ਜ਼ਬੂਰ Chapter 78 PANIRV Bible Verse Images

ਜ਼ਬੂਰ 78 Bible Verse Pictures. Choose from a large collection of inspirational, motivational and encouraging Bible verses with pictures of nature. Download and share ਜ਼ਬੂਰ 78 inspirational Bible verse images. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.


ਜ਼ਬੂਰ 78:1 (PANIRV)
Square Portrait Landscape 4K UHD
ਆਸਾਫ਼ ਦਾ ਮਸ਼ਕੀਲ ਹੇ ਮੇਰੀ ਪਰਜਾ, ਮੇਰੀ ਬਿਵਸਥਾ ਉੱਤੇ ਆਪਣਾ ਕੰਨ ਧਰੋ, ਆਪਣੇ ਕੰਨ ਮੇਰੇ ਮੁਖ-ਵਾਕਾਂ ਉੱਤੇ ਲਾਓ।

ਜ਼ਬੂਰ 78:2 (PANIRV)
Square Portrait Landscape 4K UHD
ਮੈਂ ਆਪਣਾ ਮੂੰਹ ਦ੍ਰਿਸ਼ਟਾਂਤਾਂ ਵਿੱਚ ਖੋਲ੍ਹਾਂਗਾ, ਮੈਂ ਪੁਰਾਣਿਆਂ ਸਮਿਆਂ ਦੀਆਂ ਬੁਝਾਰਤਾਂ ਉਚਾਰਾਂਗਾ,

ਜ਼ਬੂਰ 78:3 (PANIRV)
Square Portrait Landscape 4K UHD
ਜਿਹੜੀਆਂ ਅਸੀਂ ਸੁਣੀਆਂ ਤੇ ਜਾਤੀਆਂ, ਅਤੇ ਸਾਡੇ ਪੁਰਖਿਆਂ ਨੇ ਸਾਨੂੰ ਦੱਸੀਆਂ।

ਜ਼ਬੂਰ 78:4 (PANIRV)
Square Portrait Landscape 4K UHD
ਅਸੀਂ ਉਹਨਾਂ ਨੂੰ ਉਨ੍ਹਾਂ ਦੀ ਅੰਸ ਤੋਂ ਲੁਕਾਵਾਂਗੇ, ਸਗੋਂ ਆਉਣ ਵਾਲੀ ਪੀੜ੍ਹੀ ਨੂੰ ਯਹੋਵਾਹ ਦੀ ਉਸਤਤ, ਉਸ ਦੀ ਸ਼ਕਤੀ ਅਤੇ ਅਚਰਜ਼ ਕੰਮ ਜੋ ਉਸ ਨੇ ਕੀਤੇ ਦੱਸਾਂਗੇ।

ਜ਼ਬੂਰ 78:5 (PANIRV)
Square Portrait Landscape 4K UHD
ਉਸ ਨੇ ਤਾਂ ਯਾਕੂਬ ਵਿੱਚ ਇੱਕ ਸਾਖੀ ਕਾਇਮ ਕੀਤੀ, ਅਤੇ ਇਸਰਾਏਲ ਵਿੱਚ ਇੱਕ ਬਿਵਸਥਾ ਠਹਿਰਾਈ, ਜਿਹ ਦਾ ਹੁਕਮ ਉਸ ਨੇ ਸਾਡੇ ਪੁਰਖਿਆਂ ਨੂੰ ਦਿੱਤਾ, ਕਿ ਓਹ ਆਪਣੀ ਅੰਸ ਨੂੰ ਸਿਖਾਉਣ,

ਜ਼ਬੂਰ 78:6 (PANIRV)
Square Portrait Landscape 4K UHD
ਤਾਂ ਜੋ ਆਉਣ ਵਾਲੀ ਪੀੜ੍ਹੀ ਅਰਥਾਤ ਓਹ ਬੱਚੇ, ਜਿਹੜੇ ਜੰਮਣਗੇ ਉਨ੍ਹਾਂ ਨੂੰ ਜਾਣ ਲੈਣ, ਕਿ ਓਹ ਵੀ ਉੱਠ ਕੇ ਆਪਣੀ ਅੰਸ ਨੂੰ ਦੱਸਣ,

ਜ਼ਬੂਰ 78:7 (PANIRV)
Square Portrait Landscape 4K UHD
ਕਿ ਓਹ ਪਰਮੇਸ਼ੁਰ ਵਿੱਚ ਆਪਣੀ ਆਸ਼ਾ ਰੱਖਣ, ਅਤੇ ਪਰਮੇਸ਼ੁਰ ਦੇ ਕੰਮਾਂ ਨੂੰ ਨਾ ਭੁੱਲਣ, ਪਰ ਉਸ ਦੇ ਹੁਕਮਾਂ ਦੀ ਰਾਖੀ ਕਰਨ,

ਜ਼ਬੂਰ 78:8 (PANIRV)
Square Portrait Landscape 4K UHD
ਅਤੇ ਓਹ ਆਪਣੇ ਪੁਰਖਿਆਂ ਵਾਂਗੂੰ ਨਾ ਹੋਣ, ਇੱਕ ਕੱਬੀ ਪੀੜ੍ਹੀ ਜਿਸ ਆਪਣਾ ਮਨ ਕਾਇਮ ਨਾ ਰੱਖਿਆ, ਅਤੇ ਜਿਹ ਦਾ ਆਤਮਾ ਪਰਮੇਸ਼ੁਰ ਵਿੱਚ ਦ੍ਰਿੜ੍ਹ ਨਾ ਰਿਹਾ।

