ਜ਼ਬੂਰ Chapter 104 PANIRV Bible Verse Images

ਜ਼ਬੂਰ 104 Bible Verse Pictures. Choose from a large collection of inspirational, motivational and encouraging Bible verses with pictures of nature. Download and share ਜ਼ਬੂਰ 104 inspirational Bible verse images. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.


ਜ਼ਬੂਰ 104:1 (PANIRV)
Square Portrait Landscape 4K UHD
ਹੇ ਮੇਰੀ ਜਾਨ, ਯਹੋਵਾਹ ਨੂੰ ਮੁਬਾਰਕ ਆਖ, ਹੇ ਯਹੋਵਾਹ, ਮੇਰੇ ਪਰਮੇਸ਼ੁਰ, ਤੂੰ ਅੱਤ ਮਹਾਨ ਹੈਂ, ਤੂੰ ਤੇਜ ਅਤੇ ਉਪਮਾ ਦੀ ਪੁਸ਼ਾਕ ਪਹਿਨੀ ਹੋਈ ਹੈ!

ਜ਼ਬੂਰ 104:2 (PANIRV)
Square Portrait Landscape 4K UHD
ਤੂੰ ਚਾਨਣ ਨੂੰ ਪੁਸ਼ਾਕ ਵਾਂਗੂੰ ਹੈਂ, ਤੂੰ ਅਕਾਸ਼ ਨੂੰ ਪੜਦੇ ਵਾਂਗੂੰ ਤਾਣਦਾ ਹੈਂ,

ਜ਼ਬੂਰ 104:3 (PANIRV)
Square Portrait Landscape 4K UHD
ਤੂੰ ਜੋ ਆਪਣੇ ਚੁਬਾਰਿਆਂ ਦੇ ਸ਼ਤੀਰਾਂ ਨੂੰ ਪਾਣੀਆਂ ਉੱਤੇ ਬੀੜਦਾ ਹੈਂ, ਜੋ ਘਟਾ ਨੂੰ ਆਪਣੇ ਰਥ ਬਣਾਉਂਦਾ ਹੈਂ, ਅਤੇ ਹਵਾ ਦੇ ਪਰਾਂ ਉੱਤੇ ਸੈਲ ਕਰਦਾ ਹੈਂ,

ਜ਼ਬੂਰ 104:4 (PANIRV)
Square Portrait Landscape 4K UHD
ਤੂੰ ਹਵਾਵਾਂ ਨੂੰ ਆਪਣੇ ਹਲਕਾਰੇ, ਅਤੇ ਅੱਗ ਦੀਆਂ ਲਾਟਾਂ ਨੂੰ ਆਪਣੇ ਸੇਵਕ ਬਣਾਉਂਦਾ ਹੈਂ।

ਜ਼ਬੂਰ 104:5 (PANIRV)
Square Portrait Landscape 4K UHD
ਤੂੰ ਧਰਤੀ ਦੀ ਨੀਂਹ ਨੂੰ ਕਾਇਮ ਕੀਤਾ, ਕਿ ਉਹ ਸਦਾ ਤੱਕ ਅਟੱਲ ਰਹੇ।

ਜ਼ਬੂਰ 104:6 (PANIRV)
Square Portrait Landscape 4K UHD
ਤੂੰ ਉਹ ਨੂੰ ਡੂੰਘਿਆਈ ਨਾਲ ਇਉਂ ਕੱਜਿਆ ਜਿਵੇਂ ਪੁਸ਼ਾਕ ਨਾਲ, ਪਾਣੀ ਪਹਾੜਾਂ ਦੇ ਉੱਪਰ ਖਲੋ ਗਏ।

ਜ਼ਬੂਰ 104:7 (PANIRV)
Square Portrait Landscape 4K UHD
ਓਹ ਤੇਰੇ ਨਾਲ ਦਬਕੇ ਨਾਲ ਨੱਠ ਗਏ, ਉਹ ਤੇਰੀ ਗੜ੍ਹਕ ਦੀ ਅਵਾਜ਼ ਤੋਂ ਸ਼ਤਾਬੀ ਭੱਜੇ,

