ਮੱਤੀ Chapter 6 PANIRV Bible Verse Images

ਮੱਤੀ 6 Bible Verse Pictures. Choose from a large collection of inspirational, motivational and encouraging Bible verses with pictures of nature. Download and share ਮੱਤੀ 6 inspirational Bible verse images. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.


ਮੱਤੀ 6:1 (PANIRV)
Square Portrait Landscape 4K UHD
ਸਾਵਧਾਨ, ਤੁਸੀਂ ਆਪਣੇ ਧਾਰਮਿਕਤਾ ਦੇ ਕੰਮ ਮਨੁੱਖਾਂ ਦੇ ਸਾਹਮਣੇ ਦਿਖਾਵੇ ਲਈ ਨਾ ਕਰੋ, ਨਹੀਂ ਤਾਂ ਤੁਸੀਂ ਆਪਣੇ ਪਿਤਾ ਕੋਲੋਂ ਜਿਹੜਾ ਸਵਰਗ ਵਿੱਚ ਹੈ, ਕੁਝ ਵੀ ਫਲ ਪ੍ਰਾਪਤ ਨਾ ਕਰੋਗੇ।

ਮੱਤੀ 6:2 (PANIRV)
Square Portrait Landscape 4K UHD
ਇਸ ਲਈ ਜਦ ਤੁਸੀਂ ਦਾਨ ਕਰੋਂ, ਜਿਸ ਤਰ੍ਹਾਂ ਕਪਟੀ ਪ੍ਰਾਰਥਨਾ ਘਰਾਂ ਅਤੇ ਰਸਤਿਆਂ ਵਿੱਚ ਆਪਣੇ ਅੱਗੇ ਚਰਚਾ ਕਰਵਾਉਂਦੇ ਹਨ ਕਿ ਲੋਕ ਉਨ੍ਹਾਂ ਦੀ ਵਡਿਆਈ ਕਰਨ, ਤੁਸੀਂ ਅਜਿਹਾ ਨਾ ਕਰੋ। ਮੈਂ ਤੁਹਾਨੂੰ ਸੱਚ ਆਖਦਾ ਹਾਂ ਜੋ ਉਹ ਆਪਣਾ ਫਲ ਪਾ ਚੁੱਕੇ।

ਮੱਤੀ 6:3 (PANIRV)
Square Portrait Landscape 4K UHD
ਪਰ ਜਦੋਂ ਤੂੰ ਦਾਨ ਦੇਵੇਂ ਤਾਂ ਜੋ ਕੁਝ ਤੂੰ ਸੱਜੇ ਹੱਥ ਨਾਲ ਦਿੰਦਾ ਤੇਰਾ ਖੱਬਾ ਹੱਥ ਨਾ ਜਾਣੇ,

ਮੱਤੀ 6:4 (PANIRV)
Square Portrait Landscape 4K UHD
ਤੇਰਾ ਦਾਨ ਗੁਪਤ ਵਿੱਚ ਹੋਵੇ, ਤਾਂ ਜੋ ਤੇਰਾ ਪਿਤਾ ਜਿਹੜਾ ਗੁਪਤ ਵਿੱਚ ਵੇਖਦਾ ਹੈ, ਤੈਨੂੰ ਫਲ ਦੇਵੇ।

ਮੱਤੀ 6:5 (PANIRV)
Square Portrait Landscape 4K UHD
ਜਦੋਂ ਤੁਸੀਂ ਪ੍ਰਾਰਥਨਾ ਕਰੋ ਤਾਂ ਕਪਟੀਆਂ ਦੀ ਤਰ੍ਹਾਂ ਨਾ ਕਰੋ ਕਿਉਂਕਿ ਉਹ ਪ੍ਰਾਰਥਨਾ ਘਰਾਂ ਅਤੇ ਚੌਕਾਂ ਵਿੱਚ ਖੜ੍ਹੇ ਹੋ ਕੇ ਪ੍ਰਾਰਥਨਾ ਕਰਨੀ ਪਸੰਦ ਕਰਦੇ ਹਨ, ਤਾਂ ਜੋ ਮਨੁੱਖ ਉਨ੍ਹਾਂ ਨੂੰ ਵੇਖਣ। ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਉਹ ਆਪਣਾ ਫਲ ਪਾ ਚੁੱਕੇ ਹਨ।

