ਜ਼ਬੂਰ Chapter 18 PANIRV Bible Verse Images

ਜ਼ਬੂਰ 18 Bible Verse Pictures. Choose from a large collection of inspirational, motivational and encouraging Bible verses with pictures of nature. Download and share ਜ਼ਬੂਰ 18 inspirational Bible verse images. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.


ਜ਼ਬੂਰ 18:1 (PANIRV)
Square Portrait Landscape 4K UHD
ਪ੍ਰਧਾਨ ਵਜਾਉਣ ਵਾਲੇ ਦੇ ਲਈ। ਯਹੋਵਾਹ ਦੇ ਦਾਸ ਦਾਊਦ ਦਾ ਗੀਤ, ਜਿਸ ਦੇ ਬਚਨ ਉਸ ਨੇ ਯਹੋਵਾਹ ਦੇ ਲਈ ਉਸ ਸਮੇਂ ਗਾਏ ਜਦੋਂ ਯਹੋਵਾਹ ਨੇ ਉਸ ਨੂੰ ਉਸ ਦੇ ਸਾਰੇ ਵੈਰੀਆਂ ਅਰਥਾਤ ਸ਼ਾਊਲ ਦੇ ਹੱਥੋਂ ਬਚਾਇਆ ਸੀ। ਉਸ ਨੇ ਕਿਹਾ: ਹੇ ਯਹੋਵਾਹ, ਮੇਰੇ ਬਲ, ਮੈਂ ਤੇਰੇ ਨਾਲ ਪ੍ਰੀਤ ਰੱਖਦਾ ਹਾਂ।

ਜ਼ਬੂਰ 18:2 (PANIRV)
Square Portrait Landscape 4K UHD
ਯਹੋਵਾਹ ਮੇਰੀ ਚੱਟਾਨ, ਮੇਰਾ ਗੜ੍ਹ ਅਤੇ ਮੇਰਾ ਛੁਡਾਉਣ ਵਾਲਾ ਹੈ, ਮੇਰਾ ਪਰਮੇਸ਼ੁਰ, ਮੇਰੀ ਚੱਟਾਨ, ਜਿਸ ਦੀ ਸ਼ਰਨ ਵਿੱਚ ਮੈਂ ਆਇਆ ਹਾਂ, ਮੇਰੀ ਢਾਲ਼, ਮੇਰੇ ਬਚਾਓ ਦਾ ਸਿੰਗ ਅਤੇ ਮੇਰਾ ਉੱਚਾ ਗੜ੍ਹ ਹੈ।

ਜ਼ਬੂਰ 18:3 (PANIRV)
Square Portrait Landscape 4K UHD
ਮੈਂ ਯਹੋਵਾਹ ਨੂੰ ਜਿਹੜਾ ਉਸਤਤ ਯੋਗ ਹੈ, ਪੁਕਾਰਾਂਗਾ ਅਤੇ ਮੈਂ ਆਪਣੇ ਵੈਰੀਆਂ ਤੋਂ ਬਚ ਜਾਂਵਾਂਗਾ।

ਜ਼ਬੂਰ 18:4 (PANIRV)
Square Portrait Landscape 4K UHD
ਮੌਤ ਦੀਆਂ ਡੋਰੀਆਂ ਨੇ ਮੈਨੂੰ ਘੇਰ ਲਿਆ, ਅਤੇ ਕੁਧਰਮੀ ਦੇ ਹੜ੍ਹਾਂ ਨੇ ਮੈਨੂੰ ਡਰਾਇਆ।

ਜ਼ਬੂਰ 18:5 (PANIRV)
Square Portrait Landscape 4K UHD
ਅਧੋਲੋਕ ਦੀਆਂ ਰੱਸੀਆਂ ਨੇ ਮੈਨੂੰ ਘੇਰ ਲਿਆ, ਮੌਤ ਦੇ ਫੰਦੇ ਮੇਰੇ ਚੁਫ਼ੇਰੇ ਸਨ।

