ਨਹਮਯਾਹ Chapter 4 PANIRV Bible Verse Images

ਨਹਮਯਾਹ 4 Bible Verse Pictures. Choose from a large collection of inspirational, motivational and encouraging Bible verses with pictures of nature. Download and share ਨਹਮਯਾਹ 4 inspirational Bible verse images. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.


ਨਹਮਯਾਹ 4:1 (PANIRV)
Square Portrait Landscape 4K UHD
ਜਦ ਸਨਬੱਲਟ ਨੇ ਸੁਣਿਆ ਕਿ ਅਸੀਂ ਸ਼ਹਿਰਪਨਾਹ ਨੂੰ ਬਣਾ ਰਹੇ ਹਾਂ ਤਾਂ ਉਸ ਨੂੰ ਗੁੱਸਾ ਚੜ੍ਹਿਆ ਅਤੇ ਉਹ ਬਹੁਤ ਨਰਾਜ਼ ਹੋਇਆ ਅਤੇ ਯਹੂਦੀਆਂ ਦਾ ਮਖ਼ੌਲ ਉਡਾਉਣ ਲੱਗਾ।

ਨਹਮਯਾਹ 4:2 (PANIRV)
Square Portrait Landscape 4K UHD
ਉਸ ਨੇ ਆਪਣੇ ਭਰਾਵਾਂ ਅਤੇ ਸਾਮਰਿਯਾ ਦੀ ਫ਼ੌਜ ਦੇ ਸਾਹਮਣੇ ਕਿਹਾ, “ਇਹ ਨਿਰਬਲ ਯਹੂਦੀ ਕੀ ਕਰ ਰਹੇ ਹਨ? ਕੀ ਉਹ ਆਪਣੀਆਂ ਕੰਧਾਂ ਨੂੰ ਮਜ਼ਬੂਤ ਕਰਨਗੇ? ਕੀ ਉਹ ਬਲੀਆਂ ਚੜ੍ਹਾਉਣਗੇ? ਕੀ ਉਹ ਇੱਕ ਹੀ ਦਿਨ ਵਿੱਚ ਸਭ ਕੁਝ ਬਣਾ ਲੈਣਗੇ? ਕੀ ਉਹ ਪੱਥਰਾਂ ਨੂੰ ਕੂੜੇ ਦੇ ਸੜੇ ਹੋਏ ਢੇਰਾਂ ਵਿੱਚੋਂ ਚੁਗ ਕੇ ਫਿਰ ਨਵਾਂ ਬਣਾ ਲੈਣਗੇ?”

ਨਹਮਯਾਹ 4:3 (PANIRV)
Square Portrait Landscape 4K UHD
ਤਦ ਤੋਬਿਆਹ ਅੰਮੋਨੀ ਨੇ ਜਿਹੜਾ ਉਸ ਦੇ ਨਾਲ ਸੀ, ਕਹਿਣ ਲੱਗਾ, “ਜੋ ਕੁਝ ਇਹ ਬਣਾ ਰਹੇ ਹਨ ਜੇ ਇੱਕ ਲੂੰਬੜੀ ਵੀ ਇਹ ਦੇ ਉੱਤੇ ਚੜ੍ਹ ਜਾਵੇ ਤਾਂ ਪੱਥਰਾਂ ਦੀ ਇਸ ਕੰਧ ਨੂੰ ਢਾਹ ਦੇਵੇਗੀ!”

ਨਹਮਯਾਹ 4:4 (PANIRV)
Square Portrait Landscape 4K UHD
“ਹੇ ਸਾਡੇ ਪਰਮੇਸ਼ੁਰ, ਸਾਡੀ ਸੁਣ ਕਿਉਂ ਜੋ ਸਾਡਾ ਨਿਰਾਦਰ ਹੁੰਦਾ ਹੈ। ਉਨ੍ਹਾਂ ਦੀ ਇਸ ਨਿੰਦਿਆ ਨੂੰ ਮੁੜ ਉਨ੍ਹਾਂ ਦੇ ਸਿਰ ਉੱਤੇ ਮੋੜ ਦੇ, ਅਤੇ ਗ਼ੁਲਾਮੀ ਦੇ ਦੇਸ਼ ਵਿੱਚ ਉਨ੍ਹਾਂ ਨੂੰ ਲੁੱਟ ਦਾ ਮਾਲ ਬਣਾ ਦੇ।

