ਗਿਣਤੀ Chapter 20 PANIRV Bible Verse Images

ਗਿਣਤੀ 20 Bible Verse Pictures. Choose from a large collection of inspirational, motivational and encouraging Bible verses with pictures of nature. Download and share ਗਿਣਤੀ 20 inspirational Bible verse images. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.


ਗਿਣਤੀ 20:1 (PANIRV)
Square Portrait Landscape 4K UHD
ਇਸਰਾਏਲੀਆਂ ਦੀ ਸਾਰੀ ਮੰਡਲੀ ਪਹਿਲੇ ਮਹੀਨੇ ਵਿੱਚ ਸੀਨ ਦੀ ਉਜਾੜ ਵਿੱਚ ਆਈ ਅਤੇ ਪਰਜਾ ਕਾਦੇਸ਼ ਵਿੱਚ ਰਹਿਣ ਲੱਗੀ ਅਤੇ ਉੱਥੇ ਮਿਰਯਮ ਮਰ ਗਈ ਅਤੇ ਉੱਥੇ ਦੱਬ ਦਿੱਤੀ ਗਈ।

ਗਿਣਤੀ 20:2 (PANIRV)
Square Portrait Landscape 4K UHD
ਉੱਥੇ ਮੰਡਲੀ ਲਈ ਪਾਣੀ ਨਹੀਂ ਸੀ ਇਸ ਕਾਰਨ ਉਹ ਮੂਸਾ ਅਤੇ ਹਾਰੂਨ ਦੇ ਵਿਰੁੱਧ ਇਕੱਠੀ ਹੋਈ।

ਗਿਣਤੀ 20:3 (PANIRV)
Square Portrait Landscape 4K UHD
ਅਤੇ ਪਰਜਾ ਮੂਸਾ ਨਾਲ ਝਗੜਨ ਲੱਗੀ ਅਤੇ ਉਨ੍ਹਾਂ ਨੇ ਆਖਿਆ, ਭਲਾ ਹੁੰਦਾ ਜੇ ਅਸੀਂ ਵੀ ਮਰ ਜਾਂਦੇ ਜਦੋਂ ਸਾਡੇ ਭਰਾ ਯਹੋਵਾਹ ਅੱਗੇ ਮਰ ਗਏ ਸਨ!

ਗਿਣਤੀ 20:4 (PANIRV)
Square Portrait Landscape 4K UHD
ਤੁਸੀਂ ਯਹੋਵਾਹ ਦੀ ਸਭਾ ਨੂੰ ਕਿਉਂ ਇਸ ਉਜਾੜ ਵਿੱਚ ਲੈ ਕੇ ਆਏ ਹੋ, ਕਿ ਅਸੀਂ ਅਤੇ ਸਾਡੇ ਪਸ਼ੂ ਇੱਥੇ ਮਰ ਜਾਈਏ?

ਗਿਣਤੀ 20:5 (PANIRV)
Square Portrait Landscape 4K UHD
ਤੁਸੀਂ ਕਿਉਂ ਸਾਨੂੰ ਮਿਸਰ ਤੋਂ ਕੱਢ ਕੇ ਲਿਆਏ? ਤੁਸੀਂ ਸਾਨੂੰ ਇਸ ਬੁਰੇ ਥਾਂ ਵਿੱਚ ਲਿਆਂਦਾ ਜਿੱਥੇ ਨਾ ਬੀਜ ਨਾ ਹੰਜ਼ੀਰ, ਨਾ ਦਾਖ ਦੀ ਵੇਲ, ਨਾ ਅਨਾਰ ਅਤੇ ਨਾ ਪੀਣ ਲਈ ਪਾਣੀ ਹੈ।

ਗਿਣਤੀ 20:6 (PANIRV)
Square Portrait Landscape 4K UHD
ਤਾਂ ਮੂਸਾ ਅਤੇ ਹਾਰੂਨ, ਸਭਾ ਦੇ ਅੱਗੋਂ, ਮੰਡਲੀ ਦੇ ਤੰਬੂ ਦੇ ਦਰਵਾਜ਼ੇ ਕੋਲ ਜਾ ਕੇ ਮੂੰਹ ਦੇ ਭਾਰ ਡਿੱਗੇ ਤਾਂ ਯਹੋਵਾਹ ਦਾ ਪਰਤਾਪ ਉਨ੍ਹਾਂ ਉੱਤੇ ਪਰਗਟ ਹੋਇਆ।

