ਕਹਾਉਤਾਂ Chapter 8 PANIRV Bible Verse Images

ਕਹਾਉਤਾਂ 8 Bible Verse Pictures. Choose from a large collection of inspirational, motivational and encouraging Bible verses with pictures of nature. Download and share ਕਹਾਉਤਾਂ 8 inspirational Bible verse images. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.


ਕਹਾਉਤਾਂ 8:1 (PANIRV)
Square Portrait Landscape 4K UHD
ਭਲਾ, ਬੁੱਧ ਨਹੀਂ ਪੁਕਾਰਦੀ? ਭਲਾ, ਸਮਝ ਅਵਾਜ਼ ਨਹੀਂ ਮਾਰਦੀ?

ਕਹਾਉਤਾਂ 8:2 (PANIRV)
Square Portrait Landscape 4K UHD
ਉਹ ਰਾਹ ਦੇ ਲਾਗੇ ਉੱਚੇ-ਉੱਚੇ ਥਾਵਾਂ ਵਿੱਚ, ਅਤੇ ਚੌਰਾਹਿਆਂ ਵਿੱਚ ਖੜ੍ਹੀ ਹੁੰਦੀ ਹੈ।

ਕਹਾਉਤਾਂ 8:3 (PANIRV)
Square Portrait Landscape 4K UHD
ਫਾਟਕਾਂ ਦੇ ਕੋਲ, ਨਗਰ ਦੇ ਲਾਂਘਿਆਂ ਤੇ, ਅਤੇ ਬੂਹਿਆਂ ਦੇ ਕੋਲ ਉਹ ਹਾਕ ਮਾਰਦੀ ਹੈ,

ਕਹਾਉਤਾਂ 8:4 (PANIRV)
Square Portrait Landscape 4K UHD
ਹੇ ਮਨੁੱਖੋ, ਮੈਂ ਤੁਹਾਨੂੰ ਹੀ ਪੁਕਾਰਦੀ ਹਾਂ, ਅਤੇ ਆਦਮ ਵੰਸ਼ੀਆਂ ਲਈ ਮੇਰੀ ਅਵਾਜ਼ ਹੈ!

ਕਹਾਉਤਾਂ 8:5 (PANIRV)
Square Portrait Landscape 4K UHD
ਹੇ ਭੋਲਿਓ, ਹੁਸ਼ਿਆਰੀ ਸਿੱਖੋ, ਅਤੇ ਹੇ ਮੂਰਖੋ, ਤੁਸੀਂ ਮਨ ਵਿੱਚ ਚਤਰ ਬਣੋ!

ਕਹਾਉਤਾਂ 8:6 (PANIRV)
Square Portrait Landscape 4K UHD
ਸੁਣੋ, ਮੈਂ ਉੱਤਮ ਗੱਲਾਂ ਆਖਾਂਗੀ, ਅਤੇ ਮੇਰੇ ਬੁੱਲ ਖਰੀਆਂ ਗੱਲਾਂ ਲਈ ਖੁੱਲਣਗੇ,

ਕਹਾਉਤਾਂ 8:7 (PANIRV)
Square Portrait Landscape 4K UHD
ਕਿਉਂ ਜੋ ਮੇਰੀ ਜੀਭ ਸੱਚੋ-ਸੱਚ ਆਖੇਗੀ, ਅਤੇ ਮੇਰੇ ਬੁੱਲ੍ਹਾਂ ਨੂੰ ਦੁਸ਼ਟਤਾਈ ਤੋਂ ਘਿਣ ਆਉਂਦੀ ਹੈ।

ਕਹਾਉਤਾਂ 8:8 (PANIRV)
Square Portrait Landscape 4K UHD
ਮੇਰੇ ਮੂੰਹ ਦੇ ਸਾਰੇ ਬਚਨ ਧਰਮ ਦੇ ਹਨ, ਉਨ੍ਹਾਂ ਵਿੱਚੋਂ ਕੋਈ ਵਿੰਗਾ ਟੇਢਾ ਨਹੀਂ।

ਕਹਾਉਤਾਂ 8:9 (PANIRV)
Square Portrait Landscape 4K UHD
ਸਮਝ ਵਾਲੇ, ਦੇ ਲਈ ਓਹ ਸੱਭੇ ਸਰਲ ਹਨ, ਅਤੇ ਗਿਆਨ ਪ੍ਰਾਪਤ ਕਰਨ ਵਾਲਿਆਂ ਦੇ ਲਈ ਓਹ ਖਰੇ ਹਨ।