ਜ਼ਬੂਰ 18:6 (PANIRV)
Square Portrait Landscape 4K UHD
ਆਪਣੀ ਔਖ ਦੇ ਵੇਲੇ ਮੈਂ ਯਹੋਵਾਹ ਨੂੰ ਪੁਕਾਰਿਆ, ਅਤੇ ਆਪਣੇ ਪਰਮੇਸ਼ੁਰ ਦੀ ਦੁਹਾਈ ਦਿੱਤੀ। ਉਸ ਨੇ ਆਪਣੀ ਹੈਕਲ ਵਿੱਚੋਂ ਮੇਰੀ ਅਵਾਜ਼ ਸੁਣੀ, ਅਤੇ ਮੇਰੀ ਦੁਹਾਈ ਉਸ ਦੇ ਅੱਗੇ, ਸਗੋਂ ਉਸ ਦੇ ਕੰਨਾਂ ਤੱਕ ਪਹੁੰਚੀ।

ਜ਼ਬੂਰ 18:7 (PANIRV)
Square Portrait Landscape 4K UHD
ਤਦ ਧਰਤੀ ਕੰਬ ਗਈ ਅਤੇ ਥਰ-ਥਰਾਈ, ਅਤੇ ਪਹਾੜਾਂ ਦੀਆਂ ਨੀਹਾਂ ਹਿੱਲ ਗਈਆਂ, ਅਤੇ ਧੜਕ ਉੱਠੀਆਂ, ਕਿਉਂ ਜੋ ਉਹ ਕ੍ਰੋਧਵਾਨ ਹੋ ਗਿਆ ਸੀ!

ਜ਼ਬੂਰ 18:8 (PANIRV)
Square Portrait Landscape 4K UHD
ਉਸ ਦੀਆਂ ਨਾਸਾਂ ਤੋਂ ਧੂੰਆਂ ਉੱਠਿਆ, ਅਤੇ ਉਸ ਦੇ ਮੂੰਹ ਤੋਂ ਅੱਗ ਭਸਮ ਕਰਦੀ ਸੀ, ਅੰਗਿਆਰੇ ਉਸ ਤੋਂ ਦਗ-ਦਗ ਕਰਨ ਲੱਗੇ।

ਜ਼ਬੂਰ 18:9 (PANIRV)
Square Portrait Landscape 4K UHD
ਉਸ ਨੇ ਅਕਾਸ਼ਾਂ ਨੂੰ ਝੁਕਾਇਆ ਅਤੇ ਹੇਠਾਂ ਉਤਰਿਆ, ਅਤੇ ਉਸ ਦੇ ਪੈਰਾਂ ਹੇਠ ਘੁੱਪ ਹਨ੍ਹੇਰਾ ਸੀ।

ਜ਼ਬੂਰ 18:10 (PANIRV)
Square Portrait Landscape 4K UHD
ਤਦ ਉਹ ਕਰੂਬ ਉੱਤੇ ਸਵਾਰ ਹੋ ਕੇ ਉੱਡਿਆ, ਹਾਂ, ਉਹ ਨੇ ਪੌਣ ਦਿਆਂ ਖੰਭਾਂ ਉੱਤੇ ਉਡਾਰੀ ਮਾਰੀ।

ਜ਼ਬੂਰ 18:11 (PANIRV)
Square Portrait Landscape 4K UHD
ਉਸ ਨੇ ਹਨੇਰੇ ਨੂੰ ਆਪਣਾ ਗੁਪਤ ਸਥਾਨ, ਬੱਦਲਾਂ ਦੇ ਇਕੱਠ ਅਤੇ ਅਕਾਸ਼ ਦੀਆਂ ਘਟਾਂਵਾਂ ਨੂੰ ਆਪਣੇ ਆਲੇ-ਦੁਆਲੇ ਦਾ ਮੰਡਪ ਬਣਾਇਆ।

