ਨਹਮਯਾਹ Chapter 13 PANIRV Bible Verse Images

ਨਹਮਯਾਹ 13 Bible Verse Pictures. Choose from a large collection of inspirational, motivational and encouraging Bible verses with pictures of nature. Download and share ਨਹਮਯਾਹ 13 inspirational Bible verse images. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.


ਨਹਮਯਾਹ 13:1 (PANIRV)
Square Portrait Landscape 4K UHD
ਉਸੇ ਦਿਨ ਮੂਸਾ ਦੀ ਪੁਸਤਕ ਲੋਕਾਂ ਨੂੰ ਪੜ੍ਹ ਕੇ ਸੁਣਾਈ ਗਈ ਅਤੇ ਉਸ ਵਿੱਚ ਇਹ ਲਿਖਿਆ ਹੋਇਆ ਲੱਭਿਆ ਕਿ ਕੋਈ ਅੰਮੋਨੀ ਅਤੇ ਮੋਆਬੀ ਪਰਮੇਸ਼ੁਰ ਦੀ ਸਭਾ ਵਿੱਚ ਕਦੇ ਵੀ ਨਾ ਆਉਣ,

ਨਹਮਯਾਹ 13:2 (PANIRV)
Square Portrait Landscape 4K UHD
ਕਿਉਂ ਜੋ ਉਹ ਰੋਟੀ ਅਤੇ ਪਾਣੀ ਲੈ ਕੇ ਇਸਰਾਏਲੀਆਂ ਦੇ ਸਵਾਗਤ ਲਈ ਨਾ ਨਿੱਕਲੇ ਸਗੋਂ ਬਿਲਆਮ ਨੂੰ ਉਨ੍ਹਾਂ ਦੇ ਵਿਰੁੱਧ ਭਾੜੇ ਉੱਤੇ ਲਿਆ ਕਿ ਉਹ ਉਨ੍ਹਾਂ ਨੂੰ ਸਰਾਪ ਦੇਵੇ, ਪਰ ਸਾਡੇ ਪਰਮੇਸ਼ੁਰ ਨੇ ਉਸ ਸਰਾਪ ਨੂੰ ਅਸੀਸ ਵਿੱਚ ਬਦਲ ਦਿੱਤਾ।

ਨਹਮਯਾਹ 13:3 (PANIRV)
Square Portrait Landscape 4K UHD
ਜਦੋਂ ਉਨ੍ਹਾਂ ਨੇ ਇਸ ਬਿਵਸਥਾ ਨੂੰ ਸੁਣਿਆ ਤਾਂ ਉਨ੍ਹਾਂ ਨੇ ਇਸਰਾਏਲ ਵਿੱਚੋਂ ਸਾਰੀ ਮਿਲੀ-ਜੁਲੀ ਭੀੜ ਨੂੰ ਵੱਖ-ਵੱਖ ਕਰ ਦਿੱਤਾ।

ਨਹਮਯਾਹ 13:4 (PANIRV)
Square Portrait Landscape 4K UHD
ਇਸ ਤੋਂ ਪਹਿਲਾਂ ਅਲਯਾਸ਼ੀਬ ਜਾਜਕ ਜੋ ਸਾਡੇ ਪਰਮੇਸ਼ੁਰ ਦੇ ਭਵਨ ਦੀਆਂ ਕੋਠੜੀਆਂ ਉੱਤੇ ਨਿਯੁਕਤ ਸੀ ਅਤੇ ਤੋਬਿਆਹ ਦਾ ਰਿਸ਼ਤੇਦਾਰ ਸੀ,