ਨਹਮਯਾਹ 4:5 (PANIRV)
Square Portrait Landscape 4K UHD
ਉਨ੍ਹਾਂ ਦੀ ਬੁਰਿਆਈ ਨੂੰ ਨਾ ਢੱਕ ਅਤੇ ਉਨ੍ਹਾਂ ਦੇ ਪਾਪ ਤੇਰੇ ਸਾਹਮਣਿਓਂ ਨਾ ਮਿਟਣ, ਕਿਉਂ ਜੋ ਉਨ੍ਹਾਂ ਨੇ ਤੇਰੇ ਕ੍ਰੋਧ ਨੂੰ ਕਾਰੀਰਗਾਂ ਦੇ ਅੱਗੇ ਭੜਕਾਇਆ ਹੈ।”

ਨਹਮਯਾਹ 4:6 (PANIRV)
Square Portrait Landscape 4K UHD
ਸੋ ਅਸੀਂ ਸ਼ਹਿਰਪਨਾਹ ਨੂੰ ਬਣਾਉਂਦੇ ਗਏ ਅਤੇ ਸਾਰੀ ਸ਼ਹਿਰਪਨਾਹ ਅੱਧੀ ਉਚਾਈ ਤੱਕ ਜੁੜ ਗਈ ਕਿਉਂ ਜੋ ਲੋਕ ਪੂਰੇ ਦਿਲ ਨਾਲ ਕੰਮ ਕਰ ਰਹੇ ਸਨ।

ਨਹਮਯਾਹ 4:7 (PANIRV)
Square Portrait Landscape 4K UHD
ਫਿਰ ਅਜਿਹਾ ਹੋਇਆ ਕਿ ਸਨਬੱਲਟ, ਤੋਬਿਆਹ, ਅਰਬੀਆਂ, ਅੰਮੋਨੀਆਂ, ਅਤੇ ਅਸ਼ਦੋਦੀਆਂ ਨੇ ਸੁਣਿਆ ਕਿ ਯਰੂਸ਼ਲਮ ਦੀ ਸ਼ਹਿਰਪਨਾਹ ਦੀ ਮੁਰੰਮਤ ਹੁੰਦੀ ਜਾਂਦੀ ਹੈ ਅਤੇ ਉਸ ਦੀਆਂ ਦਰਾਰਾਂ ਭਰਦੀਆਂ ਜਾਂਦੀਆਂ ਹਨ ਤਾਂ ਉਹ ਬਹੁਤ ਹੀ ਗੁੱਸੇ ਹੋ ਗਏ।

ਨਹਮਯਾਹ 4:8 (PANIRV)
Square Portrait Landscape 4K UHD
ਤਦ ਉਨ੍ਹਾਂ ਸਾਰਿਆਂ ਨੇ ਇੱਕ ਮਨ ਹੋ ਕੇ ਯੋਜਨਾ ਬਣਾਈ ਕਿ ਆਓ, ਯਰੂਸ਼ਲਮ ਨਾਲ ਲੜੀਏ ਅਤੇ ਉਸ ਵਿੱਚ ਗੜ੍ਹਬੜ ਪਾ ਦੇਈਏ।

ਨਹਮਯਾਹ 4:9 (PANIRV)
Square Portrait Landscape 4K UHD
ਪਰ ਅਸੀਂ ਆਪਣੇ ਪਰਮੇਸ਼ੁਰ ਅੱਗੇ ਪ੍ਰਾਰਥਨਾ ਕੀਤੀ ਅਤੇ ਉਨ੍ਹਾਂ ਦੇ ਡਰ ਕਾਰਨ ਉਨ੍ਹਾਂ ਦੇ ਵਿਰੁੱਧ ਦਿਨ ਰਾਤ ਪਹਿਰਾ ਖੜ੍ਹਾ ਕੀਤਾ।

ਨਹਮਯਾਹ 4:10 (PANIRV)
Square Portrait Landscape 4K UHD
ਤਦ ਯਹੂਦਾਹ ਦੇ ਲੋਕਾਂ ਨੇ ਕਿਹਾ, “ਭਾਰ ਚੁੱਕਣ ਵਾਲਿਆਂ ਦਾ ਬਲ ਘੱਟਦਾ ਜਾਂਦਾ ਹੈ ਅਤੇ ਮਲਬਾ ਬਹੁਤ ਪਿਆ ਹੋਇਆ ਹੈ, ਇਸ ਲਈ ਅਸੀਂ ਸ਼ਹਿਰਪਨਾਹ ਨੂੰ ਨਹੀਂ ਬਣਾ ਸਕਦੇ।”