ਜ਼ਬੂਰ 78:9 (PANIRV)
Square Portrait Landscape 4K UHD
ਇਫ਼ਰਾਈਮ ਦੀ ਅੰਸ ਸ਼ਾਸ਼ਤਰ ਧਾਰੀ ਹੋ ਕੇ ਤੇ ਧਣੁੱਖ ਲੈ ਕੇ ਲੜਾਈ ਦੇ ਦਿਨ ਪਿੱਛੇ ਮੁੜ ਆਈ।

ਜ਼ਬੂਰ 78:10 (PANIRV)
Square Portrait Landscape 4K UHD
ਉਨ੍ਹਾਂ ਨੇ ਪਰਮੇਸ਼ੁਰ ਦੇ ਨੇਮ ਦੀ ਪਾਲਣਾ ਨਾ ਕੀਤੀ, ਅਤੇ ਉਸ ਦੀ ਬਿਵਸਥਾ ਵਿੱਚ ਚੱਲਣ ਤੋਂ ਨਾਂਹ ਕੀਤੀ।

ਜ਼ਬੂਰ 78:11 (PANIRV)
Square Portrait Landscape 4K UHD
ਓਹ ਉਸ ਦੇ ਕੰਮਾਂ ਅਤੇ ਅਚਰਜ਼ ਕਰਤੱਬਾਂ ਨੂੰ, ਜਿਹੜੇ ਉਸ ਨੇ ਉਨ੍ਹਾਂ ਨੂੰ ਵਿਖਾਏ ਭੁਲਾ ਬੈਠੇ।

ਜ਼ਬੂਰ 78:12 (PANIRV)
Square Portrait Landscape 4K UHD
ਉਨ੍ਹਾਂ ਦੇ ਪੁਰਖਿਆਂ ਦੇ ਅੱਗੇ ਮਿਸਰ ਦੇਸ ਵਿੱਚ, ਸੋਆਨ ਦੀ ਮੈਦਾਨ ਵਿੱਚ ਉਸ ਨੇ ਇੱਕ ਅਚਰਜ਼ ਕੰਮ ਕੀਤਾ।

ਜ਼ਬੂਰ 78:13 (PANIRV)
Square Portrait Landscape 4K UHD
ਉਸ ਨੇ ਸਮੁੰਦਰ ਨੂੰ ਚੀਰ ਕੇ ਉਨ੍ਹਾਂ ਨੂੰ ਪਾਰ ਲੰਘਾਇਆ, ਅਤੇ ਪਾਣੀ ਨੂੰ ਢੇਰ ਵਾਂਗੂੰ ਖੜ੍ਹਾ ਕਰ ਦਿੱਤਾ।

ਜ਼ਬੂਰ 78:14 (PANIRV)
Square Portrait Landscape 4K UHD
ਉਸ ਨੇ ਦਿਨ ਨੂੰ ਬੱਦਲ ਨਾਲ, ਅਤੇ ਸਾਰੀ ਰਾਤ ਅੱਗ ਦੀ ਲੋ ਨਾਲ ਉਨ੍ਹਾਂ ਦੀ ਅਗਵਾਈ ਕੀਤੀ।

ਜ਼ਬੂਰ 78:15 (PANIRV)
Square Portrait Landscape 4K UHD
ਉਸ ਨੇ ਉਜਾੜ ਵਿੱਚ ਚੱਟਾਨ ਪਾੜ ਕੇ, ਉਨ੍ਹਾਂ ਨੂੰ ਜਾਣੀਦਾ ਡੁੰਘਿਆਈਆਂ ਵਿੱਚੋਂ ਬਹੁਤ ਪਾਣੀ ਪਿਲਾਇਆ,

ਜ਼ਬੂਰ 78:16 (PANIRV)
Square Portrait Landscape 4K UHD
ਉਸ ਨੇ ਢਿੱਗ ਵਿੱਚੋਂ ਧਾਰਾਂ ਕੱਢੀਆਂ, ਅਤੇ ਆਪਣੀ ਦਰਿਆਵਾਂ ਵਾਂਗੂੰ ਵਗਾਇਆ।

ਜ਼ਬੂਰ 78:17 (PANIRV)
Square Portrait Landscape 4K UHD
ਤਾਂ ਉਨ੍ਹਾਂ ਨੇ ਉਹ ਦਾ ਹੋਰ ਵੀ ਪਾਪ ਕੀਤਾ, ਅਤੇ ਥਲ ਵਿੱਚ ਅੱਤ ਮਹਾਨ ਤੋਂ ਆਕੀ ਹੀ ਰਹੇ।

ਜ਼ਬੂਰ 78:18 (PANIRV)
Square Portrait Landscape 4K UHD
ਉਨ੍ਹਾਂ ਨੇ ਆਪਣੇ ਖੁੱਦਿਆ ਲਈ ਭੋਜਨ ਮੰਗ ਕੇ ਆਪਣੇ ਮਨ ਵਿੱਚ ਪਰਮੇਸ਼ੁਰ ਦਾ ਪਰਤਾਵਾ ਕੀਤਾ।

ਜ਼ਬੂਰ 78:19 (PANIRV)
Square Portrait Landscape 4K UHD
ਓਹ ਪਰਮੇਸ਼ੁਰ ਦੇ ਵਿਰੁੱਧ ਬੋਲੇ, ਉਨ੍ਹਾਂ ਨੇ ਆਖਿਆ, ਕੀ ਪਰਮੇਸ਼ੁਰ ਉਜਾੜ ਵਿੱਚ ਵੀ ਲੰਗਰ ਦਾ ਅਡੰਬਰ ਰਚ ਸਕੇਗਾ?

