ਗਿਣਤੀ Chapter 18 PANIRV Bible Verse Images

ਗਿਣਤੀ 18 Bible Verse Pictures. Choose from a large collection of inspirational, motivational and encouraging Bible verses with pictures of nature. Download and share ਗਿਣਤੀ 18 inspirational Bible verse images. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.


ਗਿਣਤੀ 18:1 (PANIRV)
Square Portrait Landscape 4K UHD
ਫੇਰ ਯਹੋਵਾਹ ਨੇ ਹਾਰੂਨ ਨੂੰ ਆਖਿਆ, ਪਵਿੱਤਰ ਸਥਾਨ ਦੀ ਬੁਰਾਈ ਦਾ ਭਾਰ ਤੇਰੇ ਉੱਤੇ, ਤੇਰੇ ਪੁੱਤਰਾਂ ਉੱਤੇ ਅਤੇ ਤੇਰੇ ਪਿਤਾ ਦੇ ਪਰਿਵਾਰ ਉੱਤੇ ਹੋਵੇਗਾ ਅਤੇ ਤੇਰੀ ਜਾਜਕਾਈ ਦੀ ਬੁਰਾਈ ਦਾ ਭਾਰ ਵੀ ਤੇਰੇ ਨਾਲ, ਤੇਰੇ ਪੁੱਤਰਾਂ ਉੱਤੇ ਹੋਵੇਗਾ।

ਗਿਣਤੀ 18:2 (PANIRV)
Square Portrait Landscape 4K UHD
ਅਤੇ ਲੇਵੀ ਦਾ ਗੋਤ ਅਰਥਾਤ ਤੇਰੇ ਪੁਰਖਿਆਂ ਦੇ ਗੋਤ ਵਾਲੇ ਜਿਹੜੇ ਤੇਰੇ ਭਰਾ ਹਨ ਉਹਨਾਂ ਨੂੰ ਵੀ ਆਪਣੇ ਨਾਲ ਲਿਆਇਆ ਕਰ ਅਤੇ ਉਹ ਤੇਰੇ ਨਾਲ ਮਿਲ ਜਾਣ ਅਤੇ ਉਹ ਤੇਰੀ ਟਹਿਲ ਸੇਵਾ ਕਰਿਆ ਕਰਨ, ਪਰ ਸਾਖੀ ਦੇ ਤੰਬੂ ਦੇ ਸਾਹਮਣੇ ਤੂੰ ਅਤੇ ਤੇਰੇ ਪੁੱਤਰ ਹੀ ਆਉਣ।

ਗਿਣਤੀ 18:3 (PANIRV)
Square Portrait Landscape 4K UHD
ਤਾਂ ਜੋ ਉਹ ਤੇਰੀ ਅਤੇ ਸਾਰੇ ਤੰਬੂ ਦੀ ਜ਼ਿੰਮੇਵਾਰੀ ਨੂੰ ਸੰਭਾਲਣ ਪਰ ਪਵਿੱਤਰ ਸਥਾਨ ਦੇ ਭਾਂਡਿਆਂ ਕੋਲ ਅਤੇ ਜਗਵੇਦੀ ਕੋਲ ਉਹ ਨਾ ਆਉਣ ਤਾਂ ਜੋ ਉਹ ਅਤੇ ਤੁਸੀਂ ਮਰ ਨਾ ਜਾਓ।

ਗਿਣਤੀ 18:4 (PANIRV)
Square Portrait Landscape 4K UHD
ਪਰ ਉਹ ਤੇਰੇ ਨਾਲ ਮਿਲ ਜਾਣ ਅਤੇ ਉਹ ਮੰਡਲੀ ਦੇ ਤੰਬੂ ਦੀ ਜ਼ਿੰਮੇਵਾਰੀ ਨੂੰ ਸੰਭਾਲਣ। ਉਹ ਤੰਬੂ ਦੀ ਸਾਰੀ ਟਹਿਲ ਸੇਵਾ ਕਰਨ ਪਰ ਹੋਰ ਕੋਈ ਵੀ ਤੁਹਾਡੇ ਨੇੜੇ ਨਾ ਆਵੇ।

