅਤੇ ਤਿੰਨ ਰਾਤਾਂ ਧਰਤੀ ਦੇ ਅੰਦਰ ਰਹੇਗਾ।

ਮੱਤੀ 12:41 (PANIRV)
Square Portrait Landscape 4K UHD
ਨੀਨਵਾਹ ਦੇ ਲੋਕ ਨਿਆਂ ਦੇ ਦਿਨ, ਇਸ ਪੀੜ੍ਹੀ ਦੇ ਲੋਕਾਂ ਨਾਲ ਉੱਠਣਗੇ ਅਤੇ ਇਨ੍ਹਾਂ ਨੂੰ ਦੋਸ਼ੀ ਠਹਿਰਾਉਣਗੇ ਕਿਉਂ ਜੋ ਉਨ੍ਹਾਂ ਨੇ ਯੂਨਾਹ ਦਾ ਪਰਚਾਰ ਸੁਣ ਕੇ ਤੋਬਾ ਕੀਤੀ ਅਤੇ ਵੇਖੋ, ਇੱਥੇ ਉਹ ਹੈ ਜੋ ਯੂਨਾਹ ਨਾਲੋਂ ਵੀ ਵੱਡਾ ਹੈ।

ਮੱਤੀ 12:42 (PANIRV)
Square Portrait Landscape 4K UHD
ਦੱਖਣ ਦੀ ਰਾਣੀ ਨਿਆਂ ਵਾਲੇ ਦਿਨ, ਇਸ ਪੀੜ੍ਹੀ ਦੇ ਲੋਕਾਂ ਨਾਲ ਉੱਠੇਗੀ ਅਤੇ ਇਨ੍ਹਾਂ ਨੂੰ ਦੋਸ਼ੀ ਠਹਿਰਾਵੇਗੀ ਕਿਉਂਕਿ ਉਹ ਧਰਤੀ ਦੀ ਹੱਦ ਤੋਂ ਸੁਲੇਮਾਨ ਦਾ ਗਿਆਨ ਸੁਣਨ ਆਈ ਅਤੇ ਵੇਖੋ, ਇੱਥੇ ਉਹ ਹੈ ਜੋ ਸੁਲੇਮਾਨ ਨਾਲੋਂ ਵੀ ਵੱਡਾ ਹੈ।

ਮੱਤੀ 12:43 (PANIRV)
Square Portrait Landscape 4K UHD
ਪਰ ਜਦੋਂ ਅਸ਼ੁੱਧ ਆਤਮਾ ਮਨੁੱਖ ਵਿੱਚੋਂ ਨਿੱਕਲ ਗਿਆ ਹੋਵੇ ਤਾਂ ਸੁੱਕਿਆਂ ਥਾਵਾਂ ਵਿੱਚ ਅਰਾਮ ਲੱਭਦਾ ਫ਼ਿਰਦਾ ਹੈ, ਪਰ ਉਸ ਨੂੰ ਲੱਭਦਾ ਨਹੀਂ।

ਮੱਤੀ 12:44 (PANIRV)
Square Portrait Landscape 4K UHD
ਫਿਰ ਉਹ ਆਖਦਾ ਹੈ ਕਿ ਮੈਂ ਆਪਣੇ ਘਰ ਜਿੱਥੋਂ ਮੈਂ ਨਿੱਕਲਿਆ ਸੀ, ਵਾਪਸ ਜਾਂਵਾਂਗਾ ਅਤੇ ਆ ਕੇ ਉਹ ਨੂੰ ਵਿਹਲਾ ਅਤੇ ਝਾੜਿਆ ਸੁਆਰਿਆ ਹੋਇਆ ਵੇਖਦਾ ਹੈ।

ਮੱਤੀ 12:45 (PANIRV)
Square Portrait Landscape 4K UHD
ਤਦ ਉਹ ਜਾ ਕੇ ਆਪਣੇ ਨਾਲੋਂ ਸੱਤ ਹੋਰ ਬੁਰੇ ਆਤਮੇ ਨਾਲ ਲਿਆਉਂਦਾ ਹੈ ਅਤੇ ਉਹ ਉਸ ਆਦਮੀ ਵਿੱਚ ਰਹਿਣ ਲੱਗ ਪੈਂਦੇ ਹਨ ਅਤੇ ਉਸ ਆਦਮੀ ਦਾ ਬਾਅਦ ਵਾਲਾ ਹਾਲ ਪਹਿਲੇ ਨਾਲੋਂ ਬੁਰਾ ਹੋ ਜਾਂਦਾ ਹੈ। ਇਸ ਬੁਰੀ ਪੀੜ੍ਹੀ ਦੇ ਲੋਕਾਂ ਦਾ ਹਾਲ ਵੀ ਇਹੋ ਜਿਹਾ ਹੀ ਹੋਵੇਗਾ।

