ਜ਼ਕਰਯਾਹ Chapter 14 PANIRV Bible Verse Images

ਜ਼ਕਰਯਾਹ 14 Bible Verse Pictures. Choose from a large collection of inspirational, motivational and encouraging Bible verses with pictures of nature. Download and share ਜ਼ਕਰਯਾਹ 14 inspirational Bible verse images. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.


ਜ਼ਕਰਯਾਹ 14:1 (PANIRV)
Square Portrait Landscape 4K UHD
ਵੇਖ, ਯਹੋਵਾਹ ਦਾ ਦਿਨ ਆਉਂਦਾ ਹੈ ਕਿ ਤੇਰੀ ਲੁੱਟ ਤੇਰੇ ਅੰਦਰ ਵੰਡੀ ਜਾਵੇਗੀ।

ਜ਼ਕਰਯਾਹ 14:2 (PANIRV)
Square Portrait Landscape 4K UHD
ਮੈਂ ਸਾਰੀਆਂ ਕੌਮਾਂ ਨੂੰ ਇਕੱਠਾ ਕਰਾਂਗਾ ਕਿ ਯਰੂਸ਼ਲਮ ਨਾਲ ਲੜਾਈ ਕਰਨ ਅਤੇ ਸ਼ਹਿਰ ਉੱਤੇ ਕਬਜ਼ਾ ਕਰ ਲਿਆ ਜਾਵੇਗਾ, ਇਸਤਰੀਆਂ ਦੀ ਬੇ-ਪਤੀ ਹੋਵੇਗੀ ਅਤੇ ਅੱਧਾ ਸ਼ਹਿਰ ਗੁਲਾਮੀ ਵਿੱਚ ਜਾਵੇਗਾ ਪਰ ਬਾਕੀ ਲੋਕ ਸ਼ਹਿਰ ਤੋਂ ਵੱਢੇ ਜਾਣਗੇ।

ਜ਼ਕਰਯਾਹ 14:3 (PANIRV)
Square Portrait Landscape 4K UHD
ਤਾਂ ਯਹੋਵਾਹ ਨਿੱਕਲੇਗਾ ਅਤੇ ਉਹਨਾਂ ਕੌਮਾਂ ਨਾਲ ਯੁੱਧ ਕਰੇਗਾ, ਜਿਵੇਂ ਯੁੱਧ ਦੇ ਦਿਨ ਲੜਦਾ ਸੀ।

ਜ਼ਕਰਯਾਹ 14:4 (PANIRV)
Square Portrait Landscape 4K UHD
ਉਸ ਦਿਨ ਉਸ ਦੇ ਪੈਰ ਜ਼ੈਤੂਨ ਦੇ ਪਰਬਤ ਉੱਤੇ ਖੜੇ ਹੋਣਗੇ, ਜਿਹੜਾ ਯਰੂਸ਼ਲਮ ਦੇ ਅੱਗੇ ਪੂਰਬ ਵੱਲ ਹੈ ਅਤੇ ਜ਼ੈਤੂਨ ਦਾ ਪਰਬਤ ਪੂਰਬ ਤੋਂ ਪੱਛਮ ਤੱਕ ਵਿੱਚੋਂ ਪਾਟ ਜਾਵੇਗਾ ਅਤੇ ਇੱਕ ਬਹੁਤ ਵੱਡੀ ਘਾਟੀ ਹੋ ਜਾਵੇਗੀ, ਅੱਧਾ ਪਰਬਤ ਉੱਤਰ ਨੂੰ ਅਤੇ ਅੱਧਾ ਦੱਖਣ ਨੂੰ ਸਰਕ ਜਾਵੇਗਾ।

ਜ਼ਕਰਯਾਹ 14:5 (PANIRV)
Square Portrait Landscape 4K UHD
ਤੁਸੀਂ ਯਹੋਵਾਹ ਦੇ ਪਰਬਤ ਦੇ ਵਿੱਚ ਦੀ ਭੱਜੋਗੇ ਕਿਉਂ ਜੋ ਪਰਬਤ ਦੀ ਦੂਣ ਆਸੇਲ ਤੱਕ ਹੋਵੇਗੀ, ਜਿਵੇਂ ਯਹੂਦਾਹ ਦੇ ਪਾਤਸ਼ਾਹ ਉੱਜ਼ੀਯਾਹ ਦੇ ਦਿਨਾਂ ਵਿੱਚ ਭੂਚਾਲ ਦੇ ਅੱਗੇ ਭੱਜੇ ਸੀ, ਤਦ ਯਹੋਵਾਹ ਮੇਰਾ ਪਰਮੇਸ਼ੁਰ ਆਵੇਗਾ ਅਤੇ ਸਾਰੇ ਸੰਤ ਜਨ ਤੇਰੇ ਨਾਲ।

