ਕਹਾਉਤਾਂ Chapter 15 PANIRV Bible Verse Images

ਕਹਾਉਤਾਂ 15 Bible Verse Pictures. Choose from a large collection of inspirational, motivational and encouraging Bible verses with pictures of nature. Download and share ਕਹਾਉਤਾਂ 15 inspirational Bible verse images. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.


ਕਹਾਉਤਾਂ 15:1 (PANIRV)
Square Portrait Landscape 4K UHD
ਨਰਮ ਉੱਤਰ ਗੁੱਸੇ ਨੂੰ ਠੰਡਾ ਕਰ ਦਿੰਦਾ ਹੈ, ਪਰ ਕਠੋਰ ਬਚਨ ਕ੍ਰੋਧ ਨੂੰ ਭੜਕਾਉਂਦਾ ਹੈ।

ਕਹਾਉਤਾਂ 15:2 (PANIRV)
Square Portrait Landscape 4K UHD
ਬੁੱਧਵਾਨ ਦੀ ਜੀਭ ਗਿਆਨ ਦਾ ਸਹੀ ਇਸਤੇਮਾਲ ਕਰਦੀ ਹੈ, ਪਰ ਮੂਰਖਾਂ ਦੇ ਮੂੰਹੋਂ ਬਸ ਮੂਰਖਤਾਈ ਨਿੱਕਲਦੀ ਹੈ।

ਕਹਾਉਤਾਂ 15:3 (PANIRV)
Square Portrait Landscape 4K UHD
ਯਹੋਵਾਹ ਦੀਆਂ ਅੱਖਾਂ ਸਾਰੇ ਸਥਾਨਾਂ ਉੱਤੇ ਲੱਗੀਆਂ ਰਹਿੰਦੀਆਂ ਹਨ, ਅਤੇ ਬੁਰੇ ਭਲੇ ਦੋਹਾਂ ਨੂੰ ਤੱਕਦੀਆਂ ਹਨ।

ਕਹਾਉਤਾਂ 15:4 (PANIRV)
Square Portrait Landscape 4K UHD
ਮੇਲ ਮਿਲਾਪ ਦੀ ਗੱਲਬਾਤ ਜੀਵਨ ਦਾ ਰੁੱਖ ਹੈ, ਪਰ ਪੁੱਠੀਆਂ ਗੱਲਾਂ ਆਤਮਾ ਨੂੰ ਤੋੜਦੀਆਂ ਹਨ।

ਕਹਾਉਤਾਂ 15:5 (PANIRV)
Square Portrait Landscape 4K UHD
ਮੂਰਖ ਆਪਣੇ ਪਿਉ ਦੀ ਸਿੱਖਿਆ ਨੂੰ ਤੁੱਛ ਜਾਣਦਾ ਹੈ, ਪਰ ਜਿਹੜਾ ਤਾੜਨਾ ਨੂੰ ਮੰਨਦਾ ਹੈ ਉਹ ਸਿਆਣਾ ਹੈ।

ਕਹਾਉਤਾਂ 15:6 (PANIRV)
Square Portrait Landscape 4K UHD
ਧਰਮੀ ਦੇ ਘਰ ਵਿੱਚ ਵੱਡਾ ਧਨ ਹੈ, ਪਰ ਦੁਸ਼ਟ ਦੀ ਕਮਾਈ ਨਾਲ ਕਸ਼ਟ ਹੁੰਦਾ ਹੈ।

ਕਹਾਉਤਾਂ 15:7 (PANIRV)
Square Portrait Landscape 4K UHD
ਬੁੱਧਵਾਨ ਲੋਕ ਗਿਆਨ ਨੂੰ ਫੈਲਾਉਂਦੇ ਹਨ, ਪਰ ਮੂਰਖਾਂ ਦਾ ਮਨ ਇਸ ਤਰ੍ਹਾਂ ਨਹੀਂ ਕਰਦਾ।