ਜ਼ਬੂਰ 18:12 (PANIRV)
Square Portrait Landscape 4K UHD
ਉਹ ਦੀ ਹਜ਼ੂਰੀ ਦੀ ਝਲਕ ਤੋਂ ਅਤੇ ਉਹ ਦੀਆਂ ਘਟਾਂਵਾਂ ਦੇ ਵਿੱਚੋਂ ਗੜੇ ਅਤੇ ਅੰਗਿਆਰੇ ਨਿੱਕਲੇ।

ਜ਼ਬੂਰ 18:13 (PANIRV)
Square Portrait Landscape 4K UHD
ਤਦ ਯਹੋਵਾਹ ਅਕਾਸ਼ ਵਿੱਚ ਗਰਜਿਆ, ਅਤੇ ਅੱਤ ਮਹਾਨ ਨੇ ਆਪਣੀ ਅਵਾਜ਼ ਸੁਣਾਈ।

ਜ਼ਬੂਰ 18:14 (PANIRV)
Square Portrait Landscape 4K UHD
ਫੇਰ ਉਸ ਨੇ ਆਪਣੇ ਤੀਰ ਚਲਾ ਕੇ ਉਨ੍ਹਾਂ ਨੂੰ ਤਿੱਤਰ-ਬਿੱਤਰ ਕੀਤਾ, ਅਤੇ ਬਿਜਲੀਆਂ ਲਿਸ਼ਕਾ ਕੇ ਉਨ੍ਹਾਂ ਨੂੰ ਘਬਰਾ ਦਿੱਤਾ।

ਜ਼ਬੂਰ 18:15 (PANIRV)
Square Portrait Landscape 4K UHD
ਤਾਂ ਤੇਰੇ ਦਬਕੇ ਦੇ ਕਾਰਨ, ਹੇ ਯਹੋਵਾਹ, ਤੇਰੀਆਂ ਨਾਸਾਂ ਦੇ ਸੁਆਸ ਦੇ ਝੋਕੇ ਦੇ ਕਾਰਨ ਸਮੁੰਦਰਾਂ ਦੀਆਂ ਸਤਹ ਦਿੱਸ ਪਈਆਂ, ਅਤੇ ਜਗਤ ਦੀਆਂ ਨੀਹਾਂ ਖੁੱਲ੍ਹ ਗਈਆਂ।

ਜ਼ਬੂਰ 18:16 (PANIRV)
Square Portrait Landscape 4K UHD
ਉਸ ਨੇ ਉੱਪਰੋਂ ਹੱਥ ਵਧਾ ਕੇ ਮੈਨੂੰ ਸੰਭਾਲ ਲਿਆ ਅਤੇ ਮੈਨੂੰ ਪਾਣੀ ਦੇ ਹੜ੍ਹਾਂ ਵਿੱਚੋਂ ਕੱਢ ਲਿਆ।

ਜ਼ਬੂਰ 18:17 (PANIRV)
Square Portrait Landscape 4K UHD
ਮੇਰੇ ਬਲਵੰਤ ਵੈਰੀ ਤੋਂ ਉਸ ਨੇ ਮੈਨੂੰ ਛੁਡਾਇਆ, ਅਤੇ ਉਹਨਾਂ ਤੋਂ ਜਿਹੜੇ ਮੈਥੋਂ ਘਿਣ ਕਰਦੇ ਸਨ, ਕਿਉਂ ਜੋ ਓਹ ਮੇਰੇ ਨਾਲੋਂ ਬਹੁਤ ਤਕੜੇ ਸਨ।

ਜ਼ਬੂਰ 18:18 (PANIRV)
Square Portrait Landscape 4K UHD
ਮੇਰੀ ਬਿਪਤਾ ਦੇ ਦਿਨ ਉਨ੍ਹਾਂ ਨੇ ਮੇਰਾ ਸਾਹਮਣਾ ਕੀਤਾ, ਪਰੰਤੂ ਯਹੋਵਾਹ ਮੇਰਾ ਆਸਰਾ ਸੀ।