ਜ਼ਬੂਰ 104:8 (PANIRV)
Square Portrait Landscape 4K UHD
ਉਸ ਥਾਂ ਨੂੰ ਜਿਸ ਦੀ ਤੂੰ ਨੀਂਹ ਰੱਖੀ ਹੋਈ ਸੀ, ਪਰਬਤ ਉਤਾਂਹ ਚੜ੍ਹੇ, ਦੂਣਾ ਹੇਠਾਂ ਉੱਤਰੀਆਂ,

ਜ਼ਬੂਰ 104:9 (PANIRV)
Square Portrait Landscape 4K UHD
ਤੂੰ ਉਨ੍ਹਾਂ ਲਈ ਇੱਕ ਹੱਦ ਠਹਿਰਾ ਰੱਖੀ ਹੈ ਕਿ ਓਹ ਅੱਗੇ ਨਾ ਲੰਘਣ, ਅਤੇ ਨਾ ਹੀ ਮੁੜ ਕੇ ਧਰਤੀ ਨੂੰ ਢੱਕ ਲੈਣ।

ਜ਼ਬੂਰ 104:10 (PANIRV)
Square Portrait Landscape 4K UHD
ਤੂੰ ਚਸ਼ਮੇ ਵਾਦੀਆਂ ਵਿੱਚ ਵਗਾਉਂਦਾ ਹੈਂ, ਓਹ ਪਹਾੜਾਂ ਵਿੱਚ ਵੀ ਚੱਲਦੇ ਹਨ।

ਜ਼ਬੂਰ 104:11 (PANIRV)
Square Portrait Landscape 4K UHD
ਰੜ ਦੇ ਜਾਨਵਰ ਉਨ੍ਹਾਂ ਤੋਂ ਪੀਂਦੇ ਹਨ, ਜੰਗਲੀ ਗਧੇ ਵੀ ਆਪਣੀ ਤੇਹ ਬੁਝਾਉਂਦੇ ਹਨ।

ਜ਼ਬੂਰ 104:12 (PANIRV)
Square Portrait Landscape 4K UHD
ਉਨ੍ਹਾਂ ਦੇ ਲਾਗੇ ਅਕਾਸ਼ ਦੇ ਪੰਖੇਰੂ ਵਸੇਰਾ ਕਰਦੇ ਹਨ, ਅਤੇ ਟਹਿਣੀਆਂ ਤੋਂ ਬੋਲਦੇ ਹਨ।

ਜ਼ਬੂਰ 104:13 (PANIRV)
Square Portrait Landscape 4K UHD
ਤੂੰ ਆਪਣੇ ਉੱਚੇ ਸਥਾਨਾਂ ਤੋਂ ਪਹਾੜਾਂ ਨੂੰ ਸਿੰਜਦਾ ਹੈਂ, ਅਤੇ ਤੇਰੇ ਕੰਮਾਂ ਦੇ ਫਲ ਨਾਲ ਧਰਤੀ ਰੱਜਦੀ ਹੈ।

ਜ਼ਬੂਰ 104:14 (PANIRV)
Square Portrait Landscape 4K UHD
ਤੂੰ ਡੰਗਰਾਂ ਲਈ ਘਾਹ ਅਤੇ ਇਨਸਾਨ ਦੀ ਸੇਵਾ ਲਈ ਸਾਗ ਪੱਤ ਉਗਾਉਂਦਾ ਹੈਂ, ਕਿ ਧਰਤੀ ਵਿੱਚੋਂ ਆਹਾਰ ਕੱਢੇਂ,

ਜ਼ਬੂਰ 104:15 (PANIRV)
Square Portrait Landscape 4K UHD
ਦਾਖ਼ਰਸ ਜਿਹੜੀ ਇਨਸਾਨ ਦੇ ਦਿਲ ਨੂੰ ਅਨੰਦ ਕਰਦੀ ਹੈ, ਅਤੇ ਤੇਲ ਜਿਹੜਾ ਉਹ ਦੇ ਮੁੱਖੜੇ ਨੂੰ ਚਮਕਾਉਂਦਾ ਹੈ, ਨਾਲੇ ਰੋਟੀ ਜਿਹੜੀ ਇਨਸਾਨ ਦੇ ਦਿਲ ਨੂੰ ਤਕੜਿਆਂ ਕਰਦੀ ਹੈ।

