ਗਿਣਤੀ Chapter 21 PANIRV Bible Verse Images

ਗਿਣਤੀ 21 Bible Verse Pictures. Choose from a large collection of inspirational, motivational and encouraging Bible verses with pictures of nature. Download and share ਗਿਣਤੀ 21 inspirational Bible verse images. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.


ਗਿਣਤੀ 21:1 (PANIRV)
Square Portrait Landscape 4K UHD
ਤਦ ਅਰਾਦ ਦਾ ਕਨਾਨੀ ਰਾਜਾ, ਜਿਹੜਾ ਦੱਖਣ ਦੇਸ ਵਿੱਚ ਰਹਿੰਦਾ ਸੀ, ਉਸ ਨੇ ਸੁਣਿਆ ਕਿ ਇਸਰਾਏਲੀ ਅਥਾਰੀਮ ਦੇ ਰਾਹ ਤੋਂ ਆ ਰਹੇ ਹਨ ਤਦ ਉਹ ਇਸਰਾਏਲ ਨਾਲ ਲੜਿਆ ਅਤੇ ਉਨ੍ਹਾਂ ਵਿੱਚੋਂ ਕਈਆਂ ਨੂੰ ਗੁਲਾਮ ਬਣਾ ਲਿਆ।

ਗਿਣਤੀ 21:2 (PANIRV)
Square Portrait Landscape 4K UHD
ਤਦ ਇਸਰਾਏਲੀਆਂ ਨੇ ਯਹੋਵਾਹ ਅੱਗੇ ਪ੍ਰਣ ਕਰਕੇ ਆਖਿਆ, ਜੇ ਤੂੰ ਇਨ੍ਹਾਂ ਲੋਕਾਂ ਨੂੰ ਸੱਚ-ਮੁੱਚ ਸਾਡੇ ਹੱਥ ਵਿੱਚ ਦੇ ਦੇਵੇਂ ਤਾਂ ਅਸੀਂ ਉਨ੍ਹਾਂ ਦੇ ਸ਼ਹਿਰਾਂ ਦਾ ਸੱਤਿਆਨਾਸ ਕਰ ਦਿਆਂਗੇ।

ਗਿਣਤੀ 21:3 (PANIRV)
Square Portrait Landscape 4K UHD
ਤਦ ਯਹੋਵਾਹ ਨੇ ਇਸਰਾਏਲ ਦੀ ਬੇਨਤੀ ਸੁਣੀ ਅਤੇ ਕਨਾਨੀਆਂ ਨੂੰ ਉਹਨਾਂ ਦੇ ਵੱਸ ਵਿੱਚ ਕਰ ਦਿੱਤਾ, ਤਦ ਉਨ੍ਹਾਂ ਨੇ ਉਹਨਾਂ ਦੇ ਸ਼ਹਿਰਾਂ ਦਾ ਸੱਤਿਆਨਾਸ ਕਰ ਦਿੱਤਾ ਅਤੇ ਉਸ ਥਾਂ ਦਾ ਨਾਮ ਹਾਰਮਾਹ ਪੈ ਗਿਆ।

ਗਿਣਤੀ 21:4 (PANIRV)
Square Portrait Landscape 4K UHD
ਤਦ ਉਨ੍ਹਾਂ ਨੇ ਹੋਰ ਨਾਮ ਦੇ ਪਰਬਤ ਤੋਂ, ਲਾਲ ਸਮੁੰਦਰ ਵੱਲ ਅਦੋਮ ਦੇਸ ਦੇ ਬਾਹਰੋਂ, ਕੂਚ ਕੀਤਾ ਪਰ ਲੰਬੇ ਸਫ਼ਰ ਦੇ ਕਾਰਨ ਪਰਜਾ ਰਾਹ ਵਿੱਚ ਪਰੇਸ਼ਾਨ ਹੋ ਗਈ।

