ਗਿਣਤੀ Chapter 3 PANIRV Bible Verse Images

ਗਿਣਤੀ 3 Bible Verse Pictures. Choose from a large collection of inspirational, motivational and encouraging Bible verses with pictures of nature. Download and share ਗਿਣਤੀ 3 inspirational Bible verse images. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.


ਗਿਣਤੀ 3:1 (PANIRV)
Square Portrait Landscape 4K UHD
ਇਹ ਹਾਰੂਨ ਅਤੇ ਮੂਸਾ ਦੀ ਵੰਸ਼ਾਵਲੀ ਹੈ, ਜਿਸ ਦਿਨ ਯਹੋਵਾਹ ਸੀਨਈ ਪਰਬਤ ਉੱਤੇ ਮੂਸਾ ਨਾਲ ਬੋਲਿਆ।

ਗਿਣਤੀ 3:2 (PANIRV)
Square Portrait Landscape 4K UHD
ਹਾਰੂਨ ਦੇ ਪੁੱਤਰਾਂ ਦੇ ਨਾਮ ਇਹ ਹਨ, ਪਹਿਲੌਠਾ ਨਾਦਾਬ, ਫ਼ੇਰ ਅਬੀਹੂ, ਅਲਆਜ਼ਾਰ ਅਤੇ ਈਥਾਮਾਰ।

ਗਿਣਤੀ 3:3 (PANIRV)
Square Portrait Landscape 4K UHD
ਇਹ ਹਾਰੂਨ ਦੇ ਪੁੱਤਰਾਂ ਦੇ ਨਾਮ ਹਨ, ਉਹ ਜਾਜਕ ਜਿਹੜੇ ਮਸਹ ਕੀਤੇ ਗਏ ਅਤੇ ਜਿਨ੍ਹਾਂ ਨੂੰ ਉਸ ਨੇ ਜਾਜਕਾਈ ਲਈ ਥਾਪਿਆ।

ਗਿਣਤੀ 3:4 (PANIRV)
Square Portrait Landscape 4K UHD
ਨਾਦਾਬ ਅਤੇ ਅਬੀਹੂ ਯਹੋਵਾਹ ਦੇ ਸਨਮੁਖ ਮਰ ਗਏ ਜਦ ਉਹ ਸੀਨਈ ਦੀ ਉਜਾੜ ਵਿੱਚ ਯਹੋਵਾਹ ਦੇ ਸਨਮੁਖ ਅਯੋਗ ਅੱਗ ਲਿਆਏ ਅਤੇ ਉਨ੍ਹਾਂ ਦੇ ਪੁੱਤਰ ਨਹੀਂ ਸਨ ਇਸ ਲਈ ਅਲਆਜ਼ਾਰ ਅਤੇ ਈਥਾਮਾਰ ਆਪਣੇ ਪਿਤਾ ਹਾਰੂਨ ਦੇ ਅੱਗੇ ਜਾਜਕਾਈ ਦਾ ਕੰਮ ਕਰਦੇ ਸਨ।

ਗਿਣਤੀ 3:5 (PANIRV)
Square Portrait Landscape 4K UHD
ਯਹੋਵਾਹ ਨੇ ਮੂਸਾ ਨੂੰ ਆਖਿਆ

ਗਿਣਤੀ 3:6 (PANIRV)
Square Portrait Landscape 4K UHD
ਕਿ ਲੇਵੀ ਦੇ ਗੋਤ ਨੂੰ ਨੇੜੇ ਲਿਆ ਅਤੇ ਉਨ੍ਹਾਂ ਨੂੰ ਹਾਰੂਨ ਜਾਜਕ ਦੇ ਅੱਗੇ ਖੜ੍ਹਾ ਕਰ ਤਾਂ ਜੋ ਉਹ ਉਸ ਦੀ ਸੇਵਾ ਕਰਨ।

ਗਿਣਤੀ 3:7 (PANIRV)
Square Portrait Landscape 4K UHD
ਅਤੇ ਉਹ ਉਸਦਾ ਫ਼ਰਜ਼ ਅਤੇ ਸਾਰੀ ਮੰਡਲੀ ਦਾ ਫ਼ਰਜ਼ ਮਿਲਾਪ ਵਾਲੇ ਤੰਬੂ ਦੇ ਅੱਗੇ ਪੂਰਾ ਕਰਨ, ਜੋ ਉਹ ਡੇਰੇ ਦੀ ਟਹਿਲ ਸੇਵਾ ਕਰਨ।

