ਗਿਣਤੀ Chapter 14 PANIRV Bible Verse Images

ਗਿਣਤੀ 14 Bible Verse Pictures. Choose from a large collection of inspirational, motivational and encouraging Bible verses with pictures of nature. Download and share ਗਿਣਤੀ 14 inspirational Bible verse images. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.


ਗਿਣਤੀ 14:1 (PANIRV)
Square Portrait Landscape 4K UHD
ਸਾਰੀ ਮੰਡਲੀ ਨੇ ਆਪਣੀ ਅਵਾਜ਼ ਉੱਚੀ ਦਿੱਤੀ, ਰੌਲ਼ਾ ਪਾਇਆ ਅਤੇ ਪਰਜਾ ਉਸ ਰਾਤ ਰੋਂਦੀ ਰਹੀ।

ਗਿਣਤੀ 14:2 (PANIRV)
Square Portrait Landscape 4K UHD
ਅਤੇ ਸਾਰੇ ਇਸਰਾਏਲੀ ਮੂਸਾ ਦੇ ਵਿਰੁੱਧ ਅਤੇ ਹਾਰੂਨ ਦੇ ਵਿਰੁੱਧ ਬੁੜ-ਬੁੜਾਏ ਅਤੇ ਸਾਰੀ ਮੰਡਲੀ ਨੇ ਉਨ੍ਹਾਂ ਨੂੰ ਆਖਿਆ, ਚੰਗਾ ਹੀ ਹੁੰਦਾ ਜੇ ਅਸੀਂ ਮਿਸਰ ਦੇਸ ਵਿੱਚ ਮਰ ਜਾਂਦੇ ਨਾ ਕਿ ਇਸ ਉਜਾੜ ਵਿੱਚ ਮਰ ਮੁੱਕਦੇ।

ਗਿਣਤੀ 14:3 (PANIRV)
Square Portrait Landscape 4K UHD
ਯਹੋਵਾਹ ਸਾਨੂੰ ਕਿਉਂ ਇਸ ਦੇਸ ਵਿੱਚ ਲਿਆਇਆ ਕਿ ਅਸੀਂ ਤਲਵਾਰ ਨਾਲ ਡਿੱਗੀਏ ਅਤੇ ਸਾਡੀਆਂ ਪਤਨੀਆਂ ਅਤੇ ਸਾਡੇ ਨਿਆਣੇ ਲੁੱਟ ਦਾ ਮਾਲ ਹੋਣ? ਕੀ ਸਾਡੇ ਲਈ ਚੰਗਾ ਨਹੀਂ, ਜੋ ਅਸੀਂ ਮਿਸਰ ਨੂੰ ਮੁੜ ਜਾਈਏ?

ਗਿਣਤੀ 14:4 (PANIRV)
Square Portrait Landscape 4K UHD
ਤਦ ਉਹ ਇੱਕ ਦੂਜੇ ਨੂੰ ਆਖਣ ਲੱਗੇ ਕਿ ਅਸੀਂ ਇੱਕ ਆਗੂ ਠਹਿਰਾ ਕੇ ਮਿਸਰ ਨੂੰ ਮੁੜ ਚੱਲੀਏ।

ਗਿਣਤੀ 14:5 (PANIRV)
Square Portrait Landscape 4K UHD
ਤਦ ਮੂਸਾ ਅਤੇ ਹਾਰੂਨ ਆਪਣੇ ਮੂੰਹਾਂ ਦੇ ਭਾਰ ਇਸਰਾਏਲੀਆਂ ਦੀ ਮੰਡਲੀ ਦੀ ਸਭਾ ਅੱਗੇ ਡਿੱਗ ਪਏ।

ਗਿਣਤੀ 14:6 (PANIRV)
Square Portrait Landscape 4K UHD
ਫੇਰ ਤਾਂ ਨੂਨ ਦੇ ਪੁੱਤਰ ਯਹੋਸ਼ੁਆ ਅਤੇ ਯਫ਼ੁੰਨਹ ਦੇ ਪੁੱਤਰ ਕਾਲੇਬ ਨੇ ਜਿਹੜੇ ਧਰਤੀ ਦਾ ਭੇਤ ਲੈਣ ਵਾਲਿਆਂ ਵਿੱਚੋਂ ਸਨ ਆਪਣੇ ਕੱਪੜੇ ਪਾੜੇ।

