ਗਿਣਤੀ 4 PANIRV
ਗਿਣਤੀ Chapter 4 PANIRV Bible Verse Images
Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.
Creative Commons License
- Title: Indian Revised Version (IRV) Punjabi - 2019
- Creator: Bridge Connectivity Solutions Pvt. Ltd. (BCS)
- Source: Digital Bible Library
- License: CC BY-SA 4.0
Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).
In addition, we would like to give very special thanks to eBible.org for making the Punjabi Indian Revised Version Bible available in MySQL format.
Square Portrait Landscape 4K UHD
ਲੇਵੀਆਂ ਦੇ ਵਿੱਚੋਂ ਕਹਾਥੀਆਂ ਦੀ ਉਨ੍ਹਾਂ ਦੇ ਟੱਬਰਾਂ ਅਤੇ ਉਨ੍ਹਾਂ ਦੇ ਪੁਰਖਿਆਂ ਦੇ ਘਰਾਣਿਆਂ ਅਨੁਸਾਰ ਗਿਣਤੀ ਕਰੋ।
Square Portrait Landscape 4K UHD
ਤੀਹ ਸਾਲ ਤੋਂ ਪੰਜਾਹ ਸਾਲ ਤੱਕ ਸਾਰੇ ਜਿਹੜੇ ਸੇਵਾ ਕਰਨ ਯੋਗ ਹੋਣ, ਉਹ ਮਿਲਾਪ ਵਾਲੇ ਤੰਬੂ ਦੀ ਟਹਿਲ ਸੇਵਾ ਕਰਨ।
Square Portrait Landscape 4K UHD
ਕਹਾਥੀਆਂ ਦੀ ਸੇਵਾ ਮਿਲਾਪ ਵਾਲੇ ਤੰਬੂ ਵਿੱਚ ਅੱਤ ਪਵਿੱਤਰ ਚੀਜ਼ਾਂ ਵਿਖੇ ਇਹ ਹੈ।
Square Portrait Landscape 4K UHD
ਹਾਰੂਨ ਅਤੇ ਉਸ ਦੇ ਪੁੱਤਰ ਕੂਚ ਦੇ ਵੇਲੇ ਅੰਦਰ ਜਾਣ ਅਤੇ ਪਵਿੱਤਰ ਸਥਾਨ ਅਤੇ ਅੱਤ ਪਵਿੱਤਰ ਸਥਾਨ ਦਾ ਪਰਦਾ ਲਾਹੁਣ ਅਤੇ ਉਸ ਵਿੱਚ ਸਾਖੀ ਦੇ ਸੰਦੂਕ ਨੂੰ ਲਪੇਟਣ।