ਕਹਾਉਤਾਂ 15:8 (PANIRV)
Square Portrait Landscape 4K UHD
ਦੁਸ਼ਟ ਦੀ ਭੇਟ ਤੋਂ ਯਹੋਵਾਹ ਘਿਣ ਕਰਦਾ ਹੈ, ਪਰ ਸਚਿਆਰਾਂ ਦੀ ਪ੍ਰਾਰਥਨਾ ਤੋਂ ਉਹ ਅਨੰਦ ਹੁੰਦਾ ਹੈ।

ਕਹਾਉਤਾਂ 15:9 (PANIRV)
Square Portrait Landscape 4K UHD
ਦੁਸ਼ਟ ਦੀ ਚਾਲ ਤੋਂ ਯਹੋਵਾਹ ਘਿਣ ਕਰਦਾ ਹੈ, ਪਰ ਧਰਮ ਦਾ ਪਿੱਛਾ ਕਰਨ ਵਾਲੇ ਨਾਲ ਉਹ ਪ੍ਰੇਮ ਰੱਖਦਾ ਹੈ।

ਕਹਾਉਤਾਂ 15:10 (PANIRV)
Square Portrait Landscape 4K UHD
ਜਿਹੜਾ ਰਾਹ ਨੂੰ ਤਿਆਗ ਦਿੰਦਾ ਹੈ ਉਹ ਨੂੰ ਸਖ਼ਤ ਤਾੜਨਾ ਮਿਲਦੀ ਹੈ, ਅਤੇ ਝਿੜਕ ਨੂੰ ਬੁਰਾ ਜਾਣਨ ਵਾਲਾ ਮਰੇਗਾ।

ਕਹਾਉਤਾਂ 15:11 (PANIRV)
Square Portrait Landscape 4K UHD
ਪਤਾਲ ਅਤੇ ਵਿਨਾਸ਼ ਲੋਕ ਵੀ ਯਹੋਵਾਹ ਦੇ ਅੱਗੇ ਖੁੱਲ੍ਹੇ ਪਏ ਹਨ, ਤਾਂ ਭਲਾ, ਆਦਮ ਵੰਸ਼ੀਆਂ ਦੇ ਮਨ ਕਿਵੇਂ ਖੁੱਲ੍ਹੇ ਨਾ ਹੋਣਗੇ?

ਕਹਾਉਤਾਂ 15:12 (PANIRV)
Square Portrait Landscape 4K UHD
ਠੱਠਾ ਕਰਨ ਵਾਲਾ ਤਾੜਨਾ ਨੂੰ ਪਸੰਦ ਨਹੀਂ ਕਰਦਾ, ਤੇ ਨਾ ਉਹ ਬੁੱਧਵਾਨਾਂ ਦੇ ਕੋਲ ਜਾਂਦਾ ਹੈ।

ਕਹਾਉਤਾਂ 15:13 (PANIRV)
Square Portrait Landscape 4K UHD
ਮਨ ਅਨੰਦ ਹੋਵੇ ਤਾਂ ਮੁਖ ਉੱਤੇ ਵੀ ਖੁਸ਼ੀ ਹੁੰਦੀ ਹੈ, ਪਰ ਮਨ ਦੇ ਸੋਗ ਨਾਲ ਆਤਮਾ ਨਿਰਾਸ਼ ਹੁੰਦਾ ਹੈ।

ਕਹਾਉਤਾਂ 15:14 (PANIRV)
Square Portrait Landscape 4K UHD
ਸਮਝ ਵਾਲੇ ਦਾ ਮਨ ਗਿਆਨ ਦੀ ਖੋਜ ਕਰਦਾ ਹੈ, ਪਰ ਮੂਰਖ ਲੋਕ ਮੂਰਖਤਾ ਦੇ ਨਾਲ ਪੇਟ ਭਰਦੇ ਹਨ।

ਕਹਾਉਤਾਂ 15:15 (PANIRV)
Square Portrait Landscape 4K UHD
ਦੁੱਖੀ ਦੇ ਸਾਰੇ ਦਿਨ ਬੁਰੇ ਹੁੰਦੇ ਹਨ, ਪਰ ਚੰਗੇ ਮਨ ਵਾਲਾ ਸਦਾ ਦਾਵਤਾਂ ਤੇ ਜਾਣ ਵਾਲੇ ਵਰਗਾ ਹੁੰਦਾ ਹੈ।

