ਗਿਣਤੀ Chapter 6 PANIRV Bible Verse Images

ਗਿਣਤੀ 6 Bible Verse Pictures. Choose from a large collection of inspirational, motivational and encouraging Bible verses with pictures of nature. Download and share ਗਿਣਤੀ 6 inspirational Bible verse images. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.


ਗਿਣਤੀ 6:1 (PANIRV)
Square Portrait Landscape 4K UHD
ਯਹੋਵਾਹ ਨੇ ਮੂਸਾ ਨੂੰ ਆਖਿਆ,

ਗਿਣਤੀ 6:2 (PANIRV)
Square Portrait Landscape 4K UHD
ਇਸਰਾਏਲੀਆਂ ਨਾਲ ਗੱਲ ਕਰ ਅਤੇ ਉਨ੍ਹਾਂ ਨੂੰ ਆਖ ਕਿ ਜਦ ਕੋਈ ਪੁਰਸ਼ ਜਾਂ ਇਸਤਰੀ ਨਜ਼ੀਰ ਦੀ ਖ਼ਾਸ ਸੁੱਖਣਾ ਸੁੱਖੇ ਅਰਥਾਤ ਯਹੋਵਾਹ ਲਈ ਆਪਣੇ ਆਪ ਨੂੰ ਅਰਪਣ ਕਰੇ।

ਗਿਣਤੀ 6:3 (PANIRV)
Square Portrait Landscape 4K UHD
ਤਾਂ ਦਾਖ਼ਰਸ ਅਤੇ ਸ਼ਰਾਬ ਤੋਂ ਆਪਣੇ ਆਪ ਨੂੰ ਅੱਡ ਰੱਖੇ। ਉਹ, ਨਾ ਤਾਂ ਦਾਖਰਸ ਦਾ ਸਿਰਕਾ, ਨਾ ਸ਼ਰਾਬ ਦਾ ਸਿਰਕਾ ਪੀਵੇ ਅਤੇ ਉਹ ਕੋਈ ਦਾਖਰਸ ਨਾ ਪੀਵੇ ਨਾ ਕੋਈ ਦਾਖ ਸੁੱਕੀ ਜਾਂ ਤਾਜ਼ਾ ਖਾਵੇ।

ਗਿਣਤੀ 6:4 (PANIRV)
Square Portrait Landscape 4K UHD
ਉਹ ਦੇ ਅਲੱਗ ਹੋਣ ਦੇ ਸਾਰੇ ਦਿਨ ਉਹ ਬੀਜ ਤੋਂ ਲੈ ਕੇ ਛਿਲਕੇ ਤੱਕ ਕੁਝ ਨਾ ਖਾਵੇ ਜਿਹੜਾ ਦਾਖ ਤੋਂ ਬਣਿਆ ਹੋਵੇ।

ਗਿਣਤੀ 6:5 (PANIRV)
Square Portrait Landscape 4K UHD
ਉਸ ਦੇ ਅੱਡ ਹੋਣ ਦੀ ਸੁੱਖਣਾ ਦੇ ਸਾਰੇ ਦਿਨ ਕੋਈ ਉਸਤਰਾ ਉਸ ਦੇ ਸਿਰ ਨੂੰ ਨਾ ਲੱਗੇ ਜਦ ਤੱਕ ਉਸ ਦੇ ਦਿਨ ਪੂਰੇ ਨਾ ਹੋਣ ਜਿਨ੍ਹਾਂ ਵਿੱਚ ਉਸ ਨੇ ਯਹੋਵਾਹ ਲਈ ਆਪਣੇ ਆਪ ਨੂੰ ਅੱਡ ਕੀਤਾ, ਉਹ ਪਵਿੱਤਰ ਰਹੇ ਅਤੇ ਆਪਣੇ ਸਿਰ ਦੇ ਵਾਲਾਂ ਦੀਆਂ ਲਟਾਂ ਵਧਣ ਦੇਵੇ।

ਗਿਣਤੀ 6:6 (PANIRV)
Square Portrait Landscape 4K UHD
ਯਹੋਵਾਹ ਲਈ ਅੱਡ ਹੋਣ ਦੇ ਸਾਰੇ ਦਿਨ ਤੱਕ ਉਹ ਕਿਸੇ ਵੀ ਲਾਸ਼ ਕੋਲ ਨਾ ਜਾਵੇ।