Square Portrait Landscape 4K UHD
ਨਾਲੇ ਸਮੁੰਦਰੀ ਜੀਵ ਦੀਆਂ ਖੱਲਾਂ ਦਾ ਪਰਦਾ ਉਸ ਉੱਤੇ ਰੱਖਣ ਅਤੇ ਉਸ ਉੱਤੇ ਨੀਲੇ ਰੰਗ ਦਾ ਕੱਪੜਾ ਵਿਛਾਉਣ ਅਤੇ ਉਸ ਦੇ ਡੰਡੇ ਪਾਉਣ।
Square Portrait Landscape 4K UHD
ਫੇਰ ਹਜ਼ੂਰੀ ਦੀ ਰੋਟੀ ਦੀ ਮੇਜ਼ ਉੱਤੇ ਨੀਲਾ ਕੱਪੜਾ ਵਿਛਾਉਣ ਅਤੇ ਉਸ ਉੱਤੇ ਥਾਲੀਆਂ, ਕੌਲੀਆਂ, ਗੜ੍ਹਵੇ ਅਤੇ ਭੇਟਾਂ ਵਰਤਾਉਣ ਵਾਲੇ ਕੜਛੇ ਰੱਖਣ ਅਤੇ ਸਦਾ ਕਾਲ ਦੀ ਰੋਟੀ ਉਸ ਉੱਤੇ ਪਈ ਰਹੇ।
Square Portrait Landscape 4K UHD
ਉਨ੍ਹਾਂ ਦੇ ਉੱਤੇ ਕਿਰਮਚੀ ਕੱਪੜੇ ਵਿਛਾਉਣ ਅਤੇ ਉਸ ਨੂੰ ਸਮੁੰਦਰੀ ਜੀਵ ਦੀਆਂ ਖੱਲਾਂ ਦੇ ਨਾਲ ਕੱਜਣ ਅਤੇ ਉਸ ਦੀਆਂ ਚੋਬਾਂ ਪਾਉਣ।
Square Portrait Landscape 4K UHD
ਫੇਰ ਉਹ ਨੀਲਾ ਕੱਪੜਾ ਲੈ ਕੇ ਚਾਨਣ ਦੇਣ ਵਾਲਾ ਸ਼ਮਾਦਾਨ ਢੱਕਣ ਨਾਲੇ ਉਸ ਦੇ ਦੀਵੇ, ਉਸ ਦੇ ਗੁਲਤਰਾਸ਼, ਉਸ ਦੇ ਗੁਲਦਾਨ ਅਤੇ ਉਸ ਦੇ ਸਾਰੇ ਤੇਲ ਵਾਲੇ ਭਾਂਡੇ ਜਿਨ੍ਹਾਂ ਨਾਲ ਉਹ ਉਸ ਦੀ ਸੇਵਾ ਕਰਦੇ ਹਨ।
Square Portrait Landscape 4K UHD
ਤਦ ਉਸ ਦੇ ਸਾਰੇ ਸਮਾਨ ਸਮੇਤ ਸਮੁੰਦਰੀ ਜੀਵ ਦੀਆਂ ਖੱਲਾਂ ਦੇ ਵਿੱਚ ਰੱਖਣ ਅਤੇ ਉਹ ਉਸ ਨੂੰ ਚੋਬਾਂ ਉੱਤੇ ਧਰਨ।
Square Portrait Landscape 4K UHD
ਸੋਨੇ ਦੀ ਜਗਵੇਦੀ ਉੱਤੇ ਨੀਲਾ ਕੱਪੜਾ ਵਿਛਾਉਣ ਅਤੇ ਉਸ ਨੂੰ ਬੱਕਰਿਆਂ ਦੀਆਂ ਖੱਲਾਂ ਦੇ ਢੱਕਣ ਨਾਲ ਢੱਕ ਦੇਣ ਅਤੇ ਉਸ ਦੇ ਡੰਡੇ ਪਾਉਣ।
Square Portrait Landscape 4K UHD
