ਕਹਾਉਤਾਂ Chapter 3 PANIRV Bible Verse Images

ਕਹਾਉਤਾਂ 3 Bible Verse Pictures. Choose from a large collection of inspirational, motivational and encouraging Bible verses with pictures of nature. Download and share ਕਹਾਉਤਾਂ 3 inspirational Bible verse images. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.


ਕਹਾਉਤਾਂ 3:1 (PANIRV)
Square Portrait Landscape 4K UHD
ਹੇ ਮੇਰੇ ਪੁੱਤਰ, ਤੂੰ ਮੇਰੀ ਸਿੱਖਿਆ ਨੂੰ ਨਾ ਭੁੱਲ, ਸਗੋਂ ਆਪਣਾ ਮਨ ਲਗਾ ਕੇ ਮੇਰੇ ਹੁਕਮਾਂ ਦੀ ਪਾਲਣਾ ਕਰ,

ਕਹਾਉਤਾਂ 3:2 (PANIRV)
Square Portrait Landscape 4K UHD
ਕਿਉਂ ਜੋ ਅਜਿਹਾ ਕਰਨ ਨਾਲ ਤੇਰੀ ਉਮਰ ਅਤੇ ਜੀਵਨ ਦੇ ਸਾਲਾਂ ਵਿੱਚ ਵਾਧਾ ਹੋਵੇਗਾ ਅਤੇ ਤੂੰ ਸ਼ਾਂਤੀ ਵਿੱਚ ਵੱਸੇਂਗਾ।

ਕਹਾਉਤਾਂ 3:3 (PANIRV)
Square Portrait Landscape 4K UHD
ਦਯਾ ਅਤੇ ਸਚਿਆਈ ਤੇਰੇ ਤੋਂ ਅਲੱਗ ਨਾ ਹੋਣ, ਸਗੋਂ ਤੂੰ ਉਹਨਾਂ ਨੂੰ ਆਪਣੇ ਗਲ਼ ਦਾ ਹਾਰ ਬਣਾ, ਉਹਨਾਂ ਨੂੰ ਆਪਣੇ ਦਿਲ ਦੀ ਤਖ਼ਤੀ ਉੱਤੇ ਲਿਖ ਲੈ,

ਕਹਾਉਤਾਂ 3:4 (PANIRV)
Square Portrait Landscape 4K UHD
ਤਦ ਤੂੰ ਪਰਮੇਸ਼ੁਰ ਅਤੇ ਮਨੁੱਖਾਂ ਦੀਆਂ ਨਜ਼ਰਾਂ ਵਿੱਚ ਕਿਰਪਾ ਅਤੇ ਨੇਕਨਾਮੀ ਪਾਵੇਂਗਾ।

ਕਹਾਉਤਾਂ 3:5 (PANIRV)
Square Portrait Landscape 4K UHD
ਆਪਣੇ ਪੂਰੇ ਦਿਲ ਨਾਲ ਯਹੋਵਾਹ ਉੱਤੇ ਭਰੋਸਾ ਰੱਖ ਅਤੇ ਆਪਣੀ ਹੀ ਸਮਝ ਉੱਤੇ ਅਤਬਾਰ ਨਾ ਕਰ।

ਕਹਾਉਤਾਂ 3:6 (PANIRV)
Square Portrait Landscape 4K UHD
ਆਪਣੇ ਸਾਰਿਆਂ ਰਾਹਾਂ ਵਿੱਚ ਉਹ ਨੂੰ ਯਾਦ ਰੱਖ ਅਤੇ ਉਹ ਤੇਰੇ ਮਾਰਗਾਂ ਨੂੰ ਸਿੱਧਾ ਕਰੇਗਾ।

ਕਹਾਉਤਾਂ 3:7 (PANIRV)
Square Portrait Landscape 4K UHD
ਤੂੰ ਆਪਣੀ ਨਿਗਾਹ ਵਿੱਚ ਬੁੱਧਵਾਨ ਨਾ ਹੋ, ਯਹੋਵਾਹ ਦਾ ਭੈਅ ਰੱਖ ਅਤੇ ਬੁਰਿਆਈ ਤੋਂ ਦੂਰ ਰਹਿ।

