ਗਿਣਤੀ Chapter 1 PANIRV Bible Verse Images

ਗਿਣਤੀ 1 Bible Verse Pictures. Choose from a large collection of inspirational, motivational and encouraging Bible verses with pictures of nature. Download and share ਗਿਣਤੀ 1 inspirational Bible verse images. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.


ਗਿਣਤੀ 1:1 (PANIRV)
Square Portrait Landscape 4K UHD
ਇਸਰਾਏਲੀਆਂ ਦੇ ਮਿਸਰ ਦੇਸ ਤੋਂ ਨਿੱਕਲਣ ਦੇ ਬਾਅਦ, ਦੂਜੇ ਸਾਲ ਦੇ ਦੂਜੇ ਮਹੀਨੇ ਦੇ ਪਹਿਲੇ ਦਿਨ ਸੀਨਈ ਦੀ ਉਜਾੜ ਵਿੱਚ ਮਿਲਾਪ ਵਾਲੇ ਤੰਬੂ ਵਿੱਚ ਯਹੋਵਾਹ ਨੇ ਮੂਸਾ ਨੂੰ ਕਿਹਾ

ਗਿਣਤੀ 1:2 (PANIRV)
Square Portrait Landscape 4K UHD
ਕਿ ਇਸਰਾਏਲੀਆਂ ਦੀ ਸਾਰੀ ਮੰਡਲੀ ਦੀ ਗਿਣਤੀ ਉਨ੍ਹਾਂ ਦੇ ਟੱਬਰਾਂ ਅਤੇ ਉਨ੍ਹਾਂ ਦੇ ਪੁਰਖਿਆਂ ਦੇ ਘਰਾਣਿਆਂ ਅਨੁਸਾਰ, ਇੱਕ-ਇੱਕ ਪੁਰਖ ਦੀ ਗਿਣਤੀ ਨਾਮ ਲੈ-ਲੈ ਕੇ ਕਰ।

ਗਿਣਤੀ 1:3 (PANIRV)
Square Portrait Landscape 4K UHD
ਜਿਹੜੇ ਵੀਹ ਸਾਲ ਜਾਂ ਇਸ ਤੋਂ ਵੱਧ ਉਮਰ ਦੇ ਹਨ ਅਤੇ ਇਸਰਾਏਲ ਲਈ ਯੁੱਧ ਕਰ ਸਕਦੇ ਹਨ, ਤੂੰ ਅਤੇ ਹਾਰੂਨ ਉਨ੍ਹਾਂ ਦੀ ਗਿਣਤੀ ਉਨ੍ਹਾਂ ਦੇ ਦਲਾਂ ਦੇ ਅਨੁਸਾਰ ਕਰੋ।

ਗਿਣਤੀ 1:4 (PANIRV)
Square Portrait Landscape 4K UHD
ਤੁਹਾਡੇ ਨਾਲ ਹਰੇਕ ਗੋਤ ਦਾ ਇੱਕ-ਇੱਕ ਮਨੁੱਖ ਹੋਵੇ ਜਿਹੜਾ ਆਪਣੇ ਪੁਰਖਿਆਂ ਦੇ ਪਰਿਵਾਰ ਵਿੱਚ ਮੁਖੀਆ ਹੋਵੇ।

ਗਿਣਤੀ 1:5 (PANIRV)
Square Portrait Landscape 4K UHD
ਉਨ੍ਹਾਂ ਮਨੁੱਖਾਂ ਦੇ ਨਾਮ ਜਿਹੜੇ ਤੁਹਾਡੇ ਨਾਲ ਖੜ੍ਹੇ ਹੋਣਗੇ ਇਹ ਹਨ, ਰਊਬੇਨ ਲਈ ਸ਼ਦੇਊਰ ਦਾ ਪੁੱਤਰ ਅਲੀਸੂਰ।

ਗਿਣਤੀ 1:6 (PANIRV)
Square Portrait Landscape 4K UHD
ਸ਼ਿਮਓਨ ਲਈ ਸੂਰੀਸ਼ਦਾਈ ਦਾ ਪੁੱਤਰ ਸ਼ਲੁਮੀਏਲ।

ਗਿਣਤੀ 1:7 (PANIRV)
Square Portrait Landscape 4K UHD
ਯਹੂਦਾਹ ਲਈ ਅੰਮੀਨਾਦਾਬ ਦਾ ਪੁੱਤਰ ਨਹਸ਼ੋਨ।