ਮੱਤੀ 12:46 (PANIRV)
Square Portrait Landscape 4K UHD
ਜਦੋਂ ਉਹ ਲੋਕਾਂ ਨਾਲ ਗੱਲਾਂ ਕਰ ਰਿਹਾ ਸੀ, ਉਸ ਸਮੇਂ ਉਸ ਦੀ ਮਾਤਾ ਅਤੇ ਭਰਾ ਬਾਹਰ ਖੜ੍ਹੇ ਸਨ ਅਤੇ ਉਸ ਨਾਲ ਗੱਲ ਕਰਨੀ ਚਾਹੁੰਦੇ ਸਨ।

ਮੱਤੀ 12:47 (PANIRV)
Square Portrait Landscape 4K UHD
ਤਦ ਕਿਸੇ ਨੇ ਉਸ ਨੂੰ ਆਖਿਆ, ਵੇਖ ਤੇਰੀ ਮਾਤਾ ਅਤੇ ਤੇਰੇ ਭਰਾ ਬਾਹਰ ਖੜ੍ਹੇ ਹਨ ਅਤੇ ਤੇਰੇ ਨਾਲ ਗੱਲ ਕਰਨੀ ਚਾਹੁੰਦੇ ਹਨ।

ਮੱਤੀ 12:48 (PANIRV)
Square Portrait Landscape 4K UHD
ਪਰ ਉਸ ਨੇ ਆਖਣ ਵਾਲੇ ਨੂੰ ਉੱਤਰ ਦਿੱਤਾ, ਕੌਣ ਹੈ ਮੇਰੀ ਮਾਤਾ ਅਤੇ ਕੌਣ ਹਨ ਮੇਰੇ ਭਰਾ?

ਮੱਤੀ 12:49 (PANIRV)
Square Portrait Landscape 4K UHD
ਅਤੇ ਆਪਣੇ ਚੇਲਿਆਂ ਵੱਲ ਹੱਥ ਪਸਾਰ ਕੇ ਕਿਹਾ, ਵੇਖੋ ਮੇਰੀ ਮਾਤਾ ਅਤੇ ਮੇਰੇ ਭਰਾ ਇਹ ਹਨ।

ਮੱਤੀ 12:50 (PANIRV)
Square Portrait Landscape 4K UHD
ਕਿਉਂਕਿ ਜੋ ਕੋਈ ਮੇਰੇ ਸਵਰਗੀ ਪਿਤਾ ਦੀ ਮਰਜ਼ੀ ਉੱਤੇ ਚੱਲਦਾ ਹੈ, ਉਹੀ ਮੇਰਾ ਭਰਾ, ਮੇਰੀ ਭੈਣ ਅਤੇ ਮਾਤਾ ਹੈ।

Available Bible Translations

American Standard Version (ASV)
Matthew 12 (ASV) »
King James Version (KJV)
Matthew 12 (KJV) »
GOD’S WORD® (GW)
Matthew 12 (GW) »
Berean Bible (BSB)
Matthew 12 (BSB) »
World English Bible (WEB)
Matthew 12 (WEB) »
French Bible (LSG)
Matthieu 12 (LSG) »
German Bible (LUTH1912)
Matthäus 12 (LUTH1912) »
Bengali Bible (BENIRV)
মথি 12 (BENIRV) »
Marathi Bible (MARIRV)
मत्तय 12 (MARIRV) »
Gujarati Bible (GUJIRV)
માથ્થી 12 (GUJIRV) »
Arabic Bible (AVD)
مَتَّى 12 (AVD) »
Portuguese Bible (BSL)
Mateus 12 (BSL) »
Vietnamese Bible (VIE)
Ma-thi-ơ 12 (VIE) »
Spanish Bible (RVA)
Mateo 12 (RVA) »
Italian Bible (RIV)
Matteo 12 (RIV) »
Chinese Simplified (CUVS)
马 太 福 音 12 (CUVS) »
Chinese Traditional (CUVT)
馬 太 福 音 12 (CUVT) »
Albanian Bible (ALB)
Mateu 12 (ALB) »
Swedish Bible (SV1917)
Matteus 12 (SV1917) »
Russian Bible (RUSV)
Матфея 12 (RUSV) »
Ukrainian Bible (UKR)
Матвія 12 (UKR) »
Hungarian Bible (KAR)
Máté 12 (KAR) »
Bulgarian Bible (BULG)
Матей 12 (BULG) »
Norwegian Bible (NORSK)
Matteus 12 (NORSK) »

ਮੱਤੀ (PANIRV) Chapter Selection

PANIRV Book Selection List