ਜ਼ਕਰਯਾਹ 14:6 (PANIRV)
Square Portrait Landscape 4K UHD
ਇਸ ਤਰ੍ਹਾਂ ਹੋਵੇਗਾ ਕਿ ਉਸ ਦਿਨ ਚਾਨਣ ਨਾ ਹੋਵੇਗਾ, ਅਕਾਸ਼ ਦੇ ਤਾਰੇ ਮੱਧਮ ਪੈ ਜਾਣਗੇ।

ਜ਼ਕਰਯਾਹ 14:7 (PANIRV)
Square Portrait Landscape 4K UHD
ਪਰ ਇੱਕ ਦਿਨ ਹੋਵੇਗਾ ਜਿਹ ਨੂੰ ਯਹੋਵਾਹ ਹੀ ਜਾਣਦਾ ਹੈ, ਨਾ ਦਿਨ ਹੋਵੇਗਾ ਨਾ ਰਾਤ ਪਰ ਸ਼ਾਮ ਦੇ ਵੇਲੇ ਚਾਨਣ ਹੋਵੇਗਾ।

ਜ਼ਕਰਯਾਹ 14:8 (PANIRV)
Square Portrait Landscape 4K UHD
ਉਸ ਦਿਨ ਇਸ ਤਰ੍ਹਾਂ ਹੋਵੇਗਾ ਕਿ ਯਰੂਸ਼ਲਮ ਤੋਂ ਅੰਮ੍ਰਿਤ ਜਲ ਨਿੱਕਲੇਗਾ, ਜਿਸ ਦਾ ਅੱਧ ਪੂਰਬ ਵਾਲੇ ਪਾਸੇ ਦੇ ਸਮੁੰਦਰ ਵਿੱਚ ਅਤੇ ਉਸ ਦਾ ਅੱਧ ਪੱਛਮ ਵਾਲੇ ਪਾਸੇ ਦੇ ਸਮੁੰਦਰ ਵਿੱਚ ਹੈ। ਇਹ ਗਰਮੀ ਅਤੇ ਸਰਦੀ ਵਿੱਚ ਰਹੇਗਾ।

ਜ਼ਕਰਯਾਹ 14:9 (PANIRV)
Square Portrait Landscape 4K UHD
ਸਾਰੀ ਧਰਤੀ ਉੱਤੇ ਯਹੋਵਾਹ ਹੀ ਪਾਤਸ਼ਾਹ ਹੋਵੇਗਾ, ਉਸ ਦਿਨ ਯਹੋਵਾਹ ਇੱਕੋ ਹੀ ਹੋਵੇਗਾ ਅਤੇ ਉਸ ਦਾ ਨਾਮ ਇੱਕ ਹੀ ਹੋਵੇਗਾ।

ਜ਼ਕਰਯਾਹ 14:10 (PANIRV)
Square Portrait Landscape 4K UHD
ਗਬਾ ਤੋਂ ਰਿੰਮੋਨ ਤੱਕ ਸਾਰੀ ਧਰਤੀ ਯਰੂਸ਼ਲਮ ਦੇ ਦੱਖਣ ਵੱਲ ਅਰਾਬਾਹ ਵਾਂਗੂੰ ਹੋ ਜਾਵੇਗੀ ਪਰ ਉਹ ਉੱਚਾ ਕੀਤਾ ਜਾਵੇਗਾ ਅਤੇ ਆਪਣੇ ਸਥਾਨ ਉੱਤੇ ਵੱਸੇਗਾ। ਬਿਨਯਾਮੀਨ ਦੇ ਫਾਟਕ ਤੋਂ ਪਹਿਲੇ ਫਾਟਕ ਦੇ ਥਾਂ ਅਰਥਾਤ ਕੋਨੇ ਦੇ ਫਾਟਕ ਤੱਕ ਅਤੇ ਹਨਨੇਲ ਦੇ ਬੁਰਜ ਤੋਂ ਪਾਤਸ਼ਾਹ ਦੇ ਅੰਗੂਰੀ ਚੁਬੱਚਿਆਂ ਤੱਕ ਹੋਵੇਗਾ।

