ਮੱਤੀ Chapter 23 PANIRV Bible Verse Images

ਮੱਤੀ 23 Bible Verse Pictures. Choose from a large collection of inspirational, motivational and encouraging Bible verses with pictures of nature. Download and share ਮੱਤੀ 23 inspirational Bible verse images. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.


ਮੱਤੀ 23:1 (PANIRV)
Square Portrait Landscape 4K UHD
ਤਦ ਯਿਸੂ ਨੇ ਲੋਕਾਂ ਨੂੰ ਅਤੇ ਆਪਣੇ ਚੇਲਿਆਂ ਨੂੰ ਕਿਹਾ,

ਮੱਤੀ 23:2 (PANIRV)
Square Portrait Landscape 4K UHD
ਉਪਦੇਸ਼ਕ ਅਤੇ ਫ਼ਰੀਸੀ ਮੂਸਾ ਦੀ ਗੱਦੀ ਉੱਤੇ ਬੈਠੇ ਹਨ।

ਮੱਤੀ 23:3 (PANIRV)
Square Portrait Landscape 4K UHD
ਇਸ ਲਈ ਸਭ ਕੁਝ ਜੋ ਉਹ ਤੁਹਾਨੂੰ ਕਹਿਣ ਤੁਸੀਂ ਮੰਨ ਲੈਣਾ ਅਤੇ ਉਹ ਦੀ ਪਾਲਣਾ ਕਰਨੀ ਪਰ ਉਨ੍ਹਾਂ ਵਰਗੇ ਕੰਮ ਨਾ ਕਰਨਾ ਕਿਉਂਕਿ ਜੋ ਉਹ ਕਹਿੰਦੇ ਹਨ ਸੋ ਉਹ ਕਰਦੇ ਨਹੀਂ।

ਮੱਤੀ 23:4 (PANIRV)
Square Portrait Landscape 4K UHD
ਉਹ ਭਾਰੇ ਬੋਝ ਜਿਨ੍ਹਾਂ ਦਾ ਚੁੱਕਣਾ ਔਖਾ ਹੈ, ਬੰਨ੍ਹ ਕੇ ਮਨੁੱਖਾਂ ਦਿਆਂ ਮੋਢਿਆਂ ਉੱਤੇ ਰੱਖਦੇ ਹਨ ਉਹ ਆਪ ਉਨ੍ਹਾਂ ਨੂੰ ਉਂਗਲ ਨਾਲ ਖਿਸਕਾਉਣਾ ਵੀ ਨਹੀਂ ਚਾਹੁੰਦੇ।

ਮੱਤੀ 23:5 (PANIRV)
Square Portrait Landscape 4K UHD
ਉਹ ਆਪਣੇ ਸਭ ਕੰਮ ਲੋਕਾਂ ਨੂੰ ਵਿਖਾਉਣ ਲਈ ਕਰਦੇ ਹਨ ਕਿਉਂ ਜੋ ਉਹ ਆਪਣੇ ਪੋਥੀਆਂ ਵਾਲੇ ਥੈਲੇ ਚੌੜੇ ਕਰਦੇ ਅਤੇ ਆਪਣੀਆਂ ਝਾਲਰਾਂ ਵਧਾਉਂਦੇ ਹਨ।

ਮੱਤੀ 23:6 (PANIRV)
Square Portrait Landscape 4K UHD
ਅਤੇ ਦਾਵਤ ਵਿੱਚ ਖ਼ਾਸ ਥਾਵਾਂ ਅਤੇ ਪ੍ਰਾਰਥਨਾ ਘਰ ਵਿੱਚ ਅਗਲੀਆਂ ਕੁਰਸੀਆਂ।

ਮੱਤੀ 23:7 (PANIRV)
Square Portrait Landscape 4K UHD
ਅਤੇ ਬਜ਼ਾਰਾਂ ਵਿੱਚ ਸਲਾਮ ਲੈਣ ਅਤੇ ਮਨੁੱਖਾਂ ਕੋਲੋਂ ਗੁਰੂ ਜੀ ਅਖਵਾਉਣ ਦੇ ਭੁੱਖੇ ਹਨ।

