ਕਹਾਉਤਾਂ Chapter 14 PANIRV Bible Verse Images

ਕਹਾਉਤਾਂ 14 Bible Verse Pictures. Choose from a large collection of inspirational, motivational and encouraging Bible verses with pictures of nature. Download and share ਕਹਾਉਤਾਂ 14 inspirational Bible verse images. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.


ਕਹਾਉਤਾਂ 14:1 (PANIRV)
Square Portrait Landscape 4K UHD
ਬੁੱਧਵਾਨ ਇਸਤਰੀ ਤਾਂ ਆਪਣਾ ਘਰ ਬਣਾਉਂਦੀ ਹੈ, ਪਰ ਮੂਰਖ ਆਪਣੇ ਹੱਥੀਂ ਹੀ ਉਹ ਨੂੰ ਢਾਹ ਦਿੰਦੀ ਹੈ।

ਕਹਾਉਤਾਂ 14:2 (PANIRV)
Square Portrait Landscape 4K UHD
ਜਿਹੜਾ ਸਿੱਧੀ ਚਾਲ ਚੱਲਦਾ ਹੈ ਉਹ ਯਹੋਵਾਹ ਦਾ ਭੈਅ ਮੰਨਦਾ ਹੈ, ਪਰ ਜਿਹੜਾ ਟੇਢੀ ਚਾਲ ਚੱਲਦਾ ਹੈ, ਉਹ ਉਸ ਨੂੰ ਤੁੱਛ ਜਾਣਦਾ ਹੈ।

ਕਹਾਉਤਾਂ 14:3 (PANIRV)
Square Portrait Landscape 4K UHD
ਮੂਰਖ ਦੇ ਮੂੰਹ ਵਿੱਚ ਹੰਕਾਰ ਦੀ ਲਾਠੀ ਹੈ, ਪਰ ਬੁੱਧਵਾਨਾਂ ਦੇ ਬੋਲ ਉਹਨਾਂ ਦੀ ਰੱਖਿਆ ਕਰਦੇ ਹਨ।

ਕਹਾਉਤਾਂ 14:4 (PANIRV)
Square Portrait Landscape 4K UHD
ਜਿੱਥੇ ਬਲ਼ਦ ਨਹੀਂ ਉੱਥੇ ਖੁਰਲੀ ਸੁਥਰੀ ਰਹਿੰਦੀ ਹੈ, ਪਰ ਬਲ਼ਦ ਦੇ ਜ਼ੋਰ ਨਾਲ ਬਹੁਤਾ ਅਨਾਜ ਪੈਦਾ ਹੁੰਦਾ ਹੈ।

ਕਹਾਉਤਾਂ 14:5 (PANIRV)
Square Portrait Landscape 4K UHD
ਵਫ਼ਾਦਾਰ ਗਵਾਹ ਝੂਠ ਨਹੀਂ ਬੋਲਦਾ, ਪਰ ਝੂਠਾ ਗਵਾਹ ਝੂਠ ਹੀ ਮਾਰਦਾ ਹੈ।

ਕਹਾਉਤਾਂ 14:6 (PANIRV)
Square Portrait Landscape 4K UHD
ਠੱਠਾ ਕਰਨ ਵਾਲਾ ਬੁੱਧ ਨੂੰ ਭਾਲਦਾ ਹੈ ਪਰ ਉਹ ਉਸ ਨੂੰ ਨਹੀਂ ਲੱਭਦੀ, ਪਰੰਤੂ ਸਮਝ ਵਾਲੇ ਨੂੰ ਗਿਆਨ ਸਹਿਜ ਨਾਲ ਹੀ ਮਿਲ ਜਾਂਦਾ ਹੈ।

ਕਹਾਉਤਾਂ 14:7 (PANIRV)
Square Portrait Landscape 4K UHD
ਮੂਰਖ ਤੋਂ ਦੂਰ ਹੋ ਜਾ, ਕਿਉਂ ਜੋ ਤੂੰ ਉਹ ਦੇ ਬੁੱਲ੍ਹਾਂ ਤੋਂ ਗਿਆਨ ਨਾ ਪਾਏਂਗਾ।

