ਮੱਤੀ Chapter 26 PANIRV Bible Verse Images

ਮੱਤੀ 26 Bible Verse Pictures. Choose from a large collection of inspirational, motivational and encouraging Bible verses with pictures of nature. Download and share ਮੱਤੀ 26 inspirational Bible verse images. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.


ਮੱਤੀ 26:1 (PANIRV)
Square Portrait Landscape 4K UHD
ਇਸ ਤਰ੍ਹਾਂ ਹੋਇਆ ਕਿ ਜਦ ਯਿਸੂ ਇਹ ਸਾਰੀਆਂ ਗੱਲਾਂ ਕਰ ਹਟਿਆ ਤਾਂ ਆਪਣੇ ਚੇਲਿਆਂ ਨੂੰ ਆਖਿਆ,

ਮੱਤੀ 26:2 (PANIRV)
Square Portrait Landscape 4K UHD
ਤੁਸੀਂ ਜਾਣਦੇ ਹੋ ਜੋ ਦੋ ਦਿਨਾਂ ਦੇ ਬਾਅਦ ਪਸਾਹ ਦਾ ਤਿਉਹਾਰ ਹੋਵੇਗਾ ਅਤੇ ਮਨੁੱਖ ਦਾ ਪੁੱਤਰ ਸਲੀਬ ਦਿੱਤੇ ਜਾਣ ਲਈ ਫੜਵਾਇਆ ਜਾਵੇਗਾ।

ਮੱਤੀ 26:3 (PANIRV)
Square Portrait Landscape 4K UHD
ਤਦ ਮੁੱਖ ਜਾਜਕ ਅਤੇ ਲੋਕਾਂ ਦੇ ਬਜ਼ੁਰਗ ਕਯਾਫ਼ਾ ਨਾਮ ਦੇ ਪ੍ਰਧਾਨ ਜਾਜਕ ਦੇ ਵਿਹੜੇ ਵਿੱਚ ਇਕੱਠੇ ਹੋਏ।

ਮੱਤੀ 26:4 (PANIRV)
Square Portrait Landscape 4K UHD
ਅਤੇ ਯੋਜਨਾ ਬਣਾਈ ਜੋ ਯਿਸੂ ਨੂੰ ਧੋਖੇ ਨਾਲ ਫੜ੍ਹ ਕੇ ਮਾਰ ਸੁੱਟੀਏ।

ਮੱਤੀ 26:5 (PANIRV)
Square Portrait Landscape 4K UHD
ਪਰ ਉਨ੍ਹਾਂ ਆਖਿਆ ਜੋ ਤਿਉਹਾਰ ਦੇ ਦਿਨ ਨਹੀਂ, ਕਿਤੇ ਲੋਕਾਂ ਵਿੱਚ ਹੰਗਾਮਾ ਨਾ ਹੋ ਜਾਵੇ।

ਮੱਤੀ 26:6 (PANIRV)
Square Portrait Landscape 4K UHD
ਅਤੇ ਜਦ ਯਿਸੂ ਬੈਤਅਨੀਆ ਵਿੱਚ ਸ਼ਮਊਨ ਕੋੜ੍ਹੀ ਦੇ ਘਰ ਸੀ।

ਮੱਤੀ 26:7 (PANIRV)
Square Portrait Landscape 4K UHD
ਤਾਂ ਇੱਕ ਔਰਤ ਮਹਿੰਗੇ ਮੁੱਲ ਦਾ ਅਤਰ ਸ਼ੀਸ਼ੀ ਵਿੱਚ ਉਹ ਦੇ ਕੋਲ ਲਿਆਈ ਅਤੇ ਜਿਸ ਵੇਲੇ ਉਹ ਰੋਟੀ ਖਾਣ ਬੈਠਾ ਹੋਇਆ ਸੀ ਉਹ ਦੇ ਸਿਰ ਉੱਤੇ ਡੋਲ੍ਹ ਦਿੱਤਾ।

ਮੱਤੀ 26:8 (PANIRV)
Square Portrait Landscape 4K UHD
ਪਰ ਚੇਲੇ ਇਹ ਵੇਖ ਕੇ ਖਿਝ ਗਏ ਅਤੇ ਬੋਲੇ, ਇਹ ਨੁਕਸਾਨ ਕਿਉਂ ਹੋਇਆ?

ਮੱਤੀ 26:9 (PANIRV)
Square Portrait Landscape 4K UHD
ਕਿਉਂਕਿ ਹੋ ਸਕਦਾ ਸੀ ਜੋ ਇਹ ਵੱਡੇ ਮੁੱਲ ਵਿਕਦਾ ਅਤੇ ਕੰਗਾਲਾਂ ਨੂੰ ਦਿੱਤਾ ਜਾਂਦਾ।

ਮੱਤੀ 26:10 (PANIRV)
Square Portrait Landscape 4K UHD
ਪਰ ਯਿਸੂ ਨੇ ਇਹ ਜਾਣ ਕੇ ਉਨ੍ਹਾਂ ਨੂੰ ਆਖਿਆ, ਇਸ ਔਰਤ ਨੂੰ ਕਿਉਂ ਪਰੇਸ਼ਾਨ ਕਰਦੇ ਹੋ? ਕਿਉਂ ਜੋ ਉਹ ਨੇ ਮੇਰੇ ਨਾਲ ਚੰਗਾ ਵਰਤਾਵਾ ਕੀਤਾ ਹੈ।

ਮੱਤੀ 26:11 (PANIRV)
Square Portrait Landscape 4K UHD
ਕੰਗਾਲ ਤਾਂ ਸਦਾ ਤੁਹਾਡੇ ਨਾਲ ਹਨ, ਪਰ ਮੈਂ ਸਦਾ ਤੁਹਾਡੇ ਨਾਲ ਨਹੀਂ ਹਾਂ।

ਮੱਤੀ 26:12 (PANIRV)
Square Portrait Landscape 4K UHD
ਇਹ ਅਤਰ ਜੋ ਉਸ ਨੇ ਮੇਰੀ ਦੇਹੀ ਉੱਤੇ ਪਾਇਆ ਸੋ ਮੇਰੇ ਦਫ਼ਨਾਉਣ ਲਈ ਕੀਤਾ ਹੈ।

