ਜ਼ਬੂਰ Chapter 106 PANIRV Bible Verse Images

ਜ਼ਬੂਰ 106 Bible Verse Pictures. Choose from a large collection of inspirational, motivational and encouraging Bible verses with pictures of nature. Download and share ਜ਼ਬੂਰ 106 inspirational Bible verse images. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.


ਜ਼ਬੂਰ 106:1 (PANIRV)
Square Portrait Landscape 4K UHD
ਹਲਲੂਯਾਹ! ਯਹੋਵਾਹ ਦਾ ਧੰਨਵਾਦ ਕਰੋ ਕਿਉਂਕਿ ਉਹ ਭਲਾ ਹੈ, ਅਤੇ ਉਹ ਦੀ ਦਯਾ ਸਦਾ ਤੱਕ ਹੈ!

ਜ਼ਬੂਰ 106:2 (PANIRV)
Square Portrait Landscape 4K UHD
ਯਹੋਵਾਹ ਦੀਆਂ ਸ਼ਕਤੀਆਂ ਨੂੰ ਕੌਣ ਵਰਣਨ ਕਰ ਸਕਦਾ ਹੈ? ਕੌਣ ਉਹ ਦੀ ਸਾਰੀ ਉਸਤਤ ਸੁਣਾ ਸਕਦਾ ਹੈ?

ਜ਼ਬੂਰ 106:3 (PANIRV)
Square Portrait Landscape 4K UHD
ਧੰਨ ਓਹ ਜਿਹੜੇ ਨਿਆਂ ਦੀ ਪਾਲਣਾ ਕਰਦੇ ਹਨ, ਅਤੇ ਉਹ ਜਿਹੜਾ ਹਰ ਵੇਲੇ ਧਰਮ ਕਮਾਉਂਦਾ ਹੈ!

ਜ਼ਬੂਰ 106:4 (PANIRV)
Square Portrait Landscape 4K UHD
ਹੇ ਯਹੋਵਾਹ, ਆਪਣੀ ਪਰਜਾ ਦੇ ਪੱਖਪਾਤ ਵਿੱਚ ਮੈਨੂੰ ਚੇਤੇ ਰੱਖ, ਆਪਣੇ ਬਚਾਓ ਨਾਲ ਮੇਰੀ ਸੁੱਧ ਲੈ,

ਜ਼ਬੂਰ 106:5 (PANIRV)
Square Portrait Landscape 4K UHD
ਕਿ ਮੈਂ ਤੇਰੇ ਚੁਣੇ ਹੋਇਆਂ ਦੀ ਭਲਿਆਈ ਵੇਖਾਂ, ਤੇਰੀ ਕੌਮ ਦੀ ਖੁਸ਼ੀ ਵਿੱਚ ਅਨੰਦ ਹੋਵਾਂ, ਅਤੇ ਤੇਰੀ ਮਿਲਖ਼ ਦੇ ਨਾਲ ਫਖ਼ਰ ਕਰਾਂ!।

ਜ਼ਬੂਰ 106:6 (PANIRV)
Square Portrait Landscape 4K UHD
ਅਸੀਂ ਆਪਣੇ ਪੁਰਖਿਆਂ ਜਿਹੇ ਪਾਪ ਕੀਤੇ, ਅਸੀਂ ਬਦੀ ਅਤੇ ਦੁਸ਼ਟਪੁਣਾ ਕੀਤਾ।

ਜ਼ਬੂਰ 106:7 (PANIRV)
Square Portrait Landscape 4K UHD
ਸਾਡੇ ਪੁਰਖਿਆਂ ਨੇ ਮਿਸਰ ਵਿੱਚ ਤੇਰੇ ਅਚਰਜਾਂ ਨੂੰ ਨਾ ਸਮਝਿਆ, ਨਾ ਤੇਰੀਆਂ ਬਹੁਤੀਆਂ ਦਿਆਲ਼ਗੀਆਂ ਨੂੰ ਚੇਤੇ ਰੱਖਿਆ, ਪਰ ਓਹ ਸਮੁੰਦਰ ਅਰਥਾਤ ਲਾਲ ਸਮੁੰਦਰ ਉੱਤੇ ਆਕੀ ਹੋ ਗਏ।

ਜ਼ਬੂਰ 106:8 (PANIRV)
Square Portrait Landscape 4K UHD
ਤਾਂ ਵੀ ਉਹ ਨੇ ਆਪਣੇ ਨਾਮ ਦੇ ਕਾਰਨ ਉਨ੍ਹਾਂ ਨੂੰ ਬਚਾਇਆ, ਕਿ ਉਹ ਆਪਣੀ ਸ਼ਕਤੀ ਵਿਖਾਵੇ।

