ਗਿਣਤੀ Chapter 32 PANIRV Bible Verse Images

ਗਿਣਤੀ 32 Bible Verse Pictures. Choose from a large collection of inspirational, motivational and encouraging Bible verses with pictures of nature. Download and share ਗਿਣਤੀ 32 inspirational Bible verse images. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.


ਗਿਣਤੀ 32:1 (PANIRV)
Square Portrait Landscape 4K UHD
ਰਊਬੇਨੀਆਂ ਅਤੇ ਗਾਦੀਆਂ ਕੋਲ ਮਾਲ ਡੰਗਰ ਕਾਫ਼ੀ ਸਨ ਅਤੇ ਜਦ ਉਨ੍ਹਾਂ ਨੇ ਯਾਜ਼ੇਰ ਅਤੇ ਗਿਲਆਦ ਦੇ ਦੇਸ ਨੂੰ ਵੇਖਿਆ ਤਾਂ ਵੇਖੋ, ਉਹ ਸਥਾਨ ਪਸ਼ੂਆਂ ਲਈ ਚੰਗਾ ਸੀ।

ਗਿਣਤੀ 32:2 (PANIRV)
Square Portrait Landscape 4K UHD
ਉਪਰੰਤ ਗਾਦੀਆਂ ਅਤੇ ਰਊਬੇਨੀਆਂ ਨੇ ਮੂਸਾ ਅਤੇ ਅਲਆਜ਼ਾਰ ਜਾਜਕ ਅਤੇ ਮੰਡਲੀ ਦੇ ਪ੍ਰਧਾਨਾਂ ਕੋਲ ਜਾ ਕੇ ਆਖਿਆ,

ਗਿਣਤੀ 32:3 (PANIRV)
Square Portrait Landscape 4K UHD
ਅਟਾਰੋਥ, ਦੀਬੋਨ, ਯਾਜ਼ੇਰ, ਨਿਮਰਾਹ, ਹਸ਼ਬੋਨ, ਅਲਾਲੇਹ, ਸਬਾਮ, ਨਬੋ ਅਤੇ ਬਓਨ,

ਗਿਣਤੀ 32:4 (PANIRV)
Square Portrait Landscape 4K UHD
ਅਰਥਾਤ ਜਿਸ ਧਰਤੀ ਉੱਤੇ ਯਹੋਵਾਹ ਨੇ ਇਸਰਾਏਲ ਦੀ ਮੰਡਲੀ ਨੂੰ ਜਿੱਤ ਦਿੱਤੀ ਹੈ ਇਹ ਧਰਤੀ ਪਸ਼ੂਆਂ ਲਈ ਉੱਤਮ ਹੈ ਅਤੇ ਤੁਹਾਡੇ ਦਾਸਾਂ ਕੋਲ ਮਾਲ ਡੰਗਰ ਬਹੁਤ ਹਨ।

ਗਿਣਤੀ 32:5 (PANIRV)
Square Portrait Landscape 4K UHD
ਨਾਲੇ ਉਨ੍ਹਾਂ ਨੇ ਆਖਿਆ, ਜੇ ਤੁਹਾਡੀ ਕਿਰਪਾ ਦੀ ਨਿਗਾਹ ਸਾਡੇ ਉੱਤੇ ਹੋਵੇ ਤਾਂ ਇਹ ਧਰਤੀ ਤੁਹਾਡੇ ਦਾਸਾਂ ਨੂੰ ਨਿੱਜ ਭਾਗ ਹੋਣ ਲਈ ਦਿੱਤੀ ਜਾਵੇ। ਸਾਨੂੰ ਯਰਦਨੋਂ ਪਾਰ ਨਾ ਲੰਘਾਇਓ।

ਗਿਣਤੀ 32:6 (PANIRV)
Square Portrait Landscape 4K UHD
ਤਾਂ ਮੂਸਾ ਨੇ ਗਾਦੀਆਂ ਅਤੇ ਰਊਬੇਨੀਆਂ ਨੂੰ ਆਖਿਆ, ਕੀ, ਤੁਹਾਡੇ ਭਰਾ ਤਾਂ ਲੜਾਈ ਵਿੱਚ ਜਾਣ ਅਤੇ ਤੁਸੀਂ ਇੱਥੇ ਬੈਠੇ ਰਹੋ?