ਜ਼ਬੂਰ 78:20 (PANIRV)
Square Portrait Landscape 4K UHD
ਵੇਖੋ, ਉਸ ਨੇ ਚੱਟਾਨ ਨੂੰ ਮਾਰਿਆ, ਪਾਣੀ ਫੁੱਟ ਨਿੱਕਲਿਆ, ਅਤੇ ਧਾਰਾਂ ਵਗ ਪਈਆਂ, ਕੀ ਉਹ ਰੋਟੀ ਵੀ ਦੇ ਸਕੇਗਾ? ਨਾਲੇ ਆਪਣੀ ਪਰਜਾ ਨੂੰ ਮਹਾਂ ਪਰਸ਼ਾਦ ਵੀ ਪਹੁੰਚਾਵੇਗਾ?

ਜ਼ਬੂਰ 78:21 (PANIRV)
Square Portrait Landscape 4K UHD
ਇਸ ਲਈ ਜਦ ਯਹੋਵਾਹ ਨੇ ਸੁਣਿਆ ਤਾਂ ਅੱਤ ਕ੍ਰੋਧਵਾਨ ਹੋਇਆ, ਅਤੇ ਯਾਕੂਬ ਵਿੱਚ ਅੱਗ ਭੜਕੀ, ਨਾਲੇ ਇਸਰਾਏਲ ਉੱਤੇ ਵੀ ਕੋਪ ਹੋਇਆ,

ਜ਼ਬੂਰ 78:22 (PANIRV)
Square Portrait Landscape 4K UHD
ਕਿਉਂਕਿ ਉਨ੍ਹਾਂ ਨੇ ਪਰਮੇਸ਼ੁਰ ਉੱਤੇ ਪਰਤੀਤ ਨਾ ਕੀਤੀ, ਅਤੇ ਉਸ ਦੇ ਬਚਾਓ ਉੱਤੇ ਭਰੋਸਾ ਨਾ ਰੱਖਿਆ।

ਜ਼ਬੂਰ 78:23 (PANIRV)
Square Portrait Landscape 4K UHD
ਤਾਂ ਵੀ ਉਸ ਨੇ ਉੱਪਰ ਗਗਣ ਨੂੰ ਹੁਕਮ ਦਿੱਤਾ, ਅਤੇ ਅਕਾਸ਼ ਦੇ ਦਰਵਾਜ਼ੇ ਖੋਲ੍ਹ ਦਿੱਤੇ,

ਜ਼ਬੂਰ 78:24 (PANIRV)
Square Portrait Landscape 4K UHD
ਅਤੇ ਉਨ੍ਹਾਂ ਦੇ ਖਾਣ ਲਈ ਮੰਨ ਵਰ੍ਹਾਇਆ, ਅਤੇ ਉਨ੍ਹਾਂ ਨੂੰ ਸਵਰਗੀ ਅੰਨ ਦਿੱਤਾ।

ਜ਼ਬੂਰ 78:25 (PANIRV)
Square Portrait Landscape 4K UHD
ਬਲਵੰਤਾਂ ਦੀ ਰੋਟੀ ਇਨਸਾਨ ਨੇ ਖਾਧੀ, ਉਸ ਨੇ ਰੱਜਵੀਂ ਰੋਟੀ ਭੇਜੀ।

ਜ਼ਬੂਰ 78:26 (PANIRV)
Square Portrait Landscape 4K UHD
ਉਸ ਨੇ ਅਕਾਸ਼ ਵਿੱਚ ਪੁਰੇ ਦੀ ਹਵਾ ਵਗਾਈ, ਅਤੇ ਆਪਣੀ ਸਮਰੱਥਾ ਨਾਲ ਦੱਖਣੀ ਹਵਾ ਚਲਾਈ,

ਜ਼ਬੂਰ 78:27 (PANIRV)
Square Portrait Landscape 4K UHD
ਅਤੇ ਉਨ੍ਹਾਂ ਉੱਤੇ ਧੂੜ ਵਾਂਗੂੰ ਮਹਾਂ ਪਰਸ਼ਾਦ, ਅਤੇ ਸਮੁੰਦਰ ਦੀ ਰੇਤ ਵਾਂਗੂੰ ਪੰਖੇਰੂ ਵਰ੍ਹਾਏ,

ਜ਼ਬੂਰ 78:28 (PANIRV)
Square Portrait Landscape 4K UHD
ਅਤੇ ਉਨ੍ਹਾਂ ਦੇ ਡੇਰੇ ਵਿੱਚ ਅਤੇ ਉਨ੍ਹਾਂ ਦੇ ਵਸੇਬਿਆਂ ਦੇ ਆਲੇ-ਦੁਆਲੇ ਗਿਰਾਏ।

ਜ਼ਬੂਰ 78:29 (PANIRV)
Square Portrait Landscape 4K UHD
ਸੋ ਉਨ੍ਹਾਂ ਨੇ ਬਹੁਤ ਰੱਜ ਕੇ ਖਾਧਾ, ਅਤੇ ਉਸ ਨੇ ਉਨ੍ਹਾਂ ਦੀ ਇੱਛਿਆ ਨੂੰ ਪੂਰਾ ਕੀਤਾ।