ਮੱਤੀ 23:8 (PANIRV)
Square Portrait Landscape 4K UHD
ਪਰ ਤੁਸੀਂ ਗੁਰੂ ਨਾ ਅਖਵਾਓ, ਕਿਉਂ ਜੋ ਤੁਹਾਡਾ ਗੁਰੂ ਇੱਕੋ ਹੈ ਅਤੇ ਤੁਸੀਂ ਸਾਰੇ ਭਾਈ ਹੋ।

ਮੱਤੀ 23:9 (PANIRV)
Square Portrait Landscape 4K UHD
ਧਰਤੀ ਉੱਤੇ ਕਿਸੇ ਨੂੰ ਆਪਣਾ ਪਿਤਾ ਨਾ ਆਖੋ ਕਿਉਂ ਜੋ ਤੁਹਾਡਾ ਪਿਤਾ ਇੱਕੋ ਹੈ, ਜਿਹੜਾ ਸਵਰਗ ਵਿੱਚ ਹੈ।

ਮੱਤੀ 23:10 (PANIRV)
Square Portrait Landscape 4K UHD
ਅਤੇ ਨਾ ਤੁਸੀਂ ਮਾਲਕ ਅਖਵਾਓ, ਕਿਉਂ ਜੋ ਤੁਹਾਡਾ ਮਾਲਕ ਇੱਕੋ ਹੈ ਅਰਥਾਤ ਮਸੀਹ।

ਮੱਤੀ 23:11 (PANIRV)
Square Portrait Landscape 4K UHD
ਪਰ ਉਹ ਜਿਹੜਾ ਤੁਹਾਡੇ ਵਿੱਚੋਂ ਹੋਰਨਾਂ ਨਾਲੋਂ ਵੱਡਾ ਹੈ, ਉਹ ਤੁਹਾਡਾ ਸੇਵਾਦਾਰ ਹੋਵੇ।

ਮੱਤੀ 23:12 (PANIRV)
Square Portrait Landscape 4K UHD
ਅਤੇ ਜੋ ਕੋਈ ਆਪਣੇ ਆਪ ਨੂੰ ਉੱਚਾ ਕਰੇਗਾ, ਉਹ ਨੀਵਾਂ ਕੀਤਾ ਜਾਵੇਗਾ ਅਤੇ ਜੋ ਕੋਈ ਆਪਣੇ ਆਪ ਨੂੰ ਨੀਵਾਂ ਕਰੇਗਾ, ਉਹ ਉੱਚਾ ਕੀਤਾ ਜਾਵੇਗਾ।

ਮੱਤੀ 23:13 (PANIRV)
Square Portrait Landscape 4K UHD
ਪਰ ਹੇ ਕਪਟੀ ਉਪਦੇਸ਼ਕੋ ਅਤੇ ਫ਼ਰੀਸੀਓ ਤੁਹਾਡੇ ਉੱਤੇ ਹਾਏ! ਇਸ ਲਈ ਜੋ ਤੁਸੀਂ ਸਵਰਗ ਰਾਜ ਨੂੰ ਮਨੁੱਖਾਂ ਦੇ ਅੱਗੇ ਬੰਦ ਕਰਦੇ ਹੋ, ਕਿਉਂ ਜੋ ਉਸ ਵਿੱਚ ਨਾ ਆਪ ਵੜਦੇ ਨਾ ਵੜਨ ਵਾਲਿਆਂ ਨੂੰ ਵੜਨ ਦਿੰਦੇ ਹੋ।

ਮੱਤੀ 23:14 (PANIRV)
Square Portrait Landscape 4K UHD
ਕਪਟੀ ਉਪਦੇਸ਼ਕੋ ਅਤੇ ਫ਼ਰੀਸੀਓ ਤੁਹਾਡੇ ਉੱਤੇ ਹਾਏ! ਕਿਉਂਕਿ ਤੁਸੀਂ ਵਿਖਾਵੇ ਲਈ ਲੰਮੀਆਂ-ਲੰਮੀਆਂ ਪ੍ਰਾਰਥਨਾ ਕਰਦੇ ਹੋ, ਪਰ ਵਿਧਵਾਵਾਂ ਦੇ ਘਰ ਨੂੰ ਲੁੱਟ ਲੈਂਦੇ ਹੋ। ਤੁਹਾਨੂੰ ਵੱਡੀ ਸਜ਼ਾ ਮਿਲੇਗੀ।

