ਰੋਮੀਆਂ Chapter 15 PANIRV Bible Verse Images

ਰੋਮੀਆਂ 15 Bible Verse Pictures. Choose from a large collection of inspirational, motivational and encouraging Bible verses with pictures of nature. Download and share ਰੋਮੀਆਂ 15 inspirational Bible verse images. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.


ਰੋਮੀਆਂ 15:1 (PANIRV)
Square Portrait Landscape 4K UHD
ਅਸੀਂ ਜੋ ਵਿਸ਼ਵਾਸ ਵਿੱਚ ਤਕੜੇ ਹਾਂ ਸਾਨੂੰ ਚਾਹੀਦਾ ਹੈ ਕਿ ਕਮਜ਼ੋਰਾਂ ਦੀਆਂ ਕਮਜ਼ੋਰੀਆਂ ਨੂੰ ਸਹਾਰ ਲਈਏ, ਨਾ ਕੇ ਆਪਣੇ ਆਪ ਨੂੰ ਖੁਸ਼ ਕਰੀਏ।

ਰੋਮੀਆਂ 15:2 (PANIRV)
Square Portrait Landscape 4K UHD
ਸਾਡੇ ਵਿੱਚੋਂ ਹਰੇਕ ਆਪਣੇ ਗੁਆਂਢੀ ਨੂੰ ਉਹ ਦੀ ਭਲਿਆਈ ਦੇ ਲਈ ਖੁਸ਼ ਕਰੇ ਤਾਂ ਜੋ ਉਹ ਦੀ ਤਰੱਕੀ ਹੋਵੇ।

ਰੋਮੀਆਂ 15:3 (PANIRV)
Square Portrait Landscape 4K UHD
ਕਿਉਂ ਜੋ ਮਸੀਹ ਨੇ ਵੀ ਆਪਣੇ ਆਪ ਨੂੰ ਖੁਸ਼ ਨਹੀਂ ਕੀਤਾ ਪਰ ਜਿਵੇਂ ਲਿਖਿਆ ਹੋਇਆ ਹੈ ਕਿ ਤੇਰੇ ਨਿੰਦਕਾਂ ਦੀਆਂ ਨਿੰਦਿਆ ਮੈਨੂੰ ਸਹਿਣੀ ਪਈ।

ਰੋਮੀਆਂ 15:4 (PANIRV)
Square Portrait Landscape 4K UHD
ਕਿਉਂਕਿ ਜੋ ਕੁਝ ਪਹਿਲਾਂ ਲਿਖਿਆ ਗਿਆ ਸੀ, ਉਹ ਸਾਡੀ ਸਿੱਖਿਆ ਦੇ ਲਈ ਲਿਖਿਆ ਗਿਆ ਸੀ ਤਾਂ ਜੋ ਅਸੀਂ ਧੀਰਜ ਤੋਂ ਅਤੇ ਪਵਿੱਤਰ ਬਚਨ ਦੇ ਦਿਲਾਸੇ ਤੋਂ ਆਸ ਰੱਖੀਏ।

ਰੋਮੀਆਂ 15:5 (PANIRV)
Square Portrait Landscape 4K UHD
ਅਤੇ ਧੀਰਜ ਅਤੇ ਦਿਲਾਸੇ ਦਾ ਪਰਮੇਸ਼ੁਰ, ਤੁਹਾਨੂੰ ਇਹ ਬਖ਼ਸ਼ੇ ਜੋ ਮਸੀਹ ਯਿਸੂ ਦੇ ਅਨੁਸਾਰ ਆਪੋ ਵਿੱਚ ਮੇਲ ਰੱਖੋ।

ਰੋਮੀਆਂ 15:6 (PANIRV)
Square Portrait Landscape 4K UHD
ਤਾਂ ਜੋ ਤੁਸੀਂ ਇੱਕ ਮਨ ਹੋ ਕੇ ਇੱਕ ਜ਼ੁਬਾਨ ਨਾਲ ਸਾਡੇ ਪ੍ਰਭੂ ਯਿਸੂ ਮਸੀਹ ਦੇ ਪਰਮੇਸ਼ੁਰ ਅਤੇ ਪਿਤਾ ਦੀ ਵਡਿਆਈ ਕਰੋ।