ਜ਼ਬੂਰ 106:9 (PANIRV)
Square Portrait Landscape 4K UHD
ਉਹ ਨੇ ਲਾਲ ਸਮੁੰਦਰ ਨੂੰ ਦਬਕਾ ਦਿੱਤਾ ਅਤੇ ਉਹ ਸੁੱਕ ਗਿਆ, ਅਤੇ ਉਹ ਨੇ ਉਨ੍ਹਾਂ ਨੂੰ ਡੁੰਘਿਆਈਆਂ ਦੇ ਵਿੱਚੋਂ ਦੀ ਜਿਵੇਂ ਉਜਾੜ ਦੇ ਵਿੱਚੋਂ ਦੀ ਲੰਘਾਇਆ,

ਜ਼ਬੂਰ 106:10 (PANIRV)
Square Portrait Landscape 4K UHD
ਅਤੇ ਉਹ ਨੇ ਉਨ੍ਹਾਂ ਨੂੰ ਦੁਸ਼ਮਣ ਦੇ ਹੱਥੋਂ ਬਚਾਇਆ, ਅਤੇ ਵੈਰੀ ਦੇ ਹੱਥੋਂ ਛੁਡਾਇਆ।

ਜ਼ਬੂਰ 106:11 (PANIRV)
Square Portrait Landscape 4K UHD
ਪਾਣੀਆਂ ਨੇ ਉਨ੍ਹਾਂ ਦੇ ਵਿਰੋਧੀਆਂ ਨੂੰ ਢੱਕ ਲਿਆ, ਉਨ੍ਹਾਂ ਵਿੱਚੋਂ ਇੱਕ ਵੀ ਨਾ ਬਚਿਆ!

ਜ਼ਬੂਰ 106:12 (PANIRV)
Square Portrait Landscape 4K UHD
ਉਸ ਦੇ ਲੋਕਾਂ ਨੇ ਉਹ ਦੀਆਂ ਗੱਲਾਂ ਨੂੰ ਸੱਚ ਮੰਨਿਆ, ਉਨ੍ਹਾਂ ਨੇ ਉਹ ਦੀ ਉਸਤਤ ਦਾ ਗੀਤ ਗਾਇਆ।

ਜ਼ਬੂਰ 106:13 (PANIRV)
Square Portrait Landscape 4K UHD
ਓਹ ਉਹ ਦੇ ਕੰਮਾਂ ਨੂੰ ਛੇਤੀ ਹੀ ਭੁੱਲ ਗਏ, ਉਨ੍ਹਾਂ ਨੇ ਉਹ ਦੀ ਸਲਾਹ ਦੀ ਉਡੀਕ ਨਾ ਕੀਤੀ।

ਜ਼ਬੂਰ 106:14 (PANIRV)
Square Portrait Landscape 4K UHD
ਉਨ੍ਹਾਂ ਨੇ ਉਜਾੜ ਵਿੱਚ ਵੱਡੀ ਹਿਰਸ ਕੀਤੀ, ਅਤੇ ਥਲ ਵਿੱਚ ਪਰਮੇਸ਼ੁਰ ਨੂੰ ਪਰਤਾਇਆ,

ਜ਼ਬੂਰ 106:15 (PANIRV)
Square Portrait Landscape 4K UHD
ਤਾਂ ਉਹ ਨੇ ਉਨ੍ਹਾਂ ਦੀ ਮੰਗ ਪੂਰੀ ਕੀਤੀ, ਪਰ ਉਨ੍ਹਾਂ ਦੀਆਂ ਜਾਨਾਂ ਨੂੰ ਲਿੱਸਿਆਂ ਨਾ ਕੀਤਾ।

ਜ਼ਬੂਰ 106:16 (PANIRV)
Square Portrait Landscape 4K UHD
ਡੇਰੇ ਵਿੱਚ ਓਹ ਮੂਸਾ, ਅਤੇ ਯਹੋਵਾਹ ਦੇ ਭਗਤ ਹਾਰੂਨ ਉੱਤੇ ਸੜੇ,

