ਮੱਤੀ Chapter 24 PANIRV Bible Verse Images

ਮੱਤੀ 24 Bible Verse Pictures. Choose from a large collection of inspirational, motivational and encouraging Bible verses with pictures of nature. Download and share ਮੱਤੀ 24 inspirational Bible verse images. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.


ਮੱਤੀ 24:1 (PANIRV)
Square Portrait Landscape 4K UHD
ਯਿਸੂ ਹੈਕਲ ਵਿੱਚੋਂ ਬਾਹਰ ਨਿੱਕਲ ਕੇ ਜਾ ਰਿਹਾ ਸੀ ਕਿ ਉਹ ਦੇ ਚੇਲੇ ਉਸ ਕੋਲ ਆਏ ਤਾਂ ਕਿ ਹੈਕਲ ਦੀਆਂ ਇਮਾਰਤਾਂ ਉਸ ਨੂੰ ਵਿਖਾਲਣ।

ਮੱਤੀ 24:2 (PANIRV)
Square Portrait Landscape 4K UHD
ਪਰ ਉਸ ਨੇ ਅੱਗੋਂ ਉਨ੍ਹਾਂ ਨੂੰ ਕਿਹਾ, ਕੀ ਤੁਸੀਂ ਇਨ੍ਹਾਂ ਸਭਨਾਂ ਚੀਜ਼ਾਂ ਨੂੰ ਨਹੀਂ ਵੇਖਦੇ? ਮੈਂ ਤੁਹਾਨੂੰ ਸੱਚ ਆਖਦਾ ਹਾਂ ਜੋ ਇੱਥੇ ਪੱਥਰ ਉੱਤੇ ਪੱਥਰ ਛੱਡਿਆ ਨਾ ਜਾਵੇਗਾ ਜੋ ਡੇਗਿਆ ਨਾ ਜਾਵੇ।

ਮੱਤੀ 24:3 (PANIRV)
Square Portrait Landscape 4K UHD
ਜਦ ਉਹ ਜ਼ੈਤੂਨ ਦੇ ਪਹਾੜ ਉੱਤੇ ਬੈਠਾ ਹੋਇਆ ਸੀ ਤਾਂ ਉਹ ਦੇ ਚੇਲੇ ਉਹ ਦੇ ਕੋਲ ਇਕਾਂਤ ਵਿੱਚ ਆਏ ਅਤੇ ਪੁੱਛਿਆ, ਸਾਨੂੰ ਦੱਸ ਜੋ ਇਹ ਗੱਲਾਂ ਕਦੋਂ ਹੋਣਗੀਆਂ ਅਤੇ ਤੇਰੇ ਆਉਣ ਤੇ ਸੰਸਾਰ ਦੇ ਅੰਤ ਦਾ ਕੀ ਨਿਸ਼ਾਨ ਹੋਵੇਗਾ?

ਮੱਤੀ 24:4 (PANIRV)
Square Portrait Landscape 4K UHD
ਯਿਸੂ ਨੇ ਉਨ੍ਹਾਂ ਨੂੰ ਉੱਤਰ ਦਿੱਤਾ, ਚੌਕਸ ਰਹੋ ਕਿ ਤੁਹਾਨੂੰ ਕੋਈ ਧੋਖਾ ਨਾ ਦੇਵੇ।

ਮੱਤੀ 24:5 (PANIRV)
Square Portrait Landscape 4K UHD
ਕਿਉਂਕਿ ਬਹੁਤ ਲੋਕ ਮੇਰੇ ਨਾਮ ਤੇ ਤੁਹਾਡੇ ਕੋਲ ਆਉਣਗੇ ਅਤੇ ਕਹਿਣਗੇ ਕਿ ਮੈਂ ਮਸੀਹ ਹਾਂ ਅਤੇ ਬਹੁਤਿਆਂ ਨੂੰ ਭਰਮਾ ਲੈਣਗੇ।