ਗਿਣਤੀ 1:8 (PANIRV)
Square Portrait Landscape 4K UHD
ਯਿੱਸਾਕਾਰ ਲਈ ਸੂਆਰ ਦਾ ਪੁੱਤਰ ਨਥਨਿਏਲ।

ਗਿਣਤੀ 1:9 (PANIRV)
Square Portrait Landscape 4K UHD
ਜ਼ਬੂਲੁਨ ਲਈ ਹੇਲੋਨ ਦਾ ਪੁੱਤਰ ਅਲੀਆਬ।

ਗਿਣਤੀ 1:10 (PANIRV)
Square Portrait Landscape 4K UHD
ਯੂਸੁਫ਼ ਦੇ ਪੁੱਤਰਾਂ ਵਿੱਚੋਂ ਇਫ਼ਰਾਈਮ ਲਈ ਅੰਮੀਹੂਦ ਦਾ ਪੁੱਤਰ ਅਲੀਸ਼ਾਮਾ। ਮਨੱਸ਼ਹ ਲਈ ਪਦਾਹਸੂਰ ਦਾ ਪੁੱਤਰ ਗਮਲੀਏਲ।

ਗਿਣਤੀ 1:11 (PANIRV)
Square Portrait Landscape 4K UHD
ਬਿਨਯਾਮੀਨ ਲਈ ਗਿਦਓਨੀ ਦਾ ਪੁੱਤਰ ਅਬੀਦਾਨ।

ਗਿਣਤੀ 1:12 (PANIRV)
Square Portrait Landscape 4K UHD
ਦਾਨ ਲਈ ਅੰਮੀਸ਼ੱਦਾਈ ਦਾ ਪੁੱਤਰ ਅਹੀਅਜ਼ਰ।

ਗਿਣਤੀ 1:13 (PANIRV)
Square Portrait Landscape 4K UHD
ਆਸ਼ੇਰ ਲਈ ਆਕਰਾਨ ਦਾ ਪੁੱਤਰ ਪਗੀਏਲ।

ਗਿਣਤੀ 1:14 (PANIRV)
Square Portrait Landscape 4K UHD
ਗਾਦ ਲਈ ਦਊਏਲ ਦਾ ਪੁੱਤਰ ਅਲਯਾਸਾਫ਼।

ਗਿਣਤੀ 1:15 (PANIRV)
Square Portrait Landscape 4K UHD
ਨਫ਼ਤਾਲੀ ਲਈ ਏਨਾਨ ਦਾ ਪੁੱਤਰ ਅਹੀਰਾ।

ਗਿਣਤੀ 1:16 (PANIRV)
Square Portrait Landscape 4K UHD
ਇਹ ਮੰਡਲੀ ਤੋਂ ਸੱਦੇ ਹੋਏ ਆਪਣੇ ਪੁਰਖਿਆਂ ਦੇ ਗੋਤਾਂ ਵਿੱਚ ਪ੍ਰਧਾਨ ਸਨ l ਇਹ ਇਸਰਾਏਲੀਆਂ ਵਿੱਚ ਕੁੱਲਾਂ ਦੇ ਪ੍ਰਧਾਨ ਸਨ।

ਗਿਣਤੀ 1:17 (PANIRV)
Square Portrait Landscape 4K UHD
ਮੂਸਾ ਅਤੇ ਹਾਰੂਨ ਨੇ ਇਨ੍ਹਾਂ ਮਨੁੱਖਾਂ ਨੂੰ ਨਾਲ ਲਿਆ ਜਿਨ੍ਹਾਂ ਦੇ ਨਾਮ ਦਾ ਉੱਤੇ ਜ਼ਿਕਰ ਕੀਤਾ ਗਿਆ ਹੈ,

ਗਿਣਤੀ 1:18 (PANIRV)
Square Portrait Landscape 4K UHD
ਪੁਰਖਿਆਂ ਨੇ ਦੂਜੇ ਮਹੀਨੇ ਦੇ ਪਹਿਲੇ ਦਿਨ ਸਾਰੀ ਮੰਡਲੀ ਨੂੰ ਇਕੱਠਾ ਕੀਤਾ ਅਤੇ ਆਪਣੇ ਕੁੱਲਾਂ ਅਤੇ ਆਪਣੇ ਪੁਰਖਿਆਂ ਦੇ ਘਰਾਣਿਆਂ ਅਨੁਸਾਰ, ਜਿਹੜੇ ਵੀਹ ਸਾਲ ਦੇ ਜਾਂ ਇਸ ਤੋਂ ਵੱਧ ਉਮਰ ਦੇ ਸਨ, ਉਨ੍ਹਾਂ ਦੇ ਨਾਮ ਦੀ ਗਿਣਤੀ ਕਰਵਾ ਕੇ ਆਪਣੀ ਵੰਸ਼ਾਵਲੀ ਲਿਖਵਾਈ।