ਕਹਾਉਤਾਂ 3:8 (PANIRV)
Square Portrait Landscape 4K UHD
ਇਸ ਤੋਂ ਤੇਰਾ ਸਰੀਰ ਨਿਰੋਗ ਅਤੇ ਤੇਰੀਆਂ ਹੱਡੀਆਂ ਪੁਸ਼ਟ ਰਹਿਣਗੀਆਂ।

ਕਹਾਉਤਾਂ 3:9 (PANIRV)
Square Portrait Landscape 4K UHD
ਆਪਣੇ ਸਾਰੇ ਮਾਲ ਅਤੇ ਆਪਣੀ ਸਾਰੀ ਪੈਦਾਵਾਰ ਦੇ ਪਹਿਲੇ ਫਲ ਨਾਲ ਯਹੋਵਾਹ ਦੀ ਮਹਿਮਾ ਕਰ,

ਕਹਾਉਤਾਂ 3:10 (PANIRV)
Square Portrait Landscape 4K UHD
ਤਾਂ ਤੇਰੇ ਖੱਤੇ ਪੈਦਾਵਾਰ ਨਾਲ ਭਰੇ-ਪੂਰੇ ਰਹਿਣਗੇ ਅਤੇ ਤੇਰੇ ਦਾਖਾਂ ਦੇ ਹੌਦ ਨਵੇਂ ਰਸ ਨਾਲ ਛਲਕਣਗੇ।

ਕਹਾਉਤਾਂ 3:11 (PANIRV)
Square Portrait Landscape 4K UHD
ਹੇ ਮੇਰੇ ਪੁੱਤਰ, ਤੂੰ ਯਹੋਵਾਹ ਦੀ ਤਾੜ ਨੂੰ ਤੁੱਛ ਨਾ ਜਾਣ ਅਤੇ ਜਦ ਉਹ ਤੈਨੂੰ ਝਿੜਕੇ ਤਾਂ ਤੂੰ ਬੁਰਾ ਨਾ ਮੰਨੀ,

ਕਹਾਉਤਾਂ 3:12 (PANIRV)
Square Portrait Landscape 4K UHD
ਕਿਉਂ ਜੋ ਯਹੋਵਾਹ ਉਸੇ ਨੂੰ ਤਾੜਦਾ ਹੈ, ਜਿਸ ਦੇ ਨਾਲ ਪਿਆਰ ਕਰਦਾ ਹੈ, ਜਿਵੇਂ ਪਿਤਾ ਉਸ ਪੁੱਤਰ ਨੂੰ ਜਿਸ ਤੋਂ ਉਹ ਪ੍ਰਸੰਨ ਹੈ।

ਕਹਾਉਤਾਂ 3:13 (PANIRV)
Square Portrait Landscape 4K UHD
ਧੰਨ ਹੈ ਉਹ ਮਨੁੱਖ ਜਿਸ ਨੂੰ ਬੁੱਧ ਲੱਭਦੀ ਹੈ ਅਤੇ ਉਹ ਪੁਰਸ਼ ਜਿਸ ਨੂੰ ਸਮਝ ਪ੍ਰਾਪਤ ਹੁੰਦੀ ਹੈ,

ਕਹਾਉਤਾਂ 3:14 (PANIRV)
Square Portrait Landscape 4K UHD
ਕਿਉਂ ਜੋ ਉਹ ਦੀ ਪ੍ਰਾਪਤੀ ਚਾਂਦੀ ਦੀ ਪ੍ਰਾਪਤੀ ਨਾਲੋਂ ਅਤੇ ਉਹ ਦਾ ਲਾਭ ਚੋਖੇ ਸੋਨੇ ਨਾਲੋਂ ਚੰਗਾ ਹੈ।

