ਗਿਣਤੀ Chapter 5 PANIRV Bible Verse Images

ਗਿਣਤੀ 5 Bible Verse Pictures. Choose from a large collection of inspirational, motivational and encouraging Bible verses with pictures of nature. Download and share ਗਿਣਤੀ 5 inspirational Bible verse images. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.


ਗਿਣਤੀ 5:1 (PANIRV)
Square Portrait Landscape 4K UHD
ਯਹੋਵਾਹ ਨੇ ਮੂਸਾ ਨੂੰ ਆਖਿਆ,

ਗਿਣਤੀ 5:2 (PANIRV)
Square Portrait Landscape 4K UHD
ਇਸਰਾਏਲੀਆਂ ਨੂੰ ਹੁਕਮ ਦੇ ਕਿ ਉਹ ਡੇਰੇ ਵਿੱਚੋਂ ਸਾਰੇ ਕੋੜ੍ਹੀਆਂ ਨੂੰ ਅਤੇ ਸਾਰੇ ਧਾਂਤ ਵਗਣ ਵਾਲਿਆਂ ਨੂੰ ਅਤੇ ਸਾਰੇ ਜਿਹੜੇ ਲਾਸ਼ਾਂ ਤੋਂ ਅਸ਼ੁੱਧ ਹੋਣ,

ਗਿਣਤੀ 5:3 (PANIRV)
Square Portrait Landscape 4K UHD
ਭਾਵੇਂ ਪੁਰਖ ਭਾਵੇਂ ਇਸਤਰੀ ਤੁਸੀਂ ਉਨ੍ਹਾਂ ਨੂੰ ਲੈ ਜਾ ਕੇ ਡੇਰੇ ਤੋਂ ਬਾਹਰ ਕੱਢਿਓ ਤਾਂ ਜੋ ਉਹ ਉਨ੍ਹਾਂ ਦੇ ਡੇਰਿਆਂ ਨੂੰ, ਜਿਨ੍ਹਾਂ ਵਿੱਚ ਮੈਂ ਵੱਸਦਾ ਹਾਂ ਅਸ਼ੁੱਧ ਨਾ ਕਰਨ।

ਗਿਣਤੀ 5:4 (PANIRV)
Square Portrait Landscape 4K UHD
ਤਦ ਇਸਰਾਏਲੀਆਂ ਨੇ ਅਜਿਹਾ ਹੀ ਕੀਤਾ ਅਤੇ ਉਨ੍ਹਾਂ ਨੂੰ ਡੇਰੇ ਤੋਂ ਬਾਹਰ ਕੱਢ ਦਿੱਤਾ। ਜਿਵੇਂ ਯਹੋਵਾਹ ਨੇ ਮੂਸਾ ਨੂੰ ਆਖਿਆ ਉਸੇ ਤਰ੍ਹਾਂ ਹੀ ਇਸਰਾਏਲੀਆਂ ਨੇ ਕੀਤਾ।

ਗਿਣਤੀ 5:5 (PANIRV)
Square Portrait Landscape 4K UHD
ਯਹੋਵਾਹ ਨੇ ਮੂਸਾ ਨੂੰ ਆਖਿਆ,

ਗਿਣਤੀ 5:6 (PANIRV)
Square Portrait Landscape 4K UHD
ਇਸਰਾਏਲੀਆਂ ਨੂੰ ਬੋਲ ਕਿ ਜਦ ਕੋਈ ਪੁਰਖ ਜਾਂ ਇਸਤਰੀ ਕੋਈ ਪਾਪ ਕਰੇ ਜਿਹੜਾ ਇਨਸਾਨ ਕਰਦਾ ਹੈ ਕਿ ਉਹ ਯਹੋਵਾਹ ਤੋਂ ਬੇਈਮਾਨ ਹੋ ਜਾਵੇ ਅਤੇ ਉਹ ਪ੍ਰਾਣੀ ਦੋਸ਼ੀ ਠਹਿਰੇ,

