ਗਿਣਤੀ Chapter 31 PANIRV Bible Verse Images

ਗਿਣਤੀ 31 Bible Verse Pictures. Choose from a large collection of inspirational, motivational and encouraging Bible verses with pictures of nature. Download and share ਗਿਣਤੀ 31 inspirational Bible verse images. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.


ਗਿਣਤੀ 31:1 (PANIRV)
Square Portrait Landscape 4K UHD
ਯਹੋਵਾਹ ਨੇ ਮੂਸਾ ਨੂੰ ਬੋਲਿਆ ਕਿ

ਗਿਣਤੀ 31:2 (PANIRV)
Square Portrait Landscape 4K UHD
ਇਸਰਾਏਲੀਆਂ ਦਾ ਮਿਦਯਾਨੀਆਂ ਤੋਂ ਬਦਲਾ ਲੈ, ਫਿਰ ਤੂੰ ਆਪਣੇ ਲੋਕਾਂ ਵਿੱਚ ਜਾ ਮਿਲੇਂਗਾ।

ਗਿਣਤੀ 31:3 (PANIRV)
Square Portrait Landscape 4K UHD
ਤਦ ਮੂਸਾ ਨੇ ਪਰਜਾ ਨੂੰ ਆਖਿਆ ਕਿ ਆਪਣੇ ਵਿੱਚੋਂ ਮਨੁੱਖਾਂ ਨੂੰ ਸ਼ਸਤਰ ਧਾਰੀ ਬਣਾਓ ਤਾਂ ਜੋ ਉਹ ਮਿਦਯਾਨ ਦੇ ਵਿਰੁੱਧ ਲੜਨ ਅਤੇ ਯਹੋਵਾਹ ਦਾ ਬਦਲਾ ਮਿਦਯਾਨੀਆਂ ਤੋਂ ਲੈਣ।

ਗਿਣਤੀ 31:4 (PANIRV)
Square Portrait Landscape 4K UHD
ਇਸਰਾਏਲੀਆਂ ਦਿਆਂ ਸਾਰਿਆਂ ਗੋਤਾਂ ਵਿੱਚੋਂ ਤੁਸੀਂ ਇੱਕ-ਇੱਕ ਹਜ਼ਾਰ ਆਦਮੀ ਯੁੱਧ ਕਰਨ ਲਈ ਭੇਜੋ।

ਗਿਣਤੀ 31:5 (PANIRV)
Square Portrait Landscape 4K UHD
ਤਦ ਇਸਰਾਏਲ ਦੇ ਹਜ਼ਾਰਾਂ ਵਿੱਚੋਂ ਹਰ ਗੋਤ ਤੋਂ ਇੱਕ ਹਜ਼ਾਰ ਆਦਮੀ ਚੁਣੇ ਗਏ ਅਰਥਾਤ ਯੁੱਧ ਲਈ ਬਾਰਾਂ ਹਜ਼ਾਰ ਸ਼ਸਤਰ ਧਾਰੀ ਸਨ।

ਗਿਣਤੀ 31:6 (PANIRV)
Square Portrait Landscape 4K UHD
ਉਪਰੰਤ ਮੂਸਾ ਨੇ ਗੋਤਾਂ ਦੇ ਅਨੁਸਾਰ ਇੱਕ-ਇੱਕ ਹਜ਼ਾਰ ਆਦਮੀਆਂ ਨੂੰ ਅਤੇ ਅਲਆਜ਼ਾਰ ਜਾਜਕ ਦੇ ਪੁੱਤਰ ਫ਼ੀਨਹਾਸ ਨੂੰ ਯੁੱਧ ਕਰਨ ਲਈ ਭੇਜਿਆ ਅਤੇ ਪਵਿੱਤਰ ਸਥਾਨ ਦੇ ਭਾਂਡੇ ਅਤੇ ਚੌਕਸ ਕਰਨ ਵਾਲੀਆਂ ਤੁਰ੍ਹੀਆਂ ਉਸ ਦੇ ਹੱਥ ਵਿੱਚ ਸਨ।

ਗਿਣਤੀ 31:7 (PANIRV)
Square Portrait Landscape 4K UHD
ਸੋ ਉਹ ਮਿਦਯਾਨੀਆਂ ਨਾਲ ਲੜੇ ਜਿਵੇਂ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ ਅਤੇ ਉਨ੍ਹਾਂ ਨੇ ਸਾਰੇ ਆਦਮੀਆਂ ਨੂੰ ਮਾਰ ਦਿੱਤਾ।

