ਨਹਮਯਾਹ Chapter 8 PANIRV Bible Verse Images

ਨਹਮਯਾਹ 8 Bible Verse Pictures. Choose from a large collection of inspirational, motivational and encouraging Bible verses with pictures of nature. Download and share ਨਹਮਯਾਹ 8 inspirational Bible verse images. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.


ਨਹਮਯਾਹ 8:1 (PANIRV)
Square Portrait Landscape 4K UHD
ਫਿਰ ਸਾਰੀ ਪਰਜਾ ਇੱਕ ਮਨ ਹੋ ਕੇ ਜਲ-ਫਾਟਕ ਦੇ ਸਾਹਮਣੇ ਚੌਂਕ ਵਿੱਚ ਇਕੱਠੀ ਹੋਈ ਅਤੇ ਉਨ੍ਹਾਂ ਨੇ ਅਜ਼ਰਾ ਸ਼ਾਸਤਰੀ ਨੂੰ ਕਿਹਾ ਕਿ ਮੂਸਾ ਦੀ ਬਿਵਸਥਾ ਦੀ ਪੁਸਤਕ ਨੂੰ ਲੈ ਆ, ਜਿਸ ਦਾ ਯਹੋਵਾਹ ਨੇ ਇਸਰਾਏਲ ਨੂੰ ਹੁਕਮ ਦਿੱਤਾ ਹੈ।

ਨਹਮਯਾਹ 8:2 (PANIRV)
Square Portrait Landscape 4K UHD
ਤਦ ਅਜ਼ਰਾ ਜਾਜਕ ਸੱਤਵੇਂ ਮਹੀਨੇ ਦੀ ਪਹਿਲੀ ਤਾਰੀਖ਼ ਨੂੰ ਸਾਰੀ ਸਭਾ ਦੇ ਸਾਹਮਣੇ ਭਾਵੇਂ ਪੁਰਖ ਭਾਵੇਂ ਇਸਤਰੀਆਂ ਸਗੋਂ ਉਨ੍ਹਾਂ ਸਾਰਿਆਂ ਦੇ ਅੱਗੇ ਜਿਹੜੇ ਸੁਣ ਕੇ ਸਮਝ ਸਕਦੇ ਸਨ, ਬਿਵਸਥਾ ਨੂੰ ਲੈ ਆਇਆ,

ਨਹਮਯਾਹ 8:3 (PANIRV)
Square Portrait Landscape 4K UHD
ਅਤੇ ਜਲ ਫਾਟਕ ਦੇ ਅੱਗੇ ਚੌਂਕ ਵਿੱਚ ਪਹੁ ਫੁੱਟਣ ਤੋਂ ਲੈ ਕੇ ਦੁਪਹਿਰ ਤੱਕ ਪੁਰਖਾਂ, ਇਸਤਰੀਆਂ ਅਤੇ ਜੋ ਸਮਝ ਸਕਦੇ ਸਨ, ਉਨ੍ਹਾਂ ਦੇ ਅੱਗੇ ਪੜ੍ਹਦਾ ਰਿਹਾ ਅਤੇ ਸਾਰੀ ਪਰਜਾ ਦੇ ਕੰਨ ਬਿਵਸਥਾ ਦੀ ਪੁਸਤਕ ਵੱਲ ਲੱਗੇ ਰਹੇ।

ਨਹਮਯਾਹ 8:4 (PANIRV)
Square Portrait Landscape 4K UHD
ਤਦ ਅਜ਼ਰਾ ਸ਼ਾਸਤਰੀ ਲੱਕੜੀ ਦੇ ਇੱਕ ਤਖ਼ਤ-ਪੋਸ਼ ਉੱਤੇ ਖੜਾ ਹੋ ਗਿਆ, ਜਿਹੜਾ ਇਸੇ ਕੰਮ ਲਈ ਬਣਾਇਆ ਗਿਆ ਸੀ ਅਤੇ ਉਹ ਦੇ ਕੋਲ ਮੱਤੀਥਯਾਹ, ਸ਼ਮਆ, ਅਨਾਯਾਹ, ਊਰਿੱਯਾਹ, ਹਿਲਕੀਯਾਹ ਅਤੇ ਮਅਸੇਯਾਹ ਉਸ ਦੇ ਸੱਜੇ ਪਾਸੇ ਖੜ੍ਹੇ ਸਨ ਅਤੇ ਉਸ ਦੇ ਖੱਬੇ ਪਾਸੇ ਪਦਾਯਾਹ, ਮੀਸ਼ਾਏਲ, ਮਲਕੀਯਾਹ, ਹਾਸ਼ੁਮ, ਹਸ਼ਬੱਦਾਨਾਹ, ਜ਼ਕਰਯਾਹ ਅਤੇ ਮਸ਼ੁੱਲਾਮ ਖੜ੍ਹੇ ਸਨ।