ਗਿਣਤੀ 1:19 (PANIRV)
Square Portrait Landscape 4K UHD
ਜਿਵੇਂ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ ਉਸੇ ਤਰ੍ਹਾਂ ਹੀ ਉਸਨੇ ਸੀਨਈ ਦੀ ਉਜਾੜ ਵਿੱਚ ਉਨ੍ਹਾਂ ਦੀ ਗਿਣਤੀ ਕੀਤੀ।

ਗਿਣਤੀ 1:20 (PANIRV)
Square Portrait Landscape 4K UHD
ਇਸਰਾਏਲ ਦੇ ਪਹਿਲੌਠੇ ਰਊਬੇਨ ਦੇ ਪੁੱਤਰਾਂ ਦੀ ਵੰਸ਼ਾਵਲੀ ਆਪਣੀਆਂ ਕੁਲਾਂ ਆਪਣੇ ਪੁਰਖਿਆਂ ਦੇ ਘਰਾਣਿਆਂ ਅਨੁਸਾਰ ਜਿੰਨੇ ਆਦਮੀ ਵੀਹ ਸਾਲ ਦੇ ਜਾਂ ਇਸ ਤੋਂ ਵੱਧ ਉਮਰ ਦੇ ਸਨ, ਸਾਰੇ ਜਿਹੜੇ ਯੁੱਧ ਕਰਨ ਦੇ ਯੋਗ ਸਨ ਉਹ ਸਾਰੇ ਆਪਣੇ ਨਾਮ ਤੋਂ ਗਿਣੇ ਗਏ।

ਗਿਣਤੀ 1:21 (PANIRV)
Square Portrait Landscape 4K UHD
ਰਊਬੇਨ ਦੇ ਗੋਤ ਦੇ ਗਿਣੇ ਹੋਏ ਪੁਰਖ ਛਿਆਲੀ ਹਜ਼ਾਰ ਪੰਜ ਸੌ ਸਨ।

ਗਿਣਤੀ 1:22 (PANIRV)
Square Portrait Landscape 4K UHD
ਸ਼ਿਮਓਨ ਦੇ ਪੁੱਤਰਾਂ ਦੀ ਵੰਸ਼ਾਵਲੀ ਆਪਣੀਆਂ ਕੁਲਾਂ ਅਤੇ ਆਪਣੇ ਪੁਰਖਿਆਂ ਦੇ ਘਰਾਣਿਆਂ ਅਨੁਸਾਰ ਜਿੰਨੇ ਪੁਰਖ ਵੀਹ ਸਾਲ ਜਾਂ ਇਸ ਤੋਂ ਵੱਧ ਉਮਰ ਦੇ ਸਨ, ਸਾਰੇ ਜਿਹੜੇ ਯੁੱਧ ਕਰਨ ਦੇ ਯੋਗ ਸਨ ਉਹ ਸਾਰੇ ਆਪਣੇ ਨਾਮ ਤੋਂ ਗਿਣੇ ਗਏ।

ਗਿਣਤੀ 1:23 (PANIRV)
Square Portrait Landscape 4K UHD
ਸ਼ਿਮਓਨ ਦੇ ਗੋਤ ਦੇ ਗਿਣੇ ਹੋਏ ਪੁਰਖ ਉਣਾਹਠ ਹਜ਼ਾਰ ਤਿੰਨ ਸੌ ਸਨ।

ਗਿਣਤੀ 1:24 (PANIRV)
Square Portrait Landscape 4K UHD
ਗਾਦ ਦੇ ਪੁੱਤਰਾਂ ਦੀ ਵੰਸ਼ਾਵਲੀ ਆਪਣੀਆਂ ਕੁਲਾਂ ਅਤੇ ਆਪਣੇ ਪੁਰਖਿਆਂ ਦੇ ਘਰਾਣਿਆਂ ਅਨੁਸਾਰ ਜਿੰਨੇ ਵੀਹ ਸਾਲ ਜਾਂ ਇਸ ਤੋਂ ਵੱਧ ਉਮਰ ਦੇ ਸਨ, ਸਾਰੇ ਜਿਹੜੇ ਯੁੱਧ ਕਰਨ ਦੇ ਯੋਗ ਸਨ ਉਹ ਸਾਰੇ ਆਪਣੇ ਨਾਮ ਤੋਂ ਗਿਣੇ ਗਏ।

