ਕਹਾਉਤਾਂ Chapter 30 PANIRV Bible Verse Images

ਕਹਾਉਤਾਂ 30 Bible Verse Pictures. Choose from a large collection of inspirational, motivational and encouraging Bible verses with pictures of nature. Download and share ਕਹਾਉਤਾਂ 30 inspirational Bible verse images. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.


ਕਹਾਉਤਾਂ 30:1 (PANIRV)
Square Portrait Landscape 4K UHD
ਯਾਕਹ ਦੇ ਪੁੱਤਰ ਆਗੂਰ ਦੀਆਂ ਕਹਾਉਤਾਂ, ਉਹ ਮਨੁੱਖ ਈਥੀਏਲ, ਹਾਂ ਈਥੀਏਲ ਅਤੇ ਉੱਕਾਲ ਨੂੰ ਆਖਦਾ,

ਕਹਾਉਤਾਂ 30:2 (PANIRV)
Square Portrait Landscape 4K UHD
ਸੱਚੀਂ ਮੁੱਚੀਂ ਮੈਂ ਹੋਰ ਮਨੁੱਖਾਂ ਨਾਲੋਂ ਪਸ਼ੂ ਵਰਗਾ ਹਾਂ, ਅਤੇ ਮੇਰੇ ਵਿੱਚ ਆਦਮੀ ਜਿਹੀ ਸਮਝ ਨਹੀਂ ਹੈ।

ਕਹਾਉਤਾਂ 30:3 (PANIRV)
Square Portrait Landscape 4K UHD
ਮੈਂ ਬੁੱਧ ਦੀ ਸਿੱਖਿਆ ਨਹੀਂ ਪਾਈ, ਨਾ ਹੀ ਮੈਨੂੰ ਪਵਿੱਤਰ ਪੁਰਖ ਦਾ ਗਿਆਨ ਹੈ।

ਕਹਾਉਤਾਂ 30:4 (PANIRV)
Square Portrait Landscape 4K UHD
ਅਕਾਸ਼ ਉੱਤੇ ਕੌਣ ਚੜਿਆ ਅਤੇ ਫੇਰ ਹੇਠਾਂ ਉਤਰਿਆ? ਕਿਹ ਨੇ ਪੌਣ ਨੂੰ ਆਪਣੀ ਮੁੱਠੀ ਵਿੱਚ ਸਮੇਟਿਆ? ਕਿਹ ਨੇ ਪਾਣੀਆਂ ਨੂੰ ਚਾਦਰ ਵਿੱਚ ਬੰਨਿਆ? ਕਿਹ ਨੇ ਧਰਤੀ ਦੇ ਸਾਰੇ ਬੰਨੇ ਠਹਿਰਾਏ? ਉਹ ਦਾ ਕੀ ਨਾਮ ਅਤੇ ਉਹ ਦੇ ਪੁੱਤਰ ਦਾ ਕੀ ਨਾਮ ਹੈ? ਜੇ ਤੂੰ ਜਾਣਦਾ ਹੈਂ, ਤਾਂ ਦੱਸ!

ਕਹਾਉਤਾਂ 30:5 (PANIRV)
Square Portrait Landscape 4K UHD
ਪਰਮੇਸ਼ੁਰ ਦਾ ਹਰੇਕ ਬਚਨ ਤਾਇਆ ਹੋਇਆ ਹੈ, ਜਿਹੜੇ ਉਹ ਦੀ ਸ਼ਰਨ ਵਿੱਚ ਆਉਂਦੇ ਹਨ ਉਹ ਉਹਨਾਂ ਦੀ ਢਾਲ਼ ਹੈ।

ਕਹਾਉਤਾਂ 30:6 (PANIRV)
Square Portrait Landscape 4K UHD
ਤੂੰ ਉਹ ਦੇ ਬਚਨਾਂ ਵਿੱਚ ਕੁਝ ਨਾ ਵਧਾ, ਕਿਤੇ ਐਉਂ ਨਾ ਹੋਵੇ ਭਈ ਉਹ ਤੈਨੂੰ ਤਾੜਨਾ ਦੇਵੇ ਅਤੇ ਤੂੰ ਝੂਠਾ ਨਿੱਕਲੇਂ।