ਨਹਮਯਾਹ 8:5 (PANIRV)
Square Portrait Landscape 4K UHD
ਤਦ ਅਜ਼ਰਾ ਨੇ ਜੋ ਸਭ ਤੋਂ ਉੱਚੇ ਸਥਾਨ ਤੇ ਖੜ੍ਹਾ ਸੀ, ਸਾਰੀ ਪਰਜਾ ਦੇ ਵੇਖਦਿਆਂ ਪੁਸਤਕ ਨੂੰ ਖੋਲ੍ਹਿਆ, ਅਤੇ ਉਸ ਦੇ ਖੋਲ੍ਹਦਿਆਂ ਸਾਰ ਹੀ ਸਾਰੀ ਪਰਜਾ ਉੱਠ ਕੇ ਖੜੀ ਹੋ ਗਈ।

ਨਹਮਯਾਹ 8:6 (PANIRV)
Square Portrait Landscape 4K UHD
ਤਦ ਅਜ਼ਰਾ ਨੇ ਯਹੋਵਾਹ ਨੂੰ ਜਿਹੜਾ ਮਹਾਨ ਪਰਮੇਸ਼ੁਰ ਹੈ ਮੁਬਾਰਕ ਕਿਹਾ, ਤਾਂ ਸਾਰੀ ਪਰਜਾ ਨੇ ਹੱਥ ਚੁੱਕ ਕੇ “ਆਮੀਨ” ਕਿਹਾ ਅਤੇ ਯਹੋਵਾਹ ਦੇ ਅੱਗੇ ਧਰਤੀ ਤੱਕ ਸਿਰ ਝੁਕਾ ਕੇ ਮੱਥਾ ਟੇਕਿਆ।

ਨਹਮਯਾਹ 8:7 (PANIRV)
Square Portrait Landscape 4K UHD
ਤਦ ਯੇਸ਼ੂਆ, ਬਾਨੀ, ਸ਼ੇਰੇਬਯਾਹ, ਯਾਮੀਨ, ਅੱਕੂਬ, ਸ਼ਬਥਈ, ਹੋਦੀਯਾਹ, ਮਅਸੇਯਾਹ, ਕਲੀਟਾ, ਅਜ਼ਰਯਾਹ, ਯੋਜ਼ਾਬਾਦ, ਹਾਨਾਨ, ਪਲਾਯਾਹ ਅਤੇ ਲੇਵੀਆਂ ਨੇ ਪਰਜਾ ਨੂੰ ਬਿਵਸਥਾ ਸਮਝਾਈ ਅਤੇ ਪਰਜਾ ਆਪਣੇ ਸਥਾਨ ਤੇ ਖੜ੍ਹੀ ਰਹੀ।

ਨਹਮਯਾਹ 8:8 (PANIRV)
Square Portrait Landscape 4K UHD
ਉਨ੍ਹਾਂ ਨੇ ਪਰਮੇਸ਼ੁਰ ਦੀ ਬਿਵਸਥਾ ਦੀ ਪੁਸਤਕ ਨੂੰ ਬੜੀ ਸਫ਼ਾਈ ਨਾਲ ਪੜ੍ਹਿਆ ਅਤੇ ਉਸ ਦੇ ਅਰਥ ਸਮਝਾਏ ਅਤੇ ਲੋਕਾਂ ਨੇ ਪਾਠ ਨੂੰ ਸਮਝ ਲਿਆ।

