ਗਿਣਤੀ Chapter 10 PANIRV Bible Verse Images

ਗਿਣਤੀ 10 Bible Verse Pictures. Choose from a large collection of inspirational, motivational and encouraging Bible verses with pictures of nature. Download and share ਗਿਣਤੀ 10 inspirational Bible verse images. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.


ਗਿਣਤੀ 10:1 (PANIRV)
Square Portrait Landscape 4K UHD
ਯਹੋਵਾਹ ਨੇ ਮੂਸਾ ਨੂੰ ਆਖਿਆ,

ਗਿਣਤੀ 10:2 (PANIRV)
Square Portrait Landscape 4K UHD
ਆਪਣੇ ਲਈ ਚਾਂਦੀ ਦੀਆਂ ਦੋ ਤੁਰ੍ਹੀਆਂ ਬਣਾ। ਉਨ੍ਹਾਂ ਨੂੰ ਘੜ੍ਹ ਕੇ ਬਣਾ ਤਾਂ ਜੋ ਉਹ ਤੇਰੇ ਲਈ ਮੰਡਲੀ ਨੂੰ ਸੱਦਣ ਲਈ ਅਤੇ ਡੇਰਿਆਂ ਦੇ ਕੂਚ ਕਰਨ ਲਈ ਹੋਣ।

ਗਿਣਤੀ 10:3 (PANIRV)
Square Portrait Landscape 4K UHD
ਜਦ ਉਹ ਉਨ੍ਹਾਂ ਨੂੰ ਫੂਕਣ ਤਾਂ ਸਾਰੀ ਮੰਡਲੀ ਤੇਰੇ ਕੋਲ ਮੰਡਲੀ ਦੇ ਤੰਬੂ ਦੇ ਦਰਵਾਜ਼ੇ ਕੋਲ ਇਕੱਠੀ ਹੋ ਜਾਵੇ।

ਗਿਣਤੀ 10:4 (PANIRV)
Square Portrait Landscape 4K UHD
ਜੇਕਰ ਇੱਕੋ ਹੀ ਫੂਕਣ ਤਾਂ ਪ੍ਰਧਾਨ, ਜਿਹੜੇ ਇਸਰਾਏਲ ਵਿੱਚ ਹਜ਼ਾਰਾਂ ਦੇ ਮੁਖੀਏ ਹਨ, ਤੇਰੇ ਕੋਲ ਇਕੱਠੇ ਹੋ ਜਾਣ।

ਗਿਣਤੀ 10:5 (PANIRV)
Square Portrait Landscape 4K UHD
ਜਦ ਤੁਸੀਂ ਸਾਹ ਖਿੱਚ ਕੇ ਫੂਕ ਮਾਰੋ ਤਾਂ ਪੂਰਬ ਦਿਸ਼ਾ ਵੱਲ ਦੇ ਡੇਰੇ ਕੂਚ ਕਰਨ।

ਗਿਣਤੀ 10:6 (PANIRV)
Square Portrait Landscape 4K UHD
ਜਦ ਤੁਸੀਂ ਸਾਹ ਖਿੱਚ ਕੇ ਦੂਜੀ ਵਾਰ ਫੂਕ ਮਾਰੋ ਤਾਂ ਦੱਖਣ ਦਿਸ਼ਾ ਵੱਲ ਦੇ ਡੇਰੇ ਕੂਚ ਕਰਨ। ਇਸ ਤਰ੍ਹਾਂ ਦੇ ਕੂਚ ਕਰਨ ਲਈ ਉਹ ਸਾਹ ਖਿੱਚ ਕੇ ਫੂਕਣ।

ਗਿਣਤੀ 10:7 (PANIRV)
Square Portrait Landscape 4K UHD
ਜਦ ਸਭਾ ਇਕੱਠੀ ਕਰਨੀ ਹੋਵੇ ਤਾਂ ਤੁਸੀਂ ਤੁਰ੍ਹੀ ਫੂਕੋ ਪਰ ਸਾਹ ਖਿੱਚ ਕੇ ਨਾ ਫੂਕੋ।