ਗਿਣਤੀ 14:7 (PANIRV)
Square Portrait Landscape 4K UHD
ਅਤੇ ਉਨ੍ਹਾਂ ਨੇ ਇਸਰਾਏਲੀਆਂ ਦੀ ਸਾਰੀ ਮੰਡਲੀ ਨੂੰ ਆਖਿਆ ਕਿ ਉਹ ਧਰਤੀ ਜਿਸ ਦੇ ਵਿੱਚ ਦੀ ਅਸੀਂ ਭੇਤ ਲੈਣ ਲਈ ਗਏ, ਬਹੁਤ ਚੰਗੀ ਹੈ।

ਗਿਣਤੀ 14:8 (PANIRV)
Square Portrait Landscape 4K UHD
ਜੇ ਯਹੋਵਾਹ ਸਾਡੇ ਨਾਲ ਪ੍ਰਸੰਨ ਹੈ ਤਾਂ ਉਹ ਸਾਨੂੰ ਉਸ ਦੇਸ ਵਿੱਚ ਲੈ ਜਾਵੇਗਾ ਅਤੇ ਸਾਨੂੰ ਦੇ ਦੇਵੇਗਾ। ਉਹ ਇੱਕ ਧਰਤੀ ਹੈ ਜਿਸ ਦੇ ਵਿੱਚ ਦੁੱਧ ਅਤੇ ਸ਼ਹਿਦ ਵਗਦਾ ਹੈ।

ਗਿਣਤੀ 14:9 (PANIRV)
Square Portrait Landscape 4K UHD
ਤੁਸੀਂ ਸਿਰਫ਼ ਯਹੋਵਾਹ ਦੇ ਵਿਰੁੱਧ ਗਵਾਹੀ ਨਾ ਦੇਵੋ, ਨਾ ਹੀ ਤੁਸੀਂ ਉਸ ਦੇਸ ਦੇ ਲੋਕਾਂ ਤੋਂ ਡਰੋ ਕਿਉਂ ਜੋ ਉਹ ਤਾਂ ਸਾਡੇ ਲਈ ਮਾਮੂਲੀ ਹੀ ਹਨ। ਉਹਨਾਂ ਦੀ ਸੁਰੱਖਿਆ ਉਹਨਾਂ ਦੇ ਉੱਤੋਂ ਜਾਂਦੀ ਰਹੀ ਹੈ ਅਤੇ ਯਹੋਵਾਹ ਸਾਡੇ ਨਾਲ ਹੈ ਉਹਨਾਂ ਤੋਂ ਤੁਸੀਂ ਨਾ ਡਰੋ!

ਗਿਣਤੀ 14:10 (PANIRV)
Square Portrait Landscape 4K UHD
ਪਰ ਜਦ ਸਾਰੀ ਮੰਡਲੀ ਨੇ ਆਖਿਆ ਕਿ ਇਨ੍ਹਾਂ ਨੂੰ ਪੱਥਰਾਂ ਨਾਲ ਮਾਰੀਏ ਤਦ ਯਹੋਵਾਹ ਦੀ ਮਹਿਮਾ ਸਾਰੇ ਇਸਰਾਏਲੀਆਂ ਦੀ ਉੱਤੇ ਮੰਡਲੀ ਦੇ ਤੰਬੂ ਵਿੱਚ ਪਰਗਟ ਹੋਈ।

ਗਿਣਤੀ 14:11 (PANIRV)
Square Portrait Landscape 4K UHD
ਤਦ ਯਹੋਵਾਹ ਨੇ ਮੂਸਾ ਨੂੰ ਆਖਿਆ ਕਿ ਇਹ ਪਰਜਾ ਕਦੋਂ ਤੱਕ ਮੇਰੀ ਨਿਰਾਦਰੀ ਕਰਦੀ ਰਹੇਗੀ? ਅਤੇ ਕਦੋਂ ਤੱਕ ਮੇਰੇ ਉੱਤੇ ਉਨ੍ਹਾਂ ਸਾਰਿਆਂ ਨਿਸ਼ਾਨਾਂ ਦੇ ਹੁੰਦਿਆਂ ਵੀ ਜਿਹੜੇ ਮੈਂ ਉਨ੍ਹਾਂ ਵਿੱਚ ਕੀਤੇ, ਵਿਸ਼ਵਾਸ ਨਾ ਕਰੇਗੀ?