ਮੱਤੀ 24:6 (PANIRV)
Square Portrait Landscape 4K UHD
ਤੁਸੀਂ ਲੜਾਈਆਂ ਤੇ ਲੜਾਈਆਂ ਦੀਆਂ ਖ਼ਬਰਾਂ ਸੁਣੋਗੇ। ਸਾਵਧਾਨ! ਕਿਤੇ ਘਬਰਾ ਨਾ ਜਾਣਾ ਕਿਉਂ ਜੋ ਇਹ ਗੱਲਾਂ ਤਾਂ ਹੋਣੀਆਂ ਹੀ ਹਨ ਪਰ ਅਜੇ ਅੰਤ ਨਹੀਂ।

ਮੱਤੀ 24:7 (PANIRV)
Square Portrait Landscape 4K UHD
ਕੌਮ-ਕੌਮ ਉੱਤੇ ਅਤੇ ਪਾਤਸ਼ਾਹੀ-ਪਾਤਸ਼ਾਹੀ ਉੱਤੇ ਚੜ੍ਹਾਈ ਕਰੇਗੀ ਅਤੇ ਥਾਂ-ਥਾਂ ਕਾਲ ਪੈਣਗੇ ਅਤੇ ਭੂਚਾਲ ਆਉਣਗੇ।

ਮੱਤੀ 24:8 (PANIRV)
Square Portrait Landscape 4K UHD
ਪਰ ਇਹ ਸਭ ਕੁਝ ਪੀੜਾਂ ਦਾ ਅਰੰਭ ਹੈ।

ਮੱਤੀ 24:9 (PANIRV)
Square Portrait Landscape 4K UHD
ਤਦ ਉਹ ਤੁਹਾਨੂੰ ਬਿਪਤਾ ਲਈ ਫੜਵਾ ਦੇਣਗੇ ਅਤੇ ਤੁਹਾਨੂੰ ਮਾਰ ਦੇਣਗੇ ਅਤੇ ਮੇਰੇ ਨਾਮ ਦੇ ਕਾਰਨ ਸਾਰੀਆਂ ਕੌਮਾਂ ਤੁਹਾਡੇ ਨਾਲ ਵੈਰ ਰੱਖਣਗੀਆਂ।

ਮੱਤੀ 24:10 (PANIRV)
Square Portrait Landscape 4K UHD
ਅਤੇ ਉਸ ਸਮੇਂ ਬਹੁਤ ਲੋਕ ਠੋਕਰ ਖਾਣਗੇ ਅਤੇ ਇੱਕ ਦੂਜੇ ਨੂੰ ਫੜ੍ਹਵਾਉਣਗੇ ਅਤੇ ਇੱਕ ਦੂਜੇ ਨਾਲ ਵੈਰ ਰੱਖਣਗੇ।

ਮੱਤੀ 24:11 (PANIRV)
Square Portrait Landscape 4K UHD
ਅਤੇ ਬਹੁਤ ਸਾਰੇ ਝੂਠੇ ਨਬੀ ਉੱਠਣਗੇ ਅਤੇ ਬਹੁਤਿਆਂ ਨੂੰ ਭਰਮਾ ਲੈਣਗੇ।

ਮੱਤੀ 24:12 (PANIRV)
Square Portrait Landscape 4K UHD
ਅਤੇ ਕੁਧਰਮ ਦੇ ਵਧਣ ਕਾਰਨ ਬਹੁਤਿਆਂ ਦੀ ਪ੍ਰੀਤ ਠੰਡੀ ਹੋ ਜਾਵੇਗੀ।

ਮੱਤੀ 24:13 (PANIRV)
Square Portrait Landscape 4K UHD
ਪਰ ਜਿਹੜਾ ਅੰਤ ਤੱਕ ਸਹਿਣ ਕਰੇਗਾ ਉਹੀ ਬਚਾਇਆ ਜਾਵੇਗਾ।

