ਮੱਤੀ Chapter 13 PANIRV Bible Verse Images

ਮੱਤੀ 13 Bible Verse Pictures. Choose from a large collection of inspirational, motivational and encouraging Bible verses with pictures of nature. Download and share ਮੱਤੀ 13 inspirational Bible verse images. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.


ਮੱਤੀ 13:1 (PANIRV)
Square Portrait Landscape 4K UHD
ਉਸੇ ਦਿਨ ਯਿਸੂ ਘਰੋਂ ਨਿੱਕਲ ਕੇ ਝੀਲ ਦੇ ਨੇੜੇ ਜਾ ਬੈਠਾ।

ਮੱਤੀ 13:2 (PANIRV)
Square Portrait Landscape 4K UHD
ਅਤੇ ਬਹੁਤ ਵੱਡੀ ਭੀੜ ਉਹ ਦੇ ਕੋਲ ਇਕੱਠੀ ਹੋ ਗਈ, ਸੋ ਉਹ ਬੇੜੀ ਤੇ ਚੜ੍ਹ ਕੇ ਬੈਠ ਗਿਆ ਅਤੇ ਸਾਰੀ ਭੀੜ ਕੰਢੇ ਉੱਤੇ ਖੜੀ ਰਹੀ।

ਮੱਤੀ 13:3 (PANIRV)
Square Portrait Landscape 4K UHD
ਉਸ ਨੇ ਉਨ੍ਹਾਂ ਨੂੰ ਬਹੁਤ ਸਾਰੀਆਂ ਗੱਲਾਂ ਦ੍ਰਿਸ਼ਟਾਂਤਾਂ ਵਿੱਚ ਆਖੀਆਂ ਕਿ ਵੇਖੋ ਇੱਕ ਬੀਜ ਬੀਜਣ ਵਾਲਾ, ਬੀਜਣ ਨੂੰ ਨਿੱਕਲਿਆ।

ਮੱਤੀ 13:4 (PANIRV)
Square Portrait Landscape 4K UHD
ਅਤੇ ਬੀਜਦੇ ਸਮੇਂ ਕੁਝ ਬੀਜ ਰਾਹ ਦੇ ਕੰਢੇ ਵੱਲ ਡਿੱਗਿਆ ਅਤੇ ਪੰਛੀ ਆ ਕੇ ਉਸ ਨੂੰ ਚੁਗ ਲੈ ਗਏ

ਮੱਤੀ 13:5 (PANIRV)
Square Portrait Landscape 4K UHD
ਅਤੇ ਕੁਝ ਪਥਰੀਲੀ ਜ਼ਮੀਨ ਵਿੱਚ ਡਿੱਗਿਆ ਜਿੱਥੇ ਉਹ ਨੂੰ ਬਹੁਤੀ ਮਿੱਟੀ ਨਾ ਮਿਲੀ ਅਤੇ ਡੂੰਘੀ ਮਿੱਟੀ ਨਾ ਮਿਲਣ ਦੇ ਕਾਰਨ ਉਹ ਛੇਤੀ ਉੱਗ ਪਿਆ।

ਮੱਤੀ 13:6 (PANIRV)
Square Portrait Landscape 4K UHD
ਪਰ ਜਦੋਂ ਸੂਰਜ ਚੜ੍ਹਿਆ ਤਾਂ ਕੁਮਲਾ ਗਿਆ ਅਤੇ ਜੜ੍ਹ ਨਾ ਫੜਨ ਦੇ ਕਾਰਨ ਸੁੱਕ ਗਿਆ।

ਮੱਤੀ 13:7 (PANIRV)
Square Portrait Landscape 4K UHD
ਅਤੇ ਕੁਝ ਕੰਡਿਆਲੀਆਂ ਝਾੜੀਆਂ ਵਿੱਚ ਡਿੱਗਿਆ ਅਤੇ ਝਾੜੀਆਂ ਨੇ ਵਧ ਕੇ ਉਹ ਨੂੰ ਦਬਾ ਲਿਆ।

ਮੱਤੀ 13:8 (PANIRV)
Square Portrait Landscape 4K UHD
ਅਤੇ ਕੁਝ ਬੀਜ ਚੰਗੀ ਜ਼ਮੀਨ ਵਿੱਚ ਡਿੱਗਿਆ ਅਤੇ ਫਲ ਲਿਆਇਆ, ਕੁਝ ਸੌ ਗੁਣਾ ਕੁਝ ਸੱਠ ਗੁਣਾ ਕੁਝ ਤੀਹ ਗੁਣਾ।

ਮੱਤੀ 13:9 (PANIRV)
Square Portrait Landscape 4K UHD
ਜਿਸ ਦੇ ਕੰਨ ਹੋਣ ਉਹ ਸੁਣੇ।

ਮੱਤੀ 13:10 (PANIRV)
Square Portrait Landscape 4K UHD
ਚੇਲਿਆਂ ਨੇ ਕੋਲ ਆ ਕੇ ਉਸ ਨੂੰ ਕਿਹਾ, ਤੂੰ ਉਨ੍ਹਾਂ ਨਾਲ ਦ੍ਰਿਸ਼ਟਾਂਤਾਂ ਵਿੱਚ ਕਿਉਂ ਗੱਲਾਂ ਕਰਦਾ ਹੈਂ?

