ਗਿਣਤੀ Chapter 15 PANIRV Bible Verse Images

ਗਿਣਤੀ 15 Bible Verse Pictures. Choose from a large collection of inspirational, motivational and encouraging Bible verses with pictures of nature. Download and share ਗਿਣਤੀ 15 inspirational Bible verse images. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.


ਗਿਣਤੀ 15:1 (PANIRV)
Square Portrait Landscape 4K UHD
ਯਹੋਵਾਹ ਨੇ ਮੂਸਾ ਨੂੰ ਆਖਿਆ,

ਗਿਣਤੀ 15:2 (PANIRV)
Square Portrait Landscape 4K UHD
ਇਸਰਾਏਲੀਆਂ ਨਾਲ ਗੱਲ ਕਰ ਅਤੇ ਉਨ੍ਹਾਂ ਨੂੰ ਆਖ ਕਿ ਜਦ ਤੁਸੀਂ ਉਸ ਦੇਸ ਵਿੱਚ ਪਹੁੰਚ ਜਾਓ ਜੋ ਤੁਹਾਡੇ ਵੱਸਣ ਲਈ ਮੈਂ ਤੁਹਾਨੂੰ ਦਿੰਦਾ ਹਾਂ।

ਗਿਣਤੀ 15:3 (PANIRV)
Square Portrait Landscape 4K UHD
ਅਤੇ ਜਦ ਤੁਸੀਂ ਯਹੋਵਾਹ ਲਈ ਅੱਗ ਦੀ ਭੇਟ ਭਾਵੇਂ ਹੋਮ ਦੀ ਭਾਵੇਂ ਬਲੀ ਦੀ ਚੜ੍ਹਾਓ ਤਾਂ ਜੋ ਤੁਸੀਂ ਸੁੱਖਣਾ ਪੂਰੀ ਕਰੋ ਜਾਂ ਖੁਸ਼ੀ ਦੀ ਭੇਟ ਵਾਂਗੂੰ ਜਾਂ ਤੁਹਾਡੇ ਠਹਿਰਾਏ ਹੋਏ ਪਰਬਾਂ ਵਿੱਚ ਦੀ ਭੇਟ ਵਾਂਗੂੰ ਤਾਂ ਜੋ ਯਹੋਵਾਹ ਲਈ ਸੁਗੰਧਤਾ ਚੋਣੇ ਤੋਂ ਜਾਂ ਇੱਜੜ ਤੋਂ ਹੋਵੇ।

ਗਿਣਤੀ 15:4 (PANIRV)
Square Portrait Landscape 4K UHD
ਤਾਂ ਚੜ੍ਹਾਉਣ ਵਾਲਾ ਯਹੋਵਾਹ ਲਈ ਮੈਦੇ ਦੀ ਭੇਟ ਲਈ ਏਫਾਹ ਦਾ ਦਸਵਾਂ ਹਿੱਸਾ ਮੈਦੇ ਦਾ ਹੀਨ ਦਾ ਚੌਥਾ ਹਿੱਸਾ ਤੇਲ ਮਿਲਿਆ ਹੋਇਆ ਚੜ੍ਹਾਵੇ।

ਗਿਣਤੀ 15:5 (PANIRV)
Square Portrait Landscape 4K UHD
ਅਤੇ ਪੀਣ ਦੀ ਭੇਟ ਲਈ ਹੀਨ ਦੀ ਚੌਥਾਈ ਮਧ ਹਰ ਭੇਡ ਦੇ ਬੱਚੇ ਪਿੱਛੇ ਤੂੰ ਉਸ ਹੋਮ ਦੀ ਭੇਟ ਨਾਲ ਜਾਂ ਬਲੀ ਨਾਲ ਤਿਆਰ ਕਰ।

ਗਿਣਤੀ 15:6 (PANIRV)
Square Portrait Landscape 4K UHD
ਭੇਡੂ ਦੇ ਨਾਲ ਮੈਦੇ ਦੀ ਭੇਟ ਦੋ ਦਸਵੇਂ ਹਿੱਸੇ ਮੈਦੇ ਦੇ ਹੀਨ ਦੀ ਤਿਹਾਈ ਤੇਲ ਮਿਲਿਆ ਹੋਇਆ ਤਿਆਰ ਕਰ।