ਗਿਣਤੀ 18:5 (PANIRV)
Square Portrait Landscape 4K UHD
ਤੁਸੀਂ ਪਵਿੱਤਰ ਸਥਾਨ ਅਤੇ ਜਗਵੇਦੀ ਦੀ ਜ਼ਿੰਮੇਵਾਰੀ ਨੂੰ ਸੰਭਾਲੋ ਤਾਂ ਜੋ ਕ੍ਰੋਧ ਫੇਰ ਇਸਰਾਏਲੀਆਂ ਦੇ ਉੱਤੇ ਨਾ ਭੜਕੇ।

ਗਿਣਤੀ 18:6 (PANIRV)
Square Portrait Landscape 4K UHD
ਪਰ ਮੈਂ ਆਪ ਤੁਹਾਡੇ ਲੇਵੀ ਭਰਾਵਾਂ ਨੂੰ ਇਸਰਾਏਲੀਆਂ ਦੇ ਵਿੱਚੋਂ ਅਲੱਗ ਕਰ ਲਿਆ ਹੈ। ਅਤੇ ਉਹ ਮੰਡਲੀ ਦੇ ਤੰਬੂ ਦੀ ਟਹਿਲ ਸੇਵਾ ਕਰਨ ਲਈ ਤੁਹਾਨੂੰ ਅਤੇ ਯਹੋਵਾਹ ਨੂੰ ਸਮਰਪਤ ਕੀਤੇ ਗਏ ਹਨ।

ਗਿਣਤੀ 18:7 (PANIRV)
Square Portrait Landscape 4K UHD
ਪਰ ਤੂੰ ਅਤੇ ਤੇਰੇ ਪੁੱਤਰ ਆਪਣੀ ਜਾਜਕਾਈ ਨੂੰ ਜਗਵੇਦੀ ਦਾ ਅਤੇ ਪਰਦੇ ਦੇ ਅੰਦਰਲਾ ਸਭ ਕੁਝ ਸੰਭਾਲੋ, ਇਸ ਤਰ੍ਹਾਂ ਤੁਸੀਂ ਉਪਾਸਨਾ ਕਰੋ। ਮੈਂ ਤੁਹਾਨੂੰ ਜਾਜਕਾਈ ਦੀ ਸੇਵਾ ਦਾਨ ਦੇ ਰੂਪ ਵਿੱਚ ਦਿੱਤੀ ਹੈ, ਪਰ ਜੇ ਕੋਈ ਅਜਨਬੀ ਹੋਵੇ ਜੇ ਉਹ ਉਸ ਦੇ ਨੇੜ੍ਹੇ ਆਵੇ ਤਾਂ ਉਹ ਮਾਰਿਆ ਜਾਵੇ।

ਗਿਣਤੀ 18:8 (PANIRV)
Square Portrait Landscape 4K UHD
ਫੇਰ ਯਹੋਵਾਹ ਹਾਰੂਨ ਨੂੰ ਬੋਲਿਆ, ਵੇਖ, ਮੈਂ ਆਪ ਤੈਨੂੰ ਚੁੱਕਣ ਦੀਆਂ ਭੇਟਾਂ ਦੀ ਜ਼ਿੰਮੇਵਾਰੀ ਦਿੱਤੀ ਹੈ ਅਤੇ ਇਸਰਾਏਲੀਆਂ ਦੀਆਂ ਸਾਰੀਆਂ ਪਵਿੱਤਰ ਚੀਜ਼ਾਂ ਤੈਨੂੰ ਮਸਹ ਹੋਣ ਦੇ ਕਾਰਨ ਅਤੇ ਤੇਰੇ ਪੁੱਤਰਾਂ ਨੂੰ ਸਦਾ ਦੇ ਹੱਕ ਲਈ ਦਿੱਤੀਆਂ ਹਨ।