ਕਹਾਉਤਾਂ 8:10 (PANIRV)
Square Portrait Landscape 4K UHD
ਚਾਂਦੀ ਨਾਲੋਂ ਮੇਰੀ ਸਿੱਖਿਆ ਨੂੰ, ਅਤੇ ਚੋਖੇ ਸੋਨੇ ਨਾਲੋਂ ਗਿਆਨ ਨੂੰ ਗ੍ਰਹਿਣ ਕਰੋ,

ਕਹਾਉਤਾਂ 8:11 (PANIRV)
Square Portrait Landscape 4K UHD
ਕਿਉਂ ਜੋ ਬੁੱਧ ਹੀਰੇ ਮੋਤੀਆਂ ਨਾਲੋਂ ਵੀ ਉੱਤਮ ਹੈ, ਅਤੇ ਸੱਭੋ ਮਨੋਹਰ ਵਸਤਾਂ ਉਹ ਦੇ ਤੁੱਲ ਨਹੀਂ ਹੁੰਦੀਆਂ।

ਕਹਾਉਤਾਂ 8:12 (PANIRV)
Square Portrait Landscape 4K UHD
ਮੈਂ ਬੁੱਧ ਸਿਆਣਪ ਨਾਲ ਵੱਸਦੀ ਹਾਂ, ਅਤੇ ਗਿਆਨ ਤੇ ਸੋਝੀ ਨੂੰ ਮੈਂ ਹੀ ਭਾਲਦੀ ਹਾਂ।

ਕਹਾਉਤਾਂ 8:13 (PANIRV)
Square Portrait Landscape 4K UHD
ਯਹੋਵਾਹ ਦਾ ਭੈਅ ਬੁਰਿਆਈ ਤੋਂ ਨਫ਼ਰਤ ਕਰਨਾ ਹੈ, ਘਮੰਡ, ਹੰਕਾਰ ਅਤੇ ਬੁਰੀ ਚਾਲ, ਪੁੱਠੀਆਂ ਸਿੱਧੀਆਂ ਗੱਲਾਂ ਨਾਲ ਵੀ ਮੈਂ ਵੈਰ ਰੱਖਦੀ ਹਾਂ।

ਕਹਾਉਤਾਂ 8:14 (PANIRV)
Square Portrait Landscape 4K UHD
ਮੱਤ ਅਤੇ ਸਿਆਣਪ ਮੇਰੀ ਹੈ, ਸਮਝ ਮੈਂ ਹਾਂ, ਸਮਰੱਥਾ ਮੇਰੀ ਹੈ।

ਕਹਾਉਤਾਂ 8:15 (PANIRV)
Square Portrait Landscape 4K UHD
ਰਾਜੇ ਮੇਰੀ ਸਹਾਇਤਾ ਨਾਲ ਰਾਜ ਕਰਦੇ, ਅਤੇ ਹਾਕਮ ਧਰਮ ਦੇ ਹੁਕਮ ਚਲਾਉਂਦੇ ਹਨ।

ਕਹਾਉਤਾਂ 8:16 (PANIRV)
Square Portrait Landscape 4K UHD
ਮੇਰੇ ਹੀ ਕਾਰਨ ਸਰਦਾਰ ਸਰਦਾਰੀ ਕਰਦੇ ਹਨ, ਨਾਲੇ ਧਰਤੀ ਦੇ ਪਤਵੰਤੇ ਅਤੇ ਸਾਰੇ ਨਿਆਈਂ ਵੀ।

ਕਹਾਉਤਾਂ 8:17 (PANIRV)
Square Portrait Landscape 4K UHD
ਜਿਹੜੇ ਮੇਰੇ ਨਾਲ ਪ੍ਰੀਤ ਲਾਉਂਦੇ ਹਨ ਉਨ੍ਹਾਂ ਨਾਲ ਮੈਂ ਵੀ ਪ੍ਰੀਤ ਲਾਉਂਦੀ ਹਾਂ, ਅਤੇ ਜਿਹੜੇ ਮਨ ਨਾਲ ਮੈਨੂੰ ਭਾਲਦੇ ਹਨ ਓਹ ਮੈਨੂੰ ਲੱਭ ਲੈਣਗੇ।

