ਗਿਣਤੀ Chapter 16 PANIRV Bible Verse Images

ਗਿਣਤੀ 16 Bible Verse Pictures. Choose from a large collection of inspirational, motivational and encouraging Bible verses with pictures of nature. Download and share ਗਿਣਤੀ 16 inspirational Bible verse images. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.


ਗਿਣਤੀ 16:1 (PANIRV)
Square Portrait Landscape 4K UHD
ਕਹਾਥ ਦੇ ਪੋਤੇ ਯਿਸਹਾਰ ਦੇ ਪੁੱਤਰ ਕੋਰਹ ਲੇਵੀ ਨੇ ਅਤੇ ਅਲੀਆਬ ਦੇ ਪੁੱਤਰਾਂ ਦਾਥਾਨ ਅਤੇ ਅਬੀਰਾਮ ਨੇ ਅਤੇ ਪਲਤ ਦੇ ਪੁੱਤਰ ਓਨ ਨੇ ਜਿਹੜੇ ਰਊਬੇਨੀ ਸਨ, ਮਨੁੱਖਾਂ ਨੂੰ ਨਾਲ ਲਿਆ।

ਗਿਣਤੀ 16:2 (PANIRV)
Square Portrait Landscape 4K UHD
ਉਹ ਅਤੇ ਇਸਰਾਏਲੀਆਂ ਵਿੱਚੋਂ ਢਾਈ ਸੌ ਮਨੁੱਖ ਜਿਹੜੇ ਮੰਡਲੀ ਦੇ ਪ੍ਰਧਾਨ ਅਤੇ ਮੰਡਲੀ ਦੇ ਚੁਣਵੇਂ ਅਤੇ ਨਾਮੀ ਸਨ, ਮੂਸਾ ਦੇ ਅੱਗੇ ਉੱਠੇ।

ਗਿਣਤੀ 16:3 (PANIRV)
Square Portrait Landscape 4K UHD
ਅਤੇ ਉਹ ਮੂਸਾ ਦੇ ਵਿਰੁੱਧ ਅਤੇ ਹਾਰੂਨ ਦੇ ਵਿਰੁੱਧ ਇਕੱਠੇ ਹੋਏ ਅਤੇ ਉਨ੍ਹਾਂ ਨੂੰ ਆਖਿਆ, ਹੁਣ ਤਾਂ ਬਸ ਕਰੋ ਕਿਉਂ ਜੋ ਸਾਰੀ ਮੰਡਲੀ ਦੇ ਲੋਕ ਪਵਿੱਤਰ ਹਨ ਅਤੇ ਯਹੋਵਾਹ ਉਨ੍ਹਾਂ ਦੇ ਵਿੱਚ ਹੈ। ਤੁਸੀਂ ਫਿਰ ਕਿਵੇਂ ਆਪਣੇ ਆਪ ਨੂੰ ਯਹੋਵਾਹ ਦੀ ਸਭਾ ਨਾਲੋਂ ਉੱਚਾ ਬਣਾਉਂਦੇ ਹੋ?

ਗਿਣਤੀ 16:4 (PANIRV)
Square Portrait Landscape 4K UHD
ਜਦ ਮੂਸਾ ਨੇ ਸੁਣਿਆ ਤਾਂ ਉਹ ਆਪਣੇ ਮੂੰਹ ਦੇ ਭਾਰ ਡਿੱਗਿਆ।

ਗਿਣਤੀ 16:5 (PANIRV)
Square Portrait Landscape 4K UHD
ਉਹ ਕੋਰਹ ਅਤੇ ਉਹ ਦੀ ਸਾਰੀ ਟੋਲੀ ਨੂੰ ਬੋਲਿਆ ਕਿ ਸਵੇਰ ਨੂੰ ਯਹੋਵਾਹ ਦੱਸੇਗਾ ਕਿ ਕੌਣ ਉਸ ਦਾ ਹੈ ਅਤੇ ਕੌਣ ਪਵਿੱਤਰ ਹੈ ਅਤੇ ਕਿਸਨੂੰ ਆਪਣੇ ਨੇੜੇ ਲਿਆਵੇਗਾ, ਜਿਸ ਨੂੰ ਉਹ ਚੁਣੇਗਾ ਉਹ ਨੂੰ ਨੇੜੇ ਲਿਆਵੇਗਾ।

ਗਿਣਤੀ 16:6 (PANIRV)
Square Portrait Landscape 4K UHD
ਇਹ ਕਰੋ ਕਿ ਕੋਰਹ ਅਤੇ ਉਸ ਦੀ ਸਾਰੀ ਟੋਲੀ ਆਪਣੇ ਲਈ ਧੂਪਦਾਨ ਲਓ।

