ਗਿਣਤੀ Chapter 28 PANIRV Bible Verse Images

ਗਿਣਤੀ 28 Bible Verse Pictures. Choose from a large collection of inspirational, motivational and encouraging Bible verses with pictures of nature. Download and share ਗਿਣਤੀ 28 inspirational Bible verse images. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.


ਗਿਣਤੀ 28:1 (PANIRV)
Square Portrait Landscape 4K UHD
ਯਹੋਵਾਹ ਨੇ ਮੂਸਾ ਨੂੰ ਆਖਿਆ,

ਗਿਣਤੀ 28:2 (PANIRV)
Square Portrait Landscape 4K UHD
ਤੂੰ ਇਸਰਾਏਲੀਆਂ ਨੂੰ ਹੁਕਮ ਦੇ ਕੇ, ਉਨ੍ਹਾਂ ਨੂੰ ਆਖ ਕਿ ਮੇਰਾ ਚੜ੍ਹਾਵਾ ਅਰਥਾਤ ਮੇਰਾ ਭੋਜਨ ਅੱਗ ਦੀ ਭੇਟ ਲਈ, ਜਿਹੜੀ ਮੇਰੇ ਲਈ ਸੁਗੰਧਤਾ ਹੋਵੇ ਯਾਦ ਰੱਖੋ ਤਾਂ ਜੋ ਠਹਿਰਾਏ ਹੋਏ ਸਮੇਂ ਉੱਤੇ ਤੁਸੀਂ ਮੇਰੇ ਲਈ ਚੜ੍ਹਾਇਆ ਕਰੋ।

ਗਿਣਤੀ 28:3 (PANIRV)
Square Portrait Landscape 4K UHD
ਅਤੇ ਤੂੰ ਉਨ੍ਹਾਂ ਨੂੰ ਆਖੀਂ, ਅੱਗ ਦੀ ਭੇਟ ਇਹ ਹੈ ਜਿਹੜੀ ਤੁਸੀਂ ਯਹੋਵਾਹ ਲਈ ਚੜ੍ਹਾਓ, ਇੱਕ-ਇੱਕ ਸਾਲ ਦੇ ਦੋ ਲੇਲੇ ਜਿਹੜੇ ਦੋਸ਼ ਰਹਿਤ ਹੋਣ, ਇਹ ਰੋਜ਼ ਦੀ ਹੋਮ ਬਲੀ ਲਈ ਹਨ।

ਗਿਣਤੀ 28:4 (PANIRV)
Square Portrait Landscape 4K UHD
ਇੱਕ ਲੇਲਾ ਤੂੰ ਸਵੇਰ ਨੂੰ ਚੜ੍ਹਾਵੀਂ ਅਤੇ ਦੂਜਾ ਲੇਲਾ ਤੂੰ ਸ਼ਾਮ ਨੂੰ ਚੜ੍ਹਾਵੀਂ।

ਗਿਣਤੀ 28:5 (PANIRV)
Square Portrait Landscape 4K UHD
ਏਫ਼ਾਹ ਦਾ ਦਸਵੰਧ ਮੈਦੇ ਦਾ, ਮੈਦੇ ਦੀ ਭੇਟ ਲਈ ਖ਼ਾਲਸ ਤੇਲ ਦੇ ਹੀਨ ਦੀ ਚੌਥਾਈ ਵਿੱਚ ਮਿਲਿਆ ਹੋਇਆ।

ਗਿਣਤੀ 28:6 (PANIRV)
Square Portrait Landscape 4K UHD
ਇਹ ਸਦੀਪਕਾਲ ਹੋਮ ਬਲੀ ਹੈ ਜਿਹੜੀ ਸੀਨਈ ਦੀ ਪਰਬਤ ਉੱਤੇ ਠਹਿਰਾਈ ਗਈ ਕਿ ਉਹ ਯਹੋਵਾਹ ਲਈ ਸੁਗੰਧਤਾ ਦੀ ਅੱਗ ਦੀ ਬਲੀ ਹੋਵੇ।

ਗਿਣਤੀ 28:7 (PANIRV)
Square Portrait Landscape 4K UHD
ਉਹ ਦੇ ਪੀਣ ਦੀ ਭੇਟ ਹੀਨ ਦੀ ਚੌਥਾਈ ਇੱਕ ਭੇਡ ਦੇ ਬੱਚੇ ਲਈ ਹੋਵੇ ਅਤੇ ਪਵਿੱਤਰ ਸਥਾਨ ਵਿੱਚ ਤੂੰ ਉਹ ਨੂੰ ਯਹੋਵਾਹ ਲਈ ਤੁੰਦ ਮਧ ਦੇ ਪੀਣ ਦੀ ਭੇਟ ਕਰਕੇ ਡੋਹਲ ਦੇਈਂ।