ਮੱਤੀ 24:14 (PANIRV)
Square Portrait Landscape 4K UHD
ਅਤੇ ਰਾਜ ਦੀ ਇਸ ਖੁਸ਼ਖਬਰੀ ਦਾ ਪਰਚਾਰ ਸਾਰੀ ਦੁਨੀਆਂ ਵਿੱਚ ਕੀਤਾ ਜਾਵੇਗਾ ਜੋ ਸਭ ਕੌਮਾਂ ਉੱਤੇ ਗਵਾਹੀ ਹੋਵੇ, ਤਦ ਅੰਤ ਆਵੇਗਾ।

ਮੱਤੀ 24:15 (PANIRV)
Square Portrait Landscape 4K UHD
ਉਪਰੰਤ ਜਦ ਤੁਸੀਂ ਉਸ ਉਜਾੜਨ ਵਾਲੀ ਘਿਣਾਉਣੀ ਚੀਜ਼ ਨੂੰ ਜਿਸ ਦੀ ਖ਼ਬਰ ਦਾਨੀਏਲ ਨਬੀ ਨੇ ਦਿੱਤੀ ਪਵਿੱਤਰ ਥਾਂ ਵਿੱਚ ਖੜ੍ਹੀ ਵੇਖੋਗੇ (ਪੜ੍ਹਨ ਵਾਲਾ ਸਮਝ ਲਵੇ)

ਮੱਤੀ 24:16 (PANIRV)
Square Portrait Landscape 4K UHD
ਤਦ ਉਹ ਜਿਹੜੇ ਯਹੂਦਿਯਾ ਵਿੱਚ ਹੋਣ ਪਹਾੜਾਂ ਉੱਤੇ ਭੱਜ ਜਾਣ।

ਮੱਤੀ 24:17 (PANIRV)
Square Portrait Landscape 4K UHD
ਜਿਹੜਾ ਛੱਤ ਉੱਤੇ ਹੋਵੇ ਉਹ ਆਪਣੇ ਘਰ ਵਿੱਚੋਂ ਸਮਾਨ ਲੈਣ ਨੂੰ ਹੇਠਾਂ ਨਾ ਉੱਤਰੇ।

ਮੱਤੀ 24:18 (PANIRV)
Square Portrait Landscape 4K UHD
ਅਤੇ ਜਿਹੜਾ ਖੇਤ ਵਿੱਚ ਹੋਵੇ ਆਪਣੇ ਕੱਪੜੇ ਲੈਣ ਨੂੰ ਪਿੱਛੇ ਨਾ ਮੁੜੇ।

ਮੱਤੀ 24:19 (PANIRV)
Square Portrait Landscape 4K UHD
ਪਰ ਅਫ਼ਸੋਸ ਉਨ੍ਹਾਂ ਉੱਤੇ ਜਿਹੜੀਆਂ ਉਨ੍ਹੀਂ ਦਿਨੀਂ ਗਰਭਣੀਆਂ ਅਤੇ ਦੁੱਧ ਚੁੰਘਾਉਣ ਵਾਲੀਆਂ ਹੋਣ!

ਮੱਤੀ 24:20 (PANIRV)
Square Portrait Landscape 4K UHD
ਪਰ ਤੁਸੀਂ ਪ੍ਰਾਰਥਨਾ ਕਰੋ ਜੋ ਤੁਹਾਡਾ ਭੱਜਣਾ ਸਿਆਲ ਵਿੱਚ ਜਾਂ ਸਬਤ ਦੇ ਦਿਨ ਨਾ ਹੋਵੇ।

ਮੱਤੀ 24:21 (PANIRV)
Square Portrait Landscape 4K UHD
ਕਿਉਂ ਜੋ ਉਸ ਸਮੇਂ ਅਜਿਹਾ ਵੱਡਾ ਕਸ਼ਟ ਹੋਵੇਗਾ ਜੋ ਜਗਤ ਦੇ ਮੁੱਢੋਂ ਲੈ ਕੇ ਨਾ ਹੁਣ ਤੱਕ ਹੋਇਆ ਅਤੇ ਨਾ ਕਦੇ ਹੋਵੇਗਾ।