ਗਿਣਤੀ 10:8 (PANIRV)
Square Portrait Landscape 4K UHD
ਅਤੇ ਹਾਰੂਨ ਦੇ ਪੁੱਤਰ ਜੋ ਜਾਜਕ ਹਨ ਉਹ ਤੁਰ੍ਹੀਆਂ ਫੂਕਣ ਅਤੇ ਉਹ ਤੁਹਾਡੇ ਲਈ ਸਦਾ ਤੱਕ ਤੁਹਾਡੀ ਪੀੜ੍ਹੀਓਂ ਪੀੜ੍ਹੀ ਲਈ ਇੱਕ ਬਿਧੀ ਹੋਵੇ।

ਗਿਣਤੀ 10:9 (PANIRV)
Square Portrait Landscape 4K UHD
ਜਦ ਤੁਸੀਂ ਆਪਣੇ ਦੇਸ ਵਿੱਚ ਆਪਣੇ ਵੈਰੀਆਂ ਦੇ ਵਿਰੁੱਧ, ਜਿਹੜੇ ਤੁਹਾਨੂੰ ਸਤਾਉਂਦੇ ਹਨ ਯੁੱਧ ਕਰਨ ਲਈ ਜਾਓ ਤਾਂ ਤੁਸੀਂ ਤੁਰ੍ਹੀਆਂ ਨੂੰ ਸਾਹ ਖਿੱਚ ਕੇ ਫੂਕੋ, ਫੇਰ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਅੱਗੇ ਯਾਦ ਕੀਤੇ ਜਾਓਗੇ ਅਤੇ ਤੁਸੀਂ ਆਪਣੇ ਵੈਰੀਆਂ ਤੋਂ ਬਚਾਏ ਜਾਓਗੇ।

ਗਿਣਤੀ 10:10 (PANIRV)
Square Portrait Landscape 4K UHD
ਆਪਣੇ ਅਨੰਦ ਦੇ ਦਿਨ, ਆਪਣੇ ਠਹਿਰਾਏ ਹੋਏ ਪਰਬਾਂ ਅਤੇ ਆਪਣੇ ਮਹੀਨਿਆਂ ਦੇ ਅਰੰਭ ਵਿੱਚ ਆਪਣੇ ਹੋਮ ਦੀਆਂ ਭੇਟਾਂ ਅਤੇ ਸੁੱਖ-ਸਾਂਦ ਦੀਆਂ ਬਲੀਆਂ ਉੱਤੇ ਤੁਰ੍ਹੀਆਂ ਨੂੰ ਫੂਕੋ ਅਤੇ ਉਹ ਤੁਹਾਡੇ ਲਈ ਤੁਹਾਡੇ ਪਰਮੇਸ਼ੁਰ ਅੱਗੇ ਇੱਕ ਯਾਦਗਾਰੀ ਠਹਿਰਨ। ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ।

ਗਿਣਤੀ 10:11 (PANIRV)
Square Portrait Landscape 4K UHD
ਫੇਰ ਅਜਿਹਾ ਹੋਇਆ ਕਿ ਦੂਜੇ ਸਾਲ ਦੇ ਦੂਜੇ ਮਹੀਨੇ ਦੇ ਵੀਹਵੇਂ ਦਿਨ ਉਹ ਬੱਦਲ ਸਾਖੀ ਦੇ ਡੇਰੇ ਦੇ ਉੱਤੋਂ ਚੁੱਕਿਆ ਗਿਆ।

ਗਿਣਤੀ 10:12 (PANIRV)
Square Portrait Landscape 4K UHD
ਤਾਂ ਇਸਰਾਏਲੀਆਂ ਨੇ ਸੀਨਈ ਦੀ ਉਜਾੜ ਤੋਂ ਆਪਣੇ ਸਫ਼ਰ ਲਈ ਕੂਚ ਕੀਤਾ ਅਤੇ ਬੱਦਲ ਪਾਰਾਨ ਨਾਮਕ ਉਜਾੜ ਵਿੱਚ ਠਹਿਰ ਗਿਆ।