ਗਿਣਤੀ 28:8 (PANIRV)
Square Portrait Landscape 4K UHD
ਅਤੇ ਦੂਜਾ ਲੇਲਾ ਸ਼ਾਮਾਂ ਨੂੰ ਚੜ੍ਹਾਈਂ। ਸਵੇਰ ਦੇ ਮੈਦੇ ਦੀ ਭੇਟ ਵਾਂਗੂੰ ਅਤੇ ਉਸ ਦੇ ਪੀਣ ਦੀ ਭੇਟ ਵਾਂਗੂੰ ਯਹੋਵਾਹ ਲਈ ਸੁਗੰਧਤਾ ਦੀ ਅੱਗ ਦੀ ਭੇਟ ਕਰਕੇ ਚੜ੍ਹਾਈਂ।

ਗਿਣਤੀ 28:9 (PANIRV)
Square Portrait Landscape 4K UHD
ਅਤੇ ਸਬਤ ਦੇ ਦਿਨ ਤੂੰ ਦੋ ਇੱਕ-ਇੱਕ ਸਾਲ ਦੇ ਭੇਡ ਦੇ ਬੱਚੇ ਦੋਸ਼ ਰਹਿਤ, ਤੇਲ ਮਿਲੇ ਹੋਏ ਮੈਦੇ ਦੇ ਦੋ ਦਸਵੰਧ, ਮੈਦੇ ਦੀ ਬਲੀ ਲਈ ਨਾਲੇ ਉਸ ਦੇ ਪੀਣ ਦੀ ਭੇਟ ਚੜ੍ਹਾਓ।

ਗਿਣਤੀ 28:10 (PANIRV)
Square Portrait Landscape 4K UHD
ਇਹ ਹਰ ਸਬਤ ਦੀ ਹੋਮ ਦੀ ਬਲੀ ਹੋਵੇ, ਨਾਲੇ ਸਦੀਪਕਾਲ ਹੋਮ ਦੀ ਬਲੀ ਅਤੇ ਉਸ ਦੇ ਪੀਣ ਦੀ ਭੇਟ ਹੋਵੇ।

ਗਿਣਤੀ 28:11 (PANIRV)
Square Portrait Landscape 4K UHD
ਆਪਣੇ ਮਹੀਨਿਆਂ ਦੀ ਸ਼ੁਰੂਆਤ ਵਿੱਚ ਤੁਸੀਂ ਯਹੋਵਾਹ ਲਈ ਹੋਮ ਦੀ ਬਲੀ ਲਈ ਦੋ ਵਹਿੜੇ ਅਤੇ ਇੱਕ ਭੇਡੂ ਅਤੇ ਸੱਤ ਇੱਕ ਸਾਲ ਦੇ ਭੇਡ ਦੇ ਬੱਚੇ ਦੋਸ਼ ਰਹਿਤ ਚੜ੍ਹਾਇਆ ਕਰੋ।

ਗਿਣਤੀ 28:12 (PANIRV)
Square Portrait Landscape 4K UHD
ਅਤੇ ਹਰ ਇੱਕ ਵਹਿੜੇ ਦੇ ਮੈਦੇ ਦੀ ਭੇਟ ਲਈ ਤਿੰਨ ਦਸਵੰਧ ਤੇਲ ਮਿਲੇ ਹੋਏ ਮੈਦੇ ਦੇ ਹੋਣ ਅਤੇ ਹਰ ਭੇਡੂ ਦੇ ਮੈਦੇ ਦੀ ਭੇਟ ਲਈ ਦੋ ਦਸਵੰਧ ਤੇਲ ਮਿਲੇ ਹੋਏ ਮੈਦੇ ਦੇ ਹੋਣ।

ਗਿਣਤੀ 28:13 (PANIRV)
Square Portrait Landscape 4K UHD
ਹਰ ਭੇਡ ਦੇ ਬੱਚੇ ਦੇ ਮੈਦੇ ਦੀ ਭੇਟ ਲਈ ਇੱਕ ਦਸਵੰਧ ਮੈਦੇ ਦਾ ਤੇਲ ਮਿਲਿਆ ਹੋਇਆ ਹੋਵੇ। ਇਹ ਹੋਮ ਦੀ ਬਲੀ ਯਹੋਵਾਹ ਲਈ ਸੁਗੰਧਤਾ ਦੀ ਅੱਗ ਦੀ ਭੇਟ ਹੋਵੇਗੀ।