ਕਹਾਉਤਾਂ 30:7 (PANIRV)
Square Portrait Landscape 4K UHD
ਮੈਂ ਤੇਰੇ ਤੋਂ ਦੋ ਵਰ ਮੰਗੇ ਹਨ, ਮੇਰੇ ਮਰਨ ਤੋਂ ਪਹਿਲਾਂ ਉਹਨਾਂ ਨੂੰ ਮੈਨੂੰ ਦੇਣ ਤੋਂ ਨਾ ਮੁੱਕਰੀਂ।

ਕਹਾਉਤਾਂ 30:8 (PANIRV)
Square Portrait Landscape 4K UHD
ਮਿੱਥਿਆ ਅਤੇ ਝੂਠ ਨੂੰ ਮੇਰੇ ਤੋਂ ਦੂਰ ਕਰ ਦੇ, ਮੈਨੂੰ ਨਾ ਤਾਂ ਗਰੀਬੀ ਨਾ ਧਨ ਦੇ, ਮੇਰੀ ਰੋਜ਼ ਦੀ ਰੋਟੀ ਮੈਨੂੰ ਖਿਲਾ,

ਕਹਾਉਤਾਂ 30:9 (PANIRV)
Square Portrait Landscape 4K UHD
ਕਿਤੇ ਮੈਂ ਰੱਜ ਪੁੱਜ ਕੇ ਮੁੱਕਰ ਜਾਂਵਾਂ ਅਤੇ ਆਖਾਂ “ਯਹੋਵਾਹ ਕੌਣ ਹੈ?” ਅਥਵਾ ਕਿਤੇ ਮੈਂ ਥੁੜਿਆ ਹੋਇਆ ਹੋਵਾਂ ਤੇ ਚੋਰੀ ਕਰਾਂ, ਅਤੇ ਆਪਣੇ ਪਰਮੇਸ਼ੁਰ ਦੇ ਨਾਮ ਦੀ ਬਦਨਾਮੀ ਕਰਾਂਵਾਂ।

ਕਹਾਉਤਾਂ 30:10 (PANIRV)
Square Portrait Landscape 4K UHD
ਦਾਸ ਦੀ ਉਹ ਦੇ ਸੁਆਮੀ ਦੇ ਅੱਗੇ ਨਿੰਦਿਆ ਨਾ ਕਰ, ਕਿਤੇ ਉਹ ਤੈਨੂੰ ਸਰਾਪ ਦੇਵੇ ਅਤੇ ਤੂੰ ਦੋਸ਼ੀ ਠਹਿਰੇਂ।

ਕਹਾਉਤਾਂ 30:11 (PANIRV)
Square Portrait Landscape 4K UHD
ਅਜਿਹੇ ਲੋਕ ਵੀ ਹਨ ਜਿਹੜੇ ਆਪਣੇ ਪਿਉ ਨੂੰ ਫਿਟਕਾਰਦੇ, ਅਤੇ ਆਪਣੀ ਮਾਂ ਨੂੰ ਮੁਬਾਰਕ ਨਹੀਂ ਕਹਿੰਦੇ।

ਕਹਾਉਤਾਂ 30:12 (PANIRV)
Square Portrait Landscape 4K UHD
ਅਜਿਹੇ ਲੋਕ ਵੀ ਹਨ ਜਿਹੜੇ ਆਪਣੀ ਨਿਗਾਹ ਵਿੱਚ ਤਾਂ ਸ਼ੁੱਧ ਹਨ, ਪਰ ਉਨ੍ਹਾਂ ਦੀ ਪਲੀਤੀ ਧੋਤੀ ਨਹੀਂ ਗਈ।

ਕਹਾਉਤਾਂ 30:13 (PANIRV)
Square Portrait Landscape 4K UHD
ਅਜਿਹੀ ਪੀੜ੍ਹੀ ਵੀ ਹੈ! ਉਹਨਾਂ ਦੀ ਦ੍ਰਿਸ਼ਟ ਕਿਹੀ ਘਮੰਡ ਭਰੀ ਹੈ, ਅਤੇ ਉਹਨਾਂ ਦੀਆਂ ਪਲਕਾਂ ਕੇਹੀਆਂ ਉਤਾਹਾਂ ਨੂੰ ਉੱਠੀਆਂ ਰਹਿੰਦੀਆਂ ਹਨ!