ਗਿਣਤੀ 5:7 (PANIRV)
Square Portrait Landscape 4K UHD
ਤਦ ਉਹ ਆਪਣੇ ਪਾਪ ਦਾ ਇਕਰਾਰ ਕਰੇ ਜਿਹੜਾ ਉਸ ਨੇ ਕੀਤਾ ਹੈ ਅਤੇ ਉਹ ਆਪਣੇ ਦੋਸ਼ ਦੀ ਪੂਰੀ ਕੀਮਤ ਭਰੇ ਅਤੇ ਉਹ ਉਸ ਦੇ ਨਾਲ ਪੰਜਵਾਂ ਹਿੱਸਾ ਵੱਧ ਪਾ ਕੇ ਉਹ ਨੂੰ ਦੇਵੇ ਜਿਸ ਦੇ ਵਿਰੁੱਧ ਉਹ ਦੋਸ਼ੀ ਹੋਇਆ।

ਗਿਣਤੀ 5:8 (PANIRV)
Square Portrait Landscape 4K UHD
ਜੇ ਉਸ ਮਨੁੱਖ ਦਾ ਕੋਈ ਨਜ਼ਦੀਕੀ ਰਿਸ਼ਤੇਦਾਰ ਨਾ ਹੋਵੇ ਜਿਸ ਨੂੰ ਉਸ ਦੇ ਦੋਸ਼ ਦਾ ਹਰਜ਼ਾਨਾ ਮੋੜਿਆ ਜਾਵੇ ਤਾਂ ਉਹ ਦੋਸ਼ ਦਾ ਹਰਜ਼ਾਨਾ ਜਿਹੜਾ ਯਹੋਵਾਹ ਦਾ ਹੈ, ਜਾਜਕ ਨੂੰ ਦਿੱਤਾ ਜਾਵੇ ਨਾਲੇ ਪ੍ਰਾਸਚਿਤ ਦਾ ਭੇਡੂ, ਜਿਸ ਦੇ ਨਾਲ ਉਸ ਦਾ ਪ੍ਰਾਸਚਿਤ ਕੀਤਾ ਜਾਵੇ।

ਗਿਣਤੀ 5:9 (PANIRV)
Square Portrait Landscape 4K UHD
ਇਸਰਾਏਲੀਆਂ ਦੀਆਂ ਪਵਿੱਤਰ ਚੀਜ਼ਾਂ ਵਿੱਚੋਂ ਜਿਹੜੀਆਂ ਉਹ ਜਾਜਕ ਕੋਲ ਲਿਆਉਣ ਚੁੱਕਣ ਦੀ ਭੇਟ ਉਸੇ ਦੀ ਹੋਵੇਗੀ।

ਗਿਣਤੀ 5:10 (PANIRV)
Square Portrait Landscape 4K UHD
ਹਰ ਮਨੁੱਖ ਦੀਆਂ ਪਵਿੱਤਰ ਚੀਜ਼ਾਂ ਉਸ ਦੀਆਂ ਹੋਣ। ਜੋ ਕੁਝ ਕੋਈ ਮਨੁੱਖ ਜਾਜਕ ਨੂੰ ਦੇਵੇ ਉਹ ਉਸਦਾ ਹੋਵੇ।

ਗਿਣਤੀ 5:11 (PANIRV)
Square Portrait Landscape 4K UHD
ਯਹੋਵਾਹ ਨੇ ਮੂਸਾ ਨੂੰ ਆਖਿਆ,

ਗਿਣਤੀ 5:12 (PANIRV)
Square Portrait Landscape 4K UHD
ਇਸਰਾਏਲੀਆਂ ਨਾਲ ਗੱਲ ਕਰ ਅਤੇ ਉਨ੍ਹਾਂ ਨੂੰ ਆਖ ਕਿ ਜਦ ਕਿਸੇ ਮਨੁੱਖ ਦੀ ਪਤਨੀ ਕੁਰਾਹੀ ਹੋ ਜਾਵੇ ਅਤੇ ਉਸ ਨਾਲ ਬੇਈਮਾਨੀ ਕਰੇ।