ਗਿਣਤੀ 21:5 (PANIRV)
Square Portrait Landscape 4K UHD
ਇਸ ਕਾਰਨ ਪਰਜਾ ਯਹੋਵਾਹ ਅਤੇ ਮੂਸਾ ਦੇ ਵਿਰੁੱਧ ਬੋਲੀ ਕਿ ਤੁਸੀਂ ਸਾਨੂੰ ਮਿਸਰ ਵਿੱਚੋਂ ਜੰਗਲ ਵਿੱਚ ਕਿਉਂ ਲੈ ਆਏ, ਤਾਂ ਜੋ ਅਸੀਂ ਉਜਾੜ ਵਿੱਚ ਮਰ ਜਾਈਏ? ਇੱਥੇ ਨਾ ਤਾਂ ਰੋਟੀ ਹੈ, ਨਾ ਹੀ ਪਾਣੀ ਹੈ। ਸਾਡੀਆਂ ਜਾਨਾਂ ਇਸ ਨਿਕੰਮੀ ਰੋਟੀ ਤੋਂ ਅੱਕ ਗਈਆਂ ਹਨ!

ਗਿਣਤੀ 21:6 (PANIRV)
Square Portrait Landscape 4K UHD
ਤਦ ਯਹੋਵਾਹ ਨੇ ਪਰਜਾ ਵਿੱਚ ਤੇਜ ਜ਼ਹਿਰੀਲੇ ਸੱਪ ਭੇਜੇ ਅਤੇ ਉਨ੍ਹਾਂ ਨੇ ਲੋਕਾਂ ਨੂੰ ਡੱਸਿਆ, ਤਦ ਇਸਰਾਏਲੀਆਂ ਵਿੱਚੋਂ ਬਹੁਤ ਲੋਕ ਮਰ ਗਏ।

ਗਿਣਤੀ 21:7 (PANIRV)
Square Portrait Landscape 4K UHD
ਫੇਰ ਪਰਜਾ ਨੇ ਮੂਸਾ ਕੋਲ ਆਣ ਕੇ ਆਖਿਆ, ਅਸੀਂ ਪਾਪ ਕੀਤਾ ਜੋ ਅਸੀਂ ਤੇਰੇ ਅਤੇ ਯਹੋਵਾਹ ਦੇ ਵਿਰੁੱਧ ਬੋਲੇ। ਹੁਣ, ਯਹੋਵਾਹ ਅੱਗੇ ਬੇਨਤੀ ਕਰ ਕਿ ਉਹ ਸਾਡੇ ਕੋਲੋਂ ਇਹਨਾਂ ਸੱਪਾਂ ਨੂੰ ਮੋੜ ਲਵੇ। ਤਦ ਮੂਸਾ ਨੇ ਪਰਜਾ ਦੇ ਲਈ ਬੇਨਤੀ ਕੀਤੀ।

ਗਿਣਤੀ 21:8 (PANIRV)
Square Portrait Landscape 4K UHD
ਯਹੋਵਾਹ ਨੇ ਮੂਸਾ ਨੂੰ ਆਖਿਆ, ਇੱਕ ਜ਼ਹਿਰੀਲਾ ਸੱਪ ਬਣਾ ਕੇ ਉਸ ਨੂੰ ਇੱਕ ਡੰਡੇ ਉੱਤੇ ਰੱਖਦੇ, ਤਦ ਅਜਿਹਾ ਹੋਵੇਗਾ ਕਿ ਜੋ ਕੋਈ ਡੱਸਿਆ ਜਾਵੇ, ਉਸ ਸੱਪ ਨੂੰ ਵੇਖ ਲਵੇ ਤਾਂ ਉਹ ਆਪਣੀ ਜਾਨ ਨੂੰ ਬਚਾ ਲਵੇਗਾ।

ਗਿਣਤੀ 21:9 (PANIRV)
Square Portrait Landscape 4K UHD
ਉਪਰੰਤ ਮੂਸਾ ਨੇ ਇੱਕ ਪਿੱਤਲ ਦਾ ਸੱਪ ਬਣਾ ਕੇ, ਉਸ ਨੂੰ ਡੰਡੇ ਉੱਤੇ ਰੱਖਿਆ ਤਾਂ ਅਜਿਹਾ ਹੋਇਆ ਕਿ ਜਦ ਸੱਪ ਕਿਸੇ ਮਨੁੱਖ ਨੂੰ ਡੱਸਦਾ ਸੀ, ਤਾਂ ਉਹ ਪਿੱਤਲ ਦੇ ਸੱਪ ਵੱਲ ਨਜ਼ਰ ਕਰਦਾ ਸੀ ਅਤੇ ਆਪਣੀ ਜਾਨ ਨੂੰ ਬਚਾ ਲੈਂਦਾ ਸੀ।