ਕਹਾਉਤਾਂ 15:16 (PANIRV)
Square Portrait Landscape 4K UHD
ਉਹ ਥੋੜਾ ਜਿਹਾ ਜੋ ਯਹੋਵਾਹ ਦੇ ਭੈਅ ਨਾਲ ਹੋਵੇ, ਉਸ ਵੱਡੇ ਖਜ਼ਾਨੇ ਨਾਲੋਂ ਚੰਗਾ ਹੈ ਜਿਹ ਦੇ ਨਾਲ ਘਬਰਾਹਟ ਹੋਵੇ।

ਕਹਾਉਤਾਂ 15:17 (PANIRV)
Square Portrait Landscape 4K UHD
ਸਾਗ ਪਤ ਦਾ ਖਾਣਾ ਜਿੱਥੇ ਪ੍ਰੇਮ ਹੈ, ਪਲੇ ਹੋਏ ਬਲ਼ਦ ਨਾਲੋਂ ਜਿੱਥੇ ਵੈਰ ਹੈ, ਚੰਗਾ ਹੈ।

ਕਹਾਉਤਾਂ 15:18 (PANIRV)
Square Portrait Landscape 4K UHD
ਕ੍ਰੋਧੀ ਛੇੜਖਾਨੀ ਕਰਦਾ ਹੈ, ਪਰ ਜਿਹੜਾ ਗੁੱਸੇ ਵਿੱਚ ਧੀਮਾ ਹੈ ਉਹ ਝਗੜੇ ਨੂੰ ਮਿਟਾਉਂਦਾ ਹੈ।

ਕਹਾਉਤਾਂ 15:19 (PANIRV)
Square Portrait Landscape 4K UHD
ਆਲਸੀ ਦਾ ਰਾਹ ਕੰਡਿਆਂ ਦੀ ਬਾੜ ਜਿਹਾ ਹੈ, ਪਰ ਸਚਿਆਰਾਂ ਦਾ ਮਾਰਗ ਰਾਜ ਮਾਰਗ ਹੈ।

ਕਹਾਉਤਾਂ 15:20 (PANIRV)
Square Portrait Landscape 4K UHD
ਬੁੱਧਵਾਨ ਪੁੱਤਰ ਆਪਣੇ ਪਿਉ ਨੂੰ ਅਨੰਦ ਰੱਖਦਾ ਹੈ, ਪਰ ਮੂਰਖ ਆਦਮੀ ਆਪਣੀ ਮਾਂ ਨੂੰ ਨੀਚ ਸਮਝਦਾ ਹੈ।

ਕਹਾਉਤਾਂ 15:21 (PANIRV)
Square Portrait Landscape 4K UHD
ਨਿਰਬੁੱਧ ਮੂਰਖਤਾਈ ਤੋਂ ਅਨੰਦ ਹੁੰਦਾ ਹੈ, ਅਤੇ ਸਮਝ ਵਾਲਾ ਪੁਰਸ਼ ਸਿੱਧੀ ਚਾਲ ਚੱਲਦਾ ਹੈ।

ਕਹਾਉਤਾਂ 15:22 (PANIRV)
Square Portrait Landscape 4K UHD
ਜੇ ਸਲਾਹ ਨਾ ਮਿਲੇ ਤਾਂ ਮਕਸਦ ਰੁਕ ਜਾਂਦੇ ਹਨ, ਪਰ ਜੇ ਸਲਾਹ ਦੇਣ ਵਾਲੇ ਬਹੁਤੇ ਹੋਣ ਤਾਂ ਉਹ ਕਾਇਮ ਹੋ ਜਾਂਦੇ ਹਨ।