ਗਿਣਤੀ 10:13 (PANIRV)
Square Portrait Landscape 4K UHD
ਸੋ ਉਨ੍ਹਾਂ ਨੇ ਯਹੋਵਾਹ ਦੇ ਹੁਕਮ ਨਾਲ ਜਿਹੜਾ ਮੂਸਾ ਦੇ ਰਾਹੀਂ ਆਇਆ ਸੀ, ਪਹਿਲਾਂ ਕੂਚ ਕੀਤਾ।

ਗਿਣਤੀ 10:14 (PANIRV)
Square Portrait Landscape 4K UHD
ਅਤੇ ਸਭ ਤੋਂ ਪਹਿਲਾਂ ਯਹੂਦਾਹ ਦੇ ਡੇਰੇ ਦੇ ਝੰਡੇ ਦਾ ਕੂਚ ਹੋਇਆ, ਉਹ ਦਲ ਬਣਾ ਕੇ ਚੱਲੇ, ਅਤੇ ਉਸ ਦਾ ਸੈਨਾਪਤੀ ਅੰਮੀਨਾਦਾਬ ਦਾ ਪੁੱਤਰ ਨਹਸ਼ੋਨ ਸੀ।

ਗਿਣਤੀ 10:15 (PANIRV)
Square Portrait Landscape 4K UHD
ਯਿੱਸਾਕਾਰ ਦੇ ਗੋਤ ਦਾ ਸੈਨਾਪਤੀ ਸੂਆਰ ਦਾ ਪੁੱਤਰ ਨਥਨਿਏਲ ਸੀ।

ਗਿਣਤੀ 10:16 (PANIRV)
Square Portrait Landscape 4K UHD
ਅਤੇ ਜ਼ਬੂਲੁਨ ਦੇ ਗੋਤ ਦਾ ਸੈਨਾਪਤੀ ਹੇਲੋਨ ਦਾ ਪੁੱਤਰ ਅਲੀਆਬ ਸੀ।

ਗਿਣਤੀ 10:17 (PANIRV)
Square Portrait Landscape 4K UHD
ਫੇਰ ਡੇਰਾ ਉਤਾਰਿਆ ਗਿਆ ਅਤੇ ਗੇਰਸ਼ੋਨੀਆਂ ਅਤੇ ਮਰਾਰੀਆਂ ਨੇ ਜੋ ਡੇਰੇ ਨੂੰ ਚੁੱਕਦੇ ਸਨ, ਕੂਚ ਕੀਤਾ।

ਗਿਣਤੀ 10:18 (PANIRV)
Square Portrait Landscape 4K UHD
ਫੇਰ ਰਊਬੇਨ ਦੇ ਡੇਰੇ ਦੇ ਝੰਡੇ ਦਾ ਕੂਚ ਹੋਇਆ ਉਹ ਦਲ ਬਣਾ ਕੇ ਚੱਲੇ ਅਤੇ ਉਨ੍ਹਾਂ ਦਾ ਸੈਨਾਪਤੀ ਸ਼ਦੇਊਰ ਦਾ ਪੁੱਤਰ ਅਲੀਸੂਰ ਸੀ।

ਗਿਣਤੀ 10:19 (PANIRV)
Square Portrait Landscape 4K UHD
ਸ਼ਿਮਓਨ ਦੇ ਗੋਤ ਦਾ ਸੈਨਾਪਤੀ ਸੂਰੀਸ਼ਦਾਈ ਦਾ ਪੁੱਤਰ ਸ਼ਲੁਮੀਏਲ ਸੀ।

ਗਿਣਤੀ 10:20 (PANIRV)
Square Portrait Landscape 4K UHD
ਅਤੇ ਗਾਦ ਦੇ ਗੋਤ ਦਾ ਸੈਨਾਪਤੀ ਦਊਏਲ ਦਾ ਪੁੱਤਰ ਅਲਯਾਸਾਫ਼ ਸੀ।