ਗਿਣਤੀ 21:10 (PANIRV)
Square Portrait Landscape 4K UHD
ਫੇਰ ਇਸਰਾਏਲ ਨੇ ਕੂਚ ਕਰਕੇ, ਓਬੋਥ ਵਿੱਚ ਡੇਰੇ ਲਾਏ।

ਗਿਣਤੀ 21:11 (PANIRV)
Square Portrait Landscape 4K UHD
ਫੇਰ ਓਬੋਥ ਤੋਂ ਕੂਚ ਕਰਕੇ, ਈਯੇਅਬਾਰੀਮ ਦੀ ਉਸ ਉਜਾੜ ਵਿੱਚ, ਜਿਹੜੀ ਮੋਆਬ ਦੇ ਸਾਹਮਣੇ ਪੂਰਬ ਦਿਸ਼ਾ ਵੱਲ ਹੈ, ਡੇਰੇ ਲਾਏ।

ਗਿਣਤੀ 21:12 (PANIRV)
Square Portrait Landscape 4K UHD
ਉੱਥੋਂ ਕੂਚ ਕਰਕੇ ਜ਼ਰਦ ਦੀ ਵਾਦੀ ਵਿੱਚ ਡੇਰੇ ਲਾਏ।

ਗਿਣਤੀ 21:13 (PANIRV)
Square Portrait Landscape 4K UHD
ਫੇਰ ਉੱਥੋਂ ਕੂਚ ਕਰ ਕੇ ਉਨ੍ਹਾਂ ਨੇ ਆਪਣੇ ਡੇਰੇ ਅਰਨੋਨ ਨਦੀ ਦੇ ਦੂਜੇ ਪਾਸੇ ਲਾਏ, ਜਿਹੜੀ ਉਜਾੜ ਵਿੱਚ ਦੀ ਅਮੋਰੀਆਂ ਦੀ ਸਰਹੱਦ ਤੋਂ ਨਿੱਕਲਦੀ ਹੈ ਕਿਉਂ ਜੋ ਅਰਨੋਨ ਮੋਆਬ ਦੀ ਹੱਦ ਉੱਤੇ ਮੋਆਬ ਅਤੇ ਅਮੋਰੀਆਂ ਦੇ ਵਿਚਕਾਰ ਹੈ।

ਗਿਣਤੀ 21:14 (PANIRV)
Square Portrait Landscape 4K UHD
ਇਸ ਲਈ ਯਹੋਵਾਹ ਦੀ ਜੰਗ ਨਾਮ ਦੀ ਪੁਸਤਕ ਵਿੱਚ ਲਿਖਿਆ ਹੈ: ਵਾਹੇਬ ਜਿਹੜਾ ਸੂਫ਼ਾਹ ਵਿੱਚ ਹੈ, ਅਤੇ ਅਰਨੋਨ ਦੀਆਂ ਵਾਦੀਆਂ।

ਗਿਣਤੀ 21:15 (PANIRV)
Square Portrait Landscape 4K UHD
ਅਤੇ ਵਾਦੀਆਂ ਦੀ ਢਾਲ਼, ਜਿਹੜੀ ਆਰ ਦੀ ਵੱਸੋਂ ਤੱਕ ਫੈਲੀ ਹੋਈ ਹੈ ਅਤੇ ਮੋਆਬ ਦੀ ਸਰਹੱਦ ਨਾਲ ਲੱਗਦੀ ਹੈ।

ਗਿਣਤੀ 21:16 (PANIRV)
Square Portrait Landscape 4K UHD
ਉੱਥੋਂ ਉਹ ਬਏਰ ਨੂੰ ਗਏ ਜਿੱਥੇ ਉਹ ਖੂਹ ਹੈ ਜਿਸ ਦੇ ਵਿਖੇ ਯਹੋਵਾਹ ਨੇ ਮੂਸਾ ਨੂੰ ਆਖਿਆ ਸੀ ਕਿ ਪਰਜਾ ਨੂੰ ਇਕੱਠਾ ਕਰ ਅਤੇ ਮੈਂ ਉਨ੍ਹਾਂ ਨੂੰ ਪਾਣੀ ਦਿਆਂਗਾ।