ਗਿਣਤੀ 18:9 (PANIRV)
Square Portrait Landscape 4K UHD
ਇਹ ਤੇਰੇ ਲਈ ਅੱਤ ਪਵਿੱਤਰ ਚੀਜ਼ਾਂ ਤੋਂ ਹੋਣਗੀਆਂ ਜਿਹੜੀਆਂ ਅੱਗ ਤੋਂ ਬਚੀਆਂ ਰਹਿਣ। ਇਸਰਾਏਲ ਦੇ ਸਾਰੇ ਚੜ੍ਹਾਵੇ ਅਰਥਾਤ ਉਨ੍ਹਾਂ ਦੀਆਂ ਮੈਦੇ ਦੀਆਂ ਭੇਟਾਂ, ਉਨ੍ਹਾਂ ਦੀਆਂ ਪਾਪ ਬਲੀ ਦੀਆਂ ਭੇਟਾਂ, ਅਤੇ ਉਨ੍ਹਾਂ ਦੇ ਅਪਰਾਧ ਦੀਆਂ ਭੇਟਾਂ ਜਿਹੜੀਆਂ ਉਹ ਮੈਨੂੰ ਚੜ੍ਹਾਉਂਦੇ ਹਨ, ਤੇਰੇ ਲਈ ਅਤੇ ਤੇਰੇ ਪੁੱਤਰਾਂ ਲਈ ਅੱਤ ਪਵਿੱਤਰ ਹੋਣਗੀਆਂ।

ਗਿਣਤੀ 18:10 (PANIRV)
Square Portrait Landscape 4K UHD
ਤੁਸੀਂ ਉਨ੍ਹਾਂ ਨੂੰ ਅੱਤ ਪਵਿੱਤਰ ਜਾਣਦੇ ਹੋਏ ਖਾਓ। ਹਰ ਇੱਕ ਪੁਰਖ ਉਨ੍ਹਾਂ ਨੂੰ ਖਾਵੇ। ਉਹ ਤੇਰੇ ਲਈ ਪਵਿੱਤਰ ਹੋਣਗੀਆਂ।

ਗਿਣਤੀ 18:11 (PANIRV)
Square Portrait Landscape 4K UHD
ਅਤੇ ਤੇਰੇ ਲਈ ਇਹ ਵੀ ਹੈ ਕਿ ਉਨ੍ਹਾਂ ਦੇ ਦਾਨ ਦੀ ਚੁੱਕਣ ਵਾਲੀ ਭੇਟ ਅਰਥਾਤ ਇਸਰਾਏਲੀਆਂ ਦੀਆਂ ਸਾਰੀਆਂ ਹਿਲਾਉਣ ਵਾਲੀਆਂ ਭੇਟਾਂ, ਮੈਂ ਤੈਨੂੰ ਅਤੇ ਤੇਰੇ ਸੰਗ ਤੇਰੇ ਪੁੱਤਰਾਂ ਅਤੇ ਤੇਰੀਆਂ ਧੀਆਂ ਨੂੰ ਸਦਾ ਦੇ ਹੱਕ ਲਈ ਦਿੱਤੀਆਂ ਹਨ। ਹਰ ਇੱਕ ਜਿਹੜਾ ਤੇਰੇ ਘਰ ਵਿੱਚ ਸ਼ੁੱਧ ਹੋਵੇ ਉਹ ਉਨ੍ਹਾਂ ਨੂੰ ਖਾਵੇ।

ਗਿਣਤੀ 18:12 (PANIRV)
Square Portrait Landscape 4K UHD
ਸਭ ਤੋਂ ਚੰਗਾ ਸਾਰਾ ਤੇਲ, ਸਭ ਤੋਂ ਚੰਗਾ ਸਾਰਾ ਦਾਖਰਸ, ਅੰਨ ਅਤੇ ਉਨ੍ਹਾਂ ਦੇ ਪਹਿਲੇ ਫਲ ਜਿਹੜੇ ਉਹ ਯਹੋਵਾਹ ਲਈ ਦਿੰਦੇ ਹਨ, ਸੋ ਮੈਂ ਤੁਹਾਨੂੰ ਦਿੰਦਾ ਹਾਂ।