ਜ਼ਬੂਰ 104:16 (PANIRV)
Square Portrait Landscape 4K UHD
ਯਹੋਵਾਹ ਦੇ ਰੁੱਖ ਤ੍ਰਿਪਤ ਰਹਿੰਦੇ, ਲਬਾਨੋਨ ਦੇ ਦਿਆਰ ਜਿਹੜੇ ਉਸ ਨੇ ਲਾਏ,

ਜ਼ਬੂਰ 104:17 (PANIRV)
Square Portrait Landscape 4K UHD
ਜਿੱਥੇ ਚਿੜ੍ਹੀਆਂ ਆਪਣੇ ਆਹਲਣੇ ਬਣਾਉਂਦੀਆਂ ਹਨ, ਅਤੇ ਲਮਢੀਂਗ ਦਾ ਘਰ ਚੀਲ ਦੇ ਰੁੱਖਾਂ ਉੱਤੇ ਹੈ।

ਜ਼ਬੂਰ 104:18 (PANIRV)
Square Portrait Landscape 4K UHD
ਉੱਚੇ ਪਰਬਤ ਜੰਗਲੀ ਬੱਕਰੀਆਂ ਲਈ ਹਨ, ਢਿੱਗਾਂ ਪਹਾੜੀ ਖਰਗੋਸ਼ਾਂ ਲਈ ਓਟ ਹਨ।

ਜ਼ਬੂਰ 104:19 (PANIRV)
Square Portrait Landscape 4K UHD
ਉਹ ਨੇ ਚੰਦ ਨੂੰ ਥਿਤਾਂ ਲਈ ਬਣਾਇਆ, ਸੂਰਜ ਆਪਣੇ ਡੁੱਬਣ ਦਾ ਵੇਲਾ ਜਾਣਦਾ ਹੈ।

ਜ਼ਬੂਰ 104:20 (PANIRV)
Square Portrait Landscape 4K UHD
ਤੂੰ ਅਨ੍ਹੇਰਾ ਕਰਦਾ ਹੈਂ ਅਤੇ ਰਾਤ ਹੋ ਜਾਂਦੀ ਹੈ, ਤਦ ਸਾਰੇ ਜੰਗਲੀ ਜਾਨਵਰ ਦੱਬੀਂ ਪੈਰੀਂ ਨਿੱਕਲਦੇ ਹਨ।

ਜ਼ਬੂਰ 104:21 (PANIRV)
Square Portrait Landscape 4K UHD
ਜੁਆਨ ਬੱਬਰ ਸ਼ੇਰ ਸ਼ਿਕਾਰ ਲਈ ਗੱਜਦੇ ਹਨ, ਅਤੇ ਪਰਮੇਸ਼ੁਰ ਕੋਲੋਂ ਆਪਣਾ ਅਹਾਰ ਮੰਗਦੇ ਹਨ,

ਜ਼ਬੂਰ 104:22 (PANIRV)
Square Portrait Landscape 4K UHD
ਸੂਰਜ ਚੜਦੇ ਹੀ ਓਹ ਖਿਸਕ ਜਾਂਦੇ ਹਨ, ਅਤੇ ਆਪਣਿਆਂ ਘੁਰਨਿਆਂ ਵਿੱਚ ਜਾ ਬਹਿੰਦੇ ਹਨ।

ਜ਼ਬੂਰ 104:23 (PANIRV)
Square Portrait Landscape 4K UHD
ਇਨਸਾਨ ਆਪਣੇ ਕੰਮ ਧੰਦੇ ਨੂੰ ਨਿੱਕਲਦਾ ਹੈ, ਅਤੇ ਆਪਣੀ ਮਿਹਨਤ ਮਜ਼ਦੂਰੀ ਸ਼ਾਮਾਂ ਤੋੜੀ ਕਰਦਾ ਹੈ।