ਮੱਤੀ 6:6 (PANIRV)
Square Portrait Landscape 4K UHD
ਪਰ ਜਦੋਂ ਤੁਸੀਂ ਪ੍ਰਾਰਥਨਾ ਕਰੋ ਤਾਂ ਆਪਣੇ ਕਮਰੇ ਵਿੱਚ ਜਾਓ ਅਤੇ ਦਰਵਾਜ਼ਾ ਬੰਦ ਕਰ ਕੇ, ਆਪਣੇ ਪਿਤਾ ਅੱਗੇ ਜਿਹੜਾ ਗੁਪਤ ਹੈ ਪ੍ਰਾਰਥਨਾ ਕਰੋ! ਅਤੇ ਤੇਰਾ ਪਿਤਾ ਜਿਹੜਾ ਗੁਪਤ ਵਿੱਚ ਵੇਖਦਾ ਹੈ, ਉਹ ਤੈਨੂੰ ਫਲ ਦੇਵੇਗਾ।

ਮੱਤੀ 6:7 (PANIRV)
Square Portrait Landscape 4K UHD
ਜਦੋਂ ਤੁਸੀਂ ਪ੍ਰਾਰਥਨਾ ਕਰੋ, ਤਾਂ ਪਰਾਈਆਂ ਕੌਮਾਂ ਦੇ ਲੋਕਾਂ ਵਾਂਗੂੰ ਨਾ ਕਰੋ, ਕਿਉਂਕਿ ਉਹ ਸਮਝਦੇ ਹਨ ਕਿ ਸਾਡੇ ਜ਼ਿਆਦਾ ਬੋਲਣ ਨਾਲ ਸਾਡੀ ਸੁਣੀ ਜਾਵੇਗੀ।

ਮੱਤੀ 6:8 (PANIRV)
Square Portrait Landscape 4K UHD
ਇਸ ਲਈ ਤੁਸੀਂ ਉਨ੍ਹਾਂ ਵਰਗੇ ਨਾ ਹੋਵੋ, ਕਿਉਂਕਿ ਤੁਹਾਡਾ ਪਿਤਾ ਤੁਹਾਡੇ ਮੰਗਣ ਤੋਂ ਪਹਿਲਾਂ ਹੀ ਤੁਹਾਡੀਆਂ ਜ਼ਰੂਰਤਾਂ ਨੂੰ ਜਾਣਦਾ ਹੈ।

ਮੱਤੀ 6:9 (PANIRV)
Square Portrait Landscape 4K UHD
ਤੁਸੀਂ ਇਸ ਤਰ੍ਹਾਂ ਪ੍ਰਾਰਥਨਾ ਕਰੋ, ਹੇ ਸਾਡੇ ਪਿਤਾ, ਜਿਹੜਾ ਸਵਰਗ ਵਿੱਚ ਹੈਂ, ਤੇਰਾ ਨਾਮ ਪਵਿੱਤਰ ਮੰਨਿਆ ਜਾਵੇ,

ਮੱਤੀ 6:10 (PANIRV)
Square Portrait Landscape 4K UHD
ਤੇਰਾ ਰਾਜ ਆਵੇ, ਤੇਰੀ ਮਰਜ਼ੀ ਜਿਵੇਂ ਸਵਰਗ ਵਿੱਚ ਪੂਰੀ ਹੁੰਦੀ ਹੈ ਧਰਤੀ ਉੱਤੇ ਵੀ ਹੋਵੇ।

ਮੱਤੀ 6:11 (PANIRV)
Square Portrait Landscape 4K UHD
ਸਾਡੀ ਰੋਜ਼ ਦੀ ਰੋਟੀ ਅੱਜ ਸਾਨੂੰ ਦੇ,

ਮੱਤੀ 6:12 (PANIRV)
Square Portrait Landscape 4K UHD
ਅਤੇ ਸਾਡੇ ਗੁਨਾਹ ਸਾਨੂੰ ਮਾਫ਼ ਕਰ, ਜਿਵੇਂ ਅਸੀਂ ਵੀ ਆਪਣੇ ਗੁਨਾਹਗਾਰਾਂ ਨੂੰ ਮਾਫ਼ ਕੀਤਾ ਹੈ,