ਕਹਾਉਤਾਂ 30:14 (PANIRV)
Square Portrait Landscape 4K UHD
ਅਜਿਹੀ ਪੀੜ੍ਹੀ ਵੀ ਹੈ ਜਿਨ੍ਹਾਂ ਦੇ ਦੰਦ ਤਲਵਾਰਾਂ ਅਤੇ ਦਾੜਾਂ ਛੁਰੀਆਂ ਹਨ, ਭਈ ਓਹ ਮਸਕੀਨਾਂ ਨੂੰ ਧਰਤੀ ਉੱਤੋਂ ਅਤੇ ਕੰਗਾਲਾਂ ਨੂੰ ਆਦਮੀਆਂ ਵਿੱਚੋਂ ਖਾ ਜਾਣ।

ਕਹਾਉਤਾਂ 30:15 (PANIRV)
Square Portrait Landscape 4K UHD
ਜੋਕ ਦੀਆਂ ਦੋ ਧੀਆਂ ਹਨ ਜੋ ਦੇ, ਦੇ ਆਖਦੀਆਂ ਰਹਿੰਦੀਆਂ ਹਨ। ਤਿੰਨ ਚੀਜ਼ਾਂ ਹਨ ਜੋ ਕਦੀ ਰੱਜਦੀਆਂ ਹੀ ਨਹੀਂ ਸਗੋਂ ਚਾਰ ਹਨ ਜੋ ਕਦੀ ਬਸ ਨਹੀਂ ਆਖਦੀਆਂ,

ਕਹਾਉਤਾਂ 30:16 (PANIRV)
Square Portrait Landscape 4K UHD
ਪਤਾਲ ਅਤੇ ਬਾਂਝ ਦੀ ਕੁੱਖ, ਧਰਤੀ ਜੋ ਜਲ ਨਾਲ ਤ੍ਰਿਪਤ ਨਹੀਂ ਹੁੰਦੀ, ਅਤੇ ਅੱਗ ਜੋ ਕਦੀ “ਬਸ” ਨਹੀਂ ਆਖਦੀ।

ਕਹਾਉਤਾਂ 30:17 (PANIRV)
Square Portrait Landscape 4K UHD
ਜਿਹੜੀ ਅੱਖ ਪਿਉ ਦਾ ਮਖ਼ੌਲ ਉਡਾਉਂਦੀ ਹੈ, ਅਤੇ ਆਪਣੀ ਮਾਂ ਦੀ ਆਗਿਆਕਾਰੀ ਨੂੰ ਤੁੱਛ ਜਾਣਦੀ ਹੈ, ਵਾਦੀ ਦੇ ਕਾਂ ਉਹ ਨੂੰ ਖੋਦ-ਖੋਦ ਕੱਢਣਗੇ, ਅਤੇ ਗਿਰਝਾਂ ਦੇ ਬੱਚੇ ਉਹ ਨੂੰ ਖਾ ਜਾਣਗੇ।

ਕਹਾਉਤਾਂ 30:18 (PANIRV)
Square Portrait Landscape 4K UHD
ਇਹ ਤਿੰਨ ਗੱਲਾਂ ਮੇਰੇ ਲਈ ਬਾਹਲੀਆਂ ਅਚਰਜ਼ ਹਨ, ਸਗੋਂ ਚਾਰ ਹਨ ਜੋ ਮੇਰੀ ਸਮਝ ਵਿੱਚ ਨਹੀਂ ਆਉਂਦੀਆਂ,

ਕਹਾਉਤਾਂ 30:19 (PANIRV)
Square Portrait Landscape 4K UHD
ਅਕਾਸ਼ ਵਿੱਚ ਉਕਾਬ ਦਾ ਰਾਹ, ਚੱਟਾਨ ਉੱਤੇ ਸੱਪ ਦਾ ਰਾਹ, ਸਮੁੰਦਰ ਵਿੱਚ ਜਹਾਜ਼ ਦਾ ਰਾਹ, ਅਤੇ ਕੁਆਰੀ ਨਾਲ ਮਨੁੱਖ ਦੀ ਚਾਲ।