ਜ਼ਬੂਰ 78:30 (PANIRV)
Square Portrait Landscape 4K UHD
ਓਹ ਆਪਣੀ ਹਿਰਸ ਤੋਂ ਹਟੇ, ਉਨ੍ਹਾਂ ਦਾ ਖਾਣਾ ਅਜੇ ਉਨ੍ਹਾਂ ਦੇ ਮੂੰਹ ਵਿੱਚ ਹੀ ਸੀ,

ਜ਼ਬੂਰ 78:31 (PANIRV)
Square Portrait Landscape 4K UHD
ਕਿ ਪਰਮੇਸ਼ੁਰ ਦਾ ਕ੍ਰੋਧ ਉਨ੍ਹਾਂ ਉੱਤੇ ਭੜਕਿਆ, ਅਤੇ ਉਸ ਨੇ ਉਨ੍ਹਾਂ ਦੇ ਡਾਢੇ ਮੋਟਿਆਂ ਨੂੰ ਵੱਢ ਸੁੱਟਿਆ, ਅਤੇ ਇਸਰਾਏਲ ਦੇ ਗੱਭਰੂਆਂ ਨੂੰ ਨਿਵਾ ਲਿਆ।

ਜ਼ਬੂਰ 78:32 (PANIRV)
Square Portrait Landscape 4K UHD
ਤਾਂ ਇਸ ਸਾਰੇ ਦੇ ਹੋਣ ਤੇ ਵੀ ਉਨ੍ਹਾਂ ਨੇ ਫੇਰ ਪਾਪ ਕੀਤਾ, ਅਤੇ ਉਸ ਦੇ ਅਚਰਜ਼ ਕਰਤੱਬਾਂ ਤੇ ਪਰਤੀਤ ਨਾ ਕੀਤੀ।

ਜ਼ਬੂਰ 78:33 (PANIRV)
Square Portrait Landscape 4K UHD
ਇਸ ਕਰਕੇ ਉਸ ਨੇ ਉਨ੍ਹਾਂ ਦੇ ਦਿਨ ਵਿਅਰਥ ਵਿੱਚ ਅਤੇ ਉਨ੍ਹਾਂ ਦੇ ਵਰ੍ਹੇ ਭੈਅ ਵਿੱਚ ਮੁਕਾਏ।

ਜ਼ਬੂਰ 78:34 (PANIRV)
Square Portrait Landscape 4K UHD
ਜਦ ਉਸ ਨੇ ਉਹਨਾਂ ਨੂੰ ਵੱਢਿਆ ਤਾਂ ਉਨ੍ਹਾਂ ਨੇ ਉਸ ਦੀ ਭਾਲ ਕੀਤੀ, ਓਹ ਮੁੜੇ ਤੇ ਉਨ੍ਹਾਂ ਨੇ ਮਨੋਂ ਤਨੋਂ ਪਰਮੇਸ਼ੁਰ ਨੂੰ ਭਾਲਿਆ।

ਜ਼ਬੂਰ 78:35 (PANIRV)
Square Portrait Landscape 4K UHD
ਤਾਂ ਉਨ੍ਹਾਂ ਨੂੰ ਯਾਦ ਆਇਆ ਕਿ ਪਰਮੇਸ਼ੁਰ ਸਾਡੀ ਚੱਟਾਨ ਹੈ, ਅਤੇ ਅੱਤ ਮਹਾਨ ਪਰਮੇਸ਼ੁਰ ਸਾਡਾ ਛੁਡਾਉਣ ਵਾਲਾ ਹੈ।

ਜ਼ਬੂਰ 78:36 (PANIRV)
Square Portrait Landscape 4K UHD
ਉਨ੍ਹਾਂ ਨੇ ਆਪਣੇ ਮੂੰਹ ਨਾਲ ਲੱਲੋ-ਪੱਤੋ ਕੀਤੀ, ਅਤੇ ਆਪਣੀ ਜ਼ਬਾਨ ਦੇ ਨਾਲ ਉਸ ਦੇ ਲਈ ਝੂਠ ਮਾਰਿਆ,

ਜ਼ਬੂਰ 78:37 (PANIRV)
Square Portrait Landscape 4K UHD
ਕਿਉਂ ਜੋ ਉਨ੍ਹਾਂ ਦੇ ਮਨ ਉਸ ਦੇ ਨਾਲ ਕਾਇਮ ਨਹੀਂ ਸਨ, ਨਾ ਓਹ ਉਸ ਦੇ ਨੇਮ ਵਿੱਚ ਵਫ਼ਾਦਾਰ ਰਹੇ,

ਜ਼ਬੂਰ 78:38 (PANIRV)
Square Portrait Landscape 4K UHD
ਪਰ ਉਸ ਰਹੀਮ ਹੋ ਕੇ ਉਨ੍ਹਾਂ ਦੀ ਬੁਰਿਆਈ ਨੂੰ ਖਿਮਾ ਕੀਤਾ, ਅਤੇ ਉਸ ਨੇ ਉਨ੍ਹਾਂ ਦਾ ਨਾਸ ਨਾ ਕੀਤਾ, ਹਾਂ, ਬਹੁਤ ਵਾਰੀ ਉਸ ਨੇ ਆਪਣਾ ਕ੍ਰੋਧ ਰੋਕ ਛੱਡਿਆ, ਅਤੇ ਆਪਣਾ ਸਾਰਾ ਗੁੱਸਾ ਨਾ ਭੜਕਾਇਆ।

ਜ਼ਬੂਰ 78:39 (PANIRV)
Square Portrait Landscape 4K UHD
ਉਸ ਨੂੰ ਤਾਂ ਯਾਦ ਸੀ ਕਿ ਓਹ ਨਿਰੇ ਬਸ਼ਰ ਹੀ ਹਨ, ਓਹ ਹਵਾ ਹਨ ਜਿਹੜੀ ਵਗਦੀ ਹੈ ਅਤੇ ਮੁੜ ਨਹੀਂ ਆਉਂਦੀ।

ਜ਼ਬੂਰ 78:40 (PANIRV)
Square Portrait Landscape 4K UHD
ਕਿੰਨੀ ਵਾਰ ਓਹ ਉਜਾੜ ਵਿੱਚ ਉਸ ਤੋਂ ਆਕੀ ਹੋਏ, ਅਤੇ ਉਸ ਨੂੰ ਥਲ ਵਿੱਚ ਉਦਾਸ ਕੀਤਾ!