ਕਹਾਉਤਾਂ 14:8 (PANIRV)
Square Portrait Landscape 4K UHD
ਸਿਆਣੇ ਦੀ ਬੁੱਧ ਆਪਣੇ ਰਾਹ ਨੂੰ ਸਮਝਣਾ ਹੈ, ਪਰ ਮੂਰਖ ਦੀ ਮੂਰਖਤਾਈ ਛਲ ਹੀ ਹੈ।

ਕਹਾਉਤਾਂ 14:9 (PANIRV)
Square Portrait Landscape 4K UHD
ਮੂਰਖ ਪਾਪ ਕਰ ਕੇ ਹੱਸਦੇ ਹਨ, ਪਰ ਸਚਿਆਰਾਂ ਦੇ ਵਿਚਕਾਰ ਰਜ਼ਾਮੰਦੀ ਹੁੰਦੀ ਹੈ।

ਕਹਾਉਤਾਂ 14:10 (PANIRV)
Square Portrait Landscape 4K UHD
ਮਨ ਆਪ ਹੀ ਆਪਣੀ ਕੁੜੱਤਣ ਜਾਣਦਾ ਹੈ, ਉਹ ਦੀ ਖੁਸ਼ੀ ਵਿੱਚ ਕੋਈ ਪਰਾਇਆ ਲੱਤ ਅੜਾ ਨਹੀਂ ਸਕਦਾ।

ਕਹਾਉਤਾਂ 14:11 (PANIRV)
Square Portrait Landscape 4K UHD
ਦੁਸ਼ਟਾਂ ਦਾ ਘਰ ਉੱਜੜ ਜਾਵੇਗਾ, ਪਰ ਸਚਿਆਰਾਂ ਦਾ ਤੰਬੂ ਅਬਾਦ ਰਹੇਗਾ।

ਕਹਾਉਤਾਂ 14:12 (PANIRV)
Square Portrait Landscape 4K UHD
ਅਜਿਹਾ ਰਾਹ ਵੀ ਹੈ ਜੋ ਮਨੁੱਖ ਨੂੰ ਸਿੱਧਾ ਜਾਪਦਾ ਹੈ, ਪਰ ਉਹ ਦੇ ਅੰਤ ਵਿੱਚ ਮੌਤ ਮਿਲਦੀ ਹੈ।

ਕਹਾਉਤਾਂ 14:13 (PANIRV)
Square Portrait Landscape 4K UHD
ਹਾਸੇ ਵਿੱਚ ਵੀ ਦਿਲ ਉਦਾਸ ਰਹਿੰਦਾ ਹੈ, ਅਤੇ ਅਨੰਦ ਦੇ ਅੰਤ ਵਿੱਚ ਦੁੱਖ ਹੁੰਦਾ ਹੈ।

ਕਹਾਉਤਾਂ 14:14 (PANIRV)
Square Portrait Landscape 4K UHD
ਜਿਸ ਦਾ ਮਨ ਪਰਮੇਸ਼ੁਰ ਵੱਲੋਂ ਮੁੜ ਜਾਂਦਾ ਹੈ, ਉਹ ਆਪਣੀ ਚਾਲ ਦਾ ਫਲ ਭੋਗਦਾ ਹੈ, ਪਰ ਭਲਾ ਮਨੁੱਖ ਆਪਣੇ ਆਪ ਵਿੱਚ ਤ੍ਰਿਪਤ ਰਹਿੰਦਾ ਹੈ।

ਕਹਾਉਤਾਂ 14:15 (PANIRV)
Square Portrait Landscape 4K UHD
ਭੋਲਾ ਹਰੇਕ ਗੱਲ ਨੂੰ ਸੱਚ ਮੰਨਦਾ ਹੈ, ਪਰ ਸਿਆਣਾ ਸੋਚ ਸਮਝ ਕੇ ਚੱਲਦਾ ਹੈ।

ਕਹਾਉਤਾਂ 14:16 (PANIRV)
Square Portrait Landscape 4K UHD
ਬੁੱਧਵਾਨ ਸੁਚੇਤ ਹੋ ਕੇ ਬੁਰਿਆਈ ਤੋਂ ਦੂਰ ਰਹਿੰਦਾ ਹੈ, ਪਰ ਮੂਰਖ ਢੀਠ ਹੋ ਕੇ ਨਿਡਰ ਰਹਿੰਦਾ ਹੈ।

