ਜ਼ਬੂਰ Chapter 37 PANIRV Bible Verse Images

ਜ਼ਬੂਰ 37 Bible Verse Pictures. Choose from a large collection of inspirational, motivational and encouraging Bible verses with pictures of nature. Download and share ਜ਼ਬੂਰ 37 inspirational Bible verse images. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.


ਜ਼ਬੂਰ 37:1 (PANIRV)
Square Portrait Landscape 4K UHD
ਦਾਊਦ ਦਾ ਭਜਨ। ਬੁਰਿਆਂ ਦੇ ਕਾਰਨ ਨਾ ਕੁੜ੍ਹ, ਕੁਕਰਮੀਆਂ ਵੱਲੋਂ ਨਾ ਸੜ।

ਜ਼ਬੂਰ 37:2 (PANIRV)
Square Portrait Landscape 4K UHD
ਓਹ ਤਾਂ ਘਾਹ ਵਾਂਗੂੰ ਛੇਤੀ ਕੁਮਲਾ ਜਾਣਗੇ, ਅਤੇ ਸਾਗ ਪੱਤ ਵਾਂਗੂੰ ਮੁਰਝਾ ਜਾਣਗੇ।

ਜ਼ਬੂਰ 37:3 (PANIRV)
Square Portrait Landscape 4K UHD
ਯਹੋਵਾਹ ਉੱਤੇ ਭਰੋਸਾ ਰੱਖ ਅਤੇ ਭਲਿਆਈ ਕਰ ਦੇਸ ਵਿੱਚ ਵੱਸ ਅਤੇ ਸਚਿਆਈ ਉੱਤੇ ਪਲ।

ਜ਼ਬੂਰ 37:4 (PANIRV)
Square Portrait Landscape 4K UHD
ਤੂੰ ਯਹੋਵਾਹ ਵਿੱਚ ਨਿਹਾਲ ਰਹਿ, ਤਾਂ ਉਹ ਤੇਰੇ ਮਨੋਰਥਾਂ ਨੂੰ ਪੂਰਿਆਂ ਕਰੇਗਾ।

ਜ਼ਬੂਰ 37:5 (PANIRV)
Square Portrait Landscape 4K UHD
ਆਪਣਾ ਰਾਹ ਯਹੋਵਾਹ ਦੇ ਵੱਸ ਵਿੱਚ ਕਰ, ਅਤੇ ਉਸ ਉੱਤੇ ਭਰੋਸਾ ਰੱਖ ਅਤੇ ਉਹ ਪੂਰਿਆਂ ਕਰੇਗਾ।

ਜ਼ਬੂਰ 37:6 (PANIRV)
Square Portrait Landscape 4K UHD
ਉਹ ਤੇਰੇ ਧਰਮ ਨੂੰ ਚਾਨਣ ਵਾਂਗੂੰ ਅਤੇ ਤੇਰੇ ਨਿਆਂ ਨੂੰ ਦੁਪਹਿਰ ਵਾਂਗੂੰ ਪ੍ਰਕਾਸ਼ਮਾਨ ਕਰੇਗਾ।

ਜ਼ਬੂਰ 37:7 (PANIRV)
Square Portrait Landscape 4K UHD
ਯਹੋਵਾਹ ਦੇ ਅੱਗੇ ਚੁੱਪ-ਚਾਪ ਰਹਿ ਅਤੇ ਧੀਰਜ ਨਾਲ ਉਹ ਦੀ ਉਡੀਕ ਰੱਖ, ਉਸ ਮਨੁੱਖ ਦੇ ਕਾਰਨ ਨਾ ਕੁੜ੍ਹ ਜਿਹ ਦਾ ਰਾਹ ਸਫ਼ਲ ਹੁੰਦਾ ਹੈ, ਅਤੇ ਜਿਹੜਾ ਜੁਗਤਾਂ ਨੂੰ ਪੂਰਿਆਂ ਕਰਾਉਂਦਾ ਹੈ।

ਜ਼ਬੂਰ 37:8 (PANIRV)
Square Portrait Landscape 4K UHD
ਕ੍ਰੋਧ ਨੂੰ ਛੱਡ ਅਤੇ ਕੋਪ ਨੂੰ ਤਿਆਗ ਦੇ, ਨਾ ਕੁੜ੍ਹ - ਉਸ ਤੋਂ ਬੁਰਿਆਈ ਹੀ ਨਿੱਕਲਦੀ ਹੈ