ਗਿਣਤੀ 16:7 (PANIRV)
Square Portrait Landscape 4K UHD
ਅਤੇ ਕੱਲ ਨੂੰ ਉਨ੍ਹਾਂ ਵਿੱਚ ਅੱਗ ਪਾਓ ਅਤੇ ਉਨ੍ਹਾਂ ਦੇ ਵਿੱਚ ਯਹੋਵਾਹ ਦੇ ਅੱਗੇ ਧੂਪ ਪਾਓ ਤਾਂ ਅਜਿਹਾ ਹੋਵੇਗਾ ਕਿ ਉਹ ਮਨੁੱਖ ਜਿਸ ਨੂੰ ਯਹੋਵਾਹ ਚੁਣੇਗਾ ਉਹ ਪਵਿੱਤਰ ਹੋਵੇਗਾ। ਹੁਣ ਲੇਵੀਓ, ਤੁਸੀਂ ਵੀ ਬਸ ਕਰੋ!

ਗਿਣਤੀ 16:8 (PANIRV)
Square Portrait Landscape 4K UHD
ਤਾਂ ਮੂਸਾ ਨੇ ਕੋਰਹ ਨੂੰ ਆਖਿਆ, ਹੇ ਲੇਵੀਓ ਸੁਣੋ!

ਗਿਣਤੀ 16:9 (PANIRV)
Square Portrait Landscape 4K UHD
ਕਿ ਇਹ ਗੱਲ ਤੁਹਾਡੇ ਲਈ ਛੋਟੀ ਹੈ ਕਿ ਇਸਰਾਏਲ ਦੇ ਪਰਮੇਸ਼ੁਰ ਨੇ ਤੁਹਾਨੂੰ ਇਸਰਾਏਲੀਆਂ ਦੀ ਮੰਡਲੀ ਤੋਂ ਵੱਖਰਾ ਕੀਤਾ ਤਾਂ ਜੋ ਉਹ ਤੁਹਾਨੂੰ ਨੇੜੇ ਲਿਆਵੇ ਕਿ ਤੁਸੀਂ ਯਹੋਵਾਹ ਦੇ ਡੇਰੇ ਦੀ ਟਹਿਲ ਸੇਵਾ ਕਰੋ ਅਤੇ ਮੰਡਲੀ ਦੇ ਅੱਗੇ ਖਲੋ ਕੇ ਉਹਨਾਂ ਦੀ ਸੇਵਾ ਕਰੋ?

ਗਿਣਤੀ 16:10 (PANIRV)
Square Portrait Landscape 4K UHD
ਨਾਲੇ ਉਹ ਤੈਨੂੰ ਅਤੇ ਤੇਰੇ ਸਾਰੇ ਭਰਾਵਾਂ ਨੂੰ ਜਿਹੜੇ ਲੇਵੀ ਹਨ ਤੇਰੇ ਨੇੜੇ ਲਿਆਇਆ? ਹੁਣ ਕੀ ਤੁਸੀਂ ਜਾਜਕਾਈ ਨੂੰ ਵੀ ਦੰਦ ਮਾਰਦੇ ਹੋ?

ਗਿਣਤੀ 16:11 (PANIRV)
Square Portrait Landscape 4K UHD
ਇਸੇ ਲਈ ਤੂੰ ਅਤੇ ਤੇਰੀ ਸਾਰੀ ਟੋਲੀ ਯਹੋਵਾਹ ਦੇ ਵਿਰੁੱਧ ਇਕੱਠੀ ਹੋਈ ਅਤੇ ਹਾਰੂਨ, ਉਹ ਵਿਚਾਰਾ ਕੌਣ ਹੈ ਜੋ ਤੁਸੀਂ ਉਹ ਦੇ ਵਿਰੁੱਧ ਬੁੜ-ਬੁੜਾਉਂਦੇ ਹੋ?

ਗਿਣਤੀ 16:12 (PANIRV)
Square Portrait Landscape 4K UHD
ਤਾਂ ਮੂਸਾ ਨੇ ਅਲੀਆਬ ਦੇ ਪੁੱਤਰਾਂ ਦਾਥਾਨ ਅਤੇ ਅਬੀਰਾਮ ਨੂੰ ਸੱਦਾ ਭੇਜਿਆ ਪਰ ਉਨ੍ਹਾਂ ਨੇ ਆਖਿਆ, ਅਸੀਂ ਨਹੀਂ ਆਵਾਂਗੇ।

ਗਿਣਤੀ 16:13 (PANIRV)
Square Portrait Landscape 4K UHD
ਕੀ ਇਹ ਛੋਟੀ ਗੱਲ ਹੈ ਕਿ ਤੂੰ ਸਾਨੂੰ ਇੱਕ ਦੇਸ ਤੋਂ ਕੱਢ ਲਿਆਇਆ ਹੈਂ ਜਿੱਥੇ ਦੁੱਧ ਅਤੇ ਸ਼ਹਿਦ ਵਗਦਾ ਸੀ ਤਾਂ ਜੋ ਸਾਨੂੰ ਉਜਾੜ ਵਿੱਚ ਮਾਰੇਂ ਅਤੇ ਹੁਣ ਧੱਕੇ ਨਾਲ ਸਾਡੇ ਉੱਤੇ ਆਪਣੇ ਆਪ ਨੂੰ ਰਾਜਾ ਬਣਾਈ ਬੈਠਾ ਹੈ?