ਮੱਤੀ 6:13 (PANIRV)
Square Portrait Landscape 4K UHD
ਅਤੇ ਸਾਨੂੰ ਪਰਤਾਵੇ ਵਿੱਚ ਨਾ ਲਿਆ, ਸਗੋਂ ਬੁਰਿਆਈ ਤੋਂ ਬਚਾ। ਕਿਉਂਕਿ ਕੁਦਰਤ, ਜਲਾਲ ਅਤੇ ਪਾਤਸ਼ਾਹੀ ਸਦਾ ਤੁਹਾਡੇ ਹਨ। ਆਮੀਨ।

ਮੱਤੀ 6:14 (PANIRV)
Square Portrait Landscape 4K UHD
ਜੇਕਰ ਤੁਸੀਂ ਮਨੁੱਖਾਂ ਨੂੰ ਉਨ੍ਹਾਂ ਦੇ ਅਪਰਾਧ ਮਾਫ਼ ਕਰ ਦੇਵੋ, ਤਾਂ ਤੁਹਾਡਾ ਸਵਰਗੀ ਪਿਤਾ ਤੁਹਾਨੂੰ ਵੀ ਮਾਫ਼ ਕਰ ਦੇਵੇਗਾ।

ਮੱਤੀ 6:15 (PANIRV)
Square Portrait Landscape 4K UHD
ਪਰ ਜੇ ਤੁਸੀਂ ਮਨੁੱਖਾਂ ਨੂੰ ਉਨ੍ਹਾਂ ਦੇ ਅਪਰਾਧ ਮਾਫ਼ ਨਾ ਕਰੋ, ਤਾਂ ਤੁਹਾਡਾ ਪਿਤਾ ਵੀ ਤੁਹਾਡੇ ਅਪਰਾਧ ਮਾਫ਼ ਨਾ ਕਰੇਗਾ।

ਮੱਤੀ 6:16 (PANIRV)
Square Portrait Landscape 4K UHD
ਜਦੋਂ ਤੁਸੀਂ ਵਰਤ ਰੱਖੋ ਤਾਂ ਕਪਟੀਆਂ ਦੀ ਤਰ੍ਹਾਂ ਉਦਾਸੀ ਵਾਲਾ ਚਿਹਰਾ ਨਾ ਬਣਾਓ, ਕਿਉਂ ਜੋ ਉਹ ਆਪਣੇ ਮੂੰਹ ਇਸ ਲਈ ਵਿਗਾੜਦੇ ਹਨ, ਕਿ ਲੋਕ ਜਾਨਣ ਜੋ ਉਹਨਾਂ ਨੇ ਵਰਤ ਰੱਖਿਆ ਹੈ। ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਉਹ ਆਪਣਾ ਫਲ ਪਾ ਚੁੱਕੇ ਹਨ।

ਮੱਤੀ 6:17 (PANIRV)
Square Portrait Landscape 4K UHD
ਪਰ ਜਦੋਂ ਤੂੰ ਵਰਤ ਰੱਖੇਂ ਤਾਂ ਆਪਣੇ ਸਿਰ ਉੱਤੇ ਤੇਲ ਲਾ ਅਤੇ ਆਪਣਾ ਮੂੰਹ ਧੋ।

ਮੱਤੀ 6:18 (PANIRV)
Square Portrait Landscape 4K UHD
ਤੂੰ ਮਨੁੱਖਾਂ ਨੂੰ ਨਹੀਂ ਪਰ ਆਪਣੇ ਪਿਤਾ ਨੂੰ ਜਿਹੜਾ ਗੁਪਤ ਹੈ ਵਰਤੀ ਮਲੂਮ ਹੋਵੇਂ ਅਤੇ ਤੇਰਾ ਪਿਤਾ ਜਿਹੜਾ ਗੁਪਤ ਵਿੱਚ ਵੇਖਦਾ ਹੈ ਤੈਨੂੰ ਫਲ ਦੇਵੇਗਾ।

ਮੱਤੀ 6:19 (PANIRV)
Square Portrait Landscape 4K UHD
ਆਪਣੇ ਲਈ ਧਰਤੀ ਉੱਤੇ ਧਨ ਇਕੱਠਾ ਨਾ ਕਰੋ, ਜਿੱਥੇ ਕੀੜਾ ਅਤੇ ਜੰਗਾਲ ਇਸ ਨੂੰ ਵਿਗਾੜਦਾ ਹੈ ਅਤੇ ਚੋਰ ਸੰਨ੍ਹ ਮਾਰ ਕੇ ਇਸ ਨੂੰ ਚੁਰਾਉਂਦੇ ਹਨ।

