ਕਹਾਉਤਾਂ Chapter 27 PANIRV Bible Verse Images

ਕਹਾਉਤਾਂ 27 Bible Verse Pictures. Choose from a large collection of inspirational, motivational and encouraging Bible verses with pictures of nature. Download and share ਕਹਾਉਤਾਂ 27 inspirational Bible verse images. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.


ਕਹਾਉਤਾਂ 27:1 (PANIRV)
Square Portrait Landscape 4K UHD
ਭਲਕ ਦੇ ਬਾਰੇ ਸ਼ੇਖੀ ਨਾ ਮਾਰ, ਕਿਉਂ ਜੋ ਤੂੰ ਨਹੀਂ ਜਾਣਦਾ ਭਈ ਇੱਕੋ ਦਿਨ ਵਿੱਚ ਕੀ ਹੋ ਜਾਵੇ।

ਕਹਾਉਤਾਂ 27:2 (PANIRV)
Square Portrait Landscape 4K UHD
ਤੇਰੀ ਵਡਿਆਈ ਕੋਈ ਹੋਰ ਭਾਵੇਂ ਕਰੇ ਪਰ ਤੇਰਾ ਆਪਣਾ ਮੂੰਹ ਨਾ ਕਰੇ, ਹਾਂ ਓਪਰਾ ਕਰੇ, ਨਾ ਤੇਰੇ ਬੁੱਲ।

ਕਹਾਉਤਾਂ 27:3 (PANIRV)
Square Portrait Landscape 4K UHD
ਪੱਥਰ ਭਾਰਾ ਹੈ, ਰੇਤ ਬੋਝਲ ਹੈ, ਪਰ ਮੂਰਖ ਦਾ ਕੁੜ੍ਹਨਾ ਉਹਨਾਂ ਦੋਹਾਂ ਨਾਲੋਂ ਭਾਰਾ ਹੈ।

ਕਹਾਉਤਾਂ 27:4 (PANIRV)
Square Portrait Landscape 4K UHD
ਗੁੱਸਾ ਨਿਰਦਈ ਅਤੇ ਕ੍ਰੋਧ ਇੱਕ ਹੜ੍ਹ ਹੈ, ਪਰ ਈਰਖਾ ਦੇ ਅੱਗੇ ਕੌਣ ਖੜ੍ਹਾ ਹੋ ਸਕਦਾ ਹੈ?

ਕਹਾਉਤਾਂ 27:5 (PANIRV)
Square Portrait Landscape 4K UHD
ਗੁੱਝੀ ਪ੍ਰੀਤ ਨਾਲੋਂ ਖੁੱਲੀ ਤਾੜਨਾ ਚੰਗੀ ਹੈ।

ਕਹਾਉਤਾਂ 27:6 (PANIRV)
Square Portrait Landscape 4K UHD
ਮਿੱਤਰ ਦੇ ਵੱਲੋਂ ਹੋਣ ਵਾਲੇ ਜ਼ਖ਼ਮ ਵਫ਼ਾਦਾਰੀ ਵਾਲੇ ਹਨ, ਪਰ ਵੈਰੀ ਦੇ ਚੁੰਮੇ ਅਣਗਿਣਤ ਹੁੰਦੇ ਹਨ।

ਕਹਾਉਤਾਂ 27:7 (PANIRV)
Square Portrait Landscape 4K UHD
ਰੱਜੇ ਹੋਏ ਮਨ ਨੂੰ ਸ਼ਹਿਦ ਦਾ ਛੱਤਾ ਵੀ ਫਿੱਕਾ ਲੱਗਦਾ ਹੈ, ਪਰ ਭੁੱਖੇ ਨੂੰ ਹਰ ਕੌੜੀ ਵਸਤ ਵੀ ਮਿੱਠੀ ਲੱਗਦੀ ਹੈ।

ਕਹਾਉਤਾਂ 27:8 (PANIRV)
Square Portrait Landscape 4K UHD
ਜਿਹੜਾ ਮਨੁੱਖ ਆਪਣੇ ਟਿਕਾਣਿਓਂ ਭਟਕਦਾ ਹੈ, ਉਹ ਉਸ ਪੰਛੀ ਵਰਗਾ ਹੁੰਦਾ ਹੈ ਜੋ ਆਪਣੇ ਆਹਲਣੇ ਤੋਂ ਖੁੰਝ ਜਾਵੇ।