ਜ਼ਬੂਰ 106:17 (PANIRV)
Square Portrait Landscape 4K UHD
ਧਰਤੀ ਖੁੱਲ੍ਹ ਗਈ ਅਤੇ ਦਾਥਾਨ ਨੂੰ ਨਿਗਲ ਲਿਆ, ਅਤੇ ਅਬੀਰਾਮ ਦੀ ਟੋਲੀ ਨੂੰ ਢੱਕ ਲਿਆ,

ਜ਼ਬੂਰ 106:18 (PANIRV)
Square Portrait Landscape 4K UHD
ਤਾਂ ਅੱਗ ਉਨ੍ਹਾਂ ਦੀ ਟੋਲੀ ਵਿੱਚ ਫੁੱਟ ਨਿੱਕਲੀ, ਅਤੇ ਲੰਬ ਨੇ ਦੁਸ਼ਟਾਂ ਨੂੰ ਭਸਮ ਕੀਤਾ।

ਜ਼ਬੂਰ 106:19 (PANIRV)
Square Portrait Landscape 4K UHD
ਹੋਰੇਬ ਵਿੱਚ ਉਨ੍ਹਾਂ ਨੇ ਇੱਕ ਵੱਛਾ ਬਣਾਇਆ, ਅਤੇ ਢਾਲ਼ੇ ਹੋਏ ਬੁੱਤ ਅੱਗੇ ਮੱਥਾ ਟੇਕਿਆ,

ਜ਼ਬੂਰ 106:20 (PANIRV)
Square Portrait Landscape 4K UHD
ਇਉਂ ਉਨ੍ਹਾਂ ਨੇ ਆਪਣੇ ਪਰਤਾਪ ਨੂੰ, ਘਾਹ ਖਾਣ ਵਾਲੇ ਬਲ਼ਦ ਦੇ ਰੂਪ ਨਾਲ ਬਦਲ ਲਿਆ!

ਜ਼ਬੂਰ 106:21 (PANIRV)
Square Portrait Landscape 4K UHD
ਓਹ ਆਪਣੇ ਬਚਾਉਣ ਵਾਲੇ ਪਰਮੇਸ਼ੁਰ ਨੂੰ ਭੁੱਲ ਗਏ, ਜਿਸ ਨੇ ਮਿਸਰ ਵਿੱਚ ਵੱਡੇ-ਵੱਡੇ ਕੰਮ ਕੀਤੇ,

ਜ਼ਬੂਰ 106:22 (PANIRV)
Square Portrait Landscape 4K UHD
ਹਾਮ ਦੇ ਦੇਸ ਵਿੱਚ ਅਚਰਜ਼, ਅਤੇ ਲਾਲ ਸਮੁੰਦਰ ਉੱਤੇ ਭਿਆਨਕ ਕੰਮ!

ਜ਼ਬੂਰ 106:23 (PANIRV)
Square Portrait Landscape 4K UHD
ਤਾਂ ਓਸ ਆਖਿਆ ਕਿ ਮੈਂ ਉਨ੍ਹਾਂ ਦਾ ਨਾਸ ਕਰ ਸੁੱਟਦਾ, ਜੇ ਮੂਸਾ ਮੇਰਾ ਚੁਣਿਆ ਹੋਇਆ ਤੇੜ ਵਿੱਚ ਮੇਰੇ ਅੱਗੇ ਖੜ੍ਹਾ ਨਾ ਹੁੰਦਾ, ਕਿ ਮੇਰੇ ਕ੍ਰੋਧ ਨੂੰ ਨਾਸ ਕਰਨ ਤੋਂ ਮੋੜੇ।

ਜ਼ਬੂਰ 106:24 (PANIRV)
Square Portrait Landscape 4K UHD
ਫੇਰ ਉਨ੍ਹਾਂ ਨੇ ਉਸ ਮਨਭਾਉਂਦੇ ਦੇਸ ਨੂੰ ਤੁੱਛ ਜਾਣਿਆ, ਉਨ੍ਹਾਂ ਨੇ ਉਹ ਦੇ ਬਚਨ ਨੂੰ ਸੱਚ ਨਾ ਮੰਨਿਆ,

ਜ਼ਬੂਰ 106:25 (PANIRV)
Square Portrait Landscape 4K UHD
ਪਰ ਆਪਣੀਆਂ ਤੰਬੂਆਂ ਵਿੱਚ ਬੁੜ-ਬੁੜ ਕੀਤੀ, ਅਤੇ ਯਹੋਵਾਹ ਦੀ ਅਵਾਜ਼ ਨੂੰ ਨਾ ਸੁਣਿਆ।