ਗਿਣਤੀ 14:12 (PANIRV)
Square Portrait Landscape 4K UHD
ਮੈਂ ਉਨ੍ਹਾਂ ਨੂੰ ਮਰੀ ਨਾਲ ਮਾਰਾਂਗਾ, ਅਤੇ ਤੈਨੂੰ ਇੱਕ ਕੌਮ ਬਣਾਵਾਂਗਾ ਜੋ ਉਨ੍ਹਾਂ ਤੋਂ ਵੱਡੀ ਅਤੇ ਬਲਵੰਤ ਹੋਵੇਗੀ।

ਗਿਣਤੀ 14:13 (PANIRV)
Square Portrait Landscape 4K UHD
ਪਰ ਮੂਸਾ ਨੇ ਯਹੋਵਾਹ ਨੂੰ ਆਖਿਆ, ਫੇਰ ਮਿਸਰੀ ਇਹ ਸੁਣਨਗੇ ਕਿਉਂ ਜੋ ਤੂੰ ਇਸ ਪਰਜਾ ਨੂੰ ਆਪਣੇ ਬਲ ਨਾਲ ਉਨ੍ਹਾਂ ਦੇ ਵਿੱਚੋਂ ਕੱਢ ਲਿਆਇਆ ਹੈਂ।

ਗਿਣਤੀ 14:14 (PANIRV)
Square Portrait Landscape 4K UHD
ਅਤੇ ਉਹ ਇਸ ਦੇਸ ਦੇ ਵਸਨੀਕਾਂ ਨੂੰ ਦੱਸਣਗੇ। ਉਨ੍ਹਾਂ ਨੇ ਸੁਣਿਆ ਹੈ ਕਿ ਤੂੰ ਯਹੋਵਾਹ ਇਸ ਪਰਜਾ ਦੇ ਵਿੱਚ ਹੈਂ ਅਤੇ ਤੂੰ ਯਹੋਵਾਹ ਉਨ੍ਹਾਂ ਨੂੰ ਆਹਮੋ-ਸਾਹਮਣੇ ਵਿਖਾਈ ਦਿੰਦਾ ਹੈਂ ਅਤੇ ਤੇਰਾ ਬੱਦਲ ਉਨ੍ਹਾਂ ਦੇ ਉੱਤੇ ਖੜ੍ਹਾ ਰਹਿੰਦਾ ਹੈ ਅਤੇ ਤੂੰ ਉਨ੍ਹਾਂ ਦੇ ਅੱਗੇ-ਅੱਗੇ ਦਿਨ ਨੂੰ ਬੱਦਲ ਦੇ ਥੰਮ੍ਹ ਵਿੱਚ ਅਤੇ ਰਾਤ ਨੂੰ ਅੱਗ ਦੇ ਥੰਮ੍ਹ ਵਿੱਚ ਚੱਲਦਾ ਹੈਂ।

ਗਿਣਤੀ 14:15 (PANIRV)
Square Portrait Landscape 4K UHD
ਜੇ ਤੂੰ ਇਸ ਪਰਜਾ ਨੂੰ ਇੱਕ ਮਨੁੱਖ ਵਾਂਗੂੰ ਮਾਰ ਸੁੱਟੇਂ ਤਾਂ ਕੌਮਾਂ ਜਿਨ੍ਹਾਂ ਨੇ ਤੇਰੀ ਮਹਿਮਾ ਸੁਣੀ ਹੈ, ਆਖਣਗੀਆਂ,

ਗਿਣਤੀ 14:16 (PANIRV)
Square Portrait Landscape 4K UHD
ਇਸ ਲਈ ਕਿ ਯਹੋਵਾਹ ਇਸ ਪਰਜਾ ਨੂੰ ਉਸ ਦੇਸ ਵਿੱਚ ਪਹੁੰਚਾ ਨਾ ਸਕਿਆ ਜਿਸ ਦੇ ਦੇਣ ਦੀ ਸਹੁੰ ਖਾਧੀ ਸੀ ਤਾਂ ਹੀ ਤਾਂ ਉਸਨੇ ਉਨ੍ਹਾਂ ਨੂੰ ਉਜਾੜ ਵਿੱਚ ਬਰਬਾਦ ਕੀਤਾ।

ਗਿਣਤੀ 14:17 (PANIRV)
Square Portrait Landscape 4K UHD
ਹੁਣ ਪ੍ਰਭੂ ਦਾ ਇਕਬਾਲ ਵੱਡਾ ਹੋਵੇ ਜਿਵੇਂ ਤੂੰ ਬੋਲਿਆ ਹੈਂ।