ਫੇਰ ਉਹ ਉਪਾਸਨਾ ਦੀ ਸੇਵਾ ਦੇ ਸਾਰੇ ਭਾਂਡੇ, ਜਿਨ੍ਹਾਂ ਨਾਲ ਉਹ ਪਵਿੱਤਰ ਸਥਾਨ ਵਿੱਚ ਉਪਾਸਨਾ ਕਰਦੇ ਹਨ ਲੈ ਕੇ ਨੀਲੇ ਕੱਪੜੇ ਵਿੱਚ ਪਾਉਣ ਅਤੇ ਉਨ੍ਹਾਂ ਨੂੰ ਸਮੁੰਦਰੀ ਜੀਵ ਦੀਆਂ ਖੱਲਾਂ ਦੇ ਵਿੱਚ ਕੱਜਣ ਅਤੇ ਉਨ੍ਹਾਂ ਨੂੰ ਡੰਡੇ ਉੱਤੇ ਰੱਖਣ।
Square Portrait Landscape 4K UHD
ਤਦ ਉਹ ਜਗਵੇਦੀ ਦੀ ਸੁਆਹ ਕੱਢ ਕੇ ਉਸ ਉੱਤੇ ਬੈਂਗਣੀ ਕੱਪੜਾ ਵਿਛਾਉਣ।
Square Portrait Landscape 4K UHD
ਅਤੇ ਉਸ ਉੱਤੇ ਸਾਰੇ ਭਾਂਡੇ ਰੱਖਣ ਜਿਨ੍ਹਾਂ ਨਾਲ ਉਹ ਉਸ ਉੱਤੇ ਉਪਾਸਨਾ ਕਰਦੇ ਹਨ ਅਰਥਾਤ ਅੰਗੀਠੀਆਂ, ਕਾਂਟੇ, ਕੜਛੇ, ਬਾਟੀਆਂ ਅਤੇ ਜਗਵੇਦੀ ਦਾ ਸਾਰਾ ਸਮਾਨ ਅਤੇ ਉਹ ਦੇ ਉੱਤੇ ਬੱਕਰਿਆਂ ਦੀਆਂ ਖੱਲਾਂ ਵਿਛਾਉਣ ਅਤੇ ਉਸ ਦੀਆਂ ਚੋਬਾਂ ਪਾਉਣ।
Square Portrait Landscape 4K UHD
ਜਦ ਹਾਰੂਨ ਅਤੇ ਉਸ ਦੇ ਪੁੱਤਰ ਪਵਿੱਤਰ ਸਥਾਨ ਅਤੇ ਉਸ ਦੇ ਸਾਰੇ ਸਮਾਨ ਨੂੰ ਢੱਕਣ ਦਾ ਕੰਮ ਕਰ ਚੁੱਕਣ ਅਤੇ ਜਦ ਡੇਰੇ ਦਾ ਕੂਚ ਹੋਣ ਵਾਲਾ ਹੋਵੇ, ਉਦੋਂ ਹੀ ਕਹਾਥੀ ਆਣ ਕੇ ਉਹ ਨੂੰ ਚੁੱਕਣ ਪਰ ਉਹ ਕਿਸੇ ਪਵਿੱਤਰ ਵਸਤੂ ਨੂੰ ਨਾ ਛੂਹਣ ਅਜਿਹਾ ਨਾ ਹੋਵੇ ਕਿ ਉਹ ਮਰ ਜਾਣ! ਮੰਡਲੀ ਦੇ ਤੰਬੂ ਵਿੱਚੋਂ ਕਹਾਥੀਆਂ ਲਈ ਇਹ ਭਾਰ ਉਠਾਉਣ ਲਈ ਇਹ ਹੀ ਵਸਤਾਂ ਹਨ।
Square Portrait Landscape 4K UHD
ਹਾਰੂਨ ਜਾਜਕ ਦੇ ਪੁੱਤਰ ਅਲਆਜ਼ਾਰ ਦੀ ਇਹ ਜ਼ਿੰਮੇਵਾਰੀ ਹੈ ਕਿ ਚਾਨਣ ਕਰਨ ਲਈ ਤੇਲ, ਸੁਗੰਧੀ ਧੂਪ, ਸਦਾ ਕਾਲ ਦੀ ਮੈਦੇ ਦੀ ਭੇਟ ਅਤੇ ਮਸਹ ਕਰਨ ਦਾ ਤੇਲ ਅਰਥਾਤ ਸਾਰੇ ਡੇਰੇ ਦੀ ਅਤੇ ਜੋ ਕੁਝ ਉਸ ਵਿੱਚ ਹੈ, ਅਤੇ ਪਵਿੱਤਰ ਸਥਾਨ ਅਤੇ ਉਸ ਦੇ ਸਮਾਨ ਦੀ ਦੇਖਭਾਲ ਕਰੇ।
Square Portrait Landscape 4K UHD