ਕਹਾਉਤਾਂ 27:9 (PANIRV)
Square Portrait Landscape 4K UHD
ਅਤਰ ਅਤੇ ਸੁਗੰਧ ਜੀ ਨੂੰ ਅਨੰਦ ਕਰਦੀ ਹੈ, ਓਵੇਂ ਹੀ ਮਿੱਤਰ ਦੀ ਮਨੋਂ ਦਿੱਤੀ ਹੋਈ ਸਲਾਹ ਦੀ ਮਿਠਾਸ ਹੈ।

ਕਹਾਉਤਾਂ 27:10 (PANIRV)
Square Portrait Landscape 4K UHD
ਆਪਣੇ ਅਤੇ ਆਪਣੇ ਪਿਉ ਦੇ ਮਿੱਤਰ ਨੂੰ ਨਾ ਛੱਡ, ਅਤੇ ਆਪਣੀ ਬਿਪਤਾ ਦੇ ਦਿਨ ਆਪਣੇ ਭਰਾ ਦੇ ਘਰ ਨਾ ਜਾ, ਦੂਰ ਦੇ ਭਰਾ ਨਾਲੋਂ ਨੇੜੇ ਦਾ ਗੁਆਂਢੀ ਚੰਗਾ ਹੈ।

ਕਹਾਉਤਾਂ 27:11 (PANIRV)
Square Portrait Landscape 4K UHD
ਹੇ ਮੇਰੇ ਪੁੱਤਰ, ਬੁੱਧਵਾਨ ਹੋਵੀਂ ਅਤੇ ਮੇਰੇ ਜੀ ਨੂੰ ਅਨੰਦ ਕਰੀਂ, ਭਈ ਮੈਂ ਉਹ ਨੂੰ ਉੱਤਰ ਦੇ ਸਕਾਂ ਜਿਹੜਾ ਮੈਨੂੰ ਮਿਹਣਾ ਮਾਰਦਾ ਹੈ।

ਕਹਾਉਤਾਂ 27:12 (PANIRV)
Square Portrait Landscape 4K UHD
ਸਿਆਣਾ ਬਿਪਤਾ ਨੂੰ ਵੇਖ ਕੇ ਲੁੱਕ ਜਾਂਦਾ ਹੈ, ਪਰ ਭੋਲੇ ਅਗਾਹਾਂ ਵੱਧ ਕੇ ਕਸ਼ਟ ਭੋਗਦੇ ਹਨ।

ਕਹਾਉਤਾਂ 27:13 (PANIRV)
Square Portrait Landscape 4K UHD
ਜਿਹੜਾ ਪਰਦੇਸੀ ਦਾ ਜ਼ਮਾਨਤੀ ਹੋਵੇ ਉਹ ਦੇ ਕੱਪੜੇ ਲਾਹ ਲੈ, ਅਤੇ ਜਿਹੜਾ ਓਪਰੀ ਔਰਤ ਦਾ ਜ਼ਮਾਨਤੀ ਹੋਵੇ ਉਹ ਦਾ ਕੁਝ ਗਹਿਣੇ ਰੱਖ ਲੈ।

ਕਹਾਉਤਾਂ 27:14 (PANIRV)
Square Portrait Landscape 4K UHD
ਜਿਹੜਾ ਸਵੇਰੇ ਹੀ ਉੱਠ ਕੇ ਆਪਣੇ ਗੁਆਂਢੀ ਨੂੰ ਉੱਚੀ ਦੇ ਕੇ ਅਸੀਸ ਦਿੰਦਾ ਹੈ, ਉਹ ਦੇ ਲਈ ਇਹ ਸਰਾਪ ਹੀ ਗਿਣਿਆ ਜਾਵੇਗਾ।

ਕਹਾਉਤਾਂ 27:15 (PANIRV)
Square Portrait Landscape 4K UHD
ਝੜੀ ਦੇ ਦਿਨ ਦਾ ਲਗਾਤਾਰ ਚੋਆ, ਅਤੇ ਝਗੜਾਲੂ ਪਤਨੀ ਦੋਵੇਂ ਇੱਕੋ ਸਮਾਨ ਹਨ!