ਮੱਤੀ 23:15 (PANIRV)
Square Portrait Landscape 4K UHD
ਹੇ ਕਪਟੀ ਉਪਦੇਸ਼ਕੋ ਅਤੇ ਫ਼ਰੀਸੀਓ ਤੁਹਾਡੇ ਉੱਤੇ ਹਾਏ! ਕਿਉਂ ਜੋ ਤੁਸੀਂ ਇੱਕ ਮਨੁੱਖ ਨੂੰ ਆਪਣੇ ਪੰਥ ਵਿੱਚ ਰਲਾਉਣ ਲਈ ਜਲ-ਥਲ ਗਾਹੁੰਦੇ ਹੋ ਅਤੇ ਜਦ ਉਹ ਤੁਹਾਡੇ ਪੰਥ ਵਿੱਚ ਰਲ ਜਾਂਦਾ ਹੈ ਤਾਂ ਤੁਸੀਂ ਉਸ ਨੂੰ ਆਪਣੇ ਨਾਲੋਂ ਦੁਗਣਾ ਨਰਕ ਦਾ ਪੁੱਤਰ ਬਣਾਉਂਦੇ ਹੋ।

ਮੱਤੀ 23:16 (PANIRV)
Square Portrait Landscape 4K UHD
ਹੇ ਅੰਨ੍ਹੇ ਆਗੂਓ, ਤੁਹਾਡੇ ਉੱਤੇ ਹਾਏ! ਜਿਹੜੇ ਆਖਦੇ ਹੋ ਕਿ ਜੇ ਕੋਈ ਹੈਕਲ ਦੀ ਸਹੁੰ ਖਾਵੇ ਤਾਂ ਕੁਝ ਗੱਲ ਨਹੀਂ ਪਰ ਜੇ ਕੋਈ ਹੈਕਲ ਦੇ ਸੋਨੇ ਦੀ ਸਹੁੰ ਖਾਵੇ ਤਾਂ ਉਹ ਪੂਰੀ ਕਰਨੀ ਪਵੇਗੀ।

ਮੱਤੀ 23:17 (PANIRV)
Square Portrait Landscape 4K UHD
ਹੇ ਮੂਰਖੋ ਅਤੇ ਅੰਨ੍ਹਿਓ ਕਿਹੜਾ ਵੱਡਾ ਹੈ ਸੋਨਾ ਜਾਂ ਹੈਕਲ, ਜਿਸ ਨੇ ਸੋਨੇ ਨੂੰ ਪਵਿੱਤਰ ਕੀਤਾ ਹੈ?

ਮੱਤੀ 23:18 (PANIRV)
Square Portrait Landscape 4K UHD
ਅਤੇ ਇਹ ਆਖਦੇ ਹੋ ਕਿ ਜੇ ਕੋਈ ਜਗਵੇਦੀ ਦੀ ਸਹੁੰ ਖਾਵੇ ਤਾਂ ਕੁਝ ਗੱਲ ਨਹੀਂ, ਪਰ ਜਿਹੜੀ ਉਸ ਭੇਟ ਦੀ ਜੋ ਉਸ ਉੱਤੇ ਹੈ ਸਹੁੰ ਖਾਵੇ ਤਾਂ ਉਹ ਨੂੰ ਪੂਰੀ ਕਰਨੀ ਪਵੇਗੀ।

ਮੱਤੀ 23:19 (PANIRV)
Square Portrait Landscape 4K UHD
ਹੇ ਅੰਨ੍ਹਿਓ ਕਿਹੜੀ ਵੱਡੀ ਹੈ ਭੇਟ ਜਾਂ ਜਗਵੇਦੀ, ਜਿਹੜੀ ਭੇਟ ਨੂੰ ਪਵਿੱਤਰ ਕਰਦੀ ਹੈ?