ਗਿਣਤੀ 3:8 (PANIRV)
Square Portrait Landscape 4K UHD
ਉਹ ਮਿਲਾਪ ਵਾਲੇ ਤੰਬੂ ਦੇ ਸਾਰੇ ਸਮਾਨ ਨਾਲੇ ਇਸਰਾਏਲੀਆਂ ਦਾ ਫ਼ਰਜ਼ ਪੂਰਾ ਕਰਨ ਅਤੇ ਰਖਵਾਲੀ ਕਰਨ, ਇਸ ਤਰ੍ਹਾਂ ਉਹ ਡੇਰੇ ਦੀ ਟਹਿਲ ਸੇਵਾ ਕਰਨ।

ਗਿਣਤੀ 3:9 (PANIRV)
Square Portrait Landscape 4K UHD
ਤੂੰ ਲੇਵੀਆਂ ਨੂੰ ਹਾਰੂਨ ਅਤੇ ਉਸ ਦੇ ਪੁੱਤਰਾਂ ਨੂੰ ਦੇਈਂ। ਇਹ ਇਸਰਾਏਲੀਆਂ ਦੀ ਵੱਲੋਂ ਹਾਰੂਨ ਨੂੰ ਪੂਰੀ ਰੀਤੀ ਨਾਲ ਸਮਰਪਣ ਹੋਣ।

ਗਿਣਤੀ 3:10 (PANIRV)
Square Portrait Landscape 4K UHD
ਤੂੰ ਹਾਰੂਨ ਅਤੇ ਉਸ ਦੇ ਪੁੱਤਰਾਂ ਨੂੰ ਜਾਜਕਾਈ ਲਈ ਠਹਿਰਾਈਂ ਤਾਂ ਜੋ ਉਹ ਆਪਣੀ ਜਾਜਕਾਈ ਨੂੰ ਸਾਂਭਣ ਅਤੇ ਜੇ ਕੋਈ ਅਜਨਬੀ ਨੇੜੇ ਆਵੇ ਉਹ ਮਾਰਿਆ ਜਾਵੇ।

ਗਿਣਤੀ 3:11 (PANIRV)
Square Portrait Landscape 4K UHD
ਫੇਰ ਯਹੋਵਾਹ ਨੇ ਮੂਸਾ ਨੂੰ ਆਖਿਆ,

ਗਿਣਤੀ 3:12 (PANIRV)
Square Portrait Landscape 4K UHD
ਵੇਖ, ਮੈਂ ਲੇਵੀਆਂ ਨੂੰ ਇਸਰਾਏਲੀਆਂ ਵਿੱਚੋਂ ਸਾਰੇ ਪਹਿਲੌਠਿਆਂ ਦੇ ਥਾਂ ਜਿਹੜੇ ਇਸਰਾਏਲ ਵਿੱਚ ਹਨ, ਲੈ ਲਿਆ ਹੈ ਇਸ ਤਰ੍ਹਾਂ ਲੇਵੀ ਮੇਰੇ ਹੋਣਗੇ।

ਗਿਣਤੀ 3:13 (PANIRV)
Square Portrait Landscape 4K UHD
ਕਿਉਂ ਜੋ ਹਰ ਇੱਕ ਪਹਿਲੌਠਾ ਮੇਰਾ ਹੈ ਜਿਸ ਦਿਨ ਤੋਂ ਮੈਂ ਮਿਸਰ ਦੇਸ ਵਿੱਚ ਹਰ ਇੱਕ ਪਹਿਲੌਠਾ ਮਾਰਿਆ। ਮੈਂ ਆਪਣੇ ਲਈ ਹਰ ਇੱਕ ਪਹਿਲੌਠਾ ਇਸਰਾਏਲ ਵਿੱਚ ਆਦਮੀ ਤੋਂ ਲੈ ਕੇ ਡੰਗਰ ਤੱਕ ਪਵਿੱਤਰ ਕੀਤਾ, ਉਹ ਮੇਰੇ ਹੋਣਗੇ। ਮੈਂ ਯਹੋਵਾਹ ਹਾਂ।

ਗਿਣਤੀ 3:14 (PANIRV)
Square Portrait Landscape 4K UHD
ਫੇਰ ਯਹੋਵਾਹ ਮੂਸਾ ਨਾਲ ਸੀਨਈ ਦੀ ਉਜਾੜ ਵਿੱਚ ਬੋਲਿਆ,