ਗਿਣਤੀ 31:8 (PANIRV)
Square Portrait Landscape 4K UHD
ਅਤੇ ਉਨ੍ਹਾਂ ਨੇ ਮਿਦਯਾਨ ਦੇ ਰਾਜਿਆਂ ਨੂੰ ਉਹਨਾਂ ਮਾਰਿਆ ਹੋਇਆਂ ਦੇ ਨਾਲ ਹੀ ਮਾਰ ਦਿੱਤਾ ਅਰਥਾਤ ਅੱਵੀ, ਰਕਮ, ਸੂਰ, ਹੂਰ ਅਤੇ ਰਬਾ ਇਨ੍ਹਾਂ ਮਿਦਯਾਨ ਦੇ ਪੰਜਾਂ ਰਾਜਿਆਂ ਨੂੰ ਅਤੇ ਬਓਰ ਦੇ ਪੁੱਤਰ ਬਿਲਆਮ ਨੂੰ ਤਲਵਾਰ ਨਾਲ ਮਾਰ ਦਿੱਤਾ।

ਗਿਣਤੀ 31:9 (PANIRV)
Square Portrait Landscape 4K UHD
ਅਤੇ ਇਸਰਾਏਲੀਆਂ ਨੇ ਮਿਦਯਾਨ ਦੀਆਂ ਔਰਤਾਂ ਨੂੰ ਅਤੇ ਉਨ੍ਹਾਂ ਦੇ ਬੱਚਿਆਂ ਨੂੰ ਗੁਲਾਮ ਬਣਾ ਲਿਆ ਅਤੇ ਉਨ੍ਹਾਂ ਦੇ ਸਾਰੇ ਡੰਗਰ, ਸਾਰੇ ਝੁੰਡ ਅਤੇ ਉਨ੍ਹਾਂ ਦਾ ਸਾਰਾ ਕੁਝ ਲੁੱਟ ਲਿਆ।

ਗਿਣਤੀ 31:10 (PANIRV)
Square Portrait Landscape 4K UHD
ਅਤੇ ਉਨ੍ਹਾਂ ਦੇ ਸਾਰੇ ਸ਼ਹਿਰਾਂ ਨੂੰ ਅਤੇ ਸਾਰੀਆਂ ਛਾਉਣੀਆਂ ਨੂੰ, ਜਿਨ੍ਹਾਂ ਵਿੱਚ ਉਹ ਵੱਸਦੇ ਸਨ, ਅੱਗ ਨਾਲ ਫੂਕ ਦਿੱਤਾ।

ਗਿਣਤੀ 31:11 (PANIRV)
Square Portrait Landscape 4K UHD
ਅਤੇ ਉਨ੍ਹਾਂ ਨੇ ਲੁੱਟ ਦਾ ਸਾਰਾ ਮਾਲ ਅਤੇ ਸਾਰੇ ਗੁਲਾਮ ਕੀ ਮਨੁੱਖ, ਕੀ ਡੰਗਰ ਸਭ ਕੁਝ ਲੈ ਲਏ।

ਗਿਣਤੀ 31:12 (PANIRV)
Square Portrait Landscape 4K UHD
ਅਤੇ ਉਹ ਮੂਸਾ, ਅਲਆਜ਼ਾਰ ਜਾਜਕ, ਇਸਰਾਏਲੀਆਂ ਦੀ ਮੰਡਲੀ ਕੋਲ ਗੁਲਾਮਾਂ ਨੂੰ, ਮਾਲ ਡੰਗਰ ਨੂੰ ਅਤੇ ਲੁੱਟ ਨੂੰ ਡੇਰੇ ਵਿੱਚ ਮੋਆਬ ਦੇ ਮੈਦਾਨ ਵਿੱਚ ਜਿਹੜਾ ਯਰਦਨ ਉੱਤੇ ਯਰੀਹੋ ਕੋਲ ਹੈ, ਲੈ ਆਏ।

ਗਿਣਤੀ 31:13 (PANIRV)
Square Portrait Landscape 4K UHD
ਤਦ ਮੂਸਾ, ਅਲਆਜ਼ਾਰ ਜਾਜਕ ਅਤੇ ਮੰਡਲੀ ਦੇ ਸਾਰੇ ਪ੍ਰਧਾਨ ਡੇਰੇ ਤੋਂ ਬਾਹਰ ਉਹਨਾਂ ਨੂੰ ਮਿਲਣ ਲਈ ਗਏ।