ਕਹਾਉਤਾਂ 27:16 (PANIRV)
Square Portrait Landscape 4K UHD
ਜਿਹੜਾ ਉਹ ਨੂੰ ਰੋਕਦਾ ਹੈ ਉਹ ਪੌਣ ਨੂੰ ਰੋਕਦਾ ਹੈ, ਅਥਵਾ ਉਹ ਸੱਜੇ ਹੱਥ ਨਾਲ ਤੇਲ ਨੂੰ ਫੜਦਾ ਹੈ!

ਕਹਾਉਤਾਂ 27:17 (PANIRV)
Square Portrait Landscape 4K UHD
ਜਿਵੇਂ ਲੋਹਾ ਲੋਹੇ ਨੂੰ ਚਮਕਾਉਂਦਾ ਹੈ, ਓਵੇਂ ਮਨੁੱਖ ਦਾ ਮੁੱਖ ਆਪਣੇ ਮਿੱਤਰ ਦੀ ਸੰਗਤ ਦੇ ਨਾਲ ਚਮਕ ਜਾਂਦਾ ਹੈ।

ਕਹਾਉਤਾਂ 27:18 (PANIRV)
Square Portrait Landscape 4K UHD
ਜਿਹੜਾ ਹੰਜ਼ੀਰ ਦੇ ਰੁੱਖ ਦੀ ਰਾਖ਼ੀ ਕਰਦਾ ਹੈ ਉਹ ਉਸ ਦਾ ਫ਼ਲ ਖਾਵੇਗਾ, ਅਤੇ ਜੋ ਆਪਣੇ ਸੁਆਮੀ ਦੀ ਰੱਖਿਆ ਕਰਦਾ ਹੈ ਉਹ ਦਾ ਆਦਰ ਹੋਵੇਗਾ।

ਕਹਾਉਤਾਂ 27:19 (PANIRV)
Square Portrait Landscape 4K UHD
ਜਿਵੇਂ ਜਲ ਵਿੱਚ ਮੂੰਹ ਦਾ ਪਰਛਾਵਾਂ ਮੂੰਹ ਨੂੰ ਪਰਗਟ ਕਰਦਾ ਹੈ, ਤਿਵੇਂ ਮਨੁੱਖ ਦਾ ਮਨ ਮਨੁੱਖ ਨੂੰ ਪਰਗਟ ਕਰਦਾ ਹੈ।

ਕਹਾਉਤਾਂ 27:20 (PANIRV)
Square Portrait Landscape 4K UHD
ਜਿਵੇਂ ਪਤਾਲ ਅਤੇ ਦੋਜ਼ਖ ਕਦੀ ਤ੍ਰਿਪਤ ਨਹੀਂ ਹੁੰਦੇ, ਓਵੇਂ ਮਨੁੱਖ ਦੀਆਂ ਇੱਛਾਵਾਂ ਵੀ ਕਦੀ ਤ੍ਰਿਪਤ ਨਹੀਂ ਹੁੰਦੀਆਂ।

ਕਹਾਉਤਾਂ 27:21 (PANIRV)
Square Portrait Landscape 4K UHD
ਜਿਵੇਂ ਚਾਂਦੀ ਦੇ ਲਈ ਕੁਠਾਲੀ ਅਤੇ ਸੋਨੇ ਦੇ ਲਈ ਭੱਠੀ ਹੁੰਦੀ ਹੈ, ਓਵੇਂ ਆਦਮੀ ਦੇ ਜਸ ਨਾਲ ਉਹ ਦੀ ਜਾਚ ਹੁੰਦੀ ਹੈ।

ਕਹਾਉਤਾਂ 27:22 (PANIRV)
Square Portrait Landscape 4K UHD
ਭਾਵੇਂ ਤੂੰ ਮੂਰਖ ਨੂੰ ਓਖਲੀ ਵਿੱਚ ਦਾਣਿਆਂ ਸਮੇਤ ਮੋਹਲੇ ਨਾਲ ਕੁੱਟੇਂ, ਤਾਂ ਵੀ ਉਸ ਦੀ ਮੂਰਖਤਾਈ ਉਸ ਤੋਂ ਨਹੀਂ ਹੱਟਣੀ।