ਮੱਤੀ 13:11 (PANIRV)
Square Portrait Landscape 4K UHD
ਉਸ ਨੇ ਉਨ੍ਹਾਂ ਨੂੰ ਉੱਤਰ ਦਿੱਤਾ, ਕਿ ਸਵਰਗ ਰਾਜ ਦੇ ਭੇਤਾਂ ਦੀ ਸਮਝ ਤੁਹਾਨੂੰ ਦਿੱਤੀ ਗਈ ਹੈ ਪਰ ਉਨ੍ਹਾਂ ਨੂੰ ਨਹੀਂ ਦਿੱਤੀ ਗਈ ਹੈ।

ਮੱਤੀ 13:12 (PANIRV)
Square Portrait Landscape 4K UHD
ਕਿਉਂਕਿ ਜਿਸ ਦੇ ਕੋਲ ਹੈ, ਉਹ ਨੂੰ ਦਿੱਤਾ ਜਾਵੇਗਾ ਅਤੇ ਉਹ ਦਾ ਵਾਧਾ ਹੋਵੇਗਾ; ਪਰ ਜਿਸ ਦੇ ਕੋਲ ਨਹੀਂ ਹੈ, ਉਸ ਤੋਂ ਜੋ ਕੁਝ ਉਸ ਦੇ ਕੋਲ ਹੈ ਉਹ ਵੀ ਲੈ ਲਿਆ ਜਾਵੇਗਾ।

ਮੱਤੀ 13:13 (PANIRV)
Square Portrait Landscape 4K UHD
ਇਸ ਲਈ ਮੈਂ ਉਨ੍ਹਾਂ ਨਾਲ ਦ੍ਰਿਸ਼ਟਾਂਤਾਂ ਵਿੱਚ ਗੱਲਾਂ ਕਰਦਾ ਹਾਂ, ਕਿਉਂਕਿ ਉਹ ਵੇਖਦੇ ਹੋਏ ਵੀ ਨਹੀਂ ਵੇਖਦੇ ਅਤੇ ਸੁਣਦੇ ਹੋਏ ਵੀ ਨਹੀਂ ਸੁਣਦੇ, ਅਤੇ ਨਾ ਸਮਝਦੇ ਹਨ।

ਮੱਤੀ 13:14 (PANIRV)
Square Portrait Landscape 4K UHD
ਉਨ੍ਹਾਂ ਉੱਤੇ ਯਸਾਯਾਹ ਦਾ ਇਹ ਅਗੰਮ ਵਾਕ ਪੂਰਾ ਹੋਇਆ ਕਿ, ਤੁਸੀਂ ਸੁਣੋਗੇ ਪਰ ਸਮਝੋਂਗੇ ਨਹੀਂ, ਅਤੇ ਤੁਸੀਂ ਵੇਖੋਗੇ ਪਰ ਬੁਝੋਗੇ ਨਹੀਂ,

ਮੱਤੀ 13:15 (PANIRV)
Square Portrait Landscape 4K UHD
ਕਿਉਂ ਜੋ ਇਸ ਪਰਜਾ ਦਾ ਮਨ ਮੋਟਾ ਹੋ ਗਿਆ ਹੈ, ਅਤੇ ਉਹ ਕੰਨਾਂ ਨਾਲ ਉੱਚਾ ਸੁਣਦੇ ਹਨ, ਇਹਨਾਂ ਨੇ ਆਪਣੀਆਂ ਅੱਖਾਂ ਬੰਦ ਕਰ ਲਈਆਂ ਹਨ, ਕਿਤੇ ਇਸ ਤਰ੍ਹਾਂ ਨਾ ਹੋਵੇ ਕਿ ਉਹ ਅੱਖਾਂ ਨਾਲ ਵੇਖਣ ਅਤੇ ਕੰਨਾਂ ਨਾਲ ਸੁਣਨ, ਅਤੇ ਮਨ ਨਾਲ ਸਮਝਣ ਅਤੇ ਮੁੜ ਆਉਣ, ਅਤੇ ਮੈਂ ਇਹਨਾਂ ਨੂੰ ਚੰਗਾ ਕਰਾਂ।

ਮੱਤੀ 13:16 (PANIRV)
Square Portrait Landscape 4K UHD
ਪਰ ਧੰਨ ਹਨ ਤੁਹਾਡੀਆਂ ਅੱਖਾਂ ਜੋ ਉਹ ਵੇਖਦੀਆਂ ਹਨ ਅਤੇ ਤੁਹਾਡੇ ਕੰਨ ਜੋ ਉਹ ਸੁਣਦੇ ਹਨ।