ਜ਼ਬੂਰ 37:9 (PANIRV)
Square Portrait Landscape 4K UHD
ਕੁਕਰਮੀ ਤਾਂ ਕੱਢ ਦਿੱਤੇ ਜਾਣਗੇ, ਪਰ ਜਿਹੜੇ ਯਹੋਵਾਹ ਨੂੰ ਉਡੀਕਦੇ ਹਨ ਉਹ ਧਰਤੀ ਦੇ ਵਾਰਿਸ ਹੋਣਗੇ।

ਜ਼ਬੂਰ 37:10 (PANIRV)
Square Portrait Landscape 4K UHD
ਹੁਣ ਥੋੜਾ ਹੀ ਚਿਰ ਰਹਿੰਦਾ ਹੈ ਕਿ ਦੁਸ਼ਟ ਨਹੀਂ ਹੋਵੇਗਾ, ਤੂੰ ਉਸ ਦੇ ਨਿਵਾਸ ਨੂੰ ਧਿਆਨ ਨਾਲ ਵੇਖੇਂਗਾ, ਪਰ ਉਹ ਕਿਤੇ ਨਾ ਹੋਵੇਗਾ।

ਜ਼ਬੂਰ 37:11 (PANIRV)
Square Portrait Landscape 4K UHD
ਪਰ ਹਲੀਮ ਧਰਤੀ ਦੇ ਵਾਰਿਸ ਹੋਣਗੇ, ਅਤੇ ਬਹੁਤੇ ਸੁੱਖ ਕਰਕੇ ਆਪਣੇ ਆਪ ਨੂੰ ਨਿਹਾਲ ਕਰਨਗੇ।

ਜ਼ਬੂਰ 37:12 (PANIRV)
Square Portrait Landscape 4K UHD
ਦੁਸ਼ਟ ਧਰਮੀ ਦੇ ਵਿਰੁੱਧ ਮਤਾ ਪਕਾਉਂਦਾ ਹੈ, ਅਤੇ ਉਹ ਦੇ ਉੱਤੇ ਆਪਣੇ ਦੰਦ ਕਰੀਚਦਾ ਹੈ।

ਜ਼ਬੂਰ 37:13 (PANIRV)
Square Portrait Landscape 4K UHD
ਪ੍ਰਭੂ ਦੁਸ਼ਟ ਦੇ ਉੱਤੇ ਹੱਸੇਗਾ, ਕਿਉਂ ਜੋ ਵੇਖਦਾ ਹੈ ਕਿ ਨਿਆਂ ਦਾ ਦਿਨ ਆਉਂਦਾ ਪਿਆ ਹੈ।

ਜ਼ਬੂਰ 37:14 (PANIRV)
Square Portrait Landscape 4K UHD
ਦੁਸ਼ਟਾਂ ਨੇ ਤਲਵਾਰ ਧੂਹੀ ਅਤੇ ਆਪਣਾ ਧਣੁੱਖ ਖਿੱਚਿਆ ਹੈ ਤਾਂ ਜੋ ਮਸਕੀਨ ਤੇ ਕੰਗਾਲ ਨੂੰ ਡੇਗ ਦੇਣ, ਅਤੇ ਸਿੱਧੇ ਚਾਲ-ਚੱਲਣ ਵਾਲਿਆਂ ਨੂੰ ਜਾਨੋਂ ਮਾਰ ਸੁੱਟਣ।

ਜ਼ਬੂਰ 37:15 (PANIRV)
Square Portrait Landscape 4K UHD
ਉਨ੍ਹਾਂ ਦੀ ਤਲਵਾਰ ਉਨ੍ਹਾਂ ਹੀ ਦੇ ਦਿਲਾਂ ਵਿੱਚ ਧੱਸੇਗੀ, ਅਤੇ ਉਨ੍ਹਾਂ ਦੇ ਧਣੁੱਖ ਭੰਨੇ ਜਾਣਗੇ।

ਜ਼ਬੂਰ 37:16 (PANIRV)
Square Portrait Landscape 4K UHD
ਧਰਮੀ ਦਾ ਥੋੜਾ ਕਈਆਂ ਦੁਸ਼ਟਾਂ ਦੇ ਬਹੁਤੇ ਨਾਲੋਂ ਵੀ ਚੰਗਾ ਹੈ।

ਜ਼ਬੂਰ 37:17 (PANIRV)
Square Portrait Landscape 4K UHD
ਦੁਸ਼ਟਾਂ ਦੀਆਂ ਬਾਹਾਂ ਤਾਂ ਭੰਨੀਆਂ ਜਾਣਗੀਆਂ, ਪਰ ਧਰਮੀਆਂ ਨੂੰ ਯਹੋਵਾਹ ਸੰਭਾਲਦਾ ਹੈ।