ਨਹਮਯਾਹ 8:9 (PANIRV)
Square Portrait Landscape 4K UHD
ਤਦ ਨਹਮਯਾਹ ਨੇ ਜੋ ਹਾਕਮ ਸੀ ਅਤੇ ਅਜ਼ਰਾ ਜੋ ਜਾਜਕ ਅਤੇ ਸ਼ਾਸਤਰੀ ਸੀ ਅਤੇ ਲੇਵੀ ਜੋ ਲੋਕਾਂ ਨੂੰ ਸਿਖਾ ਰਹੇ ਹਨ, ਉਨ੍ਹਾਂ ਨੇ ਸਾਰੀ ਪਰਜਾ ਨੂੰ ਕਿਹਾ, “ਅੱਜ ਦਾ ਦਿਨ ਤੁਹਾਡੇ ਪਰਮੇਸ਼ੁਰ ਯਹੋਵਾਹ ਲਈ ਪਵਿੱਤਰ ਹੈ; ਇਸ ਲਈ ਨਾ ਸੋਗ ਕਰੋ ਅਤੇ ਨਾ ਰੋਵੋ।” ਕਿਉਂ ਜੋ ਸਾਰੀ ਪਰਜਾ ਬਿਵਸਥਾ ਦੇ ਬਚਨ ਸੁਣ ਕੇ ਰੋਂਦੀ ਸੀ।

ਨਹਮਯਾਹ 8:10 (PANIRV)
Square Portrait Landscape 4K UHD
ਫਿਰ ਉਸ ਨੇ ਉਨ੍ਹਾਂ ਨੂੰ ਕਿਹਾ, “ਜਾਓ, ਚਿਕਨਾ ਭੋਜਨ ਖਾਓ ਅਤੇ ਮਿੱਠਾ ਰਸ ਪੀਓ, ਅਤੇ ਜਿਨ੍ਹਾਂ ਦੇ ਲਈ ਕੁਝ ਤਿਆਰ ਨਹੀਂ ਹੋਇਆ ਉਨ੍ਹਾਂ ਲਈ ਵੀ ਭੋਜਨ ਵਸਤੂਆਂ ਭੇਜੋ, ਕਿਉਂ ਜੋ ਅੱਜ ਦਾ ਦਿਨ ਸਾਡੇ ਪ੍ਰਭੂ ਲਈ ਪਵਿੱਤਰ ਹੈ ਅਤੇ ਤੁਸੀਂ ਉਦਾਸ ਨਾ ਰਹੋ ਕਿਉਂਕਿ ਯਹੋਵਾਹ ਦਾ ਅਨੰਦ ਤੁਹਾਡਾ ਬਲ ਹੈ।”

ਨਹਮਯਾਹ 8:11 (PANIRV)
Square Portrait Landscape 4K UHD
ਤਦ ਲੇਵੀਆਂ ਨੇ ਸਾਰੀ ਪਰਜਾ ਨੂੰ ਇਹ ਕਹਿ ਕੇ ਸ਼ਾਂਤ ਕੀਤਾ, “ਚੁੱਪ ਰਹੋ ਕਿਉਂ ਜੋ ਅੱਜ ਦਾ ਦਿਨ ਪਵਿੱਤਰ ਹੈ, ਅਤੇ ਉਦਾਸ ਨਾ ਹੋਵੋ।”

ਨਹਮਯਾਹ 8:12 (PANIRV)
Square Portrait Landscape 4K UHD
ਤਦ ਸਾਰੀ ਪਰਜਾ ਖਾਣ-ਪੀਣ ਅਤੇ ਇੱਕ ਦੂਜੇ ਨੂੰ ਭੋਜਨ ਵਸਤੂਆਂ ਭੇਜਣ ਅਤੇ ਵੱਡਾ ਅਨੰਦ ਕਰਨ ਲਈ ਚਲੀ ਗਈ, ਕਿਉਂਕਿ ਜੋ ਬਚਨ ਉਨ੍ਹਾਂ ਨੂੰ ਸਮਝਾਏ ਗਏ ਸਨ, ਉਨ੍ਹਾਂ ਨੇ ਉਹ ਸਮਝ ਲਏ ਸਨ।