ਮੱਤੀ 26:13 (PANIRV)
Square Portrait Landscape 4K UHD
ਮੈਂ ਤੁਹਾਨੂੰ ਸੱਚ ਆਖਦਾ ਹਾਂ ਜੋ ਸਾਰੇ ਸੰਸਾਰ ਵਿੱਚ ਜਿੱਥੇ ਵੀ ਇਸ ਖੁਸ਼ਖਬਰੀ ਦਾ ਪਰਚਾਰ ਹੋਵੇਗਾ, ਉੱਥੇ ਉਹ ਦੀ ਯਾਦਗਾਰੀ ਲਈ ਜੋ ਉਸ ਨੇ ਕੀਤਾ ਹੈ, ਉਹ ਆਖਿਆ ਜਾਵੇਗਾ।

ਮੱਤੀ 26:14 (PANIRV)
Square Portrait Landscape 4K UHD
ਤਦ ਉਨ੍ਹਾਂ ਬਾਰਾਂ ਵਿੱਚੋਂ ਇੱਕ ਨੇ ਜਿਸ ਦਾ ਨਾਮ ਯਹੂਦਾ ਇਸਕਰਿਯੋਤੀ ਸੀ, ਮੁੱਖ ਜਾਜਕਾਂ ਕੋਲ ਜਾ ਕੇ ਆਖਿਆ

ਮੱਤੀ 26:15 (PANIRV)
Square Portrait Landscape 4K UHD
ਜੇ ਮੈਂ ਉਹ ਨੂੰ ਤੁਹਾਡੇ ਹੱਥ ਫੜਵਾ ਦਿਆਂ ਤਾਂ ਮੈਨੂੰ ਕੀ ਦਿਓਗੇ? ਤਦ ਉਨ੍ਹਾਂ ਉਸ ਨੂੰ ਤੀਹ ਚਾਂਦੀ ਦੇ ਸਿੱਕੇ ਤੋਲ ਦਿੱਤੇ।

ਮੱਤੀ 26:16 (PANIRV)
Square Portrait Landscape 4K UHD
ਅਤੇ ਉਹ ਉਸੇ ਸਮੇਂ ਤੋਂ ਉਸ ਨੂੰ ਫੜਵਾਉਣ ਦਾ ਮੌਕਾ ਲੱਭਣ ਲੱਗਾ।

ਮੱਤੀ 26:17 (PANIRV)
Square Portrait Landscape 4K UHD
ਅਖ਼ਮੀਰੀ ਰੋਟੀ ਦੇ ਤਿਉਹਾਰ ਦੇ ਪਹਿਲੇ ਦਿਨ ਚੇਲਿਆਂ ਨੇ ਯਿਸੂ ਕੋਲ ਆ ਕੇ ਆਖਿਆ, ਤੂੰ ਕਿੱਥੇ ਚਾਹੁੰਦਾ ਹੈਂ, ਜੋ ਅਸੀਂ ਤੇਰੇ ਖਾਣ ਲਈ ਪਸਾਹ ਤਿਆਰ ਕਰੀਏ?

ਮੱਤੀ 26:18 (PANIRV)
Square Portrait Landscape 4K UHD
ਤਦ ਉਹ ਨੇ ਕਿਹਾ, ਸ਼ਹਿਰ ਵਿੱਚ ਫਲ਼ਾਣੇ ਕੋਲ ਜਾ ਕੇ ਉਹ ਨੂੰ ਆਖੋ ਕਿ ਗੁਰੂ ਆਖਦਾ ਹੈ, ਮੇਰਾ ਸਮਾਂ ਨੇੜੇ ਆ ਗਿਆ। ਮੈਂ ਆਪਣੇ ਚੇਲਿਆਂ ਨਾਲ ਤੇਰੇ ਘਰ ਪਸਾਹ ਦਾ ਤਿਉਹਾਰ ਮਨਾਵਾਂਗਾ।

ਮੱਤੀ 26:19 (PANIRV)
Square Portrait Landscape 4K UHD
ਚੇਲਿਆਂ ਨੇ ਜਿਸ ਤਰ੍ਹਾਂ ਯਿਸੂ ਨੇ ਉਨ੍ਹਾਂ ਨੂੰ ਹੁਕਮ ਦਿੱਤਾ ਸੀ, ਉਸੇ ਤਰ੍ਹਾਂ ਕੀਤਾ ਅਤੇ ਪਸਾਹ ਤਿਆਰ ਕੀਤਾ।

ਮੱਤੀ 26:20 (PANIRV)
Square Portrait Landscape 4K UHD
ਜਦ ਸ਼ਾਮ ਹੋਈ ਤਾਂ ਉਹ ਬਾਰਾਂ ਚੇਲਿਆਂ ਨਾਲ ਬੈਠਾ ਖਾਂਦਾ ਸੀ।

ਮੱਤੀ 26:21 (PANIRV)
Square Portrait Landscape 4K UHD
ਅਤੇ ਜਦ ਉਹ ਖਾ ਰਹੇ ਸਨ ਉਸ ਨੇ ਆਖਿਆ, ਮੈਂ ਤੁਹਾਨੂੰ ਸੱਚ ਆਖਦਾ ਹਾਂ ਜੋ ਤੁਹਾਡੇ ਵਿੱਚੋਂ ਇੱਕ ਮੈਨੂੰ ਫੜਵਾਏਗਾ।

ਮੱਤੀ 26:22 (PANIRV)
Square Portrait Landscape 4K UHD
ਤਾਂ ਉਹ ਬਹੁਤ ਉਦਾਸ ਹੋਏ ਅਤੇ ਹਰੇਕ ਉਹ ਨੂੰ ਆਖਣ ਲੱਗਾ, ਪ੍ਰਭੂ ਜੀ ਕੀ ਉਹ ਮੈਂ ਹਾਂ?