ਜ਼ਬੂਰ 18:19 (PANIRV)
Square Portrait Landscape 4K UHD
ਉਹ ਮੈਨੂੰ ਖੁੱਲ੍ਹੇ ਸਥਾਨ ਵਿੱਚ ਕੱਢ ਲਿਆਇਆ, ਉਸ ਨੇ ਮੈਨੂੰ ਛੁਡਾਇਆ ਕਿਉਂ ਜੋ ਉਹ ਮੈਥੋਂ ਪ੍ਰਸੰਨ ਸੀ।

ਜ਼ਬੂਰ 18:20 (PANIRV)
Square Portrait Landscape 4K UHD
ਯਹੋਵਾਹ ਨੇ ਮੇਰੇ ਧਰਮ ਦੇ ਅਨੁਸਾਰ ਮੈਨੂੰ ਬਦਲਾ ਦਿੱਤਾ, ਮੇਰੇ ਹੱਥਾਂ ਦੀ ਸੁੱਚਮਤਾਈ ਦੇ ਅਨੁਸਾਰ ਮੈਨੂੰ ਵੱਟਾ ਦਿੱਤਾ,

ਜ਼ਬੂਰ 18:21 (PANIRV)
Square Portrait Landscape 4K UHD
ਕਿਉਂ ਜੋ ਮੈਂ ਯਹੋਵਾਹ ਦੇ ਰਾਹਾਂ ਦੀ ਪਾਲਣਾ ਕੀਤੀ, ਅਤੇ ਬਦੀ ਕਰਕੇ ਆਪਣੇ ਪਰਮੇਸ਼ੁਰ ਤੋਂ ਬੇਮੁੱਖ ਨਹੀਂ ਹੋਇਆ।

ਜ਼ਬੂਰ 18:22 (PANIRV)
Square Portrait Landscape 4K UHD
ਉਹ ਦੇ ਸਾਰੇ ਨਿਯਮ ਮੇਰੇ ਸਾਹਮਣੇ ਰਹੇ, ਅਤੇ ਉਹ ਦੀਆਂ ਬਿਧੀਆਂ ਨੂੰ ਮੈਂ ਆਪਣੇ ਕੋਲੋਂ ਦੂਰ ਨਾ ਕੀਤਾ।

ਜ਼ਬੂਰ 18:23 (PANIRV)
Square Portrait Landscape 4K UHD
ਮੈਂ ਉਹ ਦੇ ਨਾਲ ਖਰਾ ਉਤਰਿਆ, ਅਤੇ ਆਪਣੇ ਆਪ ਨੂੰ ਬਦੀ ਤੋਂ ਬਚਾਈ ਰੱਖਿਆ।

ਜ਼ਬੂਰ 18:24 (PANIRV)
Square Portrait Landscape 4K UHD
ਸੋ ਯਹੋਵਾਹ ਨੇ ਨਿਗਾਹ ਕਰ ਕੇ ਮੇਰੇ ਧਰਮ ਦੇ ਅਨੁਸਾਰ, ਅਤੇ ਮੇਰੇ ਹੱਥਾਂ ਦੀ ਸ਼ੁੱਧਤਾ ਦੇ ਅਨੁਸਾਰ ਮੈਨੂੰ ਵੱਟਾ ਦਿੱਤਾ।

ਜ਼ਬੂਰ 18:25 (PANIRV)
Square Portrait Landscape 4K UHD
ਦਯਾਵਾਨ ਲਈ ਤੂੰ ਆਪਣੇ ਆਪ ਨੂੰ ਦਯਾਵਾਨ ਵਿਖਾਵੇਂਗਾ, ਪੂਰੇ ਮਨੁੱਖ ਲਈ ਤੂੰ ਆਪਣੇ ਆਪ ਨੂੰ ਪੂਰਾ ਵਿਖਾਵੇਂਗਾ।