ਨਹਮਯਾਹ 13:5 (PANIRV)
Square Portrait Landscape 4K UHD
ਉਸ ਨੇ ਟੋਬੀਯਾਹ ਦੇ ਲਈ ਇੱਕ ਵੱਡੀ ਕੋਠੜੀ ਬਣਾਈ, ਜਿੱਥੇ ਪਹਿਲਾਂ ਮੈਦੇ ਦੀ ਭੇਟ ਅਤੇ ਲੁਬਾਨ ਅਤੇ ਭਾਂਡੇ ਅਤੇ ਅੰਨ ਅਤੇ ਨਵੀਂ ਮਧ ਅਤੇ ਤੇਲ ਦੇ ਦਸਵੰਧ, ਜੋ ਹੁਕਮ ਅਨੁਸਾਰ ਲੇਵੀਆਂ, ਗਾਇਕਾਂ ਅਤੇ ਦਰਬਾਨਾਂ ਦੇ ਹਿੱਸੇ ਦੀਆਂ ਸਨ, ਰੱਖੇ ਹੋਏ ਸਨ ਅਤੇ ਜਾਜਕਾਂ ਦੀਆਂ ਚੁੱਕਣ ਦੀਆਂ ਭੇਟਾਂ ਵੀ ਰੱਖੀਆਂ ਜਾਂਦੀਆਂ ਸਨ।

ਨਹਮਯਾਹ 13:6 (PANIRV)
Square Portrait Landscape 4K UHD
ਪਰ ਜਦੋਂ ਇਹ ਸਭ ਹੋ ਰਿਹਾ ਸੀ, ਮੈਂ ਯਰੂਸ਼ਲਮ ਵਿੱਚ ਨਹੀਂ ਸੀ ਕਿਉਂਕਿ ਬਾਬਲ ਦੇ ਰਾਜਾ ਅਰਤਹਸ਼ਸ਼ਤਾ ਦੇ ਬੱਤੀਵੇਂ ਸਾਲ ਵਿੱਚ ਮੈਂ ਰਾਜਾ ਕੋਲ ਚਲਾ ਗਿਆ। ਫਿਰ ਕੁਝ ਦਿਨਾਂ ਬਾਅਦ ਮੈਂ ਰਾਜਾ ਕੋਲੋਂ ਛੁੱਟੀ ਮੰਗੀ,

ਨਹਮਯਾਹ 13:7 (PANIRV)
Square Portrait Landscape 4K UHD
ਤਦ ਮੈਂ ਯਰੂਸ਼ਲਮ ਨੂੰ ਆਇਆ ਅਤੇ ਉਸ ਬੁਰਿਆਈ ਨੂੰ ਜਾਣਿਆ ਜਿਹੜੀ ਅਲਯਾਸ਼ੀਬ ਨੇ ਤੋਬਿਆਹ ਲਈ ਪਰਮੇਸ਼ੁਰ ਦੇ ਭਵਨ ਦੇ ਵੇਹੜਿਆਂ ਵਿੱਚ ਉਸ ਦੇ ਲਈ ਇੱਕ ਕੋਠੜੀ ਬਣਾ ਕੇ ਕੀਤੀ ਸੀ।

ਨਹਮਯਾਹ 13:8 (PANIRV)
Square Portrait Landscape 4K UHD
ਇਹ ਮੈਨੂੰ ਬਹੁਤ ਹੀ ਬੁਰਾ ਲੱਗਿਆ, ਇਸ ਲਈ ਮੈਂ ਤੋਬਿਆਹ ਦਾ ਸਾਰਾ ਘਰੇਲੂ ਸਮਾਨ ਉਸ ਕੋਠੜੀ ਵਿੱਚੋਂ ਬਾਹਰ ਸੁੱਟਵਾ ਦਿੱਤਾ।

ਨਹਮਯਾਹ 13:9 (PANIRV)
Square Portrait Landscape 4K UHD
ਤਦ ਮੇਰੇ ਹੁਕਮ ਦੇ ਅਨੁਸਾਰ ਉਹ ਕੋਠੜੀਆਂ ਸ਼ੁੱਧ ਕੀਤੀਆਂ ਗਈਆਂ ਅਤੇ ਮੈਂ ਪਰਮੇਸ਼ੁਰ ਦੇ ਭਵਨ ਦੇ ਭਾਂਡੇ ਅਤੇ ਮੈਦੇ ਦੀ ਭੇਟ ਅਤੇ ਲੁਬਾਨ ਫਿਰ ਉੱਥੇ ਰੱਖਿਆ।