ਜ਼ਬੂਰ 106:26 (PANIRV)
Square Portrait Landscape 4K UHD
ਤਾਂ ਉਹ ਨੇ ਉਨ੍ਹਾਂ ਲਈ ਸਹੁੰ ਖਾਧੀ, ਕਿ ਮੈਂ ਉਨ੍ਹਾਂ ਨੂੰ ਉਜਾੜ ਵਿੱਚ ਸੁੱਟ ਦਿਆਂਗਾ,

ਜ਼ਬੂਰ 106:27 (PANIRV)
Square Portrait Landscape 4K UHD
ਅਤੇ ਉਨ੍ਹਾਂ ਦੀ ਨਸਲ ਨੂੰ ਵੀ ਕੌਮਾਂ ਵਿੱਚ ਸੁੱਟਾਂਗਾ, ਅਤੇ ਉਨ੍ਹਾਂ ਨੂੰ ਦੇਸ ਵਿੱਚ ਖਿਲਾਰ ਦਿਆਂਗਾ।

ਜ਼ਬੂਰ 106:28 (PANIRV)
Square Portrait Landscape 4K UHD
ਉਨ੍ਹਾਂ ਨੇ ਬਆਲ ਪਓਰ ਨਾਲ ਆਪਣੇ ਆਪ ਨੂੰ ਜੋੜ ਦਿੱਤਾ, ਅਤੇ ਮੁਰਦਿਆਂ ਦੇ ਚੜ੍ਹਾਵਿਆਂ ਨੂੰ ਖਾਧਾ!

ਜ਼ਬੂਰ 106:29 (PANIRV)
Square Portrait Landscape 4K UHD
ਇਉਂ ਆਪਣੀਆਂ ਕਰਤੂਤਾਂ ਨਾਲ ਉਨ੍ਹਾਂ ਨੇ ਉਹ ਨੂੰ ਗੁੱਸੇ ਕੀਤਾ, ਅਤੇ ਮਰੀ ਉਨ੍ਹਾਂ ਵਿੱਚ ਫੁੱਟ ਪਈ।

ਜ਼ਬੂਰ 106:30 (PANIRV)
Square Portrait Landscape 4K UHD
ਤਾਂ ਫ਼ੀਨਹਾਸ ਵਿਚਕਾਰ ਖਲੋ ਗਿਆ, ਅਤੇ ਮਰੀ ਰੁਕ ਗਈ,

ਜ਼ਬੂਰ 106:31 (PANIRV)
Square Portrait Landscape 4K UHD
ਅਤੇ ਇਹ ਉਹ ਦੇ ਲਈ ਧਰਮ ਗਿਣਿਆ ਗਿਆ, ਪੀੜ੍ਹੀਓਂ ਪੀੜ੍ਹੀ ਸਦਾ ਲਈ।

ਜ਼ਬੂਰ 106:32 (PANIRV)
Square Portrait Landscape 4K UHD
ਫੇਰ ਉਨ੍ਹਾਂ ਨੇ ਮਰੀਬਾਹ ਦੇ ਪਾਣੀ ਉੱਤੇ ਉਹ ਦੇ ਗੁੱਸੇ ਨੂੰ ਭੜਕਾਇਆ, ਇਹ ਉਨ੍ਹਾਂ ਦੇ ਕਾਰਨ ਮੂਸਾ ਲਈ ਬੁਰਾ ਹੋਇਆ,

ਜ਼ਬੂਰ 106:33 (PANIRV)
Square Portrait Landscape 4K UHD
ਓਹ ਪਰਮੇਸ਼ੁਰ ਦੇ ਆਤਮਾ ਤੋਂ ਆਕੀ ਜੋ ਹੋ ਗਏ ਸਨ, ਤਾਂ ਹੀ ਮੂਸਾ ਨੇ ਆਪਣੇ ਬੁੱਲ੍ਹਾਂ ਤੋਂ ਕੁਵੱਲੀਆਂ ਗੱਲਾਂ ਕੱਢੀਆਂ।

ਜ਼ਬੂਰ 106:34 (PANIRV)
Square Portrait Landscape 4K UHD
ਉਨ੍ਹਾਂ ਨੇ ਉਹਨਾਂ ਉੱਮਤਾਂ ਦਾ ਨਾਸ ਨਾ ਕੀਤਾ, ਜਿਨ੍ਹਾਂ ਲਈ ਯਹੋਵਾਹ ਨੇ ਉਨ੍ਹਾਂ ਨੂੰ ਹੁਕਮ ਦਿੱਤਾ ਸੀ,