ਗਿਣਤੀ 32:7 (PANIRV)
Square Portrait Landscape 4K UHD
ਤੁਸੀਂ ਇਸਰਾਏਲੀਆਂ ਨੂੰ ਉਸ ਦੇਸ ਦੇ ਵਿਖੇ ਕਿਉਂ ਨਿਰਾਸ਼ ਕਰਦੇ ਹੋ? ਜਿਹੜਾ ਯਹੋਵਾਹ ਨੇ ਉਹਨਾਂ ਨੂੰ ਦਿੱਤਾ ਹੈ।

ਗਿਣਤੀ 32:8 (PANIRV)
Square Portrait Landscape 4K UHD
ਜਦ ਮੈਂ ਤੁਹਾਡੇ ਪਿਉ ਨੂੰ ਕਾਦੇਸ਼-ਬਰਨੇਆ ਤੋਂ ਕਨਾਨ ਦੇਸ ਨੂੰ ਵੇਖਣ ਲਈ ਭੇਜਿਆ ਤਾਂ ਤੁਹਾਡੇ ਪਿਉ ਨੇ ਵੀ ਇਸੇ ਤਰ੍ਹਾਂ ਹੀ ਕੀਤਾ।

ਗਿਣਤੀ 32:9 (PANIRV)
Square Portrait Landscape 4K UHD
ਜਦ ਉਨ੍ਹਾਂ ਨੇ ਅਸ਼ਕੋਲ ਦੀ ਘਾਟੀ ਤੱਕ ਪਹੁੰਚ ਕੇ ਉਸ ਦੇਸ ਨੂੰ ਵੇਖਿਆ ਤਾਂ ਇਸਰਾਏਲੀਆਂ ਨੂੰ ਉਸ ਦੇਸ ਦੇ ਵਿਖੇ ਨਿਰਾਸ਼ ਕੀਤਾ, ਜਿਹੜਾ ਯਹੋਵਾਹ ਨੇ ਉਨ੍ਹਾਂ ਨੂੰ ਦਿੱਤਾ ਸੀ।

ਗਿਣਤੀ 32:10 (PANIRV)
Square Portrait Landscape 4K UHD
ਤਾਂ ਉਸ ਦਿਨ ਯਹੋਵਾਹ ਦਾ ਕ੍ਰੋਧ ਭੜਕ ਉੱਠਿਆ ਅਤੇ ਉਸ ਨੇ ਸਹੁੰ ਖਾ ਕੇ ਆਖਿਆ।

ਗਿਣਤੀ 32:11 (PANIRV)
Square Portrait Landscape 4K UHD
ਕਿ ਇਹ ਮਨੁੱਖ ਜਿਹੜੇ ਮਿਸਰ ਵਿੱਚੋਂ ਨਿੱਕਲ ਕੇ ਆਏ ਹਨ ਉਹਨਾਂ ਦੇ ਵਿੱਚੋਂ ਜਿਹੜੇ ਵੀਹ ਸਾਲ ਦੇ ਅਤੇ ਉਸ ਤੋਂ ਉੱਪਰ ਦੇ ਹਨ ਉਸ ਦੇਸ ਨੂੰ ਨਹੀਂ ਵੇਖਣਗੇ ਜਿਸ ਦੀ ਮੈਂ ਅਬਰਾਹਾਮ, ਇਸਹਾਕ ਅਤੇ ਯਾਕੂਬ ਨਾਲ ਸਹੁੰ ਖਾਧੀ ਸੀ ਕਿਉਂਕਿ ਉਹ ਮੇਰੇ ਪਿੱਛੇ-ਪਿੱਛੇ ਨਹੀਂ ਚੱਲੇ।