ਨਹਮਯਾਹ 8:13 (PANIRV)
Square Portrait Landscape 4K UHD
ਦੂਜੇ ਦਿਨ ਵੀ ਸਾਰੀ ਪਰਜਾ ਦੇ ਪੁਰਖਿਆਂ ਦੇ ਘਰਾਣਿਆਂ ਦੇ ਮੁਖੀਏ ਅਤੇ ਜਾਜਕ ਅਤੇ ਲੇਵੀ ਅਜ਼ਰਾ ਸ਼ਾਸਤਰੀ ਕੋਲ ਇਕੱਠੇ ਹੋਏ ਤਾਂ ਜੋ ਬਿਵਸਥਾ ਦੀਆਂ ਗੱਲਾਂ ਵੱਲ ਧਿਆਨ ਦੇਣ।

ਨਹਮਯਾਹ 8:14 (PANIRV)
Square Portrait Landscape 4K UHD
ਉਨ੍ਹਾਂ ਨੂੰ ਬਿਵਸਥਾ ਵਿੱਚ ਇਹ ਲਿਖਿਆ ਹੋਇਆ ਮਿਲਿਆ ਕਿ ਯਹੋਵਾਹ ਨੇ ਮੂਸਾ ਦੇ ਰਾਹੀਂ ਇਹ ਹੁਕਮ ਦਿੱਤਾ ਸੀ ਕਿ ਇਸਰਾਏਲੀ ਸੱਤਵੇਂ ਮਹੀਨੇ ਦੇ ਪਰਬ ਲਈ ਡੇਰਿਆਂ ਵਿੱਚ ਰਿਹਾ ਕਰਨ

ਨਹਮਯਾਹ 8:15 (PANIRV)
Square Portrait Landscape 4K UHD
ਅਤੇ ਆਪਣੇ ਸਾਰੇ ਸ਼ਹਿਰਾਂ ਅਤੇ ਯਰੂਸ਼ਲਮ ਵਿੱਚ ਇਹ ਸੁਣਾਇਆ ਜਾਵੇ ਅਤੇ ਇਹ ਮੁਨਾਦੀ ਕਰਵਾਈ ਜਾਵੇ ਕਿ ਪਰਬਤ ਉੱਤੇ ਜਾ ਕੇ ਜ਼ੈਤੂਨ ਦੀਆਂ ਟਹਿਣੀਆਂ, ਤੇਲ ਬਿਰਛ ਦੀਆਂ ਟਾਹਣੀਆਂ, ਮਹਿੰਦੀ ਦੀਆਂ ਟਹਿਣੀਆਂ, ਖਜ਼ੂਰ ਦੀਆਂ ਟਹਿਣੀਆਂ ਅਤੇ ਸੰਘਣੇ ਬਿਰਛਾਂ ਦੀਆਂ ਟਹਿਣੀਆਂ ਡੇਰੇ ਬਣਾਉਣ ਲਈ ਲਿਆਉਣ, ਜਿਵੇਂ ਕਿ ਲਿਖਿਆ ਹੈ।

ਨਹਮਯਾਹ 8:16 (PANIRV)
Square Portrait Landscape 4K UHD
ਤਦ ਲੋਕ ਬਾਹਰ ਗਏ ਅਤੇ ਟਹਿਣੀਆਂ ਨੂੰ ਲਿਆਏ ਅਤੇ ਆਪਣੇ-ਆਪਣੇ ਘਰ ਦੀ ਛੱਤ ਉੱਤੇ, ਆਪਣੇ ਵਿਹੜਿਆਂ ਵਿੱਚ ਅਤੇ ਪਰਮੇਸ਼ੁਰ ਦੇ ਭਵਨ ਦੇ ਵਿਹੜੇ ਵਿੱਚ ਅਤੇ ਜਲ-ਫਾਟਕ ਦੇ ਚੌਂਕ ਵਿੱਚ ਅਤੇ ਇਫ਼ਰਾਈਮੀ ਫਾਟਕ ਦੇ ਚੌਂਕ ਵਿੱਚ ਆਪਣੇ ਲਈ ਡੇਰੇ ਬਣਾਏ।