ਮੱਤੀ 6:20 (PANIRV)
Square Portrait Landscape 4K UHD
ਪਰ ਸਵਰਗ ਵਿੱਚ ਆਪਣੇ ਲਈ ਧਨ ਜੋੜੋ, ਜਿੱਥੇ ਨਾ ਕੋਈ ਕੀੜਾ ਨਾ ਜੰਗਾਲ ਇਸ ਨੂੰ ਵਿਗਾੜਦਾ ਹੈ ਅਤੇ ਨਾ ਹੀ ਚੋਰ ਸੰਨ੍ਹ ਮਾਰ ਕੇ ਚੁਰਾਉਂਦੇ ਹਨ।

ਮੱਤੀ 6:21 (PANIRV)
Square Portrait Landscape 4K UHD
ਕਿਉਂਕਿ ਜਿੱਥੇ ਤੁਹਾਡਾ ਧਨ ਹੋਵੇਗਾ, ਤੁਹਾਡਾ ਮਨ ਵੀ ਉੱਥੇ ਹੀ ਹੋਵੇਗਾ।

ਮੱਤੀ 6:22 (PANIRV)
Square Portrait Landscape 4K UHD
ਸਰੀਰ ਦਾ ਦੀਵਾ ਅੱਖ ਹੈ, ਜੇਕਰ ਤੁਹਾਡੀ ਅੱਖ ਨਿਰਮਲ ਹੋਵੇ ਤਾਂ ਤੁਹਾਡਾ ਸਾਰਾ ਸਰੀਰ ਚਾਨਣ ਨਾਲ ਭਰਪੂਰ ਹੋਵੇਗਾ।

ਮੱਤੀ 6:23 (PANIRV)
Square Portrait Landscape 4K UHD
ਪਰ ਜੇ ਤੁਹਾਡੀ ਅੱਖ ਵਿੱਚ ਬੁਰਾਈ ਹੋਵੇ ਤਾਂ ਤੁਹਾਡਾ ਸਾਰਾ ਸਰੀਰ ਹਨ੍ਹੇਰੇ ਨਾਲ ਭਰਿਆ ਹੋਵੇਗਾ। ਸੋ ਜੇ ਤੁਹਾਡੇ ਅੰਦਰ ਦਾ ਚਾਨਣ ਹੀ ਹਨ੍ਹੇਰਾ ਹੈ ਤਾਂ ਉਹ ਹਨ੍ਹੇਰਾ ਕਿੰਨ੍ਹਾਂ ਵਧੇਰੇ ਹੋਵੇਗਾ।

ਮੱਤੀ 6:24 (PANIRV)
Square Portrait Landscape 4K UHD
ਕੋਈ ਮਨੁੱਖ ਦੋ ਮਾਲਕਾਂ ਦੀ ਸੇਵਾ ਨਹੀਂ ਕਰ ਸਕਦਾ, ਉਹ ਇੱਕ ਨਾਲ ਵੈਰ ਅਤੇ ਦੂਜੇ ਨਾਲ ਪਿਆਰ ਰੱਖੇਗਾ ਜਾਂ ਇੱਕ ਨਾਲ ਮਿਲਿਆ ਰਹੇਗਾ ਅਤੇ ਦੂਜੇ ਨੂੰ ਤੁੱਛ ਜਾਣੇਗਾ। ਤੁਸੀਂ ਪਰਮੇਸ਼ੁਰ ਅਤੇ ਧਨ ਦੋਵਾਂ ਦੀ ਸੇਵਾ ਨਹੀਂ ਕਰ ਸਕਦੇ।

ਮੱਤੀ 6:25 (PANIRV)
Square Portrait Landscape 4K UHD
ਇਸ ਕਰ ਕੇ ਮੈਂ ਤੁਹਾਨੂੰ ਆਖਦਾ ਹਾਂ ਕਿ ਆਪਣੀ ਜ਼ਿੰਦਗੀ ਦੇ ਲਈ ਚਿੰਤਾ ਨਾ ਕਰੋ, ਕਿ ਅਸੀਂ ਕੀ ਖਾਵਾਂਗੇ ਜਾਂ ਕੀ ਪੀਵਾਂਗੇ ਅਤੇ ਨਾ ਆਪਣੇ ਸਰੀਰ ਦੇ ਲਈ ਕਿ ਅਸੀਂ ਕੀ ਪਹਿਨਾਂਗੇ? ਕੀ ਜ਼ਿੰਦਗੀ ਭੋਜਨ ਨਾਲੋਂ ਅਤੇ ਸਰੀਰ ਬਸਤਰ ਨਾਲੋਂ ਵੱਧ ਮਹੱਤਵਪੂਰਣ ਨਹੀਂ?