ਰੋਮੀਆਂ 15:7 (PANIRV)
Square Portrait Landscape 4K UHD
ਇਸੇ ਕਾਰਨ ਤੁਸੀਂ ਇੱਕ ਦੂਏ ਨੂੰ ਕਬੂਲ ਕਰੋ ਜਿਵੇਂ ਮਸੀਹ ਨੇ ਵੀ ਤੁਹਾਨੂੰ ਕਬੂਲ ਕੀਤਾ ਤਾਂ ਜੋ ਪਰਮੇਸ਼ੁਰ ਦੀ ਵਡਿਆਈ ਹੋਵੇ।

ਰੋਮੀਆਂ 15:8 (PANIRV)
Square Portrait Landscape 4K UHD
ਮੈਂ ਆਖਦਾ ਹਾਂ ਕਿ ਮਸੀਹ ਪਰਮੇਸ਼ੁਰ ਦੀ ਸਚਿਆਈ ਦੇ ਅਨੁਸਾਰ ਸੁੰਨਤੀਆਂ ਦਾ ਸੇਵਕ ਬਣਿਆ ਤਾਂ ਜੋ ਉਹ ਉਨ੍ਹਾਂ ਵਾਇਦਿਆਂ ਨੂੰ ਜਿਹੜੇ ਸਾਡੇ ਪਿਉ-ਦਾਦਿਆਂ ਨੂੰ ਦਿੱਤੇ ਹੋਏ ਸਨ ਪੂਰਾ ਕਰੇ।

ਰੋਮੀਆਂ 15:9 (PANIRV)
Square Portrait Landscape 4K UHD
ਅਤੇ ਪਰਾਈਆਂ ਕੌਮਾਂ ਇਸ ਦਯਾ ਦੇ ਲਈ ਪਰਮੇਸ਼ੁਰ ਦੀ ਵਡਿਆਈ ਕਰਨ ਜਿਵੇਂ ਲਿਖਿਆ ਹੋਇਆ ਹੈ, ਇਸ ਕਾਰਨ ਮੈਂ ਪਰਾਈਆਂ ਕੌਮਾਂ ਵਿੱਚ ਤੇਰੀ ਵਡਿਆਈ ਕਰਾਂਗਾ, ਅਤੇ ਤੇਰੇ ਨਾਮ ਦਾ ਭਜਨ ਗਾਵਾਂਗਾ।

ਰੋਮੀਆਂ 15:10 (PANIRV)
Square Portrait Landscape 4K UHD
ਫੇਰ ਕਹਿੰਦਾ ਹੈ, ਹੇ ਪਰਾਈ ਕੌਮੋ, ਉਹ ਦੀ ਪਰਜਾ ਦੇ ਨਾਲ ਖੁਸ਼ੀ ਮਨਾਓ।

ਰੋਮੀਆਂ 15:11 (PANIRV)
Square Portrait Landscape 4K UHD
ਅਤੇ ਫੇਰ, ਹੇ ਸਾਰੀਓ ਕੌਮੋ, ਪ੍ਰਭੂ ਦੀ ਉਸਤਤ ਕਰੋ, ਅਤੇ ਸਾਰੇ ਲੋਕ ਉਹ ਦੇ ਗੁਣ ਗਾਉਣ।

ਰੋਮੀਆਂ 15:12 (PANIRV)
Square Portrait Landscape 4K UHD
ਫੇਰ ਯਸਾਯਾਹ ਕਹਿੰਦਾ ਹੈ, ਯੱਸੀ ਦੀ ਜੜ੍ਹ ਪਰਗਟ ਹੋਵੇਗੀ, ਅਤੇ ਜਿਹੜਾ ਕੌਮਾਂ ਉੱਤੇ ਹਕੂਮਤ ਕਰਨ ਲਈ ਉੱਠਣ ਵਾਲਾ ਹੈ, ਉਹ ਦੇ ਉੱਤੇ ਕੌਮਾਂ ਆਸ ਰੱਖਣਗੀਆਂ।

ਰੋਮੀਆਂ 15:13 (PANIRV)
Square Portrait Landscape 4K UHD
ਹੁਣ ਆਸ ਦਾ ਪਰਮੇਸ਼ੁਰ ਤੁਹਾਨੂੰ ਵਿਸ਼ਵਾਸ ਕਰਨ ਦੇ ਵਸੀਲੇ ਨਾਲ ਸਾਰੇ ਅਨੰਦ ਅਤੇ ਸ਼ਾਂਤੀ ਨਾਲ ਭਰ ਦੇਵੇ ਕਿ ਤੁਸੀਂ ਪਵਿੱਤਰ ਆਤਮਾ ਦੀ ਸਮਰੱਥ ਨਾਲ ਆਸ ਵਿੱਚ ਵਧਦੇ ਜਾਵੋ।