ਕਹਾਉਤਾਂ 14:17 (PANIRV)
Square Portrait Landscape 4K UHD
ਜਿਹੜਾ ਛੇਤੀ ਗੁੱਸੇ ਹੋ ਜਾਂਦਾ ਹੈ ਉਹ ਮੂਰਖਤਾਈ ਕਰਦਾ ਹੈ, ਅਤੇ ਬੁਰੇ ਮਤੇ ਪਕਾਉਣ ਵਾਲੇ ਨਾਲ ਵੈਰ ਕੀਤਾ ਜਾਂਦਾ ਹੈ।

ਕਹਾਉਤਾਂ 14:18 (PANIRV)
Square Portrait Landscape 4K UHD
ਭੋਲਿਆਂ ਲੋਕਾਂ ਦੇ ਹਿੱਸੇ ਵਿੱਚ ਤਾਂ ਮੂਰਖਤਾਈ ਆਉਂਦੀ ਹੈ, ਪਰ ਸਿਆਣਿਆਂ ਦੇ ਸਿਰ ਉੱਤੇ ਗਿਆਨ ਦਾ ਮੁਕਟ ਰੱਖਿਆ ਜਾਂਦਾ ਹੈ।

ਕਹਾਉਤਾਂ 14:19 (PANIRV)
Square Portrait Landscape 4K UHD
ਬੁਰੇ ਲੋਕ ਭਲਿਆਂ ਦੇ ਅੱਗੇ ਅਤੇ ਦੁਸ਼ਟ ਧਰਮੀਆਂ ਦੇ ਫਾਟਕਾਂ ਦੇ ਅੱਗੇ ਝੁਕਦੇ ਹਨ।

ਕਹਾਉਤਾਂ 14:20 (PANIRV)
Square Portrait Landscape 4K UHD
ਕੰਗਾਲ ਦਾ ਗੁਆਂਢੀ ਵੀ ਉਸ ਤੋਂ ਘਿਰਣਾ ਕਰਦਾ ਹੈ, ਪਰ ਧਨਵਾਨ ਦੇ ਬਹੁਤ ਸਾਰੇ ਪ੍ਰੇਮੀ ਹੁੰਦੇ ਹਨ।

ਕਹਾਉਤਾਂ 14:21 (PANIRV)
Square Portrait Landscape 4K UHD
ਜਿਹੜਾ ਆਪਣੇ ਗੁਆਂਢੀ ਨੂੰ ਤੁੱਛ ਜਾਣਦਾ ਹੈ ਉਹ ਪਾਪ ਕਰਦਾ ਹੈ, ਅਤੇ ਜੋ ਕੰਗਾਲਾਂ ਉੱਤੇ ਤਰਸ ਖਾਂਦਾ ਹੈ ਉਹ ਧੰਨ ਹੈ।

ਕਹਾਉਤਾਂ 14:22 (PANIRV)
Square Portrait Landscape 4K UHD
ਜਿਹੜੇ ਬੁਰੀਆਂ ਜੁਗਤਾਂ ਕੱਢਦੇ ਹਨ ਭਲਾ, ਉਹ ਭੁੱਲ ਨਹੀਂ ਕਰਦੇ? ਪਰ ਜਿਹੜੇ ਭਲੀਆਂ ਜੁਗਤਾਂ ਕਰਦੇ ਹਨ ਉਨ੍ਹਾਂ ਨਾਲ ਦਯਾ ਅਤੇ ਸਚਿਆਈ ਹੁੰਦੀ ਹੈ।

ਕਹਾਉਤਾਂ 14:23 (PANIRV)
Square Portrait Landscape 4K UHD
ਮਿਹਨਤ ਨਾਲ ਸਦਾ ਲਾਭ ਹੁੰਦਾ ਹੈ, ਪਰ ਬੁੱਲ੍ਹਾਂ ਦੀ ਬਕਵਾਸ ਨਾਲ ਥੁੜ ਹੀ ਰਹਿੰਦੀ ਹੈ।

ਕਹਾਉਤਾਂ 14:24 (PANIRV)
Square Portrait Landscape 4K UHD
ਬੁੱਧਵਾਨਾਂ ਦਾ ਧਨ ਉਨ੍ਹਾਂ ਦਾ ਮੁਕਟ ਹੈ, ਪਰ ਮੂਰਖਾਂ ਦੀ ਮੂਰਖਤਾ ਨਿਰੀ ਮੂਰਖਤਾ ਹੀ ਹੈ।