ਨਹਮਯਾਹ 13:10 (PANIRV)
Square Portrait Landscape 4K UHD
ਫਿਰ ਮੈਨੂੰ ਪਤਾ ਲੱਗਾ ਕਿ ਲੇਵੀਆਂ ਦਾ ਹਿੱਸਾ ਉਨ੍ਹਾਂ ਨੂੰ ਨਹੀਂ ਦਿੱਤਾ ਗਿਆ, ਇਸ ਲਈ ਕੰਮ ਕਰਨ ਵਾਲੇ ਲੇਵੀ ਅਤੇ ਗਾਇਕ ਆਪੋ ਆਪਣੇ ਖੇਤਾਂ ਨੂੰ ਭੱਜ ਗਏ ਹਨ।

ਨਹਮਯਾਹ 13:11 (PANIRV)
Square Portrait Landscape 4K UHD
ਤਦ ਮੈਂ ਹਾਕਮਾਂ ਨੂੰ ਝਿੜਕ ਕੇ ਕਿਹਾ, “ਪਰਮੇਸ਼ੁਰ ਦਾ ਭਵਨ ਕਿਉਂ ਤਿਆਗਿਆ ਗਿਆ ਹੈ?” ਤਦ ਮੈਂ ਉਨ੍ਹਾਂ ਨੂੰ ਇਕੱਠੇ ਕਰ ਕੇ ਇੱਕ-ਇੱਕ ਨੂੰ ਉਸ ਦੇ ਸਥਾਨ ਉੱਤੇ ਨਿਯੁਕਤ ਕੀਤਾ।

ਨਹਮਯਾਹ 13:12 (PANIRV)
Square Portrait Landscape 4K UHD
ਤਦ ਸਾਰੇ ਯਹੂਦੀ ਅੰਨ ਅਤੇ ਨਵੀਂ ਮਧ ਅਤੇ ਤੇਲ ਦਾ ਦਸਵੰਧ ਭੰਡਾਰਾਂ ਵਿੱਚ ਲਿਆਉਣ ਲੱਗੇ।

ਨਹਮਯਾਹ 13:13 (PANIRV)
Square Portrait Landscape 4K UHD
ਫਿਰ ਮੈਂ ਸ਼ਲਮਯਾਹ ਜਾਜਕ ਅਤੇ ਸਾਦੋਕ ਸ਼ਾਸਤਰੀ ਨੂੰ ਅਤੇ ਲੇਵੀਆਂ ਵਿੱਚੋਂ ਪਦਾਯਾਹ ਨੂੰ ਭੰਡਾਰਾਂ ਦਾ ਪ੍ਰਧਾਨ ਨਿਯੁਕਤ ਕੀਤਾ ਅਤੇ ਇਨ੍ਹਾਂ ਦੇ ਹੇਠ ਹਾਨਾਨ ਨੂੰ ਜੋ ਮੱਤਨਯਾਹ ਦਾ ਪੋਤਾ ਅਤੇ ਜ਼ੱਕੂਰ ਦਾ ਪੁੱਤਰ ਸੀ, ਨਿਯੁਕਤ ਕੀਤਾ, ਕਿਉਂਕਿ ਉਹ ਇਮਾਨਦਾਰ ਗਿਣੇ ਜਾਂਦੇ ਸਨ ਅਤੇ ਆਪਣੇ ਭਰਾਵਾਂ ਵਿੱਚ ਵੰਡਣਾ ਉਨ੍ਹਾਂ ਦਾ ਕੰਮ ਸੀ।