ਗਿਣਤੀ 5:13 (PANIRV)
Square Portrait Landscape 4K UHD
ਜੇ ਕੋਈ ਮਨੁੱਖ ਉਸ ਨਾਲ ਲੇਟੇ ਅਤੇ ਬਦਕਾਰੀ ਕਰੇ, ਭਾਵੇਂ ਇਹ ਗੱਲ ਉਸ ਦੇ ਪਤੀ ਦੀਆਂ ਅੱਖਾਂ ਤੋਂ ਲੁੱਕੀ ਰਹੇ ਅਤੇ ਉਹ ਇਸ ਬਾਰੇ ਨਾ ਜਾਣਦਾ ਹੋਵੇ, ਭਾਵੇਂ ਕੋਈ ਉਸ ਦੇ ਵਿਰੁੱਧ ਗਵਾਹ ਨਾ ਹੋਵੇ ਅਤੇ ਉਹ ਫੜੀ ਨਾ ਗਈ ਹੋਵੇ, ਤਾਂ ਵੀ ਉਹ ਭਰਿਸ਼ਟ ਹੋ ਚੁੱਕੀ ਹੈ।

ਗਿਣਤੀ 5:14 (PANIRV)
Square Portrait Landscape 4K UHD
ਪਰ ਉਸ ਦੇ ਪਤੀ ਦੇ ਮਨ ਵਿੱਚ ਜਲਣ ਪੈਦਾ ਹੋਵੇ ਅਤੇ ਉਹ ਆਪਣੀ ਪਤਨੀ ਨਾਲ ਜਲਣ ਕਰੇ ਕਿਉਂ ਜੋ ਉਹ ਭਰਿਸ਼ਟ ਹੋ ਗਈ, ਜਾਂ ਉਸ ਨਾਲ ਫਿਰ ਵੀ ਜਲਣ ਕਰੇ ਕਿ ਉਹ ਆਪਣੀ ਪਤਨੀ ਨਾਲ ਜਲਣ ਰੱਖੇ ਪਰ ਉਹ ਭਰਿਸ਼ਟ ਨਾ ਹੋਈ ਹੋਵੇ।

ਗਿਣਤੀ 5:15 (PANIRV)
Square Portrait Landscape 4K UHD
ਤਦ ਉਹ ਮਨੁੱਖ ਆਪਣੀ ਪਤਨੀ ਨੂੰ ਜਾਜਕ ਕੋਲ ਲਿਆਵੇ ਨਾਲੇ ਉਹ ਉਸ ਦੇ ਲਈ ਏਫ਼ਾਹ ਦਾ ਦਸਵਾਂ ਹਿੱਸਾ, ਜੌਂ ਦੇ ਮੈਦੇ ਦਾ ਚੜ੍ਹਾਵਾ ਲਿਆਵੇ ਪਰ ਉਹ ਉਸ ਦੇ ਉੱਤੇ ਤੇਲ ਨਾ ਡੋਲ੍ਹੇ ਨਾ ਉਸ ਉੱਤੇ ਲੁਬਾਨ ਪਾਵੇ ਕਿਉਂ ਜੋ ਉਹ ਜਲਣ ਦੀ ਭੇਟ ਹੈ, ਉਹ ਯਾਦਗਾਰੀ ਦੀ ਭੇਂਟ ਹੈ ਜਿਹੜੀ ਬੁਰਿਆਈ ਨੂੰ ਚੇਤੇ ਕਰਾਉਂਦੀ ਹੈ।

ਗਿਣਤੀ 5:16 (PANIRV)
Square Portrait Landscape 4K UHD
ਤਦ ਜਾਜਕ ਉਸ ਨੂੰ ਨੇੜੇ ਲਿਆ ਕੇ ਯਹੋਵਾਹ ਦੇ ਅੱਗੇ ਖੜ੍ਹੀ ਕਰੇ।

ਗਿਣਤੀ 5:17 (PANIRV)
Square Portrait Landscape 4K UHD
ਫੇਰ ਜਾਜਕ ਪਵਿੱਤਰ ਜਲ ਮਿੱਟੀ ਦੇ ਭਾਂਡੇ ਵਿੱਚ ਲਵੇ ਅਤੇ ਡੇਰੇ ਦੇ ਫ਼ਰਸ਼ ਦੀ ਧੂੜ ਲੈ ਕੇ ਉਸ ਜਲ ਵਿੱਚ ਪਾਵੇ।