ਜ਼ਬੂਰ 18:26 (PANIRV)
Square Portrait Landscape 4K UHD
ਸ਼ੁੱਧ ਲਈ ਤੂੰ ਆਪਣੇ ਆਪ ਨੂੰ ਸ਼ੁੱਧ ਵਿਖਾਵੇਂਗਾ, ਅਤੇ ਟੇਢਿਆਂ ਲਈ ਤੂੰ ਆਪਣੇ ਆਪ ਨੂੰ ਟੇਢਾ ਵਿਖਾਵੇਂਗਾ।

ਜ਼ਬੂਰ 18:27 (PANIRV)
Square Portrait Landscape 4K UHD
ਤੂੰ ਦੁਖੀ ਲੋਕਾਂ ਨੂੰ ਬਚਾਵੇਂਗਾ, ਪਰ ਉੱਚੀਆਂ ਅੱਖਾਂ ਨੂੰ ਨੀਵੀਂਆਂ ਕਰੇਂਗਾ।

ਜ਼ਬੂਰ 18:28 (PANIRV)
Square Portrait Landscape 4K UHD
ਫੇਰ ਤੂੰ ਮੇਰਾ ਦੀਵਾ ਬਾਲਦਾ ਹੈਂ, ਯਹੋਵਾਹ ਮੇਰਾ ਪਰਮੇਸ਼ੁਰ ਮੇਰੇ ਹਨੇਰੇ ਨੂੰ ਚਾਨਣ ਕਰਦਾ ਹੈ।

ਜ਼ਬੂਰ 18:29 (PANIRV)
Square Portrait Landscape 4K UHD
ਮੈਂ ਤੇਰੀ ਸਹਾਇਤਾ ਨਾਲ ਆਪਣੇ ਵੈਰੀਆਂ ਦੇ ਵਿਰੁੱਧ ਹੱਲਾ ਬੋਲ ਸਕਦਾ ਹਾਂ, ਅਤੇ ਆਪਣੇ ਪਰਮੇਸ਼ੁਰ ਦੀ ਸਹਾਇਤਾ ਨਾਲ ਮੈਂ ਸ਼ਹਿਰਪਨਾਹ ਨੂੰ ਟੱਪ ਸਕਦਾ ਹਾਂ।

ਜ਼ਬੂਰ 18:30 (PANIRV)
Square Portrait Landscape 4K UHD
ਪਰਮੇਸ਼ੁਰ ਦਾ ਰਾਹ ਸਿੱਧ ਹੈ, ਯਹੋਵਾਹ ਦਾ ਬਚਨ ਤਾਇਆ ਹੋਇਆ ਹੈ, ਉਹ ਆਪਣੇ ਸਾਰੇ ਸ਼ਰਨਾਰਥੀਆਂ ਲਈ ਇੱਕ ਢਾਲ਼ ਹੈ।

ਜ਼ਬੂਰ 18:31 (PANIRV)
Square Portrait Landscape 4K UHD
ਯਹੋਵਾਹ ਤੋਂ ਬਿਨ੍ਹਾਂ ਹੋਰ ਕੌਣ ਪਰਮੇਸ਼ੁਰ ਹੈ? ਅਤੇ ਸਾਡੇ ਪਰਮੇਸ਼ੁਰ ਤੋਂ ਛੁੱਟ ਹੋਰ ਕਿਹੜੀ ਚੱਟਾਨ ਹੈ?

ਜ਼ਬੂਰ 18:32 (PANIRV)
Square Portrait Landscape 4K UHD
ਉਹ ਪਰਮੇਸ਼ੁਰ ਜੋ ਮੇਰਾ ਲੱਕ ਬਲ ਨਾਲ ਕੱਸਦਾ ਹੈ, ਅਤੇ ਮੇਰਾ ਰਾਹ ਸੰਪੂਰਨ ਕਰਦਾ ਹੈ।