ਕਹਾਉਤਾਂ 3:15 (PANIRV)
Square Portrait Landscape 4K UHD
ਉਹ ਤਾਂ ਹੀਰੇ-ਮੋਤੀਆਂ ਨਾਲੋਂ ਵੀ ਬੇਸ਼ਕੀਮਤੀ ਹਨ ਅਤੇ ਜਿੰਨ੍ਹੀਆਂ ਵਸਤਾਂ ਦੀ ਤੈਨੂੰ ਚਾਹਤ ਹੈ, ਉਹਨਾਂ ਵਿੱਚੋਂ ਕੋਈ ਵੀ ਉਹ ਦੇ ਤੁੱਲ ਨਹੀਂ।

ਕਹਾਉਤਾਂ 3:16 (PANIRV)
Square Portrait Landscape 4K UHD
ਲੰਮੀ ਉਮਰ ਉਹ ਦੇ ਸੱਜੇ ਹੱਥ ਵਿੱਚ ਹੈ ਅਤੇ ਖੱਬੇ ਹੱਥ ਵਿੱਚ ਧਨ ਅਤੇ ਆਦਰ ਹੈ।

ਕਹਾਉਤਾਂ 3:17 (PANIRV)
Square Portrait Landscape 4K UHD
ਉਹ ਦੇ ਰਾਹ ਮਨਭਾਉਂਦੇ ਅਤੇ ਉਹ ਦੇ ਸਾਰੇ ਮਾਰਗ ਸ਼ਾਂਤੀ ਦੇ ਹਨ।

ਕਹਾਉਤਾਂ 3:18 (PANIRV)
Square Portrait Landscape 4K UHD
ਜਿਹੜੇ ਉਹ ਨੂੰ ਗ੍ਰਹਿਣ ਕਰਦੇ ਹਨ, ਉਹ ਉਹਨਾਂ ਲਈ ਜੀਵਨ ਦਾ ਰੁੱਖ ਹੈ ਅਤੇ ਜੋ ਕੋਈ ਉਹ ਨੂੰ ਫੜ੍ਹੀ ਰੱਖਦਾ ਹੈ, ਉਹ ਖੁਸ਼ ਰਹਿੰਦਾ ਹੈ।

ਕਹਾਉਤਾਂ 3:19 (PANIRV)
Square Portrait Landscape 4K UHD
ਯਹੋਵਾਹ ਨੇ ਬੁੱਧ ਨਾਲ ਧਰਤੀ ਦੀ ਨੀਂਹ ਧਰੀ ਅਤੇ ਸਮਝ ਨਾਲ ਅਕਾਸ਼ ਨੂੰ ਕਾਇਮ ਕੀਤਾ।

ਕਹਾਉਤਾਂ 3:20 (PANIRV)
Square Portrait Landscape 4K UHD
ਉਹ ਦੇ ਗਿਆਨ ਨਾਲ ਹੀ ਡੁੰਘਿਆਈਆਂ ਫੁੱਟ ਨਿੱਕਲੀਆਂ ਅਤੇ ਬੱਦਲਾਂ ਵਿੱਚੋਂ ਤ੍ਰੇਲ ਪੈਂਦੀ ਹੈ।

ਕਹਾਉਤਾਂ 3:21 (PANIRV)
Square Portrait Landscape 4K UHD
ਹੇ ਮੇਰੇ ਪੁੱਤਰ, ਬੁੱਧ ਅਤੇ ਵਿਵੇਕ ਨੂੰ ਸੰਭਾਲ ਕੇ ਰੱਖ, ਇਹਨਾਂ ਨੂੰ ਆਪਣੀਆਂ ਅੱਖੀਆਂ ਤੋਂ ਓਹਲੇ ਨਾ ਹੋਣ ਦੇ।

ਕਹਾਉਤਾਂ 3:22 (PANIRV)
Square Portrait Landscape 4K UHD
ਤਦ ਇਨ੍ਹਾਂ ਤੋਂ ਤੈਨੂੰ ਜੀਵਨ ਮਿਲੇਗਾ ਅਤੇ ਤੇਰੇ ਗਲ਼ ਲਈ ਸ਼ਿੰਗਾਰ ਹੋਣਗੀਆਂ।