ਗਿਣਤੀ 6:7 (PANIRV)
Square Portrait Landscape 4K UHD
ਉਹ ਆਪਣੇ ਪਿਤਾ, ਮਾਤਾ, ਭਰਾ ਜਾਂ ਭੈਣ ਲਈ, ਜਦ ਉਹ ਮਰ ਜਾਣ ਅਸ਼ੁੱਧ ਨਾ ਹੋ ਜਾਵੇ ਕਿਉਂ ਜੋ ਉਸ ਦੇ ਪਰਮੇਸ਼ੁਰ ਲਈ ਅੱਡ ਹੋਣ ਦੀ ਜ਼ਿੰਮੇਵਾਰੀ ਉਸ ਦੇ ਸਿਰ ਉੱਤੇ ਹੈ।

ਗਿਣਤੀ 6:8 (PANIRV)
Square Portrait Landscape 4K UHD
ਉਸ ਦੇ ਅੱਡ ਹੋਣ ਦੇ ਸਾਰੇ ਦਿਨ ਯਹੋਵਾਹ ਲਈ ਪਵਿੱਤਰ ਹਨ।

ਗਿਣਤੀ 6:9 (PANIRV)
Square Portrait Landscape 4K UHD
ਜੇ ਕੋਈ ਉਸ ਦੇ ਕੋਲ ਅਚਾਨਕ ਮਰ ਜਾਵੇ ਅਤੇ ਉਸ ਦੇ ਅੱਡ ਹੋਣ ਦਾ ਸਮਾਂ ਅਸ਼ੁੱਧ ਹੋ ਜਾਵੇ ਤਾਂ ਉਹ ਆਪਣੇ ਸ਼ੁੱਧ ਹੋਣ ਦੇ ਦਿਨ ਆਪਣਾ ਸਿਰ ਮੁਨਾਵੇ, ਸੱਤਵੇਂ ਦਿਨ ਉਹ ਨੂੰ ਮੁਨਾਵੇ।

ਗਿਣਤੀ 6:10 (PANIRV)
Square Portrait Landscape 4K UHD
ਫੇਰ ਅੱਠਵੇਂ ਦਿਨ ਉਹ ਜਾਜਕ ਕੋਲ ਮੰਡਲੀ ਦੇ ਤੰਬੂ ਦੇ ਦਰਵਾਜ਼ੇ ਉੱਤੇ ਦੋ ਘੁੱਗੀਆਂ ਜਾਂ ਦੋ ਕਬੂਤਰ ਦੇ ਬੱਚੇ ਲਿਆਵੇ।

ਗਿਣਤੀ 6:11 (PANIRV)
Square Portrait Landscape 4K UHD
ਤਾਂ ਜਾਜਕ ਇੱਕ ਨੂੰ ਪਾਪ ਬਲੀ ਅਤੇ ਦੂਜੇ ਨੂੰ ਹੋਮ ਦੀ ਬਲੀ ਲਈ ਚੜ੍ਹਾਵੇ ਅਤੇ ਇਸ ਤਰ੍ਹਾਂ ਉਹ ਦੇ ਲਈ ਪ੍ਰਾਸਚਿਤ ਕਰੇ ਕਿਉਂ ਜੋ ਉਸ ਨੇ ਉਸ ਲਾਸ਼ ਦੇ ਕਾਰਨ ਪਾਪ ਕੀਤਾ ਤਾਂ ਉਹ ਆਪਣੇ ਸਿਰ ਨੂੰ ਉਸੇ ਦਿਨ ਪਵਿੱਤਰ ਕਰੇ।