ਗਿਣਤੀ 3:15 (PANIRV)
Square Portrait Landscape 4K UHD
ਲੇਵੀਆਂ ਵਿੱਚੋਂ ਜਿਹੜੇ ਇੱਕ ਮਹੀਨੇ ਜਾਂ ਇਸ ਤੋਂ ਵੱਧ ਉਮਰ ਦੇ ਹੋਣ ਉਹਨਾਂ ਨੂੰ ਉਨ੍ਹਾਂ ਦੇ ਪੁਰਖਿਆਂ ਦੇ ਘਰਾਣਿਆਂ ਅਤੇ ਉਨ੍ਹਾਂ ਦੇ ਟੱਬਰਾਂ ਅਨੁਸਾਰ ਗਿਣ।

ਗਿਣਤੀ 3:16 (PANIRV)
Square Portrait Landscape 4K UHD
ਤਦ ਮੂਸਾ ਨੇ ਜਿਵੇਂ ਉਹ ਨੂੰ ਹੁਕਮ ਮਿਲਿਆ ਉਨ੍ਹਾਂ ਨੂੰ ਯਹੋਵਾਹ ਦੇ ਕਹੇ ਅਨੁਸਾਰ ਗਿਣਿਆ।

ਗਿਣਤੀ 3:17 (PANIRV)
Square Portrait Landscape 4K UHD
ਇਹ ਲੇਵੀ ਦੇ ਪੁੱਤਰਾਂ ਦੇ ਨਾਮ ਸਨ, ਗੇਰਸ਼ੋਨ, ਕਹਾਥ ਅਤੇ ਮਰਾਰੀ।

ਗਿਣਤੀ 3:18 (PANIRV)
Square Portrait Landscape 4K UHD
ਇਹ ਗੇਰਸ਼ੋਨ ਦੇ ਪੁੱਤਰਾਂ ਦੇ ਨਾਮ ਹਨ, ਉਨ੍ਹਾਂ ਦੇ ਟੱਬਰਾਂ ਅਨੁਸਾਰ, ਲਿਬਨੀ ਅਤੇ ਸ਼ਿਮਈ।

ਗਿਣਤੀ 3:19 (PANIRV)
Square Portrait Landscape 4K UHD
ਕਹਾਥ ਦੇ ਪੁੱਤਰ, ਉਨ੍ਹਾਂ ਦੇ ਟੱਬਰਾਂ ਅਨੁਸਾਰ, ਅਮਰਾਮ, ਯਿਸਹਾਰ, ਹਬਰੋਨ ਅਤੇ ਉੱਜ਼ੀਏਲ।

ਗਿਣਤੀ 3:20 (PANIRV)
Square Portrait Landscape 4K UHD
ਮਰਾਰੀ ਦੇ ਪੁੱਤਰ ਉਨ੍ਹਾਂ ਦੇ ਟੱਬਰਾਂ ਅਨੁਸਾਰ, ਮਹਲੀ ਅਤੇ ਮੂਸ਼ੀ। ਇਹ ਲੇਵੀ ਦੇ ਪਰਿਵਾਰ ਉਨ੍ਹਾਂ ਦੇ ਪੁਰਖਿਆਂ ਦੇ ਘਰਾਣਿਆਂ ਅਨੁਸਾਰ ਹਨ।

ਗਿਣਤੀ 3:21 (PANIRV)
Square Portrait Landscape 4K UHD
ਲਿਬਨੀਆਂ ਦਾ ਪਰਿਵਾਰ ਅਤੇ ਸ਼ਿਮਈਆਂ ਦਾ ਪਰਿਵਾਰ, ਗੇਰਸ਼ੋਨ ਦੇ ਹਨ। ਇਹ ਗੇਰਸ਼ੋਨੀਆਂ ਦੇ ਪਰਿਵਾਰ ਹਨ।

ਗਿਣਤੀ 3:22 (PANIRV)
Square Portrait Landscape 4K UHD
ਅਤੇ ਪੁਰਖ ਜਿਹੜੇ ਗਿਣਤੀ ਵਿੱਚ ਆਏ ਇੱਕ ਮਹੀਨੇ ਤੋਂ ਉੱਪਰ ਦੇ ਸੱਤ ਹਜ਼ਾਰ ਪੰਜ ਸੌ ਗਿਣੇ ਗਏ।