ਗਿਣਤੀ 20:7 (PANIRV)
Square Portrait Landscape 4K UHD
ਯਹੋਵਾਹ ਨੇ ਮੂਸਾ ਨੂੰ ਆਖਿਆ,

ਗਿਣਤੀ 20:8 (PANIRV)
Square Portrait Landscape 4K UHD
ਢਾਂਗਾ ਲੈ ਕੇ ਮੰਡਲੀ ਨੂੰ ਇਕੱਠਾ ਕਰ, ਤੂੰ ਅਤੇ ਤੇਰਾ ਭਰਾ ਹਾਰੂਨ, ਉਨ੍ਹਾਂ ਦੇ ਵੇਖਦਿਆਂ ਪੱਥਰੀਲੀ ਚੱਟਾਨ ਨੂੰ ਬੋਲੋ ਕਿ ਉਹ ਆਪਣਾ ਪਾਣੀ ਦੇਵੇ ਅਤੇ ਤੂੰ ਉਨ੍ਹਾਂ ਲਈ ਚੱਟਾਨ ਤੋਂ ਪਾਣੀ ਕੱਢੇਂਗਾ। ਇਸ ਤਰ੍ਹਾਂ ਤੂੰ ਇਸ ਮੰਡਲੀ ਨੂੰ ਅਤੇ ਉਨ੍ਹਾਂ ਦੇ ਪਸ਼ੂਆਂ ਨੂੰ ਪਾਣੀ ਪਿਲਾਵੇਂਗਾ।

ਗਿਣਤੀ 20:9 (PANIRV)
Square Portrait Landscape 4K UHD
ਉਪਰੰਤ ਮੂਸਾ ਨੇ ਯਹੋਵਾਹ ਦੇ ਅੱਗੋਂ ਢਾਂਗਾ ਲਿਆ ਜਿਵੇਂ ਯਹੋਵਾਹ ਨੇ ਹੁਕਮ ਦਿੱਤਾ ਸੀ।

ਗਿਣਤੀ 20:10 (PANIRV)
Square Portrait Landscape 4K UHD
ਮੂਸਾ ਅਤੇ ਹਾਰੂਨ ਨੇ ਸਭਾ ਨੂੰ ਉਸ ਚੱਟਾਨ ਦੇ ਅੱਗੇ ਇਕੱਠਾ ਕੀਤਾ ਅਤੇ ਉਸ ਨੇ ਉਨ੍ਹਾਂ ਨੂੰ ਆਖਿਆ, ਸੁਣੋ ਤੁਸੀਂ ਝਗੜਾ ਕਰਨ ਵਾਲਿਓ, ਕੀ ਅਸੀਂ ਤੁਹਾਡੇ ਲਈ ਇਸ ਚੱਟਾਨ ਤੋਂ ਪਾਣੀ ਕੱਢੀਏ?

ਗਿਣਤੀ 20:11 (PANIRV)
Square Portrait Landscape 4K UHD
ਫੇਰ ਮੂਸਾ ਨੇ ਆਪਣਾ ਹੱਥ ਚੁੱਕ ਕੇ ਉਸ ਚੱਟਾਨ ਨੂੰ ਆਪਣੇ ਢਾਂਗੇ ਨਾਲ ਦੋ ਵਾਰ ਮਾਰਿਆ ਤਾਂ ਬਹੁਤ ਪਾਣੀ ਨਿੱਕਲ ਆਇਆ ਤਾਂ ਮੰਡਲੀ ਦੇ ਲੋਕ ਅਤੇ ਉਨ੍ਹਾਂ ਦੇ ਪਸ਼ੂਆਂ ਨੇ ਪੀਤਾ।