ਗਿਣਤੀ 6:12 (PANIRV)
Square Portrait Landscape 4K UHD
ਉਹ ਆਪਣੇ ਅੱਡ ਹੋਣ ਦੇ ਦਿਨ ਯਹੋਵਾਹ ਲਈ ਅੱਡ ਰੱਖੇ ਅਤੇ ਉਹ ਇੱਕ ਸਾਲ ਦਾ ਭੇਡ ਦਾ ਬੱਚਾ ਦੋਸ਼ ਦੀ ਭੇਟ ਲਈ ਲਿਆਵੇ ਪਰ ਉਸ ਦੇ ਪਿਛਲੇ ਦਿਨ ਵਿਅਰਥ ਹੋ ਗਏ ਕਿਉਂ ਜੋ ਉਹ ਆਪਣੇ ਅੱਡ ਰਹਿਣ ਦੇ ਸਮੇਂ ਦੌਰਾਨ ਭਰਿਸ਼ਟ ਹੋ ਗਿਆ।

ਗਿਣਤੀ 6:13 (PANIRV)
Square Portrait Landscape 4K UHD
ਇਹ ਨਜ਼ੀਰ ਲਈ ਬਿਵਸਥਾ ਹੈ, ਜਿਸ ਦਿਨ ਉਸ ਦੇ ਅੱਡ ਹੋਣ ਦੇ ਦਿਨ ਪੂਰੇ ਹੋਣ ਤਾਂ ਉਹ ਮੰਡਲੀ ਦੇ ਤੰਬੂ ਦੇ ਦਰਵਾਜ਼ੇ ਕੋਲ ਲਿਆਂਦਾ ਜਾਵੇ।

ਗਿਣਤੀ 6:14 (PANIRV)
Square Portrait Landscape 4K UHD
ਉਹ ਯਹੋਵਾਹ ਕੋਲ ਆਪਣੀ ਬਲੀ ਲਿਆਵੇ, ਇੱਕ ਸਾਲ ਦਾ ਦੋਸ਼ ਰਹਿਤ ਭੇਡ ਦਾ ਬੱਚਾ ਹੋਮ ਦੀ ਬਲੀ ਲਈ ਅਤੇ ਇੱਕ ਸਾਲ ਦੀ ਦੋਸ਼ ਰਹਿਤ ਲੇਲੀ ਪਾਪ ਬਲੀ ਲਈ ਅਤੇ ਇੱਕ ਦੋਸ਼ ਰਹਿਤ ਭੇਡ ਦਾ ਬੱਚਾ ਸੁੱਖ-ਸਾਂਦ ਦੀ ਬਲੀ ਲਈ ਲਿਆਵੇ।

ਗਿਣਤੀ 6:15 (PANIRV)
Square Portrait Landscape 4K UHD
ਨਾਲੇ ਪਤੀਰੀਆਂ ਰੋਟੀਆਂ ਦੀ ਟੋਕਰੀ ਅਤੇ ਮੈਦੇ ਦੇ ਫੁਲਕੇ ਤੇਲ ਨਾਲ ਚੋਪੜੇ ਹੋਏ ਅਤੇ ਪਤੀਰੀਆਂ ਮੱਠੀਆਂ ਤੇਲ ਨਾਲ ਚੋਪੜੀਆਂ ਹੋਈਆਂ ਉਨ੍ਹਾਂ ਦੇ ਮੈਦੇ ਦੀ ਭੇਟ ਅਤੇ ਪੀਣ ਦੀਆਂ ਭੇਟਾਂ ਨਾਲ ਹੋਣ।

ਗਿਣਤੀ 6:16 (PANIRV)
Square Portrait Landscape 4K UHD
ਫੇਰ ਜਾਜਕ ਉਨ੍ਹਾਂ ਨੂੰ ਯਹੋਵਾਹ ਦੇ ਅੱਗੇ ਲਿਆਵੇ ਅਤੇ ਉਹ ਦੇ ਪਾਪ ਦੀਆਂ ਅਤੇ ਉਹ ਦੇ ਹੋਮ ਦੀਆਂ ਬਲੀਆਂ ਚੜ੍ਹਾਵੇ।

ਗਿਣਤੀ 6:17 (PANIRV)
Square Portrait Landscape 4K UHD
ਅਤੇ ਉਸ ਭੇਡ ਦੇ ਬੱਚੇ ਨੂੰ ਪਤੀਰੀਆਂ ਰੋਟੀਆਂ ਦੇ ਛਾਬੇ ਸਮੇਤ ਸੁੱਖ-ਸਾਂਦ ਦੀ ਬਲੀ ਲਈ ਯਹੋਵਾਹ ਨੂੰ ਚੜ੍ਹਾਵੇ ਅਤੇ ਜਾਜਕ ਉਸ ਦੇ ਮੈਦੇ ਦੀ ਭੇਟ ਅਤੇ ਪੀਣ ਦੀ ਭੇਟ ਚੜ੍ਹਾਵੇ।