ਗਿਣਤੀ 3:23 (PANIRV)
Square Portrait Landscape 4K UHD
ਗੇਰਸ਼ੋਨੀਆਂ ਦੇ ਪਰਿਵਾਰ ਡੇਰੇ ਦੇ ਮਗਰ ਪੱਛਮ ਵਾਲੇ ਪਾਸੇ ਡੇਰਾ ਲਾਉਣ।

ਗਿਣਤੀ 3:24 (PANIRV)
Square Portrait Landscape 4K UHD
ਅਤੇ ਗੇਰਸ਼ੋਨੀਆਂ ਦੇ ਪੁਰਖਿਆਂ ਦੇ ਪਰਿਵਾਰ ਦਾ ਪ੍ਰਧਾਨ ਲਾਏਲ ਦਾ ਪੁੱਤਰ ਅਲਯਾਸਾਫ਼ ਹੋਵੇ।

ਗਿਣਤੀ 3:25 (PANIRV)
Square Portrait Landscape 4K UHD
ਗੇਰਸ਼ੋਨੀਆਂ ਦੀ ਜ਼ਿੰਮੇਵਾਰੀ ਵਿੱਚ, ਮਿਲਾਪ ਵਾਲੇ ਤੰਬੂ ਵਿੱਚ ਡੇਰਾ ਅਤੇ ਤੰਬੂ, ਉਹ ਦਾ ਪਰਦਾ ਅਤੇ ਮੰਡਲੀ ਦੇ ਦਰਵਾਜ਼ੇ ਦਾ ਪਰਦਾ ਹੋਣ।

ਗਿਣਤੀ 3:26 (PANIRV)
Square Portrait Landscape 4K UHD
ਨਾਲ ਹੀ ਵਿਹੜੇ ਦੀ ਕਨਾਤ ਅਤੇ ਵਿਹੜੇ ਦੇ ਦਰਵਾਜ਼ੇ ਦਾ ਪਰਦਾ ਜਿਹੜਾ ਡੇਰੇ ਦੇ ਕੋਲ ਅਤੇ ਜਗਵੇਦੀ ਦੇ ਕੋਲ ਅਤੇ ਆਲੇ-ਦੁਆਲੇ ਅਤੇ ਉਹ ਦੀਆਂ ਡੋਰੀਆਂ ਜੋ ਉਸ ਦੇ ਕੰਮ ਆਉਂਦੀਆਂ ਸਨ।

ਗਿਣਤੀ 3:27 (PANIRV)
Square Portrait Landscape 4K UHD
ਕਹਾਥ ਵਿੱਚੋਂ ਅਮਰਾਮੀਆਂ ਦਾ ਪਰਿਵਾਰ ਅਤੇ ਯਿਸਹਾਰੀਆਂ ਦਾ ਪਰਿਵਾਰ ਅਤੇ ਹਬਰੋਨੀਆਂ ਦਾ ਪਰਿਵਾਰ ਅਤੇ ਉੱਜ਼ੀਏਲੀਆਂ ਦਾ ਪਰਿਵਾਰ ਸੀ। ਇਹ ਕਹਾਥ ਦੇ ਸਨ।

ਗਿਣਤੀ 3:28 (PANIRV)
Square Portrait Landscape 4K UHD
ਸਾਰੇ ਪੁਰਖਾਂ ਦੀ ਗਿਣਤੀ ਜਿਹੜੇ ਇੱਕ ਮਹੀਨੇ ਅਤੇ ਇਸ ਤੋਂ ਉੱਪਰ ਦੇ ਸਨ, ਅੱਠ ਹਜ਼ਾਰ ਛੇ ਸੌ ਸੀ ਜਿਹੜੇ ਪਵਿੱਤਰ ਸਥਾਨ ਦੇ ਜ਼ਿੰਮੇਵਾਰ ਸਨ।

ਗਿਣਤੀ 3:29 (PANIRV)
Square Portrait Landscape 4K UHD
ਕਹਾਥੀਆਂ ਦੇ ਪਰਿਵਾਰ ਡੇਰੇ ਦੇ ਦੱਖਣ ਵੱਲ ਆਪਣਾ ਡੇਰਾ ਲਾਉਣ।