ਗਿਣਤੀ 28:14 (PANIRV)
Square Portrait Landscape 4K UHD
ਉਨ੍ਹਾਂ ਦੇ ਪੀਣ ਦੀਆਂ ਭੇਟਾਂ ਹਰ ਵਹਿੜੇ ਲਈ ਅੱਧਾ ਹੀਨ ਮਧ ਅਤੇ ਹਰ ਭੇਡੂ ਲਈ ਹੀਨ ਦੀ ਤਿਹਾਈ ਅਤੇ ਹਰ ਭੇਡ ਦੇ ਬੱਚੇ ਲਈ ਹੀਨ ਦੀ ਚੌਥਾਈ ਹੋਵੇ। ਇਹ ਸਾਰੇ ਸਾਲ ਦੇ ਹਰ ਮਹੀਨੇ ਦੀ ਹੋਮ ਦੀ ਬਲੀ ਹੋਵੇ।

ਗਿਣਤੀ 28:15 (PANIRV)
Square Portrait Landscape 4K UHD
ਅਤੇ ਯਹੋਵਾਹ ਲਈ ਪਾਪ ਬਲੀ ਇੱਕ ਬੱਕਰਾ ਹੋਵੇ। ਸਦੀਪਕਾਲ ਹੋਮ ਦੀ ਬਲੀ ਦੇ ਨਾਲ ਇਹ ਅਤੇ ਉਸ ਦੇ ਪੀਣ ਦੀ ਭੇਟ ਚੜ੍ਹਾਈ ਜਾਵੇ।

ਗਿਣਤੀ 28:16 (PANIRV)
Square Portrait Landscape 4K UHD
ਅਤੇ ਪਹਿਲੇ ਮਹੀਨੇ ਦੇ ਚੌਧਵੇਂ ਦਿਨ ਯਹੋਵਾਹ ਦਾ ਪਸਾਹ ਹੋਵੇ।

ਗਿਣਤੀ 28:17 (PANIRV)
Square Portrait Landscape 4K UHD
ਅਤੇ ਇਸੇ ਮਹੀਨੇ ਦੇ ਪੰਦਰਵੇਂ ਦਿਨ ਇੱਕ ਪਰਬ ਹੋਵੇ ਅਤੇ ਸੱਤ ਦਿਨ ਤੱਕ ਪਤੀਰੀ ਰੋਟੀ ਖਾਧੀ ਜਾਵੇ।

ਗਿਣਤੀ 28:18 (PANIRV)
Square Portrait Landscape 4K UHD
ਪਹਿਲੇ ਦਿਨ ਇੱਕ ਪਵਿੱਤਰ ਸਭਾ ਹੋਵੇ। ਜਿਸ ਵਿੱਚ ਤੁਸੀਂ ਕੋਈ ਕੰਮ-ਧੰਦਾ ਨਾ ਕਰਨਾ।

ਗਿਣਤੀ 28:19 (PANIRV)
Square Portrait Landscape 4K UHD
ਪਰ ਤੁਸੀਂ ਅੱਗ ਦੀ ਭੇਟ ਚੜ੍ਹਾਇਓ ਜਿਹੜੀ ਯਹੋਵਾਹ ਲਈ ਹੋਮ ਦੀ ਬਲੀ ਹੋਵੇ। ਦੋ ਵਹਿੜੇ, ਇੱਕ ਭੇਡੂ ਅਤੇ ਸੱਤ ਇੱਕ-ਇੱਕ ਸਾਲ ਦੇ ਭੇਡ ਦੇ ਬੱਚੇ ਇਹ ਦੋਸ਼ ਰਹਿਤ ਹੋਣ।

ਗਿਣਤੀ 28:20 (PANIRV)
Square Portrait Landscape 4K UHD
ਅਤੇ ਉਨ੍ਹਾਂ ਦੇ ਮੈਦੇ ਦੀ ਭੇਟ ਤੇਲ ਮਿਲੇ ਹੋਏ ਮੈਦੇ ਦੀ ਹੋਵੇ। ਹਰੇਕ ਵੱਛੇ ਲਈ ਤਿੰਨ ਦਸਵੰਧ, ਹਰੇਕ ਮੇਂਢੇ ਲਈ ਦੋ ਦਸਵੰਧ ਚੜ੍ਹਾਓ।