ਗਿਣਤੀ 18:13 (PANIRV)
Square Portrait Landscape 4K UHD
ਉਨ੍ਹਾਂ ਦੀ ਧਰਤੀ ਦੇ ਪਹਿਲੇ ਫਲ ਜਿਹੜੇ ਉਹ ਯਹੋਵਾਹ ਲਈ ਲਿਆਉਂਦੇ ਹਨ, ਉਹ ਤੇਰੇ ਹੋਣਗੇ। ਹਰ ਇੱਕ ਜਿਹੜਾ ਤੇਰੇ ਘਰ ਵਿੱਚ ਹੈ ਅਤੇ ਸ਼ੁੱਧ ਹੋਵੇ, ਉਹ ਖਾਵੇ।

ਗਿਣਤੀ 18:14 (PANIRV)
Square Portrait Landscape 4K UHD
ਇਸਰਾਏਲੀਆਂ ਵਿੱਚ ਸਾਰੀਆਂ ਅਰਪਣ ਕੀਤੀਆਂ ਹੋਈਆਂ ਚੀਜ਼ਾਂ ਤੇਰੀਆਂ ਹੋਣਗੀਆਂ।

ਗਿਣਤੀ 18:15 (PANIRV)
Square Portrait Landscape 4K UHD
ਸਾਰੇ ਪਹਿਲੌਠੇ ਜਿਹੜੇ ਉਹ ਯਹੋਵਾਹ ਲਈ ਲਿਆਉਣ ਭਾਵੇਂ ਆਦਮੀ ਦਾ ਭਾਵੇਂ ਪਸ਼ੂ ਦਾ, ਉਹ ਵੀ ਤੇਰੇ ਲਈ ਹੋਣਗੇ ਤਾਂ ਵੀ ਆਦਮੀ ਦੇ ਪਹਿਲੌਠੇ ਦੇ ਨਿਸਤਾਰੇ ਦਾ ਮੁੱਲ ਜ਼ਰੂਰ ਦੇਣਾ ਨਾਲੇ ਅਸ਼ੁੱਧ ਪਸ਼ੂਆਂ ਦੇ ਪਹਿਲੌਠਿਆਂ ਦੇ ਨਿਸਤਾਰੇ ਦਾ ਮੁੱਲ ਦੇਣਾ।

ਗਿਣਤੀ 18:16 (PANIRV)
Square Portrait Landscape 4K UHD
ਜਿਨ੍ਹਾਂ ਦੇ ਨਿਸਤਾਰੇ ਦਾ ਮੁੱਲ ਤੂੰ ਦੇਣਾ ਹੋਵੇ ਅਰਥਾਤ ਇੱਕ ਮਹੀਨੇ ਤੋਂ ਉੱਪਰ ਵਾਲੇ ਦਾ ਤੂੰ ਨਿਸਤਾਰੇ ਦਾ ਮੁੱਲ ਦੇ ਅਰਥਾਤ ਆਪਣੇ ਠਹਿਰਾਏ ਹੋਏ ਲੇਖੇ ਅਨੁਸਾਰ ਚਾਂਦੀ ਦੇ ਪੰਜ ਰੁਪਏ ਪਵਿੱਤਰ ਸਥਾਨ ਦੇ ਸ਼ਕੇਲ ਅਨੁਸਾਰ ਜਿਹੜਾ ਵੀਹ ਗੀਰਹ ਦਾ ਹੈ।