ਨਹਮਯਾਹ 8:17 (PANIRV)
Square Portrait Landscape 4K UHD
ਸਾਰੀ ਸਭਾ ਨੇ ਜਿਹੜੀ ਗ਼ੁਲਾਮੀ ਵਿੱਚੋਂ ਮੁੜ ਆਈ ਸੀ, ਡੇਰੇ ਬਣਾਏ ਅਤੇ ਉਨ੍ਹਾਂ ਵਿੱਚ ਰਹੇ ਕਿਉਂ ਜੋ ਨੂਨ ਦੇ ਪੁੱਤਰ ਯੇਸ਼ੂਆ ਦੇ ਦਿਨਾਂ ਤੋਂ ਲੈ ਕੇ ਉਸ ਦਿਨ ਤੱਕ ਇਸਰਾਏਲੀਆਂ ਨੇ ਅਜਿਹਾ ਨਹੀਂ ਕੀਤਾ ਸੀ। ਉਸ ਸਮੇਂ ਬਹੁਤ ਵੱਡਾ ਅਨੰਦ ਹੋਇਆ।

ਨਹਮਯਾਹ 8:18 (PANIRV)
Square Portrait Landscape 4K UHD
ਫਿਰ ਪਹਿਲੇ ਦਿਨ ਤੋਂ ਲੈ ਕੇ ਆਖਰੀ ਦਿਨ ਤੱਕ ਅਜ਼ਰਾ ਨੇ ਪਰਮੇਸ਼ੁਰ ਦੀ ਬਿਵਸਥਾ ਦੀ ਪੁਸਤਕ ਵਿੱਚੋਂ ਹਰ ਰੋਜ਼ ਪੜ੍ਹਿਆ ਅਤੇ ਉਨ੍ਹਾਂ ਨੇ ਸੱਤ ਦਿਨਾਂ ਤੱਕ ਪਰਬ ਮਨਾਇਆ ਅਤੇ ਅੱਠਵੇਂ ਦਿਨ ਨਿਯਮ ਦੇ ਅਨੁਸਾਰ ਮਹਾਂ-ਸਭਾ ਹੋਈ।

Available Bible Translations

American Standard Version (ASV)
Nehemiah 8 (ASV) »
King James Version (KJV)
Nehemiah 8 (KJV) »
GOD’S WORD® (GW)
Nehemiah 8 (GW) »
Berean Bible (BSB)
Nehemiah 8 (BSB) »
World English Bible (WEB)
Nehemiah 8 (WEB) »
French Bible (LSG)
Néhémie 8 (LSG) »
German Bible (LUTH1912)
Nehemia 8 (LUTH1912) »
Hebrew Bible (HEB)
נחמיה 8 (HEB) »
Portuguese Bible (BSL)
Neemias 8 (BSL) »
Vietnamese Bible (VIE)
Nê-hê-mi-a 8 (VIE) »
Spanish Bible (RVA)
Nehemías 8 (RVA) »
Italian Bible (RIV)
Neemia 8 (RIV) »
Chinese Simplified (CUVS)
尼 希 米 记 8 (CUVS) »
Chinese Traditional (CUVT)
尼 希 米 記 8 (CUVT) »
Albanian Bible (ALB)
Nehemia 8 (ALB) »
Swedish Bible (SV1917)
Nehemja 8 (SV1917) »
Russian Bible (RUSV)
Неемия 8 (RUSV) »
Ukrainian Bible (UKR)
Неемія 8 (UKR) »
Hungarian Bible (KAR)
Nehémiás 8 (KAR) »
Bulgarian Bible (BULG)
Неемия 8 (BULG) »
Japanese Bible (JPN)
ネヘミヤ記 8 (JPN) »
Norwegian Bible (NORSK)
Nehemja 8 (NORSK) »

ਨਹਮਯਾਹ (PANIRV) Chapter Selection

1 2 3 4 5 6 7 8 9 10 11 12 13

PANIRV Book Selection List