ਤੁਸੀਂ ਕਹਾਥੀਆਂ ਦੇ ਟੱਬਰਾਂ ਦੇ ਗੋਤਾਂ ਨੂੰ ਲੇਵੀਆਂ ਦੇ ਵਿੱਚੋਂ ਨਾਸ ਨਾ ਹੋਣ ਦੇਣਾ।
Square Portrait Landscape 4K UHD
ਪਰ ਤੁਸੀਂ ਉਨ੍ਹਾਂ ਲਈ ਇਹ ਕਰੋ ਜਦ ਉਹ ਅੱਤ ਪਵਿੱਤਰ ਚੀਜ਼ਾਂ ਕੋਲ ਜਾਣ ਤਦ ਉਹ ਨਾ ਮਰਨ ਪਰ ਜੀਉਂਦੇ ਰਹਿਣ। ਤਦ ਹਾਰੂਨ ਅਤੇ ਉਸ ਦੇ ਪੁੱਤਰ ਅੰਦਰ ਜਾ ਕੇ ਉਨ੍ਹਾਂ ਦੇ ਹਰ ਇੱਕ ਮਨੁੱਖ ਲਈ ਉਸ ਦੀ ਟਹਿਲ ਸੇਵਾ ਅਤੇ ਉਹਨਾਂ ਦਾ ਭਾਰ ਠਹਿਰਾਉਣ।
Square Portrait Landscape 4K UHD
ਉਹ ਇੱਕ ਪਲ ਲਈ ਵੀ ਅੰਦਰ ਜਾ ਕੇ ਪਵਿੱਤਰ ਸਥਾਨ ਨੂੰ ਨਾ ਵੇਖਣ ਕਿਤੇ ਅਜਿਹਾ ਨਾ ਹੋਵੇ ਕਿ ਉਹ ਮਰ ਜਾਣ।
Square Portrait Landscape 4K UHD
ਗੇਰਸ਼ੋਨੀਆਂ ਦੀ ਵੀ ਉਨ੍ਹਾਂ ਦੇ ਪੁਰਖਿਆਂ ਦੇ ਘਰਾਣਿਆਂ ਅਤੇ ਟੱਬਰਾਂ ਅਨੁਸਾਰ ਗਿਣਤੀ ਕਰ।
Square Portrait Landscape 4K UHD
ਤੀਹ ਸਾਲ ਤੋਂ ਉੱਪਰ ਪੰਜਾਹ ਸਾਲ ਤੱਕ ਤੂੰ ਉਨ੍ਹਾਂ ਨੂੰ ਗਿਣ, ਉਹ ਸਾਰੇ ਜਿਹੜੇ ਟਹਿਲ ਸੇਵਾ ਕਰਨ ਯੋਗ ਹੋਣ ਤਾਂ ਜੋ ਉਹ ਮੰਡਲੀ ਦੇ ਤੰਬੂ ਦੀ ਟਹਿਲ ਸੇਵਾ ਕਰਨ।
Square Portrait Landscape 4K UHD
ਗੇਰਸ਼ੋਨੀਆਂ ਦੇ ਟੱਬਰਾਂ ਦੀ ਟਹਿਲ ਸੇਵਾ ਅਰਥਾਤ ਭਾਰ ਚੁੱਕਣ ਦੀ ਟਹਿਲ ਸੇਵਾ ਇਹ ਹੈ,
Square Portrait Landscape 4K UHD
ਉਹ ਡੇਰੇ ਦੇ ਪਰਦਿਆਂ ਨੂੰ ਚੁੱਕਣ ਨਾਲੇ ਮੰਡਲੀ ਦਾ ਤੰਬੂ, ਉਸ ਦੇ ਢੱਕਣ ਸਣੇ ਅਤੇ ਸਮੁੰਦਰੀ ਜੀਵ ਦੀਆਂ ਖੱਲਾਂ ਦਾ ਢੱਕਣ ਜਿਹੜਾ ਉਸ ਉੱਤੇ ਹੈ ਅਤੇ ਮੰਡਲੀ ਦੇ ਤੰਬੂ ਦੇ ਦਰਵਾਜ਼ੇ ਦਾ ਪਰਦਾ।
Square Portrait Landscape 4K UHD