ਨਹਮਯਾਹ 4:11 (PANIRV)
Square Portrait Landscape 4K UHD
ਅਤੇ ਸਾਡੇ ਵਿਰੋਧੀ ਕਹਿਣ ਲੱਗੇ, “ਜਦ ਤੱਕ ਅਸੀਂ ਉਨ੍ਹਾਂ ਦੇ ਵਿੱਚ ਜਾ ਕੇ ਉਨ੍ਹਾਂ ਨੂੰ ਮਾਰ ਨਾ ਦੇਈਏ ਅਤੇ ਉਨ੍ਹਾਂ ਦੇ ਕੰਮ ਨੂੰ ਬੰਦ ਨਾ ਕਰ ਦੇਈਏ, ਤਦ ਤੱਕ ਨਾ ਉਹ ਕੁਝ ਜਾਨਣਗੇ ਅਤੇ ਨਾ ਹੀ ਵੇਖਣਗੇ।”

ਨਹਮਯਾਹ 4:12 (PANIRV)
Square Portrait Landscape 4K UHD
ਫਿਰ ਅਜਿਹਾ ਹੋਇਆ ਕਿ ਜੋ ਯਹੂਦੀ ਜਿਹੜੇ ਉਨ੍ਹਾਂ ਦੇ ਨੇੜੇ-ਤੇੜੇ ਵੱਸਦੇ ਸਨ, ਉਨ੍ਹਾਂ ਨੇ ਆ ਕੇ ਸਾਨੂੰ ਦਸ ਵਾਰੀ ਦੱਸਿਆ, ਉਹ ਸਾਰੀਆਂ ਥਾਵਾਂ ਵਿੱਚੋਂ ਸਾਡੇ ਉੱਤੇ ਹਮਲਾ ਕਰਨਗੇ।

ਨਹਮਯਾਹ 4:13 (PANIRV)
Square Portrait Landscape 4K UHD
ਇਸ ਕਰਕੇ ਮੈਂ ਲੋਕਾਂ ਨੂੰ ਉਨ੍ਹਾਂ ਦੇ ਘਰਾਣਿਆਂ ਦੇ ਅਨੁਸਾਰ ਤਲਵਾਰਾਂ, ਬਰਛੀਆਂ ਅਤੇ ਤੀਰ-ਕਮਾਨਾਂ ਨਾਲ ਸ਼ਹਿਰਪਨਾਹ ਦੇ ਪਿੱਛੇ ਸਭ ਤੋਂ ਨੀਵੇਂ ਸਥਾਨਾਂ ਵਿੱਚ ਖੁੱਲ੍ਹੇ ਸਥਾਨਾਂ ਤੇ ਖੜ੍ਹਾ ਕੀਤਾ।

ਨਹਮਯਾਹ 4:14 (PANIRV)
Square Portrait Landscape 4K UHD
ਤਦ ਮੈਂ ਸਭ ਕੁਝ ਵੇਖ ਕੇ ਉੱਠਿਆ ਅਤੇ ਸਾਮੰਤਾਂ ਅਤੇ ਹਾਕਮਾਂ ਅਤੇ ਬਾਕੀ ਸਾਰੇ ਲੋਕਾਂ ਨੂੰ ਕਿਹਾ, “ਉਨ੍ਹਾਂ ਤੋਂ ਨਾ ਡਰੋ, ਪ੍ਰਭੂ ਨੂੰ ਜੋ ਮਹਾਨ ਅਤੇ ਭੈਅ ਯੋਗ ਹੈ, ਯਾਦ ਰੱਖੋ ਅਤੇ ਆਪਣੇ ਭਰਾਵਾਂ, ਆਪਣੇ ਪੁੱਤਰਾਂ, ਆਪਣੀਆਂ ਧੀਆਂ, ਆਪਣੀਆਂ ਪਤਨੀਆਂ ਅਤੇ ਆਪਣੇ ਘਰਾਂ ਲਈ ਲੜੋ!”