ਨਹਮਯਾਹ 13:14 (PANIRV)
Square Portrait Landscape 4K UHD
ਹੇ ਮੇਰੇ ਪਰਮੇਸ਼ੁਰ, ਮੇਰਾ ਇਹ ਕੰਮ ਯਾਦ ਰੱਖ ਅਤੇ ਜੋ ਨੇਕ ਕੰਮ ਮੈਂ ਆਪਣੇ ਪਰਮੇਸ਼ੁਰ ਦੇ ਭਵਨ ਲਈ ਅਤੇ ਉਸ ਦੀ ਸੇਵਾ ਲਈ ਕੀਤੇ ਹਨ, ਉਨ੍ਹਾਂ ਨੂੰ ਨਾ ਮਿਟਾ।

ਨਹਮਯਾਹ 13:15 (PANIRV)
Square Portrait Landscape 4K UHD
ਉਨ੍ਹਾਂ ਦਿਨਾਂ ਵਿੱਚ ਮੈਂ ਯਹੂਦਾਹ ਵਿੱਚ ਕਈ ਮਨੁੱਖਾਂ ਨੂੰ ਵੇਖਿਆ ਜਿਹੜੇ ਸਬਤ ਦੇ ਦਿਨ ਅੰਗੂਰਾਂ ਨੂੰ ਹੌਦਾਂ ਵਿੱਚ ਪੀੜਦੇ ਸਨ ਅਤੇ ਪੂਲਿਆਂ ਨੂੰ ਗਧਿਆਂ ਉੱਤੇ ਲੱਦ ਕੇ ਅੰਦਰ ਲਿਆਉਂਦੇ ਸਨ, ਇਸੇ ਤਰ੍ਹਾਂ ਮਧ, ਅੰਗੂਰ, ਹੰਜ਼ੀਰ ਅਤੇ ਨਾਨਾ ਪ੍ਰਕਾਰ ਦੇ ਭਾਰ ਸਬਤ ਦੇ ਦਿਨ ਯਰੂਸ਼ਲਮ ਦੇ ਅੰਦਰ ਲਿਆਉਂਦੇ ਸਨ। ਇਸ ਲਈ ਮੈਂ ਉਨ੍ਹਾਂ ਨੂੰ ਸਬਤ ਦੇ ਦਿਨ ਕੋਈ ਵੀ ਭੋਜਨ ਵਸਤੂ ਨਾ ਵੇਚਣ ਦੀ ਚਿਤਾਉਣੀ ਦਿੱਤੀ।

ਨਹਮਯਾਹ 13:16 (PANIRV)
Square Portrait Landscape 4K UHD
ਉੱਥੇ ਸੂਰ ਦੇ ਲੋਕ ਵੀ ਵੱਸਦੇ ਸਨ, ਜਿਹੜੇ ਮੱਛੀ ਅਤੇ ਨਾਨਾ ਪ੍ਰਕਾਰ ਦਾ ਸੌਦਾ, ਸਬਤ ਦੇ ਦਿਨ ਯਹੂਦੀਆਂ ਕੋਲ ਯਰੂਸ਼ਲਮ ਵਿੱਚ ਲਿਆ ਕੇ ਵੇਚਦੇ ਸਨ।

ਨਹਮਯਾਹ 13:17 (PANIRV)
Square Portrait Landscape 4K UHD
ਤਦ ਮੈਂ ਯਹੂਦਾਹ ਦੇ ਸਾਮੰਤਾਂ ਨੂੰ ਝਿੜਕ ਕੇ ਕਿਹਾ, “ਇਹ ਕੀ ਬੁਰਿਆਈ ਹੈ ਜੋ ਤੁਸੀਂ ਕਰਦੇ ਹੋ ਕਿ ਤੁਸੀਂ ਸਬਤ ਦੇ ਦਿਨ ਨੂੰ ਅਪਵਿੱਤਰ ਕਰਦੇ ਹੋ?