ਕਹਾਉਤਾਂ 27:23 (PANIRV)
Square Portrait Landscape 4K UHD
ਆਪਣੇ ਇੱਜੜਾਂ ਦਾ ਹਾਲ ਚੰਗੀ ਤਰ੍ਹਾਂ ਜਾਣ ਲੈ, ਅਤੇ ਆਪਣੇ ਪਸ਼ੂਆਂ ਦੀ ਸੁੱਧ ਰੱਖ,

ਕਹਾਉਤਾਂ 27:24 (PANIRV)
Square Portrait Landscape 4K UHD
ਕਿਉਂ ਜੋ ਧਨ ਸਦਾ ਨਹੀਂ ਠਹਿਰਦਾ, ਭਲਾ, ਮੁਕਟ ਪੀੜ੍ਹੀਓਂ ਪੀੜ੍ਹੀ ਬਣਿਆ ਰਹਿੰਦਾ ਹੈ?

ਕਹਾਉਤਾਂ 27:25 (PANIRV)
Square Portrait Landscape 4K UHD
ਜਦ ਘਾਹ ਚੁੱਕਿਆ ਗਿਆ ਤਾਂ ਨਵਾਂ ਘਾਹ ਦਿਖਾਈ ਦਿੰਦਾ, ਅਤੇ ਪਹਾੜਾਂ ਦਾ ਸਾਗ ਪੱਤ ਇਕੱਠਾ ਹੋ ਜਾਂਦਾ ਹੈ।

ਕਹਾਉਤਾਂ 27:26 (PANIRV)
Square Portrait Landscape 4K UHD
ਲੇਲੇ ਤੇਰੇ ਬਸਤਰਾਂ ਦੇ ਲਈ ਹੋਣਗੇ, ਤੇ ਬੱਕਰੇ ਖੇਤ ਦੇ ਮੁੱਲ ਲਈ,

ਕਹਾਉਤਾਂ 27:27 (PANIRV)
Square Portrait Landscape 4K UHD
ਅਤੇ ਬੱਕਰੀਆਂ ਦਾ ਦੁੱਧ ਤੇਰੇ ਅਤੇ ਤੇਰੇ ਟੱਬਰ ਦੀ ਖਾਧ ਖੁਰਾਕ ਲਈ, ਅਤੇ ਤੇਰੀਆਂ ਦਾਸੀਆਂ ਦੇ ਗੁਜ਼ਾਰੇ ਲਈ ਬਥੇਰਾ ਹੋਵੇਗਾ।

Available Bible Translations

American Standard Version (ASV)
Proverbs 27 (ASV) »
King James Version (KJV)
Proverbs 27 (KJV) »
GOD’S WORD® (GW)
Proverbs 27 (GW) »
Berean Bible (BSB)
Proverbs 27 (BSB) »
World English Bible (WEB)
Proverbs 27 (WEB) »
French Bible (LSG)
Proverbes 27 (LSG) »
German Bible (LUTH1912)
Sprüche 27 (LUTH1912) »
Telugu Bible (TELIRV)
సామెత 27 (TELIRV) »
Hebrew Bible (HEB)
משלי 27 (HEB) »
Portuguese Bible (BSL)
Provérbios 27 (BSL) »
Vietnamese Bible (VIE)
Châm Ngôn 27 (VIE) »
Spanish Bible (RVA)
Proverbios 27 (RVA) »
Italian Bible (RIV)
Proverbi 27 (RIV) »
Chinese Simplified (CUVS)
箴 言 27 (CUVS) »
Chinese Traditional (CUVT)
箴 言 27 (CUVT) »
Albanian Bible (ALB)
Fjalët e urta 27 (ALB) »
Swedish Bible (SV1917)
Ordspråksboken 27 (SV1917) »
Russian Bible (RUSV)
Притчи 27 (RUSV) »
Hungarian Bible (KAR)
Példabeszédek 27 (KAR) »
Bulgarian Bible (BULG)
Притчи 27 (BULG) »
Japanese Bible (JPN)
箴言 27 (JPN) »
Norwegian Bible (NORSK)
Salomos Ordspråk 27 (NORSK) »

ਕਹਾਉਤਾਂ (PANIRV) Chapter Selection

PANIRV Book Selection List