ਗਿਣਤੀ 15:7 (PANIRV)
Square Portrait Landscape 4K UHD
ਅਤੇ ਪੀਣ ਦੀ ਭੇਟ ਲਈ ਹੀਨ ਦੀ ਤਿਹਾਈ ਮਧ ਯਹੋਵਾਹ ਲਈ ਸੁਗੰਧਤਾ ਦੀ ਭੇਟ ਕਰਕੇ ਚੜ੍ਹਾ।

ਗਿਣਤੀ 15:8 (PANIRV)
Square Portrait Landscape 4K UHD
ਜਦ ਤੂੰ ਹੋਮ ਦੀ ਭੇਟ ਜਾਂ ਬਲੀ ਲਈ ਮੇਂਢਾ ਤਿਆਰ ਕਰੇਂ ਤਾਂ ਜੋ ਸੁੱਖਣਾ ਪੂਰੀ ਹੋਵੇ ਜਾਂ ਯਹੋਵਾਹ ਲਈ ਸੁੱਖ-ਸਾਂਦ ਦੀਆਂ ਭੇਟਾਂ ਹੋਣ।

ਗਿਣਤੀ 15:9 (PANIRV)
Square Portrait Landscape 4K UHD
ਤਾਂ ਉਹ ਉਸ ਵਹਿੜੇ ਦੇ ਨਾਲ ਮੈਦੇ ਦੀ ਭੇਟ ਤਿੰਨ ਦਸਵੇਂ ਹਿੱਸੇ ਮੈਦੇ ਦੇ ਅੱਧਾ ਹੀਨ ਤੇਲ ਮਿਲਿਆ ਹੋਇਆ ਚੜ੍ਹਾਵੇ।

ਗਿਣਤੀ 15:10 (PANIRV)
Square Portrait Landscape 4K UHD
ਅਤੇ ਤੂੰ ਪੀਣ ਦੀ ਭੇਟ ਲਈ ਅੱਧਾ ਹੀਨ ਮਧ ਚੜ੍ਹਾ। ਉਹ ਯਹੋਵਾਹ ਲਈ ਅੱਗ ਦੀ ਸੁਗੰਧਤਾ ਹੋਵੇ।

ਗਿਣਤੀ 15:11 (PANIRV)
Square Portrait Landscape 4K UHD
ਇਸ ਤਰ੍ਹਾਂ ਹਰੇਕ ਬਲ਼ਦ, ਹਰ ਭੇਡੂ, ਹਰ ਭੇਡ ਦਾ ਬੱਚਾ, ਅਤੇ ਹਰ ਮੇਮਣੇ ਲਈ ਕੀਤਾ ਜਾਵੇ।

ਗਿਣਤੀ 15:12 (PANIRV)
Square Portrait Landscape 4K UHD
ਉਨ੍ਹਾਂ ਦੀ ਗਿਣਤੀ ਅਨੁਸਾਰ ਜਿਹੜੇ ਤੁਸੀਂ ਤਿਆਰ ਕਰਦੇ ਹੋ, ਇਸੇ ਤਰ੍ਹਾਂ ਹੀ ਤੁਸੀਂ ਹਰ ਇੱਕ ਲਈ ਉਨ੍ਹਾਂ ਦੀ ਗਿਣਤੀ ਅਨੁਸਾਰ ਕਰੋ।

ਗਿਣਤੀ 15:13 (PANIRV)
Square Portrait Landscape 4K UHD
ਸਾਰੇ ਦੇਸੀ ਉਨ੍ਹਾਂ ਨਾਲ ਜਦ ਉਹ ਯਹੋਵਾਹ ਲਈ ਅੱਗ ਦੀ ਸੁਗੰਧਤਾ ਚੜ੍ਹਾਉਣ ਇਸੇ ਤਰ੍ਹਾਂ ਹੀ ਕਰਨ।