ਨਹਮਯਾਹ 13:18 (PANIRV)
Square Portrait Landscape 4K UHD
ਕੀ ਤੁਹਾਡੇ ਪੁਰਖਿਆਂ ਨੇ ਇਸੇ ਤਰ੍ਹਾਂ ਨਹੀਂ ਕੀਤਾ? ਕੀ ਇਸੇ ਕਾਰਨ ਸਾਡੇ ਪਰਮੇਸ਼ੁਰ ਨੇ ਸਾਡੇ ਉੱਤੇ ਅਤੇ ਇਸ ਸ਼ਹਿਰ ਉੱਤੇ ਇਹ ਸਾਰੀ ਬਿਪਤਾ ਨਹੀਂ ਲਿਆਂਦੀ? ਫੇਰ ਵੀ ਤੁਸੀਂ ਸਬਤ ਦੇ ਦਿਨ ਨੂੰ ਅਪਵਿੱਤਰ ਕਰਕੇ ਇਸਰਾਏਲ ਉੱਤੇ ਪਰਮੇਸ਼ੁਰ ਦੇ ਕ੍ਰੋਧ ਨੂੰ ਹੋਰ ਭੜਕਾਉਂਦੇ ਹੋ!”

ਨਹਮਯਾਹ 13:19 (PANIRV)
Square Portrait Landscape 4K UHD
ਇਸ ਲਈ ਸਬਤ ਦੇ ਦਿਨ ਤੋਂ ਪਹਿਲਾ ਜਦ ਹਨ੍ਹੇਰਾ ਹੋਣ ਲੱਗਿਆ ਤਾਂ ਮੈਂ ਹੁਕਮ ਦਿੱਤਾ ਕਿ ਯਰੂਸ਼ਲਮ ਦੇ ਫਾਟਕ ਬੰਦ ਕੀਤੇ ਜਾਣ ਅਤੇ ਉਨ੍ਹਾਂ ਨੂੰ ਇਹ ਹੁਕਮ ਵੀ ਦਿੱਤਾ ਕਿ ਜਦ ਤੱਕ ਸਬਤ ਦਾ ਦਿਨ ਪੂਰਾ ਨਾ ਹੋ ਜਾਵੇ, ਫਾਟਕ ਨਾ ਖੋਲ੍ਹੇ ਜਾਣ ਅਤੇ ਮੈਂ ਆਪਣੇ ਜੁਆਨਾਂ ਵਿੱਚੋਂ ਕੁਝ ਨੂੰ ਫਾਟਕਾਂ ਉੱਤੇ ਖੜ੍ਹਾ ਕੀਤਾ ਤਾਂ ਜੋ ਸਬਤ ਦੇ ਦਿਨ ਕੋਈ ਅੰਦਰ ਨਾ ਆਵੇ।

ਨਹਮਯਾਹ 13:20 (PANIRV)
Square Portrait Landscape 4K UHD
ਸੋ ਵਪਾਰੀ ਅਤੇ ਨਾਨਾ ਪ੍ਰਕਾਰ ਦਾ ਸੌਦਾ ਵੇਚਣ ਵਾਲੇ ਯਰੂਸ਼ਲਮ ਦੇ ਬਾਹਰ ਇੱਕ ਦੋ ਵਾਰ ਠਹਿਰੇ।

ਨਹਮਯਾਹ 13:21 (PANIRV)
Square Portrait Landscape 4K UHD
ਤਦ ਮੈਂ ਉਨ੍ਹਾਂ ਨੂੰ ਚਿਤਾਉਣੀ ਦਿੱਤੀ ਅਤੇ ਕਿਹਾ, “ਤੁਸੀਂ ਸ਼ਹਿਰਪਨਾਹ ਦੇ ਨੇੜੇ ਕਿਉਂ ਠਹਿਰਦੇ ਹੋ? ਜੇ ਤੁਸੀਂ ਫਿਰ ਅਜਿਹਾ ਕਰੋਗੇ ਤਾਂ ਮੈਂ ਤੁਹਾਡੇ ਉੱਤੇ ਹੱਥ ਪਾਵਾਂਗਾ!” ਉਸ ਸਮੇਂ ਤੋਂ ਉਹ ਫਿਰ ਸਬਤ ਦੇ ਦਿਨ ਨਹੀਂ ਆਏ।