ਜ਼ਬੂਰ 106:35 (PANIRV)
Square Portrait Landscape 4K UHD
ਸਗੋਂ ਓਹ ਉਹਨਾਂ ਵਿੱਚ ਰਲ ਗਏ ਅਤੇ ਉਨ੍ਹਾਂ ਨੇ ਉਹਨਾਂ ਦੇ ਕੰਮ ਸਿੱਖ ਲਏ,

ਜ਼ਬੂਰ 106:36 (PANIRV)
Square Portrait Landscape 4K UHD
ਅਤੇ ਉਹਨਾਂ ਦੇ ਬੁੱਤਾਂ ਦੀ ਪੂਜਾ ਕੀਤੀ, ਜਿਹੜੇ ਉਨ੍ਹਾਂ ਲਈ ਇੱਕ ਫਾਹੀ ਬਣ ਗਏ।

ਜ਼ਬੂਰ 106:37 (PANIRV)
Square Portrait Landscape 4K UHD
ਉਨ੍ਹਾਂ ਨੇ ਆਪਣੇ ਪੁੱਤਰਾਂ ਧੀਆਂ ਨੂੰ ਭੂਤਨਿਆਂ ਲਈ ਬਲੀਦਾਨ ਕੀਤਾ।

ਜ਼ਬੂਰ 106:38 (PANIRV)
Square Portrait Landscape 4K UHD
ਉਨ੍ਹਾਂ ਨੇ ਨਿਰਦੋਸ਼ਾਂ ਦਾ ਲਹੂ, ਅਰਥਾਤ ਆਪਣੇ ਪੁੱਤਰਾਂ ਧੀਆਂ ਦਾ ਲਹੂ ਵਹਾਇਆ, ਜਿਨ੍ਹਾਂ ਨੂੰ ਉਨ੍ਹਾਂ ਨੇ ਕਨਾਨ ਦੇ ਬੁੱਤਾਂ ਲਈ ਬਲੀਦਾਨ ਕੀਤਾ,

ਜ਼ਬੂਰ 106:39 (PANIRV)
Square Portrait Landscape 4K UHD
ਓਹ ਆਪਣੇ ਕੰਮਾਂ ਵਿੱਚ ਭਰਿਸ਼ਟ ਹੋਏ, ਅਤੇ ਆਪਣੇ ਕਰਤੱਬੀਂ ਵਿਭਚਾਰੀ ਠਹਿਰੇ।

ਜ਼ਬੂਰ 106:40 (PANIRV)
Square Portrait Landscape 4K UHD
ਇਉਂ ਯਹੋਵਾਹ ਦਾ ਕ੍ਰੋਧ ਆਪਣੀ ਪਰਜਾ ਉੱਤੇ ਭੜਕ ਉੱਠਿਆ, ਅਤੇ ਉਹ ਨੇ ਆਪਣੀ ਮਿਰਾਸ ਤੋਂ ਘਿਣ ਕੀਤੀ।

ਜ਼ਬੂਰ 106:41 (PANIRV)
Square Portrait Landscape 4K UHD
ਉਹ ਨੇ ਉਨ੍ਹਾਂ ਨੂੰ ਕੌਮਾਂ ਦੇ ਵੱਸ ਵਿੱਚ ਦੇ ਦਿੱਤਾ, ਕਿ ਉਨ੍ਹਾਂ ਦੇ ਦੁਸ਼ਮਣ ਉਨ੍ਹਾਂ ਉੱਤੇ ਹੁਕਮ ਕਰਨ।

ਜ਼ਬੂਰ 106:42 (PANIRV)
Square Portrait Landscape 4K UHD
ਉਨ੍ਹਾਂ ਦੇ ਵੈਰੀਆਂ ਨੇ ਉਨ੍ਹਾਂ ਨੂੰ ਸਤਾਇਆ, ਅਤੇ ਓਹ ਉਨ੍ਹਾਂ ਦੇ ਹੱਥਾਂ ਹੇਠ ਅਧੀਨ ਹੋ ਗਏ।

ਜ਼ਬੂਰ 106:43 (PANIRV)
Square Portrait Landscape 4K UHD
ਬਹੁਤ ਵਾਰ ਉਸ ਨੇ ਉਨ੍ਹਾਂ ਨੂੰ ਛੁਡਾਇਆ, ਪਰ ਓਹ ਆਪਣੀਆਂ ਸਲਾਹਾਂ ਵਿੱਚ ਉਸ ਤੋਂ ਆਕੀ ਰਹੇ, ਓਹ ਆਪਣੀ ਬਦੀ ਦੇ ਕਾਰਨ ਹੀਣੇ ਹੋ ਗਏ।