ਕਹਾਉਤਾਂ 8:18 (PANIRV)
Square Portrait Landscape 4K UHD
ਧਨ ਅਤੇ ਆਦਰ ਮੇਰੇ ਹੱਥ ਵਿੱਚ ਹਨ, ਸਗੋਂ ਸਦੀਪਕ ਧਨ ਤੇ ਧਰਮ ਵੀ।

ਕਹਾਉਤਾਂ 8:19 (PANIRV)
Square Portrait Landscape 4K UHD
ਮੇਰਾ ਫਲ ਸੋਨੇ ਸਗੋਂ ਚੋਖੇ ਸੋਨੇ ਨਾਲੋਂ ਚੰਗਾ ਹੈ, ਅਤੇ ਮੇਰੀ ਪ੍ਰਾਪਤੀ ਉੱਤਮ ਚਾਂਦੀ ਨਾਲੋਂ ਵੀ ਚੰਗੀ ਹੈ।

ਕਹਾਉਤਾਂ 8:20 (PANIRV)
Square Portrait Landscape 4K UHD
ਮੈਂ ਧਰਮ ਦੇ ਮਾਰਗ ਵਿੱਚ, ਅਤੇ ਨਿਆਂ ਦੇ ਰਾਹਾਂ ਦੇ ਵਿਚਕਾਰ ਤੁਰਦੀ ਹਾਂ,

ਕਹਾਉਤਾਂ 8:21 (PANIRV)
Square Portrait Landscape 4K UHD
ਤਾਂ ਜੋ ਆਪਣੇ ਪ੍ਰੇਮੀਆਂ ਨੂੰ ਧਨ ਦੇ ਵਾਰਿਸ ਬਣਾਵਾਂ ਅਤੇ ਉਨ੍ਹਾਂ ਦੇ ਖ਼ਜ਼ਾਨੇ ਭਰ ਦੇਵਾਂ।

ਕਹਾਉਤਾਂ 8:22 (PANIRV)
Square Portrait Landscape 4K UHD
ਯਹੋਵਾਹ ਨੇ ਆਪਣੇ ਕੰਮ ਦੇ ਅਰੰਭ ਵਿੱਚ, ਸਗੋਂ ਆਪਣੇ ਪ੍ਰਾਚੀਨ ਕਾਲ ਦੇ ਕੰਮਾਂ ਤੋਂ ਵੀ ਪਹਿਲਾਂ ਮੈਨੂੰ ਰਚਿਆ।

ਕਹਾਉਤਾਂ 8:23 (PANIRV)
Square Portrait Landscape 4K UHD
ਆਦ ਤੋਂ ਸਗੋਂ ਧਰਤੀ ਦੀ ਸਿਰਜਣਾ ਤੋਂ ਪਹਿਲਾਂ ਹੀ, ਮੁੱਢੋਂ ਹੀ ਮੈਂ ਠਹਿਰਾਈ ਗਈ।

ਕਹਾਉਤਾਂ 8:24 (PANIRV)
Square Portrait Landscape 4K UHD
ਜਿਸ ਵੇਲੇ ਗਹਿਰੇ ਸਾਗਰ ਨਹੀਂ ਸਨ, ਜਦ ਵਗਦੇ ਸੋਤੇ ਨਹੀਂ ਸਨ, ਤਦ ਤੋਂ ਹੀ ਮੈਂ ਪੈਦਾ ਹੋਈ।

ਕਹਾਉਤਾਂ 8:25 (PANIRV)
Square Portrait Landscape 4K UHD
ਪਹਾੜਾਂ ਅਤੇ ਪਹਾੜੀਆਂ ਦੀ ਸਥਾਪਨਾ ਤੋਂ ਪਹਿਲਾਂ ਹੀ ਮੈਂ ਪੈਦਾ ਹੋਈ।

ਕਹਾਉਤਾਂ 8:26 (PANIRV)
Square Portrait Landscape 4K UHD
ਜਦੋਂ ਪਰਮੇਸ਼ੁਰ ਨੇ ਨਾ ਹੀ ਧਰਤੀ, ਨਾ ਮੈਦਾਨ, ਨਾ ਜਗਤ ਦੀ ਪਹਿਲੀ ਧੂੜ ਹੀ ਬਣਾਈ ਸੀ, ਇਸ ਤੋਂ ਪਹਿਲਾਂ ਹੀ ਤੋਂ ਮੈਂ ਪੈਦਾ ਹੋਈ।