ਜ਼ਬੂਰ 78:41 (PANIRV)
Square Portrait Landscape 4K UHD
ਮੁੜ ਘਿੜ ਉਨ੍ਹਾਂ ਨੇ ਪਰਮੇਸ਼ੁਰ ਨੂੰ ਪਰਤਾਇਆ, ਅਤੇ ਇਸਰਾਏਲ ਦੇ ਪਵਿੱਤਰ ਪੁਰਖ ਨੂੰ ਅਕਾਇਆ।

ਜ਼ਬੂਰ 78:42 (PANIRV)
Square Portrait Landscape 4K UHD
ਉਨ੍ਹਾਂ ਨੇ ਉਸ ਦੇ ਹੱਥ ਨੂੰ ਚੇਤੇ ਨਾ ਰੱਖਿਆ, ਨਾ ਉਸ ਦਿਨ ਨੂੰ ਜਦ ਉਸ ਨੇ ਉਨ੍ਹਾਂ ਨੂੰ ਵਿਰੋਧੀ ਤੋਂ ਛੁਡਾਇਆ,

ਜ਼ਬੂਰ 78:43 (PANIRV)
Square Portrait Landscape 4K UHD
ਜਦ ਉਸ ਨੇ ਮਿਸਰ ਵਿੱਚ ਆਪਣੇ ਨਿਸ਼ਾਨ, ਅਤੇ ਸੋਆਨ ਦੀ ਜੂਹ ਵਿੱਚ ਆਪਣੇ ਅਚੰਭੇ ਵਿਖਾਏ।

ਜ਼ਬੂਰ 78:44 (PANIRV)
Square Portrait Landscape 4K UHD
ਉਸ ਨੇ ਉਨ੍ਹਾਂ ਦੋ ਦਰਿਆਵਾਂ ਨੂੰ ਲਹੂ ਬਣਾ ਦਿੱਤਾ, ਨਾਲੇ ਉਨ੍ਹਾਂ ਦੀਆਂ ਨਦੀਆਂ ਨੂੰ, ਸੋ ਓਹ ਉਨ੍ਹਾਂ ਤੋਂ ਪੀ ਨਾ ਸਕੇ।

ਜ਼ਬੂਰ 78:45 (PANIRV)
Square Portrait Landscape 4K UHD
ਉਸ ਨੇ ਉਨ੍ਹਾਂ ਵਿੱਚ ਮੱਖਾਂ ਦੇ ਝੁੰਡ ਭੇਜੇ ਜਿਹੜੇ ਉਨ੍ਹਾਂ ਨੂੰ ਖਾ ਗਏ, ਅਤੇ ਡੱਡੂ ਜਿਨ੍ਹਾਂ ਨੇ ਉਨ੍ਹਾਂ ਦਾ ਸੱਤਿਆਨਾਸ ਕੀਤਾ।

ਜ਼ਬੂਰ 78:46 (PANIRV)
Square Portrait Landscape 4K UHD
ਉਸ ਨੇ ਉਨ੍ਹਾਂ ਦੀ ਪੈਦਾਵਾਰ ਕੀੜਿਆਂ ਨੂੰ, ਅਤੇ ਉਨ੍ਹਾਂ ਦੀ ਮਿਹਨਤ ਸਲਾ ਨੂੰ ਦਿੱਤੀ।

ਜ਼ਬੂਰ 78:47 (PANIRV)
Square Portrait Landscape 4K UHD
ਉਸ ਨੇ ਉਨ੍ਹਾਂ ਦੀਆਂ ਦਾਖ ਦੀਆਂ ਵੇਲਾਂ ਨੂੰ ਗੜਿਆਂ ਨਾਲ, ਅਤੇ ਉਨ੍ਹਾਂ ਦਿਆਂ ਗੁੱਲਰ ਰੁੱਖਾਂ ਨੂੰ ਵੱਡੇ-ਵੱਡੇ ਔਲਿਆਂ ਨਾਲ ਬਰਬਾਦ ਕਰ ਸੁੱਟਿਆ।

ਜ਼ਬੂਰ 78:48 (PANIRV)
Square Portrait Landscape 4K UHD
ਉਸ ਨੇ ਉਨ੍ਹਾਂ ਦੇ ਪਸ਼ੂਆਂ ਨੂੰ ਗੜਿਆਂ ਦੇ ਅਤੇ ਉਨ੍ਹਾਂ ਦੇ ਵੱਗਾਂ ਨੂੰ ਤੇਜ ਲਸ਼ਕਾਂ ਦੇ ਹਵਾਲੇ ਕੀਤਾ।