ਅਤੇ ਵਿਹੜੇ ਦੀਆਂ ਕਨਾਤਾਂ ਤੇ ਵਿਹੜੇ ਦੇ ਫਾਟਕ ਦੇ ਦਰਵਾਜ਼ੇ ਦਾ ਪਰਦਾ ਜਿਹੜੀ ਡੇਰੇ ਅਤੇ ਜਗਵੇਦੀ ਦੇ ਕੋਲ ਆਲੇ-ਦੁਆਲੇ ਹੈ ਅਤੇ ਉਨ੍ਹਾਂ ਦੀਆਂ ਡੋਰੀਆਂ ਅਤੇ ਉਨ੍ਹਾਂ ਦੀ ਸੇਵਾ ਦਾ ਸਾਰਾ ਸਮਾਨ ਅਤੇ ਸਭ ਕੁਝ ਜੋ ਉਨ੍ਹਾਂ ਲਈ ਕਰਨਾ ਹੋਵੇ ਸੋ ਉਹ ਇਹ ਟਹਿਲ ਸੇਵਾ ਕਰਨ।
Square Portrait Landscape 4K UHD
ਇਸ ਤਰ੍ਹਾਂ ਹਾਰੂਨ ਅਤੇ ਉਸ ਦੇ ਪੁੱਤਰਾਂ ਦੇ ਹੁਕਮ ਨਾਲ ਗੇਰਸ਼ੋਨੀਆਂ ਦੀ ਸਾਰੀ ਟਹਿਲ ਸੇਵਾ ਹੋਵੇ ਅਰਥਾਤ ਉਨ੍ਹਾਂ ਦਾ ਸਾਰਾ ਭਾਰ ਅਤੇ ਟਹਿਲ ਸੇਵਾ। ਇਸ ਤਰ੍ਹਾਂ ਤੁਸੀਂ ਉਨ੍ਹਾਂ ਉੱਤੇ ਉਨ੍ਹਾਂ ਦੇ ਸਾਰੇ ਕੰਮਾਂ ਦੀ ਜ਼ਿੰਮੇਵਾਰੀ ਠਹਿਰਾਓ।
Square Portrait Landscape 4K UHD
ਮੰਡਲੀ ਦੇ ਤੰਬੂ ਵਿੱਚ ਇਹ ਗੇਰਸ਼ੋਨੀਆਂ ਦੇ ਟੱਬਰਾਂ ਦੀ ਟਹਿਲ ਸੇਵਾ ਹੋਵੇਗੀ ਅਤੇ ਹਾਰੂਨ ਜਾਜਕ ਦੇ ਪੁੱਤਰ ਈਥਾਮਾਰ ਦੇ ਇਖ਼ਤਿਆਰ ਵਿੱਚ ਉਨ੍ਹਾਂ ਦੀ ਦੇਖਭਾਲ ਹੋਵੇਗੀ।
Square Portrait Landscape 4K UHD
ਮਰਾਰੀਆਂ ਨੂੰ ਉਨ੍ਹਾਂ ਦੇ ਟੱਬਰਾਂ ਅਤੇ ਉਨ੍ਹਾਂ ਦੇ ਪੁਰਖਿਆਂ ਦੇ ਘਰਾਣਿਆਂ ਅਨੁਸਾਰ ਗਿਣਤੀ ਕਰਨਾ।
Square Portrait Landscape 4K UHD
ਤੀਹ ਸਾਲ ਤੋਂ ਉੱਪਰ ਪੰਜਾਹ ਸਾਲ ਤੱਕ ਤੂੰ ਉਹਨਾਂ ਨੂੰ ਗਿਣ, ਉਹ ਸਾਰੇ ਜਿਹੜੇ ਟਹਿਲ ਸੇਵਾ ਕਰਨ ਯੋਗ ਹੋਣ ਤਾਂ ਜੋ ਉਹ ਮੰਡਲੀ ਦੇ ਤੰਬੂ ਦੀ ਟਹਿਲ ਸੇਵਾ ਕਰਨ।
Square Portrait Landscape 4K UHD
ਭਾਰਾਂ ਲਈ ਮੰਡਲੀ ਦੇ ਤੰਬੂ ਵਿੱਚ ਉਨ੍ਹਾਂ ਦੀ ਸਾਰੀ ਜ਼ਿੰਮੇਵਾਰੀ ਇਹ ਹੈ, ਡੇਰੇ ਦੀਆਂ ਫੱਟੀਆਂ, ਉਸ ਦੇ ਹੋੜੇ, ਉਸ ਦੀਆਂ ਥੰਮ੍ਹੀਆਂ, ਉਸ ਦੀਆਂ ਚੀਥੀਆਂ।
Square Portrait Landscape 4K UHD