ਕਹਾਉਤਾਂ 14:25 (PANIRV)
Square Portrait Landscape 4K UHD
ਸੱਚਾ ਗਵਾਹ ਤਾਂ ਪ੍ਰਾਣਾਂ ਨੂੰ ਬਚਾ ਲੈਂਦਾ ਹੈ, ਪਰ ਧੋਖੇਬਾਜ਼ ਗਵਾਹ ਝੂਠ ਹੀ ਝੂਠ ਮਾਰਦਾ ਹੈ।

ਕਹਾਉਤਾਂ 14:26 (PANIRV)
Square Portrait Landscape 4K UHD
ਯਹੋਵਾਹ ਦੇ ਭੈਅ ਮੰਨਣ ਵਿੱਚ ਪੱਕਾ ਭਰੋਸਾ ਹੈ, ਅਤੇ ਉਹ ਦੇ ਪੁੱਤਰਾਂ ਲਈ ਵੀ ਪਨਾਹ ਦਾ ਸਥਾਨ ਹੈ।

ਕਹਾਉਤਾਂ 14:27 (PANIRV)
Square Portrait Landscape 4K UHD
ਯਹੋਵਾਹ ਦਾ ਭੈਅ ਜੀਵਨ ਦਾ ਸੋਤਾ ਹੈ, ਜੋ ਮੌਤ ਦੀ ਫਾਹੀ ਤੋਂ ਪਰੇ ਰੱਖਦਾ ਹੈ।

ਕਹਾਉਤਾਂ 14:28 (PANIRV)
Square Portrait Landscape 4K UHD
ਪਰਜਾ ਦੇ ਵਾਧੇ ਨਾਲ ਰਾਜੇ ਦੀ ਸ਼ਾਨ ਹੁੰਦੀ ਹੈ, ਪਰ ਪਰਜਾ ਦੇ ਘੱਟਣ ਨਾਲ ਹਾਕਮ ਦੀ ਤਬਾਹੀ ਹੁੰਦੀ ਹੈ।

ਕਹਾਉਤਾਂ 14:29 (PANIRV)
Square Portrait Landscape 4K UHD
ਜਿਹੜਾ ਛੇਤੀ ਕ੍ਰੋਧ ਨਹੀਂ ਕਰਦਾ ਉਹ ਵੱਡਾ ਸਮਝ ਵਾਲਾ ਹੈ, ਪਰ ਜਿਹੜਾ ਛੇਤੀ ਕ੍ਰੋਧ ਕਰਦਾ ਹੈ ਉਹ ਮੂਰਖਤਾਈ ਨੂੰ ਉੱਚਾ ਕਰਦਾ ਹੈ।

ਕਹਾਉਤਾਂ 14:30 (PANIRV)
Square Portrait Landscape 4K UHD
ਸ਼ਾਂਤ ਮਨ ਸਰੀਰ ਦਾ ਜੀਵਨ ਹੈ, ਪਰ ਈਰਖਾ ਹੱਡੀਆਂ ਨੂੰ ਸਾੜ ਦਿੰਦੀ ਹੈ।

ਕਹਾਉਤਾਂ 14:31 (PANIRV)
Square Portrait Landscape 4K UHD
ਜਿਹੜਾ ਗਰੀਬ ਉੱਤੇ ਹਨੇਰ ਕਰਦਾ ਹੈ, ਉਹ ਆਪਣੇ ਸਿਰਜਣਹਾਰ ਦੀ ਨਿੰਦਿਆ ਕਰਦਾ ਹੈ, ਪਰ ਜਿਹੜਾ ਕੰਗਾਲ ਉੱਤੇ ਦਯਾ ਕਰਦਾ ਹੈ ਉਹ ਉਸ ਦੀ ਮਹਿਮਾ ਕਰਦਾ ਹੈ।

ਕਹਾਉਤਾਂ 14:32 (PANIRV)
Square Portrait Landscape 4K UHD
ਦੁਸ਼ਟ ਤਾਂ ਬੁਰਿਆਈ ਕਰਦਾ-ਕਰਦਾ ਨਾਸ ਹੋ ਜਾਂਦਾ ਹੈ, ਪਰ ਧਰਮੀ ਆਪਣੀ ਮੌਤ ਵਿੱਚ ਵੀ ਪਰਮੇਸ਼ੁਰ ਦੀ ਪਨਾਹ ਪਾਉਂਦਾ ਹੈ।