ਗਿਣਤੀ 3:30 (PANIRV)
Square Portrait Landscape 4K UHD
ਕਹਾਥੀਆਂ ਦੇ ਟੱਬਰਾਂ ਅਨੁਸਾਰ ਪੁਰਖਿਆਂ ਦੇ ਪਰਿਵਾਰ ਦਾ ਪ੍ਰਧਾਨ ਉੱਜ਼ੀਏਲ ਦਾ ਪੁੱਤਰ ਅਲੀਸਾਫ਼ਾਨ ਹੋਵੇ।

ਗਿਣਤੀ 3:31 (PANIRV)
Square Portrait Landscape 4K UHD
ਅਤੇ ਜਿਹਨਾਂ ਵਸਤਾਂ ਦੀ ਜ਼ਿੰਮੇਵਾਰੀ ਉਨ੍ਹਾਂ ਨੂੰ ਦਿੱਤੀ ਗਈ ਅਰਥਾਤ ਸੰਦੂਕ, ਮੇਜ਼, ਸ਼ਮਾਦਾਨ, ਜਗਵੇਦੀਆਂ ਅਤੇ ਪਵਿੱਤਰ ਸਥਾਨ ਦਾ ਸਮਾਨ ਜਿਨ੍ਹਾਂ ਨਾਲ ਉਹ ਸੇਵਾ ਟਹਿਲ ਕਰਦੇ ਸਨ ਅਤੇ ਪਰਦਾ ਅਤੇ ਪਵਿੱਤਰ ਸਥਾਨ ਵਿੱਚ ਕੰਮ ਆਉਣ ਵਾਲਾ ਸਾਰਾ ਸਮਾਨ ਸ਼ਾਮਿਲ ਸੀ।

ਗਿਣਤੀ 3:32 (PANIRV)
Square Portrait Landscape 4K UHD
ਅਤੇ ਲੇਵੀਆਂ ਦੇ ਹਾਕਮਾਂ ਦਾ ਪ੍ਰਧਾਨ ਹਾਰੂਨ ਜਾਜਕ ਦਾ ਪੁੱਤਰ ਅਲਆਜ਼ਾਰ ਹੋਵੇ ਅਤੇ ਉਹ ਪਵਿੱਤਰ ਸਥਾਨ ਦੇ ਰਖਵਾਲਿਆਂ ਦਾ ਮੁਖੀਆ ਹੋਵੇ।

ਗਿਣਤੀ 3:33 (PANIRV)
Square Portrait Landscape 4K UHD
ਮਹਲੀਆਂ ਦਾ ਪਰਿਵਾਰ ਅਤੇ ਮੂਸ਼ੀਆਂ ਦਾ ਪਰਿਵਾਰ, ਮਰਾਰੀ ਦੇ ਵਿੱਚੋਂ ਸਨ। ਇਹ ਮਰਾਰੀ ਦੇ ਪਰਿਵਾਰ ਸਨ।

ਗਿਣਤੀ 3:34 (PANIRV)
Square Portrait Landscape 4K UHD
ਸਾਰੇ ਪੁਰਖਾਂ ਦੀ ਗਿਣਤੀ ਜੋ ਇੱਕ ਮਹੀਨੇ ਜਾਂ ਇੱਕ ਮਹੀਨੇ ਤੋਂ ਉੱਪਰ ਦੇ ਸੀ, ਛੇ ਹਜ਼ਾਰ ਦੋ ਸੌ ਸਨ।

ਗਿਣਤੀ 3:35 (PANIRV)
Square Portrait Landscape 4K UHD
ਮਰਾਰੀ ਦੇ ਟੱਬਰਾਂ ਅਨੁਸਾਰ ਉਨ੍ਹਾਂ ਦੇ ਪੁਰਖਿਆਂ ਦੇ ਪਰਿਵਾਰ ਦਾ ਪ੍ਰਧਾਨ ਅਬੀਹੈਲ ਦਾ ਪੁੱਤਰ ਸੂਰੀਏਲ ਹੋਵੇ। ਡੇਰੇ ਦੇ ਉੱਤਰ ਵੱਲ ਉਹ ਆਪਣਾ ਡੇਰਾ ਲਾਉਣ।