ਗਿਣਤੀ 15:14 (PANIRV)
Square Portrait Landscape 4K UHD
ਅਤੇ ਜੇ ਕੋਈ ਤੁਹਾਡੇ ਵਿੱਚ ਟਿਕਿਆ ਹੋਇਆ ਪਰਦੇਸੀ ਜਾਂ ਜੇ ਕੋਈ ਤੁਹਾਡੇ ਵਿੱਚ ਤੁਹਾਡੀਆਂ ਪੀੜ੍ਹੀਆਂ ਤੋਂ ਰਹਿੰਦਾ ਹੋਵੇ ਅਤੇ ਉਹ ਯਹੋਵਾਹ ਲਈ ਅੱਗ ਦੀ ਸੁਗੰਧਤਾ ਚੜ੍ਹਾਵੇ ਤਾਂ ਜਿਵੇਂ ਤੁਸੀਂ ਕਰਦੇ ਹੋ ਉਹ ਵੀ ਕਰੇ।

ਗਿਣਤੀ 15:15 (PANIRV)
Square Portrait Landscape 4K UHD
ਸਭਾ ਲਈ ਇੱਕੋ ਹੀ ਬਿਧੀ ਤੁਹਾਡੇ ਲਈ ਅਤੇ ਉਸ ਪਰਦੇਸੀ ਲਈ ਹੋਵੇ ਅਤੇ ਇਹ ਬਿਧੀ ਤੁਹਾਡੀ ਪੀੜ੍ਹੀਓਂ ਪੀੜ੍ਹੀ ਸਦਾ ਲਈ ਹੋਵੇ ਜਿਵੇਂ ਤੁਸੀਂ ਉਸੇ ਤਰ੍ਹਾਂ ਪਰਦੇਸੀ ਯਹੋਵਾਹ ਅੱਗੇ ਹੋ

ਗਿਣਤੀ 15:16 (PANIRV)
Square Portrait Landscape 4K UHD
ਇੱਕੋ ਬਿਵਸਥਾ ਅਤੇ ਇੱਕੋ ਹੀ ਕਨੂੰਨ ਤੁਹਾਡੇ ਲਈ ਅਤੇ ਉਸ ਪਰਦੇਸੀ ਲਈ ਹੈ ਜਿਹੜਾ ਤੁਹਾਡੇ ਵਿੱਚ ਰਹਿ ਰਿਹਾ ਹੋਇਆ ਹੋਵੇ।

ਗਿਣਤੀ 15:17 (PANIRV)
Square Portrait Landscape 4K UHD
ਯਹੋਵਾਹ ਮੂਸਾ ਨਾਲ ਬੋਲਿਆ,

ਗਿਣਤੀ 15:18 (PANIRV)
Square Portrait Landscape 4K UHD
ਤੂੰ ਇਸਰਾਏਲੀਆਂ ਨਾਲ ਗੱਲ ਕਰ ਅਤੇ ਉਨ੍ਹਾਂ ਨੂੰ ਆਖ ਕਿ ਜਦ ਤੁਸੀਂ ਉਸ ਧਰਤੀ ਵਿੱਚ ਵੜੋ ਜਿੱਥੇ ਮੈਂ ਤੁਹਾਨੂੰ ਲਈ ਜਾਂਦਾ ਹਾਂ

ਗਿਣਤੀ 15:19 (PANIRV)
Square Portrait Landscape 4K UHD
ਤਾਂ ਅਜਿਹਾ ਹੋਵੇਗਾ ਕਿ ਜਦ ਤੁਸੀਂ ਉਸ ਧਰਤੀ ਦੀ ਰੋਟੀ ਤੋਂ ਖਾਓ ਤਾਂ ਤੁਸੀਂ ਯਹੋਵਾਹ ਲਈ ਹਿਲਾਉਣ ਦੀ ਭੇਟ ਚੜ੍ਹਾਇਓ।

ਗਿਣਤੀ 15:20 (PANIRV)
Square Portrait Landscape 4K UHD
ਆਪਣੇ ਗੁੰਨੇ ਹੋਏ ਆਟੇ ਦੇ ਪਹਿਲੇ ਪੇੜੇ ਦਾ ਫੁਲਕਾ ਹਿਲਾਉਣ ਦੀ ਭੇਟ ਕਰਕੇ ਚੜ੍ਹਾਓ। ਜਿਵੇਂ ਪਿੜ ਦੀ ਹਿਲਾਉਣ ਦੀ ਭੇਟ ਹੈ ਉਸੇ ਤਰ੍ਹਾਂ ਇਹ ਨੂੰ ਹਿਲਾਓ।