ਨਹਮਯਾਹ 13:22 (PANIRV)
Square Portrait Landscape 4K UHD
ਮੈਂ ਲੇਵੀਆਂ ਨੂੰ ਹੁਕਮ ਦਿੱਤਾ ਕਿ ਤੁਸੀਂ ਆਪਣੇ ਆਪ ਨੂੰ ਸ਼ੁੱਧ ਕਰੋ ਅਤੇ ਸਬਤ ਦੇ ਦਿਨ ਦੀ ਪਵਿੱਤਰਤਾਈ ਲਈ ਫਾਟਕਾਂ ਦੀ ਰਾਖੀ ਲਈ ਜਾਓ। ਹੇ ਮੇਰੇ ਪਰਮੇਸ਼ੁਰ, ਮੈਨੂੰ ਇਸ ਲਈ ਵੀ ਯਾਦ ਰੱਖ ਅਤੇ ਆਪਣੀ ਵੱਡੀ ਦਯਾ ਦੇ ਅਨੁਸਾਰ ਮੇਰੇ ਉੱਤੇ ਤਰਸ ਖਾ।

ਨਹਮਯਾਹ 13:23 (PANIRV)
Square Portrait Landscape 4K UHD
ਫਿਰ ਉਨ੍ਹਾਂ ਦਿਨਾਂ ਵਿੱਚ ਮੈਂ ਅਜਿਹੇ ਯਹੂਦੀ ਮਨੁੱਖਾਂ ਨੂੰ ਵੇਖਿਆ ਜਿਨ੍ਹਾਂ ਨੇ ਅਸ਼ਦੋਦੀ, ਅੰਮੋਨੀ ਅਤੇ ਮੋਆਬੀ ਇਸਤਰੀਆਂ ਨਾਲ ਵਿਆਹ ਕਰ ਲਿਆ ਸੀ।

ਨਹਮਯਾਹ 13:24 (PANIRV)
Square Portrait Landscape 4K UHD
ਉਨ੍ਹਾਂ ਦੇ ਬੱਚੇ ਅੱਧੀ ਅਸ਼ਦੋਦੀ ਬੋਲਦੇ ਸਨ ਜਾਂ ਦੂਜੇ ਲੋਕਾਂ ਦੀ ਭਾਸ਼ਾ ਬੋਲਦੇ ਸਨ, ਪਰ ਉਹ ਯਹੂਦੀ ਭਾਸ਼ਾ ਨਹੀਂ ਬੋਲ ਸਕਦੇ ਸਨ।

ਨਹਮਯਾਹ 13:25 (PANIRV)
Square Portrait Landscape 4K UHD
ਤਦ ਮੈਂ ਉਨ੍ਹਾਂ ਨੂੰ ਝਿੜਕਿਆ ਅਤੇ ਫਿਟਕਾਰਿਆ ਅਤੇ ਉਨ੍ਹਾਂ ਵਿੱਚੋਂ ਕਈਆਂ ਨੂੰ ਮਾਰਿਆ ਅਤੇ ਉਨ੍ਹਾਂ ਦੇ ਵਾਲ਼ ਪੁੱਟਵਾਏ ਅਤੇ ਉਨ੍ਹਾਂ ਨੂੰ ਪਰਮੇਸ਼ੁਰ ਦੀ ਸਹੁੰ ਖੁਆਈ, “ਤੁਸੀਂ ਆਪਣੀਆਂ ਧੀਆਂ ਦਾ ਵਿਆਹ ਉਨ੍ਹਾਂ ਦੇ ਪੁੱਤਰਾਂ ਨਾਲ ਨਹੀਂ ਕਰੋਗੇ ਅਤੇ ਨਾ ਹੀ ਆਪਣਾ ਜਾਂ ਆਪਣੇ ਪੁੱਤਰਾਂ ਦਾ ਵਿਆਹ ਉਨ੍ਹਾਂ ਦੀਆਂ ਧੀਆਂ ਨਾਲ ਕਰੋਗੇ।