ਕਹਾਉਤਾਂ 3:23 (PANIRV)
Square Portrait Landscape 4K UHD
ਤਦ ਤੂੰ ਆਪਣੇ ਰਾਹ ਵਿੱਚ ਨਿਡਰ ਚੱਲੇਂਗਾ ਅਤੇ ਤੇਰਾ ਪੈਰ ਠੇਡਾ ਨਾ ਖਾਵੇਗਾ।

ਕਹਾਉਤਾਂ 3:24 (PANIRV)
Square Portrait Landscape 4K UHD
ਜਿਸ ਵੇਲੇ ਤੂੰ ਲੰਮਾ ਪਵੇਂਗਾ ਤਾਂ ਤੈਨੂੰ ਡਰ ਨਾ ਲੱਗੇਗਾ, ਹਾਂ, ਤੂੰ ਲੰਮਾ ਪਵੇਂਗਾ ਅਤੇ ਤੇਰੀ ਨੀਂਦ ਮਿੱਠੀ ਹੋਵੇਗੀ।

ਕਹਾਉਤਾਂ 3:25 (PANIRV)
Square Portrait Landscape 4K UHD
ਅਚਾਨਕ ਆਉਣ ਵਾਲੇ ਭੈਅ ਤੋਂ ਨਾ ਡਰੀਂ ਅਤੇ ਨਾ ਹੀ ਦੁਸ਼ਟਾਂ ਉੱਤੇ ਆਉਣ ਵਾਲੀ ਬਿਪਤਾ ਤੋਂ,

ਕਹਾਉਤਾਂ 3:26 (PANIRV)
Square Portrait Landscape 4K UHD
ਕਿਉਂ ਜੋ ਯਹੋਵਾਹ ਤੇਰੀ ਆਸ ਹੋਵੇਗਾ ਅਤੇ ਉਹ ਤੇਰੇ ਪੈਰ ਨੂੰ ਫਾਹੀ ਵਿੱਚ ਫਸਣ ਤੋਂ ਬਚਾਵੇਗਾ।

ਕਹਾਉਤਾਂ 3:27 (PANIRV)
Square Portrait Landscape 4K UHD
ਜੇ ਤੇਰੇ ਵੱਸ ਵਿੱਚ ਹੋਵੇ, ਤਾਂ ਜਿਨ੍ਹਾਂ ਦਾ ਹੱਕ ਹੈ, ਉਨ੍ਹਾਂ ਦਾ ਭਲਾ ਕਰਨ ਤੋਂ ਨਾ ਰੁਕੀਂ।

ਕਹਾਉਤਾਂ 3:28 (PANIRV)
Square Portrait Landscape 4K UHD
ਜੇ ਤੇਰੇ ਕੋਲ ਹੋਵੇ ਤਾਂ ਆਪਣੇ ਗੁਆਂਢੀ ਨੂੰ ਇਹ ਨਾ ਆਖੀਂ, ਕਿ ਤੂੰ ਜਾ, ਫੇਰ ਆਵੀਂ, ਮੈਂ ਕੱਲ ਤੈਨੂੰ ਦਿਆਂਗਾ।

ਕਹਾਉਤਾਂ 3:29 (PANIRV)
Square Portrait Landscape 4K UHD
ਜਦ ਤੇਰਾ ਗੁਆਂਢੀ ਨਿਸ਼ਚਿੰਤ ਤੇਰੇ ਕੋਲ ਵੱਸਦਾ ਹੈ, ਤਾਂ ਉਹ ਦੀ ਹਾਨੀ ਦੀ ਜੁਗਤ ਨਾ ਕਰ।

ਕਹਾਉਤਾਂ 3:30 (PANIRV)
Square Portrait Landscape 4K UHD
ਜਿਸ ਨੇ ਤੇਰਾ ਕੋਈ ਵਿਗਾੜ ਨਾ ਕੀਤਾ ਹੋਵੇ, ਉਸ ਦੇ ਨਾਲ ਐਂਵੇਂ ਹੀ ਝਗੜਾ ਨਾ ਕਰ।

