ਪਰਕਾਸ਼ ਦੀ ਪੋਥੀ Chapter 21 PANIRV Bible Verse Images

ਪਰਕਾਸ਼ ਦੀ ਪੋਥੀ 21 Bible Verse Pictures. Choose from a large collection of inspirational, motivational and encouraging Bible verses with pictures of nature. Download and share ਪਰਕਾਸ਼ ਦੀ ਪੋਥੀ 21 inspirational Bible verse images. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.


ਪਰਕਾਸ਼ ਦੀ ਪੋਥੀ 21:1 (PANIRV)
Square Portrait Landscape 4K UHD
ਫਿਰ ਮੈਂ ਨਵਾਂ ਅਕਾਸ਼ ਅਤੇ ਨਵੀਂ ਧਰਤੀ ਵੇਖੀ, ਕਿਉਂ ਜੋ ਪਹਿਲਾ ਅਕਾਸ਼ ਅਤੇ ਪਹਿਲੀ ਧਰਤੀ ਜਾਂਦੀ ਰਹੀ ਹੈ ਅਤੇ ਹੁਣ ਸਮੁੰਦਰ ਨਹੀਂ ਹੈ।

ਪਰਕਾਸ਼ ਦੀ ਪੋਥੀ 21:2 (PANIRV)
Square Portrait Landscape 4K UHD
ਅਤੇ ਮੈਂ ਪਵਿੱਤਰ ਨਗਰੀ ਨਵੀਂ ਯਰੂਸ਼ਲਮ ਨੂੰ ਪਰਮੇਸ਼ੁਰ ਦੇ ਕੋਲੋਂ ਅਕਾਸ਼ ਤੋਂ ਉਤਰਦੀ ਹੋਈ ਵੇਖਿਆ, ਉਹ ਇਸ ਤਰ੍ਹਾਂ ਤਿਆਰ ਕੀਤੀ ਹੋਈ ਸੀ, ਜਿਵੇਂ ਲਾੜੀ ਆਪਣੇ ਲਾੜੇ ਲਈ ਸ਼ਿੰਗਾਰੀ ਹੋਈ ਹੋਵੇ।

ਪਰਕਾਸ਼ ਦੀ ਪੋਥੀ 21:3 (PANIRV)
Square Portrait Landscape 4K UHD
ਅਤੇ ਮੈਂ ਸਿੰਘਾਸਣ ਤੋਂ ਇੱਕ ਵੱਡੀ ਅਵਾਜ਼ ਇਹ ਆਖਦੇ ਸੁਣੀ ਕਿ ਵੇਖ, ਪਰਮੇਸ਼ੁਰ ਦਾ ਡੇਰਾ ਮਨੁੱਖਾਂ ਦੇ ਨਾਲ ਹੈ ਅਤੇ ਉਹ ਉਹਨਾਂ ਨਾਲ ਡੇਰਾ ਕਰੇਗਾ ਅਤੇ ਉਹ ਉਸ ਦੀ ਪਰਜਾ ਹੋਣਗੇ ਅਤੇ ਪਰਮੇਸ਼ੁਰ ਆਪ ਉਹਨਾਂ ਦਾ ਪਰਮੇਸ਼ੁਰ ਹੋ ਕੇ ਉਹਨਾਂ ਦੇ ਨਾਲ ਰਹੇਗਾ।

ਪਰਕਾਸ਼ ਦੀ ਪੋਥੀ 21:4 (PANIRV)
Square Portrait Landscape 4K UHD
ਅਤੇ ਉਹ ਉਹਨਾਂ ਦੀਆਂ ਅੱਖੀਆਂ ਤੋਂ ਹਰੇਕ ਹੰਝੂ ਪੂੰਝੇਗਾ ਅਤੇ ਹੁਣ ਅਗਾਹਾਂ ਨੂੰ ਮੌਤ ਨਾ ਹੋਵੇਗੀ ਨਾ ਅਗਾਹਾਂ ਨੂੰ ਸੋਗ ਨਾ ਰੋਣਾ ਨਾ ਦੁੱਖ ਹੋਵੇਗਾ। ਪਹਿਲੀਆਂ ਗੱਲਾਂ ਜਾਂਦੀਆਂ ਰਹੀਆਂ,