ਮੱਤੀ 24:22 (PANIRV)
Square Portrait Landscape 4K UHD
ਅਤੇ ਜੇ ਉਹ ਦਿਨ ਘਟਾਏ ਨਾ ਜਾਂਦੇ ਤਾਂ ਕੋਈ ਮਨੁੱਖ ਨਾ ਬਚਦਾ ਪਰ ਉਹ ਦਿਨ ਚੁਣਿਆਂ ਹੋਇਆਂ ਦੀ ਖ਼ਾਤਰ ਘਟਾਏ ਜਾਣਗੇ।

ਮੱਤੀ 24:23 (PANIRV)
Square Portrait Landscape 4K UHD
ਤਦ ਜੇ ਕੋਈ ਤੁਹਾਨੂੰ ਆਖੇ, ਵੇਖੋ ਮਸੀਹ ਇੱਥੇ ਜਾਂ ਉੱਥੇ ਹੈ ਤਾਂ ਸੱਚ ਨਾ ਮੰਨਣਾ।

ਮੱਤੀ 24:24 (PANIRV)
Square Portrait Landscape 4K UHD
ਕਿਉਂਕਿ ਝੂਠੇ ਮਸੀਹ ਅਤੇ ਝੂਠੇ ਨਬੀ ਉੱਠਣਗੇ ਅਤੇ ਅਜਿਹੇ ਵੱਡੇ ਨਿਸ਼ਾਨ ਅਤੇ ਅਚਰਜ਼ ਕੰਮ ਵਿਖਾਉਣਗੇ ਕਿ ਜੇ ਹੋ ਸਕੇ ਤਾਂ ਉਹ ਚੁਣਿਆਂ ਹੋਇਆਂ ਨੂੰ ਵੀ ਭਰਮਾ ਲੈਣ।

ਮੱਤੀ 24:25 (PANIRV)
Square Portrait Landscape 4K UHD
ਵੇਖੋ ਮੈਂ ਤੁਹਾਨੂੰ ਪਹਿਲਾਂ ਹੀ ਦੱਸ ਦਿੱਤਾ।

ਮੱਤੀ 24:26 (PANIRV)
Square Portrait Landscape 4K UHD
ਇਸ ਲਈ ਜੇ ਉਹ ਤੁਹਾਨੂੰ ਆਖਣ, ਵੇਖੋ ਉਹ ਉਜਾੜ ਵਿੱਚ ਹੈ ਤਾਂ ਬਾਹਰ ਨਾ ਜਾਣਾ। ਵੇਖੋ ਮਸੀਹ ਅੰਦਰਲੀਆਂ ਕੋਠੜੀਆਂ ਵਿੱਚ ਹੈ ਤਾਂ ਸੱਚ ਨਾ ਮੰਨਣਾ।

ਮੱਤੀ 24:27 (PANIRV)
Square Portrait Landscape 4K UHD
ਕਿਉਂਕਿ ਜਿਸ ਤਰ੍ਹਾਂ ਬਿਜਲੀ ਚੜ੍ਹਦਿਓਂ ਚਮਕਾਰਾ ਮਾਰ ਕੇ ਲਹਿੰਦੇ ਤੱਕ ਦਿਸਦੀ ਹੈ, ਉਸੇ ਤਰ੍ਹਾਂ ਮਨੁੱਖ ਦੇ ਪੁੱਤਰ ਦਾ ਆਉਣਾ ਹੋਵੇਗਾ।

ਮੱਤੀ 24:28 (PANIRV)
Square Portrait Landscape 4K UHD
ਜਿੱਥੇ ਲੋਥ ਹੈ, ਉੱਥੇ ਗਿਰਝਾਂ ਇਕੱਠੀਆਂ ਹੋਣਗੀਆਂ।