ਗਿਣਤੀ 14:18 (PANIRV)
Square Portrait Landscape 4K UHD
ਕਿ ਯਹੋਵਾਹ ਕ੍ਰੋਧ ਵਿੱਚ ਧੀਰਜੀ ਅਤੇ ਭਲਿਆਈ ਨਾਲ ਭਰਪੂਰ ਹੈ ਅਤੇ ਕੁਧਰਮ ਅਤੇ ਅਪਰਾਧ ਦਾ ਬਖ਼ਸ਼ਣਹਾਰ ਹੈ ਪਰ ਕੁਧਰਮੀ ਨੂੰ ਇਸ ਤਰ੍ਹਾਂ ਹੀ ਨਹੀਂ ਛੱਡ ਦਿੰਦਾ। ਉਹ ਪਿਤਾ ਦੇ ਕੁਧਰਮ ਦਾ ਬਦਲਾ ਉਨ੍ਹਾਂ ਦੇ ਪੁੱਤਰਾਂ ਉੱਤੋਂ ਤੀਜੀ ਚੌਥੀ ਪੀੜ੍ਹੀ ਤੱਕ ਲੈਣ ਵਾਲਾ ਹੈ।

ਗਿਣਤੀ 14:19 (PANIRV)
Square Portrait Landscape 4K UHD
ਆਪਣੀ ਵੱਡੀ ਦਯਾ ਦੇ ਅਨੁਸਾਰ ਜਿਵੇਂ ਤੂੰ ਇਸ ਪਰਜਾ ਨੂੰ ਮਿਸਰ ਤੋਂ ਲੈ ਕੇ ਹੁਣ ਤੱਕ ਬਖਸ਼ਿਆ ਹੈ ਇਨ੍ਹਾਂ ਦਾ ਕੁਧਰਮ ਮਾਫ਼ ਕਰ ਦੇ।

ਗਿਣਤੀ 14:20 (PANIRV)
Square Portrait Landscape 4K UHD
ਤਾਂ ਯਹੋਵਾਹ ਨੇ ਆਖਿਆ, ਤੇਰੇ ਆਖਣ ਅਨੁਸਾਰ ਮੈਂ ਉਨ੍ਹਾਂ ਨੂੰ ਮਾਫ਼ ਕੀਤਾ।

ਗਿਣਤੀ 14:21 (PANIRV)
Square Portrait Landscape 4K UHD
ਪਰ ਮੇਰੀ ਜਿੰਦ ਦੀ ਸਹੁੰ ਯਹੋਵਾਹ ਦੀ ਮਹਿਮਾ ਨਾਲ ਸਾਰੀ ਪ੍ਰਿਥਵੀ ਭਰਪੂਰ ਹੋਵੇਗੀ।

ਗਿਣਤੀ 14:22 (PANIRV)
Square Portrait Landscape 4K UHD
ਫੇਰ ਵੀ ਉਹ ਸਾਰੇ ਮਨੁੱਖ ਜਿਨ੍ਹਾਂ ਨੇ ਮੇਰੀ ਮਹਿਮਾ ਨੂੰ ਅਤੇ ਮੇਰੇ ਨਿਸ਼ਾਨਾਂ ਨੂੰ ਜਿਹੜੇ ਮੈਂ ਮਿਸਰ ਵਿੱਚ ਅਤੇ ਉਜਾੜ ਵਿੱਚ ਕੀਤੇ ਮੈਨੂੰ ਹੁਣ ਤੱਕ ਦਸ ਵਾਰ ਪਰਤਾਇਆ ਅਤੇ ਮੇਰੀ ਅਵਾਜ਼ ਨਹੀਂ ਸੁਣੀ।

ਗਿਣਤੀ 14:23 (PANIRV)
Square Portrait Landscape 4K UHD
ਉਹ ਉਸ ਧਰਤੀ ਨੂੰ ਨਾ ਵੇਖਣਗੇ ਜਿਸ ਦੀ ਮੈਂ ਉਨ੍ਹਾਂ ਦੇ ਪੁਰਖਿਆਂ ਨਾਲ ਸਹੁੰ ਖਾਧੀ ਸੀ ਅਤੇ ਨਾ ਹੀ ਉਹ ਸਾਰੇ ਜਿਨ੍ਹਾਂ ਮੇਰੀ ਹਾਨੀ ਕੀਤੀ ਉਹ ਨੂੰ ਵੇਖਣਗੇ।