ਗਿਣਤੀ 15:21 (PANIRV)
Square Portrait Landscape 4K UHD
ਆਪਣੇ ਗੁੰਨੇ ਹੋਏ ਆਟੇ ਦੇ ਪਹਿਲੇ ਦਾ ਪਹਿਲਾ ਪੇੜਾ ਯਹੋਵਾਹ ਲਈ ਆਪਣੀ ਪੀੜ੍ਹੀਓਂ ਪੀੜ੍ਹੀ ਹਿਲਾਉਣ ਦੀ ਭੇਟ ਕਰਕੇ ਦਿਆ ਕਰੋ।

ਗਿਣਤੀ 15:22 (PANIRV)
Square Portrait Landscape 4K UHD
ਜਦ ਤੁਸੀਂ ਭੁੱਲੋ ਅਤੇ ਇਹ ਸਾਰੇ ਹੁਕਮ ਪੂਰੇ ਨਾ ਕਰੋ ਜਿਹੜੇ ਯਹੋਵਾਹ ਨੇ ਮੂਸਾ ਨੂੰ ਆਖਿਆ ਹੈ।

ਗਿਣਤੀ 15:23 (PANIRV)
Square Portrait Landscape 4K UHD
ਅਰਥਾਤ ਜੋ ਕੁਝ ਯਹੋਵਾਹ ਨੇ ਮੂਸਾ ਦੇ ਰਾਹੀਂ ਤੁਹਾਨੂੰ ਹੁਕਮ ਦਿੱਤਾ ਸੀ ਜਿਸ ਦਿਨ ਤੋਂ ਯਹੋਵਾਹ ਨੇ ਹੁਕਮ ਦਿੱਤਾ ਉਸ ਤੋਂ ਅੱਗੇ ਤੁਹਾਡੀ ਪੀੜ੍ਹੀਓਂ ਪੀੜ੍ਹੀ।

ਗਿਣਤੀ 15:24 (PANIRV)
Square Portrait Landscape 4K UHD
ਤਾਂ ਇਹ ਜੇ ਉਹ ਭੁੱਲ ਕੇ ਮੰਡਲੀ ਦੀਆਂ ਅੱਖਾਂ ਤੋਂ ਦੂਰ ਕੀਤਾ ਗਿਆ ਹੋਵੇ ਤਾਂ ਸਾਰੀ ਮੰਡਲੀ ਇੱਕ ਮੇਂਢਾ ਹੋਮ ਦੀ ਬਲੀ ਲਈ ਚੜ੍ਹਾਵੇ ਜਿਹੜੀ ਯਹੋਵਾਹ ਲਈ ਸੁਗੰਧਤਾ ਹੋਵੇ ਉਸ ਦੀ ਮੈਦੇ ਦੀ ਭੇਟ ਅਤੇ ਪੀਣ ਦੀ ਭੇਟ ਸਮੇਤ ਕਨੂੰਨ ਦੇ ਅਨੁਸਾਰ ਨਾਲੇ ਪਾਪ ਬਲੀ ਲਈ ਇੱਕ ਬੱਕਰਾ।

ਗਿਣਤੀ 15:25 (PANIRV)
Square Portrait Landscape 4K UHD
ਫੇਰ ਜਾਜਕ ਇਸਰਾਏਲੀਆਂ ਦੀ ਸਾਰੀ ਮੰਡਲੀ ਲਈ ਪ੍ਰਾਸਚਿਤ ਕਰੇ ਤਾਂ ਉਹ ਮਾਫ਼ ਕੀਤੇ ਜਾਣਗੇ ਕਿਉਂ ਜੋ ਉਹ ਭੁੱਲ ਸੀ, ਉਹ ਆਪਣਾ ਅੱਗ ਦਾ ਚੜ੍ਹਾਵਾ ਅਤੇ ਪਾਪ ਬਲੀ ਆਪਣੀ ਭੁੱਲ ਲਈ ਯਹੋਵਾਹ ਅੱਗੇ ਲਿਆਵੇ।