ਜ਼ਬੂਰ 78:49 (PANIRV)
Square Portrait Landscape 4K UHD
ਉਸ ਨੇ ਬੁਰਿਆਈ ਦੇ ਦੂਤਾਂ ਨੂੰ ਭੇਜ ਕੇ ਆਪਣੇ ਕ੍ਰੋਧ ਦਾ ਡਾਢਾ ਕਹਿਰ, ਰੋਸਾ, ਗਜ਼ਬ ਅਤੇ ਬਿਪਤਾ ਉਨ੍ਹਾਂ ਉੱਤੇ ਪਾ ਦਿੱਤੀ।

ਜ਼ਬੂਰ 78:50 (PANIRV)
Square Portrait Landscape 4K UHD
ਉਸ ਨੇ ਆਪਣੇ ਕ੍ਰੋਧ ਲਈ ਰਾਹ ਸਿੱਧਾ ਕੀਤਾ, ਉਸ ਨੇ ਉਨ੍ਹਾਂ ਦੀਆਂ ਜਾਨਾਂ ਨੂੰ ਮੌਤ ਤੋਂ ਨਾ ਰੋਕਿਆ, ਸਗੋਂ ਉਨ੍ਹਾਂ ਦੀਆਂ ਹਯਾਤੀਆਂ ਨੂੰ ਬਵਾ ਦੇ ਹਵਾਲੇ ਕੀਤਾ।

ਜ਼ਬੂਰ 78:51 (PANIRV)
Square Portrait Landscape 4K UHD
ਉਸ ਨੇ ਮਿਸਰ ਵਿੱਚ ਸਾਰੇ ਪਹਿਲੌਠੇ ਮਾਰ ਸੁੱਟੇ, ਜਿਹੜੇ ਹਾਮ ਦੇ ਤੰਬੂਆਂ ਵਿੱਚ ਉਨ੍ਹਾਂ ਦੀ ਸ਼ਕਤੀ ਦਾ ਮੁੱਢ ਸਨ,

ਜ਼ਬੂਰ 78:52 (PANIRV)
Square Portrait Landscape 4K UHD
ਪਰ ਆਪਣੀ ਪਰਜਾ ਨੂੰ ਭੇਡਾਂ ਵਾਂਗੂੰ ਲੈ ਤੁਰਿਆ, ਅਤੇ ਉਜਾੜ ਵਿੱਚ ਇੱਜੜ ਵਾਂਗੂੰ ਉਨ੍ਹਾਂ ਦੀ ਅਗਵਾਈ ਕੀਤੀ,

ਜ਼ਬੂਰ 78:53 (PANIRV)
Square Portrait Landscape 4K UHD
ਅਤੇ ਉਨ੍ਹਾਂ ਨੂੰ ਸੁੱਖ ਨਾਲ ਲੈ ਗਿਆ ਸੋ ਓਹ ਨਾ ਡਰੇ, ਪਰ ਉਨ੍ਹਾਂ ਦੇ ਵੈਰੀਆਂ ਨੂੰ ਸਮੁੰਦਰ ਨੇ ਢੱਕ ਲਿਆ।

ਜ਼ਬੂਰ 78:54 (PANIRV)
Square Portrait Landscape 4K UHD
ਤਾਂ ਉਸ ਨੇ ਉਨ੍ਹਾਂ ਨੂੰ ਆਪਣੇ ਪਵਿੱਤਰ ਥਾਂ ਦੇ ਬੰਨੇ ਤੱਕ ਪਹੁੰਚਾਇਆ, ਇਸ ਪਰਬਤ ਤੱਕ ਜਿਹ ਨੂੰ ਉਸ ਦੇ ਸੱਜੇ ਹੱਥ ਨੇ ਲਿਆ ਸੀ।

ਜ਼ਬੂਰ 78:55 (PANIRV)
Square Portrait Landscape 4K UHD
ਉਸ ਨੇ ਕੌਮਾਂ ਨੂੰ ਉਨ੍ਹਾਂ ਦੇ ਅੱਗੋਂ ਕੱਢ ਦਿੱਤਾ, ਅਤੇ ਜਰੀਬ ਨਾਲ ਮਿਣ ਕੇ ਉਨ੍ਹਾਂ ਨੂੰ ਮਿਲਖ਼ ਦਿੱਤੀ, ਅਤੇ ਇਸਰਾਏਲ ਦੀਆਂ ਗੋਤਾਂ ਨੂੰ ਉਨ੍ਹਾਂ ਦੇ ਤੰਬੂਆਂ ਵਿੱਚ ਵਸਾਇਆ।

ਜ਼ਬੂਰ 78:56 (PANIRV)
Square Portrait Landscape 4K UHD
ਤਾਂ ਵੀ ਉਨ੍ਹਾਂ ਨੇ ਅੱਤ ਮਹਾਨ ਪਰਮੇਸ਼ੁਰ ਨੂੰ ਪਰਤਾਇਆ ਅਤੇ ਉਸ ਤੋਂ ਆਕੀ ਹੋ ਗਏ, ਅਤੇ ਉਸ ਦੀਆਂ ਸਾਖੀਆਂ ਦੀ ਪਾਲਣਾ ਨਾ ਕੀਤੀ।

ਜ਼ਬੂਰ 78:57 (PANIRV)
Square Portrait Landscape 4K UHD
ਸਗੋਂ ਓਹ ਫਿਰ ਗਏ ਅਤੇ ਆਪਣੇ ਪੁਰਖਿਆਂ ਵਾਂਗੂੰ ਛਲੀਏ ਹੋ ਗਏ, ਓਹ ਵਿੰਗੇ ਧਣੁੱਖ ਵਾਂਗੂੰ ਕੁੱਬੇ ਹੋ ਗਏ ਸਨ।