ਗਿਣਤੀ 10:21 (PANIRV)
Square Portrait Landscape 4K UHD
ਫੇਰ ਕਹਾਥੀਆਂ ਨੇ ਡੇਰੇ ਨੂੰ ਚੁੱਕ ਕੇ ਕੂਚ ਕੀਤਾ ਅਤੇ ਦੂਜਿਆਂ ਨੇ ਉਨ੍ਹਾਂ ਦੇ ਆਉਣ ਤੱਕ ਡੇਰੇ ਨੂੰ ਖੜ੍ਹਾ ਕਰ ਲਿਆ।

ਗਿਣਤੀ 10:22 (PANIRV)
Square Portrait Landscape 4K UHD
ਫੇਰ ਇਫ਼ਰਾਈਮੀਆਂ ਦੇ ਡੇਰੇ ਦੇ ਝੰਡੇ ਦਾ ਕੂਚ ਹੋਇਆ, ਉਹ ਦਲ ਬਣਾ ਕੇ ਚੱਲੇ ਅਤੇ ਉਨ੍ਹਾਂ ਦਾ ਸੈਨਾਪਤੀ ਅੰਮੀਹੂਦ ਦਾ ਪੁੱਤਰ ਅਲੀਸ਼ਾਮਾ ਸੀ।

ਗਿਣਤੀ 10:23 (PANIRV)
Square Portrait Landscape 4K UHD
ਮਨੱਸ਼ਹ ਦੇ ਗੋਤ ਦਾ ਸੈਨਾਪਤੀ ਪਦਾਹਸੂਰ ਦਾ ਪੁੱਤਰ ਗਮਲੀਏਲ ਸੀ।

ਗਿਣਤੀ 10:24 (PANIRV)
Square Portrait Landscape 4K UHD
ਬਿਨਯਾਮੀਨ ਦੇ ਗੋਤ ਦਾ ਸੈਨਾਪਤੀ ਗਿਦਓਨੀ ਦਾ ਪੁੱਤਰ ਅਬੀਦਾਨ ਸੀ।

ਗਿਣਤੀ 10:25 (PANIRV)
Square Portrait Landscape 4K UHD
ਫੇਰ ਦਾਨ ਦੇ ਡੇਰੇ ਦੇ ਝੰਡੇ ਦਾ ਕੂਚ ਹੋਇਆ ਜਿਹੜਾ ਸਾਰੇ ਡੇਰਿਆਂ ਤੋਂ ਪਿੱਛੇ ਸੀ, ਉਹ ਦਲ ਬਣਾ ਕੇ ਚੱਲੇ ਅਤੇ ਉਨ੍ਹਾਂ ਦਾ ਸੈਨਾਪਤੀ ਅੰਮੀਸ਼ੱਦਾਈ ਦਾ ਪੁੱਤਰ ਅਹੀਅਜ਼ਰ ਸੀ।

ਗਿਣਤੀ 10:26 (PANIRV)
Square Portrait Landscape 4K UHD
ਅਤੇ ਆਸ਼ੇਰ ਦੇ ਗੋਤ ਦਾ ਸੈਨਾਪਤੀ ਆਕਰਾਨ ਦਾ ਪੁੱਤਰ ਪਗੀਏਲ ਸੀ।

ਗਿਣਤੀ 10:27 (PANIRV)
Square Portrait Landscape 4K UHD
ਅਤੇ ਨਫ਼ਤਾਲੀ ਦੇ ਗੋਤ ਦਾ ਸੈਨਾਪਤੀ ਏਨਾਨ ਦਾ ਪੁੱਤਰ ਅਹੀਰਾ ਸੀ।

ਗਿਣਤੀ 10:28 (PANIRV)
Square Portrait Landscape 4K UHD
ਇਹ ਇਸਰਾਏਲੀ ਇਸੇ ਤਰ੍ਹਾਂ ਹੀ ਆਪਣੇ-ਆਪਣੇ ਦਲਾਂ ਦੇ ਅਨੁਸਾਰ ਕੂਚ ਕਰਦੇ ਸਨ ਅਤੇ ਅੱਗੇ ਵਧਿਆ ਕਰਦੇ ਸਨ।