ਮੱਤੀ 23:20 (PANIRV)
Square Portrait Landscape 4K UHD
ਇਸ ਲਈ ਜੋ ਕੋਈ ਜਗਵੇਦੀ ਦੀ ਸਹੁੰ ਖਾਂਦਾ ਹੈ, ਸੋ ਉਹ ਦੀ ਅਤੇ ਸਭ ਚੀਜ਼ਾਂ ਦੀ ਸਹੁੰ ਖਾਂਦਾ ਹੈ ਜਿਹੜੀਆਂ ਉਸ ਉੱਤੇ ਹਨ।

ਮੱਤੀ 23:21 (PANIRV)
Square Portrait Landscape 4K UHD
ਅਤੇ ਜੋ ਕੋਈ ਹੈਕਲ ਦੀ ਸਹੁੰ ਖਾਂਦਾ ਹੈ, ਸੋ ਉਸ ਦੀ ਅਤੇ ਉਸ ਦੇ ਵਿੱਚ ਰਹਿਣ ਵਾਲੇ ਦੀ ਵੀ ਸਹੁੰ ਖਾਂਦਾ ਹੈ।

ਮੱਤੀ 23:22 (PANIRV)
Square Portrait Landscape 4K UHD
ਅਤੇ ਜੋ ਕੋਈ ਸਵਰਗ ਦੀ ਸਹੁੰ ਖਾਂਦਾ ਹੈ, ਸੋ ਪਰਮੇਸ਼ੁਰ ਦੇ ਸਿੰਘਾਸਣ ਦੀ ਅਤੇ ਉਸ ਉੱਪਰ ਬੈਠਣ ਵਾਲੇ ਦੀ ਸਹੁੰ ਖਾਂਦਾ ਹੈ।

ਮੱਤੀ 23:23 (PANIRV)
Square Portrait Landscape 4K UHD
ਹੇ ਕਪਟੀ ਉਪਦੇਸ਼ਕੋ ਅਤੇ ਫ਼ਰੀਸੀਓ ਤੁਹਾਡੇ ਉੱਤੇ ਹਾਏ! ਕਿਉਂ ਜੋ ਤੁਸੀਂ ਪੂਦੀਨੇ, ਸੌਂਫ਼ ਅਤੇ ਜੀਰੇ ਦਾ ਦਸਵੰਧ ਦਿੰਦੇ ਹੋ, ਪਰ ਮੂਸਾ ਦੀ ਬਿਵਸਥਾ ਵੱਡੇ ਹੁਕਮਾਂ ਨੂੰ ਅਰਥਾਤ ਨਿਆਂ, ਦਯਾ ਅਤੇ ਵਿਸ਼ਵਾਸ ਨੂੰ ਛੱਡ ਦਿੱਤਾ ਹੈ। ਪਰ ਚਾਹੀਦਾ ਸੀ ਜੋ ਇਨ੍ਹਾਂ ਨੂੰ ਕਰਦੇ ਅਤੇ ਉਨ੍ਹਾਂ ਨੂੰ ਵੀ ਨਾ ਛੱਡਦੇ।

ਮੱਤੀ 23:24 (PANIRV)
Square Portrait Landscape 4K UHD
ਹੇ ਅੰਨ੍ਹੇ ਆਗੂਓ, ਜਿਹੜੇ ਮੱਛਰ ਪੁਣ ਲੈਂਦੇ ਅਤੇ ਊਠ ਨਿਗਲ ਜਾਂਦੇ ਹੋ!

ਮੱਤੀ 23:25 (PANIRV)
Square Portrait Landscape 4K UHD
ਹੇ ਕਪਟੀ ਉਪਦੇਸ਼ਕੋ ਅਤੇ ਫ਼ਰੀਸੀਓ ਤੁਹਾਡੇ ਉੱਤੇ ਹਾਏ! ਕਿਉਂ ਜੋ ਤੁਸੀਂ ਕਟੋਰੇ ਅਤੇ ਥਾਲੀ ਨੂੰ ਬਾਹਰੋਂ ਸਾਫ਼ ਕਰਦੇ ਹੋ ਪਰ ਅੰਦਰੋਂ ਉਹ ਲੁੱਟ ਅਤੇ ਬਦ-ਪਰਹੇਜ਼ੀ ਨਾਲ ਭਰੇ ਹੋਏ ਹਨ।