ਗਿਣਤੀ 20:12 (PANIRV)
Square Portrait Landscape 4K UHD
ਯਹੋਵਾਹ ਨੇ ਮੂਸਾ ਅਤੇ ਹਾਰੂਨ ਨੂੰ ਆਖਿਆ, ਇਸ ਲਈ ਕਿ ਤੁਸੀਂ ਮੇਰਾ ਵਿਸ਼ਵਾਸ ਨਹੀਂ ਕੀਤਾ ਅਤੇ ਇਸਰਾਏਲੀਆਂ ਦੀਆਂ ਅੱਖਾਂ ਵਿੱਚ ਮੈਨੂੰ ਪਵਿੱਤਰ ਨਹੀਂ ਠਹਿਰਾਇਆ, ਹੁਣ ਤੁਸੀਂ ਇਸ ਸਭਾ ਨੂੰ ਉਸ ਧਰਤੀ ਵਿੱਚ ਜਿਹੜੀ ਮੈਂ ਉਨ੍ਹਾਂ ਨੂੰ ਦਿੱਤੀ, ਨਹੀਂ ਲੈ ਕੇ ਜਾ ਸਕੋਗੇ।

ਗਿਣਤੀ 20:13 (PANIRV)
Square Portrait Landscape 4K UHD
ਇਸ ਲਈ ਇਸ ਸਥਾਨ ਦਾ ਨਾਮ ਮਰੀਬਾਹ ਪਿਆ ਕਿਉਂ ਜੋ ਇਸਰਾਏਲੀਆਂ ਨੇ ਯਹੋਵਾਹ ਨਾਲ ਝਗੜਾ ਕੀਤਾ ਅਤੇ ਉਹ ਉਨ੍ਹਾਂ ਦੇ ਵਿੱਚ ਪਵਿੱਤਰ ਠਹਿਰਾਇਆ ਗਿਆ।

ਗਿਣਤੀ 20:14 (PANIRV)
Square Portrait Landscape 4K UHD
ਫੇਰ ਮੂਸਾ ਨੇ ਕਾਦੇਸ਼ ਤੋਂ ਅਦੋਮ ਦੇ ਰਾਜੇ ਕੋਲ ਸੰਦੇਸ਼ਵਾਹਕ ਭੇਜ ਕੇ ਆਖਿਆ, ਇਸਰਾਏਲ ਤੁਹਾਡਾ ਭਰਾ ਆਖਦਾ ਹੈ ਕਿ ਤੁਸੀਂ ਉਹ ਸਾਰਾ ਕਸ਼ਟ ਜਾਣਦੇ ਹੋ, ਜੋ ਸਾਡੇ ਉੱਤੇ ਆਇਆ ਹੈ।

ਗਿਣਤੀ 20:15 (PANIRV)
Square Portrait Landscape 4K UHD
ਕਿਵੇਂ ਸਾਡੇ ਪਿਉ-ਦਾਦੇ ਮਿਸਰ ਨੂੰ ਗਏ ਅਤੇ ਅਸੀਂ ਮਿਸਰ ਵਿੱਚ ਬਹੁਤ ਦਿਨਾਂ ਤੱਕ ਰਹੇ ਅਤੇ ਫੇਰ ਮਿਸਰੀਆਂ ਨੇ ਸਾਡੇ ਨਾਲ ਅਤੇ ਸਾਡੇ ਪੁਰਖਿਆਂ ਨਾਲ ਬੁਰਾ ਵਿਵਹਾਰ ਕੀਤਾ।

ਗਿਣਤੀ 20:16 (PANIRV)
Square Portrait Landscape 4K UHD
ਪਰ ਜਦੋਂ ਅਸੀਂ ਯਹੋਵਾਹ ਅੱਗੇ ਦੁਹਾਈ ਦਿੱਤੀ ਤਦ ਉਸ ਨੇ ਸਾਡੀ ਬੇਨਤੀ ਸੁਣੀ ਅਤੇ ਉਹ ਇੱਕ ਦੂਤ ਭੇਜ ਕੇ ਸਾਨੂੰ ਮਿਸਰ ਦੇਸ ਤੋਂ ਕੱਢ ਲਿਆਇਆ ਹੈ ਇਸ ਲਈ ਅਸੀਂ ਕਾਦੇਸ਼ ਸ਼ਹਿਰ ਵਿੱਚ ਹਾਂ, ਜਿਹੜਾ ਤੁਹਾਡੀ ਸਰਹੱਦ ਉੱਤੇ ਹੈ।