ਗਿਣਤੀ 18:17 (PANIRV)
Square Portrait Landscape 4K UHD
ਪਰੰਤੂ ਗਊ ਦਾ ਪਹਿਲੌਠੇ, ਭੇਡ ਦੇ ਪਹਿਲੌਠੇ ਅਤੇ ਬੱਕਰੀ ਦੇ ਪਹਿਲੌਠੇ ਦਾ ਨਿਸਤਾਰੇ ਦਾ ਮੁੱਲ ਨਾ ਦੇਣਾ, ਉਹ ਪਵਿੱਤਰ ਹਨ। ਉਨ੍ਹਾਂ ਦਾ ਲਹੂ ਤੂੰ ਜਗਵੇਦੀ ਉੱਤੇ ਛਿੜਕੀਂ ਅਤੇ ਉਨ੍ਹਾਂ ਦੀ ਚਰਬੀ ਯਹੋਵਾਹ ਲਈ ਸੁਗੰਧਤਾ ਕਰਕੇ ਅੱਗ ਦੀ ਭੇਟ ਲਈ ਸਾੜ ਦੇਵੀਂ।

ਗਿਣਤੀ 18:18 (PANIRV)
Square Portrait Landscape 4K UHD
ਉਨ੍ਹਾਂ ਦਾ ਮਾਸ ਤੇਰਾ ਹੋਵੇਗਾ ਜਿਵੇਂ ਹਿਲਾਈ ਹੋਈ ਛਾਤੀ ਅਤੇ ਸੱਜਾ ਪੱਟ ਤੇਰੇ ਹਨ।

ਗਿਣਤੀ 18:19 (PANIRV)
Square Portrait Landscape 4K UHD
ਸਾਰੀਆਂ ਪਵਿੱਤਰ ਚੀਜ਼ਾਂ ਦੀਆਂ ਚੁੱਕਣ ਵਾਲੀਆਂ ਭੇਟਾਂ ਜਿਹੜੀਆਂ ਇਸਰਾਏਲੀ ਯਹੋਵਾਹ ਲਈ ਚੁੱਕਣ, ਮੈਂ ਤੈਨੂੰ ਅਤੇ ਤੇਰੇ ਪੁੱਤਰਾਂ ਅਤੇ ਤੇਰੀਆਂ ਧੀਆਂ ਨੂੰ ਤੇਰੇ ਨਾਲ ਸਦਾ ਦੇ ਹੱਕ ਲਈ ਦਿੱਤੀਆਂ ਹਨ। ਇਹ ਲੂਣ ਦਾ ਸਦਾ ਦਾ ਨੇਮ ਯਹੋਵਾਹ ਅੱਗੇ ਤੇਰੇ ਲਈ ਅਤੇ ਤੇਰੀ ਅੰਸ ਲਈ ਹੋਵੇ।

ਗਿਣਤੀ 18:20 (PANIRV)
Square Portrait Landscape 4K UHD
ਤਦ ਯਹੋਵਾਹ ਨੇ ਹਾਰੂਨ ਨੂੰ ਆਖਿਆ, ਇਸਰਾਏਲੀਆਂ ਦੀ ਧਰਤੀ ਵਿੱਚ ਕੋਈ ਹਿੱਸਾ ਨਾ ਲਵੀਂ, ਨਾ ਉਨ੍ਹਾਂ ਵਿੱਚ ਤੇਰਾ ਕੋਈ ਹਿੱਸਾ ਹੋਵੇਗਾ। ਤੇਰਾ ਹਿੱਸਾ ਅਤੇ ਤੇਰਾ ਵਿਰਸਾ ਇਸਰਾਏਲੀਆਂ ਵਿੱਚ ਮੈਂ ਹੀ ਹਾਂ।