ਗਿਣਤੀ 32:12 (PANIRV)
Square Portrait Landscape 4K UHD
ਯਫ਼ੁੰਨਹ ਕਨਿੱਜ਼ੀ ਦੇ ਪੁੱਤਰ ਕਾਲੇਬ ਅਤੇ ਨੂਨ ਦੇ ਪੁੱਤਰ ਯਹੋਸ਼ੁਆ ਉਸ ਦੇਸ ਨੂੰ ਵੇਖਣਗੇ ਕਿਉਂ ਜੋ ਉਹ ਯਹੋਵਾਹ ਦੇ ਪਿੱਛੇ ਪੂਰੀ ਤਰ੍ਹਾਂ ਚੱਲੇ।

ਗਿਣਤੀ 32:13 (PANIRV)
Square Portrait Landscape 4K UHD
ਤਾਂ ਯਹੋਵਾਹ ਦਾ ਕ੍ਰੋਧ ਇਸਰਾਏਲ ਉੱਤੇ ਭੜਕ ਉੱਠਿਆ ਅਤੇ ਜਦੋਂ ਤੱਕ ਸਾਰੀ ਪੀੜ੍ਹੀ ਦਾ ਨਾਸ ਨਾ ਹੋ ਗਿਆ ਜਿਹਨਾਂ ਨੇ ਯਹੋਵਾਹ ਦੇ ਵਿਰੁੱਧ ਬੁਰਾਈ ਕੀਤੀ ਸੀ, ਉਸੇ ਸਮੇਂ ਤੱਕ ਅਰਥਾਤ ਚਾਲ੍ਹੀ ਸਾਲ ਤੱਕ ਉਜਾੜ ਵਿੱਚ ਫਿਰਾਉਂਦਾ ਰਿਹਾ।

ਗਿਣਤੀ 32:14 (PANIRV)
Square Portrait Landscape 4K UHD
ਹੁਣ ਵੇਖੋ, ਤੁਸੀਂ ਉਹਨਾਂ ਵੱਡਿਆ ਦੇ ਥਾਂ ਉੱਠੇ ਹੋ। ਹਾਂ, ਤੁਸੀਂ ਉਹਨਾਂ ਪਾਪੀ ਮਨੁੱਖਾਂ ਦੇ ਦੁਆਰਾ ਜੰਮੇ ਹੋ। ਤੁਸੀਂ ਯਹੋਵਾਹ ਦੇ ਕ੍ਰੋਧ ਨੂੰ ਇਸਰਾਏਲ ਉੱਤੇ ਬਹੁਤ ਵਧਾਓਗੇ।

ਗਿਣਤੀ 32:15 (PANIRV)
Square Portrait Landscape 4K UHD
ਜੇ ਤੁਸੀਂ ਉਸ ਦੇ ਪਿੱਛੇ ਚੱਲਣ ਤੋਂ ਹੱਟ ਜਾਓ ਤਾਂ ਉਹ ਫਿਰ ਇਨ੍ਹਾਂ ਨੂੰ ਉਜਾੜ ਵਿੱਚ ਛੱਡ ਦੇਵੇਗਾ ਇਸ ਤਰ੍ਹਾਂ ਤੁਸੀਂ ਇਸ ਸਾਰੀ ਪਰਜਾ ਦਾ ਨਾਸ ਕਰਵਾ ਦਿਓਗੇ।

ਗਿਣਤੀ 32:16 (PANIRV)
Square Portrait Landscape 4K UHD
ਤਾਂ ਉਨ੍ਹਾਂ ਨੇ ਮੂਸਾ ਦੇ ਕੋਲ ਆ ਕੇ ਆਖਿਆ, ਅਸੀਂ ਇੱਥੇ ਹੀ ਆਪਣੇ ਪਸ਼ੂਆਂ ਲਈ ਵਾੜੇ ਅਤੇ ਆਪਣੇ ਬੱਚਿਆਂ ਲਈ ਸ਼ਹਿਰ ਬਣਾਵਾਂਗੇ।