ਜ਼ਬੂਰ 104:24 (PANIRV)
Square Portrait Landscape 4K UHD
ਹੇ ਯਹੋਵਾਹ, ਤੇਰੇ ਕੰਮ ਕੇਡੇ ਢੇਰ ਸਾਰੇ ਹਨ! ਤੂੰ ਇਨ੍ਹਾਂ ਸਾਰਿਆਂ ਨੂੰ ਬੁੱਧੀ ਨਾਲ ਸਾਜਿਆ ਹੈ, ਧਰਤੀ ਤੇਰੀਆਂ ਰਚਨਾਂ ਨਾਲ ਭਰੀ ਹੋਈ ਹੈ!

ਜ਼ਬੂਰ 104:25 (PANIRV)
Square Portrait Landscape 4K UHD
ਉੱਥੇ ਸਮੁੰਦਰ ਵੱਡਾ ਤੇ ਚੌੜਾ ਹੈ, ਜਿੱਥੇ ਭੁੜਕਣ ਵਾਲੇ ਅਣਗਿਣਤ ਹਨ, ਓਹ ਨਿੱਕੇ-ਨਿੱਕੇ ਤੇ ਵੱਡੇ-ਵੱਡੇ ਜੀਵ ਹਨ!

ਜ਼ਬੂਰ 104:26 (PANIRV)
Square Portrait Landscape 4K UHD
ਉੱਥੇ ਜਹਾਜ਼ ਚੱਲਦੇ ਹਨ, ਅਤੇ ਤੂੰ ਲਿਵਯਾਥਾਨ ਨੂੰ ਉਹ ਦੇ ਖੇਡਣ ਲਈ ਰਚਿਆ।

ਜ਼ਬੂਰ 104:27 (PANIRV)
Square Portrait Landscape 4K UHD
ਇਹ ਸਾਰੇ ਤੇਰੀ ਉਡੀਕ ਵਿੱਚ ਹਨ, ਕਿ ਤੂੰ ਵੇਲੇ ਸਿਰ ਉਨ੍ਹਾਂ ਦਾ ਅਹਾਰ ਪਹੁੰਚਾਵੇਂ।

ਜ਼ਬੂਰ 104:28 (PANIRV)
Square Portrait Landscape 4K UHD
ਤੂੰ ਉਨ੍ਹਾਂ ਨੂੰ ਦਿੰਦਾ ਹੈਂ, ਓਹ ਚੁਗ ਲੈਂਦੇ ਹਨ, ਤੂੰ ਆਪਣੀ ਮੁੱਠੀ ਖੋਲ੍ਹਦਾ ਹੈਂ, ਓਹ ਪਦਾਰਥਾਂ ਨਾਲ ਰੱਜ ਜਾਂਦੇ ਹਨ।

ਜ਼ਬੂਰ 104:29 (PANIRV)
Square Portrait Landscape 4K UHD
ਤੂੰ ਆਪਣਾ ਮੁਖੜਾ ਲੁਕਾਉਂਦਾ ਹੈਂ, ਓਹ ਘਬਰਾ ਜਾਂਦੇ ਹਨ, ਤੂੰ ਉਨ੍ਹਾਂ ਦਾ ਸਾਹ ਕੱਢ ਲੈਂਦਾ ਹੈਂ, ਓਹ ਪ੍ਰਾਣ ਤਿਆਗਦੇ, ਅਤੇ ਮੁੜ ਆਪਣੀ ਮਿੱਟੀ ਵਿੱਚ ਰਲ ਜਾਂਦੇ ਹਨ।

ਜ਼ਬੂਰ 104:30 (PANIRV)
Square Portrait Landscape 4K UHD
ਤੂੰ ਆਪਣਾ ਆਤਮਾ ਭੇਜਦਾ ਹੈਂ, ਓਹ ਉਤਪੰਨ ਹੋ ਜਾਂਦੇ ਹਨ, ਅਤੇ ਤੂੰ ਜ਼ਮੀਨ ਨੂੰ ਨਵਾਂ ਬਣਾ ਦਿੰਦਾ ਹੈਂ।