ਗਿਣਤੀ 10:29 (PANIRV)
Square Portrait Landscape 4K UHD
ਮੂਸਾ ਨੇ ਆਪਣੇ ਸਹੁਰੇ ਰਊਏਲ ਮਿਦਯਾਨੀ ਦੇ ਪੁੱਤਰ ਹੋਬਾਬ ਨੂੰ ਆਖਿਆ ਕਿ ਅਸੀਂ ਉਸ ਥਾਂ ਨੂੰ ਜਿਹੜਾ ਯਹੋਵਾਹ ਨੇ ਸਾਨੂੰ ਦੇਣ ਨੂੰ ਆਖਿਆ ਹੈ ਕੂਚ ਕਰ ਰਹੇ ਹਾਂ। ਤੂੰ ਸਾਡੇ ਨਾਲ ਚੱਲ ਅਤੇ ਅਸੀਂ ਤੇਰੇ ਨਾਲ ਭਲਿਆਈ ਕਰਾਂਗੇ ਕਿਉਂ ਜੋ ਯਹੋਵਾਹ ਨੇ ਇਸਰਾਏਲ ਲਈ ਭਲਿਆਈ ਕਰਨ ਦੀ ਗੱਲ ਕੀਤੀ ਹੈ।

ਗਿਣਤੀ 10:30 (PANIRV)
Square Portrait Landscape 4K UHD
ਉਸ ਨੇ ਆਖਿਆ, ਮੈਂ ਨਹੀਂ ਜਾਂਵਾਂਗਾ ਸਗੋਂ ਮੈਂ ਆਪਣੇ ਦੇਸ ਅਤੇ ਆਪਣੇ ਰਿਸ਼ਤੇਦਾਰਾਂ ਵਿੱਚ ਜਾਂਵਾਂਗਾ।

ਗਿਣਤੀ 10:31 (PANIRV)
Square Portrait Landscape 4K UHD
ਤਾਂ ਮੂਸਾ ਨੇ ਆਖਿਆ, ਸਾਨੂੰ ਨਾ ਛੱਡ ਕਿਉਂ ਜੋ ਤੂੰ ਜਾਣਦਾ ਹੈਂ ਕਿ ਅਸੀਂ ਉਜਾੜ ਵਿੱਚ ਕਿਵੇਂ ਡੇਰੇ ਲਾਈਏ ਅਤੇ ਤੂੰ ਸਾਡੇ ਲਈ ਅੱਖਾਂ ਦਾ ਕੰਮ ਦੇਵੇਂਗਾ।

ਗਿਣਤੀ 10:32 (PANIRV)
Square Portrait Landscape 4K UHD
ਅਤੇ ਅਜਿਹਾ ਹੋਵੇਗਾ ਕਿ ਜੇਕਰ ਤੂੰ ਸਾਡੇ ਨਾਲ ਚੱਲੇ ਤਾਂ ਜਿਹੜੀ ਭਲਿਆਈ ਯਹੋਵਾਹ ਸਾਡੇ ਨਾਲ ਕਰੇਗਾ ਉਹੀ ਭਲਿਆਈ ਅਸੀਂ ਵੀ ਤੇਰੇ ਨਾਲ ਕਰਾਂਗੇ।

ਗਿਣਤੀ 10:33 (PANIRV)
Square Portrait Landscape 4K UHD
ਫੇਰ ਇਸਰਾਏਲੀਆਂ ਨੇ ਯਹੋਵਾਹ ਦੇ ਪਰਬਤ ਤੋਂ ਤਿੰਨ ਦਿਨਾਂ ਦਾ ਸਫ਼ਰ ਕੀਤਾ ਅਤੇ ਉਨ੍ਹਾਂ ਲਈ ਵਿਸ਼ਰਾਮ ਦੀ ਥਾਂ ਲੱਭਣ ਲਈ ਯਹੋਵਾਹ ਦੇ ਨੇਮ ਦੇ ਸੰਦੂਕ ਨੇ ਵੀ ਉਨ੍ਹਾਂ ਦੇ ਅੱਗੇ-ਅੱਗੇ ਤਿੰਨ ਦਿਨਾਂ ਦਾ ਸਫ਼ਰ ਕੀਤਾ।