ਜ਼ਕਰਯਾਹ 14:11 (PANIRV)
Square Portrait Landscape 4K UHD
ਉਸ ਵਿੱਚ ਉਹ ਵੱਸਣਗੇ ਅਤੇ ਫੇਰ ਸਰਾਪ ਨਾ ਹੋਵੇਗਾ, ਯਰੂਸ਼ਲਮ ਸੁੱਖ ਵਿੱਚ ਵੱਸੇਗਾ।

ਜ਼ਕਰਯਾਹ 14:12 (PANIRV)
Square Portrait Landscape 4K UHD
ਉਹ ਮਹਾਂਮਾਰੀ ਹੋਵੇਗਾ ਜਿਹ ਦੇ ਨਾਲ ਯਹੋਵਾਹ ਉਹਨਾਂ ਸਾਰੀਆਂ ਕੌਮਾਂ ਨੂੰ ਮਾਰੇਗਾ, ਜਿਹੜੀਆਂ ਯਰੂਸ਼ਲਮ ਨਾਲ ਲੜਦੀਆਂ ਹਨ। ਉਹਨਾਂ ਦਾ ਮਾਸ ਖੜੇ-ਖੜੇ ਗਲ਼ ਜਾਵੇਗਾ ਅਤੇ ਉਹਨਾਂ ਦੀਆਂ ਅੱਖਾਂ ਗਲ਼ ਜਾਣਗੀਆਂ ਅਤੇ ਉਹਨਾਂ ਦੀ ਜੀਭ ਉਹਨਾਂ ਦੇ ਮੂੰਹ ਵਿੱਚ ਗਲ਼ ਜਾਵੇਗੀ।

ਜ਼ਕਰਯਾਹ 14:13 (PANIRV)
Square Portrait Landscape 4K UHD
ਅਤੇ ਇਸ ਤਰ੍ਹਾਂ ਹੋਵੇਗਾ ਕਿ ਉਸ ਦਿਨ ਯਹੋਵਾਹ ਦੀ ਵੱਲੋਂ ਉਹਨਾਂ ਵਿੱਚ ਵੱਡੀ ਹੱਲ ਚੱਲ ਹੋਵੇਗੀ, ਉਹ ਆਪੋ ਆਪਣੇ ਗੁਆਂਢੀ ਦਾ ਹੱਥ ਫੜ੍ਹਨਗੇ ਅਤੇ ਉਹਨਾਂ ਦੇ ਹੱਥ ਉਹਨਾਂ ਦੇ ਗੁਆਂਢੀਆਂ ਦੇ ਉੱਤੇ ਚੁੱਕੇ ਜਾਣਗੇ।

ਜ਼ਕਰਯਾਹ 14:14 (PANIRV)
Square Portrait Landscape 4K UHD
ਯਹੂਦਾਹ ਵੀ ਯਰੂਸ਼ਲਮ ਨਾਲ ਲੜੇਗਾ ਅਤੇ ਆਲੇ-ਦੁਆਲੇ ਦੀਆਂ ਸਾਰੀਆਂ ਕੌਮਾਂ ਦਾ ਧਨ ਇਕੱਠਾ ਕੀਤਾ ਜਾਵੇਗਾ ਅਰਥਾਤ ਸੋਨਾ ਚਾਂਦੀ ਅਤੇ ਬਸਤਰ ਢੇਰਾਂ ਦੇ ਢੇਰ।

ਜ਼ਕਰਯਾਹ 14:15 (PANIRV)
Square Portrait Landscape 4K UHD
ਇਸ ਮਹਾਂਮਾਰੀ ਵਾਂਗੂੰ ਇੱਕ ਮਹਾਂਮਾਰੀ ਘੋੜਿਆਂ, ਖੱਚਰਾਂ, ਊਠਾਂ, ਗਧਿਆਂ ਅਤੇ ਸਾਰੇ ਪਸ਼ੂਆਂ ਉੱਤੇ ਪਵੇਗੀ, ਜਿਹੜੇ ਡੇਰਿਆਂ ਵਿੱਚ ਹੋਣਗੇ।