ਪਰਕਾਸ਼ ਦੀ ਪੋਥੀ 21:5 (PANIRV)
Square Portrait Landscape 4K UHD
ਅਤੇ ਉਹ ਜਿਹੜਾ ਸਿੰਘਾਸਣ ਉੱਤੇ ਬਿਰਾਜਮਾਨ ਹੈ ਬੋਲਿਆ, ਵੇਖ, ਮੈਂ ਸਭ ਕੁਝ ਨਵਾਂ ਬਣਾਉਂਦਾ ਹਾਂ, ਅਤੇ ਉਸ ਨੇ ਆਖਿਆ, ਲਿਖ, ਕਿਉਂ ਜੋ ਇਹ ਬਚਨ ਵਿਸ਼ਵਾਸਯੋਗ ਅਤੇ ਸੱਚ ਹਨ।

ਪਰਕਾਸ਼ ਦੀ ਪੋਥੀ 21:6 (PANIRV)
Square Portrait Landscape 4K UHD
ਅਤੇ ਉਸ ਨੇ ਮੈਨੂੰ ਆਖਿਆ, ਹੋ ਗਿਆ ਹੈ! ਮੈਂ ਅਲਫਾ ਅਤੇ ਓਮੇਗਾ, ਆਦ ਅਤੇ ਅੰਤ ਹਾਂ। ਜਿਹੜਾ ਤਿਹਾਇਆ ਹੈ, ਮੈਂ ਉਹ ਨੂੰ ਅੰਮ੍ਰਿਤ ਜਲ ਦੇ ਸੋਤੇ ਵਿੱਚੋਂ ਮੁਫ਼ਤ ਪਿਆਵਾਂਗਾ।

ਪਰਕਾਸ਼ ਦੀ ਪੋਥੀ 21:7 (PANIRV)
Square Portrait Landscape 4K UHD
ਜਿਹੜਾ ਜਿੱਤਣ ਵਾਲਾ ਹੈ ਉਹ ਇਨ੍ਹਾਂ ਪਦਾਰਥਾਂ ਦਾ ਅਧਿਕਾਰੀ ਹੋਵੇਗਾ ਅਤੇ ਮੈਂ ਉਹ ਦਾ ਪਰਮੇਸ਼ੁਰ ਹੋਵਾਂਗਾ ਅਤੇ ਉਹ ਮੇਰਾ ਪੁੱਤਰ ਹੋਵੇਗਾ।

ਪਰਕਾਸ਼ ਦੀ ਪੋਥੀ 21:8 (PANIRV)
Square Portrait Landscape 4K UHD
ਪਰ ਡਰਾਕਲਾਂ, ਅਵਿਸ਼ਵਾਸੀਆਂ, ਘਿਣਾਉਣਿਆਂ, ਖੂਨੀਆਂ, ਹਰਾਮਕਾਰਾਂ, ਜਾਦੂਗਰਾਂ, ਮੂਰਤੀ ਪੂਜਕਾਂ ਅਤੇ ਸਾਰਿਆਂ ਝੂਠਿਆਂ ਦਾ ਹਿੱਸਾ ਉਸ ਝੀਲ ਵਿੱਚ ਹੋਵੇਗਾ, ਜਿਹੜੀ ਅੱਗ ਅਤੇ ਗੰਧਕ ਨਾਲ ਬਲਦੀ ਹੈ! ਇਹ ਦੂਜੀ ਮੌਤ ਹੈ।