ਗਿਣਤੀ 20:17 (PANIRV)
Square Portrait Landscape 4K UHD
ਸਾਨੂੰ ਆਪਣੇ ਦੇਸ ਦੇ ਵਿੱਚ ਦੀ ਲੰਘਣ ਦਿਓ ਅਤੇ ਅਸੀਂ ਖੇਤਾਂ ਜਾਂ ਅੰਗੂਰੀ ਬਾਗ਼ਾਂ ਦੇ ਵਿੱਚ ਦੀ ਹੋ ਕੇ ਨਾ ਲੰਘਾਂਗੇ ਅਤੇ ਅਸੀਂ ਖੂਹ ਦਾ ਪਾਣੀ ਨਹੀਂ ਪੀਵਾਂਗੇ, ਅਸੀਂ ਰਾਜੇ ਦੀ ਬਣਾਈ ਹੋਈ ਸੜਕ ਤੋਂ ਹੀ ਲੰਘ ਜਾਂਵਾਂਗੇ, ਅਸੀਂ ਸੱਜੇ ਜਾਂ ਖੱਬੇ ਨਹੀਂ ਮੁੜਾਂਗੇ, ਜਦ ਤੱਕ ਅਸੀਂ ਤੁਹਾਡੀਆਂ ਹੱਦਾਂ ਤੋਂ ਪਾਰ ਨਾ ਲੰਘ ਜਾਈਏ।

ਗਿਣਤੀ 20:18 (PANIRV)
Square Portrait Landscape 4K UHD
ਪਰ ਅਦੋਮ ਦੇ ਰਾਜੇ ਨੇ ਉਸ ਨੂੰ ਉੱਤਰ ਦਿੱਤਾ, ਤੁਸੀਂ ਮੇਰੇ ਦੇਸ ਵਿੱਚੋਂ ਨਹੀਂ ਲੰਘੋਗੇ ਨਹੀਂ ਤਾਂ ਮੈਂ ਤੁਹਾਡਾ ਤਲਵਾਰ ਨਾਲ ਸਾਹਮਣਾ ਕਰਾਂਗਾ।

ਗਿਣਤੀ 20:19 (PANIRV)
Square Portrait Landscape 4K UHD
ਤਦ ਇਸਰਾਏਲੀਆਂ ਨੇ ਉਹਨਾਂ ਦੇ ਕੋਲ ਫੇਰ ਸੁਨੇਹਾ ਭੇਜਿਆ, ਅਸੀਂ ਰਸਤੇ ਤੋਂ ਹੁੰਦੇ ਹੋਏ ਜਾਂਵਾਂਗੇ, ਜੇਕਰ ਅਸੀਂ ਅਤੇ ਸਾਡੇ ਪਸ਼ੂਆਂ ਨੇ ਤੁਹਾਡਾ ਪਾਣੀ ਪੀਤਾ ਤਾਂ ਅਸੀਂ ਉਸ ਦਾ ਮੁੱਲ ਦੇ ਦੇਵਾਂਗੇ। ਕੁਝ ਹੋਰ ਨਹੀਂ ਸਿਰਫ਼ ਸਾਨੂੰ ਪੈਦਲ ਲੰਘ ਜਾਣ ਦੇ।

ਗਿਣਤੀ 20:20 (PANIRV)
Square Portrait Landscape 4K UHD
ਪਰ ਉਸ ਨੇ ਆਖਿਆ, ਤੁਸੀਂ ਲੰਘ ਨਹੀਂ ਸਕੋਗੇ। ਅਦੋਮ ਵੱਡੀ ਸੈਨਾਂ ਲੈ ਕੇ ਉਹਨਾਂ ਦਾ ਸਾਹਮਣਾ ਕਰਨ ਲਈ ਨਿੱਕਲਿਆ।

ਗਿਣਤੀ 20:21 (PANIRV)
Square Portrait Landscape 4K UHD
ਇਸ ਤਰ੍ਹਾਂ ਅਦੋਮ ਨੇ ਇਸਰਾਏਲ ਨੂੰ ਆਪਣੇ ਦੇਸ ਵਿੱਚੋਂ ਦੀ ਲੰਘਣ ਦੀ ਇਜਾਜ਼ਤ ਨਾ ਦਿੱਤੀ, ਇਸ ਲਈ ਇਸਰਾਏਲੀ ਉੱਥੋਂ ਮੁੜ੍ਹ ਗਏ।