ਗਿਣਤੀ 31:14 (PANIRV)
Square Portrait Landscape 4K UHD
ਪਰ ਮੂਸਾ ਦਲ ਦੇ ਸੈਨਾਪਤੀਆਂ ਨਾਲ ਅਰਥਾਤ ਹਜ਼ਾਰਾਂ ਦੇ ਹਾਕਮਾਂ ਨਾਲ ਅਤੇ ਸੈਂਕੜਿਆਂ ਦੇ ਹਾਕਮਾਂ ਨਾਲ ਜਿਹੜੇ ਯੁੱਧ ਕਰਕੇ ਮੁੜ੍ਹ ਆਏ, ਕ੍ਰੋਧਵਾਨ ਹੋਇਆ।

ਗਿਣਤੀ 31:15 (PANIRV)
Square Portrait Landscape 4K UHD
ਅਤੇ ਮੂਸਾ ਨੇ ਉਨ੍ਹਾਂ ਨੂੰ ਆਖਿਆ, ਕੀ ਤੁਸੀਂ ਸਾਰੀਆਂ ਇਸਤਰੀਆਂ ਨੂੰ ਜੀਉਂਦਾ ਛੱਡ ਦਿੱਤਾ ਹੈ?

ਗਿਣਤੀ 31:16 (PANIRV)
Square Portrait Landscape 4K UHD
ਵੇਖੋ, ਇਹ ਉਹ ਹਨ ਜਿਨ੍ਹਾਂ ਨੇ ਇਸਰਾਏਲੀਆਂ ਨੂੰ ਬਿਲਆਮ ਦੀ ਸਹਿਮਤੀ ਨਾਲ, ਪਓਰ ਦੀ ਗੱਲ ਵਿੱਚ ਯਹੋਵਾਹ ਦੇ ਵਿਰੁੱਧ ਅਪਰਾਧੀ ਬਣਾਇਆ ਤਦ ਬਵਾ ਯਹੋਵਾਹ ਦੀ ਮੰਡਲੀ ਵਿੱਚ ਫੈਲੀ।

ਗਿਣਤੀ 31:17 (PANIRV)
Square Portrait Landscape 4K UHD
ਇਸ ਲਈ ਹੁਣ ਬੱਚਿਆਂ ਵਿੱਚੋਂ ਹਰੇਕ ਨਰ ਬੱਚੇ ਨੂੰ ਮਾਰ ਦਿਓ ਅਤੇ ਜਿਹਨਾਂ ਔਰਤਾਂ ਨੇ ਮਨੁੱਖ ਨਾਲ ਸੰਗ ਕੀਤਾ ਹੋਵੇ ਉਹਨਾਂ ਨੂੰ ਵੀ ਮਾਰ ਦਿਓ।

ਗਿਣਤੀ 31:18 (PANIRV)
Square Portrait Landscape 4K UHD
ਪਰ ਜਿਹਨਾਂ ਕੁਆਰੀਆਂ ਨੇ ਕਿਸੇ ਮਨੁੱਖ ਨਾਲ ਸੰਗ ਨਹੀਂ ਕੀਤਾ, ਉਹਨਾਂ ਨੂੰ ਤੁਸੀਂ ਆਪਣੇ ਲਈ ਜੀਉਂਦਾ ਰੱਖੋ।

ਗਿਣਤੀ 31:19 (PANIRV)
Square Portrait Landscape 4K UHD
ਪਰ ਤੁਸੀਂ ਡੇਰੇ ਤੋਂ ਸੱਤ ਦਿਨ ਬਾਹਰ ਰਹੋ, ਉਹ ਸਾਰੇ ਜਿਨ੍ਹਾਂ ਨੇ ਕਿਸੇ ਪ੍ਰਾਣੀ ਨੂੰ ਮਾਰਿਆ ਹੋਵੇ ਅਤੇ ਜਿਨ੍ਹਾਂ ਨੇ ਕਿਸੇ ਮਰੇ ਹੋਏ ਨੂੰ ਛੂਹਿਆ ਹੋਵੇ, ਉਹ ਸਾਰੇ ਆਪਣੇ ਆਪ ਨੂੰ ਆਪਣੇ ਗੁਲਾਮਾਂ ਸਮੇਤ ਤੀਜੇ ਦਿਨ ਅਤੇ ਸੱਤਵੇਂ ਦਿਨ ਪਵਿੱਤਰ ਕਰਨ।