ਗਿਣਤੀ 16:14 (PANIRV)
Square Portrait Landscape 4K UHD
ਨਾਲੇ ਤੂੰ ਸਾਨੂੰ ਅਜਿਹੇ ਦੇਸ ਵਿੱਚ ਵੀ ਨਹੀਂ ਲਿਆਂਦਾ ਜਿੱਥੇ ਦੁੱਧ ਅਤੇ ਸ਼ਹਿਦ ਵਗਦਾ ਹੈ, ਨਾ ਸਾਨੂੰ ਖੇਤਾਂ ਅਤੇ ਬਾਗ਼ਾਂ ਦਾ ਅਧਿਕਾਰ ਦਿੱਤਾ ਹੈ। ਕੀ ਤੂੰ ਇਨ੍ਹਾਂ ਮਨੁੱਖਾਂ ਦੀਆਂ ਅੱਖਾਂ ਕੱਢ ਸੁੱਟੇਂਗਾ? ਅਸੀਂ ਤਾਂ ਅੱਗੇ ਨਹੀਂ ਜਾਣਾ!

ਗਿਣਤੀ 16:15 (PANIRV)
Square Portrait Landscape 4K UHD
ਤਦ ਮੂਸਾ ਡਾਢਾ ਕ੍ਰੋਧਵਾਨ ਹੋਇਆ ਅਤੇ ਉਸ ਨੇ ਯਹੋਵਾਹ ਨੂੰ ਆਖਿਆ, ਤੂੰ ਉਨ੍ਹਾਂ ਦੀ ਮੈਦੇ ਦੀ ਭੇਟ ਵੱਲ ਨਾ ਵੇਖ! ਮੈਂ ਤਾਂ ਉਨ੍ਹਾਂ ਦੀ ਇੱਕ ਗਧੀ ਵੀ ਨਹੀਂ ਲਈ, ਨਾ ਉਨ੍ਹਾਂ ਵਿੱਚੋਂ ਕਿਸੇ ਦਾ ਨੁਕਸਾਨ ਕੀਤਾ।

ਗਿਣਤੀ 16:16 (PANIRV)
Square Portrait Landscape 4K UHD
ਮੂਸਾ ਨੇ ਕੋਰਹ ਨੂੰ ਆਖਿਆ, ਤੂੰ ਅਤੇ ਤੇਰੀ ਸਾਰੀ ਟੋਲੀ ਕੱਲ ਨੂੰ ਯਹੋਵਾਹ ਅੱਗੇ ਹਾਜ਼ਰ ਹੋਵੇ, ਤੂੰ, ਉਹ ਅਤੇ ਹਾਰੂਨ।

ਗਿਣਤੀ 16:17 (PANIRV)
Square Portrait Landscape 4K UHD
ਤੁਹਾਡੇ ਵਿੱਚੋਂ ਹਰ ਮਨੁੱਖ ਆਪਣਾ ਧੂਪਦਾਨ ਲਵੇ ਅਤੇ ਤੁਸੀਂ ਉਨ੍ਹਾਂ ਵਿੱਚ ਧੂਪ ਪਾਓ ਅਤੇ ਹਰ ਮਨੁੱਖ ਆਪਣਾ ਧੂਪਦਾਨ ਅਰਥਾਤ ਢਾਈ ਸੋ ਧੂਪਦਾਨ, ਤੂੰ ਵੀ ਅਤੇ ਹਾਰੂਨ ਵੀ ਹਰ ਇੱਕ ਆਪੋ ਆਪਣਾ ਧੂਪਦਾਨ ਯਹੋਵਾਹ ਅੱਗੇ ਲਿਆਓ।

ਗਿਣਤੀ 16:18 (PANIRV)
Square Portrait Landscape 4K UHD
ਤਾਂ ਹਰ ਮਨੁੱਖ ਨੇ ਆਪਣਾ-ਆਪਣਾ ਧੂਪਦਾਨ ਲੈ ਕੇ ਉਸ ਉੱਤੇ ਅੱਗ ਪਾਈ ਅਤੇ ਉਨ੍ਹਾਂ ਉੱਤੇ ਧੂਪ ਵੀ ਪਾਈ ਅਤੇ ਮੂਸਾ ਅਤੇ ਹਾਰੂਨ ਦੇ ਨਾਲ ਮੰਡਲੀ ਦੇ ਤੰਬੂ ਦੇ ਦਰਵਾਜ਼ੇ ਕੋਲ ਖਲੋ ਗਏ।