ਜ਼ਬੂਰ 78:58 (PANIRV)
Square Portrait Landscape 4K UHD
ਆਪਣਿਆਂ ਉੱਚਿਆਂ ਥਾਵਾਂ ਦੇ ਕਾਰਨ ਉਸ ਦੇ ਗੁੱਸੇ ਨੂੰ ਛੇੜਿਆ, ਅਤੇ ਆਪਣੀਆਂ ਉੱਕਰੀਆਂ ਹੋਈਆਂ ਮੂਰਤਾਂ ਦੇ ਕਾਰਨ ਉਸ ਦੀ ਅਣਖ ਨੂੰ ਹਿਲਾਇਆ।

ਜ਼ਬੂਰ 78:59 (PANIRV)
Square Portrait Landscape 4K UHD
ਪਰਮੇਸ਼ੁਰ ਨੇ ਸੁਣਿਆ, ਤਾਂ ਬਹੁਤ ਤੱਪਿਆ, ਅਤੇ ਇਸਰਾਏਲ ਤੋਂ ਬਹੁਤ ਘਿਣ ਖਾਧੀ।

ਜ਼ਬੂਰ 78:60 (PANIRV)
Square Portrait Landscape 4K UHD
ਉਸ ਨੇ ਸ਼ੀਲੋਹ ਦੇ ਡੇਰੇ ਨੂੰ ਅਤੇ ਉਸ ਤੰਬੂ ਨੂੰ ਜਿਹੜਾ ਉਸ ਨੇ ਆਦਮੀਆਂ ਵਿੱਚ ਖੜ੍ਹਾ ਕੀਤਾ ਸੀ ਛੱਡ ਦਿੱਤਾ।

ਜ਼ਬੂਰ 78:61 (PANIRV)
Square Portrait Landscape 4K UHD
ਉਸ ਨੇ ਉਹ ਦਾ ਬਲ ਗ਼ੁਲਾਮੀ ਵਿੱਚ ਅਤੇ ਉਹ ਦਾ ਤੇਜ ਵਿਰੋਧੀ ਦੇ ਹੱਥ ਵਿੱਚ ਦੇ ਦਿੱਤਾ।

ਜ਼ਬੂਰ 78:62 (PANIRV)
Square Portrait Landscape 4K UHD
ਉਸ ਨੇ ਆਪਣੀ ਪਰਜਾ ਨੂੰ ਤਲਵਾਰ ਦੇ ਵੱਸ ਪਾਇਆ, ਅਤੇ ਆਪਣੀ ਮਿਲਖ਼ ਨਾਲ ਅੱਤ ਕ੍ਰੋਧਵਾਨ ਹੋਇਆ।

ਜ਼ਬੂਰ 78:63 (PANIRV)
Square Portrait Landscape 4K UHD
ਉਨ੍ਹਾਂ ਦੇ ਗੱਭਰੂਆਂ ਨੂੰ ਅੱਗ ਨੇ ਭਸਮ ਕਰ ਸੁੱਟਿਆ, ਅਤੇ ਉਨ੍ਹਾਂ ਦੀਆਂ ਕੁਆਰੀਆਂ ਦੇ ਸੁਹਾਗ ਨਾ ਗਾਏ ਗਏ।

ਜ਼ਬੂਰ 78:64 (PANIRV)
Square Portrait Landscape 4K UHD
ਉਨ੍ਹਾਂ ਦੇ ਜਾਜਕ ਤਲਵਾਰ ਨਾਲ ਡਿੱਗੇ, ਪਰ ਉਨ੍ਹਾਂ ਦੀਆਂ ਵਿਧਵਾਂ ਨੇ ਵਿਰਲਾਪ ਨਾ ਕੀਤਾ।

ਜ਼ਬੂਰ 78:65 (PANIRV)
Square Portrait Landscape 4K UHD
ਤਾਂ ਪ੍ਰਭੂ ਸੁੱਤੇ ਹੋਏ ਵਾਂਗੂੰ ਜਾਗ ਉੱਠਿਆ, ਉਸ ਸੂਰਮੇ ਵਾਂਗੂੰ ਜਿਹੜਾ ਨਸ਼ੇ ਵਿੱਚ ਲਲਕਾਰੇ ਮਾਰਦਾ ਹੈ।

ਜ਼ਬੂਰ 78:66 (PANIRV)
Square Portrait Landscape 4K UHD
ਉਸ ਨੇ ਆਪਣੇ ਵਿਰੋਧੀਆਂ ਨੂੰ ਮਾਰ ਕੇ ਪਿਛਾਂਹ ਹਟਾ ਦਿੱਤਾ, ਉਸ ਨੇ ਉਨ੍ਹਾਂ ਨੂੰ ਸਦਾ ਲਈ ਨਿੰਦਿਆ ਦਾ ਥਾਂ ਬਣਾਇਆ।

ਜ਼ਬੂਰ 78:67 (PANIRV)
Square Portrait Landscape 4K UHD
ਨਾਲੇ ਉਸ ਨੇ ਯੂਸੁਫ਼ ਦੇ ਵੰਸ਼ ਨੂੰ ਤਿਆਗ ਦਿੱਤਾ, ਅਤੇ ਇਫ਼ਰਾਈਮ ਦੇ ਗੋਤ ਵਿੱਚੋਂ ਨਾ ਚੁਣਿਆ।