ਗਿਣਤੀ 28:21 (PANIRV)
Square Portrait Landscape 4K UHD
ਤੂੰ ਸੱਤਾਂ ਲੇਲਿਆਂ ਵਿੱਚੋਂ ਹਰ ਭੇਡ ਦੇ ਬੱਚੇ ਲਈ ਇੱਕ ਦਸਵੰਧ ਚੜ੍ਹਾ

ਗਿਣਤੀ 28:22 (PANIRV)
Square Portrait Landscape 4K UHD
ਅਤੇ ਇੱਕ ਬੱਕਰਾ ਤੁਹਾਡੇ ਪ੍ਰਾਸਚਿਤ ਲਈ ਪਾਪ ਬਲੀ ਹੋਵੇ।

ਗਿਣਤੀ 28:23 (PANIRV)
Square Portrait Landscape 4K UHD
ਅਤੇ ਸਵੇਰ ਦੀ ਹੋਮ ਦੀ ਬਲੀ ਤੋਂ ਬਿਨ੍ਹਾਂ ਜਿਹੜੀ ਸਦੀਪਕਾਲ ਹੋਮ ਬਲੀ ਹੈ ਤੁਸੀਂ ਇਨ੍ਹਾਂ ਨੂੰ ਚੜ੍ਹਾਇਓ।

ਗਿਣਤੀ 28:24 (PANIRV)
Square Portrait Landscape 4K UHD
ਇਸੇ ਤਰ੍ਹਾਂ ਤੁਸੀਂ ਸੱਤਾਂ ਦਿਨਾਂ ਤੱਕ ਯਹੋਵਾਹ ਲਈ ਪਰਸ਼ਾਦ ਚੜ੍ਹਾਇਓ ਜਿਹੜਾ ਸੁਗੰਧਤਾ ਦੀ ਅੱਗ ਦੀ ਭੇਟ ਹੋਵੇ ਅਤੇ ਇਹ ਹੋਮ ਬਲੀ ਅਤੇ ਪੀਣ ਦੀ ਭੇਟ ਦੇ ਬਿਨ੍ਹਾਂ ਚੜ੍ਹਾਇਆ ਜਾਵੇ।

ਗਿਣਤੀ 28:25 (PANIRV)
Square Portrait Landscape 4K UHD
ਸੱਤਵੇਂ ਦਿਨ ਤੁਹਾਡੀ ਪਵਿੱਤਰ ਸਭਾ ਹੋਵੇ। ਉਸ ਵਿੱਚ ਤੁਸੀਂ ਕੋਈ ਕੰਮ-ਧੰਦਾ ਨਾ ਕਰਨਾ।

ਗਿਣਤੀ 28:26 (PANIRV)
Square Portrait Landscape 4K UHD
ਪਹਿਲੇ ਫ਼ਲਾਂ ਦੇ ਦਿਨ ਜਦ ਤੁਸੀਂ ਆਪਣੇ ਅਠਵਾਰਿਆਂ ਦੇ ਪਰਬ ਵਿੱਚ ਯਹੋਵਾਹ ਲਈ ਨਵੀਂ ਮੈਦੇ ਦੀ ਭੇਟ ਚੜ੍ਹਾਓ ਤਾਂ ਤੁਹਾਡੀ ਇੱਕ ਪਵਿੱਤਰ ਸਭਾ ਹੋਵੇ। ਉਸ ਦਿਨ ਤੁਸੀਂ ਕੋਈ ਕੰਮ-ਧੰਦਾ ਨਾ ਕਰਨਾ।

ਗਿਣਤੀ 28:27 (PANIRV)
Square Portrait Landscape 4K UHD
ਤੁਸੀਂ ਯਹੋਵਾਹ ਲਈ ਸੁਗੰਧਤਾ ਦੀ ਹੋਮ ਬਲੀ ਚੜ੍ਹਾਇਓ ਅਰਥਾਤ ਦੋ ਜੁਆਨ ਬਲ਼ਦ, ਇੱਕ ਛੱਤਰਾ ਅਤੇ ਇੱਕ ਸਾਲ ਦੇ ਸੱਤ ਲੇਲੇ