ਕਹਾਉਤਾਂ 14:33 (PANIRV)
Square Portrait Landscape 4K UHD
ਸਮਝ ਵਾਲੇ ਦੇ ਮਨ ਵਿੱਚ ਬੁੱਧ ਵਾਸ ਕਰਦੀ ਹੈ, ਪਰ ਮੂਰਖ ਦੇ ਅੰਦਰ ਜੋ ਕੁਝ ਹੈ ਉਹ ਪ੍ਰਗਟ ਹੋ ਜਾਂਦਾ ਹੈ।

ਕਹਾਉਤਾਂ 14:34 (PANIRV)
Square Portrait Landscape 4K UHD
ਧਾਰਮਿਕਤਾ ਕੌਮ ਦੀ ਤਰੱਕੀ ਕਰਦੀ ਹੈ, ਪਰ ਪਾਪ ਉੱਮਤਾਂ ਲਈ ਨਿਰਾਦਰ ਦਾ ਕਾਰਨ ਹੁੰਦਾ ਹੈ।

ਕਹਾਉਤਾਂ 14:35 (PANIRV)
Square Portrait Landscape 4K UHD
ਬੁੱਧਵਾਨ ਨੌਕਰ ਤੋਂ ਰਾਜਾ ਪ੍ਰਸੰਨ ਹੁੰਦਾ ਹੈ, ਪਰ ਲੱਜਿਆਵਾਨ ਕਰਨ ਵਾਲੇ ਉੱਤੇ ਉਹ ਕ੍ਰੋਧਵਾਨ ਹੁੰਦਾ ਹੈ।

Available Bible Translations

American Standard Version
Proverbs 14 (ASV) »
King James Version
Proverbs 14 (KJV) »
GOD’S WORD® (GW)
Proverbs 14 (GW) »
World English Bible
Proverbs 14 (WEB) »
Louis Segond 1910
Proverbes 14 (LSG) »
इंडियन रिवाइज्ड वर्जन - हिंदी
नीतिवचन 14 (HINIRV) »
ভারতীয় সংশোধিত সংস্করণ - বাংলা
হিতোপদেশ 14 (BENIRV) »
இந்தியன் ரீவைஸ்டு வேர்ஷன் - தமிழ்
நீதிமொழிகள் 14 (TAMIRV) »
इंडियन रिवाइज्ड वर्जन - मराठी
नीतिसूत्रे 14 (MARIRV) »
ఇండియన్ రేవిజ్డ్ వెర్షన్ - తెలుగు
సామెత 14 (TELIRV) »
ઇન્ડિયન રિવાયઝ્ડ વર્ઝન - ગુજરાતી
નીતિવચનો 14 (GUJIRV) »
ಭಾರತೀಯ ಪರಿಷ್ಕೃತ ಆವೃತ್ತಿ - ಕನ್ನಡ
ಜ್ಞಾನೋಕ್ತಿಗಳು 14 (KANIRV) »
الكتاب المقدس باللغة العربية، فان دايك
أَمْثَالٌ 14 (AVD) »
תנ ך עברי מודרני
משלי 14 (HEB) »
Bíblia Sagrada Português
Provérbios 14 (BSL) »
Kinh Thánh: Tiếng Việt
Châm Ngôn 14 (VIE) »
Reina Valera Antigua
Proverbios 14 (RVA) »
La Sacra Bibbia
Proverbi 14 (RIV) »
圣 经 简体中文和合本
箴 言 14 (CUVS) »
聖 經 繁體中文和合本
箴 言 14 (CUVT) »
Библия на русском
Притчи 14 (RUSV) »
Українська Біблія
Екклезіяст 14 (UKR) »
Szent Biblia - Magyar
Példabeszédek 14 (KAR) »
Българска Библия
Притчи 14 (BULG) »
聖書 日本語
箴言 14 (JPN) »
Kitaabka Quduuska Ah
Maahmaahyadii 14 (SOM) »
De Heilige Schrift
Spreuken 14 (NLD) »

ਕਹਾਉਤਾਂ (PANIRV) Chapter Selection

PANIRV Book Selection List