ਗਿਣਤੀ 15:26 (PANIRV)
Square Portrait Landscape 4K UHD
ਤਾਂ ਇਸਰਾਏਲੀਆਂ ਦੀ ਸਾਰੀ ਮੰਡਲੀ ਮਾਫ਼ ਕੀਤੀ ਜਾਵੇਗੀ ਨਾਲੇ ਉਹ ਪਰਦੇਸੀ ਜਿਹੜਾ ਉਨ੍ਹਾਂ ਦੇ ਵਿੱਚ ਰਹਿ ਰਿਹਾ ਹੈ ਕਿਉਂ ਜੋ ਉਹ ਸਾਰੀ ਪਰਜਾ ਦੀ ਭੁੱਲ ਨਾਲ ਹੋਇਆ ਸੀ।

ਗਿਣਤੀ 15:27 (PANIRV)
Square Portrait Landscape 4K UHD
ਜੇ ਇੱਕੋ ਹੀ ਮਨੁੱਖ ਭੁੱਲ ਨਾਲ ਪਾਪ ਕਰੇ ਤਾਂ ਪਾਪ ਬਲੀ ਲਈ ਉਹ ਇੱਕ ਸਾਲ ਦੀ ਬੱਕਰੀ ਚੜ੍ਹਾਵੇ।

ਗਿਣਤੀ 15:28 (PANIRV)
Square Portrait Landscape 4K UHD
ਫੇਰ ਜਾਜਕ ਉਸ ਮਨੁੱਖ ਲਈ ਜਿਹੜਾ ਭੁੱਲ ਕੇ ਪਾਪ ਕਰੇ ਪ੍ਰਾਸਚਿਤ ਕਰੇ ਜਦ ਉਹ ਯਹੋਵਾਹ ਅੱਗੇ ਭੁੱਲ ਕੇ ਪਾਪ ਕਰੇ, ਉਹ ਦੇ ਲਈ ਪ੍ਰਾਸਚਿਤ ਹੋਵੇ ਤਾਂ ਉਹ ਮਾਫ਼ੀ ਪਾਵੇਗਾ।

ਗਿਣਤੀ 15:29 (PANIRV)
Square Portrait Landscape 4K UHD
ਇਸਰਾਏਲੀਆਂ ਦੇ ਦੇਸੀ ਅਤੇ ਪਰਦੇਸੀ ਲਈ ਜਿਹੜਾ ਤੁਹਾਡੇ ਵਿੱਚ ਰਹਿ ਰਿਹਾ ਹੈ ਤੁਹਾਡੇ ਲਈ ਇੱਕੋ ਹੀ ਬਿਵਸਥਾ ਹੋਵੇ ਜੇ ਕੋਈ ਭੁੱਲ ਕੇ ਪਾਪ ਕਰੇ।

ਗਿਣਤੀ 15:30 (PANIRV)
Square Portrait Landscape 4K UHD
ਜਿਹੜਾ ਮਨੁੱਖ ਜ਼ਬਰਦਸਤੀ ਕੁਝ ਕਰੇ, ਭਾਵੇਂ ਦੇਸੀ ਭਾਵੇਂ ਪਰਦੇਸੀ, ਉਹ ਯਹੋਵਾਹ ਦੇ ਵਿਰੁੱਧ ਕੁਫ਼ਰ ਬਕਦਾ ਹੈ। ਉਹ ਮਨੁੱਖ ਆਪਣਿਆਂ ਲੋਕਾਂ ਵਿੱਚੋਂ ਛੇਕਿਆ ਜਾਵੇ।

ਗਿਣਤੀ 15:31 (PANIRV)
Square Portrait Landscape 4K UHD
ਇਸ ਲਈ ਕਿ ਉਸ ਨੇ ਯਹੋਵਾਹ ਦੀ ਬਾਣੀ ਦਾ ਅਪਮਾਨ ਕੀਤਾ ਅਤੇ ਉਸ ਦਾ ਹੁਕਮ ਤੋੜਿਆ ਹੈ, ਉਹ ਮਨੁੱਖ ਜ਼ਰੂਰ ਹੀ ਛੇਕਿਆ ਜਾਵੇ। ਉਸ ਦੀ ਸਜ਼ਾ ਉਸ ਦੇ ਉੱਤੇ ਹੋਵੇਗੀ।