ਨਹਮਯਾਹ 13:26 (PANIRV)
Square Portrait Landscape 4K UHD
ਕੀ ਇਸਰਾਏਲ ਦੇ ਰਾਜਾ ਸੁਲੇਮਾਨ ਨੇ ਇਨ੍ਹਾਂ ਹੀ ਗੱਲਾਂ ਦੇ ਕਾਰਨ ਪਾਪ ਨਹੀਂ ਕੀਤਾ? ਭਾਵੇਂ ਬਹੁਤੀਆਂ ਕੌਮਾਂ ਵਿੱਚ ਉਸ ਦੇ ਵਰਗਾ ਕੋਈ ਰਾਜਾ ਨਹੀਂ ਸੀ ਅਤੇ ਉਹ ਆਪਣੇ ਪਰਮੇਸ਼ੁਰ ਦਾ ਪਿਆਰਾ ਸੀ ਅਤੇ ਪਰਮੇਸ਼ੁਰ ਨੇ ਉਸ ਨੂੰ ਸਾਰੇ ਇਸਰਾਏਲ ਉੱਤੇ ਰਾਜਾ ਬਣਾਇਆ ਤਾਂ ਵੀ ਗੈਰ-ਕੌਮੀ ਇਸਤਰੀਆਂ ਨੇ ਉਸ ਕੋਲੋਂ ਪਾਪ ਕਰਵਾਇਆ।

ਨਹਮਯਾਹ 13:27 (PANIRV)
Square Portrait Landscape 4K UHD
ਕੀ ਅਸੀਂ ਤੁਹਾਡੀ ਸੁਣ ਕੇ ਐਨੀ ਵੱਡੀ ਬੁਰਿਆਈ ਕਰੀਏ ਕਿ ਗੈਰ-ਕੌਮੀ ਇਸਤਰੀਆਂ ਨਾਲ ਵਿਆਹ ਕਰਕੇ ਆਪਣੇ ਪਰਮੇਸ਼ੁਰ ਦੇ ਵਿਰੁੱਧ ਧੋਖਾ ਕਰੀਏ?”

ਨਹਮਯਾਹ 13:28 (PANIRV)
Square Portrait Landscape 4K UHD
ਅਲਯਾਸ਼ੀਬ ਪ੍ਰਧਾਨ ਜਾਜਕ ਦੇ ਪੁੱਤਰ ਯੋਯਾਦਾ ਦਾ ਇੱਕ ਪੁੱਤਰ ਹੋਰੋਨੀ ਸਨਬੱਲਟ ਦਾ ਜਵਾਈ ਸੀ, ਇਸ ਲਈ ਮੈਂ ਉਸ ਨੂੰ ਆਪਣੇ ਕੋਲੋਂ ਭਜਾ ਦਿੱਤਾ।

ਨਹਮਯਾਹ 13:29 (PANIRV)
Square Portrait Landscape 4K UHD
ਹੇ ਮੇਰੇ ਪਰਮੇਸ਼ੁਰ, ਉਨ੍ਹਾਂ ਨੂੰ ਯਾਦ ਰੱਖ ਕਿਉਂਕਿ ਉਨ੍ਹਾਂ ਨੇ ਜਾਜਕਾਈ ਨੂੰ ਅਤੇ ਜਾਜਕਾਂ ਅਤੇ ਲੇਵੀਆਂ ਦੇ ਨੇਮ ਨੂੰ ਅਸ਼ੁੱਧ ਕੀਤਾ ਹੈ।