ਮੱਤੀ 26:23 (PANIRV)
Square Portrait Landscape 4K UHD
ਉਹ ਨੇ ਉੱਤਰ ਦਿੱਤਾ, ਜਿਸ ਨੇ ਮੇਰੇ ਨਾਲ ਕਟੋਰੇ ਵਿੱਚ ਹੱਥ ਪਾਇਆ ਹੈ, ਉਹੋ ਮੈਨੂੰ ਫੜਵਾਏਗਾ।

ਮੱਤੀ 26:24 (PANIRV)
Square Portrait Landscape 4K UHD
ਮਨੁੱਖ ਦਾ ਪੁੱਤਰ ਤਾਂ ਉਸ ਤਰ੍ਹਾਂ ਜਾਂਦਾ ਹੈ, ਜਿਵੇਂ ਉਹ ਦੇ ਬਾਰੇ ਲਿਖਿਆ ਹੈ, ਪਰ ਹਾਏ ਉਸ ਮਨੁੱਖ ਉੱਤੇ ਜਿਸ ਦੇ ਰਾਹੀਂ ਮਨੁੱਖ ਦਾ ਪੁੱਤਰ ਫੜਵਾਇਆ ਜਾਂਦਾ! ਉਸ ਮਨੁੱਖ ਦੇ ਲਈ ਚੰਗਾ ਹੁੰਦਾ ਜੇ ਉਹ ਨਾ ਜੰਮਦਾ।

ਮੱਤੀ 26:25 (PANIRV)
Square Portrait Landscape 4K UHD
ਤਦ ਯਹੂਦਾ, ਜਿਸ ਨੇ ਉਹ ਨੂੰ ਫੜਵਾਇਆ ਅੱਗੋਂ ਬੋਲਿਆ, ਗੁਰੂ ਜੀ, ਕੀ ਉਹ ਮੈਂ ਹਾਂ? ਉਸ ਨੇ ਉਹ ਨੂੰ ਆਖਿਆ, ਤੂੰ ਆਪ ਹੀ ਆਖ ਦਿੱਤਾ।

ਮੱਤੀ 26:26 (PANIRV)
Square Portrait Landscape 4K UHD
ਜਦ ਉਹ ਖਾ ਰਹੇ ਸਨ, ਤਦ ਯਿਸੂ ਨੇ ਰੋਟੀ ਲਈ ਅਤੇ ਬਰਕਤ ਦੇ ਕੇ ਤੋੜੀ ਅਤੇ ਚੇਲਿਆਂ ਨੂੰ ਦੇ ਕੇ ਆਖਿਆ, ਲਓ ਖਾਓ, ਇਹ ਮੇਰਾ ਸਰੀਰ ਹੈ।

ਮੱਤੀ 26:27 (PANIRV)
Square Portrait Landscape 4K UHD
ਫੇਰ ਉਹ ਨੇ ਪਿਆਲਾ ਲੈ ਕੇ ਧੰਨਵਾਦ ਕੀਤਾ ਅਤੇ ਉਨ੍ਹਾਂ ਨੂੰ ਦੇ ਕੇ ਆਖਿਆ, ਤੁਸੀਂ ਸਾਰੇ ਇਸ ਵਿੱਚੋਂ ਪੀਓ।

ਮੱਤੀ 26:28 (PANIRV)
Square Portrait Landscape 4K UHD
ਕਿਉਂ ਜੋ ਨੇਮ ਦਾ ਇਹ ਮੇਰਾ ਉਹ ਲਹੂ ਹੈ, ਜਿਹੜਾ ਬਹੁਤਿਆਂ ਦੇ ਪਾਪਾਂ ਦੀ ਮਾਫ਼ੀ ਲਈ ਵਹਾਇਆ ਜਾਂਦਾ ਹੈ।

ਮੱਤੀ 26:29 (PANIRV)
Square Portrait Landscape 4K UHD
ਅਤੇ ਮੈਂ ਤੁਹਾਨੂੰ ਆਖਦਾ ਹਾਂ, ਜੋ ਇਸ ਤੋਂ ਬਾਅਦ ਮੈਂ ਇਸ ਅੰਗੂਰ ਦੇ ਰਸ ਨੂੰ ਕਦੇ ਨਾ ਪੀਵਾਂਗਾ ਜਿਸ ਦਿਨ ਤੱਕ ਤੁਹਾਡੇ ਨਾਲ ਆਪਣੇ ਪਿਤਾ ਦੇ ਰਾਜ ਵਿੱਚ ਉਹ ਨਵਾਂ ਨਾ ਪੀਵਾਂ।

ਮੱਤੀ 26:30 (PANIRV)
Square Portrait Landscape 4K UHD
ਫੇਰ ਉਹ ਭਜਨ ਗਾ ਕੇ ਜ਼ੈਤੂਨ ਦੇ ਪਹਾੜ ਨੂੰ ਨਿੱਕਲ ਗਏ।

ਮੱਤੀ 26:31 (PANIRV)
Square Portrait Landscape 4K UHD
ਤਦ ਯਿਸੂ ਨੇ ਉਨ੍ਹਾਂ ਨੂੰ ਆਖਿਆ, ਅੱਜ ਰਾਤ ਤੁਸੀਂ ਸੱਭੇ ਮੇਰੇ ਕਾਰਨ ਠੋਕਰ ਖਾਵੋਗੇ ਕਿਉਂਕਿ ਇਹ ਲਿਖਿਆ ਹੈ ਜੋ ਮੈਂ ਅਯਾਲੀ ਨੂੰ ਮਾਰਾਂਗਾ ਅਤੇ ਇੱਜੜ ਦੀਆਂ ਭੇਡਾਂ ਖਿੱਲਰ ਜਾਣਗੀਆਂ।

ਮੱਤੀ 26:32 (PANIRV)
Square Portrait Landscape 4K UHD
ਪਰ ਮੈਂ ਆਪਣੇ ਜੀ ਉੱਠਣ ਦੇ ਪਿੱਛੋਂ ਤੁਹਾਡੇ ਤੋਂ ਪਹਿਲਾਂ ਗਲੀਲ ਨੂੰ ਜਾਂਵਾਂਗਾ l