ਗਿਣਤੀ 6:18 (PANIRV)
Square Portrait Landscape 4K UHD
ਤਾਂ ਨਜ਼ੀਰ ਮੰਡਲੀ ਦੇ ਤੰਬੂ ਦੇ ਦਰਵਾਜ਼ੇ ਕੋਲ ਆਪਣੇ ਅੱਡ ਹੋਣ ਦਾ ਸਿਰ ਮੁਨਾਵੇ ਅਤੇ ਆਪਣੇ ਅੱਡ ਹੋਣ ਦੇ ਸਿਰ ਦੇ ਵਾਲ਼ ਅੱਗ ਉੱਤੇ ਸੁੱਟੇ ਜਿਹੜੀ ਸੁੱਖ-ਸਾਂਦ ਦੀ ਬਲੀ ਹੇਠ ਹੈ।

ਗਿਣਤੀ 6:19 (PANIRV)
Square Portrait Landscape 4K UHD
ਫੇਰ ਜਾਜਕ ਉਸ ਭੇਡ ਦੇ ਬੱਚੇ ਦਾ ਉਬਾਲਿਆ ਹੋਇਆ ਮੋਢਾ ਅਤੇ ਛਾਬੇ ਵਿੱਚੋਂ ਇੱਕ ਪਤੀਰੀ ਰੋਟੀ ਅਤੇ ਇੱਕ ਪਤੀਰੀ ਮੱਠੀ ਲੈ ਕੇ ਨਜ਼ੀਰ ਦੇ ਹੱਥਾਂ ਉੱਤੇ ਉਸ ਦੇ ਅੱਡ ਹੋਣ ਦੇ ਸਿਰ ਮੁੰਨਣ ਪਿੱਛੋਂ ਰੱਖੇ।

ਗਿਣਤੀ 6:20 (PANIRV)
Square Portrait Landscape 4K UHD
ਫੇਰ ਜਾਜਕ ਉਨ੍ਹਾਂ ਨੂੰ ਹਿਲਾਉਣ ਦੀ ਭੇਟ ਲਈ ਯਹੋਵਾਹ ਅੱਗੇ ਹਿਲਾਵੇ। ਇਹ ਹਿਲਾਈ ਹੋਈ ਛਾਤੀ ਅਤੇ ਚੁੱਕਿਆ ਹੋਇਆ ਪੱਟ ਜਾਜਕ ਲਈ ਪਵਿੱਤਰ ਹੈ ਤਾਂ ਫੇਰ ਉਹ ਨਜ਼ੀਰ ਮਧ ਪੀ ਸਕੇਗਾ।

ਗਿਣਤੀ 6:21 (PANIRV)
Square Portrait Landscape 4K UHD
ਇਹ ਉਸ ਨਜ਼ੀਰ ਦੀ ਬਿਵਸਥਾ ਹੈ ਜਿਹੜਾ ਸੁੱਖਣਾ ਸੁੱਖੇ ਅਤੇ ਉਸ ਦੇ ਅੱਡ ਹੋਣ ਦੇ ਕਾਰਨ ਯਹੋਵਾਹ ਲਈ ਭੇਟ ਹੈ ਨਾਲੇ ਜੋ ਕੁਝ ਉਸ ਦੇ ਹੱਥ ਲੱਗੇ ਆਪਣੀ ਸੁੱਖਣਾ ਅਨੁਸਾਰ ਜਿਹੜੀ ਉਸ ਨੇ ਸੁੱਖੀ ਹੈ ਉਹ ਉਸੇ ਤਰ੍ਹਾਂ ਹੀ ਆਪਣੇ ਅੱਡ ਹੋਣ ਦੀ ਬਿਵਸਥਾ ਅਨੁਸਾਰ ਕਰੇ।

ਗਿਣਤੀ 6:22 (PANIRV)
Square Portrait Landscape 4K UHD
ਫੇਰ ਯਹੋਵਾਹ ਨੇ ਮੂਸਾ ਨੂੰ ਆਖਿਆ,