ਗਿਣਤੀ 15:32 (PANIRV)
Square Portrait Landscape 4K UHD
ਜਦ ਇਸਰਾਏਲੀ ਉਜਾੜ ਵਿੱਚ ਸਨ ਤਾਂ ਉਨ੍ਹਾਂ ਨੂੰ ਇੱਕ ਮਨੁੱਖ ਸਬਤ ਦੇ ਦਿਨ ਵਿੱਚ ਲੱਕੜੀਆਂ ਚੁਗਦਾ ਹੋਇਆ ਮਿਲਿਆ।

ਗਿਣਤੀ 15:33 (PANIRV)
Square Portrait Landscape 4K UHD
ਤਾਂ ਜਿਨ੍ਹਾਂ ਨੂੰ ਉਹ ਲੱਕੜੀਆਂ ਚੁਗਦਿਆਂ ਮਿਲਿਆ ਸੀ ਉਹ ਉਸ ਨੂੰ ਮੂਸਾ, ਹਾਰੂਨ ਅਤੇ ਸਾਰੀ ਮੰਡਲੀ ਦੇ ਕੋਲ ਲਿਆਏ।

ਗਿਣਤੀ 15:34 (PANIRV)
Square Portrait Landscape 4K UHD
ਤਾਂ ਉਨ੍ਹਾਂ ਨੇ ਉਸ ਨੂੰ ਬੰਦੀਖ਼ਾਨੇ ਦੇ ਵਿੱਚ ਰੱਖਿਆ ਕਿਉਂ ਜੋ ਅਜੇ ਤੱਕ ਇਹ ਨਹੀਂ ਪਤਾ ਸੀ ਅਜਿਹੇ ਮਨੁੱਖ ਨਾਲ ਕੀ ਕਰਨਾ ਚਾਹੀਦਾ ਹੈ।

ਗਿਣਤੀ 15:35 (PANIRV)
Square Portrait Landscape 4K UHD
ਤਾਂ ਯਹੋਵਾਹ ਨੇ ਮੂਸਾ ਨੂੰ ਫ਼ਰਮਾਇਆ ਕਿ ਉਹ ਮਨੁੱਖ ਮਾਰਿਆ ਜਾਵੇ। ਸਾਰੀ ਮੰਡਲੀ ਉਹ ਨੂੰ ਪੱਥਰਾਂ ਨਾਲ ਡੇਰੇ ਤੋਂ ਬਾਹਰ ਮਾਰੇ।

ਗਿਣਤੀ 15:36 (PANIRV)
Square Portrait Landscape 4K UHD
ਸੋ ਸਾਰੀ ਮੰਡਲੀ ਉਹ ਨੂੰ ਡੇਰੇ ਤੋਂ ਬਾਹਰ ਲੈ ਗਈ ਅਤੇ ਉਹ ਨੂੰ ਪੱਥਰਾਂ ਨਾਲ ਮਾਰਿਆ ਤਾਂ ਉਹ ਮਰ ਗਿਆ ਜਿਵੇਂ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ।

ਗਿਣਤੀ 15:37 (PANIRV)
Square Portrait Landscape 4K UHD
ਯਹੋਵਾਹ ਨੇ ਮੂਸਾ ਨੂੰ ਆਖਿਆ,

ਗਿਣਤੀ 15:38 (PANIRV)
Square Portrait Landscape 4K UHD
ਇਸਰਾਏਲੀਆਂ ਨਾਲ ਗੱਲ ਕਰ ਅਤੇ ਉਨ੍ਹਾਂ ਨੂੰ ਆਖ ਕਿ ਉਹ ਆਪਣੇ ਬਸਤਰ ਦੀ ਕਿਨਾਰੀ ਉੱਤੇ ਝਾਲਰ ਆਪਣੀਆਂ ਪੀੜ੍ਹੀਆਂ ਤੱਕ ਲਾਉਣ ਅਤੇ ਨੀਲਾ ਫੀਤਾ ਹਰ ਕਿਨਾਰੀ ਦੀ ਝਾਲਰ ਉੱਤੇ ਜੜਨ।