ਮੱਤੀ 23:26 (PANIRV)
Square Portrait Landscape 4K UHD
ਹੇ ਅੰਨ੍ਹੇ ਫ਼ਰੀਸੀਓ! ਪਹਿਲਾਂ ਕਟੋਰੇ ਅਤੇ ਥਾਲੀ ਦੇ ਅੰਦਰ ਨੂੰ ਸਾਫ਼ ਕਰੋ ਤਾਂ ਉਹ ਬਾਹਰੋਂ ਵੀ ਸਾਫ਼ ਹੋਣਗੇ।

ਮੱਤੀ 23:27 (PANIRV)
Square Portrait Landscape 4K UHD
ਹੇ ਕਪਟੀ ਉਪਦੇਸ਼ਕੋ ਅਤੇ ਫ਼ਰੀਸੀਓ ਤੁਹਾਡੇ ਉੱਤੇ ਹਾਏ! ਕਿਉਂ ਜੋ ਤੁਸੀਂ ਰੰਗ ਕੀਤੀਆਂ ਕਬਰਾਂ ਵਰਗੇ ਹੋ, ਜਿਹੜੀਆਂ ਬਾਹਰੋਂ ਤਾਂ ਸੋਹਣੀਆਂ ਦਿਸਦੀਆਂ ਹਨ ਪਰ ਅੰਦਰੋਂ ਮੁਰਦਿਆਂ ਦੀਆਂ ਹੱਡੀਆਂ ਅਤੇ ਹਰ ਪਰਕਾਰ ਦੀ ਅਸ਼ੁੱਧਤਾ ਨਾਲ ਭਰੀਆਂ ਹੋਈਆਂ ਹਨ।

ਮੱਤੀ 23:28 (PANIRV)
Square Portrait Landscape 4K UHD
ਇਸੇ ਤਰ੍ਹਾਂ ਤੁਸੀਂ ਵੀ ਬਾਹਰੋਂ ਮਨੁੱਖਾਂ ਨੂੰ ਧਰਮੀ ਵਿਖਾਈ ਦਿੰਦੇ ਹੋ ਪਰ ਅੰਦਰੋਂ ਕਪਟ ਅਤੇ ਕੁਧਰਮ ਨਾਲ ਭਰੇ ਹੋਏ ਹੋ।

ਮੱਤੀ 23:29 (PANIRV)
Square Portrait Landscape 4K UHD
ਹੇ ਕਪਟੀ ਉਪਦੇਸ਼ਕੋ ਅਤੇ ਫ਼ਰੀਸੀਓ ਤੁਹਾਡੇ ਉੱਤੇ ਹਾਏ! ਕਿਉਂ ਜੋ ਤੁਸੀਂ ਨਬੀਆਂ ਦੀਆਂ ਕਬਰਾਂ ਬਣਾਉਂਦੇ ਹੋ ਅਤੇ ਧਰਮੀਆਂ ਦੀਆਂ ਸਮਾਧਾਂ ਸੁਆਰਦੇ ਹੋ।

ਮੱਤੀ 23:30 (PANIRV)
Square Portrait Landscape 4K UHD
ਅਤੇ ਆਖਦੇ ਹੋ ਜੇ ਅਸੀਂ ਆਪਣੇ ਪਿਉ-ਦਾਦਿਆਂ ਦੇ ਦਿਨਾਂ ਵਿੱਚ ਹੁੰਦੇ ਤਾਂ ਉਨ੍ਹਾਂ ਨਾਲ ਨਬੀਆਂ ਦੇ ਖੂਨ ਵਿੱਚ ਸਾਂਝੀ ਨਾ ਹੁੰਦੇ।

ਮੱਤੀ 23:31 (PANIRV)
Square Portrait Landscape 4K UHD
ਸੋ ਤੁਸੀਂ ਆਪਣੇ ਉੱਤੇ ਗਵਾਹੀ ਦਿੰਦੇ ਹੋ ਜੋ ਅਸੀਂ ਨਬੀਆਂ ਦੇ ਖ਼ੂਨੀਆਂ ਦੇ ਪੁੱਤਰ ਹਾਂ।

ਮੱਤੀ 23:32 (PANIRV)
Square Portrait Landscape 4K UHD
ਸੋ ਤੁਸੀਂ ਆਪਣੇ ਪਿਉ-ਦਾਦਿਆਂ ਦੇ ਪਾਪ ਦੇ ਘੜੇ ਨੂੰ ਭਰੀ ਜਾਓ।

ਮੱਤੀ 23:33 (PANIRV)
Square Portrait Landscape 4K UHD
ਹੇ ਸੱਪੋ, ਹੇ ਨਾਗਾਂ ਦੇ ਬੱਚਿਓ! ਤੁਸੀਂ ਨਰਕ ਦੀ ਸਜ਼ਾ ਤੋਂ ਕਿਸ ਤਰ੍ਹਾਂ ਬਚੋਗੇ?