ਗਿਣਤੀ 14:24 (PANIRV)
Square Portrait Landscape 4K UHD
ਪਰ ਮੇਰਾ ਸੇਵਕ ਕਾਲੇਬ ਅਤੇ ਉਸ ਦਾ ਵੰਸ਼ ਇਸ ਉੱਤੇ ਕਬਜ਼ਾ ਕਰੇਗਾ ਇਸ ਲਈ ਕਿ ਉਹ ਦੇ ਵਿੱਚ ਹੋਰ ਸੁਭਾਅ ਹੈ ਅਤੇ ਉਹ ਪੂਰੀ ਤਰ੍ਹਾਂ ਮੇਰੇ ਪਿੱਛੇ ਚੱਲਿਆ ਹੈ, ਮੈਂ ਉਸ ਨੂੰ ਹੀ ਇਸ ਧਰਤੀ ਵਿੱਚ ਜਿਸ ਦੇ ਵਿੱਚ ਉਹ ਗਿਆ ਸੀ ਲੈ ਜਾਂਵਾਂਗਾ।

ਗਿਣਤੀ 14:25 (PANIRV)
Square Portrait Landscape 4K UHD
ਅਮਾਲੇਕੀ ਅਤੇ ਕਨਾਨੀ ਘਾਟੀ ਵਿੱਚ ਵੱਸਦੇ ਹਨ। ਕੱਲ ਨੂੰ ਮੁੜੋ ਅਤੇ ਲਾਲ ਸਮੁੰਦਰ ਦੇ ਰਾਹ ਦੁਆਰਾ ਉਜਾੜ ਨੂੰ ਕੂਚ ਕਰੋ।

ਗਿਣਤੀ 14:26 (PANIRV)
Square Portrait Landscape 4K UHD
ਫੇਰ ਯਹੋਵਾਹ ਮੂਸਾ ਅਤੇ ਹਾਰੂਨ ਨੂੰ ਬੋਲਿਆ,

ਗਿਣਤੀ 14:27 (PANIRV)
Square Portrait Landscape 4K UHD
ਕਦੋਂ ਤੱਕ ਮੈਂ ਇਸ ਦੁਸ਼ਟ ਮੰਡਲੀ ਨੂੰ ਝੱਲਾਂ ਜਿਹੜੀ ਮੇਰੇ ਵਿਰੁੱਧ ਬੁੜ-ਬੁੜਾਉਂਦੀ ਹੈ? ਇਸਰਾਏਲੀਆਂ ਦੀ ਇਸ ਬੁੜ ਬੁੜਾਹਟ ਨੂੰ ਜਿਹੜੀ ਉਹ ਮੇਰੇ ਵਿਰੁੱਧ ਬੁੜ-ਬੁੜ ਕਰਦੇ ਹਨ ਮੈਂ ਸੁਣਿਆ ਹੈ।

ਗਿਣਤੀ 14:28 (PANIRV)
Square Portrait Landscape 4K UHD
ਉਨ੍ਹਾਂ ਨੂੰ ਆਖੋ ਕਿ ਮੈਨੂੰ ਮੇਰੀ ਜਾਨ ਦੀ ਸਹੁੰ, ਯਹੋਵਾਹ ਦਾ ਵਾਕ ਹੈ, ਸੱਚ-ਮੁੱਚ ਜਿਵੇਂ ਤੁਸੀਂ ਮੇਰੇ ਸੁਣਨ ਵਿੱਚ ਆਖਿਆ ਸੀ ਉਸੇ ਤਰ੍ਹਾਂ ਹੀ ਮੈਂ ਤੁਹਾਡੇ ਨਾਲ ਕਰਾਂਗਾ।

ਗਿਣਤੀ 14:29 (PANIRV)
Square Portrait Landscape 4K UHD
ਇਸੇ ਉਜਾੜ ਵਿੱਚ ਤੁਹਾਡੀਆਂ ਲਾਸ਼ਾਂ ਡਿੱਗਣਗੀਆਂ ਅਤੇ ਤੁਹਾਡੇ ਸਾਰੇ ਗਿਣੇ ਹੋਏ ਤੁਹਾਡੇ ਕੁੱਲ ਲੇਖੇ ਅਨੁਸਾਰ ਵੀਹ ਸਾਲ ਦੇ ਅਤੇ ਉਸ ਦੇ ਉੱਪਰ ਦੇ ਜੋ ਮੇਰੇ ਵਿਰੁੱਧ ਬੁੜ-ਬੁੜਾਏ।