ਜ਼ਬੂਰ 18:33 (PANIRV)
Square Portrait Landscape 4K UHD
ਉਹ ਮੇਰੇ ਪੈਰਾਂ ਨੂੰ ਹਰਨੀਆਂ ਦੇ ਪੈਰਾਂ ਜਿਹੇ ਬਣਾਉਂਦਾ ਹੈ, ਅਤੇ ਮੈਨੂੰ ਮੇਰੇ ਉੱਚਿਆਂ ਥਾਂਵਾਂ ਉੱਤੇ ਖੜ੍ਹਾ ਕਰਦਾ ਹੈ।

ਜ਼ਬੂਰ 18:34 (PANIRV)
Square Portrait Landscape 4K UHD
ਉਹ ਮੇਰੇ ਹੱਥਾਂ ਨੂੰ ਯੁੱਧ ਕਰਨਾ ਇਸ ਤਰ੍ਹਾਂ ਸਿਖਾਉਂਦਾ ਹੈ ਕਿ ਮੇਰੀਆਂ ਬਾਹਾਂ ਪਿੱਤਲ ਦਾ ਧਣੁੱਖ ਝੁਕਾ ਦਿੰਦੀਆਂ ਹਨ।

ਜ਼ਬੂਰ 18:35 (PANIRV)
Square Portrait Landscape 4K UHD
ਤੂੰ ਆਪਣੇ ਬਚਾਓ ਦੀ ਢਾਲ਼ ਮੈਨੂੰ ਦਿੱਤੀ ਹੈ, ਅਤੇ ਤੇਰੇ ਸੱਜੇ ਹੱਥ ਨੇ ਮੈਨੂੰ ਸੰਭਾਲਿਆ ਹੈ, ਅਤੇ ਤੇਰੀ ਨਰਮਾਈ ਨੇ ਮੈਨੂੰ ਵਡਿਆਇਆ ਹੈ।

ਜ਼ਬੂਰ 18:36 (PANIRV)
Square Portrait Landscape 4K UHD
ਤੂੰ ਮੇਰੇ ਕਦਮਾਂ ਲਈ ਸਥਾਨ ਚੌੜਾ ਕੀਤਾ ਹੈ, ਅਤੇ ਮੇਰੇ ਪੈਰ ਨਹੀਂ ਤਿਲਕੇ।

ਜ਼ਬੂਰ 18:37 (PANIRV)
Square Portrait Landscape 4K UHD
ਮੈਂ ਆਪਣੇ ਵੈਰੀਆਂ ਦਾ ਪਿੱਛਾ ਕਰ ਕੇ ਉਨ੍ਹਾਂ ਨੂੰ ਜਾ ਲਿਆ, ਮੈਂ ਪਿੱਛੇ ਨਾ ਹਟਿਆ ਜਿਨ੍ਹਾਂ ਚਿਰ ਉਨ੍ਹਾਂ ਦਾ ਨਾਸ ਨਾ ਹੋ ਗਿਆ।

ਜ਼ਬੂਰ 18:38 (PANIRV)
Square Portrait Landscape 4K UHD
ਮੈਂ ਉਨ੍ਹਾਂ ਨੂੰ ਅਜਿਹਾ ਮਾਰਿਆ ਕਿ ਉਹ ਫੇਰ ਨਾ ਉੱਠ ਸਕੇ, ਉਹ ਪੈਰਾਂ ਹੇਠ ਡਿੱਗ ਪਏ ਸਨ।

ਜ਼ਬੂਰ 18:39 (PANIRV)
Square Portrait Landscape 4K UHD
ਤੂੰ ਯੁੱਧ ਲਈ ਮੇਰੇ ਲੱਕ ਨੂੰ ਬਲ ਨਾਲ ਕੱਸਿਆ ਹੈ, ਤੂੰ ਮੇਰੇ ਵਿਰੋਧੀਆਂ ਨੂੰ ਮੇਰੇ ਸਾਹਮਣੇ ਝੁਕਾ ਦਿੱਤਾ ਹੈ।