ਗਿਣਤੀ 16:19 (PANIRV)
Square Portrait Landscape 4K UHD
ਤਾਂ ਕੋਰਹ ਨੇ ਸਾਰੀ ਟੋਲੀ ਨੂੰ ਉਨ੍ਹਾਂ ਦੇ ਵਿਰੁੱਧ ਮੰਡਲੀ ਦੇ ਤੰਬੂ ਦੇ ਦਰਵਾਜ਼ੇ ਉੱਤੇ ਇਕੱਠਾ ਕੀਤਾ ਤਦ ਯਹੋਵਾਹ ਦਾ ਪਰਤਾਪ ਸਾਰੀ ਮੰਡਲੀ ਉੱਤੇ ਪਰਗਟ ਹੋਇਆ।

ਗਿਣਤੀ 16:20 (PANIRV)
Square Portrait Landscape 4K UHD
ਤਾਂ ਯਹੋਵਾਹ ਮੂਸਾ ਨਾਲ ਅਤੇ ਹਾਰੂਨ ਨਾਲ ਬੋਲਿਆ,

ਗਿਣਤੀ 16:21 (PANIRV)
Square Portrait Landscape 4K UHD
ਇਸ ਮੰਡਲੀ ਦੇ ਵਿੱਚੋਂ ਤੁਸੀਂ ਆਪਣੇ ਆਪ ਨੂੰ ਇੱਕ ਪਾਸੇ ਕਰ ਲਓ ਕਿ ਮੈਂ ਉਨ੍ਹਾਂ ਨੂੰ ਇੱਕ ਅੱਖ ਦੇ ਫੇਰ ਵਿੱਚ ਭੱਖ ਲਵਾਂ।

ਗਿਣਤੀ 16:22 (PANIRV)
Square Portrait Landscape 4K UHD
ਤਾਂ ਉਹ ਮੂੰਹ ਦੇ ਭਾਰ ਡਿੱਗ ਪਏ ਅਤੇ ਆਖਿਆ, ਹੇ ਪਰਮੇਸ਼ੁਰ, ਤੂੰ ਜੋ ਸਾਰੇ ਸਰੀਰਾਂ ਦੀਆਂ ਆਤਮਾਵਾਂ ਦਾ ਪਰਮੇਸ਼ੁਰ ਹੈਂ, ਕੀ ਜੇ ਇੱਕ ਮਨੁੱਖ ਪਾਪ ਕਰੇ ਤਾਂ ਤੂੰ ਸਾਰੀ ਮੰਡਲੀ ਦੇ ਵਿਰੁੱਧ ਕ੍ਰੋਧਵਾਨ ਹੋਵੇਂਗਾ?

ਗਿਣਤੀ 16:23 (PANIRV)
Square Portrait Landscape 4K UHD
ਤਾਂ ਯਹੋਵਾਹ ਮੂਸਾ ਨਾਲ ਬੋਲਿਆ,

ਗਿਣਤੀ 16:24 (PANIRV)
Square Portrait Landscape 4K UHD
ਮੰਡਲੀ ਨੂੰ ਬੋਲ ਕਿ ਉਹ ਕੋਰਹ ਅਤੇ ਦਾਥਾਨ ਅਤੇ ਅਬੀਰਾਮ ਦੀ ਵੱਸੋਂ ਦੇ ਆਲੇ-ਦੁਆਲੇ ਤੋਂ ਉਤਾਹਾਂ ਚੱਲੇ ਜਾਣ।

ਗਿਣਤੀ 16:25 (PANIRV)
Square Portrait Landscape 4K UHD
ਸੋ ਮੂਸਾ ਉੱਠ ਕੇ ਦਾਥਾਨ ਅਤੇ ਅਬੀਰਾਮ ਦੇ ਕੋਲ ਗਿਆ ਅਤੇ ਇਸਰਾਏਲ ਦੇ ਬਜ਼ੁਰਗ ਵੀ ਉਸ ਦੇ ਪਿੱਛੇ-ਪਿੱਛੇ ਗਏ

ਗਿਣਤੀ 16:26 (PANIRV)
Square Portrait Landscape 4K UHD
ਉਹ ਮੰਡਲੀ ਨੂੰ ਬੋਲਿਆ ਕਿ ਇਨ੍ਹਾਂ ਦੁਸ਼ਟ ਮਨੁੱਖਾਂ ਦੇ ਤੰਬੂਆਂ ਤੋਂ ਇੱਕ ਪਾਸੇ ਹੋ ਕੇ ਦੂਰ ਹੋ ਜਾਓ ਅਤੇ ਉਨ੍ਹਾਂ ਦੀ ਕਿਸੇ ਵੀ ਵਸਤੂ ਨੂੰ ਨਾ ਛੂਹਣਾ, ਕਿਤੇ ਤੁਸੀਂ ਵੀ ਉਨ੍ਹਾਂ ਦੇ ਸਾਰੇ ਪਾਪਾਂ ਵਿੱਚ ਸਾਂਝੀ ਹੋਵੋ!