ਗਿਣਤੀ 5:18 (PANIRV)
Square Portrait Landscape 4K UHD
ਫੇਰ ਜਾਜਕ ਉਸ ਇਸਤਰੀ ਨੂੰ ਯਹੋਵਾਹ ਦੇ ਅੱਗੇ ਖੜ੍ਹੀ ਕਰੇ ਅਤੇ ਉਸ ਦੇ ਸਿਰ ਦੇ ਵਾਲ਼ ਖੁੱਲ੍ਹੇ ਰਹਿਣ ਦੇਵੇ ਅਤੇ ਉਸ ਦੇ ਹੱਥਾਂ ਉੱਤੇ ਯਾਦਗਾਰੀ ਦੀ ਭੇਟ ਰੱਖੇ ਜਿਹੜੀ ਜਲਣ ਦੀ ਭੇਟ ਵੀ ਹੈ, ਅਤੇ ਜਾਜਕ ਦੇ ਹੱਥ ਵਿੱਚ ਕੁੱੜਤਣ ਦਾ ਜਲ ਹੋਵੇ ਜਿਹੜਾ ਸਰਾਪ ਲਿਆਉਂਦਾ ਹੈ।

ਗਿਣਤੀ 5:19 (PANIRV)
Square Portrait Landscape 4K UHD
ਤਦ ਜਾਜਕ ਉਸ ਨੂੰ ਸਹੁੰ ਦੇਵੇ ਅਤੇ ਇਸਤਰੀ ਨੂੰ ਆਖੇ, ਜੇਕਰ ਕੋਈ ਮਨੁੱਖ ਤੇਰੇ ਸੰਗ ਨਹੀਂ ਲੇਟਿਆ ਅਤੇ ਜੇ ਤੂੰ ਆਪਣੇ ਪਤੀ ਦੀ ਹੋਣ ਵਿੱਚ ਕੁਰਾਹੀ ਹੋ ਕੇ ਭਰਿਸ਼ਟ ਨਹੀਂ ਹੋਈ ਤਾਂ ਤੂੰ ਇਸ ਜਲ ਤੋਂ ਜਿਹੜਾ ਸਰਾਪ ਲਿਆਉਂਦਾ ਹੈ, ਬਚ ਜਾਵੇ।

ਗਿਣਤੀ 5:20 (PANIRV)
Square Portrait Landscape 4K UHD
ਪਰੰਤੂ ਜੇ ਤੂੰ ਆਪਣੇ ਪਤੀ ਦੀ ਹੋਣ ਵਿੱਚ ਕੁਰਾਹੀ ਹੋਈ ਅਤੇ ਜੇਕਰ ਆਪਣੇ ਪਤੀ ਤੋਂ ਬਿਨ੍ਹਾਂ ਕਿਸੇ ਹੋਰ ਮਨੁੱਖ ਦੇ ਸੰਗ ਲੇਟ ਕੇ ਭਰਿਸ਼ਟ ਹੋ ਗਈ ਹੈਂ।

ਗਿਣਤੀ 5:21 (PANIRV)
Square Portrait Landscape 4K UHD
ਤਦ ਜਾਜਕ ਉਸ ਔਰਤ ਨੂੰ ਸਰਾਪ ਦੀ ਸਹੁੰ ਦੇਵੇ ਅਤੇ ਜਾਜਕ ਉਸ ਔਰਤ ਨੂੰ ਆਖੇ ਕਿ ਯਹੋਵਾਹ ਤੈਨੂੰ ਸਰਾਪ ਅਤੇ ਸਹੁੰ ਲਈ ਤੇਰੇ ਲੋਕਾਂ ਵਿੱਚ ਠਹਿਰਾਵੇ ਅਤੇ ਯਹੋਵਾਹ ਤੇਰੇ ਪੱਟ ਨੂੰ ਸਾੜੇ ਅਤੇ ਤੇਰੇ ਢਿੱਡ ਨੂੰ ਸੁਜਾਵੇ।

ਗਿਣਤੀ 5:22 (PANIRV)
Square Portrait Landscape 4K UHD
ਇਸ ਤਰ੍ਹਾਂ ਇਹ ਜਲ ਜਿਹੜਾ ਸਰਾਪ ਲਿਆਉਂਦਾ ਹੈ ਤੇਰੇ ਸਰੀਰ ਵਿੱਚ ਜਾ ਕੇ ਤੇਰੇ ਢਿੱਡ ਨੂੰ ਸੁਜਾਵੇ ਅਤੇ ਤੇਰੇ ਪੱਟ ਨੂੰ ਸਾੜੇ ਤਾਂ ਇਸਤਰੀ ਆਖੇ, “ਆਮੀਨ, ਆਮੀਨ।”