ਨਾਲੇ ਵਿਹੜੇ ਦੇ ਆਲੇ-ਦੁਆਲੇ ਦੀਆਂ ਥੰਮ੍ਹੀਆਂ, ਉਨ੍ਹਾਂ ਦੀਆਂ ਚੀਥੀਆਂ, ਉਨ੍ਹਾਂ ਦੀਆਂ ਕੀਲੀਆਂ, ਉਨ੍ਹਾਂ ਦੀਆਂ ਡੋਰੀਆਂ, ਉਨ੍ਹਾਂ ਦਾ ਸਾਰਾ ਸਮਾਨ ਅਤੇ ਉਨ੍ਹਾਂ ਦੀ ਸਾਰੀ ਟਹਿਲ ਸੇਵਾ। ਤੁਸੀਂ ਨਾਮਾਂ ਅਨੁਸਾਰ ਸਮਾਨ ਚੁੱਕਣ ਲਈ ਉਹਨਾਂ ਦੀ ਜ਼ਿੰਮੇਵਾਰੀ ਠਹਿਰਾਓ।
Square Portrait Landscape 4K UHD
ਇਹ ਮਰਾਰੀਆਂ ਦੇ ਟੱਬਰਾਂ ਦੀ ਟਹਿਲ ਸੇਵਾ ਮੰਡਲੀ ਦੇ ਤੰਬੂ ਵਿੱਚ ਉਨ੍ਹਾਂ ਦੀ ਸਾਰੀ ਟਹਿਲ ਸੇਵਾ ਅਨੁਸਾਰ ਹੋਵੇ ਅਤੇ ਹਾਰੂਨ ਜਾਜਕ ਦੇ ਪੁੱਤਰ ਈਥਾਮਾਰ ਦੇ ਹੱਥ ਵਿੱਚ ਹੋਵੇ।
Square Portrait Landscape 4K UHD
ਫੇਰ ਮੂਸਾ ਅਤੇ ਹਾਰੂਨ ਅਤੇ ਮੰਡਲੀ ਦੇ ਪ੍ਰਧਾਨਾਂ ਨੇ ਕਹਾਥੀਆਂ ਨੇ ਉਨ੍ਹਾਂ ਦੇ ਟੱਬਰਾਂ ਅਤੇ ਉਨ੍ਹਾਂ ਦੇ ਪੁਰਖਿਆਂ ਦੇ ਘਰਾਣਿਆਂ ਅਨੁਸਾਰ ਗਿਣਿਆ।
Square Portrait Landscape 4K UHD
ਤੀਹ ਸਾਲ ਤੋਂ ਉੱਪਰ ਪੰਜਾਹ ਸਾਲ ਤੱਕ ਸਾਰੇ ਜਿਹੜੇ ਸੇਵਾ ਕਰਨ ਯੋਗ ਹੋਣ ਉਹ ਮੰਡਲੀ ਦੇ ਤੰਬੂ ਦੀ ਟਹਿਲ ਸੇਵਾ ਕਰਨ।
Square Portrait Landscape 4K UHD
ਇਹ ਉਹ ਹਨ ਜਿਹੜੇ ਆਪਣੇ ਘਰਾਣਿਆਂ ਅਨੁਸਾਰ ਗਿਣੇ ਗਏ, ਦੋ ਹਜ਼ਾਰ ਸੱਤ ਸੌ ਪੰਜਾਹ ਸਨ।
Square Portrait Landscape 4K UHD
ਕਹਾਥੀਆਂ ਦੇ ਟੱਬਰਾਂ ਦੇ ਜਿਹੜੇ ਗਿਣੇ ਗਏ ਏਹੋ ਹੀ ਸਨ ਅਰਥਾਤ ਸਾਰੇ ਜਿਹੜੇ ਮੰਡਲੀ ਦੇ ਤੰਬੂ ਵਿੱਚ ਟਹਿਲ ਸੇਵਾ ਕਰਦੇ ਸਨ ਜਿਨ੍ਹਾਂ ਨੂੰ ਮੂਸਾ ਅਤੇ ਹਾਰੂਨ ਨੇ ਯਹੋਵਾਹ ਦੇ ਹੁਕਮ ਨਾਲ ਮੂਸਾ ਦੇ ਰਾਹੀਂ ਗਿਣਿਆ।
Square Portrait Landscape 4K UHD
ਗੇਰਸ਼ੋਨੀ ਜਿਹੜੇ ਆਪਣੇ ਟੱਬਰਾਂ ਅਤੇ ਆਪਣੇ ਪੁਰਖਿਆਂ ਦੇ ਘਰਾਣਿਆਂ ਅਨੁਸਾਰ ਗਿਣੇ ਗਏ।