ਗਿਣਤੀ 18:21 (PANIRV)
Square Portrait Landscape 4K UHD
ਅਤੇ ਵੇਖੋ, ਲੇਵੀਆਂ ਲਈ ਮੈਂ ਇਸਰਾਏਲੀਆਂ ਦੇ ਸਾਰਿਆਂ ਦਸਵੰਧਾਂ ਨੂੰ ਉਨ੍ਹਾਂ ਦੇ ਵਿਰਸੇ ਵਿੱਚ, ਉਸ ਟਹਿਲ ਸੇਵਾ ਦੇ ਬਦਲੇ ਜਿਹੜੀ ਉਹ ਮੰਡਲੀ ਦੇ ਤੰਬੂ ਵਿੱਚ ਕਰਦੇ ਹਨ, ਦੇ ਦਿੱਤਾ ਹੈ।

ਗਿਣਤੀ 18:22 (PANIRV)
Square Portrait Landscape 4K UHD
ਇਸ ਲਈ ਅੱਗੇ ਤੋਂ ਇਸਰਾਏਲੀ ਮੰਡਲੀ ਦੇ ਤੰਬੂ ਦੇ ਨੇੜੇ ਨਾ ਆਉਣ ਕਿਤੇ ਅਜਿਹਾ ਨਾ ਹੋਵੇ ਕਿ ਪਾਪ ਦਾ ਬੋਝ ਉਹਨਾਂ ਉੱਤੇ ਹੋਵੇ ਅਤੇ ਉਹ ਮਰ ਜਾਣ।

ਗਿਣਤੀ 18:23 (PANIRV)
Square Portrait Landscape 4K UHD
ਪਰ ਲੇਵੀ ਮੰਡਲੀ ਦੇ ਤੰਬੂ ਦੀ ਟਹਿਲ ਸੇਵਾ ਕਰਨ ਅਤੇ ਉਹ ਆਪਣੀ ਬਦੀ ਨੂੰ ਆਪ ਚੁੱਕਣ। ਇਹ ਬਿਧੀ ਤੁਹਾਡੀਆਂ ਪੀੜ੍ਹੀਆਂ ਲਈ ਸਦਾ ਦੀ ਹੋਵੇ, ਪਰ ਇਸਰਾਏਲੀਆਂ ਦੇ ਵਿੱਚ ਉਹ ਵਿਰਸਾ ਨਾ ਪਾਉਣਗੇ।

ਗਿਣਤੀ 18:24 (PANIRV)
Square Portrait Landscape 4K UHD
ਕਿਉਂ ਜੋ ਇਸਰਾਏਲੀਆਂ ਦੇ ਦਸਵੰਧ ਨੂੰ ਜਿਹੜਾ ਉਹ ਯਹੋਵਾਹ ਲਈ ਚੁੱਕਣ ਦੀ ਭੇਟ ਕਰਕੇ ਲਿਆਉਂਦੇ ਹਨ, ਮੈਂ ਲੇਵੀਆਂ ਨੂੰ ਵਿਰਸੇ ਵਿੱਚ ਦੇ ਦਿੱਤਾ ਹੈ। ਇਸ ਲਈ ਮੈਂ ਉਨ੍ਹਾਂ ਨੂੰ ਆਖਿਆ ਕਿ ਉਹ ਇਸਰਾਏਲੀਆਂ ਵਿੱਚ ਜਾਇਦਾਦ ਨਾ ਪਾਉਣਗੇ।

ਗਿਣਤੀ 18:25 (PANIRV)
Square Portrait Landscape 4K UHD
ਯਹੋਵਾਹ ਨੇ ਮੂਸਾ ਨੂੰ ਆਖਿਆ,

ਗਿਣਤੀ 18:26 (PANIRV)
Square Portrait Landscape 4K UHD
ਲੇਵੀਆਂ ਨੂੰ ਆਖ ਕਿ ਜਦ ਤੁਸੀਂ ਇਸਰਾਏਲੀਆਂ ਤੋਂ ਦਸਵੰਧ ਲੈਂਦੇ ਹੋ, ਜਿਹੜਾ ਮੈਂ ਤੁਹਾਨੂੰ ਉਨ੍ਹਾਂ ਵੱਲੋਂ ਤੁਹਾਡੇ ਵਿਰਸੇ ਵਿੱਚ ਦਿੱਤਾ ਹੈ ਤਾਂ ਤੁਸੀਂ ਯਹੋਵਾਹ ਲਈ ਉਸ ਤੋਂ ਚੁੱਕਣ ਦੀ ਭੇਟ ਚੜ੍ਹਾਓ, ਅਰਥਾਤ ਦਸਵੰਧ ਦਾ ਦਸਵੰਧ।