ਗਿਣਤੀ 5:23 (PANIRV)
Square Portrait Landscape 4K UHD
ਤਦ ਜਾਜਕ ਉਸ ਸਰਾਪ ਨੂੰ ਪੋਥੀ ਵਿੱਚ ਲਿਖ ਲਵੇ ਅਤੇ ਉਸ ਨੂੰ ਕੁੜੱਤਣ ਵਾਲੇ ਜਲ ਵਿੱਚ ਮਿਟਾਵੇ।

ਗਿਣਤੀ 5:24 (PANIRV)
Square Portrait Landscape 4K UHD
ਅਤੇ ਉਹ ਕੁੜੱਤਣ ਵਾਲਾ ਜਲ ਜਿਹੜਾ ਸਰਾਪ ਦਾ ਕਾਰਨ ਹੈ, ਉਸ ਇਸਤਰੀ ਨੂੰ ਪਿਆਵੇ ਅਤੇ ਜਲ ਜਿਹੜਾ ਸਰਾਪ ਦਾ ਕਾਰਨ ਹੈ ਉਸ ਇਸਤਰੀ ਦੇ ਅੰਦਰ ਜਾ ਕੇ ਕੌੜਾ ਹੋ ਜਾਵੇਗਾ।

ਗਿਣਤੀ 5:25 (PANIRV)
Square Portrait Landscape 4K UHD
ਫੇਰ ਜਾਜਕ ਉਸ ਔਰਤ ਦੇ ਹੱਥੋਂ ਜਲਣ ਵਾਲੇ ਮੈਦੇ ਦੀ ਭੇਟ ਲੈ ਕੇ ਯਹੋਵਾਹ ਦੇ ਅੱਗੇ ਉਸ ਮੈਦੇ ਦੀ ਭੇਟ ਨੂੰ ਹਿਲਾਵੇ ਅਤੇ ਉਸ ਨੂੰ ਜਗਵੇਦੀ ਦੇ ਨੇੜੇ ਲਿਆਵੇ।

ਗਿਣਤੀ 5:26 (PANIRV)
Square Portrait Landscape 4K UHD
ਜਾਜਕ ਉਸ ਮੈਦੇ ਦੀ ਭੇਟ ਵਿੱਚੋਂ ਯਾਦਗਾਰੀ ਲਈ ਇੱਕ ਮੁੱਠ ਭਰ ਕੇ ਜਗਵੇਦੀ ਉੱਤੇ ਸਾੜੇ ਅਤੇ ਉਸ ਦੇ ਪਿੱਛੋਂ ਉਹ ਜਲ ਉਸ ਔਰਤ ਨੂੰ ਪਿਲਾਵੇ।

ਗਿਣਤੀ 5:27 (PANIRV)
Square Portrait Landscape 4K UHD
ਜਦ ਉਹ ਜਲ ਔਰਤ ਨੂੰ ਪਿਲਾ ਦੇਵੇ ਤਾਂ ਐਉਂ ਹੋਵੇਗਾ ਕਿ ਜੇਕਰ ਔਰਤ ਭਰਿਸ਼ਟੀ ਗਈ ਹੈ ਅਤੇ ਉਸ ਨੇ ਆਪਣੇ ਪਤੀ ਦੇ ਵਿਰੁੱਧ ਦੋਸ਼ ਕੀਤਾ ਹੈ ਤਾਂ ਉਹ ਜਲ ਜਿਹੜਾ ਸਰਾਪ ਦਾ ਕਾਰਨ ਹੈ ਉਸ ਦੇ ਅੰਦਰ ਜਾ ਕੇ ਕੌੜਾ ਹੋ ਜਾਵੇਗਾ ਅਤੇ ਉਸ ਦਾ ਸਰੀਰ ਸੁੱਜ ਜਾਵੇਗਾ ਅਤੇ ਉਸ ਦੀ ਜਾਂਘ ਸੜ ਜਾਵੇਗੀ ਅਤੇ ਉਹ ਆਪਣੇ ਲੋਕਾਂ ਵਿੱਚ ਸਰਾਪਣ ਹੋਵੇਗੀ।