ਗਿਣਤੀ 3:36 (PANIRV)
Square Portrait Landscape 4K UHD
ਅਤੇ ਜੋ ਵਸਤਾਂ ਮਰਾਰੀਆਂ ਨੂੰ ਦੇਖਭਾਲ ਲਈ ਦਿੱਤੀਆਂ ਗਈਆਂ ਉਹਨਾਂ ਦੀ ਰਖਵਾਲੀ ਕਰਨ, ਡੇਰੇ ਦੀਆਂ ਫੱਟੀਆਂ, ਉਸ ਦੇ ਕੁੰਡੇ ਉਸ ਦੀਆਂ ਥੰਮ੍ਹੀਆਂ, ਉਸ ਦੇ ਕਬਜ਼ੇ ਅਤੇ ਉਸ ਦਾ ਸਾਰਾ ਸਮਾਨ ਅਤੇ ਉਸ ਦੀ ਸਾਰੀ ਸੇਵਾ ਹੋਣ।

ਗਿਣਤੀ 3:37 (PANIRV)
Square Portrait Landscape 4K UHD
ਨਾਲ ਹੀ ਵਿਹੜੇ ਦੇ ਆਲੇ-ਦੁਆਲੇ ਦੀਆਂ ਥੰਮ੍ਹੀਆਂ ਅਤੇ ਉਹਨਾਂ ਦੇ ਕਬਜ਼ੇ ਅਤੇ ਉਨ੍ਹਾਂ ਦੀਆਂ ਕੀਲੀਆਂ ਅਤੇ ਉਨ੍ਹਾਂ ਦੀਆਂ ਰੱਸੀਆਂ।

ਗਿਣਤੀ 3:38 (PANIRV)
Square Portrait Landscape 4K UHD
ਜਿਹੜੇ ਡੇਰੇ ਦੇ ਸਾਹਮਣੇ ਪੂਰਬ ਵੱਲ ਮਿਲਾਪ ਵਾਲੇ ਤੰਬੂ ਅੱਗੇ ਚੜ੍ਹਦੇ ਪਾਸੇ ਆਪਣੇ ਤੰਬੂ ਲਾਉਣ, ਉਹ ਮੂਸਾ, ਹਾਰੂਨ ਅਤੇ ਉਹ ਦੇ ਪੁੱਤਰ ਹੋਣ। ਉਹ ਪਵਿੱਤਰ ਸਥਾਨ ਦੀ ਉਸ ਜ਼ਿੰਮੇਵਾਰੀ ਦੀ ਸੰਭਾਲ ਕਰਨ ਵਾਲੇ ਹੋਣ ਜਿਹੜੀ ਇਸਰਾਏਲੀਆਂ ਲਈ ਜ਼ਿੰਮੇਵਾਰੀ ਹੈ। ਪਰ ਜੇ ਕੋਈ ਅਜਨਬੀ ਨੇੜੇ ਆਵੇ ਤਾਂ ਉਹ ਮਾਰਿਆ ਜਾਵੇ।

ਗਿਣਤੀ 3:39 (PANIRV)
Square Portrait Landscape 4K UHD
ਲੇਵੀਆਂ ਦੀ ਸਾਰੀ ਗਿਣਤੀ ਜਿਹੜੀ ਮੂਸਾ ਅਤੇ ਹਾਰੂਨ ਨੇ ਯਹੋਵਾਹ ਦੇ ਹੁਕਮ ਤੇ ਕੀਤੀ, ਉਨ੍ਹਾਂ ਦੇ ਟੱਬਰਾਂ ਅਨੁਸਾਰ ਅਰਥਾਤ ਸਾਰੇ ਪੁਰਖ ਜਿਹੜੇ ਇੱਕ ਮਹੀਨੇ ਜਾਂ ਇਸ ਤੋਂ ਉੱਪਰ ਦੇ ਸਨ ਬਾਈ ਹਜ਼ਾਰ ਸੀ।

ਗਿਣਤੀ 3:40 (PANIRV)
Square Portrait Landscape 4K UHD
ਫੇਰ ਯਹੋਵਾਹ ਨੇ ਮੂਸਾ ਨੂੰ ਆਖਿਆ ਕਿ ਇਸਰਾਏਲੀਆਂ ਦੇ ਸਾਰੇ ਪਹਿਲੌਠੇ ਪੁਰਖ ਗਿਣ, ਜਿਹੜੇ ਇੱਕ ਮਹੀਨੇ ਜਾਂ ਇਸ ਤੋਂ ਉੱਪਰ ਦੇ ਹਨ ਅਤੇ ਉਨ੍ਹਾਂ ਦੇ ਨਾਮਾਂ ਦੀ ਗਿਣਤੀ ਕਰ।