ਕਹਾਉਤਾਂ 8:27 (PANIRV)
Square Portrait Landscape 4K UHD
ਜਦ ਉਹ ਨੇ ਅਕਾਸ਼ ਸਥਿਰ ਕੀਤੇ, ਮੈਂ ਉੱਥੇ ਹੀ ਸੀ, ਜਦ ਗਹਿਰੇ ਸਾਗਰਾਂ ਉੱਤੇ ਅਕਾਸ਼ ਮੰਡਲ ਠਹਿਰਾਇਆ।

ਕਹਾਉਤਾਂ 8:28 (PANIRV)
Square Portrait Landscape 4K UHD
ਜਦ ਉਹ ਨੇ ਬੱਦਲਾਂ ਨੂੰ ਉੱਪਰੋਂ ਸਥਿਰ ਕੀਤਾ, ਅਤੇ ਡੂੰਘਿਆਈ ਦੇ ਚਸ਼ਮੇ ਬਣਾਏ,

ਕਹਾਉਤਾਂ 8:29 (PANIRV)
Square Portrait Landscape 4K UHD
ਜਦ ਉਹ ਨੇ ਸਮੁੰਦਰ ਦੀਆਂ ਹੱਦਾਂ ਠਹਿਰਾਈਆਂ, ਤਾਂ ਜੋ ਪਾਣੀ ਉਹ ਦੇ ਹੁਕਮੋਂ ਬਾਹਰ ਨਾ ਜਾਵੇ, ਅਤੇ ਜਦ ਉਹ ਨੇ ਧਰਤੀ ਦੀਆਂ ਨੀਹਾਂ ਠਹਿਰਾਈਆਂ,

ਕਹਾਉਤਾਂ 8:30 (PANIRV)
Square Portrait Landscape 4K UHD
ਤਦ ਮੈਂ ਰਾਜ ਮਿਸਤਰੀ ਦੇ ਵਾਂਗੂੰ ਉਹ ਦੇ ਨਾਲ ਸੀ, ਮੈਂ ਹਰ ਰੋਜ਼ ਉਸ ਦਾ ਅਨੰਦ ਸੀ, ਹਰ ਵੇਲੇ ਉਹ ਦੇ ਸਾਹਮਣੇ ਮਗਨ ਰਹਿੰਦੀ ਸੀ,

ਕਹਾਉਤਾਂ 8:31 (PANIRV)
Square Portrait Landscape 4K UHD
ਮੈਂ ਉਹ ਦੀ ਵਸਾਈ ਹੋਈ ਧਰਤੀ ਉੱਤੇ ਪ੍ਰਸੰਨ ਰਹਿੰਦੀ, ਅਤੇ ਮੈਂ ਮਨੁੱਖਾਂ ਦੀ ਸੰਗਤੀ ਨਾਲ ਸੁਖੀ ਰਹਿੰਦੀ ਸੀ।

ਕਹਾਉਤਾਂ 8:32 (PANIRV)
Square Portrait Landscape 4K UHD
ਸੋ ਹੁਣ, ਹੇ ਮੇਰੇ ਪੁੱਤਰੋ, ਤੁਸੀਂ ਮੇਰੀ ਸੁਣੋ, ਕਿਉਂ ਜੋ ਧੰਨ ਓਹ ਹਨ ਜਿਹੜੇ ਮੇਰੇ ਰਾਹਾਂ ਦੀ ਪਾਲਣਾ ਕਰਦੇ ਹਨ।

ਕਹਾਉਤਾਂ 8:33 (PANIRV)
Square Portrait Landscape 4K UHD
ਸਿੱਖਿਆ ਨੂੰ ਸੁਣੋ ਤੇ ਬੁੱਧਵਾਨ ਬਣੋ, ਅਤੇ ਉਸ ਨੂੰ ਅਣਸੁਣੀ ਨਾ ਕਰੋ।