ਕਹਾਉਤਾਂ 15:23 (PANIRV)
Square Portrait Landscape 4K UHD
ਮਨੁੱਖ ਆਪਣੇ ਮੂੰਹ ਦੇ ਉੱਤਰ ਤੋਂ ਪਰਸੰਨ ਹੁੰਦਾ ਹੈ, ਅਤੇ ਜਿਹੜਾ ਬਚਨ ਵੇਲੇ ਸਿਰ ਕਹੀਦਾ ਹੈ ਉਹ ਕਿਹਾ ਚੰਗਾ ਲੱਗਦਾ ਹੈ।

ਕਹਾਉਤਾਂ 15:24 (PANIRV)
Square Portrait Landscape 4K UHD
ਸਿਆਣੇ ਦੇ ਲਈ ਜੀਵਨ ਦਾ ਰਾਹ ਉਤਾਹਾਂ ਹੋ ਜਾਂਦਾ ਹੈ, ਤਾਂ ਜੋ ਉਹ ਪਤਾਲ ਦੇ ਹੇਠੋਂ ਪਰੇ ਰਹੇ।

ਕਹਾਉਤਾਂ 15:25 (PANIRV)
Square Portrait Landscape 4K UHD
ਹੰਕਾਰੀਆਂ ਦੇ ਘਰ ਨੂੰ ਯਹੋਵਾਹ ਢਾਹ ਦਿੰਦਾ ਹੈ, ਪਰ ਵਿਧਵਾ ਦੇ ਬੰਨਿਆ ਨੂੰ ਕਾਇਮ ਕਰਦਾ ਹੈ।

ਕਹਾਉਤਾਂ 15:26 (PANIRV)
Square Portrait Landscape 4K UHD
ਬੁਰਿਆਰ ਦੇ ਖ਼ਿਆਲ ਯਹੋਵਾਹ ਨੂੰ ਘਿਣਾਉਣੇ ਲੱਗਦੇ ਹਨ, ਪਰ ਸ਼ੁਭ ਬਚਨ ਸ਼ੁੱਧ ਹਨ।

ਕਹਾਉਤਾਂ 15:27 (PANIRV)
Square Portrait Landscape 4K UHD
ਨਫ਼ੇ ਦਾ ਲੋਭੀ ਆਪਣੇ ਹੀ ਟੱਬਰ ਨੂੰ ਦੁੱਖ ਦਿੰਦਾ ਹੈ, ਪਰ ਜਿਹੜਾ ਵੱਢੀ ਤੋਂ ਘਿਣ ਕਰਦਾ ਹੈ ਉਹ ਜੀਉਂਦਾ ਰਹੇਗਾ।

ਕਹਾਉਤਾਂ 15:28 (PANIRV)
Square Portrait Landscape 4K UHD
ਧਰਮੀ ਦਾ ਮਨ ਸੋਚ ਕੇ ਉੱਤਰ ਦਿੰਦਾ ਹੈ, ਪਰ ਦੁਸ਼ਟ ਦੇ ਮੂੰਹੋਂ ਬੁਰੀਆਂ ਗੱਲਾਂ ਨਿੱਕਲਦੀਆਂ ਹਨ।

ਕਹਾਉਤਾਂ 15:29 (PANIRV)
Square Portrait Landscape 4K UHD
ਦੁਸ਼ਟਾਂ ਕੋਲੋਂ ਯਹੋਵਾਹ ਦੂਰ ਹੈ, ਪਰ ਉਹ ਧਰਮੀਆਂ ਦੀ ਪ੍ਰਾਰਥਨਾਂ ਸੁਣਦਾ ਹੈ।

ਕਹਾਉਤਾਂ 15:30 (PANIRV)
Square Portrait Landscape 4K UHD
ਅੱਖਾਂ ਦਾ ਚਾਨਣ ਦਿਲ ਨੂੰ ਖੁਸ਼ ਕਰਦਾ ਹੈ, ਅਤੇ ਚੰਗੀ ਖ਼ਬਰ ਹੱਡੀਆਂ ਨੂੰ ਪੁਸ਼ਟ ਕਰਦੀ ਹੈ।