ਜ਼ਬੂਰ 104:31 (PANIRV)
Square Portrait Landscape 4K UHD
ਯਹੋਵਾਹ ਦਾ ਪਰਤਾਪ ਸਦਾ ਲਈ ਹੋਵੇ, ਯਹੋਵਾਹ ਆਪਣੇ ਕੰਮਾਂ ਤੋਂ ਅਨੰਦ ਹੋਵੇ,

ਜ਼ਬੂਰ 104:32 (PANIRV)
Square Portrait Landscape 4K UHD
ਜੋ ਧਰਤੀ ਵੱਲ ਨਿਗਾਹ ਮਾਰਦਾ ਹੈ ਅਤੇ ਉਹ ਕੰਬ ਉੱਠਦੀ ਹੈ, ਉਹ ਪਹਾੜਾਂ ਨੂੰ ਟੁੰਬਦਾ ਹੈ ਅਤੇ ਧੂੰਆਂ ਨਿੱਕਲਦਾ ਹੈ!

ਜ਼ਬੂਰ 104:33 (PANIRV)
Square Portrait Landscape 4K UHD
ਮੈਂ ਜੀਵਨ ਭਰ ਯਹੋਵਾਹ ਨੂੰ ਗਾਵਾਂਗਾ, ਜਿੰਨਾਂ ਚਿਰ ਮੈਂ ਰਹਾਂਗਾ ਮੈਂ ਆਪਣੇ ਪਰਮੇਸ਼ੁਰ ਲਈ ਭਜਨ ਗਾਵਾਂਗਾ!

ਜ਼ਬੂਰ 104:34 (PANIRV)
Square Portrait Landscape 4K UHD
ਮੇਰਾ ਧਿਆਨ ਉਹ ਨੂੰ ਭਾਵੇ, ਮੈਂ ਯਹੋਵਾਹ ਵਿੱਚ ਮਗਨ ਰਹਾਂਗਾ।

ਜ਼ਬੂਰ 104:35 (PANIRV)
Square Portrait Landscape 4K UHD
ਪਾਪੀ ਧਰਤੀ ਤੋਂ ਮਿਟ ਜਾਣ, ਅਤੇ ਦੁਸ਼ਟ ਬਾਕੀ ਨਾ ਰਹਿਣ! ਹੇ ਮੇਰੀ ਜਾਨ, ਯਹੋਵਾਹ ਨੂੰ ਮੁਬਾਰਕ ਆਖ, ਹਲਲੂਯਾਹ!।

Available Bible Translations

American Standard Version (ASV)
Psalms 104 (ASV) »
King James Version (KJV)
Psalms 104 (KJV) »
GOD’S WORD® (GW)
Psalms 104 (GW) »
Berean Bible (BSB)
Psalms 104 (BSB) »
World English Bible (WEB)
Psalms 104 (WEB) »
French Bible (LSG)
Psaumes 104 (LSG) »
German Bible (LUTH1912)
Psalm 104 (LUTH1912) »
Hebrew Bible (HEB)
תהלים 104 (HEB) »
Portuguese Bible (BSL)
Salmos 104 (BSL) »
Vietnamese Bible (VIE)
Thánh Thi 104 (VIE) »
Spanish Bible (RVA)
Salmos 104 (RVA) »
Italian Bible (RIV)
Salmi 104 (RIV) »
Chinese Simplified (CUVS)
诗 篇 104 (CUVS) »
Chinese Traditional (CUVT)
詩 篇 104 (CUVT) »
Albanian Bible (ALB)
Psalmet 104 (ALB) »
Swedish Bible (SV1917)
Psaltaren 104 (SV1917) »
Ukrainian Bible (UKR)
Псалми 104 (UKR) »
Hungarian Bible (KAR)
Zsoltárok 104 (KAR) »
Bulgarian Bible (BULG)
Псалми 104 (BULG) »
Japanese Bible (JPN)
詩篇 104 (JPN) »
Norwegian Bible (NORSK)
Salmene 104 (NORSK) »

PANIRV Book Selection List