ਮੱਤੀ 13:17 (PANIRV)
Square Portrait Landscape 4K UHD
ਕਿਉਂਕਿ ਮੈਂ ਤੁਹਾਨੂੰ ਸੱਚ ਆਖਦਾ ਹਾਂ, ਕਿ ਬਹੁਤ ਸਾਰੇ ਨਬੀ ਅਤੇ ਧਰਮੀ ਚਾਹੁੰਦੇ ਸਨ ਕਿ ਜੋ ਕੁਝ ਤੁਸੀਂ ਵੇਖਦੇ ਹੋ ਉਹ ਵੀ ਵੇਖਣ ਪਰ ਨਾ ਵੇਖ ਸਕੇ ਅਤੇ ਜੋ ਕੁਝ ਤੁਸੀਂ ਸੁਣਦੇ ਹੋ ਉਹਨਾਂ ਨੇ ਨਾ ਸੁਣਿਆ।

ਮੱਤੀ 13:18 (PANIRV)
Square Portrait Landscape 4K UHD
ਹੁਣ ਤੁਸੀਂ ਬੀਜਣ ਵਾਲੇ ਦਾ ਦ੍ਰਿਸ਼ਟਾਂਤ ਸੁਣੋ।

ਮੱਤੀ 13:19 (PANIRV)
Square Portrait Landscape 4K UHD
ਹਰ ਕੋਈ ਜਿਹੜਾ ਰਾਜ ਦਾ ਬਚਨ ਸੁਣਦਾ ਹੈ ਪਰ ਨਹੀਂ ਸਮਝਦਾ, ਦੁਸ਼ਟ ਆ ਕੇ ਜੋ ਕੁਝ ਉਸ ਦੇ ਮਨ ਵਿੱਚ ਬੀਜਿਆ ਹੈ ਉਸ ਨੂੰ ਖੋਹ ਲੈਂਦਾ ਹੈ। ਇਹ ਉਹ ਹੈ ਜਿਹੜਾ ਬੀਜ ਰਾਹ ਦੇ ਕੰਢੇ ਵੱਲ ਡਿੱਗਿਆ ਸੀ।

ਮੱਤੀ 13:20 (PANIRV)
Square Portrait Landscape 4K UHD
ਅਤੇ ਜਿਹੜਾ ਪਥਰੀਲੀ ਜ਼ਮੀਨ ਵਿੱਚ ਡਿੱਗਿਆ, ਸੋ ਉਹ ਹੈ ਜੋ ਬਚਨ ਸੁਣ ਕੇ ਝੱਟ ਖੁਸ਼ੀ ਨਾਲ ਉਹ ਨੂੰ ਮੰਨ ਲੈਂਦਾ ਹੈ।

ਮੱਤੀ 13:21 (PANIRV)
Square Portrait Landscape 4K UHD
ਪਰ ਆਪਣੇ ਵਿੱਚ ਡੂੰਘੀ ਜੜ੍ਹ ਨਹੀਂ ਰੱਖਦਾ, ਪਰ ਥੋੜ੍ਹਾ ਸਮਾਂ ਰਹਿੰਦਾ ਹੈ ਪਰ ਜਦੋਂ ਬਚਨ ਦੇ ਕਾਰਨ ਦੁੱਖ ਜਾਂ ਜ਼ੁਲਮ ਹੁੰਦਾ ਹੈ, ਤਾਂ ਉਹ ਝੱਟ ਠੋਕਰ ਖਾਂਦਾ ਹੈ।

ਮੱਤੀ 13:22 (PANIRV)
Square Portrait Landscape 4K UHD
ਅਤੇ ਜਿਹੜਾ ਕੰਡਿਆਲੀਆਂ ਝਾੜੀਆਂ ਵਿੱਚ ਡਿੱਗਿਆ, ਉਹ ਹੈ ਜੋ ਬਚਨ ਨੂੰ ਸੁਣਦਾ ਹੈ ਪਰ ਇਸ ਸੰਸਾਰ ਦੀ ਚਿੰਤਾ ਅਤੇ ਧਨ ਦਾ ਧੋਖਾ, ਬਚਨ ਨੂੰ ਦਬਾ ਲੈਂਦਾ ਹੈ ਅਤੇ ਉਹ ਕੁਝ ਵੀ ਫਲ ਨਹੀਂ ਦਿੰਦਾ।

ਮੱਤੀ 13:23 (PANIRV)
Square Portrait Landscape 4K UHD
ਪਰ ਜਿਹੜਾ ਚੰਗੀ ਜ਼ਮੀਨ ਵਿੱਚ ਬੀਜਿਆ ਗਿਆ, ਉਹ ਹੈ ਜੋ ਬਚਨ ਨੂੰ ਸੁਣਦਾ ਅਤੇ ਸਮਝਦਾ ਹੈ। ਉਹ ਜ਼ਰੂਰ ਫਲ ਦਿੰਦਾ ਹੈ ਅਤੇ ਕੋਈ ਸੌ ਗੁਣਾ ਕੋਈ ਸੱਠ ਗੁਣਾ ਕੋਈ ਤੀਹ ਗੁਣਾ ਫਲ ਦਿੰਦਾ ਹੈ।