ਮੱਤੀ 6:26 (PANIRV)
Square Portrait Landscape 4K UHD
ਅਕਾਸ਼ ਦੇ ਪੰਛੀਆਂ ਵੱਲ ਧਿਆਨ ਕਰੋ! ਨਾ ਤਾਂ ਉਹ ਬੀਜਦੇ ਹਨ ਤੇ ਨਾ ਹੀ ਵੱਢਦੇ ਹਨ ਅਤੇ ਨਾ ਭੜੋਲਿਆਂ ਵਿੱਚ ਇਕੱਠਿਆਂ ਕਰਦੇ ਹਨ! ਪਰ ਤੁਹਾਡਾ ਸਵਰਗੀ ਪਿਤਾ ਉਨ੍ਹਾਂ ਦੀ ਦੇਖਭਾਲ ਕਰਦਾ ਹੈ। ਕੀ ਤੁਸੀਂ ਉਨ੍ਹਾਂ ਨਾਲੋਂ ਉੱਤਮ ਨਹੀਂ ਹੋ?

ਮੱਤੀ 6:27 (PANIRV)
Square Portrait Landscape 4K UHD
ਤੁਹਾਡੇ ਵਿੱਚੋਂ ਉਹ ਕਿਹੜਾ ਮਨੁੱਖ ਹੈ ਜਿਹੜਾ ਚਿੰਤਾ ਕਰ ਕੇ ਆਪਣੀ ਉਮਰ ਇੱਕ ਪਲ ਵਧਾ ਸਕਦਾ ਹੈ?

ਮੱਤੀ 6:28 (PANIRV)
Square Portrait Landscape 4K UHD
ਅਤੇ ਪਹਿਰਾਵੇ ਲਈ ਕਿਉਂ ਚਿੰਤਾ ਕਰਦੇ ਹੋ? ਜੰਗਲੀ ਫੁੱਲਾਂ ਨੂੰ ਵੇਖੋ ਕਿ ਉਹ ਕਿਵੇਂ ਵੱਧਦੇ ਹਨ। ਉਹ ਨਾ ਮਿਹਨਤ ਕਰਦੇ ਨਾ ਕੱਤਦੇ ਹਨ।

ਮੱਤੀ 6:29 (PANIRV)
Square Portrait Landscape 4K UHD
ਪਰ ਮੈਂ ਤੁਹਾਨੂੰ ਦੱਸਦਾ ਹਾਂ ਕਿ ਸੁਲੇਮਾਨ ਵੀ ਆਪਣੀ ਸਾਰੀ ਸ਼ਾਨੋ ਸ਼ੌਕਤ ਵਿੱਚ ਇਨ੍ਹਾਂ ਵਿੱਚੋਂ ਇੱਕ ਦੇ ਸਮਾਨ ਬਸਤਰ ਪਹਿਨਿਆ ਹੋਇਆ ਨਹੀਂ ਸੀ।

ਮੱਤੀ 6:30 (PANIRV)
Square Portrait Landscape 4K UHD
ਪਰਮੇਸ਼ੁਰ ਜੰਗਲੀ ਘਾਹ ਨੂੰ ਜਿਹੜੀ ਅੱਜ ਹੈ ਅਤੇ ਕੱਲ੍ਹ ਅੱਗ ਵਿੱਚ ਝੋਕਿਆ ਜਾਂਦਾ ਹੈ, ਅਜਿਹਾ ਪਹਿਰਾਵਾ ਪਹਿਨਾਉਂਦਾ ਹੈ ਤਾਂ ਹੇ ਥੋੜ੍ਹੇ ਵਿਸ਼ਵਾਸ ਵਾਲਿਓ, ਕੀ ਉਹ ਤੁਹਾਨੂੰ ਉਸ ਤੋਂ ਵੱਧ ਨਾ ਪਹਿਨਾਵੇਗਾ?

ਮੱਤੀ 6:31 (PANIRV)
Square Portrait Landscape 4K UHD
ਇਸ ਲਈ ਤੁਸੀਂ ਚਿੰਤਾ ਕਰ ਕੇ ਇਹ ਨਾ ਆਖੋ ਕਿ ਅਸੀਂ ਕੀ ਖਾਵਾਂਗੇ? ਜਾਂ ਕੀ ਪੀਵਾਂਗੇ? ਜਾਂ ਕੀ ਪਹਿਨਾਂਗੇ?