ਗਿਣਤੀ 14:30 (PANIRV)
Square Portrait Landscape 4K UHD
ਯਫ਼ੁੰਨਹ ਦੇ ਪੁੱਤਰ ਕਾਲੇਬ ਅਤੇ ਨੂਨ ਦੇ ਪੁੱਤਰ ਯਹੋਸ਼ੁਆ ਤੋਂ ਛੁੱਟ, ਤੁਹਾਡੇ ਵਿੱਚੋਂ ਕੋਈ ਉਸ ਦੇਸ ਨਾ ਵੜੋਂਗੇ ਜਿਸ ਦੀ ਮੈਂ ਸਹੁੰ ਖਾਧੀ ਸੀ, ਕਿ ਮੈਂ ਤੁਹਾਨੂੰ ਉਸ ਵਿੱਚ ਵਸਾਵਾਂਗਾ।

ਗਿਣਤੀ 14:31 (PANIRV)
Square Portrait Landscape 4K UHD
ਪਰ ਤੁਹਾਡੇ ਨਿਆਣੇ ਜਿਨ੍ਹਾਂ ਵਿਖੇ ਤੁਸੀਂ ਆਖਿਆ ਸੀ ਕਿ ਉਹ ਲੁੱਟ ਦਾ ਮਾਲ ਹੋਣਗੇ ਉਨ੍ਹਾਂ ਨੂੰ ਮੈਂ ਅੰਦਰ ਲਿਆਵਾਂਗਾ ਅਤੇ ਉਹ ਇਸ ਧਰਤੀ ਨੂੰ ਪਾਉਣਗੇ ਜਿਸ ਨੂੰ ਤੁਸੀਂ ਰੱਦਿਆ ਹੈ।

ਗਿਣਤੀ 14:32 (PANIRV)
Square Portrait Landscape 4K UHD
ਪਰ ਤੁਹਾਡੀਆਂ ਲਾਸ਼ਾਂ ਇਸ ਉਜਾੜ ਵਿੱਚ ਡਿੱਗ ਪੈਣਗੀਆਂ, ਇਹ ਤੁਹਾਡੇ ਲਈ ਹੈ!

ਗਿਣਤੀ 14:33 (PANIRV)
Square Portrait Landscape 4K UHD
ਤੁਹਾਡੇ ਪੁੱਤਰ ਉਜਾੜ ਵਿੱਚ ਚਾਲੀਆਂ ਸਾਲ ਤੱਕ ਅਯਾਲੀ ਹੋਣਗੇ ਅਤੇ ਤੁਹਾਡੇ ਕੁਕਰਮ ਦੀ ਸਜ਼ਾ ਚੁੱਕਣਗੇ ਜਦ ਤੱਕ ਤੁਹਾਡੀਆਂ ਲਾਸ਼ਾਂ ਉਜਾੜ ਵਿੱਚ ਗਲ਼ ਸੜ ਨਾ ਜਾਣ।

ਗਿਣਤੀ 14:34 (PANIRV)
Square Portrait Landscape 4K UHD
ਉਨ੍ਹਾਂ ਦਿਨਾਂ ਦੀ ਗਿਣਤੀ ਅਨੁਸਾਰ ਜਦ ਤੁਸੀਂ ਇਸ ਧਰਤੀ ਦਾ ਭੇਤ ਪਾਇਆ ਚਾਲ੍ਹੀ ਦਿਨ ਅਰਥਾਤ ਇੱਕ ਦਿਨ ਇੱਕ ਸਾਲ ਜਿਹਾ ਤੁਸੀਂ ਆਪਣੀ ਬੁਰਾਈ ਨੂੰ ਚਾਲ੍ਹੀ ਸਾਲ ਤੱਕ ਚੁੱਕੋਗੇ ਤਦ ਤੁਸੀਂ ਮੈਨੂੰ ਤਿਆਗਣ ਦਾ ਨਤੀਜਾ ਜਾਣੋਗੇ!

ਗਿਣਤੀ 14:35 (PANIRV)
Square Portrait Landscape 4K UHD
ਮੈਂ ਯਹੋਵਾਹ ਬੋਲ ਚੁੱਕਿਆ ਹਾਂ। ਮੈਂ ਜ਼ਰੂਰ ਇਹ ਸਭ ਕੁਝ ਇਸ ਦੁਸ਼ਟ ਮੰਡਲੀ ਨਾਲ ਕਰਾਂਗਾ ਜਿਹੜੀ ਮੇਰੇ ਵਿਰੁੱਧ ਇਕੱਠੀ ਹੋਈ ਹੈ। ਉਹ ਇਸ ਉਜਾੜ ਵਿੱਚ ਗਲ਼ ਸੜ ਜਾਣਗੇ ਅਤੇ ਇੱਥੇ ਹੀ ਉਹ ਮਰ ਜਾਣਗੇ।