Square Portrait Landscape 4K UHD
ਤੀਹ ਸਾਲ ਤੋਂ ਉੱਪਰ ਪੰਜਾਹ ਸਾਲ ਤੱਕ ਸਾਰੇ ਜਿਹੜੇ ਸੇਵਾ ਕਰਨ ਯੋਗ ਹੋਣ ਕਿ ਉਹ ਮੰਡਲੀ ਦੇ ਤੰਬੂ ਵਿੱਚ ਟਹਿਲ ਸੇਵਾ ਕਰਨ।
Square Portrait Landscape 4K UHD
ਅਤੇ ਉਹ ਜਿਹੜੇ ਉਨ੍ਹਾਂ ਦੇ ਟੱਬਰਾਂ ਅਤੇ ਉਨ੍ਹਾਂ ਦੇ ਪੁਰਖਿਆਂ ਦੇ ਘਰਾਣਿਆਂ ਅਨੁਸਾਰ ਗਿਣੇ ਗਏ ਦੋ ਹਜ਼ਾਰ ਛੇ ਸੌ ਤੀਹ ਸਨ।
Square Portrait Landscape 4K UHD
ਗੇਰਸ਼ੋਨੀਆਂ ਦੇ ਟੱਬਰਾਂ ਦੇ ਜਿਹੜੇ ਗਿਣੇ ਗਏ ਏਹੋ ਹੀ ਸਨ ਅਰਥਾਤ ਸਾਰੇ ਜਿਹੜੇ ਮੰਡਲੀ ਦੇ ਤੰਬੂ ਵਿੱਚ ਟਹਿਲ ਸੇਵਾ ਕਰਨ ਜਿਨ੍ਹਾਂ ਨੂੰ ਮੂਸਾ ਅਤੇ ਹਾਰੂਨ ਨੇ ਯਹੋਵਾਹ ਦੇ ਹੁਕਮ ਨਾਲ ਗਿਣਿਆ।
Square Portrait Landscape 4K UHD
ਮਰਾਰੀਆਂ ਦੇ ਟੱਬਰਾਂ ਦੇ ਜਿਹੜੇ ਆਪਣੇ ਟੱਬਰਾਂ ਅਤੇ ਆਪਣੇ ਪੁਰਖਿਆਂ ਦੇ ਘਰਾਣਿਆਂ ਅਨੁਸਾਰ ਗਿਣੇ ਗਏ।
Square Portrait Landscape 4K UHD
ਤੀਹ ਸਾਲ ਤੋਂ ਉੱਪਰ ਪੰਜਾਹ ਸਾਲ ਤੱਕ ਸਾਰੇ ਜਿਹੜੇ ਸੇਵਾ ਕਰਨ ਯੋਗ ਸਨ ਤਾਂ ਜੋ ਉਹ ਮੰਡਲੀ ਦੇ ਤੰਬੂ ਵਿੱਚ ਟਹਿਲ ਸੇਵਾ ਕਰਨ।
Square Portrait Landscape 4K UHD
ਉਹ ਜਿਹੜੇ ਉਨ੍ਹਾਂ ਦੇ ਟੱਬਰਾਂ ਅਨੁਸਾਰ ਗਿਣੇ ਗਏ ਤਿੰਨ ਹਜ਼ਾਰ ਦੋ ਸੌ ਸਨ।
Square Portrait Landscape 4K UHD
ਮਰਾਰੀਆਂ ਦੇ ਟੱਬਰਾਂ ਦੇ ਜਿਹੜੇ ਗਿਣੇ ਗਏ ਏਹੋ ਹੀ ਸਨ ਜਿਨ੍ਹਾਂ ਨੂੰ ਮੂਸਾ ਅਤੇ ਹਾਰੂਨ ਨੇ ਯਹੋਵਾਹ ਦੇ ਹੁਕਮ ਨਾਲ ਮੂਸਾ ਦੇ ਰਾਹੀਂ ਗਿਣਿਆ।
Square Portrait Landscape 4K UHD