ਮੱਤੀ 23:34 (PANIRV)
Square Portrait Landscape 4K UHD
ਇਸ ਲਈ ਵੇਖੋ ਮੈਂ ਨਬੀਆਂ ਅਤੇ ਗਿਆਨੀਆਂ ਅਤੇ ਉਪਦੇਸ਼ਕਾਂ ਨੂੰ ਤੁਹਾਡੇ ਕੋਲ ਭੇਜਦਾ ਹਾਂ। ਤੁਸੀਂ ਉਨ੍ਹਾਂ ਵਿੱਚੋਂ ਕਈਆਂ ਨੂੰ ਮਾਰ ਸੁੱਟੋਗੇ ਅਤੇ ਸਲੀਬ ਉੱਤੇ ਚੜ੍ਹਾਓਗੇ ਅਤੇ ਕਈਆਂ ਨੂੰ ਆਪਣੇ ਪ੍ਰਾਰਥਨਾ ਘਰਾਂ ਵਿੱਚ ਕੋਰੜੇ ਮਾਰੋਗੇ ਅਤੇ ਸ਼ਹਿਰ-ਸ਼ਹਿਰ ਉਨ੍ਹਾਂ ਦੇ ਮਗਰ ਪਓਗੇ।

ਮੱਤੀ 23:35 (PANIRV)
Square Portrait Landscape 4K UHD
ਤਾਂ ਕਿ ਧਰਮੀਆਂ ਦਾ ਜਿੰਨਾਂ ਲਹੂ ਧਰਤੀ ਉੱਤੇ ਵਹਾਇਆ ਗਿਆ ਸੱਭੋ ਤੁਹਾਡੇ ਜੁੰਮੇ ਆਵੇ, ਹਾਬਲ ਧਰਮੀ ਦੇ ਲਹੂ ਤੋਂ ਲੈ ਕੇ ਬਕਰਯਾਹ ਦੇ ਪੁੱਤਰ ਜ਼ਕਰਯਾਹ ਦੇ ਲਹੂ ਤੱਕ ਜਿਸ ਨੂੰ ਤੁਸੀਂ ਪਵਿੱਤਰ ਸਥਾਨ ਅਤੇ ਜਗਵੇਦੀ ਦੇ ਵਿਚਕਾਰ ਮਾਰ ਦਿੱਤਾ।

ਮੱਤੀ 23:36 (PANIRV)
Square Portrait Landscape 4K UHD
ਮੈਂ ਤੁਹਾਨੂੰ ਸੱਚ ਆਖਦਾ ਹਾਂ ਜੋ ਇਹ ਸਭ ਕੁਝ ਇਸ ਪੀੜ੍ਹੀ ਦੇ ਲੋਕਾਂ ਦੇ ਜੁੰਮੇ ਆਵੇਗਾ।

ਮੱਤੀ 23:37 (PANIRV)
Square Portrait Landscape 4K UHD
ਹੇ ਯਰੂਸ਼ਲਮ, ਯਰੂਸ਼ਲਮ! ਤੂੰ ਜੋ ਨਬੀਆਂ ਨੂੰ ਕਤਲ ਕਰਦਾ ਹੈਂ ਅਤੇ ਉਨ੍ਹਾਂ ਨੂੰ ਜਿਹੜੇ ਤੇਰੇ ਕੋਲ ਭੇਜੇ ਗਏ ਪਥਰਾਉ ਕਰਦਾ ਹੈਂ, ਮੈਂ ਕਿੰਨੀ ਵਾਰੀ ਚਾਹਿਆ ਜੋ ਤੇਰੇ ਬੱਚਿਆਂ ਨੂੰ ਉਸੇ ਤਰ੍ਹਾਂ ਇਕੱਠੇ ਕਰਾਂ ਜਿਸ ਤਰ੍ਹਾਂ ਮੁਰਗੀ ਆਪਣੇ ਬੱਚਿਆਂ ਨੂੰ ਖੰਭਾਂ ਦੇ ਹੇਠ ਇਕੱਠੇ ਕਰਦੀ ਹੈ, ਪਰ ਤੁਸੀਂ ਨਾ ਚਾਹਿਆ।