ਜ਼ਬੂਰ 106:44 (PANIRV)
Square Portrait Landscape 4K UHD
ਜਾਂ ਉਹ ਨੇ ਉਨ੍ਹਾਂ ਦੀ ਫ਼ਰਿਆਦ ਸੁਣੀ, ਤਾਂ ਉਹ ਨੇ ਉਨ੍ਹਾਂ ਦੇ ਦੁੱਖ ਨੂੰ ਵੇਖਿਆ।

ਜ਼ਬੂਰ 106:45 (PANIRV)
Square Portrait Landscape 4K UHD
ਉਹ ਨੇ ਉਨ੍ਹਾਂ ਲਈ ਆਪਣੇ ਨੇਮ ਨੂੰ ਚੇਤੇ ਕੀਤਾ, ਅਤੇ ਆਪਣੀ ਬੇਹੱਦ ਦਯਾ ਦੇ ਕਾਰਨ ਉਨ੍ਹਾਂ ਉੱਤੇ ਤਰਸ ਖਾਧਾ।

ਜ਼ਬੂਰ 106:46 (PANIRV)
Square Portrait Landscape 4K UHD
ਉਨ੍ਹਾਂ ਨੂੰ ਬੰਦੀ ਬਣਾਉਣ ਵਾਲਿਆਂ ਦੇ ਅੱਗੇ ਉਹ ਨੇ ਉਨ੍ਹਾਂ ਨੂੰ ਰਹਮ ਦੁਵਾਇਆ।

ਜ਼ਬੂਰ 106:47 (PANIRV)
Square Portrait Landscape 4K UHD
ਹੇ ਯਹੋਵਾਹ ਸਾਡੇ ਪਰਮੇਸ਼ੁਰ, ਸਾਨੂੰ ਬਚਾ ਲੈ! ਅਤੇ ਕੌਮਾਂ ਵਿੱਚੋਂ ਸਾਨੂੰ ਇਕੱਠੇ ਕਰ, ਕਿ ਅਸੀਂ ਤੇਰੇ ਪਵਿੱਤਰ ਨਾਮ ਦਾ ਧੰਨਵਾਦ ਕਰੀਏ, ਅਤੇ ਤੇਰੀ ਉਸਤਤ ਵਿੱਚ ਫੁੱਲ ਫੁੱਲ ਬਹੀਏ!

ਜ਼ਬੂਰ 106:48 (PANIRV)
Square Portrait Landscape 4K UHD
ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਆਦ ਤੋਂ ਅੰਤ ਤੱਕ ਮੁਬਾਰਕ ਹੋਵੇ! ਹੇ ਸਾਰੀ ਪਰਜਾ, ਆਖ “ਆਮੀਨ!” ਹਲਲੂਯਾਹ!।

Available Bible Translations

American Standard Version (ASV)
Psalms 106 (ASV) »
King James Version (KJV)
Psalms 106 (KJV) »
GOD’S WORD® (GW)
Psalms 106 (GW) »
Berean Bible (BSB)
Psalms 106 (BSB) »
World English Bible (WEB)
Psalms 106 (WEB) »
French Bible (LSG)
Psaumes 106 (LSG) »
German Bible (LUTH1912)
Psalm 106 (LUTH1912) »
Hebrew Bible (HEB)
תהלים 106 (HEB) »
Portuguese Bible (BSL)
Salmos 106 (BSL) »
Vietnamese Bible (VIE)
Thánh Thi 106 (VIE) »
Spanish Bible (RVA)
Salmos 106 (RVA) »
Italian Bible (RIV)
Salmi 106 (RIV) »
Chinese Simplified (CUVS)
诗 篇 106 (CUVS) »
Chinese Traditional (CUVT)
詩 篇 106 (CUVT) »
Albanian Bible (ALB)
Psalmet 106 (ALB) »
Swedish Bible (SV1917)
Psaltaren 106 (SV1917) »
Ukrainian Bible (UKR)
Псалми 106 (UKR) »
Hungarian Bible (KAR)
Zsoltárok 106 (KAR) »
Bulgarian Bible (BULG)
Псалми 106 (BULG) »
Japanese Bible (JPN)
詩篇 106 (JPN) »
Norwegian Bible (NORSK)
Salmene 106 (NORSK) »

PANIRV Book Selection List