ਮੱਤੀ 24:29 (PANIRV)
Square Portrait Landscape 4K UHD
ਉਨ੍ਹਾਂ ਦਿਨਾਂ ਦੇ ਕਸ਼ਟ ਤੋਂ ਬਾਅਦ ਸੂਰਜ ਝੱਟ ਹਨ੍ਹੇਰਾ ਹੋ ਜਾਵੇਗਾ ਅਤੇ ਚੰਦ ਆਪਣੀ ਚਾਨਣੀ ਨਾ ਦੇਵੇਗਾ ਅਤੇ ਤਾਰੇ ਅਕਾਸ਼ ਤੋਂ ਡਿੱਗ ਪੈਣਗੇ ਅਤੇ ਅਕਾਸ਼ ਦੀਆਂ ਸ਼ਕਤੀਆਂ ਹਿਲਾਈਆਂ ਜਾਣਗੀਆਂ।

ਮੱਤੀ 24:30 (PANIRV)
Square Portrait Landscape 4K UHD
ਤਦ ਮਨੁੱਖ ਦੇ ਪੁੱਤਰ ਦਾ ਨਿਸ਼ਾਨ ਅਕਾਸ਼ ਵਿੱਚ ਪਰਗਟ ਹੋਵੇਗਾ ਅਤੇ ਤਦੋਂ ਧਰਤੀ ਦੀਆਂ ਸਾਰੀਆਂ ਕੌਮਾਂ ਛਾਤੀ ਪਿੱਟਣਗੀਆਂ ਅਤੇ ਮਨੁੱਖ ਦੇ ਪੁੱਤਰ ਨੂੰ ਵੱਡੀ ਸਮਰੱਥਾ ਅਤੇ ਮਹਿਮਾ ਨਾਲ ਅਕਾਸ਼ ਦੇ ਬੱਦਲਾਂ ਉੱਤੇ ਆਉਂਦਿਆਂ ਵੇਖਣਗੀਆਂ।

ਮੱਤੀ 24:31 (PANIRV)
Square Portrait Landscape 4K UHD
ਅਤੇ ਉਹ ਤੁਰ੍ਹੀ ਦੀ ਵੱਡੀ ਅਵਾਜ਼ ਨਾਲ ਆਪਣੇ ਦੂਤਾਂ ਨੂੰ ਭੇਜੇਗਾ ਅਤੇ ਉਹ ਚਾਰੇ ਪਾਸਿਓਂ ਚੌਹਾਂ ਕੂੰਟਾਂ ਤੋਂ ਅਕਾਸ਼ ਦੇ ਉਸ ਸਿਰੇ ਤੋਂ ਲੈ ਕੇ ਇਸ ਸਿਰੇ ਤੱਕ ਉਹ ਦੇ ਚੁਣਿਆਂ ਹੋਇਆਂ ਨੂੰ ਇਕੱਠਿਆਂ ਕਰਨਗੇ।

ਮੱਤੀ 24:32 (PANIRV)
Square Portrait Landscape 4K UHD
ਫੇਰ ਹੰਜ਼ੀਰ ਦੇ ਦਰਖ਼ਤ ਤੋਂ ਇੱਕ ਦ੍ਰਿਸ਼ਟਾਂਤ ਸਿੱਖੋ। ਜਦ ਉਹ ਦੀ ਟਹਿਣੀ ਨਰਮ ਹੁੰਦੀ ਅਤੇ ਪੱਤੇ ਫੁੱਟਦੇ ਹਨ ਤਦ ਸਮਝ ਜਾਂਦੇ ਹਨ ਕਿ ਗਰਮੀ ਦੀ ਰੁੱਤ ਨੇੜੇ ਹੈ।

ਮੱਤੀ 24:33 (PANIRV)
Square Portrait Landscape 4K UHD
ਇਸੇ ਤਰ੍ਹਾਂ ਤੁਸੀਂ ਵੀ ਜਦ ਇਹ ਸਭ ਕੁਝ ਵੇਖੋ ਤਾਂ ਜਾਣ ਲਓ ਕਿ ਉਹ ਨੇੜੇ ਸਗੋਂ ਬੂਹੇ ਉੱਤੇ ਹੈ।