ਮੱਤੀ 13:24 (PANIRV)
Square Portrait Landscape 4K UHD
ਉਸ ਨੇ ਉਨ੍ਹਾਂ ਨੂੰ ਇੱਕ ਹੋਰ ਦ੍ਰਿਸ਼ਟਾਂਤ ਦਿੱਤਾ ਕਿ ਸਵਰਗ ਰਾਜ ਇੱਕ ਮਨੁੱਖ ਵਰਗਾ ਹੈ ਜਿਸ ਨੇ ਆਪਣੇ ਖੇਤ ਵਿੱਚ ਚੰਗਾ ਬੀਜ ਬੀਜਿਆ।

ਮੱਤੀ 13:25 (PANIRV)
Square Portrait Landscape 4K UHD
ਪਰ ਜਦੋਂ ਲੋਕ ਸੌਂ ਰਹੇ ਸਨ ਤਦ ਵੈਰੀ ਆਇਆ ਅਤੇ ਉਹ ਦੀ ਕਣਕ ਵਿੱਚ ਜੰਗਲੀ ਬੂਟੀ ਬੀਜ ਗਿਆ।

ਮੱਤੀ 13:26 (PANIRV)
Square Portrait Landscape 4K UHD
ਅਤੇ ਜਦੋਂ ਬੂਰ ਪਿਆ ਅਤੇ ਸਿੱਟੇ ਲੱਗੇ ਤਦ ਜੰਗਲੀ ਬੂਟੀ ਵੀ ਦਿੱਖ ਪਈ।

ਮੱਤੀ 13:27 (PANIRV)
Square Portrait Landscape 4K UHD
ਤਾਂ ਨੌਕਰਾਂ ਨੇ ਆ ਕੇ ਮਾਲਕ ਨੂੰ ਆਖਿਆ, ਭਲਾ, ਸੁਆਮੀ ਜੀ, ਤੁਸੀਂ ਆਪਣੇ ਖੇਤ ਵਿੱਚ ਚੰਗਾ ਬੀਜ ਨਹੀਂ ਸੀ ਬੀਜਿਆ? ਫੇਰ ਜੰਗਲੀ ਬੂਟੀ ਕਿੱਥੋਂ ਆਈ?

ਮੱਤੀ 13:28 (PANIRV)
Square Portrait Landscape 4K UHD
ਉਸ ਨੇ ਉਨ੍ਹਾਂ ਨੂੰ ਆਖਿਆ, ਇਹ ਕਿਸੇ ਵੈਰੀ ਦਾ ਕੰਮ ਹੈ। ਤਾਂ ਨੌਕਰਾਂ ਨੇ ਉਹ ਨੂੰ ਆਖਿਆ, ਜੇ ਤੁਹਾਡੀ ਮਰਜ਼ੀ ਹੋਵੇ ਤਾਂ ਅਸੀਂ ਜਾ ਕੇ ਉਸ ਨੂੰ ਪੁੱਟ ਦੇਈਏ?

ਮੱਤੀ 13:29 (PANIRV)
Square Portrait Landscape 4K UHD
ਪਰ ਉਹ ਨੇ ਕਿਹਾ, ਨਾ, ਕਿਤੇ ਇਸ ਤਰ੍ਹਾਂ ਨਾ ਹੋਵੇ ਕਿ ਤੁਸੀਂ ਜੰਗਲੀ ਬੂਟੀ ਨੂੰ ਪੁੱਟ ਦਿਆਂ ਕਣਕ ਨੂੰ ਵੀ ਨਾਲ ਹੀ ਪੁੱਟ ਲਓ।

ਮੱਤੀ 13:30 (PANIRV)
Square Portrait Landscape 4K UHD
ਵਾਢੀ ਤੱਕ ਦੋਹਾਂ ਨੂੰ ਇਕੱਠੇ ਵਧਣ ਦਿਓ ਅਤੇ ਮੈਂ ਵਾਢੀ ਦੇ ਵੇਲੇ ਵੱਢਣ ਵਾਲਿਆਂ ਨੂੰ ਆਖਾਂਗਾ ਕਿ ਪਹਿਲਾਂ ਜੰਗਲੀ ਬੂਟੀ ਨੂੰ ਇਕੱਠਾ ਕਰੋ ਅਤੇ ਫੂਕਣ ਲਈ ਉਹ ਦੀਆਂ ਪੂਲੀਆਂ ਬੰਨ ਲਵੋ, ਪਰ ਕਣਕ ਨੂੰ ਮੇਰੇ ਗੋਦਾਮ ਵਿੱਚ ਜਮਾਂ ਕਰੋ।

