ਤੀਤੁਸ Chapter 3 PANIRV Bible Verse Images

ਤੀਤੁਸ 3 Bible Verse Pictures. Choose from a large collection of inspirational, motivational and encouraging Bible verses with pictures of nature. Download and share ਤੀਤੁਸ 3 inspirational Bible verse images. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.


ਤੀਤੁਸ 3:1 (PANIRV)
Square Portrait Landscape 4K UHD
ਉਨ੍ਹਾਂ ਨੂੰ ਯਾਦ ਕਰਾ ਕਿ ਹਾਕਮਾਂ ਅਤੇ ਅਧਿਕਾਰੀਆਂ ਦੇ ਅਧੀਨ ਹੋਣ ਅਤੇ ਆਗਿਆਕਾਰੀ ਬਣੇ ਰਹਿਣ ਅਤੇ ਹਰੇਕ ਭਲੇ ਕੰਮ ਲਈ ਤਿਆਰ ਰਹਿਣ।

ਤੀਤੁਸ 3:2 (PANIRV)
Square Portrait Landscape 4K UHD
ਕਿਸੇ ਦੀ ਬਦਨਾਮੀ ਨਾ ਕਰਨ, ਝਗੜਾਲੂ ਨਹੀਂ ਸਗੋਂ ਨਮਰ ਸੁਭਾਓ ਦੇ ਹੋਣ ਅਤੇ ਸਭ ਮਨੁੱਖਾਂ ਨਾਲ ਪੂਰੀ ਨਰਮਾਈ ਨਾਲ ਵਿਵਹਾਰ ਕਰਨ।

ਤੀਤੁਸ 3:3 (PANIRV)
Square Portrait Landscape 4K UHD
ਕਿਉਂ ਜੋ ਪਹਿਲਾਂ ਤਾਂ ਅਸੀਂ ਵੀ ਮੂਰਖ, ਅਣ-ਆਗਿਆਕਾਰੀ, ਧੋਖਾ ਖਾਣ ਵਾਲੇ, ਅਨੇਕ ਪਰਕਾਰ ਦੇ ਬੁਰਿਆਂ ਵਿਸ਼ਿਆਂ ਅਤੇ ਈਰਖਾ ਦਾ ਜੀਵਨ ਬਤੀਤ ਕਰਦੇ ਸੀ, ਅਸੀਂ ਘਿਣਾਉਣੇ ਅਤੇ ਇੱਕ ਦੂਜੇ ਦੇ ਵੈਰੀ ਸੀ।

ਤੀਤੁਸ 3:4 (PANIRV)
Square Portrait Landscape 4K UHD
ਪਰ ਜਦੋਂ ਸਾਡੇ ਮੁਕਤੀਦਾਤਾ ਪਰਮੇਸ਼ੁਰ ਦੀ ਕਿਰਪਾ ਅਤੇ ਪਿਆਰ ਜੋ ਮਨੁੱਖਾਂ ਦੇ ਨਾਲ ਸੀ, ਸਾਡੇ ਉੱਤੇ ਪਰਗਟ ਹੋਇਆ।

ਤੀਤੁਸ 3:5 (PANIRV)
Square Portrait Landscape 4K UHD
ਤਾਂ ਉਸ ਨੇ ਧਾਰਮਿਕਤਾ ਦੇ ਕੰਮਾਂ ਕਰਕੇ ਨਹੀਂ ਜੋ ਅਸੀਂ ਕੀਤੇ ਸਗੋਂ ਆਪਣੀ ਦਯਾ ਦੇ ਅਨੁਸਾਰ ਨਵੇਂ ਜਨਮ ਦੇ ਇਸ਼ਨਾਨ ਅਤੇ ਪਵਿੱਤਰ ਆਤਮਾ ਵਿੱਚ ਨਵੀਨੀਕਰਨ ਦੁਆਰਾ ਨਵੇਂ ਜਨਮ ਦੇ ਰਾਹੀਂ ਸਾਨੂੰ ਬਚਾਇਆ।

ਤੀਤੁਸ 3:6 (PANIRV)
Square Portrait Landscape 4K UHD
ਜਿਸ ਨੂੰ ਉਸ ਨੇ ਸਾਡੇ ਮੁਕਤੀਦਾਤਾ ਯਿਸੂ ਮਸੀਹ ਦੇ ਦੁਆਰਾ ਸਾਡੇ ਉੱਤੇ ਵਧੇਰੇ ਵਹਾਇਆ।