ਗਿਣਤੀ 32:17 (PANIRV)
Square Portrait Landscape 4K UHD
ਪਰ ਅਸੀਂ ਸ਼ਸਤਰ ਲੈ ਕੇ ਇਸਰਾਏਲੀਆਂ ਦੇ ਅੱਗੇ ਹੋਵਾਂਗੇ ਜਦ ਤੱਕ ਅਸੀਂ ਉਨ੍ਹਾਂ ਨੂੰ ਉਨ੍ਹਾਂ ਦੇ ਟਿਕਾਣਿਆਂ ਉੱਤੇ ਨਾ ਪਹੁੰਚਾ ਦੇਈਏ ਅਤੇ ਸਾਡੇ ਬਾਲ ਬੱਚੇ ਇਸ ਦੇਸ ਦੇ ਨਿਵਾਸੀਆਂ ਨਾਲ ਗੜ੍ਹ ਵਾਲੇ ਸ਼ਹਿਰਾਂ ਵਿੱਚ ਰਹਿਣਗੇ।

ਗਿਣਤੀ 32:18 (PANIRV)
Square Portrait Landscape 4K UHD
ਅਤੇ ਅਸੀਂ ਆਪਣਿਆਂ ਘਰਾਂ ਨੂੰ ਨਹੀਂ ਮੁੜਾਂਗੇ ਜਦੋਂ ਤੱਕ ਇਸਰਾਏਲੀਆਂ ਦਾ ਇੱਕ-ਇੱਕ ਮਨੁੱਖ ਆਪਣੀ ਜ਼ਮੀਨ ਦਾ ਮਾਲਕ ਨਾ ਹੋ ਜਾਵੇ।

ਗਿਣਤੀ 32:19 (PANIRV)
Square Portrait Landscape 4K UHD
ਕਿਉਂ ਜੋ ਅਸੀਂ ਉਨ੍ਹਾਂ ਨਾਲ ਯਰਦਨ ਪਾਰ ਅਤੇ ਉਸ ਤੋਂ ਅੱਗੇ ਜ਼ਮੀਨ ਨਹੀਂ ਲਵਾਂਗੇ ਕਿਉਂ ਜੋ ਸਾਡੀ ਜ਼ਮੀਨ ਸਾਨੂੰ ਯਰਦਨ ਦੇ ਇਸ ਪਾਸੇ ਪੂਰਬ ਵੱਲ ਮਿਲ ਗਈ ਹੈ।

ਗਿਣਤੀ 32:20 (PANIRV)
Square Portrait Landscape 4K UHD
ਤਾਂ ਮੂਸਾ ਨੇ ਉਨ੍ਹਾਂ ਨੂੰ ਆਖਿਆ, ਜੇ ਤੁਸੀਂ ਇਹ ਕੰਮ ਕਰੋ, ਜੇ ਤੁਸੀਂ ਸ਼ਸਤਰ ਲਵੋ ਅਤੇ ਯਹੋਵਾਹ ਦੇ ਅੱਗੇ ਲੜਾਈ ਲਈ ਜਾਓ।

ਗਿਣਤੀ 32:21 (PANIRV)
Square Portrait Landscape 4K UHD
ਅਤੇ ਤੁਹਾਡੇ ਵਿੱਚੋਂ ਹਰ ਇੱਕ ਸ਼ਸਤਰ ਧਾਰੀ ਹੋ ਕੇ ਯਰਦਨ ਤੋਂ ਪਾਰ ਲੰਘ ਜਾਵੇ ਜਦ ਤੱਕ ਯਹੋਵਾਹ ਆਪਣੇ ਵੈਰੀਆਂ ਨੂੰ ਆਪਣੇ ਅੱਗੋਂ ਨਾ ਕੱਢ ਦੇਵੇ।