ਮੱਤੀ 13:31 (PANIRV)
Square Portrait Landscape 4K UHD
ਉਸ ਨੇ ਉਨ੍ਹਾਂ ਨੂੰ ਇੱਕ ਹੋਰ ਦ੍ਰਿਸ਼ਟਾਂਤ ਦਿੱਤਾ ਕਿ ਸਵਰਗ ਰਾਜ ਰਾਈ ਦੇ ਇੱਕ ਬੀਜ ਵਰਗਾ ਹੈ ਜਿਸ ਨੂੰ ਕਿਸੇ ਮਨੁੱਖ ਨੇ ਆਪਣੇ ਖੇਤ ਵਿੱਚ ਬੀਜਿਆ।

ਮੱਤੀ 13:32 (PANIRV)
Square Portrait Landscape 4K UHD
ਉਹ ਤਾਂ ਸਭ ਬੀਜਾਂ ਨਾਲੋਂ ਛੋਟਾ ਹੈ ਪਰ ਜਦੋਂ ਉੱਗਦਾ ਹੈ ਤਾਂ ਪੋਦਿਆਂ ਨਾਲੋਂ ਵੱਡਾ ਹੁੰਦਾ ਹੈ ਅਤੇ ਰੁੱਖ ਵਰਗਾ ਹੋ ਜਾਂਦਾ ਹੈ, ਕਿ ਅਕਾਸ਼ ਦੇ ਪੰਛੀ ਆ ਕੇ ਉਹ ਦੀਆਂ ਟਹਿਣੀਆਂ ਉੱਤੇ ਵਸੇਰਾ ਕਰਦੇ ਹਨ।

ਮੱਤੀ 13:33 (PANIRV)
Square Portrait Landscape 4K UHD
ਉਸ ਨੇ ਉਨ੍ਹਾਂ ਨੂੰ ਇੱਕ ਹੋਰ ਦ੍ਰਿਸ਼ਟਾਂਤ ਦਿੱਤਾ ਕਿ ਸਵਰਗ ਰਾਜ ਖ਼ਮੀਰ ਵਰਗਾ ਹੈ, ਜਿਸ ਨੂੰ ਇੱਕ ਔਰਤ ਨੇ ਤਿੰਨ ਕਿੱਲੋ ਆਟੇ ਵਿੱਚ ਮਿਲਾਇਆ ਅਤੇ ਸਾਰਾ ਆਟਾ ਖ਼ਮੀਰਾ ਹੋ ਗਿਆ।

ਮੱਤੀ 13:34 (PANIRV)
Square Portrait Landscape 4K UHD
ਇਹ ਸਾਰੀਆਂ ਗੱਲਾਂ ਯਿਸੂ ਨੇ ਲੋਕਾਂ ਨੂੰ ਦ੍ਰਿਸ਼ਟਾਂਤਾਂ ਵਿੱਚ ਸੁਣਾਈਆਂ, ਅਤੇ ਬਿਨ੍ਹਾਂ ਦ੍ਰਿਸ਼ਟਾਂਤ ਉਹ ਉਨ੍ਹਾਂ ਨਾਲ ਕੁਝ ਵੀ ਨਹੀਂ ਬੋਲਦਾ ਸੀ।

ਮੱਤੀ 13:35 (PANIRV)
Square Portrait Landscape 4K UHD
ਤਾਂ ਜਿਹੜਾ ਬਚਨ ਨਬੀ ਨੇ ਆਖਿਆ ਸੀ ਉਹ ਪੂਰਾ ਹੋਵੇ ਕਿ ਮੈਂ ਦ੍ਰਿਸ਼ਟਾਂਤਾਂ ਵਿੱਚ ਆਪਣਾ ਮੂੰਹ ਖੋਲ੍ਹਾਂਗਾ, ਮੈਂ ਉਨ੍ਹਾਂ ਗੱਲਾਂ ਨੂੰ ਬੋਲਾਂਗਾ ਜਿਹੜੀਆਂ ਜਗਤ ਦੇ ਮੁੱਢੋਂ ਗੁਪਤ ਰਹੀਆਂ ਹਨ।

ਮੱਤੀ 13:36 (PANIRV)
Square Portrait Landscape 4K UHD
ਫਿਰ ਉਹ ਭੀੜ ਨੂੰ ਭੇਜ ਕੇ, ਘਰ ਵਿੱਚ ਆਇਆ ਅਤੇ ਉਹ ਦੇ ਚੇਲਿਆਂ ਨੇ ਉਸ ਕੋਲ ਆ ਕੇ ਕਿਹਾ ਕਿ ਖੇਤ ਦੀ ਜੰਗਲੀ ਬੂਟੀ ਦਾ ਦ੍ਰਿਸ਼ਟਾਂਤ ਸਾਨੂੰ ਸਮਝਾ ਦਿਓ।

ਮੱਤੀ 13:37 (PANIRV)
Square Portrait Landscape 4K UHD
ਉਸ ਨੇ ਉੱਤਰ ਦਿੱਤਾ, ਜਿਹੜਾ ਚੰਗਾ ਬੀਜ ਬੀਜਦਾ ਹੈ ਉਹ ਮਨੁੱਖ ਦਾ ਪੁੱਤਰ ਹੈ।