ਗਿਣਤੀ 28:28 (PANIRV)
Square Portrait Landscape 4K UHD
ਨਾਲੇ ਉਨ੍ਹਾਂ ਦੀ ਤੇਲ ਮਿਲੇ ਹੋਏ ਮੈਦੇ ਦੀ ਭੇਟ। ਹਰ ਵਹਿੜੇ ਲਈ ਤਿੰਨ ਦਸਵੰਧ ਅਤੇ ਹਰ ਭੇਡੂ ਲਈ ਦੋ ਦਸਵੰਧ।

ਗਿਣਤੀ 28:29 (PANIRV)
Square Portrait Landscape 4K UHD
ਉਨ੍ਹਾਂ ਸੱਤਾਂ ਭੇਡ ਦੇ ਬੱਚਿਆਂ ਵਿੱਚੋਂ ਹਰ ਭੇਡ ਦੇ ਬੱਚੇ ਲਈ ਇੱਕ ਦਸਵੰਧ।

ਗਿਣਤੀ 28:30 (PANIRV)
Square Portrait Landscape 4K UHD
ਨਾਲੇ ਇੱਕ ਬੱਕਰਾ ਤੁਹਾਡੇ ਪ੍ਰਾਸਚਿਤ ਲਈ ਚੜ੍ਹਾਇਆ ਜਾਵੇ।

ਗਿਣਤੀ 28:31 (PANIRV)
Square Portrait Landscape 4K UHD
ਹੋਮ ਬਲੀ ਅਤੇ ਉਸ ਦੇ ਮੈਦੇ ਦੀ ਭੇਟ ਤੋਂ ਬਿਨ੍ਹਾਂ ਤੁਸੀਂ ਉਨ੍ਹਾਂ ਨੂੰ ਜਿਹੜੇ ਦੋਸ਼ ਰਹਿਤ ਹੋਣ ਅਤੇ ਉਨ੍ਹਾਂ ਦੇ ਪੀਣ ਦੀਆਂ ਭੇਟਾਂ ਚੜ੍ਹਾਇਆ ਕਰੋ।

Available Bible Translations

American Standard Version
Numbers 28 (ASV) »
King James Version
Numbers 28 (KJV) »
GOD’S WORD® (GW)
Numbers 28 (GW) »
World English Bible
Numbers 28 (WEB) »
Louis Segond 1910
Nombres 28 (LSG) »
Luther Bibel 1912
Numeri 28 (LUTH1912) »
इंडियन रिवाइज्ड वर्जन - हिंदी
गिनती 28 (HINIRV) »
ভারতীয় সংশোধিত সংস্করণ - বাংলা
গননা 28 (BENIRV) »
இந்தியன் ரீவைஸ்டு வேர்ஷன் - தமிழ்
எண்ணாகமம் 28 (TAMIRV) »
इंडियन रिवाइज्ड वर्जन - मराठी
गणना 28 (MARIRV) »
ఇండియన్ రేవిజ్డ్ వెర్షన్ - తెలుగు
సంఖ్యాకాండం 28 (TELIRV) »
ઇન્ડિયન રિવાયઝ્ડ વર્ઝન - ગુજરાતી
ગણના 28 (GUJIRV) »
ಭಾರತೀಯ ಪರಿಷ್ಕೃತ ಆವೃತ್ತಿ - ಕನ್ನಡ
ಅರಣ್ಯಕಾಂಡ 28 (KANIRV) »
الكتاب المقدس باللغة العربية، فان دايك
اَلْعَدَد 28 (AVD) »
תנ ך עברי מודרני
במדבר 28 (HEB) »
Bíblia Sagrada Português
Números 28 (BSL) »
Kinh Thánh: Tiếng Việt
Dân Số 28 (VIE) »
Reina Valera Antigua
Números 28 (RVA) »
La Sacra Bibbia
Numeri 28 (RIV) »
圣 经 简体中文和合本
民 数 记 28 (CUVS) »
聖 經 繁體中文和合本
民 數 記 28 (CUVT) »
Bibla e Shenjtë
Numrat 28 (ALB) »
Svenska Bibeln 1917
4 Mosebok 28 (SV1917) »
Библия на русском
Числа 28 (RUSV) »
Українська Біблія
Числа 28 (UKR) »
Szent Biblia - Magyar
4 Mózes 28 (KAR) »
Българска Библия
Числа 28 (BULG) »
聖書 日本語
民数記 28 (JPN) »
Biblia Takatifu
Hesabu 28 (SWHULB) »
Kitaabka Quduuska Ah
Tirintii 28 (SOM) »
De Heilige Schrift
Numberi 28 (NLD) »

ਗਿਣਤੀ (PANIRV) Chapter Selection

PANIRV Book Selection List