ਰੋਮੀਆਂ 15:14 (PANIRV)
Square Portrait Landscape 4K UHD
ਹੇ ਮੇਰੇ ਭਰਾਵੋ, ਮੈਂ ਆਪ ਵੀ ਤੁਹਾਡੇ ਵਲੋਂ ਯਕੀਨ ਰੱਖਦਾ ਹਾਂ ਕਿ ਤੁਸੀਂ ਆਪ ਭਲਿਆਈ ਨਾਲ ਭਰਪੂਰ ਹੋ ਅਤੇ ਸਾਰੇ ਗਿਆਨ ਨਾਲ ਭਰੇ ਹੋਏ ਹੋ ਅਤੇ ਇੱਕ ਦੂਜੇ ਨੂੰ ਸਿਖਾ ਸਕਦੇ ਹੋ।

ਰੋਮੀਆਂ 15:15 (PANIRV)
Square Portrait Landscape 4K UHD
ਪਰ ਮੈਂ ਤੁਹਾਨੂੰ ਫੇਰ ਯਾਦ ਕਰਾਉਣ ਲਈ ਕਿਤੇ-ਕਿਤੇ ਹੋਰ ਵੀ ਦਲੇਰੀ ਨਾਲ ਤੁਹਾਨੂੰ ਉਸ ਕਿਰਪਾ ਦੇ ਕਾਰਨ ਲਿਖਦਾ ਹਾਂ ਜਿਹੜੀ ਮੈਨੂੰ ਪਰਮੇਸ਼ੁਰ ਦੀ ਵੱਲੋਂ ਬਖ਼ਸ਼ੀ ਗਈ।

ਰੋਮੀਆਂ 15:16 (PANIRV)
Square Portrait Landscape 4K UHD
ਤਾਂ ਜੋ ਮੈਂ ਪਰਮੇਸ਼ੁਰ ਦੀ ਖੁਸ਼ਖਬਰੀ ਵਿੱਚ ਜਾਜਕ ਦਾ ਕੰਮ ਕਰਦਿਆਂ ਪਰਾਈਆਂ ਕੌਮਾਂ ਦੇ ਲਈ ਮਸੀਹ ਦਾ ਸੇਵਕ ਹੋਵਾਂ ਤਾਂ ਜੋ ਪਰਾਈਆਂ ਕੌਮਾਂ ਦਾ ਚੜ੍ਹਾਇਆ ਜਾਣਾ ਪਵਿੱਤਰ ਆਤਮਾ ਦੇ ਵਸੀਲੇ ਨਾਲ ਪਵਿੱਤਰ ਬਣ ਕੇ ਕਬੂਲ ਹੋਵੇ।

ਰੋਮੀਆਂ 15:17 (PANIRV)
Square Portrait Landscape 4K UHD
ਸੋ ਪਰਮੇਸ਼ੁਰ ਦੀਆਂ ਗੱਲਾਂ ਦੇ ਬਾਰੇ ਮੈਨੂੰ ਮਸੀਹ ਯਿਸੂ ਵਿੱਚ ਅਭਮਾਨ ਕਰਨ ਦਾ ਸਮਾਂ ਹੈ।

ਰੋਮੀਆਂ 15:18 (PANIRV)
Square Portrait Landscape 4K UHD
ਕਿਉਂ ਜੋ ਮੇਰਾ ਹੌਂਸਲਾ ਨਹੀਂ ਪੈਂਦਾ ਜੋ ਮੈਂ ਹੋਰ ਕੰਮਾਂ ਦੀ ਗੱਲ ਕਰਾਂ ਬਿਨ੍ਹਾਂ ਉਨ੍ਹਾਂ ਦੇ ਜਿਹੜੇ ਮਸੀਹ ਨੇ ਪਰਾਈਆਂ ਕੌਮਾਂ ਨੂੰ ਆਗਿਆਕਾਰੀ ਕਰਨ ਲਈ ਬਚਨ ਅਤੇ ਕੰਮਾਂ ਤੋਂ,