ਨਹਮਯਾਹ 4:15 (PANIRV)
Square Portrait Landscape 4K UHD
ਫਿਰ ਅਜਿਹਾ ਹੋਇਆ ਕਿ ਜਦ ਸਾਡੇ ਵੈਰੀਆਂ ਨੇ ਸੁਣਿਆ ਕਿ ਇਸ ਗੱਲ ਦਾ ਸਾਨੂੰ ਪਤਾ ਲੱਗ ਗਿਆ ਹੈ ਅਤੇ ਪਰਮੇਸ਼ੁਰ ਨੇ ਉਨ੍ਹਾਂ ਦੀ ਯੋਜਨਾ ਨੂੰ ਅਸਫ਼ਲ ਕਰ ਦਿੱਤਾ ਹੈ ਤਾਂ ਅਸੀਂ ਸਾਰੇ ਸ਼ਹਿਰਪਨਾਹ ਵੱਲ ਮੁੜ ਆਏ ਅਤੇ ਹਰ ਇੱਕ ਮਨੁੱਖ ਆਪਣੇ-ਆਪਣੇ ਕੰਮ ਨੂੰ ਗਿਆ।

ਨਹਮਯਾਹ 4:16 (PANIRV)
Square Portrait Landscape 4K UHD
ਫਿਰ ਉਸ ਦਿਨ ਤੋਂ ਮੇਰੇ ਅੱਧੇ ਜੁਆਨ ਤਾਂ ਕੰਮ ਵਿੱਚ ਲੱਗੇ ਰਹਿੰਦੇ ਸਨ ਅਤੇ ਬਾਕੀ ਅੱਧੇ ਬਰਛੀਆਂ, ਢਾਲਾਂ ਤੇ ਕਮਾਨਾਂ ਲੈ ਕੇ ਅਤੇ ਸ਼ਸਤਰ ਪਾ ਕੇ ਰਹਿੰਦੇ ਸਨ ਅਤੇ ਹਾਕਮ ਯਹੂਦਾਹ ਦੇ ਸਾਰੇ ਘਰਾਣੇ ਦੇ ਪਿੱਛੇ ਰਹਿੰਦੇ ਸਨ।

ਨਹਮਯਾਹ 4:17 (PANIRV)
Square Portrait Landscape 4K UHD
ਉਹ ਜਿਹੜੇ ਸ਼ਹਿਰਪਨਾਹ ਬਣਾਉਂਦੇ ਸਨ ਅਤੇ ਉਹ ਜਿਹੜੇ ਭਾਰ ਚੁੱਕਦੇ ਸਨ, ਇੱਕ ਹੱਥ ਨਾਲ ਕੰਮ ਕਰਦੇ ਸਨ ਅਤੇ ਦੂਜੇ ਹੱਥ ਨਾਲ ਹਥਿਆਰ ਫੜ੍ਹੀ ਰੱਖਦੇ ਸਨ,

ਨਹਮਯਾਹ 4:18 (PANIRV)
Square Portrait Landscape 4K UHD
ਅਤੇ ਰਾਜ ਮਿਸਤਰੀ ਆਪਣੇ-ਆਪਣੇ ਕਮਰ-ਕੱਸਿਆਂ ਵਿੱਚ ਆਪਣੀਆਂ ਤਲਵਾਰਾਂ ਬੰਨ੍ਹ ਕੇ ਕੰਮ ਕਰਦੇ ਸਨ ਪਰ ਨਰਸਿੰਗੇ ਦਾ ਫੂਕਣ ਵਾਲਾ ਮੇਰੇ ਕੋਲ ਰਹਿੰਦਾ ਸੀ।

ਨਹਮਯਾਹ 4:19 (PANIRV)
Square Portrait Landscape 4K UHD
ਇਸ ਲਈ ਮੈਂ ਸਾਮੰਤਾਂ, ਹਾਕਮਾਂ ਅਤੇ ਬਾਕੀ ਦੇ ਸਾਰੇ ਲੋਕਾਂ ਨੂੰ ਕਿਹਾ, “ਕੰਮ ਬਹੁਤ ਹੈ ਅਤੇ ਫੈਲਿਆ ਹੋਇਆ ਹੈ ਅਤੇ ਅਸੀਂ ਸਾਰੇ ਸ਼ਹਿਰਪਨਾਹ ਉੱਤੇ ਖਿੱਲਰੇ ਹੋਏ ਹਾਂ ਅਤੇ ਇੱਕ ਦੂਜੇ ਤੋਂ ਦੂਰ ਹਾਂ,

ਨਹਮਯਾਹ 4:20 (PANIRV)
Square Portrait Landscape 4K UHD
ਇਸ ਲਈ ਜਿੱਧਰੋਂ ਵੀ ਤੁਸੀਂ ਨਰਸਿੰਗੇ ਦੀ ਅਵਾਜ਼ ਸੁਣੋ ਉੱਥੇ ਹੀ ਸਾਡੇ ਕੋਲ ਇਕੱਠੇ ਹੋ ਜਾਇਓ। ਸਾਡਾ ਪਰਮੇਸ਼ੁਰ ਸਾਡੇ ਲਈ ਲੜੇਗਾ।”