ਕਹਾਉਤਾਂ 30:20 (PANIRV)
Square Portrait Landscape 4K UHD
ਵਿਭਚਾਰਨ ਦੀ ਚਾਲ ਵੀ ਇਸ ਤਰ੍ਹਾਂ ਦੀ ਹੈ, ਉਹ ਖਾਂਦੀ ਹੈ ਅਤੇ ਮੂੰਹ ਪੂੰਝ ਲੈਂਦੀ, ਤੇ ਆਖਦੀ ਹੈ, ਮੈਂ ਕੋਈ ਬੁਰਿਆਈ ਨਹੀਂ ਕੀਤੀ।

ਕਹਾਉਤਾਂ 30:21 (PANIRV)
Square Portrait Landscape 4K UHD
ਤਿੰਨ ਗੱਲਾਂ ਕਰਕੇ ਧਰਤੀ ਕੰਬਦੀ ਹੈ ਸਗੋਂ ਚਾਰ ਗੱਲਾਂ ਕਰਕੇ, ਜਿਹੜੀਆਂ ਉਸ ਤੋਂ ਨਹੀਂ ਸਹਾਰੀਆਂ ਜਾਂਦੀਆਂ,

ਕਹਾਉਤਾਂ 30:22 (PANIRV)
Square Portrait Landscape 4K UHD
ਦਾਸ ਜਦ ਉਹ ਰਾਜਾ ਬਣ ਜਾਵੇ, ਮੂਰਖ ਜਦ ਉਹ ਰੋਟੀ ਨਾਲ ਰੱਜ ਗਿਆ ਹੋਵੇ,

ਕਹਾਉਤਾਂ 30:23 (PANIRV)
Square Portrait Landscape 4K UHD
ਘਿਣਾਉਣੀ ਔਰਤ ਜਦ ਉਹ ਵਿਆਹੀ ਜਾਵੇ, ਅਤੇ ਗੋਲੀ ਜਦ ਉਹ ਆਪਣੀ ਮਾਲਕਣ ਦੀ ਵਾਰਿਸ ਬਣੇ।

ਕਹਾਉਤਾਂ 30:24 (PANIRV)
Square Portrait Landscape 4K UHD
ਧਰਤੀ ਉੱਤੇ ਚਾਰ ਵਸਤਾਂ ਨਿੱਕੀਆਂ ਜਿਹੀਆਂ ਹਨ, ਪਰ ਤਾਂ ਵੀ ਬੜੀਆਂ ਸਿਆਣੀਆਂ ਹਨ,

ਕਹਾਉਤਾਂ 30:25 (PANIRV)
Square Portrait Landscape 4K UHD
ਕੀੜੀਆਂ ਨਿਰਬਲ ਤਾਂ ਹਨ, ਤਾਂ ਵੀ ਗਰਮੀ ਵਿੱਚ ਆਪਣਾ ਅਨਾਜ਼ ਇਕੱਠਾ ਕਰ ਲੈਂਦੀਆਂ ਹਨ,

ਕਹਾਉਤਾਂ 30:26 (PANIRV)
Square Portrait Landscape 4K UHD
ਪਹਾੜੀ ਬਿੱਜੂ ਭਾਵੇਂ ਨਿਰਬਲ ਹਨ, ਪਰ ਚਟਾਨਾਂ ਵਿੱਚ ਆਪਣਾ ਘਰ ਬਣਾਉਂਦੇ ਹਨ,

ਕਹਾਉਤਾਂ 30:27 (PANIRV)
Square Portrait Landscape 4K UHD
ਟਿੱਡੀ ਦਲ ਦਾ ਕੋਈ ਰਾਜਾ ਨਹੀਂ, ਤਾਂ ਵੀ ਓਹ ਸੱਭੇ ਦਲ ਬੰਨ ਕੇ ਨਿੱਕਲਦੀਆਂ ਹਨ,

ਕਹਾਉਤਾਂ 30:28 (PANIRV)
Square Portrait Landscape 4K UHD
ਕਿਰਲੀ ਤੂੰ ਹੱਥਾਂ ਵਿੱਚ ਫੜ ਸਕਦਾ ਹੈਂ, ਤਾਂ ਵੀ ਸ਼ਾਹੀ ਮਹਿਲਾਂ ਵਿੱਚ ਰਹਿੰਦੀ ਹੈ।

ਕਹਾਉਤਾਂ 30:29 (PANIRV)
Square Portrait Landscape 4K UHD
ਇਹ ਤਿੰਨ ਵਸਤਾਂ ਹਨ ਜਿਨ੍ਹਾਂ ਦੀ ਤੋਰ ਠਾਠ ਵਾਲੀ ਹੈ, ਸਗੋਂ ਚਾਰ ਹਨ ਜਿਨ੍ਹਾਂ ਦੀ ਚਾਲ ਸੋਹਣੀ ਹੈ,