ਮੱਤੀ 26:33 (PANIRV)
Square Portrait Landscape 4K UHD
ਤਦ ਪਤਰਸ ਨੇ ਉਹ ਨੂੰ ਉੱਤਰ ਦਿੱਤਾ, ਭਾਵੇਂ ਤੇਰੇ ਕਾਰਨ ਸੱਭੇ ਠੋਕਰ ਖਾਣ ਪਰ ਮੈਂ ਠੋਕਰ ਕਦੇ ਨਾ ਖਾਵਾਂਗਾ।

ਮੱਤੀ 26:34 (PANIRV)
Square Portrait Landscape 4K UHD
ਯਿਸੂ ਨੇ ਉਹ ਨੂੰ ਕਿਹਾ, ਮੈਂ ਤੈਨੂੰ ਸੱਚ ਆਖਦਾ ਹਾਂ ਜੋ ਅੱਜ ਰਾਤ ਮੁਰਗੇ ਦੇ ਬਾਂਗ ਦੇਣ ਤੋਂ ਪਹਿਲਾਂ ਤਿੰਨ ਵਾਰੀ ਤੂੰ ਮੇਰਾ ਇਨਕਾਰ ਕਰੇਂਗਾ।

ਮੱਤੀ 26:35 (PANIRV)
Square Portrait Landscape 4K UHD
ਪਤਰਸ ਨੇ ਉਹ ਨੂੰ ਕਿਹਾ, ਭਾਵੇਂ ਤੇਰੇ ਨਾਲ ਮੈਨੂੰ ਮਰਨਾ ਵੀ ਪਵੇ ਤਾਂ ਵੀ ਮੈਂ ਤੇਰਾ ਇਨਕਾਰ ਕਦੀ ਨਾ ਕਰਾਂਗਾ ਅਤੇ ਸਾਰੇ ਚੇਲੇ ਇਸੇ ਤਰ੍ਹਾਂ ਆਖਣ ਲੱਗੇ।

ਮੱਤੀ 26:36 (PANIRV)
Square Portrait Landscape 4K UHD
ਤਦ ਯਿਸੂ ਉਨ੍ਹਾਂ ਦੇ ਨਾਲ ਗਥਸਮਨੀ ਨਾਮ ਦੇ ਇੱਕ ਥਾਂ ਆਇਆ ਅਤੇ ਆਪਣੇ ਚੇਲਿਆਂ ਨੂੰ ਕਿਹਾ, ਤੁਸੀਂ ਇੱਥੇ ਬੈਠੋ, ਜਿੰਨਾਂ ਚਿਰ ਮੈਂ ਉੱਥੇ ਜਾ ਕੇ ਪ੍ਰਾਰਥਨਾ ਕਰਾਂ।

ਮੱਤੀ 26:37 (PANIRV)
Square Portrait Landscape 4K UHD
ਅਤੇ ਪਤਰਸ ਅਤੇ ਜ਼ਬਦੀ ਦੇ ਦੋਵੇਂ ਪੁੱਤਰਾਂ ਨੂੰ ਨਾਲ ਲੈ ਕੇ ਉਹ ਉਦਾਸ ਅਤੇ ਬਹੁਤ ਦੁੱਖੀ ਹੋਣ ਲੱਗਾ।

ਮੱਤੀ 26:38 (PANIRV)
Square Portrait Landscape 4K UHD
ਫੇਰ ਉਸ ਨੇ ਉਨ੍ਹਾਂ ਨੂੰ ਆਖਿਆ, ਮੇਰਾ ਮਨ ਬਹੁਤ ਉਦਾਸ ਹੈ, ਸਗੋਂ ਮਰਨ ਦੇ ਦਰਜੇ ਤੱਕ। ਤੁਸੀਂ ਇੱਥੇ ਠਹਿਰੋ ਅਤੇ ਮੇਰੇ ਨਾਲ ਜਾਗਦੇ ਰਹੋ।

ਮੱਤੀ 26:39 (PANIRV)
Square Portrait Landscape 4K UHD
ਅਤੇ ਥੋੜ੍ਹਾ ਅੱਗੇ ਵਧ ਕੇ ਮੂੰਹ ਭਾਰ ਪੈ ਗਿਆ ਅਤੇ ਪ੍ਰਾਰਥਨਾ ਕਰਦਿਆਂ ਆਖਿਆ, ਹੇ ਪਿਤਾ, ਜੇ ਹੋ ਸਕੇ ਤਾਂ ਇਹ ਪਿਆਲਾ ਮੇਰੇ ਕੋਲੋਂ ਟਲ ਜਾਵੇ, ਪਰ ਉਹ ਨਾ ਹੋਵੇ ਜੋ ਮੈਂ ਚਾਹੁੰਦਾ ਹਾਂ ਪਰ ਉਹ ਜੋ ਤੂੰ ਚਾਹੁੰਦਾ ਹੈਂ।

ਮੱਤੀ 26:40 (PANIRV)
Square Portrait Landscape 4K UHD
ਅਤੇ ਚੇਲਿਆਂ ਦੇ ਕੋਲ ਆ ਕੇ ਉਨ੍ਹਾਂ ਨੂੰ ਸੁੱਤੇ ਹੋਏ ਵੇਖਿਆ ਅਤੇ ਪਤਰਸ ਨੂੰ ਆਖਿਆ, ਇਹ ਕੀ, ਤੁਸੀਂ ਮੇਰੇ ਨਾਲ ਇੱਕ ਘੜੀ ਵੀ ਨਾ ਜਾਗ ਸਕੇ?