ਜ਼ਬੂਰ 37:18 (PANIRV)
Square Portrait Landscape 4K UHD
ਯਹੋਵਾਹ ਖਰੇ ਲੋਕਾਂ ਦੇ ਦਿਨ ਜਾਣਦਾ ਹੈ, ਅਤੇ ਉਨ੍ਹਾਂ ਦਾ ਅਧਿਕਾਰ ਸਦਾ ਤੱਕ ਰਹੇਗਾ।

ਜ਼ਬੂਰ 37:19 (PANIRV)
Square Portrait Landscape 4K UHD
ਉਹ ਬੁਰੇ ਸਮੇਂ ਦੇ ਵਿੱਚ ਸ਼ਰਮਿੰਦੇ ਨਾ ਹੋਣਗੇ, ਅਤੇ ਕਾਲ ਦੇ ਦਿਨਾਂ ਵਿੱਚ ਓਹ ਰੱਜ ਕੇ ਖਾਣਗੇ।

ਜ਼ਬੂਰ 37:20 (PANIRV)
Square Portrait Landscape 4K UHD
ਦੁਸ਼ਟ ਨਾਸ ਹੋ ਜਾਣਗੇ, ਅਤੇ ਯਹੋਵਾਹ ਦੇ ਵੈਰੀ ਮੈਦਾਨ ਦੀ ਘਾਹ ਵਰਗੇ ਹੋਣਗੇ, ਉਹ ਮਿਟ ਜਾਣਗੇ ਸਗੋਂ ਧੂੰਏਂ ਵਾਂਗੂੰ ਮਿਟ ਜਾਣਗੇ।

ਜ਼ਬੂਰ 37:21 (PANIRV)
Square Portrait Landscape 4K UHD
ਦੁਸ਼ਟ ਉਧਾਰ ਲੈਂਦਾ ਹੈ ਅਤੇ ਮੋੜਦਾ ਨਹੀਂ, ਪਰ ਧਰਮੀ ਦਯਾ ਕਰਦਾ ਅਤੇ ਦਿੰਦਾ ਹੈ।

ਜ਼ਬੂਰ 37:22 (PANIRV)
Square Portrait Landscape 4K UHD
ਯਹੋਵਾਹ ਦੇ ਮੁਬਾਰਕ ਲੋਕ ਧਰਤੀ ਦੇ ਵਾਰਿਸ ਹੋਣਗੇ, ਪਰ ਉਹ ਦੇ ਸਰਾਪੀ ਕੱਢ ਦਿੱਤੇ ਜਾਣਗੇ।

ਜ਼ਬੂਰ 37:23 (PANIRV)
Square Portrait Landscape 4K UHD
ਮਨੁੱਖ ਦੀ ਚਾਲ ਯਹੋਵਾਹ ਵੱਲੋਂ ਦ੍ਰਿੜ੍ਹ ਹੁੰਦੀ ਹੈ, ਅਤੇ ਉਸ ਦੇ ਰਾਹ ਤੋਂ ਉਹ ਪਰਸੰਨ ਰਹਿੰਦਾ ਹੈ।

ਜ਼ਬੂਰ 37:24 (PANIRV)
Square Portrait Landscape 4K UHD
ਭਾਵੇਂ ਉਹ ਡਿੱਗ ਵੀ ਪਵੇ ਪਰ ਡਿੱਗਿਆ ਨਹੀਂ ਰਹੇਗਾ, ਕਿਉਂ ਜੋ ਯਹੋਵਾਹ ਉਸਦਾ ਹੱਥ ਸੰਭਾਲਦਾ ਹੈ।

ਜ਼ਬੂਰ 37:25 (PANIRV)
Square Portrait Landscape 4K UHD
ਮੈਂ ਜੁਆਨ ਸੀ ਅਤੇ ਹੁਣ ਬੁੱਢਾ ਹੋ ਗਿਆ ਹਾਂ, ਪਰ ਮੈਂ ਨਾ ਧਰਮੀ ਨੂੰ ਤਿਆਗਿਆ ਹੋਇਆ, ਨਾ ਉਹ ਦੀ ਅੰਸ ਨੂੰ ਟੁੱਕੜੇ ਮੰਗਦਿਆਂ ਵੇਖਿਆ ਹੈ।

ਜ਼ਬੂਰ 37:26 (PANIRV)
Square Portrait Landscape 4K UHD
ਉਹ ਸਾਰਾ ਦਿਨ ਦਯਾ ਕਰਦਾ ਅਤੇ ਉਧਾਰ ਦਿੰਦਾ ਹੈ, ਉਸ ਦੀ ਅੰਸ ਮੁਬਾਰਕ ਹੈ।