ਗਿਣਤੀ 1:25 (PANIRV)
Square Portrait Landscape 4K UHD
ਗਾਦ ਦੇ ਗੋਤ ਦੇ ਗਿਣੇ ਹੋਏ ਪੁਰਖ ਪੰਤਾਲੀ ਹਜ਼ਾਰ ਛੇ ਸੌ ਪੰਜਾਹ ਸਨ।

ਗਿਣਤੀ 1:26 (PANIRV)
Square Portrait Landscape 4K UHD
ਯਹੂਦਾਹ ਦੇ ਪੁੱਤਰਾਂ ਦੀ ਵੰਸ਼ਾਵਲੀ ਆਪਣੀਆਂ ਕੁਲਾਂ ਅਤੇ ਆਪਣੇ ਪੁਰਖਿਆਂ ਦੇ ਘਰਾਣਿਆਂ ਅਨੁਸਾਰ ਜਿੰਨੇ ਵੀਹ ਸਾਲ ਜਾਂ ਉਸ ਤੋਂ ਵੱਧ ਉਮਰ ਦੇ ਸਨ ਜਿਹੜੇ ਯੁੱਧ ਕਰਨ ਦੇ ਯੋਗ ਸਨ ਉਹ ਸਭ ਆਪਣੇ ਨਾਮਾਂ ਤੋਂ ਗਿਣੇ ਗਏ।

ਗਿਣਤੀ 1:27 (PANIRV)
Square Portrait Landscape 4K UHD
ਅਤੇ ਯਹੂਦਾਹ ਦੇ ਗੋਤ ਦੇ ਗਿਣੇ ਹੋਏ ਪੁਰਖ ਚੁਹੱਤਰ ਹਜ਼ਾਰ ਛੇ ਸੌ ਸਨ।

ਗਿਣਤੀ 1:28 (PANIRV)
Square Portrait Landscape 4K UHD
ਯਿੱਸਾਕਾਰ ਦੇ ਪੁੱਤਰਾਂ ਦੀ ਵੰਸ਼ਾਵਲੀ ਆਪਣੀਆਂ ਕੁਲਾਂ ਅਤੇ ਆਪਣੇ ਪੁਰਖਿਆਂ ਦੇ ਘਰਾਣਿਆਂ ਅਨੁਸਾਰ ਵੀਹ ਸਾਲ ਜਾਂ ਇਸ ਤੋਂ ਵੱਧ ਉਮਰ ਦੇ ਸਨ, ਸਾਰੇ ਜਿਹੜੇ ਯੁੱਧ ਕਰਨ ਦੇ ਯੋਗ ਸਨ ਉਹ ਸਾਰੇ ਆਪਣੇ ਨਾਮ ਤੋਂ ਗਿਣੇ ਗਏ।

ਗਿਣਤੀ 1:29 (PANIRV)
Square Portrait Landscape 4K UHD
ਅਤੇ ਯਿੱਸਾਕਾਰ ਦੇ ਗੋਤ ਦੇ ਗਿਣੇ ਹੋਏ ਚੁਰੰਜਾ ਹਜ਼ਾਰ ਚਾਰ ਸੌ ਸਨ।

ਗਿਣਤੀ 1:30 (PANIRV)
Square Portrait Landscape 4K UHD
ਜ਼ਬੂਲੁਨ ਦੇ ਪੁੱਤਰਾਂ ਦੀ ਵੰਸ਼ਾਵਲੀ ਆਪਣੀਆਂ ਕੁਲਾਂ ਅਤੇ ਆਪਣੇ ਪੁਰਖਿਆਂ ਦੇ ਘਰਾਣਿਆਂ ਅਨੁਸਾਰ ਵੀਹ ਸਾਲ ਜਾਂ ਇਸ ਤੋਂ ਵੱਧ ਉਮਰ ਦੇ ਸਨ, ਸਾਰੇ ਜਿਹੜੇ ਯੁੱਧ ਕਰਨ ਦੇ ਯੋਗ ਸਨ ਉਹ ਸਾਰੇ ਆਪਣੇ ਨਾਮ ਤੋਂ ਗਿਣੇ ਗਏ।