ਤੀਤੁਸ 3:7 (PANIRV)
Square Portrait Landscape 4K UHD
ਤਾਂ ਜੋ ਅਸੀਂ ਉਸ ਦੀ ਕਿਰਪਾ ਨਾਲ ਧਰਮੀ ਠਹਿਰ ਕੇ ਸਦੀਪਕ ਜੀਵਨ ਦੀ ਆਸ ਵਿੱਚ ਵਾਰਿਸ ਹੋਈਏ।

ਤੀਤੁਸ 3:8 (PANIRV)
Square Portrait Landscape 4K UHD
ਇਹ ਬਚਨ ਸੱਚ ਹੈ ਅਤੇ ਮੈਂ ਇਹੋ ਚਾਹੁੰਦਾ ਹਾਂ ਜੋ ਤੂੰ ਇਨ੍ਹਾਂ ਗੱਲਾਂ ਦੇ ਬਾਰੇ ਦਲੇਰੀ ਨਾਲ ਬੋਲਿਆ ਕਰ ਕਿ ਜਿਨ੍ਹਾਂ ਨੇ ਪਰਮੇਸ਼ੁਰ ਉੱਤੇ ਵਿਸ਼ਵਾਸ ਕੀਤਾ ਹੈ ਉਹ ਭਲੇ ਕੰਮਾਂ ਵਿੱਚ ਲੱਗੇ ਰਹਿਣ। ਇਹ ਗੱਲਾਂ ਭਲੀਆਂ ਅਤੇ ਮਨੁੱਖਾਂ ਦੇ ਲਾਭ ਦੀਆਂ ਹਨ।

ਤੀਤੁਸ 3:9 (PANIRV)
Square Portrait Landscape 4K UHD
ਪਰ ਮੂਰਖਤਾ ਦੇ ਸਵਾਲਾਂ ਅਤੇ ਕੁਲਪੱਤ੍ਰੀਆਂ ਅਤੇ ਝਗੜਿਆਂ ਅਤੇ ਉਨ੍ਹਾਂ ਬਖੇੜਿਆਂ ਤੋਂ ਜਿਹੜੇ ਬਿਵਸਥਾ ਦੇ ਬਾਰੇ ਹੋਣ ਉਹਨਾਂ ਤੋਂ ਦੂਰ ਰਹਿ, ਕਿਉਂ ਜੋ ਇਹ ਬੇਫ਼ਲ ਅਤੇ ਵਿਅਰਥ ਹਨ।

ਤੀਤੁਸ 3:10 (PANIRV)
Square Portrait Landscape 4K UHD
ਜਿਹੜਾ ਮਨੁੱਖ ਪਖੰਡੀ ਹੋਵੇ ਉਸ ਨੂੰ ਇੱਕ ਦੋ ਵਾਰੀ ਚਿਤਾਵਨੀ ਦੇ ਕੇ ਉਸ ਤੋਂ ਦੂਰ ਰਹਿ।

ਤੀਤੁਸ 3:11 (PANIRV)
Square Portrait Landscape 4K UHD
ਕਿਉਂ ਜੋ ਤੂੰ ਜਾਣਦਾ ਹੈਂ ਕਿ ਇਹੋ ਜਿਹਾ ਮਨੁੱਖ ਰਾਹ ਤੋਂ ਭਟਕ ਗਿਆ ਹੈ ਅਤੇ ਪਾਪ ਕਰਦਾ, ਆਪਣੇ ਆਪ ਨੂੰ ਦੋਸ਼ੀ ਬਣਾਉਂਦਾ ਹੈ।

ਤੀਤੁਸ 3:12 (PANIRV)
Square Portrait Landscape 4K UHD
ਜਦੋਂ ਮੈਂ ਅਰਤਿਮਿਸ ਜਾਂ ਤੁਖਿਕੁਸ ਨੂੰ ਤੇਰੇ ਕੋਲ ਭੇਜਾਂ ਤਾਂ ਤੂੰ ਨਿਕੁਪੁਲਿਸ ਵਿੱਚ ਮੇਰੇ ਕੋਲ ਆਉਣ ਦਾ ਜਤਨ ਕਰੀਂ ਕਿਉਂ ਜੋ ਮੈਂ ਉੱਥੇ ਸਿਆਲ ਕੱਟਣ ਦਾ ਇਰਾਦਾ ਕੀਤਾ ਹੈ।