ਗਿਣਤੀ 31:20 (PANIRV)
Square Portrait Landscape 4K UHD
ਤੁਸੀਂ ਚਮੜੇ ਅਤੇ ਬੱਕਰੀ ਦੇ ਵਾਲਾਂ ਦੇ ਸਾਰੇ ਬਸਤਰ ਅਤੇ ਸਾਰੇ ਲੱਕੜੀ ਦੇ ਭਾਂਡਿਆਂ ਨੂੰ ਪਵਿੱਤਰ ਕਰੋ।

ਗਿਣਤੀ 31:21 (PANIRV)
Square Portrait Landscape 4K UHD
ਤਦ ਅਲਆਜ਼ਾਰ ਜਾਜਕ ਨੇ ਉਨ੍ਹਾਂ ਸੂਰਮਿਆਂ ਨੂੰ ਆਖਿਆ, ਜਿਹੜੇ ਯੁੱਧ ਵਿੱਚ ਗਏ ਸਨ ਕਿ ਇਹ ਬਿਵਸਥਾ ਦੀ ਬਿਧੀ ਹੈ ਜਿਸ ਦਾ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ।

ਗਿਣਤੀ 31:22 (PANIRV)
Square Portrait Landscape 4K UHD
ਸੋਨਾ, ਚਾਂਦੀ, ਪਿੱਤਲ, ਲੋਹਾ, ਜਿਸਤ ਅਤੇ ਸਿੱਕਾ।

ਗਿਣਤੀ 31:23 (PANIRV)
Square Portrait Landscape 4K UHD
ਅਰਥਾਤ ਹਰ ਇੱਕ ਚੀਜ਼, ਜਿਹੜੀ ਅੱਗ ਵਿੱਚ ਪੈ ਸਕੇ ਉਸ ਨੂੰ ਤੁਸੀਂ ਅੱਗ ਦੇ ਵਿੱਚ ਦੀ ਲੰਘਾਓ, ਤਾਂ ਉਹ ਸ਼ੁੱਧ ਹੋਵੇਗੀ ਪਰ ਫਿਰ ਵੀ ਉਹ ਅਸ਼ੁੱਧਤਾਈ ਨੂੰ ਦੂਰ ਕਰਨ ਵਾਲੇ ਜਲ ਨਾਲ ਪਵਿੱਤਰ ਕੀਤੀ ਜਾਵੇ ਅਤੇ ਜੋ ਕੁਝ ਅੱਗ ਵਿੱਚ ਨਾ ਪੈ ਸਕੇ ਤੁਸੀਂ ਉਸ ਨੂੰ ਪਾਣੀ ਦੇ ਵਿੱਚ ਦੀ ਲੰਘਾਓ।

ਗਿਣਤੀ 31:24 (PANIRV)
Square Portrait Landscape 4K UHD
ਸੱਤਵੇਂ ਦਿਨ ਤੁਸੀਂ ਆਪਣੇ ਕੱਪੜੇ ਧੋਵੋ ਤਾਂ ਤੁਸੀਂ ਸ਼ੁੱਧ ਹੋਵੋਗੇ, ਇਸ ਦੇ ਬਾਅਦ ਤੁਸੀਂ ਡੇਰੇ ਵਿੱਚ ਆਓ।

ਗਿਣਤੀ 31:25 (PANIRV)
Square Portrait Landscape 4K UHD
ਫੇਰ ਯਹੋਵਾਹ ਨੇ ਮੂਸਾ ਨੂੰ ਆਖਿਆ,

ਗਿਣਤੀ 31:26 (PANIRV)
Square Portrait Landscape 4K UHD
ਅਲਆਜ਼ਾਰ ਜਾਜਕ ਅਤੇ ਮੰਡਲੀ ਦੇ ਪੁਰਖਿਆਂ ਦੇ ਘਰਾਣਿਆਂ ਦੇ ਮੁਖੀਆਂ ਨੂੰ ਤੂੰ ਆਪਣੇ ਨਾਲ ਲੈ ਕੇ, ਲੁੱਟ ਦੇ ਮਾਲ ਦਾ ਆਦਮੀਆਂ ਅਤੇ ਡੰਗਰਾਂ ਸਮੇਤ, ਲੇਖਾ ਕਰ।