ਨਹਮਯਾਹ 4:21 (PANIRV)
Square Portrait Landscape 4K UHD
ਇਸ ਤਰ੍ਹਾਂ ਅਸੀਂ ਕੰਮ ਕਰਦੇ ਰਹੇ, ਅਤੇ ਉਨ੍ਹਾਂ ਵਿੱਚੋਂ ਅੱਧੇ ਸੂਰਜ ਚੜ੍ਹਨ ਤੋਂ ਲੈ ਕੇ ਤਾਰਿਆਂ ਦੇ ਵਿਖਾਈ ਦੇਣ ਤੱਕ ਬਰਛੀਆਂ ਫੜ੍ਹੀ ਰੱਖਦੇ ਸਨ।

ਨਹਮਯਾਹ 4:22 (PANIRV)
Square Portrait Landscape 4K UHD
ਫਿਰ ਉਸ ਸਮੇਂ ਮੈਂ ਲੋਕਾਂ ਨੂੰ ਇਹ ਵੀ ਕਿਹਾ, “ਹਰ ਇੱਕ ਮਨੁੱਖ ਆਪਣੇ ਸੇਵਕ ਸਮੇਤ ਯਰੂਸ਼ਲਮ ਵਿੱਚ ਰਾਤ ਕੱਟਿਆ ਕਰੇ ਤਾਂ ਜੋ ਉਹ ਰਾਤ ਨੂੰ ਸਾਡੇ ਲਈ ਪਹਿਰਾ ਦੇਣ ਅਤੇ ਦਿਨ ਨੂੰ ਕੰਮ ਕਰਨ।”

ਨਹਮਯਾਹ 4:23 (PANIRV)
Square Portrait Landscape 4K UHD
ਇਸ ਤਰ੍ਹਾਂ ਨਾ ਤਾਂ ਮੈਂ ਆਪਣੇ ਕੱਪੜੇ ਲਾਹੁੰਦਾ ਸੀ, ਨਾ ਮੇਰੇ ਭਰਾ, ਨਾ ਮੇਰੇ ਜੁਆਨ ਅਤੇ ਨਾ ਉਹ ਲੋਕ ਜਿਹੜੇ ਰਾਖੀ ਕਰਨ ਲਈ ਮੇਰੇ ਨਾਲ ਸਨ, ਆਪਣੇ ਕੱਪੜੇ ਲਾਹੁੰਦੇ ਸਨ, ਇੱਥੋਂ ਤੱਕ ਕਿ ਹਰ ਇੱਕ ਮਨੁੱਖ ਪਾਣੀ ਲੈਣ ਲਈ ਵੀ ਆਪਣੇ ਹਥਿਆਰ ਨਾਲ ਰੱਖਦਾ ਸੀ।

Available Bible Translations

American Standard Version (ASV)
Nehemiah 4 (ASV) »
King James Version (KJV)
Nehemiah 4 (KJV) »
GOD’S WORD® (GW)
Nehemiah 4 (GW) »
Berean Bible (BSB)
Nehemiah 4 (BSB) »
World English Bible (WEB)
Nehemiah 4 (WEB) »
French Bible (LSG)
Néhémie 4 (LSG) »
German Bible (LUTH1912)
Nehemia 4 (LUTH1912) »
Hebrew Bible (HEB)
נחמיה 4 (HEB) »
Portuguese Bible (BSL)
Neemias 4 (BSL) »
Vietnamese Bible (VIE)
Nê-hê-mi-a 4 (VIE) »
Spanish Bible (RVA)
Nehemías 4 (RVA) »
Italian Bible (RIV)
Neemia 4 (RIV) »
Chinese Simplified (CUVS)
尼 希 米 记 4 (CUVS) »
Chinese Traditional (CUVT)
尼 希 米 記 4 (CUVT) »
Albanian Bible (ALB)
Nehemia 4 (ALB) »
Swedish Bible (SV1917)
Nehemja 4 (SV1917) »
Russian Bible (RUSV)
Неемия 4 (RUSV) »
Ukrainian Bible (UKR)
Неемія 4 (UKR) »
Hungarian Bible (KAR)
Nehémiás 4 (KAR) »
Bulgarian Bible (BULG)
Неемия 4 (BULG) »
Japanese Bible (JPN)
ネヘミヤ記 4 (JPN) »
Norwegian Bible (NORSK)
Nehemja 4 (NORSK) »

ਨਹਮਯਾਹ (PANIRV) Chapter Selection

1 2 3 4 5 6 7 8 9 10 11 12 13

PANIRV Book Selection List