ਕਹਾਉਤਾਂ 8:34 (PANIRV)
Square Portrait Landscape 4K UHD
ਧੰਨ ਹੈ ਉਹ ਆਦਮੀ ਜੋ ਮੇਰੀ ਸੁਣਦਾ ਹੈ, ਜੋ ਮੇਰੇ ਬੂਹਿਆਂ ਉੱਤੇ ਨਿੱਤ ਉਡੀਕ ਕਰਦਾ, ਅਤੇ ਮੇਰੇ ਦਰਵਾਜ਼ਿਆਂ ਦੀਆਂ ਚੁਗਾਠਾਂ ਦੇ ਕੋਲ ਤੱਕਦਾ ਰਹਿੰਦਾ ਹੈ।

ਕਹਾਉਤਾਂ 8:35 (PANIRV)
Square Portrait Landscape 4K UHD
ਜਿਹੜਾ ਮੈਨੂੰ ਪ੍ਰਾਪਤ ਕਰਦਾ ਹੈ, ਉਹ ਜੀਵਨ ਨੂੰ ਪ੍ਰਾਪਤ ਕਰਦਾ ਹੈ, ਅਤੇ ਯਹੋਵਾਹ ਤੋਂ ਕਿਰਪਾ ਪਾਵੇਗਾ।

ਕਹਾਉਤਾਂ 8:36 (PANIRV)
Square Portrait Landscape 4K UHD
ਪਰ ਜੋ ਮੇਰਾ ਪਾਪ ਕਰਦਾ ਹੈ ਉਹ ਆਪਣੀ ਜਾਨ ਦਾ ਨੁਕਸਾਨ ਕਰਦਾ ਹੈ, ਜਿੰਨੇ ਮੇਰੇ ਨਾਲ ਵੈਰ ਰੱਖਦੇ ਹਨ ਉਹ ਮੌਤ ਨਾਲ ਪ੍ਰੀਤ ਰੱਖਦੇ ਹਨ!

Available Bible Translations

American Standard Version
Proverbs 8 (ASV) »
King James Version
Proverbs 8 (KJV) »
GOD’S WORD® (GW)
Proverbs 8 (GW) »
World English Bible
Proverbs 8 (WEB) »
Louis Segond 1910
Proverbes 8 (LSG) »
Luther Bibel 1912
Sprüche 8 (LUTH1912) »
इंडियन रिवाइज्ड वर्जन - हिंदी
नीतिवचन 8 (HINIRV) »
ভারতীয় সংশোধিত সংস্করণ - বাংলা
হিতোপদেশ 8 (BENIRV) »
இந்தியன் ரீவைஸ்டு வேர்ஷன் - தமிழ்
நீதிமொழிகள் 8 (TAMIRV) »
इंडियन रिवाइज्ड वर्जन - मराठी
नीतिसूत्रे 8 (MARIRV) »
ఇండియన్ రేవిజ్డ్ వెర్షన్ - తెలుగు
సామెత 8 (TELIRV) »
ઇન્ડિયન રિવાયઝ્ડ વર્ઝન - ગુજરાતી
નીતિવચનો 8 (GUJIRV) »
ಭಾರತೀಯ ಪರಿಷ್ಕೃತ ಆವೃತ್ತಿ - ಕನ್ನಡ
ಜ್ಞಾನೋಕ್ತಿಗಳು 8 (KANIRV) »
الكتاب المقدس باللغة العربية، فان دايك
أَمْثَالٌ 8 (AVD) »
תנ ך עברי מודרני
משלי 8 (HEB) »
Bíblia Sagrada Português
Provérbios 8 (BSL) »
Kinh Thánh: Tiếng Việt
Châm Ngôn 8 (VIE) »
Reina Valera Antigua
Proverbios 8 (RVA) »
La Sacra Bibbia
Proverbi 8 (RIV) »
圣 经 简体中文和合本
箴 言 8 (CUVS) »
聖 經 繁體中文和合本
箴 言 8 (CUVT) »
Библия на русском
Притчи 8 (RUSV) »
Українська Біблія
Екклезіяст 8 (UKR) »
Szent Biblia - Magyar
Példabeszédek 8 (KAR) »
Българска Библия
Притчи 8 (BULG) »
聖書 日本語
箴言 8 (JPN) »
Biblia Takatifu
Mithali 8 (SWHULB) »
Kitaabka Quduuska Ah
Maahmaahyadii 8 (SOM) »
De Heilige Schrift
Spreuken 8 (NLD) »

ਕਹਾਉਤਾਂ (PANIRV) Chapter Selection

PANIRV Book Selection List