ਗਿਣਤੀ 1:31 (PANIRV)
Square Portrait Landscape 4K UHD
ਅਤੇ ਜ਼ਬੂਲੁਨ ਦੇ ਗੋਤ ਦੇ ਗਿਣੇ ਹੋਏ ਸਤਵੰਜਾ ਹਜ਼ਾਰ ਚਾਰ ਸੌ ਸਨ।

ਗਿਣਤੀ 1:32 (PANIRV)
Square Portrait Landscape 4K UHD
ਯੂਸੁਫ਼ ਦੇ ਪੁੱਤਰ ਇਫ਼ਰਾਈਮ ਦੇ ਪੁੱਤਰਾਂ ਦੀ ਵੰਸ਼ਾਵਲੀ ਆਪਣੀਆਂ ਕੁਲਾਂ ਅਤੇ ਆਪਣੇ ਪੁਰਖਿਆਂ ਦੇ ਘਰਾਣਿਆਂ ਅਨੁਸਾਰ ਜਿਹੜੇ ਵੀਹ ਸਾਲ ਜਾਂ ਇਸ ਤੋਂ ਵੱਧ ਉਮਰ ਦੇ ਸਨ, ਸਾਰੇ ਜਿਹੜੇ ਯੁੱਧ ਕਰਨ ਦੇ ਯੋਗ ਸਨ ਉਹ ਸਾਰੇ ਆਪਣੇ ਨਾਮ ਤੋਂ ਗਿਣੇ ਗਏ।

ਗਿਣਤੀ 1:33 (PANIRV)
Square Portrait Landscape 4K UHD
ਅਤੇ ਇਫ਼ਰਾਈਮ ਦੇ ਗੋਤ ਦੇ ਗਿਣੇ ਹੋਏ ਚਾਲ੍ਹੀ ਹਜ਼ਾਰ ਪੰਜ ਸੌ ਪੁਰਖ ਸਨ।

ਗਿਣਤੀ 1:34 (PANIRV)
Square Portrait Landscape 4K UHD
ਮਨੱਸ਼ਹ ਦੇ ਪੁੱਤਰਾਂ ਦੀ ਵੰਸ਼ਾਵਲੀ ਆਪਣੀਆਂ ਕੁਲਾਂ ਅਤੇ ਆਪਣੇ ਪੁਰਖਿਆਂ ਦੇ ਘਰਾਣਿਆਂ ਅਨੁਸਾਰ ਜਿਹੜੇ ਵੀਹ ਸਾਲ ਜਾਂ ਇਸ ਤੋਂ ਵੱਧ ਉਮਰ ਦੇ ਸਨ, ਸਾਰੇ ਜਿਹੜੇ ਯੁੱਧ ਕਰਨ ਦੇ ਯੋਗ ਸਨ ਉਹ ਸਾਰੇ ਆਪਣੇ ਨਾਮ ਤੋਂ ਗਿਣੇ ਗਏ।

ਗਿਣਤੀ 1:35 (PANIRV)
Square Portrait Landscape 4K UHD
ਅਤੇ ਮਨੱਸ਼ਹ ਦੇ ਗੋਤ ਦੇ ਗਿਣੇ ਹੋਏ ਪੁਰਖ ਬੱਤੀ ਹਜ਼ਾਰ ਦੋ ਸੌ ਸਨ।

ਗਿਣਤੀ 1:36 (PANIRV)
Square Portrait Landscape 4K UHD
ਬਿਨਯਾਮੀਨ ਦੇ ਪੁੱਤਰਾਂ ਦੀ ਵੰਸ਼ਾਵਲੀ ਆਪਣੀਆਂ ਕੁਲਾਂ ਅਤੇ ਆਪਣੇ ਪੁਰਖਿਆਂ ਦੇ ਘਰਾਣਿਆਂ ਅਨੁਸਾਰ ਜਿਹੜੇ ਵੀਹ ਸਾਲ ਜਾਂ ਇਸ ਤੋਂ ਵੱਧ ਉਮਰ ਦੇ ਸਨ, ਸਾਰੇ ਜਿਹੜੇ ਯੁੱਧ ਕਰਨ ਦੇ ਯੋਗ ਸਨ ਉਹ ਸਾਰੇ ਆਪਣੇ ਨਾਮ ਤੋਂ ਗਿਣੇ ਗਏ।

ਗਿਣਤੀ 1:37 (PANIRV)
Square Portrait Landscape 4K UHD
ਅਤੇ ਬਿਨਯਾਮੀਨ ਦੇ ਗੋਤ ਦੇ ਗਿਣੇ ਹੋਏ ਪੁਰਖ ਪੈਂਤੀ ਹਜ਼ਾਰ ਚਾਰ ਸੌ ਸਨ।