ਗਿਣਤੀ 16:27 (PANIRV)
Square Portrait Landscape 4K UHD
ਸੋ ਉਹ ਕੋਰਹ, ਦਾਥਾਨ ਅਤੇ ਅਬੀਰਾਮ ਦੀ ਵੱਸੋਂ ਦੇ ਆਲੇ-ਦੁਆਲੇ ਤੋਂ ਉਤਾਹਾਂ ਨੂੰ ਚੱਲੇ ਗਏ ਤਾਂ ਦਾਥਾਨ ਅਤੇ ਅਬੀਰਾਮ ਬਾਹਰ ਆਏ ਅਤੇ ਆਪਣੇ ਤੰਬੂਆਂ ਦੇ ਦਰਵਾਜਿਆਂ ਵਿੱਚ ਆਪਣੀਆਂ ਪਤਨੀਆਂ, ਪੁੱਤਰਾਂ ਅਤੇ ਬਾਲ-ਬੱਚਿਆਂ ਦੇ ਨਾਲ ਖੜ੍ਹੇ ਹੋ ਗਏ।

ਗਿਣਤੀ 16:28 (PANIRV)
Square Portrait Landscape 4K UHD
ਫੇਰ ਮੂਸਾ ਨੇ ਆਖਿਆ, ਤੁਸੀਂ ਇਸ ਤੋਂ ਜਾਣ ਲਵੋਗੇ ਕਿ ਯਹੋਵਾਹ ਨੇ ਮੈਨੂੰ ਭੇਜਿਆ ਹੈ, ਨਾ ਕਿ ਮੈਂ ਆਪਣੇ ਮਨ ਨਾਲ ਆਇਆ ਹਾਂ, ਜੋ ਮੈਂ ਇਨ੍ਹਾਂ ਸਾਰਿਆਂ ਕੰਮਾਂ ਨੂੰ ਕਰਾਂ।

ਗਿਣਤੀ 16:29 (PANIRV)
Square Portrait Landscape 4K UHD
ਜੇਕਰ ਉਹਨਾਂ ਮਨੁੱਖਾਂ ਦੀ ਮੌਤ ਸਭਨਾਂ ਮਨੁੱਖਾਂ ਦੇ ਵਾਂਗੂੰ ਹੋਵੇ ਅਤੇ ਉਹਨਾਂ ਦੀ ਸਜ਼ਾ ਸਭਨਾਂ ਮਨੁੱਖਾਂ ਦੇ ਵਾਲੀ ਹੋਵੇ, ਅਖ਼ੀਰ ਇਸ ਗੱਲ ਨੂੰ ਜਾਣੋ ਕਿ ਯਹੋਵਾਹ ਨੇ ਮੈਨੂੰ ਭੇਜਿਆ ਹੀ ਨਹੀਂ।

ਗਿਣਤੀ 16:30 (PANIRV)
Square Portrait Landscape 4K UHD
ਪਰ ਜੇ ਯਹੋਵਾਹ ਕੋਈ ਅਣੋਖਾ ਕੰਮ ਕਰੇ, ਅਤੇ ਭੂਮੀ ਆਪਣਾ ਮੂੰਹ ਖੋਲ੍ਹ ਕੇ ਉਹਨਾਂ ਨੂੰ ਅਤੇ ਉਹਨਾਂ ਦੀਆਂ ਸਭਨਾਂ ਵਸਤੂਆਂ ਨੂੰ ਨਿਗਲ ਲਵੇ ਅਤੇ ਉਹ ਜੀਉਂਦੇ ਜੀ ਪਤਾਲ ਵਿੱਚ ਉਤਰ ਜਾਣ ਤਾਂ ਤੁਸੀਂ ਜਾਣ ਲਓ ਕਿ ਇਨ੍ਹਾਂ ਮਨੁੱਖਾਂ ਨੇ ਯਹੋਵਾਹ ਦਾ ਨਿਰਾਦਰ ਕੀਤਾ ਹੈ!

ਗਿਣਤੀ 16:31 (PANIRV)
Square Portrait Landscape 4K UHD
ਤਦ ਅਜਿਹਾ ਹੋਇਆ ਕਿ ਜਦ ਉਹ ਇਹ ਸਾਰੀਆਂ ਗੱਲਾਂ ਬੋਲ ਚੁੱਕਿਆ ਤਾਂ ਭੂਮੀ ਜਿਹੜੀ ਉਨ੍ਹਾਂ ਦੇ ਹੇਠ ਸੀ, ਫੱਟ ਗਈ

ਗਿਣਤੀ 16:32 (PANIRV)
Square Portrait Landscape 4K UHD
ਅਤੇ ਧਰਤੀ ਨੇ ਆਪਣਾ ਮੂੰਹ ਖੋਲ੍ਹ ਕੇ ਉਨ੍ਹਾਂ ਨੂੰ, ਉਨ੍ਹਾਂ ਦੇ ਘਰਾਣਿਆਂ ਨੂੰ ਅਤੇ ਸਾਰੇ ਆਦਮੀਆਂ ਨੂੰ ਜਿਹੜੇ ਕੋਰਹ ਵੱਲ ਸਨ, ਉਨ੍ਹਾਂ ਦਾ ਸਭ ਕੁਝ ਨਿਗਲ ਲਿਆ।