ਮੱਤੀ 13:38 (PANIRV)
Square Portrait Landscape 4K UHD
ਖੇਤ ਸੰਸਾਰ ਹੈ, ਚੰਗਾ ਬੀਜ ਰਾਜ ਦੇ ਪੁੱਤਰ ਅਤੇ ਜੰਗਲੀ ਬੂਟੀ ਦੁਸ਼ਟ ਦੇ ਪੁੱਤਰ ਹਨ।

ਮੱਤੀ 13:39 (PANIRV)
Square Portrait Landscape 4K UHD
ਅਤੇ ਉਹ ਜਿਸ ਵੈਰੀ ਨੇ ਉਸ ਨੂੰ ਬੀਜਿਆ, ਉਹ ਸ਼ੈਤਾਨ ਹੈ। ਵਾਢੀ ਦਾ ਵੇਲਾ ਸੰਸਾਰ ਦਾ ਅੰਤ ਹੈ ਅਤੇ ਵੱਢਣ ਵਾਲੇ ਸਵਰਗ ਦੂਤ ਹਨ।

ਮੱਤੀ 13:40 (PANIRV)
Square Portrait Landscape 4K UHD
ਇਸ ਲਈ ਜਿਵੇਂ ਜੰਗਲੀ ਬੂਟੀ ਇਕੱਠੀ ਕੀਤੀ ਅਤੇ ਅੱਗ ਵਿੱਚ ਫ਼ੂਕੀ ਜਾਂਦੀ ਹੈ ਉਸੇ ਤਰ੍ਹਾਂ ਇਹ ਸੰਸਾਰ ਦੇ ਅੰਤ ਦੇ ਸਮੇਂ ਹੋਵੇਗਾ।

ਮੱਤੀ 13:41 (PANIRV)
Square Portrait Landscape 4K UHD
ਮਨੁੱਖ ਦਾ ਪੁੱਤਰ ਆਪਣੇ ਸਵਰਗ ਦੂਤਾਂ ਨੂੰ ਭੇਜੇਗਾ ਅਤੇ ਉਹ ਉਸ ਦੇ ਰਾਜ ਵਿੱਚੋਂ ਸਾਰੀਆਂ ਠੋਕਰ ਖੁਆਉਣ ਵਾਲੀਆਂ ਚੀਜ਼ਾਂ ਅਤੇ ਕੁਧਰਮੀਆਂ ਨੂੰ ਇਕੱਠਿਆਂ ਕਰਨਗੇ।

ਮੱਤੀ 13:42 (PANIRV)
Square Portrait Landscape 4K UHD
ਅਤੇ ਉਨ੍ਹਾਂ ਨੂੰ ਅੱਗ ਦੇ ਭੱਠੇ ਵਿੱਚ ਸੁੱਟ ਦੇਣਗੇ। ਉੱਥੇ ਰੋਣਾ ਅਤੇ ਕਚੀਚੀਆਂ ਵੱਟਣਾ ਹੋਵੇਗਾ।

ਮੱਤੀ 13:43 (PANIRV)
Square Portrait Landscape 4K UHD
ਤਦ ਧਰਮੀ ਆਪਣੇ ਪਿਤਾ ਦੇ ਰਾਜ ਵਿੱਚ ਸੂਰਜ ਵਾਂਗੂੰ ਚਮਕਣਗੇ। ਜਿਹ ਦੇ ਕੰਨ ਹੋਣ ਸੋ ਸੁਣੇ।

ਮੱਤੀ 13:44 (PANIRV)
Square Portrait Landscape 4K UHD
ਸਵਰਗ ਰਾਜ ਖੇਤ ਵਿੱਚ ਲੁਕੇ ਹੋਏ ਧਨ ਵਰਗਾ ਹੈ, ਜਿਸ ਨੂੰ ਇੱਕ ਮਨੁੱਖ ਨੇ ਲੱਭ ਕੇ ਫਿਰ ਲੁਕਾ ਦਿੱਤਾ ਅਤੇ ਖੁਸ਼ੀ ਦੇ ਕਾਰਨ ਉਹ ਨੇ ਜਾ ਕੇ ਆਪਣਾ ਸਭ ਕੁਝ ਵੇਚ ਦਿੱਤਾ ਅਤੇ ਉਸ ਖੇਤ ਨੂੰ ਖ਼ਰੀਦ ਲਿਆ।

ਮੱਤੀ 13:45 (PANIRV)
Square Portrait Landscape 4K UHD
ਫੇਰ ਸਵਰਗ ਰਾਜ ਇੱਕ ਚੰਗੇ ਮੋਤੀਆਂ ਨੂੰ ਲੱਭਣ ਵਾਲੇ ਵਪਾਰੀ ਵਰਗਾ ਹੈ।