ਜ਼ਬੂਰ 18:40 (PANIRV)
Square Portrait Landscape 4K UHD
ਤੂੰ ਮੇਰੇ ਵੈਰੀਆਂ ਦੀ ਪਿੱਠ ਮੈਨੂੰ ਵਿਖਾਈ, ਅਤੇ ਮੈਂ ਆਪਣੇ ਘਿਣ ਕਰਨ ਵਾਲਿਆਂ ਦਾ ਸੱਤਿਆਨਾਸ ਕੀਤਾ।

ਜ਼ਬੂਰ 18:41 (PANIRV)
Square Portrait Landscape 4K UHD
ਉਨ੍ਹਾਂ ਨੇ ਦੁਹਾਈ ਦਿੱਤੀ ਪਰ ਕੋਈ ਬਚਾਉਣ ਵਾਲਾ ਨਹੀਂ ਸੀ, ਸਗੋਂ ਯਹੋਵਾਹ ਵੱਲ ਵੀ, ਪਰ ਉਸ ਨੇ ਉਨ੍ਹਾਂ ਨੂੰ ਉੱਤਰ ਨਾ ਦਿੱਤਾ।

ਜ਼ਬੂਰ 18:42 (PANIRV)
Square Portrait Landscape 4K UHD
ਫੇਰ ਮੈਂ ਉਨ੍ਹਾਂ ਨੂੰ ਹਵਾ ਨਾਲ ਉੱਡਦੀ ਧੂੜ ਵਾਂਗੂੰ ਪੀਹ ਸੁੱਟਿਆ, ਰਸਤੇ ਦੇ ਚਿੱਕੜ ਵਾਂਗੂੰ ਉਨ੍ਹਾਂ ਨੂੰ ਸੁੱਟ ਦਿੱਤਾ।

ਜ਼ਬੂਰ 18:43 (PANIRV)
Square Portrait Landscape 4K UHD
ਤੂੰ ਮੈਨੂੰ ਲੋਕਾਂ ਦੇ ਝਗੜਿਆਂ ਤੋਂ ਛੁਡਾਇਆ, ਤੂੰ ਮੈਨੂੰ ਕੌਮਾਂ ਦਾ ਮੁਖੀਆ ਨਿਯੁਕਤ ਕੀਤਾ, ਜਿਨ੍ਹਾਂ ਲੋਕਾਂ ਨੂੰ ਮੈਂ ਨਹੀਂ ਜਾਣਿਆ ਉਨ੍ਹਾਂ ਨੇ ਮੇਰੀ ਸੇਵਾ ਕੀਤੀ।

ਜ਼ਬੂਰ 18:44 (PANIRV)
Square Portrait Landscape 4K UHD
ਮੇਰਾ ਨਾਮ ਸੁਣਦੇ ਹੀ ਉਹ ਮੇਰੇ ਅਧੀਨ ਹੋ ਗਏ, ਪਰਦੇਸੀ ਮੇਰੇ ਅੱਗੇ ਹਿਚਕ ਕੇ ਆਏ।

ਜ਼ਬੂਰ 18:45 (PANIRV)
Square Portrait Landscape 4K UHD
ਪਰਦੇਸੀ ਕੁਮਲਾ ਗਏ, ਅਤੇ ਆਪਣੇ ਕੋਟਾਂ ਵਿੱਚੋਂ ਥਰ-ਥਰਾਉਂਦੇ ਹੋਏ ਨਿੱਕਲੇ।

ਜ਼ਬੂਰ 18:46 (PANIRV)
Square Portrait Landscape 4K UHD
ਯਹੋਵਾਹ ਜਿਉਂਦਾ ਹੈ ਸੋ ਧੰਨ ਹੋਵੇ ਮੇਰੀ ਚੱਟਾਨ, ਅਤੇ ਮੇਰੇ ਬਚਾਓ ਦੇ ਪਰਮੇਸ਼ੁਰ ਦੀ ਬਜ਼ੁਰਗੀ ਹੋਵੇ!