ਗਿਣਤੀ 16:33 (PANIRV)
Square Portrait Landscape 4K UHD
ਇਸ ਤਰ੍ਹਾਂ ਉਹ ਅਤੇ ਉਨ੍ਹਾਂ ਦੇ ਨਾਲ ਦੇ ਜੀਉਂਦੇ ਜੀ ਪਤਾਲ ਵਿੱਚ ਉਤਰ ਗਏ ਅਤੇ ਧਰਤੀ ਨੇ ਉਨ੍ਹਾਂ ਨੂੰ ਢੱਕ ਲਿਆ ਅਤੇ ਉਹ ਸਭਾ ਵਿੱਚੋਂ ਨਾਸ ਹੋ ਗਏ।

ਗਿਣਤੀ 16:34 (PANIRV)
Square Portrait Landscape 4K UHD
ਤਦ ਸਾਰੇ ਇਸਰਾਏਲੀ ਜਿਹੜੇ ਉਨ੍ਹਾਂ ਦੇ ਆਲੇ-ਦੁਆਲੇ ਸਨ, ਉਨ੍ਹਾਂ ਦੀਆਂ ਚੀਕਾਂ ਸੁਣ ਕੇ ਇਹ ਕਹਿੰਦੇ ਹੋਏ ਦੌੜ ਗਏ ਕਿਤੇ ਅਜਿਹਾ ਨਾ ਹੋਵੇ ਕਿ ਧਰਤੀ ਸਾਨੂੰ ਵੀ ਨਿਗਲ ਲਵੇ!

ਗਿਣਤੀ 16:35 (PANIRV)
Square Portrait Landscape 4K UHD
ਤਦ ਯਹੋਵਾਹ ਵੱਲੋਂ ਅੱਗ ਨਿੱਕਲੀ ਅਤੇ ਉਹ ਉਨ੍ਹਾਂ ਧੂਪ ਧੁਖਾਉਣ ਵਾਲੇ ਢਾਈ ਸੌ ਮਨੁੱਖਾਂ ਨੂੰ ਭਸਮ ਕਰ ਗਈ।

ਗਿਣਤੀ 16:36 (PANIRV)
Square Portrait Landscape 4K UHD
ਫੇਰ ਯਹੋਵਾਹ ਨੇ ਮੂਸਾ ਨੂੰ ਆਖਿਆ,

ਗਿਣਤੀ 16:37 (PANIRV)
Square Portrait Landscape 4K UHD
ਹਾਰੂਨ ਜਾਜਕ ਦੇ ਪੁੱਤਰ ਅਲਆਜ਼ਾਰ ਨੂੰ ਆਖ ਕਿ ਉਹਨਾਂ ਧੂਪਦਾਨਾਂ ਨੂੰ ਅੱਗ ਦੇ ਵਿੱਚੋਂ ਚੁੱਕ ਲੈ ਅਤੇ ਤੂੰ ਅੱਗ ਨੂੰ ਖਿਲਾਰ ਦੇ, ਕਿਉਂ ਜੋ ਉਹ ਪਵਿੱਤਰ ਹਨ।

ਗਿਣਤੀ 16:38 (PANIRV)
Square Portrait Landscape 4K UHD
ਜਿਹਨਾਂ ਨੇ ਪਾਪ ਕਰਕੇ ਆਪਣੀ ਜਾਨ ਦਾ ਨੁਕਸਾਨ ਕੀਤਾ ਹੈ ਉਹਨਾਂ ਦੇ ਧੂਪਦਾਨਾਂ ਨੂੰ ਕੁੱਟ ਕੇ ਜਗਵੇਦੀ ਦੇ ਢੱਕਣ ਲਈ ਪੱਤਰ ਬਣਾਇਆ ਜਾਵੇ, ਕਿਉਂ ਜੋ ਉਨ੍ਹਾਂ ਨੇ ਉਹਨਾਂ ਨੂੰ ਯਹੋਵਾਹ ਅੱਗੇ ਅਰਪਣ ਕੀਤਾ ਸੀ, ਇਸ ਲਈ ਉਹ ਪਵਿੱਤਰ ਹਨ ਅਤੇ ਉਹ ਇਸਰਾਏਲੀਆਂ ਦੇ ਲਈ ਇੱਕ ਨਿਸ਼ਾਨ ਹੋਵੇਗਾ।