ਗਿਣਤੀ 21:17 (PANIRV)
Square Portrait Landscape 4K UHD
ਤਦ ਇਸਰਾਏਲ ਨੇ ਇਹ ਗੀਤ ਗਾਇਆ: ਹੇ ਖੂਹ, ਉਮੜ੍ਹ ਆ! ਉਸ ਲਈ ਗਾਓ।

ਗਿਣਤੀ 21:18 (PANIRV)
Square Portrait Landscape 4K UHD
ਉਹ ਖੂਹ ਜਿਸ ਨੂੰ ਹਾਕਮਾਂ ਨੇ ਪੁੱਟਿਆ, ਅਤੇ ਲੋਕਾਂ ਦੇ ਪਤਵੰਤਾਂ ਨੇ ਆੱਸੇ ਨਾਲ ਅਤੇ ਆਪਣੀਆਂ ਲਾਠੀਆਂ ਨਾਲ ਕੱਢਿਆ!

ਗਿਣਤੀ 21:19 (PANIRV)
Square Portrait Landscape 4K UHD
ਉਹ ਫੇਰ ਉਜਾੜ ਤੋਂ ਮੱਤਾਨਾਹ ਨੂੰ ਗਏ ਅਤੇ ਮੱਤਾਨਾਹ ਤੋਂ ਨਹਲੀਏਲ ਨੂੰ ਅਤੇ ਨਹਲੀਏਲ ਤੋਂ ਬਾਮੋਥ ਨੂੰ।

ਗਿਣਤੀ 21:20 (PANIRV)
Square Portrait Landscape 4K UHD
ਅਤੇ ਬਾਮੋਥ ਤੋਂ ਉਸ ਘਾਟੀ ਨੂੰ ਜਿਹੜੀ ਮੋਆਬ ਦੇ ਮੈਦਾਨ ਵਿੱਚ ਹੈ, ਫੇਰ ਪਿਸਗਾਹ ਦੀ ਟੀਸੀ ਨੂੰ ਜਿਹੜੀ ਉਜਾੜ ਵੱਲ ਨੂੰ ਝੁਕੀ ਹੋਈ ਹੈ।

ਗਿਣਤੀ 21:21 (PANIRV)
Square Portrait Landscape 4K UHD
ਤਦ ਇਸਰਾਏਲ ਨੇ ਅਮੋਰੀਆਂ ਦੇ ਰਾਜੇ ਸੀਹੋਨ ਕੋਲ ਸੰਦੇਸ਼ਵਾਹਕ ਭੇਜੇ,

ਗਿਣਤੀ 21:22 (PANIRV)
Square Portrait Landscape 4K UHD
ਤੁਸੀਂ ਸਾਨੂੰ ਆਪਣੇ ਦੇਸ਼ ਦੇ ਵਿੱਚੋਂ ਦੀ ਲੰਘ ਜਾਣ ਦਿਓ। ਅਸੀਂ ਖੇਤ, ਅੰਗੂਰਾਂ ਦੇ ਬਾਗ਼ਾਂ ਵਿੱਚ ਨਹੀਂ ਵੜਾਂਗੇ, ਨਾ ਅਸੀਂ ਖੂਹ ਦਾ ਪਾਣੀ ਪੀਵਾਂਗੇ। ਅਸੀਂ ਸ਼ਾਹੀ ਸੜਕ ਰਾਹੀਂ ਚੱਲਾਂਗੇ ਜਦ ਤੱਕ ਤੁਹਾਡੀਆਂ ਹੱਦਾਂ ਤੋਂ ਪਾਰ ਨਾ ਲੰਘ ਜਾਈਏ।

ਗਿਣਤੀ 21:23 (PANIRV)
Square Portrait Landscape 4K UHD
ਪਰ ਸੀਹੋਨ ਨੇ ਇਸਰਾਏਲ ਨੂੰ ਆਪਣੀਆਂ ਹੱਦਾਂ ਦੇ ਵਿੱਚ ਦੀ ਨਾ ਲੰਘਣ ਦਿੱਤਾ, ਪਰ ਸੀਹੋਨ ਨੇ ਆਪਣੇ ਸਾਰੇ ਲੋਕ ਇਕੱਠੇ ਕੀਤੇ ਅਤੇ ਇਸਰਾਏਲ ਦਾ ਸਾਹਮਣਾ ਕਰਨ ਲਈ ਉਜਾੜ ਵਿੱਚ ਯਹਸ ਨੂੰ ਗਿਆ ਅਤੇ ਇਸਰਾਏਲ ਨਾਲ ਲੜਿਆ।