ਪਰਕਾਸ਼ ਦੀ ਪੋਥੀ 21:9 (PANIRV)
Square Portrait Landscape 4K UHD
ਜਿਨ੍ਹਾਂ ਸੱਤਾਂ ਦੂਤਾਂ ਕੋਲ ਉਹ ਸੱਤ ਕਟੋਰੇ ਸਨ ਅਤੇ ਜਿਹੜੇ ਆਖਰੀ ਸੱਤ ਮਹਾਂਮਾਰੀਆਂ ਨੂੰ ਲਏ ਹੋਏ ਸਨ, ਉਹਨਾਂ ਵਿੱਚੋਂ ਇੱਕ ਨੇ ਆ ਕੇ ਮੇਰੇ ਨਾਲ ਗੱਲ ਕੀਤੀ ਕਿ ਇੱਧਰ ਆ, ਮੈਂ ਤੈਨੂੰ ਲਾੜੀ ਵਿਖਾਵਾਂ ਜਿਹੜੀ ਲੇਲੇ ਦੀ ਪਤਨੀ ਹੈ।

ਪਰਕਾਸ਼ ਦੀ ਪੋਥੀ 21:10 (PANIRV)
Square Portrait Landscape 4K UHD
ਤਾਂ ਉਹ ਮੈਨੂੰ ਆਤਮਾ ਵਿੱਚ ਇੱਕ ਵੱਡੇ ਅਤੇ ਉੱਚੇ ਪਹਾੜ ਉੱਤੇ ਲੈ ਗਿਆ ਅਤੇ ਉਸ ਨੇ ਉਹ ਪਵਿੱਤਰ ਨਗਰੀ ਯਰੂਸ਼ਲਮ ਪਰਮੇਸ਼ੁਰ ਕੋਲੋਂ ਸਵਰਗ ਤੋਂ ਉੱਤਰਦੀ ਮੈਨੂੰ ਵਿਖਾਈ, ਜਿਹ ਦੇ ਵਿੱਚ ਪਰਮੇਸ਼ੁਰ ਦਾ ਤੇਜ ਸੀ।

ਪਰਕਾਸ਼ ਦੀ ਪੋਥੀ 21:11 (PANIRV)
Square Portrait Landscape 4K UHD
ਉਹ ਦੀ ਜੋਤ ਅੱਤ ਭਾਰੇ ਮੁੱਲ ਦੇ ਜਵਾਹਰ ਵਰਗੀ ਸੀ ਅਰਥਾਤ ਪੁਖਰਾਜ ਪੱਥਰ ਜਿਹੀ ਜੋ ਬਲੌਰ ਦੀ ਤਰ੍ਹਾਂ ਨਿਰਮਲ ਹੋਵੇ।

ਪਰਕਾਸ਼ ਦੀ ਪੋਥੀ 21:12 (PANIRV)
Square Portrait Landscape 4K UHD
ਅਤੇ ਉਹ ਦੀ ਵੱਡੀ ਅਤੇ ਉੱਚੀ ਸ਼ਹਿਰਪਨਾਹ ਹੈ ਅਤੇ ਉਹ ਦੇ ਬਾਰਾਂ ਦਰਵਾਜ਼ੇ ਹਨ ਅਤੇ ਉਹਨਾਂ ਦਰਵਾਜਿਆਂ ਉੱਤੇ ਬਾਰਾਂ ਦੂਤ। ਅਤੇ ਉਹਨਾਂ ਉੱਤੇ ਨਾਮ ਲਿਖੇ ਹੋਏ ਸਨ, ਜਿਹੜੇ ਇਸਰਾਏਲ ਦੇ ਵੰਸ਼ ਦੇ ਬਾਰਾਂ ਗੋਤਾਂ ਦੇ ਨਾਮ ਹਨ।

ਪਰਕਾਸ਼ ਦੀ ਪੋਥੀ 21:13 (PANIRV)
Square Portrait Landscape 4K UHD
ਪੂਰਬ ਵੱਲ ਤਿੰਨ ਦਰਵਾਜ਼ੇ ਅਤੇ ਪੱਛਮ ਵੱਲ ਤਿੰਨ ਦਰਵਾਜ਼ੇ ਅਤੇ ਦੱਖਣ ਵੱਲ ਤਿੰਨ ਦਰਵਾਜ਼ੇ ਅਤੇ ਉੱਤਰ ਵੱਲ ਤਿੰਨ ਦਰਵਾਜ਼ੇ ਹਨ।