ਮੱਤੀ 26:41 (PANIRV)
Square Portrait Landscape 4K UHD
ਜਾਗੋ ਅਤੇ ਪ੍ਰਾਰਥਨਾ ਕਰੋ ਤਾਂ ਜੋ ਤੁਸੀਂ ਪਰਤਾਵੇ ਵਿੱਚ ਨਾ ਪਓ। ਆਤਮਾ ਤਾਂ ਤਿਆਰ ਹੈ, ਪਰ ਸਰੀਰ ਕਮਜ਼ੋਰ ਹੈ।

ਮੱਤੀ 26:42 (PANIRV)
Square Portrait Landscape 4K UHD
ਫੇਰ ਉਹ ਦੂਜੀ ਵਾਰ ਗਿਆ ਅਤੇ ਇਹ ਕਹਿ ਕੇ ਉਹ ਨੇ ਪ੍ਰਾਰਥਨਾ ਕੀਤੀ, ਹੇ ਮੇਰੇ ਪਿਤਾ, ਜੇ ਇਹ ਮੇਰੇ ਪੀਣ ਬਿਨ੍ਹਾਂ ਨਹੀਂ ਟਲ ਸਕਦਾ ਤਾਂ ਤੇਰੀ ਮਰਜ਼ੀ ਪੂਰੀ ਹੋਵੇ।

ਮੱਤੀ 26:43 (PANIRV)
Square Portrait Landscape 4K UHD
ਅਤੇ ਉਸ ਨੇ ਆ ਕੇ ਉਨ੍ਹਾਂ ਨੂੰ ਫੇਰ ਸੁੱਤੇ ਹੋਏ ਵੇਖਿਆ ਕਿਉਂ ਜੋ ਉਨ੍ਹਾਂ ਦੀਆਂ ਅੱਖਾਂ ਨੀਂਦ ਨਾਲ ਭਰੀਆਂ ਹੋਈਆਂ ਸਨ।

ਮੱਤੀ 26:44 (PANIRV)
Square Portrait Landscape 4K UHD
ਅਤੇ ਉਨ੍ਹਾਂ ਨੂੰ ਫੇਰ ਛੱਡ ਕੇ ਗਿਆ ਅਤੇ ਉਹੋ ਗੱਲ ਕਹਿ ਕੇ ਤੀਜੀ ਵਾਰੀ ਪ੍ਰਾਰਥਨਾ ਕੀਤੀ

ਮੱਤੀ 26:45 (PANIRV)
Square Portrait Landscape 4K UHD
ਫੇਰ ਚੇਲਿਆਂ ਕੋਲ ਆ ਕੇ ਉਨ੍ਹਾਂ ਨੂੰ ਆਖਿਆ, ਹੁਣ ਤੁਸੀਂ ਸੁੱਤੇ ਰਹੋ ਅਤੇ ਆਰਾਮ ਕਰੋ। ਵੇਖੋ, ਸਮਾਂ ਆ ਗਿਆ ਹੈ ਅਤੇ ਮਨੁੱਖ ਦਾ ਪੁੱਤਰ ਪਾਪੀਆਂ ਦੇ ਹੱਥਾਂ ਵਿੱਚ ਫੜਵਾਇਆ ਜਾਂਦਾ ਹੈ।

ਮੱਤੀ 26:46 (PANIRV)
Square Portrait Landscape 4K UHD
ਉੱਠੋ, ਚੱਲੀਏ। ਵੇਖੋ, ਮੇਰਾ ਫੜਵਾਉਣ ਵਾਲਾ ਨੇੜੇ ਆ ਗਿਆ ਹੈ।

ਮੱਤੀ 26:47 (PANIRV)
Square Portrait Landscape 4K UHD
ਉਹ ਅਜੇ ਬੋਲਦਾ ਹੀ ਸੀ ਕਿ ਵੇਖੋ ਯਹੂਦਾ ਜਿਹੜਾ ਉਨ੍ਹਾਂ ਬਾਰਾਂ ਵਿੱਚੋਂ ਇੱਕ ਸੀ ਆ ਪਹੁੰਚਿਆ ਅਤੇ ਮੁੱਖ ਜਾਜਕਾਂ ਅਤੇ ਲੋਕਾਂ ਦੇ ਬਜ਼ੁਰਗਾਂ ਦੀ ਵੱਲੋਂ ਇੱਕ ਵੱਡੀ ਭੀੜ ਤਲਵਾਰਾਂ ਅਤੇ ਡਾਂਗਾਂ ਫੜੀ ਉਹ ਦੇ ਨਾਲ ਸੀ।

ਮੱਤੀ 26:48 (PANIRV)
Square Portrait Landscape 4K UHD
ਉਹ ਦੇ ਫੜਵਾਉਣ ਵਾਲੇ ਨੇ ਉਨ੍ਹਾਂ ਨੂੰ ਇਹ ਕਿਹਾ ਸੀ ਕਿ ਜਿਸ ਨੂੰ ਮੈਂ ਚੁੰਮਾਂ ਉਹੀ ਹੈ, ਉਸ ਨੂੰ ਫੜ੍ਹ ਲੈਣਾ।

ਮੱਤੀ 26:49 (PANIRV)
Square Portrait Landscape 4K UHD
ਅਤੇ ਝੱਟ ਯਿਸੂ ਕੋਲ ਆ ਕੇ ਉਹ ਨੇ ਗੁਰੂ ਜੀ ਨਮਸਕਾਰ ਆਖਿਆ! ਅਤੇ ਉਹ ਨੂੰ ਚੁੰਮਿਆ।

ਮੱਤੀ 26:50 (PANIRV)
Square Portrait Landscape 4K UHD
ਤਾਂ ਯਿਸੂ ਨੇ ਉਹ ਨੂੰ ਆਖਿਆ, ਮਿੱਤਰਾ ਕਿਵੇਂ ਆਇਆ? ਤਦ ਉਨ੍ਹਾਂ ਨੇ ਕੋਲ ਆ ਕੇ ਯਿਸੂ ਉੱਤੇ ਹੱਥ ਪਾਏ ਅਤੇ ਉਹ ਨੂੰ ਫੜ੍ਹ ਲਿਆ।

ਮੱਤੀ 26:51 (PANIRV)
Square Portrait Landscape 4K UHD
ਅਤੇ ਵੇਖੋ, ਯਿਸੂ ਨੇ ਨਾਲ ਦਿਆਂ ਵਿੱਚੋਂ ਇੱਕ ਨੇ ਹੱਥ ਵਧਾ ਕੇ ਆਪਣੀ ਤਲਵਾਰ ਖਿੱਚ ਲਈ ਅਤੇ ਪ੍ਰਧਾਨ ਜਾਜਕ ਦੇ ਨੌਕਰ ਨੂੰ ਮਾਰ ਕੇ ਉਹ ਦਾ ਕੰਨ ਉਡਾ ਦਿੱਤਾ।