ਮੱਤੀ 6:32 (PANIRV)
Square Portrait Landscape 4K UHD
ਪਰਾਈਆਂ ਕੌਮਾਂ ਦੇ ਲੋਕ ਤਾਂ ਇਨ੍ਹਾਂ ਸਭਨਾਂ ਵਸਤਾਂ ਦੀ ਭਾਲ ਵਿੱਚ ਲੱਗੇ ਰਹਿੰਦੇ ਹਨ, ਪਰ ਤੁਸੀਂ ਚਿੰਤਾ ਨਾ ਕਰੋ ਕਿਉਂ ਜੋ ਤੁਹਾਡਾ ਸਵਰਗੀ ਪਿਤਾ ਜਾਣਦਾ ਹੈ ਕਿ ਤੁਹਾਨੂੰ ਇਨ੍ਹਾਂ ਸਭਨਾਂ ਵਸਤਾਂ ਦੀ ਲੋੜ ਹੈ।

ਮੱਤੀ 6:33 (PANIRV)
Square Portrait Landscape 4K UHD
ਪਰ ਸਭ ਤੋਂ ਪਹਿਲਾਂ, ਪਰਮੇਸ਼ੁਰ ਦੇ ਰਾਜ ਅਤੇ ਉਸ ਦੀ ਧਾਰਮਿਕਤਾ ਦੀ ਖੋਜ ਕਰੋ ਫਿਰ ਇਹ ਸਾਰੀਆਂ ਵਸਤਾਂ ਵੀ ਤੁਹਾਨੂੰ ਦਿੱਤੀਆਂ ਜਾਣਗੀਆਂ।

ਮੱਤੀ 6:34 (PANIRV)
Square Portrait Landscape 4K UHD
ਇਸ ਲਈ ਤੁਸੀਂ ਕੱਲ ਦੀ ਚਿੰਤਾ ਨਾ ਕਰੋ ਕਿਉਂ ਜੋ ਕੱਲ ਆਪਣੇ ਲਈ ਆਪੇ ਚਿੰਤਾ ਕਰੇਗਾ। ਅੱਜ ਦੇ ਲਈ ਅੱਜ ਦਾ ਹੀ ਦੁੱਖ ਬਥੇਰਾ ਹੈ।

Available Bible Translations

American Standard Version (ASV)
Matthew 6 (ASV) »
King James Version (KJV)
Matthew 6 (KJV) »
GOD’S WORD® (GW)
Matthew 6 (GW) »
Berean Bible (BSB)
Matthew 6 (BSB) »
World English Bible (WEB)
Matthew 6 (WEB) »
French Bible (LSG)
Matthieu 6 (LSG) »
German Bible (LUTH1912)
Matthäus 6 (LUTH1912) »
Hindi Bible (HINIRV)
मत्ती 6 (HINIRV) »
Bengali Bible (BENIRV)
মথি 6 (BENIRV) »
Marathi Bible (MARIRV)
मत्तय 6 (MARIRV) »
Gujarati Bible (GUJIRV)
માથ્થી 6 (GUJIRV) »
Arabic Bible (AVD)
مَتَّى 6 (AVD) »
Portuguese Bible (BSL)
Mateus 6 (BSL) »
Vietnamese Bible (VIE)
Ma-thi-ơ 6 (VIE) »
Spanish Bible (RVA)
Mateo 6 (RVA) »
Italian Bible (RIV)
Matteo 6 (RIV) »
Chinese Simplified (CUVS)
马 太 福 音 6 (CUVS) »
Chinese Traditional (CUVT)
馬 太 福 音 6 (CUVT) »
Albanian Bible (ALB)
Mateu 6 (ALB) »
Swedish Bible (SV1917)
Matteus 6 (SV1917) »
Russian Bible (RUSV)
Матфея 6 (RUSV) »
Ukrainian Bible (UKR)
Матвія 6 (UKR) »
Hungarian Bible (KAR)
Máté 6 (KAR) »
Bulgarian Bible (BULG)
Матей 6 (BULG) »
Norwegian Bible (NORSK)
Matteus 6 (NORSK) »

ਮੱਤੀ (PANIRV) Chapter Selection

PANIRV Book Selection List