ਗਿਣਤੀ 6:23 (PANIRV)
Square Portrait Landscape 4K UHD
ਹਾਰੂਨ ਅਤੇ ਉਸ ਦੇ ਪੁੱਤਰਾਂ ਨੂੰ ਬੋਲ ਕਿ ਤੁਸੀਂ ਇਸ ਤਰ੍ਹਾਂ ਇਸਰਾਏਲੀਆਂ ਨੂੰ ਅਸੀਸ ਦੇ ਕੇ ਆਖਿਓ,

ਗਿਣਤੀ 6:24 (PANIRV)
Square Portrait Landscape 4K UHD
“ਯਹੋਵਾਹ ਤੈਨੂੰ ਬਰਕਤ ਦੇਵੇ ਅਤੇ ਤੇਰੀ ਰਾਖੀ ਕਰੇ,

ਗਿਣਤੀ 6:25 (PANIRV)
Square Portrait Landscape 4K UHD
ਯਹੋਵਾਹ ਆਪਣੇ ਮੁਖ ਨੂੰ ਤੇਰੇ ਉੱਤੇ ਚਮਕਾਵੇ ਅਤੇ ਤੇਰੇ ਉੱਤੇ ਦਯਾ ਕਰੇ,

ਗਿਣਤੀ 6:26 (PANIRV)
Square Portrait Landscape 4K UHD
ਯਹੋਵਾਹ ਆਪਣਾ ਮੁਖ ਤੇਰੇ ਵੱਲ ਫੇਰੇ ਅਤੇ ਤੈਨੂੰ ਸ਼ਾਂਤੀ ਦੇਵੇ।”

ਗਿਣਤੀ 6:27 (PANIRV)
Square Portrait Landscape 4K UHD
ਇਸ ਤਰ੍ਹਾਂ ਉਹ ਮੇਰਾ ਨਾਮ ਇਸਰਾਏਲੀਆਂ ਉੱਤੇ ਰੱਖਣ ਅਤੇ ਮੈਂ ਉਨ੍ਹਾਂ ਨੂੰ ਬਰਕਤ ਦਿਆਂਗਾ।

Available Bible Translations

American Standard Version (ASV)
Numbers 6 (ASV) »
King James Version (KJV)
Numbers 6 (KJV) »
GOD’S WORD® (GW)
Numbers 6 (GW) »
Berean Bible (BSB)
Numbers 6 (BSB) »
World English Bible (WEB)
Numbers 6 (WEB) »
French Bible (LSG)
Nombres 6 (LSG) »
German Bible (LUTH1912)
Numeri 6 (LUTH1912) »
Hindi Bible (HINIRV)
गिनती 6 (HINIRV) »
Bengali Bible (BENIRV)
গননা 6 (BENIRV) »
Marathi Bible (MARIRV)
गणना 6 (MARIRV) »
Gujarati Bible (GUJIRV)
ગણના 6 (GUJIRV) »
Hebrew Bible (HEB)
במדבר 6 (HEB) »
Portuguese Bible (BSL)
Números 6 (BSL) »
Vietnamese Bible (VIE)
Dân Số 6 (VIE) »
Spanish Bible (RVA)
Números 6 (RVA) »
Italian Bible (RIV)
Numeri 6 (RIV) »
Chinese Simplified (CUVS)
民 数 记 6 (CUVS) »
Chinese Traditional (CUVT)
民 數 記 6 (CUVT) »
Albanian Bible (ALB)
Numrat 6 (ALB) »
Swedish Bible (SV1917)
4 Mosebok 6 (SV1917) »
Russian Bible (RUSV)
Числа 6 (RUSV) »
Ukrainian Bible (UKR)
Числа 6 (UKR) »
Hungarian Bible (KAR)
4 Mózes 6 (KAR) »
Bulgarian Bible (BULG)
Числа 6 (BULG) »
Japanese Bible (JPN)
民数記 6 (JPN) »
Norwegian Bible (NORSK)
4 Mosebok 6 (NORSK) »

ਗਿਣਤੀ (PANIRV) Chapter Selection

PANIRV Book Selection List