ਮੱਤੀ 13:46 (PANIRV)
Square Portrait Landscape 4K UHD
ਜਦੋਂ ਉਸ ਨੂੰ ਇੱਕ ਮੋਤੀ ਬਹੁਤ ਮਹਿੰਗੇ ਮੁੱਲ ਦਾ ਮਿਲਿਆ, ਤਾਂ ਉਸ ਨੇ ਆਪਣਾ ਸਭ ਕੁਝ ਵੇਚ ਕੇ ਉਸ ਨੂੰ ਖਰੀਦ ਲਿਆ।

ਮੱਤੀ 13:47 (PANIRV)
Square Portrait Landscape 4K UHD
ਫੇਰ ਸਵਰਗ ਰਾਜ ਇੱਕ ਜਾਲ਼ ਵਰਗਾ ਵੀ ਹੈ ਜਿਹੜਾ ਝੀਲ ਵਿੱਚ ਸੁੱਟਿਆ ਗਿਆ ਅਤੇ ਹਰ ਪ੍ਰਕਾਰ ਦੀਆਂ ਮੱਛੀਆਂ ਇਕੱਠੀਆਂ ਕਰ ਲਿਆਇਆ।

ਮੱਤੀ 13:48 (PANIRV)
Square Portrait Landscape 4K UHD
ਜਦੋਂ ਉਹ ਭਰ ਗਿਆ ਤਾਂ ਲੋਕ ਉਸ ਨੂੰ ਖਿੱਚ ਕੇ ਕੰਢੇ ਉੱਤੇ ਲੈ ਆਏ ਅਤੇ ਬੈਠ ਕੇ ਚੰਗੀਆਂ ਮੱਛੀਆਂ ਨੂੰ ਟੋਕਰੀਆਂ ਵਿੱਚ ਜਮਾਂ ਕੀਤਾ ਅਤੇ ਨਿਕੰਮੀਆਂ ਨੂੰ ਸੁੱਟ ਦਿੱਤਾ।

ਮੱਤੀ 13:49 (PANIRV)
Square Portrait Landscape 4K UHD
ਸੋ ਸੰਸਾਰ ਦੇ ਅੰਤ ਸਮੇਂ ਅਜਿਹਾ ਹੀ ਹੋਵੇਗਾ। ਦੂਤ ਆ ਕੇ, ਧਰਮੀਆਂ ਵਿੱਚੋਂ ਦੁਸ਼ਟਾਂ ਨੂੰ ਅੱਡ ਕਰਨਗੇ।

ਮੱਤੀ 13:50 (PANIRV)
Square Portrait Landscape 4K UHD
ਅਤੇ ਉਹਨਾਂ ਨੂੰ ਅੱਗ ਦੇ ਭੱਠੇ ਵਿੱਚ ਸੁੱਟ ਦੇਣਗੇ। ਉੱਥੇ ਰੋਣਾ ਅਤੇ ਕਚੀਚੀਆਂ ਦਾ ਵੱਟਣਾ ਹੋਵੇਗਾ।

ਮੱਤੀ 13:51 (PANIRV)
Square Portrait Landscape 4K UHD
ਕੀ ਤੁਸੀਂ ਇਹ ਸਾਰੀਆਂ ਗੱਲਾਂ ਸਮਝ ਚੁੱਕੇ ਹੋ? ਉਨ੍ਹਾਂ ਉਸ ਨੂੰ ਆਖਿਆ, ਹਾਂ ਜੀ।

ਮੱਤੀ 13:52 (PANIRV)
Square Portrait Landscape 4K UHD
ਤਦ ਉਸ ਨੇ ਉਨ੍ਹਾਂ ਨੂੰ ਕਿਹਾ, ਇਸ ਲਈ ਹਰੇਕ ਉਪਦੇਸ਼ਕ ਜੋ ਸਵਰਗ ਰਾਜ ਦਾ ਚੇਲਾ ਬਣ ਗਿਆ ਹੈ, ਉਸ ਘਰ ਦੇ ਮਾਲਕ ਵਰਗਾ ਹੈ ਜਿਹੜਾ ਆਪਣੇ ਖ਼ਜ਼ਾਨੇ ਵਿੱਚੋਂ ਨਵੀਆਂ ਅਤੇ ਪੁਰਾਣੀਆਂ ਚੀਜ਼ਾਂ ਬਾਹਰ ਕੱਢਦਾ ਹੈ।

ਮੱਤੀ 13:53 (PANIRV)
Square Portrait Landscape 4K UHD
ਅਤੇ ਇਸ ਤਰ੍ਹਾਂ ਹੋਇਆ ਕਿ ਜਦੋਂ ਯਿਸੂ ਨੇ ਇਹਨਾਂ ਦ੍ਰਿਸ਼ਟਾਂਤਾਂ ਨੂੰ ਪੂਰਾ ਕੀਤਾ, ਤਾਂ ਉੱਥੋਂ ਤੁਰ ਪਿਆ।