ਗਿਣਤੀ 31:27 (PANIRV)
Square Portrait Landscape 4K UHD
ਤੂੰ ਲੁੱਟ ਨੂੰ ਦੋ ਹਿੱਸਿਆਂ ਵਿੱਚ ਅਰਥਾਤ ਸੂਰਮਿਆਂ ਦੇ ਹਿੱਸੇ ਵਿੱਚ ਜਿਹੜੇ ਲੜਾਈ ਵਿੱਚ ਗਏ ਅਤੇ ਮੰਡਲੀ ਦੇ ਹਿੱਸੇ ਵਿੱਚ ਵੰਡ।

ਗਿਣਤੀ 31:28 (PANIRV)
Square Portrait Landscape 4K UHD
ਅਤੇ ਤੂੰ ਉਨ੍ਹਾਂ ਸੂਰਮਿਆਂ ਤੋਂ ਜਿਹੜੇ ਲੜਾਈ ਵਿੱਚ ਗਏ, ਯਹੋਵਾਹ ਲਈ ਲਗਾਨ ਲਈਂ ਅਰਥਾਤ ਪੰਜ ਸੌ ਵਿੱਚੋਂ ਇੱਕ ਜਾਨ ਭਾਵੇਂ ਉਹ ਆਦਮੀਆਂ ਦੀ, ਭਾਵੇਂ ਵੱਗ ਦੀ, ਭਾਵੇਂ ਗਧਿਆਂ ਦੀ, ਭਾਵੇਂ ਇੱਜੜਾਂ ਦੀ ਹੋਵੇ।

ਗਿਣਤੀ 31:29 (PANIRV)
Square Portrait Landscape 4K UHD
ਉਨ੍ਹਾਂ ਦੀ ਅੱਧ ਵਿੱਚੋਂ ਲੈ ਕੇ ਅਲਆਜ਼ਾਰ ਜਾਜਕ ਨੂੰ ਯਹੋਵਾਹ ਦੀ ਚੁੱਕਣ ਦੀ ਭੇਟ ਕਰਕੇ ਦੇਵੀਂ।

ਗਿਣਤੀ 31:30 (PANIRV)
Square Portrait Landscape 4K UHD
ਅਤੇ ਇਸਰਾਏਲੀਆਂ ਦੇ ਅੱਧ ਦੇ ਪੰਜਾਹਾਂ ਵਿੱਚੋਂ ਇੱਕ ਲੈ, ਭਾਵੇਂ ਆਦਮੀਆਂ ਦਾ, ਭਾਵੇਂ ਵੱਗ ਦਾ, ਭਾਵੇਂ ਗਧਿਆਂ ਦਾ, ਭਾਵੇਂ ਇੱਜੜ ਦਾ ਅਰਥਾਤ ਸਾਰੇ ਪਸ਼ੂਆਂ ਦਾ ਅਤੇ ਉਨ੍ਹਾਂ ਨੂੰ ਲੇਵੀਆਂ ਨੂੰ ਦੇਵੀਂ, ਜਿਹੜੇ ਯਹੋਵਾਹ ਦੇ ਡੇਰੇ ਦੀ ਸੰਭਾਲ ਕਰਦੇ ਹਨ।

ਗਿਣਤੀ 31:31 (PANIRV)
Square Portrait Landscape 4K UHD
ਜਿਹੜਾ ਹੁਕਮ ਯਹੋਵਾਹ ਨੇ ਮੂਸਾ ਨੂੰ ਦਿੱਤਾ ਸੀ, ਅਲਆਜ਼ਾਰ ਜਾਜਕ ਅਤੇ ਮੂਸਾ ਨੇ ਉਸੇ ਦੇ ਅਨੁਸਾਰ ਹੀ ਕੀਤਾ।

ਗਿਣਤੀ 31:32 (PANIRV)
Square Portrait Landscape 4K UHD
ਮਾਲ ਡੰਗਰ ਤੋਂ ਬਿਨ੍ਹਾਂ ਜੋ ਸੂਰਮਿਆਂ ਨੇ ਲੁੱਟਿਆ, ਉਸ ਵਿੱਚ ਛੇ ਲੱਖ ਪੰਝੱਤਰ ਹਜ਼ਾਰ ਭੇਡਾਂ,