ਪਰਕਾਸ਼ ਦੀ ਪੋਥੀ 21:14 (PANIRV)
Square Portrait Landscape 4K UHD
ਅਤੇ ਉਸ ਨਗਰੀ ਦੀ ਸ਼ਹਿਰਪਨਾਹ ਦੀਆਂ ਬਾਰਾਂ ਨੀਹਾਂ ਹਨ ਅਤੇ ਉਹਨਾਂ ਉੱਤੇ ਲੇਲੇ ਦੇ ਬਾਰਾਂ ਰਸੂਲਾਂ ਦੇ ਨਾਮ ਹਨ।

ਪਰਕਾਸ਼ ਦੀ ਪੋਥੀ 21:15 (PANIRV)
Square Portrait Landscape 4K UHD
ਮੇਰੇ ਨਾਲ ਜਿਹੜਾ ਗੱਲਾਂ ਕਰਦਾ ਸੀ ਉਹ ਦੇ ਕੋਲ ਇੱਕ ਨਾਪ ਅਰਥਾਤ ਇੱਕ ਸੋਨੇ ਦਾ ਕਾਨਾ ਸੀ ਭਈ ਉਹ ਉਸ ਨਗਰੀ ਦੀ ਅਤੇ ਉਹ ਦੇ ਦਰਵਾਜਿਆਂ ਦੀ ਅਤੇ ਉਹ ਦੀ ਸ਼ਹਿਰਪਨਾਹ ਦੀ ਮਿਣਤੀ ਕਰੇ।

ਪਰਕਾਸ਼ ਦੀ ਪੋਥੀ 21:16 (PANIRV)
Square Portrait Landscape 4K UHD
ਅਤੇ ਉਹ ਨਗਰੀ ਚੌਰਸ ਬਣੀ ਹੋਈ ਹੈ ਅਤੇ ਜਿੰਨੀ ਉਹ ਦੀ ਚੌੜਾਈ ਓਨੀ ਹੀ ਉਹ ਦੀ ਲੰਬਾਈ ਹੈ। ਅਤੇ ਉਸ ਨੇ ਨਗਰੀ ਨੂੰ ਕਾਨੇ ਨਾਲ ਮਿਣਿਆ ਅਤੇ ਪੰਦਰਾਂ ਸੌ ਮੀਲ ਨਿੱਕਲੀ ਉਹ ਦੀ ਲੰਬਾਈ ਅਤੇ ਚੁੜਾਈ ਅਤੇ ਉਚਾਈ ਇੱਕੋ ਜਿਹੀ ਹੈ।

ਪਰਕਾਸ਼ ਦੀ ਪੋਥੀ 21:17 (PANIRV)
Square Portrait Landscape 4K UHD
ਅਤੇ ਉਸ ਨੇ ਉਹ ਦੀ ਸ਼ਹਿਰਪਨਾਹ ਨੂੰ ਮਨੁੱਖ ਦੇ ਅਰਥਾਤ ਦੂਤ ਦੇ ਨਾਪ ਦੇ ਅਨੁਸਾਰ ਮਿਣਿਆ ਅਤੇ ਇੱਕ ਸੌ ਚੁਤਾਲੀ ਹੱਥ ਨਿੱਕਲੀ।

ਪਰਕਾਸ਼ ਦੀ ਪੋਥੀ 21:18 (PANIRV)
Square Portrait Landscape 4K UHD
ਅਤੇ ਉਹ ਦੀ ਸ਼ਹਿਰਪਨਾਹ ਦੀ ਚਿਣਾਈ ਯਸ਼ਬ ਦੀ ਸੀ ਅਤੇ ਉਹ ਨਗਰੀ ਸਾਫ਼ ਸ਼ੀਸ਼ੇ ਦੇ ਵਾਂਗੂੰ ਸ਼ੁੱਧ ਸੋਨੇ ਦੀ ਸੀ।