ਗਿਣਤੀ 16:39 (PANIRV)
Square Portrait Landscape 4K UHD
ਇਸ ਲਈ ਅਲਆਜ਼ਾਰ ਜਾਜਕ ਨੇ ਉਹਨਾਂ ਪਿੱਤਲ ਦੇ ਧੂਪਦਾਨਾਂ ਨੂੰ ਲੈ ਕੇ, ਜਿਹੜੇ ਭਸਮ ਹੋਇਆਂ ਮਨੁੱਖਾਂ ਨੇ ਅਰਪਣ ਕੀਤੇ ਸਨ, ਉਹਨਾਂ ਨੂੰ ਜਗਵੇਦੀ ਦੇ ਢੱਕਣ ਲਈ ਕੁੱਟਿਆ।

ਗਿਣਤੀ 16:40 (PANIRV)
Square Portrait Landscape 4K UHD
ਇਹ ਇਸਰਾਏਲੀਆਂ ਲਈ ਇੱਕ ਯਾਦਗਾਰੀ ਹੋਵੇ ਅਤੇ ਜੇਕਰ ਕੋਈ ਮਨੁੱਖ ਜੋ ਹਾਰੂਨ ਦੀ ਅੰਸ ਦਾ ਨਾ ਹੋਵੇ, ਉਹ ਯਹੋਵਾਹ ਦੇ ਅੱਗੇ ਧੂਪ ਨਾ ਧੁਖਾਵੇ ਅਜਿਹਾ ਨਾ ਹੋਵੇ ਕਿ ਕੋਰਹ ਅਤੇ ਉਸ ਦੀ ਟੋਲੀ ਵਾਂਗੂੰ ਉਹ ਨਾਸ ਨਾ ਹੋ ਜਾਵੇ, ਜਿਵੇਂ ਯਹੋਵਾਹ ਨੇ ਉਸ ਨੂੰ ਮੂਸਾ ਦੇ ਰਾਹੀਂ ਆਖਿਆ ਸੀ।

ਗਿਣਤੀ 16:41 (PANIRV)
Square Portrait Landscape 4K UHD
ਦੂਸਰੇ ਦਿਨ ਇਸਰਾਏਲੀਆਂ ਦੀ ਸਾਰੀ ਮੰਡਲੀ ਇਹ ਆਖ ਕੇ ਮੂਸਾ ਅਤੇ ਹਾਰੂਨ ਦੇ ਵਿਰੁੱਧ ਬੁੜ-ਬੁੜਾਉਣ ਲੱਗੀ ਕਿ ਤੁਸੀਂ ਯਹੋਵਾਹ ਦੀ ਪਰਜਾ ਨੂੰ ਮਾਰ ਸੁੱਟਿਆ!

ਗਿਣਤੀ 16:42 (PANIRV)
Square Portrait Landscape 4K UHD
ਜਦ ਮੰਡਲੀ ਦੇ ਲੋਕ ਮੂਸਾ ਅਤੇ ਹਾਰੂਨ ਦੇ ਵਿਰੁੱਧ ਇਕੱਠੇ ਹੋਏ, ਤਦ ਉਨ੍ਹਾਂ ਨੇ ਮੰਡਲੀ ਦੇ ਤੰਬੂ ਵੱਲ ਵੇਖਿਆ ਅਤੇ ਵੇਖੋ, ਬੱਦਲ ਨੇ ਉਸ ਨੂੰ ਢੱਕ ਲਿਆ ਅਤੇ ਯਹੋਵਾਹ ਦਾ ਪਰਤਾਪ ਪ੍ਰਗਟ ਹੋਇਆ।

ਗਿਣਤੀ 16:43 (PANIRV)
Square Portrait Landscape 4K UHD
ਤਦ ਮੂਸਾ ਅਤੇ ਹਾਰੂਨ ਮੰਡਲੀ ਦੇ ਤੰਬੂ ਦੇ ਅੱਗੇ ਆਏ।

ਗਿਣਤੀ 16:44 (PANIRV)
Square Portrait Landscape 4K UHD
ਫੇਰ ਯਹੋਵਾਹ ਨੇ ਮੂਸਾ ਨੂੰ ਆਖਿਆ,

ਗਿਣਤੀ 16:45 (PANIRV)
Square Portrait Landscape 4K UHD
ਤੁਸੀਂ ਇਸ ਮੰਡਲੀ ਵਿੱਚੋਂ ਨਿੱਕਲ ਜਾਓ ਤਾਂ ਜੋ ਮੈਂ ਇਨ੍ਹਾਂ ਨੂੰ ਥੋੜ੍ਹੇ ਸਮੇਂ ਵਿੱਚ ਹੀ ਨਾਸ ਕਰ ਦੇਵਾਂ! ਤਦ ਉਹ ਮੂੰਹ ਦੇ ਭਾਰ ਡਿੱਗੇ।