ਮੱਤੀ 26:52 (PANIRV)
Square Portrait Landscape 4K UHD
ਤਦ ਯਿਸੂ ਨੇ ਉਹ ਨੂੰ ਆਖਿਆ, ਆਪਣੀ ਤਲਵਾਰ ਮਿਆਨ ਵਿੱਚ ਪਾ ਕਿਉਂਕਿ ਸਭ ਜੋ ਤਲਵਾਰ ਖਿੱਚਦੇ ਹਨ, ਤਲਵਾਰ ਨਾਲ ਮਾਰੇ ਜਾਣਗੇ।

ਮੱਤੀ 26:53 (PANIRV)
Square Portrait Landscape 4K UHD
ਕੀ ਤੂੰ ਇਹ ਸਮਝਦਾ ਹੈਂ ਕਿ ਮੈਂ ਆਪਣੇ ਪਿਤਾ ਕੋਲੋਂ ਬੇਨਤੀ ਨਹੀਂ ਕਰ ਸਕਦਾ ਅਤੇ ਉਹ ਹੁਣੇ ਦੂਤਾਂ ਦੀਆਂ ਬਾਰਾਂ ਫੌਜਾਂ ਤੋਂ ਵੱਧ ਮੇਰੇ ਕੋਲ ਹਾਜ਼ਰ ਨਾ ਕਰੇਗਾ?

ਮੱਤੀ 26:54 (PANIRV)
Square Portrait Landscape 4K UHD
ਫੇਰ ਉਹ ਪਵਿੱਤਰ ਗ੍ਰੰਥ ਦੀਆਂ ਲਿਖਤਾਂ ਕਿਵੇਂ ਪੂਰੀਆਂ ਹੋਣਗੀਆਂ, ਜਿਹਨਾਂ ਵਿੱਚ ਲਿਖਿਆ ਕਿ ਇਹ ਹੋਣਾ ਜ਼ਰੂਰੀ ਹੈ?

ਮੱਤੀ 26:55 (PANIRV)
Square Portrait Landscape 4K UHD
ਉਸੇ ਵੇਲੇ ਯਿਸੂ ਨੇ ਉਸ ਭੀੜ ਨੂੰ ਆਖਿਆ, ਤਲਵਾਰਾਂ ਅਤੇ ਡਾਂਗਾਂ ਫੜ੍ਹ ਕੇ ਤੁਸੀਂ ਮੈਨੂੰ ਡਾਕੂ ਵਾਂਗੂੰ ਫੜ੍ਹਨ ਨੂੰ ਨਿੱਕਲੇ ਹੋ? ਮੈਂ ਹਰ ਰੋਜ਼ ਹੈਕਲ ਵਿੱਚ ਬੈਠ ਕੇ ਉਪਦੇਸ਼ ਦਿੰਦਾ ਸੀ ਅਤੇ ਤੁਸੀਂ ਮੈਨੂੰ ਨਾ ਫੜ੍ਹਿਆ।

ਮੱਤੀ 26:56 (PANIRV)
Square Portrait Landscape 4K UHD
ਪਰ ਇਹ ਸੱਭੋ ਕੁਝ ਇਸ ਲਈ ਹੋਇਆ ਜੋ ਨਬੀਆਂ ਦੀਆਂ ਲਿਖਤਾਂ ਪੂਰੀਆਂ ਹੋਣ। ਤਦ ਸਾਰੇ ਚੇਲੇ ਉਹ ਨੂੰ ਛੱਡ ਕੇ ਭੱਜ ਗਏ।

ਮੱਤੀ 26:57 (PANIRV)
Square Portrait Landscape 4K UHD
ਜਿਨ੍ਹਾਂ ਨੇ ਯਿਸੂ ਨੂੰ ਫੜਿਆ ਸੀ ਸੋ ਪ੍ਰਧਾਨ ਜਾਜਕ ਕਯਾਫ਼ਾ ਦੇ ਕੋਲ ਜਿੱਥੇ ਉਪਦੇਸ਼ਕ ਅਤੇ ਬਜ਼ੁਰਗ ਇਕੱਠੇ ਹੋਏ ਸਨ, ਉਹ ਨੂੰ ਲੈ ਗਏ।

ਮੱਤੀ 26:58 (PANIRV)
Square Portrait Landscape 4K UHD
ਅਤੇ ਪਤਰਸ ਕੁਝ ਦੂਰੀ ਤੇ ਉਹ ਦੇ ਪਿੱਛੇ-ਪਿੱਛੇ ਪ੍ਰਧਾਨ ਜਾਜਕ ਦੇ ਵਿਹੜੇ ਤੱਕ ਚੱਲਿਆ ਗਿਆ ਅਤੇ ਅੰਦਰ ਜਾ ਕੇ ਸਿਪਾਹੀਆਂ ਨਾਲ ਬੈਠਾ, ਕਿ ਅੰਤ ਨੂੰ ਵੇਖੇ।

ਮੱਤੀ 26:59 (PANIRV)
Square Portrait Landscape 4K UHD
ਮੁੱਖ ਜਾਜਕ ਅਤੇ ਸਾਰੀ ਮਹਾਂ ਸਭਾ ਯਿਸੂ ਨੂੰ ਜਾਨੋਂ ਮਾਰਨ ਲਈ ਉਸ ਦੇ ਵਿਰੁੱਧ ਗਵਾਹੀ ਲੱਭਦੀ ਸੀ।

ਮੱਤੀ 26:60 (PANIRV)
Square Portrait Landscape 4K UHD
ਪਰ ਨਾ ਲੱਭੀ ਭਾਵੇਂ ਝੂਠੇ ਗਵਾਹ ਬਹੁਤ ਆਏ। ਪਰ ਆਖਿਰ ਨੂੰ ਦੋ ਜਣੇ ਅੱਗੇ ਆ ਕੇ ਬੋਲੇ,