ਪਰਕਾਸ਼ ਦੀ ਪੋਥੀ 21:19 (PANIRV)
Square Portrait Landscape 4K UHD
ਉਸ ਨਗਰੀ ਦੀ ਸ਼ਹਿਰਪਨਾਹ ਦੀਆਂ ਨੀਹਾਂ ਹਰ ਪਰਕਾਰ ਦੇ ਜਵਾਹਰ ਨਾਲ ਜੜੀਆਂ ਹੋਈਆਂ ਸਨ। ਪਹਿਲੀ ਨੀਂਹ ਯਸ਼ਬ ਦੀ ਸੀ, ਦੂਜੀ ਨੀਲਮ ਦੀ, ਤੀਜੀ ਦੁਧੀਯਾ ਅਕੀਕ ਦੀ, ਚੌਥੀ ਪੰਨੇ ਦੀ।

ਪਰਕਾਸ਼ ਦੀ ਪੋਥੀ 21:20 (PANIRV)
Square Portrait Landscape 4K UHD
ਪੰਜਵੀਂ ਸੁਲੇਮਾਨੀ ਦੀ, ਛੇਵੀਂ ਲਾਲ ਅਕੀਕ ਦੀ, ਸੱਤਵੀਂ ਜ਼ਬਰਜਦ ਦੀ, ਅੱਠਵੀਂ ਬੈਰੂਜ ਦੀ, ਨੌਵੀਂ ਸੁਨਹਿਲੇ ਦੀ, ਦਸਵੀਂ ਹਰੇ ਅਕੀਕ ਦੀ, ਗਿਆਰ੍ਹਵੀਂ ਜ਼ਕਰਨ ਦੀ, ਬਾਰ੍ਹਵੀਂ ਕਟਹਲੇ ਦੀ।

ਪਰਕਾਸ਼ ਦੀ ਪੋਥੀ 21:21 (PANIRV)
Square Portrait Landscape 4K UHD
ਅਤੇ ਬਾਰਾਂ ਦਰਵਾਜ਼ੇ ਬਾਰਾਂ ਮੋਤੀ ਸਨ। ਇੱਕ-ਇੱਕ ਦਰਵਾਜ਼ਾ ਇੱਕ-ਇੱਕ ਮੋਤੀ ਦਾ ਸੀ, ਅਤੇ ਉਸ ਨਗਰੀ ਦਾ ਚੌਂਕ ਨਿਰਮਲ ਸ਼ੀਸ਼ੇ ਵਰਗਾ ਸ਼ੁੱਧ ਸੋਨੇ ਦਾ ਸੀ।

ਪਰਕਾਸ਼ ਦੀ ਪੋਥੀ 21:22 (PANIRV)
Square Portrait Landscape 4K UHD
ਮੈਂ ਉਸ ਵਿੱਚ ਕੋਈ ਹੈਕਲ ਨਾ ਵੇਖੀ ਕਿਉਂ ਜੋ ਪ੍ਰਭੂ ਪਰਮੇਸ਼ੁਰ ਸਰਬ ਸ਼ਕਤੀਮਾਨ ਅਤੇ ਲੇਲਾ ਉਹ ਦੀ ਹੈਕਲ ਹੈ।

ਪਰਕਾਸ਼ ਦੀ ਪੋਥੀ 21:23 (PANIRV)
Square Portrait Landscape 4K UHD
ਅਤੇ ਉਸ ਨਗਰੀ ਨੂੰ ਸੂਰਜ ਦੀ ਕੁਝ ਲੋੜ ਨਹੀਂ, ਨਾ ਚੰਦਰਮਾ ਦੀ ਕਿ ਉਹ ਉਸ ਉੱਤੇ ਚਮਕਣ ਕਿਉਂ ਜੋ ਪਰਮੇਸ਼ੁਰ ਦੇ ਤੇਜ ਨੇ ਉਹ ਨੂੰ ਚਾਨਣ ਕੀਤਾ ਅਤੇ ਲੇਲਾ ਉਹ ਦੀ ਜੋਤ ਹੈ।