ਜ਼ਬੂਰ 18:47 (PANIRV)
Square Portrait Landscape 4K UHD
ਉਸੇ ਹੀ ਪਰਮੇਸ਼ੁਰ ਨੇ ਮੇਰਾ ਬਦਲਾ ਲਿਆ, ਅਤੇ ਲੋਕਾਂ ਨੂੰ ਮੇਰੇ ਵੱਸ ਕਰ ਦਿੱਤਾ,

ਜ਼ਬੂਰ 18:48 (PANIRV)
Square Portrait Landscape 4K UHD
ਜਿਸ ਨੇ ਮੈਨੂੰ ਮੇਰੇ ਵੈਰੀਆਂ ਤੋਂ ਛੁਡਾਇਆ, ਹਾਂ, ਤੂੰ ਮੈਨੂੰ ਮੇਰੇ ਵਿਰੋਧੀਆਂ ਵਿੱਚ ਉੱਚਾ ਕੀਤਾ, ਮੈਨੂੰ ਜ਼ਾਲਮਾਂ ਤੋਂ ਬਚਾਇਆ।

ਜ਼ਬੂਰ 18:49 (PANIRV)
Square Portrait Landscape 4K UHD
ਇਸ ਲਈ, ਹੇ ਯਹੋਵਾਹ, ਮੈਂ ਕੌਮਾਂ ਵਿੱਚ ਤੇਰਾ ਧੰਨਵਾਦ ਕਰਾਂਗਾ, ਅਤੇ ਤੇਰੇ ਨਾਮ ਦਾ ਜਸ ਗਾਵਾਂਗਾ।

ਜ਼ਬੂਰ 18:50 (PANIRV)
Square Portrait Landscape 4K UHD
ਉਹ ਆਪਣੇ ਠਹਿਰਾਏ ਹੋਏ ਰਾਜੇ ਨੂੰ ਵੱਡੀ ਜਿੱਤ ਦਿੰਦਾ ਹੈ, ਅਤੇ ਆਪਣੇ ਮਸਹ ਕੀਤੇ ਹੋਏ ਉੱਤੇ ਅਰਥਾਤ ਦਾਊਦ ਅਤੇ ਉਹ ਦੀ ਅੰਸ ਉੱਤੇ ਸਦਾ ਤੱਕ ਦਯਾ ਕਰਦਾ ਹੈ।

Available Bible Translations

American Standard Version (ASV)
Psalms 18 (ASV) »
King James Version (KJV)
Psalms 18 (KJV) »
GOD’S WORD® (GW)
Psalms 18 (GW) »
Berean Bible (BSB)
Psalms 18 (BSB) »
World English Bible (WEB)
Psalms 18 (WEB) »
French Bible (LSG)
Psaumes 18 (LSG) »
German Bible (LUTH1912)
Psalm 18 (LUTH1912) »
Hebrew Bible (HEB)
תהלים 18 (HEB) »
Portuguese Bible (BSL)
Salmos 18 (BSL) »
Vietnamese Bible (VIE)
Thánh Thi 18 (VIE) »
Spanish Bible (RVA)
Salmos 18 (RVA) »
Italian Bible (RIV)
Salmi 18 (RIV) »
Chinese Simplified (CUVS)
诗 篇 18 (CUVS) »
Chinese Traditional (CUVT)
詩 篇 18 (CUVT) »
Albanian Bible (ALB)
Psalmet 18 (ALB) »
Swedish Bible (SV1917)
Psaltaren 18 (SV1917) »
Russian Bible (RUSV)
Псалтирь 18 (RUSV) »
Ukrainian Bible (UKR)
Псалми 18 (UKR) »
Hungarian Bible (KAR)
Zsoltárok 18 (KAR) »
Bulgarian Bible (BULG)
Псалми 18 (BULG) »
Japanese Bible (JPN)
詩篇 18 (JPN) »
Norwegian Bible (NORSK)
Salmene 18 (NORSK) »

PANIRV Book Selection List