ਜ਼ਬੂਰ 37:27 (PANIRV)
Square Portrait Landscape 4K UHD
ਬੁਰਿਆਈ ਤੋਂ ਹਟ, ਭਲਿਆਈ ਕਰ, ਅਤੇ ਸਦਾ ਤੱਕ ਵੱਸ।

ਜ਼ਬੂਰ 37:28 (PANIRV)
Square Portrait Landscape 4K UHD
ਯਹੋਵਾਹ ਤਾਂ ਨਿਆਂ ਨਾਲ ਪ੍ਰੇਮ ਰੱਖਦਾ ਹੈ, ਅਤੇ ਆਪਣੇ ਭਗਤਾਂ ਨੂੰ ਤਿਆਗਦਾ ਨਹੀਂ, ਉਨ੍ਹਾਂ ਦੀ ਸਦਾ ਤੱਕ ਰੱਖਿਆ ਹੁੰਦੀ ਹੈ, ਪਰ ਦੁਸ਼ਟਾਂ ਦੀ ਅੰਸ ਛੇਕੀ ਜਾਵੇਗੀ।

ਜ਼ਬੂਰ 37:29 (PANIRV)
Square Portrait Landscape 4K UHD
ਧਰਮੀ ਧਰਤੀ ਦੇ ਵਾਰਿਸ ਹੋਣਗੇ, ਅਤੇ ਸਦਾ ਉਸ ਉੱਤੇ ਵੱਸਣਗੇ।

ਜ਼ਬੂਰ 37:30 (PANIRV)
Square Portrait Landscape 4K UHD
ਧਰਮੀ ਦਾ ਮੂੰਹ ਬੁੱਧੀ ਬੋਲਦਾ ਹੈ, ਅਤੇ ਉਹ ਦੀ ਜੁਬਾਨ ਨਿਆਂ ਦੀ ਗੱਲ ਕਰਦੀ ਹੈ।

ਜ਼ਬੂਰ 37:31 (PANIRV)
Square Portrait Landscape 4K UHD
ਉਸ ਦੇ ਪਰਮੇਸ਼ੁਰ ਦੀ ਬਿਵਸਥਾ ਉਹ ਦੇ ਮਨ ਵਿੱਚ ਹੈ, ਉਹ ਦੇ ਪੈਰ ਕਦੀ ਨਾ ਤਿਲਕਣਗੇ।

ਜ਼ਬੂਰ 37:32 (PANIRV)
Square Portrait Landscape 4K UHD
ਦੁਸ਼ਟ ਧਰਮੀ ਦੀ ਤਾਕ ਵਿੱਚ ਰਹਿੰਦਾ ਹੈ, ਕਿ ਉਹ ਨੂੰ ਜਾਨੋਂ ਮਾਰੇ।

ਜ਼ਬੂਰ 37:33 (PANIRV)
Square Portrait Landscape 4K UHD
ਯਹੋਵਾਹ ਉਹ ਨੂੰ ਉਸ ਦੇ ਵੱਸ ਵਿੱਚ ਨਾ ਛੱਡੇਗਾ ਅਤੇ ਜਦ ਉਹ ਦਾ ਫੈਸਲਾ ਹੋ ਜਾਵੇਗਾ ਤਾਂ ਉਹ ਨੂੰ ਦੋਸ਼ੀ ਨਾ ਠਹਿਰਾਵੇਗਾ।

ਜ਼ਬੂਰ 37:34 (PANIRV)
Square Portrait Landscape 4K UHD
ਯਹੋਵਾਹ ਨੂੰ ਉਡੀਕ ਅਤੇ ਉਹ ਦੇ ਰਾਹ ਦੀ ਪਾਲਣਾ ਕਰ, ਤਾਂ ਉਹ ਤੈਨੂੰ ਉੱਚਾ ਕਰੇਗਾ ਕਿ ਤੂੰ ਧਰਤੀ ਦਾ ਵਾਰਿਸ ਬਣੇਂ। ਤੂੰ ਦੁਸ਼ਟਾਂ ਦਾ ਛੇਕਿਆ ਜਾਣਾ ਵੇਖੇਂਗਾ।

ਜ਼ਬੂਰ 37:35 (PANIRV)
Square Portrait Landscape 4K UHD
ਮੈਂ ਦੁਸ਼ਟ ਨੂੰ ਵੱਡੀ ਆਕੜ ਵਿੱਚ, ਅਤੇ ਆਪਣੀ ਨਿੱਜ ਭੂਮੀ ਵਿੱਚ ਕੇਦਾਰ ਦੇ ਹਰੇ ਭਰੇ ਬੂਟੇ ਵਾਂਗੂੰ ਫੈਲਦਿਆਂ ਦੇਖਿਆ।