ਮੱਤੀ 26:61 (PANIRV)
Square Portrait Landscape 4K UHD
ਇਹ ਨੇ ਆਖਿਆ ਹੈ, ਮੈਂ ਪਰਮੇਸ਼ੁਰ ਦੀ ਹੈਕਲ ਨੂੰ ਢਾਹ ਕੇ ਤਿੰਨਾਂ ਦਿਨਾਂ ਵਿੱਚ ਉਹ ਨੂੰ ਬਣਾ ਸਕਦਾ ਹਾਂ।

ਮੱਤੀ 26:62 (PANIRV)
Square Portrait Landscape 4K UHD
ਅਤੇ ਪ੍ਰਧਾਨ ਜਾਜਕ ਨੇ ਖੜ੍ਹੇ ਹੋ ਕੇ ਉਹ ਨੂੰ ਆਖਿਆ, ਕੀ ਤੂੰ ਜ਼ਵਾਬ ਨਹੀਂ ਦਿੰਦਾ? ਇਹ ਤੇਰੇ ਵਿਰੁੱਧ ਕੀ ਗਵਾਹੀ ਦਿੰਦੇ ਹਨ?

ਮੱਤੀ 26:63 (PANIRV)
Square Portrait Landscape 4K UHD
ਪਰ ਯਿਸੂ ਚੁੱਪ ਹੀ ਰਿਹਾ ਅਤੇ ਪ੍ਰਧਾਨ ਜਾਜਕ ਨੇ ਉਹ ਨੂੰ ਆਖਿਆ, ਮੈਂ ਤੈਨੂੰ ਜਿਉਂਦੇ ਪਰਮੇਸ਼ੁਰ ਦੀ ਸਹੁੰ ਦਿੰਦਾ ਹਾਂ ਕਿ ਜੇ ਤੂੰ ਮਸੀਹ ਪਰਮੇਸ਼ੁਰ ਦਾ ਪੁੱਤਰ ਹੈਂ ਤਾਂ ਸਾਨੂੰ ਦੱਸ।

ਮੱਤੀ 26:64 (PANIRV)
Square Portrait Landscape 4K UHD
ਯਿਸੂ ਨੇ ਉਹ ਨੂੰ ਕਿਹਾ, ਤੂੰ ਸੱਚ ਆਖ ਦਿੱਤਾ ਹੈ, ਪਰ ਮੈਂ ਤੁਹਾਨੂੰ ਆਖਦਾ ਹਾਂ ਜੋ ਇਸ ਤੋਂ ਬਾਅਦ ਤੁਸੀਂ ਮਨੁੱਖ ਦੇ ਪੁੱਤਰ ਨੂੰ ਸਰਬ ਸ਼ਕਤੀਮਾਨ ਦੇ ਸੱਜੇ ਹੱਥ ਬਿਰਾਜਮਾਨ ਹੋਇਆ ਅਤੇ ਅਕਾਸ਼ ਦੇ ਬੱਦਲਾਂ ਉੱਤੇ ਆਉਂਦਾ ਵੇਖੋਗੇ।

ਮੱਤੀ 26:65 (PANIRV)
Square Portrait Landscape 4K UHD
ਤਦ ਪ੍ਰਧਾਨ ਜਾਜਕ ਨੇ ਆਪਣੇ ਕੱਪੜੇ ਪਾੜ ਕੇ ਆਖਿਆ, ਇਸ ਨੇ ਨਿੰਦਿਆ ਕੀਤੀ ਹੈ, ਹੁਣ ਸਾਨੂੰ ਹੋਰ ਗਵਾਹਾਂ ਦੀ ਕੀ ਲੋੜ ਹੈ? ਵੇਖੋ ਹੁਣੇ ਤੁਸੀਂ ਇਹ ਨਿੰਦਿਆ ਸੁਣੀ ਹੈ l ਤੁਹਾਡੀ ਕੀ ਸਲਾਹ ਹੈ?

ਮੱਤੀ 26:66 (PANIRV)
Square Portrait Landscape 4K UHD
ਉਨ੍ਹਾਂ ਉੱਤਰ ਦਿੱਤਾ, ਇਹ ਮਾਰੇ ਜਾਣ ਦੇ ਯੋਗ ਹੈ।

ਮੱਤੀ 26:67 (PANIRV)
Square Portrait Landscape 4K UHD
ਤਦ ਉਨ੍ਹਾਂ ਨੇ ਉਹ ਦੇ ਮੂੰਹ ਉੱਤੇ ਥੁੱਕਿਆ ਅਤੇ ਉਹ ਨੂੰ ਮੁੱਕੇ ਮਾਰੇ ਅਤੇ ਹੋਰਨਾਂ ਨੇ ਚਪੇੜਾਂ ਮਾਰ ਕੇ ਕਿਹਾ,

ਮੱਤੀ 26:68 (PANIRV)
Square Portrait Landscape 4K UHD
ਹੇ ਮਸੀਹ, ਸਾਨੂੰ ਅਗੰਮ ਭਵਿੱਖਬਾਣੀ ਨਾਲ ਦੱਸ, ਤੈਨੂੰ ਕਿਸ ਨੇ ਮਾਰਿਆ?