ਗਿਣਤੀ 10:34 (PANIRV)
Square Portrait Landscape 4K UHD
ਜਦ ਉਹ ਡੇਰੇ ਤੋਂ ਕੂਚ ਕਰਦੇ ਸਨ ਤਾਂ ਦਿਨ ਦੇ ਵੇਲੇ ਯਹੋਵਾਹ ਦਾ ਬੱਦਲ ਉਨ੍ਹਾਂ ਦੇ ਉੱਤੇ ਹੁੰਦਾ ਸੀ।

ਗਿਣਤੀ 10:35 (PANIRV)
Square Portrait Landscape 4K UHD
ਇਸ ਤਰ੍ਹਾਂ ਹੁੰਦਾ ਸੀ, ਕਿ ਜਦ ਸੰਦੂਕ ਦਾ ਕੂਚ ਹੁੰਦਾ ਸੀ ਤਾਂ ਮੂਸਾ ਆਖਦਾ ਸੀ “ਹੇ ਯਹੋਵਾਹ, ਉੱਠ ਅਤੇ ਤੇਰੇ ਵੈਰੀ ਖਿੱਲਰ ਜਾਣ ਅਤੇ ਤੇਰੇ ਤੋਂ ਘਿਣ ਕਰਨ ਵਾਲੇ ਤੇਰੇ ਅੱਗੋਂ ਭੱਜ ਜਾਣ।”

ਗਿਣਤੀ 10:36 (PANIRV)
Square Portrait Landscape 4K UHD
ਅਤੇ ਜਦ ਸੰਦੂਕ ਠਹਿਰਦਾ ਸੀ ਤਾਂ ਮੂਸਾ ਕਹਿੰਦਾ ਹੁੰਦਾ ਸੀ, “ਹੇ ਯਹੋਵਾਹ, ਇਸਰਾਏਲ ਦੇ ਲੱਖਾਂ ਹਜ਼ਾਰਾਂ ਵਿੱਚ ਮੁੜ ਆ।”

Available Bible Translations

American Standard Version (ASV)
Numbers 10 (ASV) »
King James Version (KJV)
Numbers 10 (KJV) »
GOD’S WORD® (GW)
Numbers 10 (GW) »
Berean Bible (BSB)
Numbers 10 (BSB) »
World English Bible (WEB)
Numbers 10 (WEB) »
French Bible (LSG)
Nombres 10 (LSG) »
German Bible (LUTH1912)
Numeri 10 (LUTH1912) »
Bengali Bible (BENIRV)
গননা 10 (BENIRV) »
Marathi Bible (MARIRV)
गणना 10 (MARIRV) »
Gujarati Bible (GUJIRV)
ગણના 10 (GUJIRV) »
Hebrew Bible (HEB)
במדבר 10 (HEB) »
Portuguese Bible (BSL)
Números 10 (BSL) »
Vietnamese Bible (VIE)
Dân Số 10 (VIE) »
Spanish Bible (RVA)
Números 10 (RVA) »
Italian Bible (RIV)
Numeri 10 (RIV) »
Chinese Simplified (CUVS)
民 数 记 10 (CUVS) »
Chinese Traditional (CUVT)
民 數 記 10 (CUVT) »
Albanian Bible (ALB)
Numrat 10 (ALB) »
Swedish Bible (SV1917)
4 Mosebok 10 (SV1917) »
Russian Bible (RUSV)
Числа 10 (RUSV) »
Ukrainian Bible (UKR)
Числа 10 (UKR) »
Hungarian Bible (KAR)
4 Mózes 10 (KAR) »
Bulgarian Bible (BULG)
Числа 10 (BULG) »
Japanese Bible (JPN)
民数記 10 (JPN) »
Norwegian Bible (NORSK)
4 Mosebok 10 (NORSK) »

ਗਿਣਤੀ (PANIRV) Chapter Selection

PANIRV Book Selection List