ਰੋਮੀਆਂ 15:19 (PANIRV)
Square Portrait Landscape 4K UHD
ਨਿਸ਼ਾਨੀਆਂ ਅਤੇ ਕਰਾਮਾਤਾਂ ਦੀ ਸ਼ਕਤੀ ਨਾਲ ਅਤੇ ਪਵਿੱਤਰ ਆਤਮਾ ਦੀ ਸਮਰੱਥ ਨਾਲ ਮੇਰੇ ਹੱਥੀਂ ਕੀਤੇ ਹਨ, ਇੱਥੋਂ ਤੱਕ ਜੋ ਮੈਂ ਯਰੂਸ਼ਲਮ ਤੋਂ ਲੈ ਕੇ ਚਾਰ ਚੁਫ਼ੇਰੇ ਇੱਲੁਰਿਕੁਨ ਤੱਕ ਮਸੀਹ ਦੀ ਖੁਸ਼ਖਬਰੀ ਦਾ ਪੂਰਾ ਪਰਚਾਰ ਕੀਤਾ।

ਰੋਮੀਆਂ 15:20 (PANIRV)
Square Portrait Landscape 4K UHD
ਹਾਂ, ਮੈਂ ਇਹ ਤਮੰਨਾ ਕੀਤੀ ਕਿ ਜਿੱਥੇ ਮਸੀਹ ਦਾ ਨਾਮ ਨਹੀਂ ਲਿਆ ਗਿਆ, ਉੱਥੇ ਖੁਸ਼ਖਬਰੀ ਸੁਣਾਵਾਂ ਕਿਤੇ ਇਸ ਤਰ੍ਹਾਂ ਨਾ ਹੋਵੇ ਜੋ ਮੈਂ ਕਿਸੇ ਹੋਰ ਦੀ ਨੀਂਹ ਉੱਤੇ ਉਸਾਰੀ ਕਰਾਂ।

ਰੋਮੀਆਂ 15:21 (PANIRV)
Square Portrait Landscape 4K UHD
ਸਗੋਂ ਜਿਵੇਂ ਲਿਖਿਆ ਹੋਇਆ ਹੈ, ਜਿਨ੍ਹਾਂ ਨੂੰ ਉਹ ਦੀ ਖ਼ਬਰ ਨਹੀਂ ਮਿਲੀ, ਉਹ ਵੇਖਣਗੇ, ਅਤੇ ਜਿਨ੍ਹਾਂ ਨਹੀਂ ਸੁਣਿਆ, ਉਹ ਸਮਝਣਗੇ।

ਰੋਮੀਆਂ 15:22 (PANIRV)
Square Portrait Landscape 4K UHD
ਇਸੇ ਕਰਕੇ ਮੈਂ ਤੁਹਾਡੇ ਕੋਲ ਆਉਣ ਤੋਂ ਕਈ ਵਾਰ ਰੁਕ ਗਿਆ।

ਰੋਮੀਆਂ 15:23 (PANIRV)
Square Portrait Landscape 4K UHD
ਪਰ ਹੁਣ ਜਦੋਂ ਇੰਨ੍ਹਾਂ ਦੇਸਾਂ ਵਿੱਚ ਮੇਰੇ ਲਈ ਹੋਰ ਥਾਂ ਨਾ ਰਿਹਾ, ਅਤੇ ਬਹੁਤ ਸਾਲਾਂ ਤੋਂ ਤੁਹਾਡੇ ਕੋਲ ਆਉਣ ਦੀ ਇੱਛਾ ਰੱਖਦਾ ਹਾਂ।

ਰੋਮੀਆਂ 15:24 (PANIRV)
Square Portrait Landscape 4K UHD
ਜਾਂ ਮੈਂ ਕਦੇ ਹਿਸਪਾਨਿਯਾ ਨੂੰ ਜਾਂਵਾਂ ਮੈਂ ਆਸ ਰੱਖਦਾ ਹਾਂ ਕਿ ਉੱਧਰ ਨੂੰ ਜਾਂਦਿਆਂ ਹੋਇਆਂ ਤੁਹਾਡੇ ਦਰਸ਼ਣ ਕਰਾਂ, ਤਾਂ ਜੋ ਪਹਿਲਾਂ ਮੇਰਾ ਜੀ ਤੁਹਾਡੀ ਸੰਗਤ ਨਾਲ ਕੁਝ ਅਨੰਦ ਹੋਵੇ ਤਾਂ ਤੁਸੀਂ ਮੈਨੂੰ ਉੱਧਰ ਨੂੰ ਰਵਾਨਾ ਕਰ ਦੇਣਾ।