ਮੱਤੀ 13:54 (PANIRV)
Square Portrait Landscape 4K UHD
ਅਤੇ ਆਪਣੇ ਦੇਸ ਵਿੱਚ ਆ ਕੇ ਉਨ੍ਹਾਂ ਦੇ ਪ੍ਰਾਰਥਨਾ ਘਰ ਵਿੱਚ ਉਨ੍ਹਾਂ ਨੂੰ ਅਜਿਹਾ ਉਪਦੇਸ਼ ਦਿੰਦਾ ਸੀ ਕਿ ਉਹ ਹੈਰਾਨ ਹੋ ਕੇ ਕਹਿਣ ਲੱਗੇ, ਕਿ ਇਸ ਮਨੁੱਖ ਨੂੰ ਇਹ ਗਿਆਨ ਅਤੇ ਇਹ ਅਚਰਜ਼ ਸ਼ਕਤੀ ਕਿੱਥੋਂ ਪ੍ਰਾਪਤ ਹੋਈ?

ਮੱਤੀ 13:55 (PANIRV)
Square Portrait Landscape 4K UHD
ਕੀ, ਇਹ ਤਰਖਾਣ ਦਾ ਪੁੱਤਰ ਨਹੀਂ ਅਤੇ ਇਹ ਦੀ ਮਾਂ ਮਰਿਯਮ ਨਹੀਂ ਕਹਾਉਂਦੀ ਅਤੇ ਇਹ ਦੇ ਭਰਾ ਯਾਕੂਬ, ਯੂਸੁਫ਼, ਸ਼ਮਊਨ ਅਤੇ ਯਹੂਦਾ ਨਹੀਂ ਹਨ?

ਮੱਤੀ 13:56 (PANIRV)
Square Portrait Landscape 4K UHD
ਅਤੇ ਉਹ ਦੀਆਂ ਸਾਰੀਆਂ ਭੈਣਾਂ ਸਾਡੇ ਕੋਲ ਨਹੀਂ ਹਨ? ਫੇਰ ਉਹ ਨੂੰ ਇਹ ਸਭ ਕੁਝ ਕਿੱਥੋਂ ਮਿਲਿਆ?

ਮੱਤੀ 13:57 (PANIRV)
Square Portrait Landscape 4K UHD
ਇਸ ਤਰ੍ਹਾਂ ਉਨ੍ਹਾਂ ਉਸ ਤੋਂ ਠੋਕਰ ਖਾਧੀ। ਪਰ ਯਿਸੂ ਨੇ ਉਨ੍ਹਾਂ ਨੂੰ ਆਖਿਆ, ਨਬੀ ਦਾ ਆਪਣੇ ਦੇਸ ਅਤੇ ਆਪਣੇ ਪਰਿਵਾਰ ਤੋਂ ਇਲਾਵਾ ਹਰੇਕ ਜਗ੍ਹਾ ਆਦਰ ਹੁੰਦਾ ਹੈ।

ਮੱਤੀ 13:58 (PANIRV)
Square Portrait Landscape 4K UHD
ਅਤੇ ਉਸ ਨੇ ਉਨ੍ਹਾਂ ਦੇ ਅਵਿਸ਼ਵਾਸ ਦੇ ਕਾਰਨ ਉੱਥੇ ਬਹੁਤ ਅਚਰਜ਼ ਕੰਮ ਨਹੀਂ ਕੀਤੇ।

Available Bible Translations

American Standard Version (ASV)
Matthew 13 (ASV) »
King James Version (KJV)
Matthew 13 (KJV) »
GOD’S WORD® (GW)
Matthew 13 (GW) »
Berean Bible (BSB)
Matthew 13 (BSB) »
World English Bible (WEB)
Matthew 13 (WEB) »
French Bible (LSG)
Matthieu 13 (LSG) »
German Bible (LUTH1912)
Matthäus 13 (LUTH1912) »
Bengali Bible (BENIRV)
মথি 13 (BENIRV) »
Marathi Bible (MARIRV)
मत्तय 13 (MARIRV) »
Gujarati Bible (GUJIRV)
માથ્થી 13 (GUJIRV) »
Arabic Bible (AVD)
مَتَّى 13 (AVD) »
Portuguese Bible (BSL)
Mateus 13 (BSL) »
Vietnamese Bible (VIE)
Ma-thi-ơ 13 (VIE) »
Spanish Bible (RVA)
Mateo 13 (RVA) »
Italian Bible (RIV)
Matteo 13 (RIV) »
Chinese Simplified (CUVS)
马 太 福 音 13 (CUVS) »
Chinese Traditional (CUVT)
馬 太 福 音 13 (CUVT) »
Albanian Bible (ALB)
Mateu 13 (ALB) »
Swedish Bible (SV1917)
Matteus 13 (SV1917) »
Russian Bible (RUSV)
Матфея 13 (RUSV) »
Ukrainian Bible (UKR)
Матвія 13 (UKR) »
Hungarian Bible (KAR)
Máté 13 (KAR) »
Bulgarian Bible (BULG)
Матей 13 (BULG) »
Norwegian Bible (NORSK)
Matteus 13 (NORSK) »

ਮੱਤੀ (PANIRV) Chapter Selection

PANIRV Book Selection List