ਗਿਣਤੀ 14:36 (PANIRV)
Square Portrait Landscape 4K UHD
ਫੇਰ ਉਹ ਮਨੁੱਖ ਜਿਨ੍ਹਾਂ ਨੂੰ ਮੂਸਾ ਨੇ ਧਰਤੀ ਦਾ ਭੇਤ ਜਾਣਨ ਲਈ ਭੇਜਿਆ ਸੀ ਅਤੇ ਜਿਹੜੇ ਮੁੜ ਕੇ ਉਸ ਧਰਤੀ ਦੀ ਅਜਿਹੀ ਬੁਰੀ ਖ਼ਬਰ ਲਿਆਏ ਕਿ ਸਾਰੀ ਮੰਡਲੀ ਉਸ ਦੇ ਵਿਰੁੱਧ ਬੁੜ-ਬੁੜਾਉਣ ਲੱਗ ਪਈ,

ਗਿਣਤੀ 14:37 (PANIRV)
Square Portrait Landscape 4K UHD
ਉਹ ਮਨੁੱਖ ਜਿਹੜੇ ਧਰਤੀ ਦੀ ਬੁਰੀ ਖ਼ਬਰ ਲਿਆਏ ਯਹੋਵਾਹ ਦੇ ਅੱਗੇ ਬਵਾ ਨਾਲ ਮਰ ਗਏ।

ਗਿਣਤੀ 14:38 (PANIRV)
Square Portrait Landscape 4K UHD
ਪਰ ਨੂਨ ਦਾ ਪੁੱਤਰ ਯਹੋਸ਼ੁਆ ਅਤੇ ਯਫ਼ੁੰਨਹ ਦਾ ਪੁੱਤਰ ਕਾਲੇਬ ਉਨ੍ਹਾਂ ਮਨੁੱਖਾਂ ਵਿੱਚੋਂ ਜਿਹੜੇ ਧਰਤੀ ਦਾ ਭੇਤ ਪਾਉਣ ਨੂੰ ਗਏ ਸਨ ਜੀਉਂਦੇ ਬਚੇ ਰਹੇ।

ਗਿਣਤੀ 14:39 (PANIRV)
Square Portrait Landscape 4K UHD
ਤਦ ਮੂਸਾ ਨੇ ਸਾਰੇ ਇਸਰਾਏਲੀਆਂ ਨੂੰ ਇਹ ਗੱਲਾਂ ਦੱਸੀਆਂ ਅਤੇ ਪਰਜਾ ਨੇ ਵੱਡਾ ਵਿਰਲਾਪ ਕੀਤਾ।

ਗਿਣਤੀ 14:40 (PANIRV)
Square Portrait Landscape 4K UHD
ਤਦ ਉਹ ਸਵੇਰੇ ਹੀ ਉੱਠ ਕੇ ਪਰਬਤ ਦੀ ਟੀਸੀ ਉੱਤੇ ਇਹ ਕਹਿ ਕੇ ਗਏ ਕਿ ਵੇਖੋ, ਅਸੀਂ ਹੀ ਉਸ ਥਾਂ ਨੂੰ ਉਤਾਹਾਂ ਜਾਂਵਾਂਗੇ ਜਿਸ ਦੇ ਲਈ ਯਹੋਵਾਹ ਨੇ ਫ਼ਰਮਾਇਆ ਹੈ ਕਿਉਂ ਜੋ ਅਸੀਂ ਪਾਪ ਕੀਤਾ ਹੈ।

ਗਿਣਤੀ 14:41 (PANIRV)
Square Portrait Landscape 4K UHD
ਪਰ ਮੂਸਾ ਨੇ ਆਖਿਆ, ਤੁਸੀਂ ਯਹੋਵਾਹ ਦੇ ਹੁਕਮ ਦਾ ਉਲੰਘਣ ਕਿਉਂ ਕਰਦੇ ਹੋ? ਕਿਉਂ ਜੋ ਇਹ ਸਫ਼ਲ ਨਹੀਂ ਹੋਵੇਗਾ।