ਗਿਣਤੀ 32:22 (PANIRV)
Square Portrait Landscape 4K UHD
ਅਤੇ ਦੇਸ ਯਹੋਵਾਹ ਦੇ ਵੱਸ ਵਿੱਚ ਨਾ ਹੋ ਜਾਵੇ ਤਾਂ ਇਸ ਤੋਂ ਬਾਅਦ ਤੁਸੀਂ ਮੁੜ ਸਕਦੇ ਹੋ, ਤੁਸੀਂ ਯਹੋਵਾਹ ਵੱਲੋਂ ਅਤੇ ਇਸਰਾਏਲੀਆਂ ਵੱਲੋਂ ਨਿਰਦੋਸ਼ ਠਹਿਰੋਗੇ ਅਤੇ ਇਹ ਦੇਸ ਯਹੋਵਾਹ ਅੱਗੇ ਤੁਹਾਡੀ ਆਪਣੀ ਜ਼ਮੀਨ ਹੋਵੇਗਾ।

ਗਿਣਤੀ 32:23 (PANIRV)
Square Portrait Landscape 4K UHD
ਪਰ ਜੇ ਤੁਸੀਂ ਇਹ ਨਾ ਕਰੋ ਤਾਂ ਵੇਖੋ, ਤੁਸੀਂ ਯਹੋਵਾਹ ਦੇ ਵਿਰੁੱਧ ਪਾਪ ਕਰੋਗੇ ਅਤੇ ਜਾਣੋ ਕਿ ਤੁਹਾਡਾ ਪਾਪ ਤੁਹਾਡੇ ਉੱਤੇ ਆ ਪਵੇਗਾ।

ਗਿਣਤੀ 32:24 (PANIRV)
Square Portrait Landscape 4K UHD
ਤੁਸੀਂ ਆਪਣੇ ਬਾਲ ਬੱਚਿਆਂ ਲਈ ਸ਼ਹਿਰ ਅਤੇ ਆਪਣੇ ਇੱਜੜਾਂ ਲਈ ਵਾੜੇ ਬਣਾਓ, ਜਿਵੇਂ ਤੁਹਾਡੇ ਮੂੰਹੋਂ ਨਿੱਕਲਿਆ ਹੈ ਉਸੇ ਤਰ੍ਹਾਂ ਕਰੋ।

ਗਿਣਤੀ 32:25 (PANIRV)
Square Portrait Landscape 4K UHD
ਗਾਦੀਆਂ ਅਤੇ ਰਊਬੇਨੀਆਂ ਨੇ ਮੂਸਾ ਨੂੰ ਆਖਿਆ, ਆਪਣੇ ਸੁਆਮੀ ਦੀ ਆਗਿਆ ਅਨੁਸਾਰ ਤੇਰੇ ਦਾਸ ਕਰਨਗੇ।

ਗਿਣਤੀ 32:26 (PANIRV)
Square Portrait Landscape 4K UHD
ਸਾਡੇ ਬਾਲ ਬੱਚੇ, ਸਾਡੀਆਂ ਔਰਤਾਂ, ਸਾਡੇ ਝੁੰਡ ਅਤੇ ਸਾਡੇ ਸਾਰੇ ਜਾਨਵਰ ਗਿਲਆਦ ਦੇ ਸ਼ਹਿਰਾਂ ਵਿੱਚ ਰਹਿਣਗੇ।