ਤੀਤੁਸ 3:13 (PANIRV)
Square Portrait Landscape 4K UHD
ਉਪਦੇਸ਼ਕ ਜ਼ੇਨਸ ਅਤੇ ਅਪੁੱਲੋਸ ਨੂੰ ਕੋਸ਼ਿਸ਼ ਕਰ ਕੇ ਪਹਿਲਾਂ ਭੇਜ ਦੇਵੀਂ ਕਿ ਉਹਨਾਂ ਨੂੰ ਕਿਸੇ ਵਸਤੂ ਦੀ ਘਾਟ ਨਾ ਹੋਵੇ।

ਤੀਤੁਸ 3:14 (PANIRV)
Square Portrait Landscape 4K UHD
ਅਤੇ ਸਾਡੇ ਲੋਕਾਂ ਨੂੰ ਵੀ ਇਹ ਸਿੱਖਣਾ ਚਾਹੀਦਾ ਹੈ ਕਿ ਜ਼ਰੂਰੀ ਲੋੜਾਂ ਪੂਰੀਆਂ ਕਰਨ ਲਈ ਚੰਗੇ ਕੰਮ ਕਰਨ ਵਿੱਚ ਮਨ ਲਾਉਣ ਤਾਂ ਜੋ ਉਹ ਬੇਫ਼ਲ ਨਾ ਰਹਿਣ।

ਤੀਤੁਸ 3:15 (PANIRV)
Square Portrait Landscape 4K UHD
ਜੋ ਮੇਰੇ ਨਾਲ ਹਨ, ਸਾਰੇ ਤੇਰੀ ਸੁੱਖ-ਸਾਂਦ ਪੁੱਛਦੇ ਹਨ। ਜਿਹੜੇ ਵਿਸ਼ਵਾਸ ਕਾਰਨ ਸਾਡੇ ਨਾਲ ਪਿਆਰ ਰੱਖਦੇ ਹਨ ਉਹਨਾਂ ਨੂੰ ਸੁੱਖ-ਸਾਂਦ ਆਖੀਂ। ਤੁਹਾਡੇ ਸਭਨਾਂ ਉੱਤੇ ਕਿਰਪਾ ਹੁੰਦੀ ਰਹੇ।

Available Bible Translations

American Standard Version (ASV)
Titus 3 (ASV) »
King James Version (KJV)
Titus 3 (KJV) »
GOD’S WORD® (GW)
Titus 3 (GW) »
Berean Bible (BSB)
Titus 3 (BSB) »
World English Bible (WEB)
Titus 3 (WEB) »
French Bible (LSG)
Tite 3 (LSG) »
German Bible (LUTH1912)
Titus 3 (LUTH1912) »
Hindi Bible (HINIRV)
तीतुस 3 (HINIRV) »
Bengali Bible (BENIRV)
তীত 3 (BENIRV) »
Marathi Bible (MARIRV)
तीताला 3 (MARIRV) »
Gujarati Bible (GUJIRV)
તિતસને 3 (GUJIRV) »
Arabic Bible (AVD)
تِيطُس 3 (AVD) »
Portuguese Bible (BSL)
Tito 3 (BSL) »
Vietnamese Bible (VIE)
Tít 3 (VIE) »
Spanish Bible (RVA)
Tito 3 (RVA) »
Italian Bible (RIV)
Tito 3 (RIV) »
Chinese Simplified (CUVS)
提 多 书 3 (CUVS) »
Chinese Traditional (CUVT)
提 多 書 3 (CUVT) »
Albanian Bible (ALB)
Titi 3 (ALB) »
Swedish Bible (SV1917)
Titusbrevet 3 (SV1917) »
Russian Bible (RUSV)
Титу 3 (RUSV) »
Ukrainian Bible (UKR)
Тита 3 (UKR) »
Hungarian Bible (KAR)
Titusz 3 (KAR) »
Bulgarian Bible (BULG)
Тит 3 (BULG) »
Norwegian Bible (NORSK)
Titus 3 (NORSK) »

ਤੀਤੁਸ (PANIRV) Chapter Selection

1 2 3

PANIRV Book Selection List