ਮੱਤੀ 24:34 (PANIRV)
Square Portrait Landscape 4K UHD
ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਜਦ ਤੱਕ ਇਹ ਸਭ ਗੱਲਾਂ ਨਾ ਹੋ ਲੈਣ, ਇਸ ਪੀੜ੍ਹੀ ਦਾ ਅੰਤ ਨਾ ਹੋਵੇਗਾ।

ਮੱਤੀ 24:35 (PANIRV)
Square Portrait Landscape 4K UHD
ਅਕਾਸ਼ ਅਤੇ ਧਰਤੀ ਟਲ ਜਾਣਗੇ ਪਰ ਮੇਰੇ ਬਚਨ ਕਦੀ ਨਾ ਟਲਣਗੇ।

ਮੱਤੀ 24:36 (PANIRV)
Square Portrait Landscape 4K UHD
ਪਰ ਉਸ ਦਿਨ ਅਤੇ ਸਮੇਂ ਨੂੰ ਕੋਈ ਨਹੀਂ ਜਾਣਦਾ, ਨਾ ਸਵਰਗ ਦੇ ਦੂਤ ਨਾ ਪੁੱਤਰ ਪਰ ਕੇਵਲ ਪਿਤਾ।

ਮੱਤੀ 24:37 (PANIRV)
Square Portrait Landscape 4K UHD
ਅਤੇ ਜਿਸ ਤਰ੍ਹਾਂ ਨੂਹ ਦੇ ਦਿਨ ਸਨ, ਮਨੁੱਖ ਦੇ ਪੁੱਤਰ ਦਾ ਆਉਣਾ ਉਸੇ ਤਰ੍ਹਾਂ ਹੋਵੇਗਾ।

ਮੱਤੀ 24:38 (PANIRV)
Square Portrait Landscape 4K UHD
ਕਿਉਂਕਿ ਜਿਸ ਤਰ੍ਹਾਂ ਪਰਲੋ ਤੋਂ ਪਹਿਲਾਂ ਦੇ ਦਿਨਾਂ ਵਿੱਚ ਲੋਕ ਖਾਂਦੇ-ਪੀਂਦੇ ਵਿਆਹ ਕਰਦੇ ਅਤੇ ਕਰਾਉਂਦੇ ਸਨ, ਉਸ ਦਿਨ ਤੱਕ ਜਦ ਤੱਕ ਨੂਹ ਕਿਸ਼ਤੀ ਉੱਤੇ ਚੜ੍ਹਿਆ।

ਮੱਤੀ 24:39 (PANIRV)
Square Portrait Landscape 4K UHD
ਅਤੇ ਉਹ ਨਹੀਂ ਜਾਣਦੇ ਸਨ ਜਦ ਤੱਕ ਪਰਲੋ ਨਾ ਆਈ ਅਤੇ ਸਭਨਾਂ ਨੂੰ ਰੋੜ੍ਹ ਕੇ ਲੈ ਗਈ, ਇਸੇ ਤਰ੍ਹਾਂ ਮਨੁੱਖ ਦੇ ਪੁੱਤਰ ਦਾ ਆਉਣਾ ਹੋਵੇਗਾ।

ਮੱਤੀ 24:40 (PANIRV)
Square Portrait Landscape 4K UHD
ਤਦ ਦੋ ਜਣੇ ਖੇਤ ਵਿੱਚ ਹੋਣਗੇ, ਇੱਕ ਲੈ ਲਿਆ ਜਾਵੇਗਾ ਅਤੇ ਇੱਕ ਛੱਡਿਆ ਜਾਵੇਗਾ।

ਮੱਤੀ 24:41 (PANIRV)
Square Portrait Landscape 4K UHD
ਦੋ ਔਰਤਾਂ ਚੱਕੀ ਪੀਂਹਦੀਆਂ ਹੋਣਗੀਆਂ, ਇੱਕ ਲੈ ਲਈ ਜਾਵੇਗੀ ਅਤੇ ਇੱਕ ਛੱਡੀ ਜਾਵੇਗੀ।