ਗਿਣਤੀ 21:24 (PANIRV)
Square Portrait Landscape 4K UHD
ਤਦ ਇਸਰਾਏਲ ਨੇ ਉਹ ਨੂੰ ਤਲਵਾਰ ਦੀ ਧਾਰ ਨਾਲ ਮਾਰਿਆ ਅਤੇ ਅਰਨੋਨ ਤੋਂ ਯਬੋਕ ਨਦੀ ਤੱਕ ਅਰਥਾਤ ਅੰਮੋਨੀਆਂ ਤੱਕ ਉਹ ਦੀ ਧਰਤੀ ਉੱਤੇ ਕਬਜ਼ਾ ਕਰ ਲਿਆ ਕਿਉਂ ਜੋ ਅੰਮੋਨੀਆਂ ਦੀ ਹੱਦ ਪੱਕੀ ਸੀ।

ਗਿਣਤੀ 21:25 (PANIRV)
Square Portrait Landscape 4K UHD
ਅਤੇ ਇਸਰਾਏਲ ਨੇ ਇਹ ਸਾਰੇ ਸ਼ਹਿਰ ਲੈ ਲਏ ਅਤੇ ਇਸਰਾਏਲ ਹਸ਼ਬੋਨ ਵਿੱਚ ਅਮੋਰੀਆਂ ਦੇ ਸਾਰੇ ਸ਼ਹਿਰਾਂ ਅਤੇ ਉਸ ਦੇ ਸਾਰੇ ਪਿੰਡਾਂ ਵਿੱਚ ਵੱਸ ਗਿਆ।

ਗਿਣਤੀ 21:26 (PANIRV)
Square Portrait Landscape 4K UHD
ਕਿਉਂ ਜੋ ਹਸ਼ਬੋਨ ਅਮੋਰੀਆਂ ਦੇ ਰਾਜੇ ਸੀਹੋਨ ਦਾ ਸ਼ਹਿਰ ਸੀ, ਜਿਸ ਨੇ ਮੋਆਬ ਦੇ ਅਗਲੇ ਰਾਜੇ ਨਾਲ ਲੜ ਕੇ ਉਸ ਦੇ ਸਾਰੇ ਦੇਸ ਨੂੰ ਉਸ ਦੇ ਹੱਥੋਂ ਅਰਨੋਨ ਤੱਕ ਜਿੱਤ ਲਿਆ ਸੀ।

ਗਿਣਤੀ 21:27 (PANIRV)
Square Portrait Landscape 4K UHD
ਇਸ ਲਈ ਕਵੀ ਆਖਦੇ ਹਨ: ਹਸ਼ਬੋਨ ਵਿੱਚ ਆਓ, ਸੀਹੋਨ ਦਾ ਸ਼ਹਿਰ ਬਣਾਇਆ ਅਤੇ ਪੱਕਾ ਕੀਤਾ ਜਾਵੇ।

ਗਿਣਤੀ 21:28 (PANIRV)
Square Portrait Landscape 4K UHD
ਕਿਉਂ ਜੋ ਅੱਗ ਹਸ਼ਬੋਨ ਤੋਂ ਨਿੱਕਲੀ, ਅਤੇ ਸੀਹੋਨ ਦੇ ਨਗਰ ਤੋਂ ਇੱਕ ਲਾਟ, ਮੋਆਬ ਦੇ ਆਰ ਨਗਰ ਨੂੰ ਭਸਮ ਕੀਤਾ, ਨਾਲੇ ਅਰਨੋਨ ਦੇ ਉਚਿਆਈਆਂ ਵਿੱਚ ਵੱਸਣ ਵਾਲੇ ਮਾਲਕਾਂ ਨੂੰ ਵੀ ਤਬਾਹ ਕੀਤਾ।