ਨਹਮਯਾਹ 13:30 (PANIRV)
Square Portrait Landscape 4K UHD
ਇਸ ਤਰ੍ਹਾਂ ਮੈਂ ਉਨ੍ਹਾਂ ਨੂੰ ਸਾਰੀਆਂ ਗੈਰ-ਕੌਮਾਂ ਵਿੱਚੋਂ ਸ਼ੁੱਧ ਕੀਤਾ ਅਤੇ ਹਰ ਇੱਕ ਜਾਜਕ ਅਤੇ ਲੇਵੀ ਲਈ ਉਸ ਦੇ ਕੰਮ ਅਨੁਸਾਰ ਜ਼ਿੰਮੇਵਾਰੀਆਂ ਦਿੱਤੀਆਂ।

ਨਹਮਯਾਹ 13:31 (PANIRV)
Square Portrait Landscape 4K UHD
ਫਿਰ ਮੈਂ ਲੱਕੜੀ ਦੀਆਂ ਭੇਟਾਂ ਲਿਆਉਣ ਲਈ ਅਤੇ ਪਹਿਲਾ ਫਲ ਦੇਣ ਲਈ ਸਮਾਂ ਠਹਿਰਾ ਦਿੱਤਾ। ਹੇ ਮੇਰੇ ਪਰਮੇਸ਼ੁਰ, ਭਲਿਆਈ ਲਈ ਮੈਨੂੰ ਯਾਦ ਰੱਖ!

Available Bible Translations

American Standard Version
Nehemiah 13 (ASV) »
King James Version
Nehemiah 13 (KJV) »
GOD’S WORD® (GW)
Nehemiah 13 (GW) »
World English Bible
Nehemiah 13 (WEB) »
Louis Segond 1910
Néhémie 13 (LSG) »
Luther Bibel 1912
Nehemia 13 (LUTH1912) »
इंडियन रिवाइज्ड वर्जन - हिंदी
नहेम्याह 13 (HINIRV) »
ভারতীয় সংশোধিত সংস্করণ - বাংলা
নহিমিয়া 13 (BENIRV) »
இந்தியன் ரீவைஸ்டு வேர்ஷன் - தமிழ்
நெகேமியா 13 (TAMIRV) »
इंडियन रिवाइज्ड वर्जन - मराठी
नहेम्या 13 (MARIRV) »
ఇండియన్ రేవిజ్డ్ వెర్షన్ - తెలుగు
నెహెమ్యా 13 (TELIRV) »
ઇન્ડિયન રિવાયઝ્ડ વર્ઝન - ગુજરાતી
નહેમ્યા 13 (GUJIRV) »
ಭಾರತೀಯ ಪರಿಷ್ಕೃತ ಆವೃತ್ತಿ - ಕನ್ನಡ
ನೆಹೆಮೀಯನು 13 (KANIRV) »
الكتاب المقدس باللغة العربية، فان دايك
نَحَمْيَا 13 (AVD) »
תנ ך עברי מודרני
נחמיה 13 (HEB) »
Bíblia Sagrada Português
Neemias 13 (BSL) »
Kinh Thánh: Tiếng Việt
Nê-hê-mi-a 13 (VIE) »
Reina Valera Antigua
Nehemías 13 (RVA) »
La Sacra Bibbia
Neemia 13 (RIV) »
圣 经 简体中文和合本
尼 希 米 记 13 (CUVS) »
聖 經 繁體中文和合本
尼 希 米 記 13 (CUVT) »
Bibla e Shenjtë
Nehemia 13 (ALB) »
Svenska Bibeln 1917
Nehemja 13 (SV1917) »
Библия на русском
Неемия 13 (RUSV) »
Українська Біблія
Неемія 13 (UKR) »
Szent Biblia - Magyar
Nehémiás 13 (KAR) »
Българска Библия
Неемия 13 (BULG) »
Det Norsk Bibel
Nehemja 13 (NORSK) »
Kitaabka Quduuska Ah
Nexemyaah 13 (SOM) »
De Heilige Schrift
Nehemia 13 (NLD) »
Dansk Bibel 1871
Nehemias 13 (DA1871) »

ਨਹਮਯਾਹ (PANIRV) Chapter Selection

1 2 3 4 5 6 7 8 9 10 11 12 13

PANIRV Book Selection List