ਗਿਣਤੀ 32:27 (PANIRV)
Square Portrait Landscape 4K UHD
ਪਰ ਆਪਣੇ ਸੁਆਮੀ ਦੇ ਕਹੇ ਅਨੁਸਾਰ ਤੇਰੇ ਦਾਸ ਸਾਰੇ ਦੇ ਸਾਰੇ ਯੁੱਧ ਕਰਨ ਲਈ ਸ਼ਸਤਰ ਧਾਰੀ ਹੋ ਕੇ ਯਹੋਵਾਹ ਅੱਗੇ-ਅੱਗੇ ਲੜਨ ਲਈ ਪਾਰ ਲੰਘਣਗੇ।

ਗਿਣਤੀ 32:28 (PANIRV)
Square Portrait Landscape 4K UHD
ਤਾਂ ਮੂਸਾ ਨੇ ਉਨ੍ਹਾਂ ਦੇ ਵਿਖੇ ਅਲਆਜ਼ਾਰ ਜਾਜਕ ਨੂੰ ਅਤੇ ਨੂਨ ਦੇ ਪੁੱਤਰ ਯਹੋਸ਼ੁਆ ਨੂੰ ਅਤੇ ਇਸਰਾਏਲ ਦਿਆਂ ਗੋਤਾਂ ਦੇ ਪੁਰਖਿਆਂ ਦੇ ਘਰਾਣਿਆਂ ਦੇ ਮੁਖੀਆਂ ਨੂੰ ਹੁਕਮ ਦਿੱਤਾ।

ਗਿਣਤੀ 32:29 (PANIRV)
Square Portrait Landscape 4K UHD
ਜੇ ਗਾਦੀ ਅਤੇ ਰਊਬੇਨੀ ਤੁਹਾਡੇ ਨਾਲ ਯਰਦਨ ਤੋਂ ਪਾਰ ਲੰਘਣ, ਅਤੇ ਉਹ ਜਿਹੜੇ ਸ਼ਸਤਰ ਧਾਰੀ ਹਨ ਯਹੋਵਾਹ ਲਈ ਲੜਨ ਅਤੇ ਧਰਤੀ ਤੁਹਾਡੇ ਵੱਸ ਹੋ ਜਾਵੇ ਤਾਂ ਤੁਸੀਂ ਉਨ੍ਹਾਂ ਨੂੰ ਗਿਲਆਦ ਦੇਸ ਉਹਨਾਂ ਦੀ ਸੰਪਤੀ ਹੋਣ ਲਈ ਦੇ ਦੇਇਓ।

ਗਿਣਤੀ 32:30 (PANIRV)
Square Portrait Landscape 4K UHD
ਪਰ ਜੇ ਉਹ ਤੁਹਾਡੇ ਨਾਲ ਸ਼ਸਤਰ ਧਾਰੀ ਹੋ ਕੇ ਪਾਰ ਨਾ ਜਾਣ ਤਾਂ ਉਹ ਤੁਹਾਡੇ ਵਿੱਚ ਕਨਾਨ ਦੇਸ ਵਿੱਚ ਜ਼ਮੀਨ ਲੈਣ।

ਗਿਣਤੀ 32:31 (PANIRV)
Square Portrait Landscape 4K UHD
ਤਾਂ ਗਾਦੀਆਂ ਅਤੇ ਰਊਬੇਨੀਆਂ ਨੇ ਉੱਤਰ ਦਿੱਤਾ, ਜਿਵੇਂ ਯਹੋਵਾਹ ਤੇਰੇ ਦਾਸਾਂ ਨੂੰ ਬੋਲਿਆ ਹੈ ਉਸੇ ਤਰ੍ਹਾਂ ਅਸੀਂ ਕਰਾਂਗੇ।

ਗਿਣਤੀ 32:32 (PANIRV)
Square Portrait Landscape 4K UHD
ਅਸੀਂ ਸ਼ਸਤਰ ਧਾਰੀ ਹੋ ਕੇ ਯਹੋਵਾਹ ਅੱਗੇ ਕਨਾਨ ਦੇਸ ਵਿੱਚ ਜਾਂਵਾਂਗੇ ਪਰ ਸਾਡੀ ਜ਼ਮੀਨ ਯਰਦਨ ਦੇ ਇਸ ਪਾਰ ਹੀ ਰਹੇ।