ਗਿਣਤੀ 5:28 (PANIRV)
Square Portrait Landscape 4K UHD
ਪਰ ਜੇ ਔਰਤ ਭਰਿਸ਼ਟ ਨਹੀਂ ਹੋਈ ਹੋਵੇ ਸਗੋਂ ਸਾਫ਼ ਰਹੀ ਹੈ ਤਾਂ ਉਹ ਬਚੀ ਰਹੇਗੀ ਅਤੇ ਉਹ ਸੰਤਾਨ ਜਣੇਗੀ।

ਗਿਣਤੀ 5:29 (PANIRV)
Square Portrait Landscape 4K UHD
ਇਹ ਬਿਵਸਥਾ ਉਸ ਜਲਣ ਦੀ ਹੈ ਜਦ ਔਰਤ ਆਪਣੇ ਮਨੁੱਖ ਦੀ ਹੋਣ ਵਿੱਚ ਕੁਰਾਹੀ ਹੋ ਕੇ ਹੋਰ ਪਾਸੇ ਚਲੀ ਜਾਵੇ।

ਗਿਣਤੀ 5:30 (PANIRV)
Square Portrait Landscape 4K UHD
ਜਦ ਕਿਸੇ ਮਨੁੱਖ ਦਾ ਜਲਣ ਦਾ ਸੁਭਾਅ ਹੋ ਜਾਵੇ ਅਤੇ ਉਸ ਨੂੰ ਆਪਣੀ ਔਰਤ ਦੀ ਜਲਣ ਹੋਵੇ ਤਾਂ ਉਹ ਮਨੁੱਖ ਉਸ ਔਰਤ ਨੂੰ ਯਹੋਵਾਹ ਅੱਗੇ ਖੜ੍ਹੀ ਕਰੇ ਅਤੇ ਜਾਜਕ ਉਸ ਉੱਤੇ ਇਹ ਸਾਰੀ ਬਿਵਸਥਾ ਵਰਤੇ।

ਗਿਣਤੀ 5:31 (PANIRV)
Square Portrait Landscape 4K UHD
ਇਸ ਤਰ੍ਹਾਂ ਉਹ ਮਨੁੱਖ ਬਦੀ ਤੋਂ ਬਚਿਆ ਰਹੇ ਪਰ ਉਹ ਔਰਤ ਆਪਣੀ ਬਦੀ ਨੂੰ ਆਪ ਚੁੱਕੇਗੀ।

Available Bible Translations

American Standard Version (ASV)
Numbers 5 (ASV) »
King James Version (KJV)
Numbers 5 (KJV) »
GOD’S WORD® (GW)
Numbers 5 (GW) »
Berean Bible (BSB)
Numbers 5 (BSB) »
World English Bible (WEB)
Numbers 5 (WEB) »
French Bible (LSG)
Nombres 5 (LSG) »
German Bible (LUTH1912)
Numeri 5 (LUTH1912) »
Hindi Bible (HINIRV)
गिनती 5 (HINIRV) »
Bengali Bible (BENIRV)
গননা 5 (BENIRV) »
Marathi Bible (MARIRV)
गणना 5 (MARIRV) »
Gujarati Bible (GUJIRV)
ગણના 5 (GUJIRV) »
Hebrew Bible (HEB)
במדבר 5 (HEB) »
Portuguese Bible (BSL)
Números 5 (BSL) »
Vietnamese Bible (VIE)
Dân Số 5 (VIE) »
Spanish Bible (RVA)
Números 5 (RVA) »
Italian Bible (RIV)
Numeri 5 (RIV) »
Chinese Simplified (CUVS)
民 数 记 5 (CUVS) »
Chinese Traditional (CUVT)
民 數 記 5 (CUVT) »
Albanian Bible (ALB)
Numrat 5 (ALB) »
Swedish Bible (SV1917)
4 Mosebok 5 (SV1917) »
Russian Bible (RUSV)
Числа 5 (RUSV) »
Ukrainian Bible (UKR)
Числа 5 (UKR) »
Hungarian Bible (KAR)
4 Mózes 5 (KAR) »
Bulgarian Bible (BULG)
Числа 5 (BULG) »
Japanese Bible (JPN)
民数記 5 (JPN) »
Norwegian Bible (NORSK)
4 Mosebok 5 (NORSK) »

ਗਿਣਤੀ (PANIRV) Chapter Selection

PANIRV Book Selection List