ਸਾਰੇ ਲੇਵੀ ਜਿਹੜੇ ਗਿਣੇ ਗਏ ਜਿਨ੍ਹਾਂ ਨੂੰ ਮੂਸਾ ਅਤੇ ਹਾਰੂਨ ਅਤੇ ਇਸਰਾਏਲ ਦੇ ਪ੍ਰਧਾਨਾਂ ਨੇ ਗਿਣਿਆ ਉਨ੍ਹਾਂ ਦੇ ਟੱਬਰਾਂ ਅਤੇ ਉਨ੍ਹਾਂ ਦੇ ਪੁਰਖਿਆਂ ਦੇ ਘਰਾਣਿਆਂ ਅਨੁਸਾਰ।
Square Portrait Landscape 4K UHD
ਤੀਹ ਸਾਲ ਤੋਂ ਉੱਪਰ ਪੰਜਾਹ ਸਾਲ ਤੱਕ ਸਾਰੇ ਜਿਹੜੇ ਟਹਿਲ ਸੇਵਾ ਕਰਨ ਅਤੇ ਭਾਰ ਚੁੱਕਣ ਲਈ ਮੰਡਲੀ ਦੇ ਤੰਬੂ ਵਿੱਚ ਆਉਣ।
Square Portrait Landscape 4K UHD
ਇਸ ਤਰ੍ਹਾਂ ਯਹੋਵਾਹ ਦੇ ਹੁਕਮ ਨਾਲ ਅਤੇ ਮੂਸਾ ਦੇ ਰਾਹੀਂ ਉਹ ਗਿਣੇ ਗਏ, ਹਰ ਮਨੁੱਖ ਉਸ ਦੀ ਟਹਿਲ ਸੇਵਾ ਅਤੇ ਭਾਰ ਅਨੁਸਾਰ। ਇਸ ਤਰ੍ਹਾਂ ਉਹ ਗਿਣੇ ਗਏ ਜਿਵੇਂ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ।
Available Bible Translations
Numbers 4 (ASV) »
Numbers 4 (KJV) »
Numbers 4 (GW) »
Numbers 4 (BSB) »
Numbers 4 (WEB) »
Nombres 4 (LSG) »
Numeri 4 (LUTH1912) »
गिनती 4 (HINIRV) »
গননা 4 (BENIRV) »
எண்ணாகமம் 4 (TAMIRV) »
गणना 4 (MARIRV) »
సంఖ్యాకాండం 4 (TELIRV) »
ગણના 4 (GUJIRV) »
ಅರಣ್ಯಕಾಂಡ 4 (KANIRV) »
اَلْعَدَد 4 (AVD) »
במדבר 4 (HEB) »
Números 4 (BSL) »
Dân Số 4 (VIE) »
Números 4 (RVA) »
Numeri 4 (RIV) »
民 数 记 4 (CUVS) »
民 數 記 4 (CUVT) »
Numrat 4 (ALB) »
4 Mosebok 4 (SV1917) »
Числа 4 (RUSV) »
Числа 4 (UKR) »
4 Mózes 4 (KAR) »
Числа 4 (BULG) »
民数記 4 (JPN) »
4 Mosebok 4 (NORSK) »