ਗਿਣਤੀ 21:29 (PANIRV)
Square Portrait Landscape 4K UHD
ਹੇ ਮੋਆਬ, ਤੇਰੇ ਉੱਤੇ ਹਾਏ! ਹੇ ਕਮੋਸ਼ ਦੇ ਪੁਜਾਰੀਓ, ਤੁਸੀਂ ਬਰਬਾਦ ਹੋਏ! ਉਸ ਨੇ ਆਪਣੇ ਪੁੱਤਰਾਂ ਨੂੰ ਭਗੌੜਿਆਂ ਵਾਂਗੂੰ ਛੱਡਿਆ, ਅਤੇ ਆਪਣੀਆਂ ਧੀਆਂ ਨੂੰ ਅਮੋਰੀਆਂ ਦੇ ਰਾਜਾ ਸੀਹੋਨ ਦੀ ਦਾਸੀਆਂ ਬਣਾ ਦਿੱਤਾ!

ਗਿਣਤੀ 21:30 (PANIRV)
Square Portrait Landscape 4K UHD
ਅਸੀਂ ਉਨ੍ਹਾਂ ਉੱਤੇ ਜਿੱਤ ਪ੍ਰਾਪਤ ਕੀਤੀ, ਹਸ਼ਬੋਨ, ਦੀਬੋਨ ਸ਼ਹਿਰ ਤੱਕ ਬਰਬਾਦ ਹੋਇਆ, ਅਤੇ ਅਸੀਂ ਨੋਫ਼ਾਹ ਅਤੇ ਮੇਦਬਾ ਸ਼ਹਿਰ ਤੱਕ ਤਬਾਹ ਕੀਤਾ ਹੈ।

ਗਿਣਤੀ 21:31 (PANIRV)
Square Portrait Landscape 4K UHD
ਇਸ ਤਰ੍ਹਾਂ ਇਸਰਾਏਲ ਅਮੋਰੀਆਂ ਦੇ ਖੇਤਰ ਵਿੱਚ ਵੱਸਿਆ।

ਗਿਣਤੀ 21:32 (PANIRV)
Square Portrait Landscape 4K UHD
ਫੇਰ ਮੂਸਾ ਨੇ ਯਾਜ਼ੇਰ ਦਾ ਭੇਤ ਜਾਣਨ ਲਈ ਮਨੁੱਖ ਘੱਲੇ ਅਤੇ ਉਨ੍ਹਾਂ ਨੇ ਉਸ ਦੇ ਪਿੰਡਾਂ ਨੂੰ ਵੱਸ ਵਿੱਚ ਕਰ ਲਿਆ ਅਤੇ ਉੱਥੋਂ ਦੇ ਅਮੋਰੀਆਂ ਨੂੰ ਕੱਢ ਦਿੱਤਾ।

ਗਿਣਤੀ 21:33 (PANIRV)
Square Portrait Landscape 4K UHD
ਫੇਰ ਮੁੜ ਕੇ ਉਹ ਬਾਸ਼ਾਨ ਦੇ ਰਾਹ ਤੋਂ ਉਤਾਹਾਂ ਨੂੰ ਗਏ ਅਤੇ ਓਗ ਬਾਸ਼ਾਨ ਦਾ ਰਾਜਾ ਅਤੇ ਉਸ ਦੀ ਸਾਰੀ ਪਰਜਾ ਉਹਨਾਂ ਦਾ ਸਾਹਮਣਾ ਕਰਨ ਲਈ ਬਾਹਰ ਆਈ ਅਤੇ ਅਦਰਈ ਵਿੱਚ ਉਨ੍ਹਾਂ ਦੇ ਨਾਲ ਯੁੱਧ ਕੀਤਾ।