ਜ਼ਬੂਰ 78:68 (PANIRV)
Square Portrait Landscape 4K UHD
ਪਰ ਉਸ ਨੇ ਯਹੂਦਾਹ ਦੇ ਗੋਤ ਨੂੰ ਚੁਣਿਆ, ਅਰਥਾਤ ਸੀਯੋਨ ਦੇ ਪਰਬਤ ਨੂੰ ਜਿਹੜਾ ਉਸ ਨੂੰ ਪਿਆਰਾ ਸੀ,

ਜ਼ਬੂਰ 78:69 (PANIRV)
Square Portrait Landscape 4K UHD
ਅਤੇ ਉਸ ਨੇ ਉੱਚਿਆਈਆਂ ਦੀ ਨਿਆਈਂ ਆਪਣਾ ਪਵਿੱਤਰ ਸਥਾਨ ਉਸਾਰਿਆ, ਅਤੇ ਧਰਤੀ ਦੀ ਨਿਆਈਂ ਜਿਹ ਨੂੰ ਉਸ ਨੇ ਸਦਾ ਲਈ ਅਟੱਲ ਰੱਖਿਆ ਹੈ।

ਜ਼ਬੂਰ 78:70 (PANIRV)
Square Portrait Landscape 4K UHD
ਉਸ ਨੇ ਆਪਣੇ ਦਾਸ ਦਾਊਦ ਨੂੰ ਵੀ ਚੁਣਿਆ, ਅਤੇ ਭੇਡਾਂ ਦੇ ਵਾੜਿਆਂ ਵਿੱਚੋਂ ਉਹ ਨੂੰ ਲੈ ਲਿਆ।

ਜ਼ਬੂਰ 78:71 (PANIRV)
Square Portrait Landscape 4K UHD
ਉਹ ਉਸ ਨੂੰ ਬੱਚਿਆਂ ਵਾਲੀਆਂ ਭੇਡਾਂ ਦੇ ਪਿੱਛੇ ਚੱਲਣ ਤੋਂ ਹਟਾ ਲਿਆਇਆ। ਕਿ ਉਸ ਦੀ ਪਰਜਾ ਯਾਕੂਬ ਨੂੰ ਅਤੇ ਉਸ ਦੀ ਮਿਲਖ਼ ਇਸਰਾਏਲ ਨੂੰ ਚਰਾਵੇ।

ਜ਼ਬੂਰ 78:72 (PANIRV)
Square Portrait Landscape 4K UHD
ਸੋ ਉਹ ਨੇ ਆਪਣੇ ਮਨ ਦੀ ਸਚਿਆਈ ਨਾਲ ਉਨ੍ਹਾਂ ਨੂੰ ਚਰਾਇਆ, ਅਤੇ ਆਪਣੇ ਹੱਥਾਂ ਦੇ ਗੁਣ ਨਾਲ ਉਨ੍ਹਾਂ ਦੀ ਅਗਵਾਈ ਕੀਤੀ।

Available Bible Translations

American Standard Version
Psalms 78 (ASV) »
King James Version
Psalms 78 (KJV) »
GOD’S WORD® (GW)
Psalms 78 (GW) »
World English Bible
Psalms 78 (WEB) »
Louis Segond 1910
Psaumes 78 (LSG) »
Luther Bibel 1912
Psalm 78 (LUTH1912) »
इंडियन रिवाइज्ड वर्जन - हिंदी
भजन संहिता 78 (HINIRV) »
ভারতীয় সংশোধিত সংস্করণ - বাংলা
গীতমালা 78 (BENIRV) »
இந்தியன் ரீவைஸ்டு வேர்ஷன் - தமிழ்
சங்கீதங்கள் 78 (TAMIRV) »
इंडियन रिवाइज्ड वर्जन - मराठी
स्तोत्रसंहिता 78 (MARIRV) »
ఇండియన్ రేవిజ్డ్ వెర్షన్ - తెలుగు
కీర్తన 78 (TELIRV) »
ઇન્ડિયન રિવાયઝ્ડ વર્ઝન - ગુજરાતી
ગીતશાસ્ત્ર 78 (GUJIRV) »
ಭಾರತೀಯ ಪರಿಷ್ಕೃತ ಆವೃತ್ತಿ - ಕನ್ನಡ
ಕೀರ್ತನೆಗಳು 78 (KANIRV) »
الكتاب المقدس باللغة العربية، فان دايك
اَلْمَزَامِيرُ 78 (AVD) »
תנ ך עברי מודרני
תהלים 78 (HEB) »
Bíblia Sagrada Português
Salmos 78 (BSL) »
Kinh Thánh: Tiếng Việt
Thánh Thi 78 (VIE) »
Reina Valera Antigua
Salmos 78 (RVA) »
La Sacra Bibbia
Salmi 78 (RIV) »
圣 经 简体中文和合本
诗 篇 78 (CUVS) »
聖 經 繁體中文和合本
詩 篇 78 (CUVT) »
Bibla e Shenjtë
Psalmet 78 (ALB) »
Svenska Bibeln 1917
Psaltaren 78 (SV1917) »
Библия на русском
Псалтирь 78 (RUSV) »
Українська Біблія
Псалми 78 (UKR) »
Szent Biblia - Magyar
Zsoltárok 78 (KAR) »
Българска Библия
Псалми 78 (BULG) »
聖書 日本語
詩篇 78 (JPN) »
Det Norsk Bibel
Salmene 78 (NORSK) »
Biblia Takatifu
Zaburi 78 (SWHULB) »
Kitaabka Quduuska Ah
Sabuurradii 78 (SOM) »
De Heilige Schrift
Psalmen 78 (NLD) »
Dansk Bibel 1871
Salme 78 (DA1871) »

PANIRV Book Selection List