ਜ਼ਕਰਯਾਹ 14:16 (PANIRV)
Square Portrait Landscape 4K UHD
ਇਸ ਤਰ੍ਹਾਂ ਹੋਵੇਗਾ ਕਿ ਜੋ ਸਾਰੀਆਂ ਕੌਮਾਂ ਵਿੱਚੋਂ ਜਿਹੜੀਆਂ ਯਰੂਸ਼ਲਮ ਦੇ ਵਿਰੁੱਧ ਆਈਆਂ ਹਨ ਬਾਕੀ ਰਹਿ ਜਾਣਗੀਆਂ, ਉਹ ਹਰ ਸਾਲ ਸੈਨਾਂ ਦੇ ਯਹੋਵਾਹ ਪਾਤਸ਼ਾਹ ਨੂੰ ਮੱਥਾ ਟੇਕਣ ਲਈ ਅਤੇ ਡੇਰਿਆਂ ਦਾ ਪਰਬ ਮਨਾਉਣ ਲਈ ਉਤਾਂਹਾਂ ਨੂੰ ਜਾਣਗੀਆਂ।

ਜ਼ਕਰਯਾਹ 14:17 (PANIRV)
Square Portrait Landscape 4K UHD
ਅਤੇ ਇਸ ਤਰ੍ਹਾਂ ਹੋਵੇਗਾ ਜਿਹੜਾ ਧਰਤੀ ਦੇ ਪਰਿਵਾਰਾਂ ਵਿੱਚੋਂ ਸੈਨਾਂ ਦੇ ਯਹੋਵਾਹ ਪਾਤਸ਼ਾਹ ਨੂੰ ਮੱਥਾ ਟੇਕਣ ਲਈ ਯਰੂਸ਼ਲਮ ਨੂੰ ਨਾ ਆਵੇਗਾ ਉਹ ਦੇ ਉੱਤੇ ਮੀਂਹ ਨਾ ਪਵੇਗਾ।

ਜ਼ਕਰਯਾਹ 14:18 (PANIRV)
Square Portrait Landscape 4K UHD
ਜੇ ਮਿਸਰ ਦਾ ਪਰਿਵਾਰ ਨਾ ਚੜ੍ਹੇਗਾ ਅਤੇ ਨਾ ਆਵੇਗਾ ਤਾਂ ਉਹ ਦੇ ਉੱਤੇ ਮੀਂਹ ਨਾ ਪਵੇਗਾ ਸਗੋਂ ਉਹ ਮਹਾਂਮਾਰੀ ਪਵੇਗੀ, ਜਿਹ ਦੇ ਨਾਲ ਯਹੋਵਾਹ ਉਹਨਾਂ ਕੌਮਾਂ ਨੂੰ ਮਾਰੇਗਾ ਜਿਹੜੀਆਂ ਡੇਰਿਆਂ ਦੇ ਪਰਬ ਨੂੰ ਮਨਾਉਣ ਲਈ ਉਤਾਹਾਂ ਨਹੀਂ ਚੜ੍ਹਦੀਆਂ ਹਨ।

ਜ਼ਕਰਯਾਹ 14:19 (PANIRV)
Square Portrait Landscape 4K UHD
ਇਹ ਮਿਸਰ ਦੀ ਸਜ਼ਾ ਹੋਵੇਗੀ ਅਤੇ ਉਹਨਾਂ ਸਾਰੀਆਂ ਕੌਮਾਂ ਦੀ ਸਜ਼ਾ ਜਿਹੜੀਆਂ ਡੇਰਿਆਂ ਦਾ ਪਰਬ ਮਨਾਉਣ ਲਈ ਉਤਾਹਾਂ ਨਾ ਜਾਣਗੀਆਂ।

ਜ਼ਕਰਯਾਹ 14:20 (PANIRV)
Square Portrait Landscape 4K UHD
ਉਸ ਦਿਨ ਘੋੜਿਆਂ ਦੀਆਂ ਘੰਟੀਆਂ ਉੱਤੇ ਇਹ ਲਿਖਿਆ ਹੋਵੇਗਾ, “ਯਹੋਵਾਹ ਲਈ ਪਵਿੱਤਰ” ਅਤੇ ਯਹੋਵਾਹ ਦੇ ਭਵਨ ਦੀਆਂ ਦੇਗਾਂ ਉਹਨਾਂ ਕਟੋਰਿਆਂ ਵਾਂਗੂੰ ਹੋਣਗੀਆਂ ਜਿਹੜੀਆਂ ਜਗਵੇਦੀ ਦੇ ਅੱਗੇ ਹਨ।