ਗਿਣਤੀ 32:33 (PANIRV)
Square Portrait Landscape 4K UHD
ਤਾਂ ਮੂਸਾ ਨੇ ਗਾਦੀਆਂ ਅਤੇ ਰਊਬੇਨੀਆਂ ਨੂੰ ਅਤੇ ਯੂਸੁਫ਼ ਦੇ ਪੁੱਤਰ ਮਨੱਸ਼ਹ ਦੇ ਅੱਧੇ ਗੋਤ ਨੂੰ ਅਮੋਰੀਆਂ ਦੇ ਰਾਜੇ ਸੀਹੋਨ ਦੇ ਰਾਜ ਨੂੰ ਅਤੇ ਬਾਸ਼ਾਨ ਦੇ ਰਾਜੇ ਓਗ ਦੇ ਰਾਜ ਨੂੰ ਦੇ ਦਿੱਤਾ ਅਤੇ ਉਸ ਦੇ ਆਲੇ-ਦੁਆਲੇ ਦੇ ਦੇਸਾਂ ਦੇ ਸ਼ਹਿਰ ਵੀ ਉਹਨਾਂ ਨੂੰ ਦਿੱਤੇ।

ਗਿਣਤੀ 32:34 (PANIRV)
Square Portrait Landscape 4K UHD
ਤਾਂ ਗਾਦੀਆਂ ਨੇ ਦੀਬੋਨ ਅਤੇ ਅਟਾਰੋਥ ਅਤੇ ਅਰੋਏਰ।

ਗਿਣਤੀ 32:35 (PANIRV)
Square Portrait Landscape 4K UHD
ਅਤੇ ਅਟਰੋਥ-ਸ਼ੋਫਾਨ ਅਤੇ ਯਾਜ਼ੇਰ ਅਤੇ ਯਾਗਬਹਾਹ।

ਗਿਣਤੀ 32:36 (PANIRV)
Square Portrait Landscape 4K UHD
ਅਤੇ ਬੈਤ ਨਿਮਰਾਹ ਅਤੇ ਬੈਤ ਹਾਰਾਨ ਇਹ ਗੜ੍ਹਾਂ ਵਾਲੇ ਸ਼ਹਿਰ ਅਤੇ ਭੇਡਾਂ ਦੇ ਵਾੜੇ ਬਣਾਏ।

ਗਿਣਤੀ 32:37 (PANIRV)
Square Portrait Landscape 4K UHD
ਪਰ ਰਊਬੇਨੀਆਂ ਨੇ ਇਹ ਬਣਾਏ, ਹਸ਼ਬੋਨ ਅਤੇ ਅਲਾਲੇਹ ਅਤੇ ਕਿਰਯਾਤਾਇਮ।

ਗਿਣਤੀ 32:38 (PANIRV)
Square Portrait Landscape 4K UHD
ਅਤੇ ਨਬੋ ਬਆਲ-ਮਓਨ ਜਿਨ੍ਹਾਂ ਦੇ ਨਾਮ ਬਦਲੇ ਗਏ ਅਤੇ ਸਿਬਮਾਹ ਨੂੰ ਬਣਾਇਆ ਅਤੇ ਜਿਹੜੇ ਸ਼ਹਿਰ ਉਨ੍ਹਾਂ ਨੇ ਬਣਾਏ ਉਨ੍ਹਾਂ ਦੇ ਹੋਰ ਨਾਮ ਰੱਖੇ।

ਗਿਣਤੀ 32:39 (PANIRV)
Square Portrait Landscape 4K UHD
ਮਨੱਸ਼ਹ ਦੇ ਪੁੱਤਰ ਮਾਕੀਰ ਦੇ ਵੰਸ਼ ਨੇ ਜਾ ਕੇ ਗਿਲਆਦ ਨੂੰ ਲੈ ਲਿਆ ਅਤੇ ਅਮੋਰੀਆਂ ਨੂੰ ਜਿਹੜੇ ਉਹ ਦੇ ਵਿੱਚ ਸਨ ਕੱਢ ਦਿੱਤਾ।