ਗਿਣਤੀ 16:46 (PANIRV)
Square Portrait Landscape 4K UHD
ਮੂਸਾ ਨੇ ਹਾਰੂਨ ਨੂੰ ਆਖਿਆ, ਆਪਣਾ ਧੂਪਦਾਨ ਲੈ ਕੇ ਉਸ ਉੱਤੇ ਜਗਵੇਦੀ ਦੀ ਅੱਗ ਪਾ ਅਤੇ ਧੂਪ ਪਾ ਕੇ ਛੇਤੀ ਮੰਡਲੀ ਦੇ ਕੋਲ ਲੈ ਜਾ ਅਤੇ ਉਨ੍ਹਾਂ ਲਈ ਪ੍ਰਾਸਚਿਤ ਕਰ, ਕਿਉਂ ਜੋ ਯਹੋਵਾਹ ਦਾ ਕ੍ਰੋਧ ਭੜਕਿਆ ਹੈ ਅਤੇ ਬਵਾ ਸ਼ੁਰੂ ਹੋ ਚੁੱਕੀ ਹੈ!

ਗਿਣਤੀ 16:47 (PANIRV)
Square Portrait Landscape 4K UHD
ਤਦ ਮੂਸਾ ਦੇ ਆਖਣ ਅਨੁਸਾਰ ਹਾਰੂਨ ਧੂਪਦਾਨ ਲੈ ਕੇ ਸਭਾ ਵਿੱਚ ਦੌੜ ਗਿਆ ਅਤੇ ਵੇਖੋ, ਪਰਜਾ ਵਿੱਚ ਬਵਾ ਫੈਲੀ ਹੋਈ ਸੀ ਅਤੇ ਉਸ ਨੇ ਧੂਪ ਪਾ ਕੇ ਪਰਜਾ ਲਈ ਪ੍ਰਾਸਚਿਤ ਕੀਤਾ।

ਗਿਣਤੀ 16:48 (PANIRV)
Square Portrait Landscape 4K UHD
ਉਹ ਮੁਰਦਿਆਂ ਅਤੇ ਜੀਉਂਦਿਆਂ ਦੇ ਵਿਚਕਾਰ ਖੜ੍ਹਾ ਸੀ, ਤਦ ਬਵਾ ਰੁਕ ਗਈ।

ਗਿਣਤੀ 16:49 (PANIRV)
Square Portrait Landscape 4K UHD
ਜਿਹੜੇ ਕੋਰਹ ਦੀ ਮੰਡਲੀ ਨਾਲ ਮਰੇ, ਉਹਨਾਂ ਤੋਂ ਇਲਾਵਾ ਬਵਾ ਨਾਲ ਮਰਨ ਵਾਲਿਆਂ ਦੀ ਗਿਣਤੀ ਚੌਦਾਂ ਹਜ਼ਾਰ ਸੱਤ ਸੌ ਸੀ।

ਗਿਣਤੀ 16:50 (PANIRV)
Square Portrait Landscape 4K UHD
ਫੇਰ ਹਾਰੂਨ ਮੂਸਾ ਦੇ ਕੋਲ ਮੰਡਲੀ ਦੇ ਤੰਬੂ ਦੇ ਦਰਵਾਜ਼ੇ ਕੋਲ ਮੁੜ ਆਇਆ, ਤਦ ਬਵਾ ਰੁਕ ਗਈ।

Available Bible Translations

American Standard Version (ASV)
Numbers 16 (ASV) »
King James Version (KJV)
Numbers 16 (KJV) »
GOD’S WORD® (GW)
Numbers 16 (GW) »
Berean Bible (BSB)
Numbers 16 (BSB) »
World English Bible (WEB)
Numbers 16 (WEB) »
French Bible (LSG)
Nombres 16 (LSG) »
German Bible (LUTH1912)
Numeri 16 (LUTH1912) »
Bengali Bible (BENIRV)
গননা 16 (BENIRV) »
Marathi Bible (MARIRV)
गणना 16 (MARIRV) »
Gujarati Bible (GUJIRV)
ગણના 16 (GUJIRV) »
Hebrew Bible (HEB)
במדבר 16 (HEB) »
Portuguese Bible (BSL)
Números 16 (BSL) »
Vietnamese Bible (VIE)
Dân Số 16 (VIE) »
Spanish Bible (RVA)
Números 16 (RVA) »
Italian Bible (RIV)
Numeri 16 (RIV) »
Chinese Simplified (CUVS)
民 数 记 16 (CUVS) »
Chinese Traditional (CUVT)
民 數 記 16 (CUVT) »
Albanian Bible (ALB)
Numrat 16 (ALB) »
Swedish Bible (SV1917)
4 Mosebok 16 (SV1917) »
Russian Bible (RUSV)
Числа 16 (RUSV) »
Ukrainian Bible (UKR)
Числа 16 (UKR) »
Hungarian Bible (KAR)
4 Mózes 16 (KAR) »
Bulgarian Bible (BULG)
Числа 16 (BULG) »
Japanese Bible (JPN)
民数記 16 (JPN) »
Norwegian Bible (NORSK)
4 Mosebok 16 (NORSK) »

ਗਿਣਤੀ (PANIRV) Chapter Selection

PANIRV Book Selection List