ਰੋਮੀਆਂ 15:25 (PANIRV)
Square Portrait Landscape 4K UHD
ਪਰ ਹੁਣ ਮੈਂ ਸੰਤਾਂ ਦੀ ਸੇਵਾ ਕਰਨ ਲਈ ਯਰੂਸ਼ਲਮ ਨੂੰ ਜਾਂਦਾ ਹਾਂ।

ਰੋਮੀਆਂ 15:26 (PANIRV)
Square Portrait Landscape 4K UHD
ਕਿਉਂ ਜੋ ਮਕਦੂਨਿਯਾ ਅਤੇ ਅਖਾਯਾ ਦੇ ਲੋਕਾਂ ਦੀ ਇੱਛਾ ਹੋਈ ਕਿ ਯਰੂਸ਼ਲਮ ਦੇ ਸੰਤਾਂ ਵਿੱਚੋਂ ਉਹਨਾਂ ਲਈ ਜਿਹੜੇ ਗ਼ਰੀਬ ਹਨ ਚੰਦਾ ਉਗਰਾਹੀ ਕਰਨ।

ਰੋਮੀਆਂ 15:27 (PANIRV)
Square Portrait Landscape 4K UHD
ਹਾਂ, ਇਹ ਉਹਨਾਂ ਦੀ ਮਰਜ਼ੀ ਹੋਈ ਅਤੇ ਇਹ ਉਹਨਾਂ ਦੇ ਕਰਜ਼ਦਾਰ ਵੀ ਹਨ ਕਿਉਂਕਿ ਜਦੋਂ ਪਰਾਈਆਂ ਕੌਮਾਂ ਇਹਨਾਂ ਦੀਆਂ ਆਤਮਿਕ ਗੱਲਾਂ ਵਿੱਚ ਸਾਂਝੀ ਹੋਈਆਂ ਤਾਂ ਉਹਨਾਂ ਨੂੰ ਵੀ ਚਾਹੀਦਾ ਹੈ ਕਿ ਸਰੀਰਕ ਚੀਜ਼ਾਂ ਨਾਲ ਇਹਨਾਂ ਦੀ ਸੇਵਾ ਕਰਨ।

ਰੋਮੀਆਂ 15:28 (PANIRV)
Square Portrait Landscape 4K UHD
ਸੋ ਜਦ ਇਸ ਕੰਮ ਨੂੰ ਮੈਂ ਪੂਰਾ ਕਰ ਲਵਾਂ ਅਤੇ ਉਹ ਫਲ ਜੋ ਮੈਨੂੰ ਪ੍ਰਾਪਤ ਹੋਇਆਂ ਉਹਨਾਂ ਨੂੰ ਸੌਂਪ ਕੇ ਮੈਂ ਤੁਹਾਡੇ ਕੋਲੋਂ ਹੋ ਕੇ, ਹਿਸਪਾਨਿਯਾ ਨੂੰ ਜਾਂਵਾਂਗਾ।

ਰੋਮੀਆਂ 15:29 (PANIRV)
Square Portrait Landscape 4K UHD
ਮੈਂ ਜਾਣਦਾ ਹਾਂ, ਕਿ ਜਦੋਂ ਮੈਂ ਤੁਹਾਡੇ ਕੋਲ ਆਵਾਂਗਾ ਤਦ ਮਸੀਹ ਦੀ ਬਰਕਤ ਦੀ ਭਰਪੂਰੀ ਲੈ ਕੇ ਆਵਾਂਗਾ।

ਰੋਮੀਆਂ 15:30 (PANIRV)
Square Portrait Landscape 4K UHD
ਹੁਣ ਹੇ ਭਰਾਵੋ, ਸਾਡੇ ਪ੍ਰਭੂ ਯਿਸੂ ਮਸੀਹ ਦੇ ਅਨੁਸਾਰ ਅਤੇ ਆਤਮਾ ਦੇ ਪਿਆਰ ਦੇ ਅਨੁਸਾਰ ਮੈਂ ਤੁਹਾਡੇ ਅੱਗੇ ਬੇਨਤੀ ਕਰਦਾ ਹਾਂ ਕਿ ਤੁਸੀਂ ਪਰਮੇਸ਼ੁਰ ਦੇ ਅੱਗੇ ਮੇਰੇ ਲਈ ਪ੍ਰਾਰਥਨਾ ਕਰਨ ਵਿੱਚ ਮੇਰੇ ਨਾਲ ਜਤਨ ਕਰੋ।