ਮੱਤੀ 24:42 (PANIRV)
Square Portrait Landscape 4K UHD
ਸੋ ਜਾਗਦੇ ਰਹੋ ਕਿਉਂਕਿ ਤੁਸੀਂ ਨਹੀਂ ਜਾਣਦੇ ਜੋ ਤੁਹਾਡਾ ਪ੍ਰਭੂ ਕਿਹੜੇ ਦਿਨ ਆਉਂਦਾ ਹੈ।

ਮੱਤੀ 24:43 (PANIRV)
Square Portrait Landscape 4K UHD
ਪਰ ਇਹ ਜਾਣੋ ਕਿ ਜੇ ਘਰ ਦੇ ਮਾਲਕ ਨੂੰ ਪਤਾ ਹੁੰਦਾ ਕਿ ਚੋਰ ਕਿਸ ਪਹਿਰ ਆਵੇਗਾ ਤਾਂ ਜਾਗਦਾ ਰਹਿੰਦਾ ਅਤੇ ਆਪਣੇ ਘਰ ਚੋਰੀ ਨਾ ਹੋਣ ਦਿੰਦਾ।

ਮੱਤੀ 24:44 (PANIRV)
Square Portrait Landscape 4K UHD
ਇਸ ਲਈ ਤੁਸੀਂ ਵੀ ਤਿਆਰ ਰਹੋ ਕਿਉਂਕਿ ਜਿਸ ਸਮੇਂ ਤੁਹਾਨੂੰ ਖਿਆਲ ਵੀ ਨਾ ਹੋਵੇ, ਉਸੇ ਸਮੇਂ ਮਨੁੱਖ ਦਾ ਪੁੱਤਰ ਆ ਜਾਵੇਗਾ।

ਮੱਤੀ 24:45 (PANIRV)
Square Portrait Landscape 4K UHD
ਉਪਰੰਤ ਉਹ ਵਫ਼ਾਦਾਰ ਅਤੇ ਬੁੱਧਵਾਨ ਨੌਕਰ ਕੌਣ ਹੈ, ਜਿਸ ਨੂੰ ਮਾਲਕ ਨੇ ਆਪਣੇ ਨੌਕਰਾਂ ਉੱਤੇ ਪ੍ਰਧਾਨ ਠਹਿਰਾਇਆ ਕਿ ਵੇਲੇ ਸਿਰ ਉਨ੍ਹਾਂ ਨੂੰ ਭੋਜਣ ਦੇਵੇ?

ਮੱਤੀ 24:46 (PANIRV)
Square Portrait Landscape 4K UHD
ਧੰਨ ਉਹ ਨੌਕਰ ਜਿਹ ਨੂੰ ਉਸ ਦਾ ਮਾਲਕ ਜਦ ਆਵੇ, ਅਜਿਹਾ ਹੀ ਕਰਦਿਆਂ ਵੇਖੇ।

ਮੱਤੀ 24:47 (PANIRV)
Square Portrait Landscape 4K UHD
ਮੈਂ ਤੁਹਾਨੂੰ ਸੱਚ ਆਖਦਾ ਹਾਂ ਜੋ ਉਹ ਉਸ ਨੂੰ ਆਪਣੇ ਸਾਰੇ ਮਾਲ ਉੱਤੇ ਅਧਿਕਾਰੀ ਠਹਿਰਾਵੇਗਾ।

ਮੱਤੀ 24:48 (PANIRV)
Square Portrait Landscape 4K UHD
ਪਰ ਜੇ ਉਹ ਦੁਸ਼ਟ ਨੌਕਰ ਆਪਣੇ ਮਨ ਵਿੱਚ ਆਖੇ, ਜੋ ਮੇਰਾ ਮਾਲਕ ਚਿਰ ਲਾਉਂਦਾ ਹੈ