ਗਿਣਤੀ 31:33 (PANIRV)
Square Portrait Landscape 4K UHD
ਬਹੱਤਰ ਹਜ਼ਾਰ ਬਲ਼ਦ,

ਗਿਣਤੀ 31:34 (PANIRV)
Square Portrait Landscape 4K UHD
ਇੱਕਾਹਠ ਹਜ਼ਾਰ ਗਧੇ,

ਗਿਣਤੀ 31:35 (PANIRV)
Square Portrait Landscape 4K UHD
ਲੋਕਾਂ ਵਿੱਚੋਂ ਉਹ ਕੁਆਰੀਆਂ ਜਿਨ੍ਹਾਂ ਨੇ ਮਨੁੱਖ ਨਾਲ ਸੰਗ ਨਹੀਂ ਕੀਤਾ ਸੀ, ਉਹ ਬੱਤੀ ਹਜ਼ਾਰ ਸਨ,

ਗਿਣਤੀ 31:36 (PANIRV)
Square Portrait Landscape 4K UHD
ਜਿਹੜੇ ਯੁੱਧ ਕਰਨ ਗਏ ਉਹਨਾਂ ਦਾ ਭਾਗ ਤਿੰਨ ਲੱਖ ਸੈਂਤੀ ਹਜ਼ਾਰ ਪੰਜ ਸੌ ਭੇਡਾਂ ਸਨ,

ਗਿਣਤੀ 31:37 (PANIRV)
Square Portrait Landscape 4K UHD
ਅਤੇ ਯਹੋਵਾਹ ਦਾ ਲਗਾਨ ਇਹ ਸੀ, ਜਿਹਨਾਂ ਵਿੱਚੋਂ ਛੇ ਸੌ ਪੰਝੱਤਰ ਭੇਡਾਂ ਅਤੇ ਬੱਕਰੀਆਂ,

ਗਿਣਤੀ 31:38 (PANIRV)
Square Portrait Landscape 4K UHD
ਅਤੇ ਬਲ਼ਦ ਛੱਤੀ ਹਜ਼ਾਰ ਸਨ ਜਿਨ੍ਹਾਂ ਵਿੱਚੋਂ ਯਹੋਵਾਹ ਦਾ ਲਗਾਨ ਬਹੱਤਰ ਸਨ

ਗਿਣਤੀ 31:39 (PANIRV)
Square Portrait Landscape 4K UHD
ਗਧੇ ਤੀਹ ਹਜ਼ਾਰ ਪੰਜ ਸੌ ਸਨ, ਜਿਨ੍ਹਾਂ ਵਿੱਚੋਂ ਯਹੋਵਾਹ ਦਾ ਲਗਾਨ ਇੱਕਾਹਠ ਸਨ

ਗਿਣਤੀ 31:40 (PANIRV)
Square Portrait Landscape 4K UHD
ਅਤੇ ਇਨਸਾਨ ਸੌਲਾਂ ਹਜ਼ਾਰ ਸਨ ਜਿਨ੍ਹਾਂ ਵਿੱਚੋਂ ਯਹੋਵਾਹ ਦਾ ਲਗਾਨ ਬੱਤੀ ਪ੍ਰਾਣੀ ਸਨ

ਗਿਣਤੀ 31:41 (PANIRV)
Square Portrait Landscape 4K UHD
ਤਾਂ ਮੂਸਾ ਨੇ ਉਸ ਲਗਾਨ ਨੂੰ ਯਹੋਵਾਹ ਦੀ ਚੁੱਕਣ ਦੀ ਭੇਟ ਕਰਕੇ, ਅਲਆਜ਼ਾਰ ਜਾਜਕ ਨੂੰ ਦਿੱਤਾ ਜਿਵੇਂ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ।

ਗਿਣਤੀ 31:42 (PANIRV)
Square Portrait Landscape 4K UHD
ਅਤੇ ਇਸਰਾਏਲੀਆਂ ਦੇ ਅੱਧ ਤੋਂ ਜਿਹੜਾ ਮੂਸਾ ਨੇ ਯੁੱਧ ਕਰਨ ਵਾਲਿਆਂ ਤੋਂ ਵੰਡਿਆ

ਗਿਣਤੀ 31:43 (PANIRV)
Square Portrait Landscape 4K UHD
ਅਤੇ ਮੰਡਲੀ ਦਾ ਹਿੱਸਾ ਇਹ ਸੀ, ਭੇਡਾਂ ਤਿੰਨ ਲੱਖ ਸੈਂਤੀ ਹਜ਼ਾਰ ਪੰਜ ਸੌ,