ਗਿਣਤੀ 3:41 (PANIRV)
Square Portrait Landscape 4K UHD
ਤੂੰ ਮੇਰੇ ਲਈ ਸਾਰੇ ਇਸਰਾਏਲੀਆਂ ਦੇ ਸਾਰੇ ਪਹਿਲੌਠਿਆਂ ਦੇ ਥਾਂ ਲੇਵੀਆਂ ਨੂੰ, ਇਸਰਾਏਲੀਆਂ ਦੇ ਡੰਗਰਾਂ ਦੇ ਪਹਿਲੌਠਿਆਂ ਦੀ ਥਾਂ ਲੇਵੀਆਂ ਦੇ ਡੰਗਰਾਂ ਨੂੰ ਲੈ ਲਈਂ। ਮੈਂ ਯਹੋਵਾਹ ਹਾਂ।

ਗਿਣਤੀ 3:42 (PANIRV)
Square Portrait Landscape 4K UHD
ਜਿਵੇਂ ਯਹੋਵਾਹ ਨੇ ਉਹ ਨੂੰ ਹੁਕਮ ਦਿੱਤਾ ਸੀ ਮੂਸਾ ਨੇ ਇਸਰਾਏਲੀਆਂ ਦੇ ਸਾਰੇ ਪਹਿਲੌਠੇ ਗਿਣੇ।

ਗਿਣਤੀ 3:43 (PANIRV)
Square Portrait Landscape 4K UHD
ਅਤੇ ਸਾਰੇ ਪੁਰਖ ਪਹਿਲੌਠਿਆਂ ਦੇ ਨਾਮ ਦੀ ਗਿਣਤੀ ਜਿਹੜੇ ਇੱਕ ਮਹੀਨੇ ਜਾਂ ਇਸ ਤੋਂ ਉੱਪਰ ਦੇ ਸਨ, ਬਾਈ ਹਜ਼ਾਰ ਦੋ ਸੌ ਤਿਹੱਤਰ ਸੀ।

ਗਿਣਤੀ 3:44 (PANIRV)
Square Portrait Landscape 4K UHD
ਯਹੋਵਾਹ ਨੇ ਮੂਸਾ ਨੂੰ ਆਖਿਆ,

ਗਿਣਤੀ 3:45 (PANIRV)
Square Portrait Landscape 4K UHD
ਇਸ ਤਰ੍ਹਾਂ ਲੇਵੀਆਂ ਨੂੰ ਇਸਰਾਏਲੀਆਂ ਦੇ ਸਾਰੇ ਪਹਿਲੌਠਿਆਂ ਦੇ ਥਾਂ ਅਤੇ ਲੇਵੀਆਂ ਦੇ ਡੰਗਰਾਂ ਨੂੰ ਉਨ੍ਹਾਂ ਦੇ ਡੰਗਰਾਂ ਦੇ ਥਾਂ ਲੈ ਲਈਂ ਅਤੇ ਇਸ ਤਰ੍ਹਾਂ ਲੇਵੀ ਮੇਰੇ ਲਈ ਹੋਣਗੇ। ਮੈਂ ਯਹੋਵਾਹ ਹਾਂ।

ਗਿਣਤੀ 3:46 (PANIRV)
Square Portrait Landscape 4K UHD
ਅਤੇ ਉਨ੍ਹਾਂ ਦੋ ਸੌ ਤਿਹੱਤਰ ਇਸਰਾਏਲੀ ਪਹਿਲੌਠਿਆਂ ਦੇ ਛੁਟਕਾਰੇ ਲਈ ਜਿਹੜੇ ਲੇਵੀਆਂ ਤੋਂ ਵਧੀਕ ਹਨ,

ਗਿਣਤੀ 3:47 (PANIRV)
Square Portrait Landscape 4K UHD
ਤੂੰ ਪੰਜ-ਪੰਜ ਰੁਪਏ ਹਰੇਕ ਪੁਰਖ ਦੇ ਲਈ ਪਵਿੱਤਰ ਸਥਾਨ ਦੇ ਸ਼ਕੇਲ ਅਨੁਸਾਰ ਲਵੀਂ (ਅਰਥਾਤ ਇੱਕ ਸ਼ਕੇਲ ਵੀਹ ਗੇਰਾਹ ਦਾ ਹੋਵੇ)