ਰੋਮੀਆਂ 15:31 (PANIRV)
Square Portrait Landscape 4K UHD
ਤਾਂ ਜੋ ਉਹਨਾਂ ਤੋਂ ਜਿਹੜੇ ਯਹੂਦਿਆ ਵਿੱਚ ਅਵਿਸ਼ਵਾਸੀ ਹਨ ਬਚਾਇਆ ਜਾਂਵਾਂ, ਨਾਲੇ ਮੇਰੀ ਉਹ ਸੇਵਾ ਜੋ ਯਰੂਸ਼ਲਮ ਦੇ ਲਈ ਹੋਣ ਵਾਲੀ ਹੈ ਸੋ ਸੰਤਾਂ ਨੂੰ ਗ੍ਰਹਿਣਯੋਗ ਹੋਵੇ।

ਰੋਮੀਆਂ 15:32 (PANIRV)
Square Portrait Landscape 4K UHD
ਤਾਂ ਜੋ ਮੈਂ ਪਰਮੇਸ਼ੁਰ ਦੀ ਇੱਛਾ ਨਾਲ ਤੁਹਾਡੇ ਕੋਲ ਅਨੰਦ ਨਾਲ ਆਵਾਂ ਅਤੇ ਤੁਹਾਡੇ ਨਾਲ ਆਰਾਮ ਪਾਵਾਂ।

ਰੋਮੀਆਂ 15:33 (PANIRV)
Square Portrait Landscape 4K UHD
ਹੁਣ ਸ਼ਾਂਤੀ ਦਾਤਾ ਪਰਮੇਸ਼ੁਰ ਤੁਹਾਡੇ ਸਭ ਦੇ ਅੰਗ-ਸੰਗ ਹੋਵੇ। ਆਮੀਨ।

Available Bible Translations

American Standard Version
Romans 15 (ASV) »
King James Version
Romans 15 (KJV) »
GOD’S WORD® (GW)
Romans 15 (GW) »
World English Bible
Romans 15 (WEB) »
Louis Segond 1910
Romains 15 (LSG) »
Luther Bibel 1912
Römer 15 (LUTH1912) »
इंडियन रिवाइज्ड वर्जन - हिंदी
रोमियों 15 (HINIRV) »
ভারতীয় সংশোধিত সংস্করণ - বাংলা
ৰোমীয়া 15 (BENIRV) »
இந்தியன் ரீவைஸ்டு வேர்ஷன் - தமிழ்
ரோமர் 15 (TAMIRV) »
इंडियन रिवाइज्ड वर्जन - मराठी
रोमकरांस 15 (MARIRV) »
ఇండియన్ రేవిజ్డ్ వెర్షన్ - తెలుగు
రోమీయులకు 15 (TELIRV) »
ઇન્ડિયન રિવાયઝ્ડ વર્ઝન - ગુજરાતી
રોમનોને 15 (GUJIRV) »
ಭಾರತೀಯ ಪರಿಷ್ಕೃತ ಆವೃತ್ತಿ - ಕನ್ನಡ
ರೋಮಾಪುರದವರಿಗೆ 15 (KANIRV) »
الكتاب المقدس باللغة العربية، فان دايك
رُومِيَةَ 15 (AVD) »
Bíblia Sagrada Português
Romanos 15 (BSL) »
Kinh Thánh: Tiếng Việt
Rô-ma 15 (VIE) »
Reina Valera Antigua
Romanos 15 (RVA) »
La Sacra Bibbia
Romani 15 (RIV) »
圣 经 简体中文和合本
罗 马 书 15 (CUVS) »
聖 經 繁體中文和合本
羅 馬 書 15 (CUVT) »
Bibla e Shenjtë
Romakëve 15 (ALB) »
Svenska Bibeln 1917
Romarbrevet 15 (SV1917) »
Библия на русском
Римлянам 15 (RUSV) »
Українська Біблія
римлян 15 (UKR) »
Szent Biblia - Magyar
Róma 15 (KAR) »
Българска Библия
Римляни 15 (BULG) »
Det Norsk Bibel
Romerne 15 (NORSK) »
Biblia Takatifu
Warumi 15 (SWHULB) »
Kitaabka Quduuska Ah
Rooma 15 (SOM) »
De Heilige Schrift
Romeinen 15 (NLD) »
Dansk Bibel 1871
Romerne 15 (DA1871) »

ਰੋਮੀਆਂ (PANIRV) Chapter Selection

1 2 3 4 5 6 7 8 9 10 11 12 13 14 15 16

PANIRV Book Selection List