ਗਿਣਤੀ 15:39 (PANIRV)
Square Portrait Landscape 4K UHD
ਅਤੇ ਉਹ ਤੁਹਾਡੇ ਲਈ ਇੱਕ ਝਾਲਰ ਹੋਵੇ ਤਾਂ ਜੋ ਤੁਸੀਂ ਉਹ ਨੂੰ ਵੇਖ ਕੇ ਯਹੋਵਾਹ ਦੇ ਸਾਰੇ ਹੁਕਮ ਚੇਤੇ ਰੱਖੋ ਅਤੇ ਉਨ੍ਹਾਂ ਦੇ ਅਨੁਸਾਰ ਕੰਮ ਕਰੋ ਅਤੇ ਤੁਸੀਂ ਆਪਣੇ ਮਨਾਂ ਅਤੇ ਅੱਖਾਂ ਦੀ ਲੋਚਨਾ ਅਨੁਸਾਰ ਧੋਖਾ ਨਾ ਕਰੋ ਜਿਵੇਂ ਤੁਸੀਂ ਕਰਦੇ ਆਏ ਹੋ।

ਗਿਣਤੀ 15:40 (PANIRV)
Square Portrait Landscape 4K UHD
ਤਾਂ ਜੋ ਤੁਸੀਂ ਮੇਰੇ ਹੁਕਮ ਯਾਦ ਰੱਖੋ ਅਤੇ ਉਨ੍ਹਾਂ ਉੱਤੇ ਚੱਲੋ। ਇਸ ਤਰ੍ਹਾਂ ਤੁਸੀਂ ਆਪਣੇ ਪਰਮੇਸ਼ੁਰ ਲਈ ਪਵਿੱਤਰ ਹੋਵੋ।

ਗਿਣਤੀ 15:41 (PANIRV)
Square Portrait Landscape 4K UHD
ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ ਜੋ ਤੁਹਾਨੂੰ ਮਿਸਰ ਦੇਸ ਤੋਂ ਲਿਆਇਆ ਹਾਂ ਤਾਂ ਜੋ ਮੈਂ ਤੁਹਾਡਾ ਪਰਮੇਸ਼ੁਰ ਹੋਵਾਂ। ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ।

Available Bible Translations

American Standard Version (ASV)
Numbers 15 (ASV) »
King James Version (KJV)
Numbers 15 (KJV) »
GOD’S WORD® (GW)
Numbers 15 (GW) »
Berean Bible (BSB)
Numbers 15 (BSB) »
World English Bible (WEB)
Numbers 15 (WEB) »
French Bible (LSG)
Nombres 15 (LSG) »
German Bible (LUTH1912)
Numeri 15 (LUTH1912) »
Bengali Bible (BENIRV)
গননা 15 (BENIRV) »
Marathi Bible (MARIRV)
गणना 15 (MARIRV) »
Gujarati Bible (GUJIRV)
ગણના 15 (GUJIRV) »
Hebrew Bible (HEB)
במדבר 15 (HEB) »
Portuguese Bible (BSL)
Números 15 (BSL) »
Vietnamese Bible (VIE)
Dân Số 15 (VIE) »
Spanish Bible (RVA)
Números 15 (RVA) »
Italian Bible (RIV)
Numeri 15 (RIV) »
Chinese Simplified (CUVS)
民 数 记 15 (CUVS) »
Chinese Traditional (CUVT)
民 數 記 15 (CUVT) »
Albanian Bible (ALB)
Numrat 15 (ALB) »
Swedish Bible (SV1917)
4 Mosebok 15 (SV1917) »
Russian Bible (RUSV)
Числа 15 (RUSV) »
Ukrainian Bible (UKR)
Числа 15 (UKR) »
Hungarian Bible (KAR)
4 Mózes 15 (KAR) »
Bulgarian Bible (BULG)
Числа 15 (BULG) »
Japanese Bible (JPN)
民数記 15 (JPN) »
Norwegian Bible (NORSK)
4 Mosebok 15 (NORSK) »

ਗਿਣਤੀ (PANIRV) Chapter Selection

PANIRV Book Selection List