ਗਿਣਤੀ 20:22 (PANIRV)
Square Portrait Landscape 4K UHD
ਤਦ ਇਸਰਾਏਲੀਆਂ ਦੀ ਸਾਰੀ ਮੰਡਲੀ ਕਾਦੇਸ਼ ਤੋਂ ਕੂਚ ਕਰਕੇ, ਹੋਰ ਨਾਮ ਦੇ ਪਰਬਤ ਨੂੰ ਆਈ।

ਗਿਣਤੀ 20:23 (PANIRV)
Square Portrait Landscape 4K UHD
ਤਦ ਯਹੋਵਾਹ ਨੇ ਮੂਸਾ ਅਤੇ ਹਾਰੂਨ ਨੂੰ ਹੋਰ ਨਾਮ ਦੇ ਪਰਬਤ ਉੱਤੇ ਜਿਹੜਾ ਅਦੋਮ ਦੇਸ ਦੀ ਹੱਦ ਉੱਤੇ ਹੈ, ਆਖਿਆ,

ਗਿਣਤੀ 20:24 (PANIRV)
Square Portrait Landscape 4K UHD
ਹਾਰੂਨ ਆਪਣੇ ਲੋਕਾਂ ਵਿੱਚ ਜਾ ਮਿਲੇਗਾ ਅਤੇ ਉਹ ਉਸ ਧਰਤੀ ਵਿੱਚ ਦਾਖ਼ਿਲ ਨਾ ਹੋ ਸਕੇਗਾ, ਜਿਹੜੀ ਮੈਂ ਇਸਰਾਏਲੀਆਂ ਨੂੰ ਦਿੱਤੀ ਹੈ ਕਿਉਂਕਿ ਤੁਸੀਂ ਮਰੀਬਾਹ ਦੇ ਸੋਤੇ ਉੱਤੇ ਮੇਰੇ ਹੁਕਮਾਂ ਦੇ ਵਿਰੁੱਧ ਝਗੜਾ ਕੀਤਾ।

ਗਿਣਤੀ 20:25 (PANIRV)
Square Portrait Landscape 4K UHD
ਇਸ ਲਈ ਤੂੰ ਹਾਰੂਨ ਅਤੇ ਉਸ ਦੇ ਪੁੱਤਰ ਅਲਆਜ਼ਾਰ ਨੂੰ, ਹੋਰ ਨਾਮ ਦੇ ਪਰਬਤ ਉੱਤੇ ਲੈ ਚੱਲ।

ਗਿਣਤੀ 20:26 (PANIRV)
Square Portrait Landscape 4K UHD
ਹਾਰੂਨ ਦੇ ਬਸਤਰ ਉਸ ਉੱਤੋਂ ਉਤਾਰ ਕੇ ਉਸ ਦੇ ਪੁੱਤਰ ਅਲਆਜ਼ਾਰ ਨੂੰ ਪਹਿਨਾ, ਤਦ ਹਾਰੂਨ ਉੱਥੇ ਹੀ ਮਰ ਜਾਵੇਗਾ ਅਤੇ ਆਪਣੇ ਲੋਕਾਂ ਵਿੱਚ ਜਾ ਮਿਲੇਗਾ।

ਗਿਣਤੀ 20:27 (PANIRV)
Square Portrait Landscape 4K UHD
ਤਦ ਮੂਸਾ ਨੇ ਉਸੇ ਤਰ੍ਹਾਂ ਹੀ ਕੀਤਾ, ਜਿਵੇਂ ਯਹੋਵਾਹ ਨੇ ਹੁਕਮ ਦਿੱਤਾ ਸੀ ਅਤੇ ਉਹ ਸਾਰੀ ਮੰਡਲੀ ਦੇ ਵੇਖਦਿਆਂ ਹੀ ਹੋਰ ਨਾਮ ਦੇ ਪਰਬਤ ਉੱਤੇ ਚੜ੍ਹ ਗਏ।