ਗਿਣਤੀ 18:27 (PANIRV)
Square Portrait Landscape 4K UHD
ਇਹ ਤੁਹਾਡੇ ਲੇਖੇ ਵਿੱਚ ਚੁੱਕਣ ਦੀ ਭੇਟ ਗਿਣੀ ਜਾਵੇ, ਜਿਵੇਂ ਇਹ ਪਿੜ ਦਾ ਅੰਨ ਅਤੇ ਕੋਹਲੂ ਦੇ ਦਾਖ਼ਰਸ ਹੈ।

ਗਿਣਤੀ 18:28 (PANIRV)
Square Portrait Landscape 4K UHD
ਇਸ ਤਰ੍ਹਾਂ ਤੁਸੀਂ ਵੀ ਯਹੋਵਾਹ ਲਈ ਚੁੱਕਣ ਦੀ ਭੇਟ ਆਪਣਿਆਂ ਸਾਰਿਆਂ ਦਸਵੰਧਾਂ ਤੋਂ ਜਿਹੜੇ ਤੁਸੀਂ ਇਸਰਾਏਲੀਆਂ ਤੋਂ ਲੈਂਦੇ ਹੋ ਚੜ੍ਹਾਓਗੇ ਅਤੇ ਤੁਸੀਂ ਉਨ੍ਹਾਂ ਤੋਂ ਯਹੋਵਾਹ ਦੀ ਚੁੱਕਣ ਦੀ ਭੇਟ ਹਾਰੂਨ ਜਾਜਕ ਨੂੰ ਦਿਓ।

ਗਿਣਤੀ 18:29 (PANIRV)
Square Portrait Landscape 4K UHD
ਆਪਣਿਆਂ ਸਾਰਿਆਂ ਦਾਨਾਂ ਤੋਂ ਤੁਸੀਂ ਯਹੋਵਾਹ ਲਈ ਚੁੱਕਣ ਦੀ ਭੇਟ, ਉਸ ਦੀ ਚਿਕਨਾਈ ਤੋਂ ਅਰਥਾਤ ਉਸ ਦੇ ਪਵਿੱਤਰ ਕੀਤੇ ਹੋਏ ਹਿੱਸੇ ਤੋਂ ਚੜ੍ਹਾਓ।

ਗਿਣਤੀ 18:30 (PANIRV)
Square Portrait Landscape 4K UHD
ਅਤੇ ਤੂੰ ਲੇਵੀਆਂ ਨੂੰ ਆਖ ਕਿ ਜਦ ਤੁਸੀਂ ਉਸ ਦੀ ਚਿਕਨਾਈ ਚੜ੍ਹਾਉਂਦੇ ਹੋ ਤਾਂ ਉਹ ਲੇਵੀਆਂ ਦੇ ਲੇਖੇ ਵਿੱਚ ਗਿਣੀ ਜਾਵੇ ਜਿਵੇਂ ਪਿੜ ਦੇ ਵਾਧੇ ਅਤੇ ਕੋਹਲੂ ਦੀ ਵਾਫ਼ਰੀ ਹੈ।

ਗਿਣਤੀ 18:31 (PANIRV)
Square Portrait Landscape 4K UHD
ਤਾਂ ਤੁਸੀਂ ਉਹ ਨੂੰ ਸਾਰਿਆਂ ਥਾਵਾਂ ਵਿੱਚ ਖਾਓ, ਤੁਸੀਂ ਅਤੇ ਤੁਹਾਡੇ ਪਰਿਵਾਰ ਕਿਉਂ ਜੋ ਉਹ ਤੁਹਾਡੇ ਲਈ ਮੰਡਲੀ ਦੇ ਤੰਬੂ ਦੀ ਟਹਿਲ ਸੇਵਾ ਦੇ ਬਦਲੇ ਤੁਹਾਡਾ ਇਨਾਮ ਹੈ।