ਜ਼ਕਰਯਾਹ 14:21 (PANIRV)
Square Portrait Landscape 4K UHD
ਸਗੋਂ ਯਰੂਸ਼ਲਮ ਵਿੱਚ ਅਤੇ ਯਹੂਦਾਹ ਵਿੱਚ ਹਰੇਕ ਦੇਗ ਸੈਨਾਂ ਦੇ ਯਹੋਵਾਹ ਲਈ ਪਵਿੱਤਰ ਹੋਵੇਗੀ। ਸਾਰੇ ਚੜ੍ਹਾਵਾ ਚੜਾਉਣ ਵਾਲੇ ਆਉਣਗੇ ਅਤੇ ਉਹਨਾਂ ਨੂੰ ਲੈ ਕੇ ਉਹਨਾਂ ਵਿੱਚ ਪਕਾਉਣਗੇ। ਉਸ ਦਿਨ ਕੋਈ ਕਨਾਨੀ ਫੇਰ ਸੈਨਾਂ ਦੇ ਯਹੋਵਾਹ ਦੇ ਭਵਨ ਵਿੱਚ ਨਾ ਹੋਵੇਗਾ।

Available Bible Translations

American Standard Version
Zechariah 14 (ASV) »
King James Version
Zechariah 14 (KJV) »
GOD’S WORD® (GW)
Zechariah 14 (GW) »
World English Bible
Zechariah 14 (WEB) »
Louis Segond 1910
Zacharie 14 (LSG) »
इंडियन रिवाइज्ड वर्जन - हिंदी
जकर्याह 14 (HINIRV) »
ভারতীয় সংশোধিত সংস্করণ - বাংলা
জখৰিয়া 14 (BENIRV) »
இந்தியன் ரீவைஸ்டு வேர்ஷன் - தமிழ்
சகரியா 14 (TAMIRV) »
इंडियन रिवाइज्ड वर्जन - मराठी
जखऱ्या 14 (MARIRV) »
ఇండియన్ రేవిజ్డ్ వెర్షన్ - తెలుగు
జెకర్యా 14 (TELIRV) »
ઇન્ડિયન રિવાયઝ્ડ વર્ઝન - ગુજરાતી
ઝખાર્યા 14 (GUJIRV) »
ಭಾರತೀಯ ಪರಿಷ್ಕೃತ ಆವೃತ್ತಿ - ಕನ್ನಡ
ಜೆಕರ್ಯನು 14 (KANIRV) »
الكتاب المقدس باللغة العربية، فان دايك
زَكَريَّا 14 (AVD) »
תנ ך עברי מודרני
זכריה 14 (HEB) »
Bíblia Sagrada Português
Zacarias 14 (BSL) »
Kinh Thánh: Tiếng Việt
Xê-ca-ri-a 14 (VIE) »
Reina Valera Antigua
Zacarías 14 (RVA) »
La Sacra Bibbia
Zaccaria 14 (RIV) »
圣 经 简体中文和合本
撒 迦 利 亚 书 14 (CUVS) »
聖 經 繁體中文和合本
撒 迦 利 亞 14 (CUVT) »
Bibla e Shenjtë
Zakaria 14 (ALB) »
Svenska Bibeln 1917
Sakaria 14 (SV1917) »
Библия на русском
Захария 14 (RUSV) »
Українська Біблія
Захарія 14 (UKR) »
Szent Biblia - Magyar
Zakariás 14 (KAR) »
Българска Библия
Захария 14 (BULG) »
Det Norsk Bibel
Sakarja 14 (NORSK) »
Kitaabka Quduuska Ah
Sekaryaah 14 (SOM) »
De Heilige Schrift
Zacharia 14 (NLD) »
Dansk Bibel 1871
Zakarias 14 (DA1871) »

ਜ਼ਕਰਯਾਹ (PANIRV) Chapter Selection

1 2 3 4 5 6 7 8 9 10 11 12 13 14

PANIRV Book Selection List