ਗਿਣਤੀ 32:40 (PANIRV)
Square Portrait Landscape 4K UHD
ਤਾਂ ਮੂਸਾ ਨੇ ਗਿਲਆਦ ਮਨੱਸ਼ਹ ਦੀ ਅੰਸ ਦੇ ਮਾਕੀਰ ਨੂੰ ਦਿੱਤਾ ਅਤੇ ਉਹ ਉਸ ਵਿੱਚ ਵੱਸਿਆ।

ਗਿਣਤੀ 32:41 (PANIRV)
Square Portrait Landscape 4K UHD
ਅਤੇ ਮਨੱਸ਼ਹ ਦੇ ਵੰਸ਼ ਦੇ ਯਾਈਰ ਨੇ ਜਾ ਕੇ ਉਨ੍ਹਾਂ ਦੀਆਂ ਬਸਤੀਆਂ ਨੂੰ ਲੈ ਲਿਆ ਅਤੇ ਉਨ੍ਹਾਂ ਦੇ ਨਾਮ ਹੱਵੋਥ, ਯਾਈਰ ਰੱਖੇ।

ਗਿਣਤੀ 32:42 (PANIRV)
Square Portrait Landscape 4K UHD
ਅਤੇ ਨੋਬਹ ਨੇ ਜਾ ਕੇ ਕਨਾਥ ਅਤੇ ਉਸ ਦੇ ਪਿੰਡਾਂ ਨੂੰ ਲਿਆ ਅਤੇ ਉਨ੍ਹਾਂ ਦਾ ਨਾਮ ਆਪਣੇ ਨਾਮ ਤੇ ਆਪਣਾ ਨਾਮ ਨੋਬਹ ਰੱਖਿਆ।

Available Bible Translations

American Standard Version (ASV)
Numbers 32 (ASV) »
King James Version (KJV)
Numbers 32 (KJV) »
GOD’S WORD® (GW)
Numbers 32 (GW) »
Berean Bible (BSB)
Numbers 32 (BSB) »
World English Bible (WEB)
Numbers 32 (WEB) »
French Bible (LSG)
Nombres 32 (LSG) »
German Bible (LUTH1912)
Numeri 32 (LUTH1912) »
Bengali Bible (BENIRV)
গননা 32 (BENIRV) »
Marathi Bible (MARIRV)
गणना 32 (MARIRV) »
Gujarati Bible (GUJIRV)
ગણના 32 (GUJIRV) »
Hebrew Bible (HEB)
במדבר 32 (HEB) »
Portuguese Bible (BSL)
Números 32 (BSL) »
Vietnamese Bible (VIE)
Dân Số 32 (VIE) »
Spanish Bible (RVA)
Números 32 (RVA) »
Italian Bible (RIV)
Numeri 32 (RIV) »
Chinese Simplified (CUVS)
民 数 记 32 (CUVS) »
Chinese Traditional (CUVT)
民 數 記 32 (CUVT) »
Albanian Bible (ALB)
Numrat 32 (ALB) »
Swedish Bible (SV1917)
4 Mosebok 32 (SV1917) »
Russian Bible (RUSV)
Числа 32 (RUSV) »
Ukrainian Bible (UKR)
Числа 32 (UKR) »
Hungarian Bible (KAR)
4 Mózes 32 (KAR) »
Bulgarian Bible (BULG)
Числа 32 (BULG) »
Japanese Bible (JPN)
民数記 32 (JPN) »
Norwegian Bible (NORSK)
4 Mosebok 32 (NORSK) »

ਗਿਣਤੀ (PANIRV) Chapter Selection

PANIRV Book Selection List