ਗਿਣਤੀ 1:38 (PANIRV)
Square Portrait Landscape 4K UHD
ਦਾਨ ਦੇ ਪੁੱਤਰਾਂ ਦੀ ਵੰਸ਼ਾਵਲੀ ਆਪਣੀਆਂ ਕੁਲਾਂ ਅਤੇ ਆਪਣੇ ਪੁਰਖਿਆਂ ਦੇ ਘਰਾਣਿਆਂ ਅਨੁਸਾਰ ਜਿਹੜੇ ਵੀਹ ਸਾਲ ਜਾਂ ਇਸ ਤੋਂ ਵੱਧ ਉਮਰ ਦੇ ਸਨ, ਸਾਰੇ ਜਿਹੜੇ ਯੁੱਧ ਕਰਨ ਦੇ ਯੋਗ ਸਨ ਉਹ ਸਾਰੇ ਆਪਣੇ ਨਾਮ ਤੋਂ ਗਿਣੇ ਗਏ।

ਗਿਣਤੀ 1:39 (PANIRV)
Square Portrait Landscape 4K UHD
ਅਤੇ ਦਾਨ ਦੇ ਗੋਤ ਦੇ ਗਿਣੇ ਹੋਏ ਪੁਰਖ ਬਾਹਠ ਹਜ਼ਾਰ ਸੱਤ ਸੌ ਸਨ।

ਗਿਣਤੀ 1:40 (PANIRV)
Square Portrait Landscape 4K UHD
ਆਸ਼ੇਰ ਦੇ ਪੁੱਤਰਾਂ ਦੀ ਵੰਸ਼ਾਵਲੀ ਆਪਣੀਆਂ ਕੁਲਾਂ ਅਤੇ ਆਪਣੇ ਪੁਰਖਿਆਂ ਦੇ ਘਰਾਣਿਆਂ ਅਨੁਸਾਰ ਜਿਹੜੇ ਵੀਹ ਸਾਲ ਜਾਂ ਇਸ ਤੋਂ ਵੱਧ ਉਮਰ ਦੇ ਸਨ, ਸਾਰੇ ਜਿਹੜੇ ਯੁੱਧ ਕਰਨ ਦੇ ਯੋਗ ਸਨ ਉਹ ਸਾਰੇ ਆਪਣੇ ਨਾਮ ਤੋਂ ਗਿਣੇ ਗਏ।

ਗਿਣਤੀ 1:41 (PANIRV)
Square Portrait Landscape 4K UHD
ਅਤੇ ਆਸ਼ੇਰ ਦੇ ਗੋਤ ਦੇ ਗਿਣੇ ਹੋਏ ਪੁਰਖ ਇੱਕਤਾਲੀ ਹਜ਼ਾਰ ਪੰਜ ਸੌ ਸਨ।

ਗਿਣਤੀ 1:42 (PANIRV)
Square Portrait Landscape 4K UHD
ਨਫ਼ਤਾਲੀ ਦੇ ਪੁੱਤਰਾਂ ਦੀ ਵੰਸ਼ਾਵਲੀ ਆਪਣੀਆਂ ਕੁਲਾਂ ਅਤੇ ਆਪਣੇ ਪੁਰਖਿਆਂ ਦੇ ਘਰਾਣਿਆਂ ਅਨੁਸਾਰ ਜਿਹੜੇ ਵੀਹ ਸਾਲ ਜਾਂ ਇਸ ਤੋਂ ਵੱਧ ਉਮਰ ਦੇ ਸਨ, ਸਾਰੇ ਜਿਹੜੇ ਯੁੱਧ ਕਰਨ ਦੇ ਯੋਗ ਸਨ ਉਹ ਸਾਰੇ ਆਪਣੇ ਨਾਮ ਤੋਂ ਗਿਣੇ ਗਏ।

ਗਿਣਤੀ 1:43 (PANIRV)
Square Portrait Landscape 4K UHD
ਅਤੇ ਨਫ਼ਤਾਲੀ ਦੇ ਗੋਤ ਦੇ ਗਿਣੇ ਹੋਏ ਪੁਰਖ ਤਿਰਵੰਜਾ ਹਜ਼ਾਰ ਚਾਰ ਸੌ ਸਨ।