ਗਿਣਤੀ 20:28 (PANIRV)
Square Portrait Landscape 4K UHD
ਤਦ ਮੂਸਾ ਨੇ ਹਾਰੂਨ ਦੇ ਬਸਤਰ ਉਤਾਰ ਕੇ, ਉਸ ਦੇ ਪੁੱਤਰ ਅਲਆਜ਼ਾਰ ਨੂੰ ਪਹਿਨਾਏ ਅਤੇ ਹਾਰੂਨ ਉਸ ਪਰਬਤ ਦੀ ਟੀਸੀ ਉੱਤੇ ਮਰ ਗਿਆ ਫੇਰ ਮੂਸਾ ਅਤੇ ਅਲਆਜ਼ਾਰ ਪਰਬਤ ਤੋਂ ਹੇਠਾਂ ਉਤਰ ਆਏ।

ਗਿਣਤੀ 20:29 (PANIRV)
Square Portrait Landscape 4K UHD
ਜਦ ਇਸਰਾਏਲ ਦੀ ਸਾਰੀ ਮੰਡਲੀ ਨੇ ਵੇਖਿਆ ਕਿ ਹਾਰੂਨ ਮਰ ਗਿਆ ਹੈ ਤਦ ਇਸਰਾਏਲ ਦੇ ਸਾਰੇ ਪਰਿਵਾਰ ਹਾਰੂਨ ਦੇ ਲਈ ਤੀਹ ਦਿਨ ਤੱਕ ਸੋਗ ਕਰਦੇ ਰਹੇ।

Available Bible Translations

American Standard Version
Numbers 20 (ASV) »
King James Version
Numbers 20 (KJV) »
GOD’S WORD® (GW)
Numbers 20 (GW) »
World English Bible
Numbers 20 (WEB) »
Louis Segond 1910
Nombres 20 (LSG) »
Luther Bibel 1912
Numeri 20 (LUTH1912) »
इंडियन रिवाइज्ड वर्जन - हिंदी
गिनती 20 (HINIRV) »
ভারতীয় সংশোধিত সংস্করণ - বাংলা
গননা 20 (BENIRV) »
இந்தியன் ரீவைஸ்டு வேர்ஷன் - தமிழ்
எண்ணாகமம் 20 (TAMIRV) »
इंडियन रिवाइज्ड वर्जन - मराठी
गणना 20 (MARIRV) »
ఇండియన్ రేవిజ్డ్ వెర్షన్ - తెలుగు
సంఖ్యాకాండం 20 (TELIRV) »
ઇન્ડિયન રિવાયઝ્ડ વર્ઝન - ગુજરાતી
ગણના 20 (GUJIRV) »
ಭಾರತೀಯ ಪರಿಷ್ಕೃತ ಆವೃತ್ತಿ - ಕನ್ನಡ
ಅರಣ್ಯಕಾಂಡ 20 (KANIRV) »
الكتاب المقدس باللغة العربية، فان دايك
اَلْعَدَد 20 (AVD) »
תנ ך עברי מודרני
במדבר 20 (HEB) »
Bíblia Sagrada Português
Números 20 (BSL) »
Kinh Thánh: Tiếng Việt
Dân Số 20 (VIE) »
Reina Valera Antigua
Números 20 (RVA) »
La Sacra Bibbia
Numeri 20 (RIV) »
圣 经 简体中文和合本
民 数 记 20 (CUVS) »
聖 經 繁體中文和合本
民 數 記 20 (CUVT) »
Bibla e Shenjtë
Numrat 20 (ALB) »
Svenska Bibeln 1917
4 Mosebok 20 (SV1917) »
Библия на русском
Числа 20 (RUSV) »
Українська Біблія
Числа 20 (UKR) »
Szent Biblia - Magyar
4 Mózes 20 (KAR) »
Българска Библия
Числа 20 (BULG) »
聖書 日本語
民数記 20 (JPN) »
Biblia Takatifu
Hesabu 20 (SWHULB) »
Kitaabka Quduuska Ah
Tirintii 20 (SOM) »
De Heilige Schrift
Numberi 20 (NLD) »

ਗਿਣਤੀ (PANIRV) Chapter Selection

PANIRV Book Selection List