ਗਿਣਤੀ 21:34 (PANIRV)
Square Portrait Landscape 4K UHD
ਪਰ ਯਹੋਵਾਹ ਨੇ ਮੂਸਾ ਨੂੰ ਆਖਿਆ, ਉਸ ਤੋਂ ਨਾ ਡਰ ਕਿਉਂ ਜੋ ਮੈਂ ਉਸ ਨੂੰ ਅਤੇ ਉਸ ਦੀ ਸਾਰੀ ਸੈਨਾਂ ਨੂੰ ਅਤੇ ਉਸ ਦੇ ਦੇਸ ਨੂੰ ਤੇਰੇ ਵੱਸ ਵਿੱਚ ਕਰ ਦਿੱਤਾ ਹੈ। ਤੂੰ ਉਸ ਦੇ ਨਾਲ ਉਸੇ ਤਰ੍ਹਾਂ ਕਰੇਂਗਾ ਜਿਵੇਂ ਤੂੰ ਅਮੋਰੀਆਂ ਦੇ ਰਾਜੇ ਸੀਹੋਨ ਨਾਲ ਕੀਤਾ ਜੋ ਹਸ਼ਬੋਨ ਵਿੱਚ ਵੱਸਦਾ ਸੀ।

ਗਿਣਤੀ 21:35 (PANIRV)
Square Portrait Landscape 4K UHD
ਉਨ੍ਹਾਂ ਨੇ ਉਸ ਨੂੰ ਅਤੇ ਉਸ ਦੇ ਪੁੱਤਰਾਂ ਨੂੰ ਅਤੇ ਉਸ ਦੀ ਸਾਰੀ ਸੈਨਾਂ ਨੂੰ ਅਜਿਹਾ ਮਾਰਿਆ ਕਿ ਉਨ੍ਹਾਂ ਦਾ ਕੱਖ ਵੀ ਨਾ ਰਿਹਾ ਅਤੇ ਉਨ੍ਹਾਂ ਨੇ ਉਸ ਦੀ ਧਰਤੀ ਉੱਤੇ ਵੀ ਕਬਜ਼ਾ ਕਰ ਲਿਆ।

Available Bible Translations

American Standard Version
Numbers 21 (ASV) »
King James Version
Numbers 21 (KJV) »
GOD’S WORD® (GW)
Numbers 21 (GW) »
World English Bible
Numbers 21 (WEB) »
Louis Segond 1910
Nombres 21 (LSG) »
Luther Bibel 1912
Numeri 21 (LUTH1912) »
इंडियन रिवाइज्ड वर्जन - हिंदी
गिनती 21 (HINIRV) »
ভারতীয় সংশোধিত সংস্করণ - বাংলা
গননা 21 (BENIRV) »
இந்தியன் ரீவைஸ்டு வேர்ஷன் - தமிழ்
எண்ணாகமம் 21 (TAMIRV) »
इंडियन रिवाइज्ड वर्जन - मराठी
गणना 21 (MARIRV) »
ఇండియన్ రేవిజ్డ్ వెర్షన్ - తెలుగు
సంఖ్యాకాండం 21 (TELIRV) »
ઇન્ડિયન રિવાયઝ્ડ વર્ઝન - ગુજરાતી
ગણના 21 (GUJIRV) »
ಭಾರತೀಯ ಪರಿಷ್ಕೃತ ಆವೃತ್ತಿ - ಕನ್ನಡ
ಅರಣ್ಯಕಾಂಡ 21 (KANIRV) »
الكتاب المقدس باللغة العربية، فان دايك
اَلْعَدَد 21 (AVD) »
תנ ך עברי מודרני
במדבר 21 (HEB) »
Bíblia Sagrada Português
Números 21 (BSL) »
Kinh Thánh: Tiếng Việt
Dân Số 21 (VIE) »
Reina Valera Antigua
Números 21 (RVA) »
La Sacra Bibbia
Numeri 21 (RIV) »
圣 经 简体中文和合本
民 数 记 21 (CUVS) »
聖 經 繁體中文和合本
民 數 記 21 (CUVT) »
Bibla e Shenjtë
Numrat 21 (ALB) »
Svenska Bibeln 1917
4 Mosebok 21 (SV1917) »
Библия на русском
Числа 21 (RUSV) »
Українська Біблія
Числа 21 (UKR) »
Szent Biblia - Magyar
4 Mózes 21 (KAR) »
Българска Библия
Числа 21 (BULG) »
聖書 日本語
民数記 21 (JPN) »
Biblia Takatifu
Hesabu 21 (SWHULB) »
Kitaabka Quduuska Ah
Tirintii 21 (SOM) »
De Heilige Schrift
Numberi 21 (NLD) »

ਗਿਣਤੀ (PANIRV) Chapter Selection

PANIRV Book Selection List