ਪਰਕਾਸ਼ ਦੀ ਪੋਥੀ 21:24 (PANIRV)
Square Portrait Landscape 4K UHD
ਅਤੇ ਕੌਮਾਂ ਉਹ ਦੇ ਚਾਨਣ ਦੇ ਆਸਰੇ ਫਿਰਨਗੀਆਂ ਅਤੇ ਧਰਤੀ ਦੇ ਰਾਜੇ ਆਪਣਾ ਪ੍ਰਤਾਪ ਉਸ ਵਿੱਚ ਲਿਆਉਣਗੇ।

ਪਰਕਾਸ਼ ਦੀ ਪੋਥੀ 21:25 (PANIRV)
Square Portrait Landscape 4K UHD
ਅਤੇ ਉਹ ਦੇ ਦਰਵਾਜ਼ੇ ਦਿਨ ਨੂੰ ਕਦੇ ਬੰਦ ਨਾ ਹੋਣਗੇ ਕਿਉਂ ਜੋ ਰਾਤ ਤਾਂ ਉੱਥੇ ਹੋਣੀ ਹੀ ਨਹੀਂ।

ਪਰਕਾਸ਼ ਦੀ ਪੋਥੀ 21:26 (PANIRV)
Square Portrait Landscape 4K UHD
ਅਤੇ ਉਹ ਕੌਮਾਂ ਦਾ ਪ੍ਰਤਾਪ ਅਤੇ ਮਾਣ ਉਸ ਵਿੱਚ ਲਿਆਉਣਗੇ।

ਪਰਕਾਸ਼ ਦੀ ਪੋਥੀ 21:27 (PANIRV)
Square Portrait Landscape 4K UHD
ਪਰ ਕੋਈ ਅਪਵਿੱਤਰ ਵਸਤ ਜਾਂ ਕੋਈ ਘਿਣਾਉਣੇ ਕੰਮ ਕਰਨ ਵਾਲਾ ਅਤੇ ਝੂਠਾ ਕੰਮ ਕਰਨ ਵਾਲਾ ਉਸ ਵਿੱਚ ਕਦੇ ਨਾ ਵੜੇਗਾ ਪਰ ਕੇਵਲ ਉਹ ਜਿਹਨਾਂ ਦੇ ਨਾਮ ਲੇਲੇ ਦੀ ਜੀਵਨ ਦੀ ਪੋਥੀ ਵਿੱਚ ਲਿਖੇ ਹੋਏ ਹਨ।

Available Bible Translations

American Standard Version (ASV)
Revelation 21 (ASV) »
King James Version (KJV)
Revelation 21 (KJV) »
GOD’S WORD® (GW)
Revelation 21 (GW) »
Berean Bible (BSB)
Revelation 21 (BSB) »
World English Bible (WEB)
Revelation 21 (WEB) »
French Bible (LSG)
Apocalypse 21 (LSG) »
German Bible (LUTH1912)
Offenbarung 21 (LUTH1912) »
Arabic Bible (AVD)
رُؤيا 21 (AVD) »
Hebrew Bible (HEB)
ההתגלות 21 (HEB) »
Portuguese Bible (BSL)
Apocalipse 21 (BSL) »
Vietnamese Bible (VIE)
Khải Huyền 21 (VIE) »
Spanish Bible (RVA)
Apocalipsis 21 (RVA) »
Italian Bible (RIV)
Apocalisse 21 (RIV) »
Chinese Simplified (CUVS)
启 示 录 21 (CUVS) »
Chinese Traditional (CUVT)
启 示 录 21 (CUVT) »
Albanian Bible (ALB)
Zbulesa 21 (ALB) »
Swedish Bible (SV1917)
Uppenbarelseboken 21 (SV1917) »
Hungarian Bible (KAR)
Jelenések 21 (KAR) »
Norwegian Bible (NORSK)
Åpenbaringen 21 (NORSK) »

ਪਰਕਾਸ਼ ਦੀ ਪੋਥੀ (PANIRV) Chapter Selection

PANIRV Book Selection List