ਗਿਣਤੀ 18:32 (PANIRV)
Square Portrait Landscape 4K UHD
ਅਤੇ ਤੁਸੀਂ ਉਸ ਦੇ ਕਰਨ ਪਾਪ ਨਾ ਕਰਿਓ ਜਦ ਤੁਸੀਂ ਉਸ ਦੀ ਚਿਕਨਾਈ ਵਿੱਚੋਂ ਚੁੱਕਿਆ, ਅਤੇ ਤੁਸੀਂ ਇਸਰਾਏਲੀਆਂ ਦੀਆਂ ਪਵਿੱਤਰ ਚੀਜ਼ਾਂ ਨੂੰ ਭਰਿਸ਼ਟ ਨਾ ਕਰੋ ਅਜਿਹਾ ਨਾ ਹੋਵੇ ਕਿ ਤੁਸੀਂ ਮਰ ਜਾਓ।

Available Bible Translations

American Standard Version
Numbers 18 (ASV) »
King James Version
Numbers 18 (KJV) »
GOD’S WORD® (GW)
Numbers 18 (GW) »
World English Bible
Numbers 18 (WEB) »
Louis Segond 1910
Nombres 18 (LSG) »
Luther Bibel 1912
Numeri 18 (LUTH1912) »
इंडियन रिवाइज्ड वर्जन - हिंदी
गिनती 18 (HINIRV) »
ভারতীয় সংশোধিত সংস্করণ - বাংলা
গননা 18 (BENIRV) »
இந்தியன் ரீவைஸ்டு வேர்ஷன் - தமிழ்
எண்ணாகமம் 18 (TAMIRV) »
इंडियन रिवाइज्ड वर्जन - मराठी
गणना 18 (MARIRV) »
ఇండియన్ రేవిజ్డ్ వెర్షన్ - తెలుగు
సంఖ్యాకాండం 18 (TELIRV) »
ઇન્ડિયન રિવાયઝ્ડ વર્ઝન - ગુજરાતી
ગણના 18 (GUJIRV) »
ಭಾರತೀಯ ಪರಿಷ್ಕೃತ ಆವೃತ್ತಿ - ಕನ್ನಡ
ಅರಣ್ಯಕಾಂಡ 18 (KANIRV) »
الكتاب المقدس باللغة العربية، فان دايك
اَلْعَدَد 18 (AVD) »
תנ ך עברי מודרני
במדבר 18 (HEB) »
Bíblia Sagrada Português
Números 18 (BSL) »
Kinh Thánh: Tiếng Việt
Dân Số 18 (VIE) »
Reina Valera Antigua
Números 18 (RVA) »
La Sacra Bibbia
Numeri 18 (RIV) »
圣 经 简体中文和合本
民 数 记 18 (CUVS) »
聖 經 繁體中文和合本
民 數 記 18 (CUVT) »
Bibla e Shenjtë
Numrat 18 (ALB) »
Svenska Bibeln 1917
4 Mosebok 18 (SV1917) »
Библия на русском
Числа 18 (RUSV) »
Українська Біблія
Числа 18 (UKR) »
Szent Biblia - Magyar
4 Mózes 18 (KAR) »
Българска Библия
Числа 18 (BULG) »
聖書 日本語
民数記 18 (JPN) »
Biblia Takatifu
Hesabu 18 (SWHULB) »
Kitaabka Quduuska Ah
Tirintii 18 (SOM) »
De Heilige Schrift
Numberi 18 (NLD) »

ਗਿਣਤੀ (PANIRV) Chapter Selection

PANIRV Book Selection List