ਗਿਣਤੀ 3:48 (PANIRV)
Square Portrait Landscape 4K UHD
ਤੂੰ ਉਹ ਚਾਂਦੀ ਹਾਰੂਨ ਅਤੇ ਉਹ ਦੇ ਪੁੱਤਰਾਂ ਨੂੰ ਦੇਈਂ। ਉਹ ਉਨ੍ਹਾਂ ਦੇ ਛੁਟਕਾਰੇ ਲਈ ਹੋਵੇ ਜਿਹੜੇ ਉਨ੍ਹਾਂ ਤੋਂ ਵਧੀਕ ਹਨ।

ਗਿਣਤੀ 3:49 (PANIRV)
Square Portrait Landscape 4K UHD
ਉਪਰੰਤ ਮੂਸਾ ਨੇ ਛੁਟਕਾਰੇ ਦੀ ਚਾਂਦੀ ਉਨ੍ਹਾਂ ਤੋਂ ਲਈ, ਜਿਹੜੇ ਲੇਵੀਆਂ ਦੇ ਛੁਡਾਏ ਹੋਇਆਂ ਤੋਂ ਵਧੀਕ ਸਨ।

ਗਿਣਤੀ 3:50 (PANIRV)
Square Portrait Landscape 4K UHD
ਇਸਰਾਏਲ ਦੇ ਪਹਿਲੌਠਿਆਂ ਤੋਂ ਉਸ ਨੇ ਇਹ ਚਾਂਦੀ ਲਈ, ਇੱਕ ਹਜ਼ਾਰ ਤਿੰਨ ਸੌ ਪੈਂਹਠ ਰੁਪਏ ਪਵਿੱਤਰ ਸਥਾਨ ਦੇ ਸ਼ਕੇਲ ਅਨੁਸਾਰ ਵਸੂਲ ਕੀਤੇ।

ਗਿਣਤੀ 3:51 (PANIRV)
Square Portrait Landscape 4K UHD
ਮੂਸਾ ਨੇ ਛੁਡਾਏ ਹੋਇਆਂ ਦੀ ਚਾਂਦੀ, ਹਾਰੂਨ ਅਤੇ ਉਸ ਦੇ ਪੁੱਤਰਾਂ ਨੂੰ ਯਹੋਵਾਹ ਦੇ ਆਖੇ ਅਨੁਸਾਰ ਦਿੱਤੀ ਜਿਵੇਂ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ।

Available Bible Translations

American Standard Version (ASV)
Numbers 3 (ASV) »
King James Version (KJV)
Numbers 3 (KJV) »
GOD’S WORD® (GW)
Numbers 3 (GW) »
Berean Bible (BSB)
Numbers 3 (BSB) »
World English Bible (WEB)
Numbers 3 (WEB) »
French Bible (LSG)
Nombres 3 (LSG) »
German Bible (LUTH1912)
Numeri 3 (LUTH1912) »
Hindi Bible (HINIRV)
गिनती 3 (HINIRV) »
Bengali Bible (BENIRV)
গননা 3 (BENIRV) »
Marathi Bible (MARIRV)
गणना 3 (MARIRV) »
Gujarati Bible (GUJIRV)
ગણના 3 (GUJIRV) »
Hebrew Bible (HEB)
במדבר 3 (HEB) »
Portuguese Bible (BSL)
Números 3 (BSL) »
Vietnamese Bible (VIE)
Dân Số 3 (VIE) »
Spanish Bible (RVA)
Números 3 (RVA) »
Italian Bible (RIV)
Numeri 3 (RIV) »
Chinese Simplified (CUVS)
民 数 记 3 (CUVS) »
Chinese Traditional (CUVT)
民 數 記 3 (CUVT) »
Albanian Bible (ALB)
Numrat 3 (ALB) »
Swedish Bible (SV1917)
4 Mosebok 3 (SV1917) »
Russian Bible (RUSV)
Числа 3 (RUSV) »
Ukrainian Bible (UKR)
Числа 3 (UKR) »
Hungarian Bible (KAR)
4 Mózes 3 (KAR) »
Bulgarian Bible (BULG)
Числа 3 (BULG) »
Japanese Bible (JPN)
民数記 3 (JPN) »
Norwegian Bible (NORSK)
4 Mosebok 3 (NORSK) »

ਗਿਣਤੀ (PANIRV) Chapter Selection

PANIRV Book Selection List