ਗਿਣਤੀ 14:42 (PANIRV)
Square Portrait Landscape 4K UHD
ਤੁਸੀਂ ਉੱਪਰ ਨਾ ਜਾਓ ਕਿਉਂ ਜੋ ਯਹੋਵਾਹ ਤੁਹਾਡੇ ਵਿਚਕਾਰ ਨਹੀਂ ਹੈ ਕਿਤੇ ਅਜਿਹਾ ਨਾ ਹੋਵੇ ਕਿ ਤੁਸੀਂ ਆਪਣੇ ਵੈਰੀਆਂ ਦੇ ਅੱਗੇ ਮਾਰੇ ਜਾਓ।

ਗਿਣਤੀ 14:43 (PANIRV)
Square Portrait Landscape 4K UHD
ਅਮਾਲੇਕੀ ਅਤੇ ਕਨਾਨੀ ਉੱਥੇ ਤੁਹਾਡੇ ਸਾਹਮਣੇ ਹਨ ਅਤੇ ਤੁਸੀਂ ਤਲਵਾਰ ਨਾਲ ਡਿੱਗ ਪਓਗੇ। ਇਸ ਲਈ ਕਿ ਤੁਸੀਂ ਯਹੋਵਾਹ ਦੇ ਪਿੱਛੇ ਚੱਲਣ ਤੋਂ ਫਿਰ ਗਏ ਯਹੋਵਾਹ ਤੁਹਾਡੇ ਸੰਗ ਨਹੀਂ ਹੋਵੇਗਾ।

ਗਿਣਤੀ 14:44 (PANIRV)
Square Portrait Landscape 4K UHD
ਪਰੰਤੂ ਉਹ ਢਿਠਾਈ ਨਾਲ ਪਰਬਤ ਦੀ ਟੀਸੀ ਉੱਤੇ ਚੜ੍ਹ ਗਏ ਪਰ ਯਹੋਵਾਹ ਦੇ ਨੇਮ ਦਾ ਸੰਦੂਕ ਅਤੇ ਮੂਸਾ ਡੇਰੇ ਦੇ ਵਿੱਚੋਂ ਨਾ ਗਏ।

ਗਿਣਤੀ 14:45 (PANIRV)
Square Portrait Landscape 4K UHD
ਅਮਾਲੇਕੀ ਅਤੇ ਕਨਾਨੀ ਜਿਹੜੇ ਉਸ ਪਰਬਤ ਉੱਤੇ ਵੱਸਦੇ ਸਨ ਹੇਠਾਂ ਆਏ ਅਤੇ ਉਨ੍ਹਾਂ ਨੂੰ ਮਾਰਿਆ ਅਤੇ ਉਨ੍ਹਾਂ ਨੂੰ ਹਾਰਮਾਹ ਤੱਕ ਮਾਰਦੇ ਗਏ।

Available Bible Translations

American Standard Version (ASV)
Numbers 14 (ASV) »
King James Version (KJV)
Numbers 14 (KJV) »
GOD’S WORD® (GW)
Numbers 14 (GW) »
Berean Bible (BSB)
Numbers 14 (BSB) »
World English Bible (WEB)
Numbers 14 (WEB) »
French Bible (LSG)
Nombres 14 (LSG) »
German Bible (LUTH1912)
Numeri 14 (LUTH1912) »
Bengali Bible (BENIRV)
গননা 14 (BENIRV) »
Marathi Bible (MARIRV)
गणना 14 (MARIRV) »
Gujarati Bible (GUJIRV)
ગણના 14 (GUJIRV) »
Hebrew Bible (HEB)
במדבר 14 (HEB) »
Portuguese Bible (BSL)
Números 14 (BSL) »
Vietnamese Bible (VIE)
Dân Số 14 (VIE) »
Spanish Bible (RVA)
Números 14 (RVA) »
Italian Bible (RIV)
Numeri 14 (RIV) »
Chinese Simplified (CUVS)
民 数 记 14 (CUVS) »
Chinese Traditional (CUVT)
民 數 記 14 (CUVT) »
Albanian Bible (ALB)
Numrat 14 (ALB) »
Swedish Bible (SV1917)
4 Mosebok 14 (SV1917) »
Russian Bible (RUSV)
Числа 14 (RUSV) »
Ukrainian Bible (UKR)
Числа 14 (UKR) »
Hungarian Bible (KAR)
4 Mózes 14 (KAR) »
Bulgarian Bible (BULG)
Числа 14 (BULG) »
Japanese Bible (JPN)
民数記 14 (JPN) »
Norwegian Bible (NORSK)
4 Mosebok 14 (NORSK) »

ਗਿਣਤੀ (PANIRV) Chapter Selection

PANIRV Book Selection List