ਕਹਾਉਤਾਂ 30:30 (PANIRV)
Square Portrait Landscape 4K UHD
ਇੱਕ ਤਾਂ ਬੱਬਰ ਸ਼ੇਰ ਜਿਹੜਾ ਸਾਰਿਆਂ ਪਸ਼ੂਆਂ ਵਿੱਚੋਂ ਜ਼ੋਰਾਵਰ ਹੈ, ਅਤੇ ਕਿਸੇ ਦੇ ਅੱਗੇ ਪਿੱਠ ਨਹੀਂ ਭੁਆਉਂਦਾ,

ਕਹਾਉਤਾਂ 30:31 (PANIRV)
Square Portrait Landscape 4K UHD
ਸ਼ਿਕਾਰੀ ਕੁੱਤਾ ਅਤੇ ਬੱਕਰਾ, ਅਤੇ ਰਾਜਾ ਜਦ ਸੈਨਾਂ ਉਹ ਦੇ ਨਾਲ ਹੈ।

ਕਹਾਉਤਾਂ 30:32 (PANIRV)
Square Portrait Landscape 4K UHD
ਜੇ ਤੂੰ ਆਪਣੇ ਆਪ ਨੂੰ ਉੱਚਿਆਂ ਕਰਕੇ ਮੂਰਖਤਾ ਕੀਤੀ ਹੈ, ਜਾਂ ਕੋਈ ਬੁਰਾ ਮਤਾ ਪਕਾਇਆ ਹੈ ਤਾਂ ਆਪਣੇ ਮੂੰਹ ਉੱਤੇ ਹੱਥ ਰੱਖ,

ਕਹਾਉਤਾਂ 30:33 (PANIRV)
Square Portrait Landscape 4K UHD
ਕਿਉਂ ਜੋ ਦੁੱਧ ਰਿੜਕਣ ਨਾਲ ਮੱਖਣ ਨਿੱਕਲਦਾ ਹੈ, ਅਤੇ ਨੱਕ ਮਰੋੜਨ ਨਾਲ ਲਹੂ ਨਿੱਕਲਦਾ ਹੈ, ਅਤੇ ਕ੍ਰੋਧ ਭੜਕਾਉਣ ਨਾਲ ਝਗੜਾ ਪੈਦਾ ਹੁੰਦਾ ਹੈ।

Available Bible Translations

American Standard Version (ASV)
Proverbs 30 (ASV) »
King James Version (KJV)
Proverbs 30 (KJV) »
GOD’S WORD® (GW)
Proverbs 30 (GW) »
Berean Bible (BSB)
Proverbs 30 (BSB) »
World English Bible (WEB)
Proverbs 30 (WEB) »
French Bible (LSG)
Proverbes 30 (LSG) »
German Bible (LUTH1912)
Sprüche 30 (LUTH1912) »
Telugu Bible (TELIRV)
సామెత 30 (TELIRV) »
Hebrew Bible (HEB)
משלי 30 (HEB) »
Portuguese Bible (BSL)
Provérbios 30 (BSL) »
Vietnamese Bible (VIE)
Châm Ngôn 30 (VIE) »
Spanish Bible (RVA)
Proverbios 30 (RVA) »
Italian Bible (RIV)
Proverbi 30 (RIV) »
Chinese Simplified (CUVS)
箴 言 30 (CUVS) »
Chinese Traditional (CUVT)
箴 言 30 (CUVT) »
Albanian Bible (ALB)
Fjalët e urta 30 (ALB) »
Swedish Bible (SV1917)
Ordspråksboken 30 (SV1917) »
Russian Bible (RUSV)
Притчи 30 (RUSV) »
Hungarian Bible (KAR)
Példabeszédek 30 (KAR) »
Bulgarian Bible (BULG)
Притчи 30 (BULG) »
Japanese Bible (JPN)
箴言 30 (JPN) »
Norwegian Bible (NORSK)
Salomos Ordspråk 30 (NORSK) »

ਕਹਾਉਤਾਂ (PANIRV) Chapter Selection

PANIRV Book Selection List