ਗਿਣਤੀ 1:44 (PANIRV)
Square Portrait Landscape 4K UHD
ਇਹ ਉਹ ਹਨ ਜਿਹੜੇ ਗਿਣੇ ਗਏ ਜਿਨ੍ਹਾਂ ਨੂੰ ਮੂਸਾ, ਹਾਰੂਨ ਅਤੇ ਇਸਰਾਏਲ ਦੇ ਬਾਰਾਂ ਪ੍ਰਧਾਨਾਂ ਨੇ ਗਿਣਿਆ ਉਹ ਆਪਣੇ-ਆਪਣੇ ਪੁਰਖਿਆਂ ਦੇ ਪਰਿਵਾਰ ਲਈ ਸਨ।

ਗਿਣਤੀ 1:45 (PANIRV)
Square Portrait Landscape 4K UHD
ਸੋ ਉਹ ਸਾਰੇ ਜਿਹੜੇ ਇਸਰਾਏਲੀਆਂ ਵਿੱਚੋਂ ਆਪਣੇ ਪੁਰਖਿਆਂ ਦੇ ਘਰਾਣਿਆਂ ਅਨੁਸਾਰ ਗਿਣੇ ਗਏ ਵੀਹ ਸਾਲਾਂ ਜਾਂ ਉਸ ਤੋਂ ਵੱਧ ਉਮਰ ਦੇ ਸਨ, ਸਾਰੇ ਜਿਹੜੇ ਇਸਰਾਏਲੀਆਂ ਵਿੱਚੋਂ ਯੁੱਧ ਕਰਨ ਦੇ ਯੋਗ ਸਨ।

ਗਿਣਤੀ 1:46 (PANIRV)
Square Portrait Landscape 4K UHD
ਸਾਰੇ ਜਿਹੜੇ ਗਿਣੇ ਗਏ ਛੇ ਲੱਖ ਤਿੰਨ ਹਜ਼ਾਰ ਪੰਜ ਸੋ ਪੰਜਾਹ ਸਨ।

ਗਿਣਤੀ 1:47 (PANIRV)
Square Portrait Landscape 4K UHD
ਪਰ ਲੇਵੀ ਆਪਣੇ ਪੁਰਖਿਆਂ ਦੇ ਗੋਤ ਅਨੁਸਾਰ ਉਨ੍ਹਾਂ ਵਿੱਚ ਨਾ ਗਿਣੇ ਗਏ।

ਗਿਣਤੀ 1:48 (PANIRV)
Square Portrait Landscape 4K UHD
ਯਹੋਵਾਹ ਨੇ ਮੂਸਾ ਨੂੰ ਆਖਿਆ

ਗਿਣਤੀ 1:49 (PANIRV)
Square Portrait Landscape 4K UHD
ਕਿ ਸਿਰਫ਼ ਲੇਵੀਆਂ ਦੇ ਗੋਤ ਨੂੰ ਤੂੰ ਨਾ ਗਿਣੀਂ ਅਤੇ ਉਨ੍ਹਾਂ ਦੀ ਗਿਣਤੀ ਇਸਰਾਏਲੀਆਂ ਵਿੱਚ ਨਾ ਕਰੀਂ।

ਗਿਣਤੀ 1:50 (PANIRV)
Square Portrait Landscape 4K UHD
ਪਰ ਤੂੰ ਲੇਵੀਆਂ ਨੂੰ ਸਾਖੀ ਦੇ ਡੇਰੇ ਉੱਤੇ, ਉਸ ਦੇ ਸਾਰੇ ਸਮਾਨ ਉੱਤੇ ਅਤੇ ਜੋ ਕੁਝ ਉਸ ਦਾ ਹੈ ਉਸ ਉੱਤੇ ਨਿਯੁਕਤ ਕਰੀਂ। ਉਹ ਡੇਰੇ ਨੂੰ ਅਤੇ ਉਸ ਦੇ ਸਾਰੇ ਸਮਾਨ ਨੂੰ ਚੁੱਕਣ ਅਤੇ ਉਹ ਉਸ ਦੀ ਸੇਵਾ ਕਰਨ ਅਤੇ ਡੇਰੇ ਦੇ ਆਲੇ-ਦੁਆਲੇ ਆਪਣੇ ਤੰਬੂ ਲਾਉਣ।