ਮੱਤੀ 23:38 (PANIRV)
Square Portrait Landscape 4K UHD
ਵੇਖੋ ਤੁਹਾਡਾ ਘਰ ਤੁਹਾਡੇ ਲਈ ਉਜਾੜ ਛੱਡਿਆ ਜਾਂਦਾ ਹੈ।

ਮੱਤੀ 23:39 (PANIRV)
Square Portrait Landscape 4K UHD
ਕਿਉਂਕਿ ਮੈਂ ਤੁਹਾਨੂੰ ਆਖਦਾ ਹਾਂ ਜੋ ਤੁਸੀਂ ਮੈਨੂੰ ਇਸ ਤੋਂ ਬਾਅਦ ਨਾ ਵੇਖੋਗੇ ਜਦ ਤੱਕ ਇਹ ਨਾ ਕਹੋਗੇ ਕਿ ਮੁਬਾਰਕ ਹੈ ਉਹ ਜਿਹੜਾ ਪ੍ਰਭੂ ਦੇ ਨਾਮ ਉੱਤੇ ਆਉਂਦਾ ਹੈ।

Available Bible Translations

American Standard Version
Matthew 23 (ASV) »
King James Version
Matthew 23 (KJV) »
GOD’S WORD® (GW)
Matthew 23 (GW) »
World English Bible
Matthew 23 (WEB) »
Louis Segond 1910
Matthieu 23 (LSG) »
इंडियन रिवाइज्ड वर्जन - हिंदी
मत्ती 23 (HINIRV) »
ভারতীয় সংশোধিত সংস্করণ - বাংলা
মথি 23 (BENIRV) »
இந்தியன் ரீவைஸ்டு வேர்ஷன் - தமிழ்
மத்தேயு 23 (TAMIRV) »
इंडियन रिवाइज्ड वर्जन - मराठी
मत्तय 23 (MARIRV) »
ఇండియన్ రేవిజ్డ్ వెర్షన్ - తెలుగు
మత్తయి 23 (TELIRV) »
ઇન્ડિયન રિવાયઝ્ડ વર્ઝન - ગુજરાતી
માથ્થી 23 (GUJIRV) »
ಭಾರತೀಯ ಪರಿಷ್ಕೃತ ಆವೃತ್ತಿ - ಕನ್ನಡ
ಮತ್ತಾಯನು 23 (KANIRV) »
الكتاب المقدس باللغة العربية، فان دايك
مَتَّى 23 (AVD) »
תנ ך עברי מודרני
הבשורה על־פי מתי 23 (HEB) »
Bíblia Sagrada Português
Mateus 23 (BSL) »
Kinh Thánh: Tiếng Việt
Ma-thi-ơ 23 (VIE) »
Reina Valera Antigua
Mateo 23 (RVA) »
La Sacra Bibbia
Matteo 23 (RIV) »
圣 经 简体中文和合本
马 太 福 音 23 (CUVS) »
聖 經 繁體中文和合本
馬 太 福 音 23 (CUVT) »
Bibla e Shenjtë
Mateu 23 (ALB) »
Svenska Bibeln 1917
Matteus 23 (SV1917) »
Библия на русском
Матфея 23 (RUSV) »
Українська Біблія
Матвія 23 (UKR) »
Szent Biblia - Magyar
Máté 23 (KAR) »
Българска Библия
Матей 23 (BULG) »
Det Norsk Bibel
Matteus 23 (NORSK) »
Kitaabka Quduuska Ah
Matayos 23 (SOM) »
De Heilige Schrift
Mattheüs 23 (NLD) »

ਮੱਤੀ (PANIRV) Chapter Selection

PANIRV Book Selection List