ਗਿਣਤੀ 31:44 (PANIRV)
Square Portrait Landscape 4K UHD
ਗਾਂ-ਬਲ਼ਦ ਛੱਤੀ ਹਜ਼ਾਰ,

ਗਿਣਤੀ 31:45 (PANIRV)
Square Portrait Landscape 4K UHD
ਗਧੇ ਤੀਹ ਹਜ਼ਾਰ ਪੰਜ ਸੌ,

ਗਿਣਤੀ 31:46 (PANIRV)
Square Portrait Landscape 4K UHD
ਇਨਸਾਨ ਸੌਲਾਂ ਹਜ਼ਾਰ

ਗਿਣਤੀ 31:47 (PANIRV)
Square Portrait Landscape 4K UHD
ਇਸ ਅੱਧੇ ਹਿੱਸੇ ਵਿੱਚੋਂ ਜਿਸ ਨੂੰ ਮੂਸਾ ਨੇ ਯੁੱਧ ਕਰਨ ਵਾਲਿਆਂ ਪੁਰਖਾਂ ਤੋਂ ਵੱਖਰਾ ਕੀਤਾ ਸੀ, ਯਹੋਵਾਹ ਦੇ ਹੁਕਮਾਂ ਅਨੁਸਾਰ ਮੂਸਾ ਨੇ ਭਾਵੇਂ ਮਨੁੱਖਾਂ ਵਿੱਚੋਂ ਭਾਵੇਂ ਪਸ਼ੂਆਂ ਵਿੱਚੋਂ, ਪੰਜਾਹ ਵਿੱਚੋਂ ਇੱਕ ਨੂੰ ਲੈ ਕੇ ਉਹ ਲੇਵੀਆਂ ਨੂੰ ਦਿੱਤੇ ਜਿਹੜੇ ਯਹੋਵਾਹ ਦੇ ਡੇਰੇ ਦੀ ਸੰਭਾਲ ਕਰਦੇ ਸਨ।

ਗਿਣਤੀ 31:48 (PANIRV)
Square Portrait Landscape 4K UHD
ਤਾਂ ਸੈਨਾਪਤੀ ਜਿਹੜੇ ਹਜ਼ਾਰਾਂ ਉੱਤੇ ਸਨ ਅਰਥਾਤ ਹਜ਼ਾਰਾਂ ਦੇ ਪ੍ਰਧਾਨ ਅਤੇ ਸੈਂਕੜਿਆਂ ਦੇ ਪ੍ਰਧਾਨ ਮੂਸਾ ਕੋਲ ਆਏ

ਗਿਣਤੀ 31:49 (PANIRV)
Square Portrait Landscape 4K UHD
ਅਤੇ ਉਨ੍ਹਾਂ ਨੇ ਮੂਸਾ ਨੂੰ ਆਖਿਆ, ਤੁਹਾਡੇ ਦਾਸਾਂ ਨੇ ਯੁੱਧ ਕਰਨ ਵਾਲਿਆਂ ਦੀ ਗਿਣਤੀ ਕੀਤੀ ਅਤੇ ਉਹਨਾਂ ਵਿੱਚੋਂ ਇੱਕ ਮਨੁੱਖ ਵੀ ਨਹੀਂ ਘਟਿਆ।

ਗਿਣਤੀ 31:50 (PANIRV)
Square Portrait Landscape 4K UHD
ਅਸੀਂ ਯਹੋਵਾਹ ਦਾ ਚੜ੍ਹਾਵਾ ਲਿਆਏ ਹਾਂ, ਜੋ ਕੁਝ ਹਰ ਇੱਕ ਦੇ ਹੱਥ ਲੱਗਾ ਅਰਥਾਤ ਸੋਨੇ ਦੇ ਗਹਿਣੇ, ਪਜੇਬਾਂ, ਕੜੇ, ਛਾਪਾਂ, ਬਾਲ਼ੀਆਂ ਬਾਜ਼ੂਬੰਦ, ਤਾਂ ਜੋ ਅਸੀਂ ਆਪਣੇ ਪ੍ਰਾਣਾਂ ਲਈ ਯਹੋਵਾਹ ਅੱਗੇ ਪ੍ਰਾਸਚਿਤ ਕਰੀਏ।