ਕਹਾਉਤਾਂ 15:31 (PANIRV)
Square Portrait Landscape 4K UHD
ਜਿਹੜਾ ਜੀਵਨ ਦੇਣ ਵਾਲੀ ਤਾੜਨਾ ਨੂੰ ਕੰਨ ਲਾ ਕੇ ਸੁਣਦਾ ਹੈ, ਉਹ ਬੁੱਧਵਾਨਾਂ ਦੇ ਵਿਚਕਾਰ ਵੱਸੇਗਾ।

ਕਹਾਉਤਾਂ 15:32 (PANIRV)
Square Portrait Landscape 4K UHD
ਸਿੱਖਿਆ ਨੂੰ ਅਣਸੁਣਿਆ ਕਰਨ ਵਾਲਾ ਆਪਣੀ ਹੀ ਜਾਨ ਨੂੰ ਤੁੱਛ ਜਾਣਦਾ ਹੈ, ਪਰ ਜੋ ਤਾੜਨਾ ਵੱਲ ਕੰਨ ਲਾਉਂਦਾ ਹੈ ਉਹ ਸਮਝ ਪ੍ਰਾਪਤ ਕਰਦਾ ਹੈ।

ਕਹਾਉਤਾਂ 15:33 (PANIRV)
Square Portrait Landscape 4K UHD
ਯਹੋਵਾਹ ਦਾ ਭੈਅ ਮੰਨਣ ਨਾਲ ਬੁੱਧੀ ਪ੍ਰਾਪਤ ਹੁੰਦੀ ਹੈ, ਅਤੇ ਮਹਿਮਾ ਤੋਂ ਪਹਿਲਾਂ ਨਮਰਤਾ ਆਉਂਦੀ ਹੈ।

Available Bible Translations

American Standard Version
Proverbs 15 (ASV) »
King James Version
Proverbs 15 (KJV) »
GOD’S WORD® (GW)
Proverbs 15 (GW) »
World English Bible
Proverbs 15 (WEB) »
Louis Segond 1910
Proverbes 15 (LSG) »
इंडियन रिवाइज्ड वर्जन - हिंदी
नीतिवचन 15 (HINIRV) »
ভারতীয় সংশোধিত সংস্করণ - বাংলা
হিতোপদেশ 15 (BENIRV) »
இந்தியன் ரீவைஸ்டு வேர்ஷன் - தமிழ்
நீதிமொழிகள் 15 (TAMIRV) »
इंडियन रिवाइज्ड वर्जन - मराठी
नीतिसूत्रे 15 (MARIRV) »
ఇండియన్ రేవిజ్డ్ వెర్షన్ - తెలుగు
సామెత 15 (TELIRV) »
ઇન્ડિયન રિવાયઝ્ડ વર્ઝન - ગુજરાતી
નીતિવચનો 15 (GUJIRV) »
ಭಾರತೀಯ ಪರಿಷ್ಕೃತ ಆವೃತ್ತಿ - ಕನ್ನಡ
ಜ್ಞಾನೋಕ್ತಿಗಳು 15 (KANIRV) »
الكتاب المقدس باللغة العربية، فان دايك
أَمْثَالٌ 15 (AVD) »
תנ ך עברי מודרני
משלי 15 (HEB) »
Bíblia Sagrada Português
Provérbios 15 (BSL) »
Kinh Thánh: Tiếng Việt
Châm Ngôn 15 (VIE) »
Reina Valera Antigua
Proverbios 15 (RVA) »
La Sacra Bibbia
Proverbi 15 (RIV) »
圣 经 简体中文和合本
箴 言 15 (CUVS) »
聖 經 繁體中文和合本
箴 言 15 (CUVT) »
Библия на русском
Притчи 15 (RUSV) »
Українська Біблія
Екклезіяст 15 (UKR) »
Szent Biblia - Magyar
Példabeszédek 15 (KAR) »
Българска Библия
Притчи 15 (BULG) »
聖書 日本語
箴言 15 (JPN) »
Kitaabka Quduuska Ah
Maahmaahyadii 15 (SOM) »
De Heilige Schrift
Spreuken 15 (NLD) »

ਕਹਾਉਤਾਂ (PANIRV) Chapter Selection

PANIRV Book Selection List