ਕਹਾਉਤਾਂ 3:31 (PANIRV)
Square Portrait Landscape 4K UHD
ਜ਼ਾਲਮ ਦੀ ਰੀਸ ਨਾ ਕਰ, ਨਾ ਉਹ ਦੀਆਂ ਸਾਰੀਆਂ ਗੱਲਾਂ ਵਿੱਚੋਂ ਕਿਸੇ ਉੱਤੇ ਨਾ ਚੱਲ,

ਕਹਾਉਤਾਂ 3:32 (PANIRV)
Square Portrait Landscape 4K UHD
ਕਿਉਂ ਜੋ ਟੇਡੇ ਮਨੁੱਖਾਂ ਤੋਂ ਯਹੋਵਾਹ ਨੂੰ ਘਿਣ ਆਉਂਦੀ ਹੈ, ਪਰ ਸਚਿਆਰਾਂ ਨਾਲ ਉਹ ਦੀ ਦੋਸਤੀ ਹੈ।

ਕਹਾਉਤਾਂ 3:33 (PANIRV)
Square Portrait Landscape 4K UHD
ਦੁਸ਼ਟਾਂ ਦੇ ਘਰ ਉੱਤੇ ਯਹੋਵਾਹ ਦਾ ਸਰਾਪ ਪੈਂਦਾ ਹੈ, ਪਰ ਧਰਮੀਆਂ ਦੇ ਨਿਵਾਸ ਨੂੰ ਉਹ ਬਰਕਤ ਦਿੰਦਾ ਹੈ।

ਕਹਾਉਤਾਂ 3:34 (PANIRV)
Square Portrait Landscape 4K UHD
ਸੱਚੀਂ ਮੁੱਚੀਂ ਠੱਠਾ ਕਰਨ ਵਾਲਿਆਂ ਉੱਤੇ ਉਹ ਠੱਠਾ ਮਾਰਦਾ ਹੈ, ਪਰ ਹਲੀਮਾਂ ਉੱਤੇ ਉਹ ਕਿਰਪਾ ਕਰਦਾ ਹੈ।

ਕਹਾਉਤਾਂ 3:35 (PANIRV)
Square Portrait Landscape 4K UHD
ਬੁੱਧਵਾਨ ਆਦਰ ਦੇ ਵਾਰਿਸ ਹੋਣਗੇ, ਪਰ ਮੂਰਖਾਂ ਦੀ ਤਰੱਕੀ ਸਿਰਫ਼ ਸ਼ਰਮ ਹੀ ਹੋਵੇਗੀ!

Available Bible Translations

American Standard Version (ASV)
Proverbs 3 (ASV) »
King James Version (KJV)
Proverbs 3 (KJV) »
GOD’S WORD® (GW)
Proverbs 3 (GW) »
Berean Bible (BSB)
Proverbs 3 (BSB) »
World English Bible (WEB)
Proverbs 3 (WEB) »
French Bible (LSG)
Proverbes 3 (LSG) »
German Bible (LUTH1912)
Sprüche 3 (LUTH1912) »
Telugu Bible (TELIRV)
సామెత 3 (TELIRV) »
Hebrew Bible (HEB)
משלי 3 (HEB) »
Portuguese Bible (BSL)
Provérbios 3 (BSL) »
Vietnamese Bible (VIE)
Châm Ngôn 3 (VIE) »
Spanish Bible (RVA)
Proverbios 3 (RVA) »
Italian Bible (RIV)
Proverbi 3 (RIV) »
Chinese Simplified (CUVS)
箴 言 3 (CUVS) »
Chinese Traditional (CUVT)
箴 言 3 (CUVT) »
Albanian Bible (ALB)
Fjalët e urta 3 (ALB) »
Swedish Bible (SV1917)
Ordspråksboken 3 (SV1917) »
Russian Bible (RUSV)
Притчи 3 (RUSV) »
Hungarian Bible (KAR)
Példabeszédek 3 (KAR) »
Bulgarian Bible (BULG)
Притчи 3 (BULG) »
Japanese Bible (JPN)
箴言 3 (JPN) »
Norwegian Bible (NORSK)
Salomos Ordspråk 3 (NORSK) »

ਕਹਾਉਤਾਂ (PANIRV) Chapter Selection

PANIRV Book Selection List