ਮੱਤੀ 24:49 (PANIRV)
Square Portrait Landscape 4K UHD
ਅਤੇ ਆਪਣੇ ਨਾਲ ਦੇ ਨੌਕਰਾਂ ਨੂੰ ਮਾਰਨ ਲੱਗੇ ਅਤੇ ਸ਼ਰਾਬੀਆਂ ਨਾਲ ਖਾਏ ਪੀਏ।

ਮੱਤੀ 24:50 (PANIRV)
Square Portrait Landscape 4K UHD
ਤਾਂ ਜਿਸ ਦਿਨ ਉਹ ਉਡੀਕ ਨਹੀਂ ਕਰਦਾ ਅਤੇ ਜਿਸ ਘੜੀ ਉਹ ਨਹੀਂ ਜਾਣਦਾ, ਉਸ ਨੌਕਰ ਦਾ ਮਾਲਕ ਆਵੇਗਾ।

ਮੱਤੀ 24:51 (PANIRV)
Square Portrait Landscape 4K UHD
ਅਤੇ ਉਹ ਨੂੰ ਦੋ ਟੁੱਕੜੇ ਕਰ ਦੇਵੇਗਾ ਅਤੇ ਕਪਟੀਆਂ ਨਾਲ ਉਹ ਦਾ ਹਿੱਸਾ ਠਹਿਰਾਵੇਗਾ। ਉੱਥੇ ਰੋਣਾ ਅਤੇ ਕਚੀਚੀਆਂ ਵੱਟਣਾ ਹੋਵੇਗਾ।

Available Bible Translations

American Standard Version
Matthew 24 (ASV) »
King James Version
Matthew 24 (KJV) »
GOD’S WORD® (GW)
Matthew 24 (GW) »
World English Bible
Matthew 24 (WEB) »
Louis Segond 1910
Matthieu 24 (LSG) »
इंडियन रिवाइज्ड वर्जन - हिंदी
मत्ती 24 (HINIRV) »
ভারতীয় সংশোধিত সংস্করণ - বাংলা
মথি 24 (BENIRV) »
இந்தியன் ரீவைஸ்டு வேர்ஷன் - தமிழ்
மத்தேயு 24 (TAMIRV) »
इंडियन रिवाइज्ड वर्जन - मराठी
मत्तय 24 (MARIRV) »
ఇండియన్ రేవిజ్డ్ వెర్షన్ - తెలుగు
మత్తయి 24 (TELIRV) »
ઇન્ડિયન રિવાયઝ્ડ વર્ઝન - ગુજરાતી
માથ્થી 24 (GUJIRV) »
ಭಾರತೀಯ ಪರಿಷ್ಕೃತ ಆವೃತ್ತಿ - ಕನ್ನಡ
ಮತ್ತಾಯನು 24 (KANIRV) »
الكتاب المقدس باللغة العربية، فان دايك
مَتَّى 24 (AVD) »
תנ ך עברי מודרני
הבשורה על־פי מתי 24 (HEB) »
Bíblia Sagrada Português
Mateus 24 (BSL) »
Kinh Thánh: Tiếng Việt
Ma-thi-ơ 24 (VIE) »
Reina Valera Antigua
Mateo 24 (RVA) »
La Sacra Bibbia
Matteo 24 (RIV) »
圣 经 简体中文和合本
马 太 福 音 24 (CUVS) »
聖 經 繁體中文和合本
馬 太 福 音 24 (CUVT) »
Bibla e Shenjtë
Mateu 24 (ALB) »
Svenska Bibeln 1917
Matteus 24 (SV1917) »
Библия на русском
Матфея 24 (RUSV) »
Українська Біблія
Матвія 24 (UKR) »
Szent Biblia - Magyar
Máté 24 (KAR) »
Българска Библия
Матей 24 (BULG) »
Det Norsk Bibel
Matteus 24 (NORSK) »
Kitaabka Quduuska Ah
Matayos 24 (SOM) »
De Heilige Schrift
Mattheüs 24 (NLD) »

ਮੱਤੀ (PANIRV) Chapter Selection

PANIRV Book Selection List