ਮੱਤੀ 26:69 (PANIRV)
Square Portrait Landscape 4K UHD
ਅਤੇ ਪਤਰਸ ਬਾਹਰ ਵਿਹੜੇ ਵਿੱਚ ਬੈਠਾ ਸੀ ਅਤੇ ਇੱਕ ਦਾਸੀ ਉਹ ਦੇ ਕੋਲ ਆ ਕੇ ਬੋਲੀ, ਯਿਸੂ ਗਲੀਲੀ ਦੇ ਨਾਲ ਤੂੰ ਵੀ ਸੀ।

ਮੱਤੀ 26:70 (PANIRV)
Square Portrait Landscape 4K UHD
ਪਰ ਉਹ ਨੇ ਸਭਨਾਂ ਦੇ ਸਾਹਮਣੇ ਮੁੱਕਰ ਕੇ ਆਖਿਆ, ਮੈਂ ਨਹੀਂ ਜਾਣਦਾ ਤੂੰ ਕੀ ਬੋਲਦੀ ਹੈਂ।

ਮੱਤੀ 26:71 (PANIRV)
Square Portrait Landscape 4K UHD
ਜਦ ਉਹ ਬਾਹਰ ਡਿਉੜੀ ਵਿੱਚ ਗਿਆ, ਤਾਂ ਦੂਜੀ ਨੇ ਉਹ ਨੂੰ ਵੇਖ ਕੇ ਉਨ੍ਹਾਂ ਨੂੰ ਜਿਹੜੇ ਉੱਥੇ ਸਨ ਆਖਿਆ, ਇਹ ਵੀ ਯਿਸੂ ਨਾਸਰੀ ਦੇ ਨਾਲ ਸੀ।

ਮੱਤੀ 26:72 (PANIRV)
Square Portrait Landscape 4K UHD
ਅਤੇ ਉਹ ਸਹੁੰ ਖਾ ਕੇ ਫੇਰ ਮੁੱਕਰ ਗਿਆ ਕਿ ਮੈਂ ਉਸ ਮਨੁੱਖ ਨੂੰ ਜਾਣਦਾ ਹੀ ਨਹੀਂ।

ਮੱਤੀ 26:73 (PANIRV)
Square Portrait Landscape 4K UHD
ਅਤੇ ਥੋੜ੍ਹੇ ਸਮੇਂ ਪਿੱਛੋਂ ਜਿਹੜੇ ਉੱਥੇ ਖੜ੍ਹੇ ਸਨ ਉਨ੍ਹਾਂ ਦੇ ਕੋਲ ਆ ਕੇ ਪਤਰਸ ਨੂੰ ਕਿਹਾ, ਸੱਚੀ ਮੁੱਚੀ ਤੂੰ ਵੀ ਉਨ੍ਹਾਂ ਵਿੱਚੋਂ ਹੈਂ, ਤੇਰੀ ਬੋਲੀ ਦੱਸਦੀ ਹੈ।

ਮੱਤੀ 26:74 (PANIRV)
Square Portrait Landscape 4K UHD
ਤਦ ਉਹ ਸਰਾਪ ਦੇਣ ਅਤੇ ਸਹੁੰ ਖਾਣ ਲੱਗਾ ਕਿ ਮੈਂ ਉਸ ਮਨੁੱਖ ਨੂੰ ਜਾਣਦਾ ਹੀ ਨਹੀਂ। ਅਤੇ ਉਸੇ ਵੇਲੇ ਮੁਰਗੇ ਨੇ ਬਾਂਗ ਦਿੱਤੀ।

ਮੱਤੀ 26:75 (PANIRV)
Square Portrait Landscape 4K UHD
ਤਦੋਂ ਪਤਰਸ ਨੂੰ ਉਹ ਗੱਲ ਯਾਦ ਆਈ ਜਿਹੜੀ ਯਿਸੂ ਨੇ ਆਖੀ ਸੀ ਕਿ ਮੁਰਗੇ ਦੇ ਬਾਂਗ ਦੇਣ ਤੋਂ ਪਹਿਲਾਂ ਤਿੰਨ ਵਾਰੀ ਤੂੰ ਮੇਰਾ ਇਨਕਾਰ ਕਰੇਂਗਾ ਅਤੇ ਉਹ ਬਾਹਰ ਗਿਆ ਅਤੇ ਭੁੱਬਾਂ ਮਾਰ ਕੇ ਰੋਇਆ।

Available Bible Translations

American Standard Version
Matthew 26 (ASV) »
King James Version
Matthew 26 (KJV) »
GOD’S WORD® (GW)
Matthew 26 (GW) »
World English Bible
Matthew 26 (WEB) »
Louis Segond 1910
Matthieu 26 (LSG) »
इंडियन रिवाइज्ड वर्जन - हिंदी
मत्ती 26 (HINIRV) »
ভারতীয় সংশোধিত সংস্করণ - বাংলা
মথি 26 (BENIRV) »
இந்தியன் ரீவைஸ்டு வேர்ஷன் - தமிழ்
மத்தேயு 26 (TAMIRV) »
इंडियन रिवाइज्ड वर्जन - मराठी
मत्तय 26 (MARIRV) »
ఇండియన్ రేవిజ్డ్ వెర్షన్ - తెలుగు
మత్తయి 26 (TELIRV) »
ઇન્ડિયન રિવાયઝ્ડ વર્ઝન - ગુજરાતી
માથ્થી 26 (GUJIRV) »
ಭಾರತೀಯ ಪರಿಷ್ಕೃತ ಆವೃತ್ತಿ - ಕನ್ನಡ
ಮತ್ತಾಯನು 26 (KANIRV) »
الكتاب المقدس باللغة العربية، فان دايك
مَتَّى 26 (AVD) »
תנ ך עברי מודרני
הבשורה על־פי מתי 26 (HEB) »
Bíblia Sagrada Português
Mateus 26 (BSL) »
Kinh Thánh: Tiếng Việt
Ma-thi-ơ 26 (VIE) »
Reina Valera Antigua
Mateo 26 (RVA) »
La Sacra Bibbia
Matteo 26 (RIV) »
圣 经 简体中文和合本
马 太 福 音 26 (CUVS) »
聖 經 繁體中文和合本
馬 太 福 音 26 (CUVT) »
Bibla e Shenjtë
Mateu 26 (ALB) »
Svenska Bibeln 1917
Matteus 26 (SV1917) »
Библия на русском
Матфея 26 (RUSV) »
Українська Біблія
Матвія 26 (UKR) »
Szent Biblia - Magyar
Máté 26 (KAR) »
Българска Библия
Матей 26 (BULG) »
Det Norsk Bibel
Matteus 26 (NORSK) »
Kitaabka Quduuska Ah
Matayos 26 (SOM) »
De Heilige Schrift
Mattheüs 26 (NLD) »

ਮੱਤੀ (PANIRV) Chapter Selection

PANIRV Book Selection List