ਗਿਣਤੀ 31:51 (PANIRV)
Square Portrait Landscape 4K UHD
ਤਦ ਮੂਸਾ ਅਤੇ ਅਲਆਜ਼ਾਰ ਜਾਜਕ ਨੇ ਉਨ੍ਹਾਂ ਤੋਂ ਇਹ ਸਾਰੇ ਘੜਤ ਦੇ ਸੋਨੇ ਦੇ ਗਹਿਣੇ ਲਏ

ਗਿਣਤੀ 31:52 (PANIRV)
Square Portrait Landscape 4K UHD
ਅਤੇ ਚੁੱਕਣ ਦੀ ਭੇਟ ਦਾ ਸਾਰਾ ਸੋਨਾ, ਜਿਹੜਾ ਉਨ੍ਹਾਂ ਨੇ ਯਹੋਵਾਹ ਲਈ ਚੜ੍ਹਾਇਆ ਸਵਾ ਕੁ ਪੰਜ ਮਣ ਪੱਕਾ ਸੀ, ਜਿਹੜਾ ਹਜ਼ਾਰਾਂ ਦੇ ਹਾਕਮਾਂ ਅਤੇ ਸੈਂਕੜਿਆਂ ਦੇ ਹਾਕਮਾਂ ਤੋਂ ਆਇਆ।

ਗਿਣਤੀ 31:53 (PANIRV)
Square Portrait Landscape 4K UHD
ਯੁੱਧ ਕਰਨ ਵਾਲਿਆਂ ਵਿੱਚੋਂ ਹਰ ਇੱਕ ਨੇ ਆਪਣੇ ਲਈ ਲੁੱਟਿਆ ਸੀ

ਗਿਣਤੀ 31:54 (PANIRV)
Square Portrait Landscape 4K UHD
ਤਾਂ ਮੂਸਾ ਅਤੇ ਅਲਆਜ਼ਾਰ ਜਾਜਕ, ਉਹ ਸੋਨਾ ਹਜ਼ਾਰਾਂ ਅਤੇ ਸੈਂਕੜਿਆਂ ਦੇ ਹਾਕਮਾਂ ਤੋਂ ਲੈ ਕੇ ਮੰਡਲੀ ਦੇ ਤੰਬੂ ਵਿੱਚ ਲਿਆਏ ਤਾਂ ਜੋ ਉਹ ਇਸਰਾਏਲੀਆਂ ਲਈ ਯਹੋਵਾਹ ਅੱਗੇ ਇੱਕ ਯਾਦਗਾਰੀ ਹੋਵੇ।

Available Bible Translations

American Standard Version (ASV)
Numbers 31 (ASV) »
King James Version (KJV)
Numbers 31 (KJV) »
GOD’S WORD® (GW)
Numbers 31 (GW) »
Berean Bible (BSB)
Numbers 31 (BSB) »
World English Bible (WEB)
Numbers 31 (WEB) »
French Bible (LSG)
Nombres 31 (LSG) »
German Bible (LUTH1912)
Numeri 31 (LUTH1912) »
Bengali Bible (BENIRV)
গননা 31 (BENIRV) »
Marathi Bible (MARIRV)
गणना 31 (MARIRV) »
Gujarati Bible (GUJIRV)
ગણના 31 (GUJIRV) »
Hebrew Bible (HEB)
במדבר 31 (HEB) »
Portuguese Bible (BSL)
Números 31 (BSL) »
Vietnamese Bible (VIE)
Dân Số 31 (VIE) »
Spanish Bible (RVA)
Números 31 (RVA) »
Italian Bible (RIV)
Numeri 31 (RIV) »
Chinese Simplified (CUVS)
民 数 记 31 (CUVS) »
Chinese Traditional (CUVT)
民 數 記 31 (CUVT) »
Albanian Bible (ALB)
Numrat 31 (ALB) »
Swedish Bible (SV1917)
4 Mosebok 31 (SV1917) »
Russian Bible (RUSV)
Числа 31 (RUSV) »
Ukrainian Bible (UKR)
Числа 31 (UKR) »
Hungarian Bible (KAR)
4 Mózes 31 (KAR) »
Bulgarian Bible (BULG)
Числа 31 (BULG) »
Japanese Bible (JPN)
民数記 31 (JPN) »
Norwegian Bible (NORSK)
4 Mosebok 31 (NORSK) »

ਗਿਣਤੀ (PANIRV) Chapter Selection

PANIRV Book Selection List