ਜ਼ਬੂਰ 37:36 (PANIRV)
Square Portrait Landscape 4K UHD
ਪਰ ਉਹ ਲੰਘ ਗਿਆ ਅਤੇ ਵੇਖੋ, ਉਹ ਹੈ ਹੀ ਨਹੀਂ, ਮੈਂ ਵੀ ਉਹ ਨੂੰ ਭਾਲਿਆ ਪਰ ਉਹ ਲੱਭਾ ਹੀ ਨਾ।

ਜ਼ਬੂਰ 37:37 (PANIRV)
Square Portrait Landscape 4K UHD
ਸੰਪੂਰਨ ਮਨੁੱਖ ਵੱਲ ਤੱਕ ਅਤੇ ਸਿੱਧੇ ਪੁਰਖ ਵੱਲ ਵੇਖ, ਕਿ ਸਲਾਮਤੀ ਦੇ ਮਨੁੱਖ ਦੀ ਅੰਸ ਰਹਿੰਦੀ ਹੈ।

ਜ਼ਬੂਰ 37:38 (PANIRV)
Square Portrait Landscape 4K UHD
ਪਰ ਅਪਰਾਧੀ ਇਕੱਠੇ ਹੀ ਨਾਸ ਹੋ ਜਾਣਗੇ, ਦੁਸ਼ਟਾਂ ਦੀ ਅੰਸ ਛੇਕੀ ਜਾਵੇਗੀ!

ਜ਼ਬੂਰ 37:39 (PANIRV)
Square Portrait Landscape 4K UHD
ਪਰ ਧਰਮੀਆਂ ਦਾ ਬਚਾਓ ਯਹੋਵਾਹ ਵੱਲੋਂ ਹੈ, ਅਤੇ ਦੁੱਖ ਦੇ ਸਮੇਂ ਉਹ ਉਨ੍ਹਾਂ ਦਾ ਗੜ੍ਹ ਹੈ,

ਜ਼ਬੂਰ 37:40 (PANIRV)
Square Portrait Landscape 4K UHD
ਅਤੇ ਯਹੋਵਾਹ ਉਨ੍ਹਾਂ ਦੀ ਸਹਾਇਤਾ ਕਰਦਾ ਅਤੇ ਛੁਡਾਉਂਦਾ ਹੈ, ਉਹ ਉਨ੍ਹਾਂ ਨੂੰ ਦੁਸ਼ਟਾਂ ਤੋਂ ਛੁਡਾਉਂਦਾ ਅਤੇ ਬਚਾਉਂਦਾ ਹੈ, ਕਿਉਂ ਜੋ ਉਹ ਉਸ ਦੀ ਸ਼ਰਨ ਆਏ ਹਨ।

Available Bible Translations

American Standard Version (ASV)
Psalms 37 (ASV) »
King James Version (KJV)
Psalms 37 (KJV) »
GOD’S WORD® (GW)
Psalms 37 (GW) »
Berean Bible (BSB)
Psalms 37 (BSB) »
World English Bible (WEB)
Psalms 37 (WEB) »
French Bible (LSG)
Psaumes 37 (LSG) »
German Bible (LUTH1912)
Psalm 37 (LUTH1912) »
Hebrew Bible (HEB)
תהלים 37 (HEB) »
Portuguese Bible (BSL)
Salmos 37 (BSL) »
Vietnamese Bible (VIE)
Thánh Thi 37 (VIE) »
Spanish Bible (RVA)
Salmos 37 (RVA) »
Italian Bible (RIV)
Salmi 37 (RIV) »
Chinese Simplified (CUVS)
诗 篇 37 (CUVS) »
Chinese Traditional (CUVT)
詩 篇 37 (CUVT) »
Albanian Bible (ALB)
Psalmet 37 (ALB) »
Swedish Bible (SV1917)
Psaltaren 37 (SV1917) »
Russian Bible (RUSV)
Псалтирь 37 (RUSV) »
Ukrainian Bible (UKR)
Псалми 37 (UKR) »
Hungarian Bible (KAR)
Zsoltárok 37 (KAR) »
Bulgarian Bible (BULG)
Псалми 37 (BULG) »
Japanese Bible (JPN)
詩篇 37 (JPN) »
Norwegian Bible (NORSK)
Salmene 37 (NORSK) »

PANIRV Book Selection List