ਗਿਣਤੀ 1:51 (PANIRV)
Square Portrait Landscape 4K UHD
ਜਦ ਡੇਰੇ ਨੂੰ ਅੱਗੇ ਲੈ ਕੇ ਜਾਣਾ ਹੋਵੇ ਤਾਂ ਲੇਵੀ ਉਸ ਨੂੰ ਹੇਠਾਂ ਉਤਾਰਨ ਅਤੇ ਜਦ ਡੇਰੇ ਨੂੰ ਲਾਉਣਾ ਹੋਵੇ ਤਾਂ ਉਹ ਨੂੰ ਖੜ੍ਹਾ ਕਰਨ ਪਰ ਜੇ ਕੋਈ ਅਜਨਬੀ ਜਿਹੜਾ ਉਸ ਦੇ ਨੇੜੇ ਆਵੇ ਮਾਰ ਦਿੱਤਾ ਜਾਵੇ।

ਗਿਣਤੀ 1:52 (PANIRV)
Square Portrait Landscape 4K UHD
ਇਸਰਾਏਲੀ ਆਪਣੇ ਤੰਬੂ ਇਸ ਤਰ੍ਹਾਂ ਲਾਉਣ ਕਿ ਹਰ ਮਨੁੱਖ ਆਪਣੇ ਡੇਰੇ ਵਿੱਚ ਅਤੇ ਹਰ ਮਨੁੱਖ ਆਪਣੇ ਝੰਡੇ ਕੋਲ ਆਪਣੀਆਂ ਸੈਨਾਂ ਅਨੁਸਾਰ ਹੋਵੇ।

ਗਿਣਤੀ 1:53 (PANIRV)
Square Portrait Landscape 4K UHD
ਪਰ ਲੇਵੀ ਸਾਖੀ ਦੇ ਡੇਰੇ ਦੇ ਆਲੇ-ਦੁਆਲੇ ਆਪਣੇ ਤੰਬੂ ਲਾਉਣ ਤਾਂ ਜੋ ਇਸਰਾਏਲੀਆਂ ਦੀ ਮੰਡਲੀ ਉੱਤੇ ਯਹੋਵਾਹ ਦਾ ਕ੍ਰੋਧ ਨਾ ਭੜਕੇ ਅਤੇ ਲੇਵੀ ਸਾਖੀ ਦੇ ਡੇਰੇ ਦੀ ਰਾਖੀ ਕਰਨ।

ਗਿਣਤੀ 1:54 (PANIRV)
Square Portrait Landscape 4K UHD
ਇਸਰਾਏਲੀਆਂ ਨੇ ਇਸ ਤਰ੍ਹਾਂ ਹੀ ਕੀਤਾ। ਜਿਵੇਂ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ ਇਸਰਾਏਲੀਆਂ ਨੇ ਉਸੇ ਤਰ੍ਹਾਂ ਹੀ ਕੀਤਾ।

Available Bible Translations

American Standard Version (ASV)
Numbers 1 (ASV) »
King James Version (KJV)
Numbers 1 (KJV) »
GOD’S WORD® (GW)
Numbers 1 (GW) »
Berean Bible (BSB)
Numbers 1 (BSB) »
World English Bible (WEB)
Numbers 1 (WEB) »
French Bible (LSG)
Nombres 1 (LSG) »
German Bible (LUTH1912)
Numeri 1 (LUTH1912) »
Hindi Bible (HINIRV)
गिनती 1 (HINIRV) »
Bengali Bible (BENIRV)
গননা 1 (BENIRV) »
Marathi Bible (MARIRV)
गणना 1 (MARIRV) »
Gujarati Bible (GUJIRV)
ગણના 1 (GUJIRV) »
Hebrew Bible (HEB)
במדבר 1 (HEB) »
Portuguese Bible (BSL)
Números 1 (BSL) »
Vietnamese Bible (VIE)
Dân Số 1 (VIE) »
Spanish Bible (RVA)
Números 1 (RVA) »
Italian Bible (RIV)
Numeri 1 (RIV) »
Chinese Simplified (CUVS)
民 数 记 1 (CUVS) »
Chinese Traditional (CUVT)
民 數 記 1 (CUVT) »
Albanian Bible (ALB)
Numrat 1 (ALB) »
Swedish Bible (SV1917)
4 Mosebok 1 (SV1917) »
Russian Bible (RUSV)
Числа 1 (RUSV) »
Ukrainian Bible (UKR)
Числа 1 (UKR) »
Hungarian Bible (KAR)
4 Mózes 1 (KAR) »
Bulgarian Bible (BULG)
Числа 1 (BULG) »
Japanese Bible (JPN)
民数記 1 (JPN) »
Norwegian Bible (NORSK)
4 Mosebok 1 (NORSK) »

ਗਿਣਤੀ (PANIRV) Chapter Selection

PANIRV Book Selection List